1 ULB ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ BSB BSB: And the word of the LORD came to me, saying,
2 ULB ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਦੇ ਪ੍ਰਧਾਨ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੇਰਾ ਦਿਲ ਹੰਕਾਰੀ ਹੋਇਆ, ਅਤੇ ਤੂੰ ਆਖਿਆ, ਕਿ ਮੈਂ ਦੇਵਤਾ ਹਾਂ, ਮੈਂ ਸਾਗਰਾਂ ਦੇ ਵਿਚਕਾਰ ਪਰਮੇਸ਼ੁਰ ਦੀ ਗੱਦੀ ਤੇ ਬੈਠਾ ਹਾਂ ਅਤੇ ਤੂੰ ਆਪਣਾ ਮਨ ਪਰਮੇਸ਼ੁਰ ਦੇ ਮਨ ਵਰਗਾ ਬਣਾਉਂਦਾ ਹੈਂ, ਭਾਵੇਂ ਤੂੰ ਦੇਵਤਾ ਨਹੀਂ ਸਗੋਂ ਮਨੁੱਖ ਹੈਂ। BSB BSB: “Son of man, tell the ruler of Tyre that this is what the Lord GOD says: Your heart is proud, and you have said, ‘I am a god; I sit in the seat of gods in the heart of the sea.’ Yet you are a man and not a god, though you have regarded your heart as that of a god.
3 ULB ਵੇਖ, ਤੂੰ ਦਾਨੀਏਲ ਤੋਂ ਸਿਆਣਾ ਹੈਂ, ਅਜਿਹਾ ਕੋਈ ਭੇਤ ਨਹੀਂ, ਜੋ ਤੇਰੇ ਕੋਲੋਂ ਲੁਕਿਆ ਹੋਵੇ! BSB BSB: Behold, you are wiser than Daniel; no secret is hidden from you!
4 ULB ਤੂੰ ਆਪਣੀ ਸਿਆਣਪ ਅਤੇ ਅਕਲ ਨਾਲ ਧਨ ਪ੍ਰਾਪਤ ਕੀਤਾ ਅਤੇ ਸੋਨੇ, ਚਾਂਦੀ ਨੂੰ ਆਪਣਿਆਂ ਖ਼ਜ਼ਾਨਿਆਂ ਵਿੱਚ ਇਕੱਠਾ ਕੀਤਾ। BSB BSB: By your wisdom and understanding you have gained your wealth and amassed gold and silver for your treasuries.
5 ULB ਤੂੰ ਆਪਣੀ ਵੱਡੀ ਸਿਆਣਪ ਨਾਲ ਅਤੇ ਆਪਣੇ ਵਪਾਰ ਨਾਲ, ਆਪਣਾ ਧਨ ਬਹੁਤ ਵਧਾ ਲਿਆ ਹੈ ਅਤੇ ਤੇਰਾ ਦਿਲ ਤੇਰੇ ਧਨ ਦੇ ਕਾਰਨ ਹੰਕਾਰੀ ਹੋ ਗਿਆ ਹੈ। BSB BSB: By your great skill in trading you have increased your wealth, but your heart has grown proud because of it.
6 ULB ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਆਪਣਾ ਦਿਲ ਪਰਮੇਸ਼ੁਰ ਦੇ ਦਿਲ ਵਰਗਾ ਬਣਾਇਆ ਹੈ। BSB BSB: Therefore this is what the Lord GOD says: Because you regard your heart as the heart of a god,
7 ULB ਇਸ ਲਈ ਵੇਖ, ਮੈਂ ਤੇਰੇ ਉੱਤੇ ਵਿਦੇਸ਼ੀਆਂ ਨੂੰ, ਜੋ ਵੱਡੀ ਭਿਆਨਕ ਕੌਮ ਦੇ ਹਨ, ਚੜ੍ਹਾ ਲਿਆਵਾਂਗਾ। ਉਹ ਤੇਰੀ ਬੁੱਧੀ ਦੀ ਸੁੰਦਰਤਾ ਦੇ ਵਿਰੁੱਧ ਤਲਵਾਰ ਖਿੱਚਣਗੇ, ਅਤੇ ਤੇਰੀ ਸ਼ਾਨ ਨੂੰ ਭ੍ਰਿਸ਼ਟ ਕਰਨਗੇ। BSB BSB: behold, I will bring foreigners against you, the most ruthless of nations. They will draw their swords against the beauty of your wisdom and will defile your splendor.
8 ULB ਉਹ ਤੈਨੂੰ ਪਤਾਲ ਵਿੱਚ ਥੱਲੇ ਉਤਾਰ ਦੇਣਗੇ ਅਤੇ ਤੂੰ ਉਹਨਾਂ ਦੀ ਮੌਤ ਮਰੇਂਗਾ, ਜਿਹੜੇ ਸਾਗਰ ਦੇ ਵਿਚਕਾਰ ਵੱਢੇ ਜਾਂਦੇ ਹਨ। BSB BSB: They will bring you down to the Pit, and you will die a violent death in the heart of the seas.
9 ULB ਕੀ ਤੂੰ ਆਪਣੇ ਵੱਢਣ ਵਾਲੇ ਦੇ ਅੱਗੇ ਇਸ ਤਰ੍ਹਾਂ ਆਖੇਂਗਾ, ਕਿ ਮੈਂ ਪਰਮੇਸ਼ੁਰ ਹਾਂ? ਜਦੋਂ ਕਿ ਤੂੰ ਆਪਣੇ ਵੱਢਣ ਵਾਲੇ ਦੇ ਹੱਥ ਵਿੱਚ ਦੇਵਤਾ ਨਹੀਂ, ਸਗੋਂ ਮਨੁੱਖ ਹੈਂ। BSB BSB: Will you still say, ‘I am a god,’ in the presence of those who slay you? You will be only a man, not a god, in the hands of those who wound you.
10 ULB ਤੂੰ ਵਿਦੇਸ਼ੀਆਂ ਦੇ ਹੱਥੋਂ ਬੇਸੁੰਨਤੇ ਦੀ ਮੌਤ ਮਰੇਂਗਾ, ਕਿਉਂ ਜੋ ਮੈਂ ਆਖਿਆ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ। BSB BSB: You will die the death of the uncircumcised at the hands of foreigners. For I have spoken, declares the Lord GOD.”
11 ULB ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ BSB BSB: Again the word of the LORD came to me, saying,
12 ULB ਹੇ ਮਨੁੱਖ ਦੇ ਪੁੱਤਰ, ਸੂਰ ਦੇ ਰਾਜੇ ਤੇ ਵੈਣ ਪਾ ਅਤੇ ਤੂੰ ਉਹ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਉੱਤਮਤਾਈ ਦੀ ਮੋਹਰ ਹੈਂ, ਬੁੱਧੀ ਨਾਲ ਭਰਪੂਰ ਤੇ ਸੁੰਦਰਤਾ ਵਿੱਚ ਸੰਪੂਰਨ ਹੈਂ। BSB BSB: “Son of man, take up a lament for the king of Tyre and tell him that this is what the Lord GOD says: ‘You were the seal of perfection, full of wisdom and perfect in beauty.
13 ULB ਤੂੰ ਅਦਨ ਵਿੱਚ ਪਰਮੇਸ਼ੁਰ ਦੇ ਬਾਗ਼ ਵਿੱਚ ਸੀ, ਹਰੇਕ ਵੱਡਮੁੱਲਾ ਪੱਥਰ ਤੇਰੇ ਢੱਕਣ ਲਈ ਸੀ, ਜਿਵੇਂ ਲਾਲ ਅਕੀਕ, ਸੁਨਹਿਲਾ ਅਤੇ ਦੂਧਿਯਾ ਬਿਲੌਰ, ਬੈਰੂਜ, ਸੁਲੇਮਾਨੀ ਅਤੇ ਯਸ਼ਬ, ਨੀਲਮ, ਪੰਨਾ ਅਤੇ ਜ਼ਬਰਜਦ ਅਤੇ ਸੋਨਾ। ਤੇਰੇ ਤੂਮਰੇ ਅਤੇ ਤੇਰੀਆਂ ਬੰਸਰੀਆਂ ਦੀ ਕਾਰੀਗਰੀ ਤੇਰੇ ਵਿੱਚ ਸੀ, ਤੇਰੇ ਉਤਪਤ ਕੀਤੇ ਜਾਣ ਦੇ ਦਿਨ ਤੋਂ ਉਹ ਤਿਆਰ ਕੀਤੀਆਂ ਗਈਆਂ। BSB BSB: You were in Eden, the garden of God. Every kind of precious stone adorned you: ruby, topaz, and diamond, beryl, onyx, and jasper, sapphire, turquoise, and emerald. Your mountings and settings were crafted in gold, prepared on the day of your creation.
14 ULB ਤੂੰ ਮਸਹ ਕੀਤਾ ਹੋਇਆ ਕਰੂਬੀ ਸੀ, ਜਿਹੜਾ ਢੱਕਦਾ ਸੀ ਅਤੇ ਮੈਂ ਤੈਨੂੰ ਪਰਮੇਸ਼ੁਰ ਦੇ ਪਵਿੱਤਰ ਪਹਾੜ ਉੱਤੇ ਰੱਖਿਆ, ਤੂੰ ਉੱਥੇ ਅੱਗ ਵਾਲੇ ਪੱਥਰਾਂ ਵਿੱਚ ਤੁਰਦਾ ਫਿਰਦਾ ਸੀ। BSB BSB: You were anointed as a guardian cherub, for I had ordained you. You were on the holy mountain of God; you walked among the fiery stones.
15 ULB ਤੂੰ ਆਪਣੇ ਜਨਮ ਦੇ ਦਿਨ ਤੋਂ ਆਪਣੇ ਮਾਰਗਾਂ ਵਿੱਚ ਪੂਰਾ ਸੀ, ਇੱਥੋਂ ਤੱਕ ਕਿ ਤੇਰੇ ਵਿੱਚ ਬੇਇਨਸਾਫੀ ਪਾਈ ਗਈ। BSB BSB: From the day you were created you were blameless in your ways—until wickedness was found in you.
16 ULB ਤੇਰੇ ਵਪਾਰ ਦੇ ਵਾਧੇ ਦੇ ਕਾਰਨ ਉਹਨਾਂ ਤੇਰੇ ਵਿੱਚ ਜ਼ੁਲਮ ਭਰ ਦਿੱਤਾ ਅਤੇ ਤੂੰ ਪਾਪ ਕੀਤਾ। ਇਸ ਲਈ ਮੈਂ ਤੈਨੂੰ ਪਰਮੇਸ਼ੁਰ ਦੇ ਪਹਾੜ ਉੱਤੋਂ ਨਾਪਾਕੀ ਵਾਂਗੂੰ ਸੁੱਟ ਦਿੱਤਾ ਅਤੇ ਤੇਰੇ ਢੱਕਣ ਵਾਲੇ ਕਰੂਬੀ ਨੂੰ ਅੱਗ ਵਾਲੇ ਪੱਥਰਾਂ ਦੇ ਵਿਚਕਾਰ ਨਾਸ਼ ਕਰ ਦਿੱਤਾ। BSB BSB: By the vastness of your trade, you were filled with violence, and you sinned. So I drove you in disgrace from the mountain of God, and I banished you, O guardian cherub, from among the fiery stones.
17 ULB ਤੇਰਾ ਦਿਲ ਤੇਰੇ ਸੁਹੱਪਣ ਵਿੱਚ ਘਮੰਡੀ ਸੀ, ਤੂੰ ਆਪਣੀ ਸ਼ਾਨ ਦੇ ਕਾਰਨ ਆਪਣੀ ਬੁੱਧੀ ਨਾਸ਼ ਕਰ ਲਈ, ਮੈਂ ਤੈਨੂੰ ਧਰਤੀ ਤੇ ਪਟਕ ਦਿੱਤਾ ਅਤੇ ਰਾਜਿਆਂ ਦੇ ਅੱਗੇ ਰੱਖ ਦਿੱਤਾ ਹੈ, ਤਾਂ ਜੋ ਉਹ ਤੈਨੂੰ ਤੱਕ ਲੈਣ। BSB BSB: Your heart grew proud of your beauty; you corrupted your wisdom because of your splendor; so I cast you to the earth; I made you a spectacle before kings.
18 ULB ਤੂੰ ਆਪਣਿਆਂ ਬਹੁਤਿਆਂ ਪਾਪਾਂ ਦੇ ਕਾਰਨ ਅਤੇ ਵਪਾਰ ਵਿੱਚ ਬੇਇਨਸਾਫੀ ਦੇ ਕਰਕੇ, ਆਪਣੇ ਪਵਿੱਤਰ ਸਥਾਨਾਂ ਨੂੰ ਅਪਵਿੱਤਰ ਕੀਤਾ ਹੈ। ਇਸ ਲਈ ਮੈਂ ਤੇਰੇ ਅੰਦਰੋਂ ਅੱਗ ਕੱਢੀ, ਜਿਸ ਨੇ ਤੈਨੂੰ ਖਾ ਲਿਆ ਅਤੇ ਮੈਂ ਤੇਰੇ ਸਾਰੇ ਵੇਖਣ ਵਾਲਿਆਂ ਦੀਆਂ ਅੱਖਾਂ ਦੇ ਸਾਹਮਣੇ, ਤੈਨੂੰ ਧਰਤੀ ਉੱਤੇ ਸੁਆਹ ਬਣਾ ਦਿੱਤਾ। BSB BSB: By the multitude of your iniquities and the dishonesty of your trading you have profaned your sanctuaries. So I made fire come from within you, and it consumed you. I reduced you to ashes on the ground in the eyes of all who saw you.
19 ULB ਉੱਮਤਾਂ ਦੇ ਵਿੱਚੋਂ ਉਹ ਸਾਰੇ ਜੋ ਤੈਨੂੰ ਜਾਣਦੇ ਹਨ, ਤੈਨੂੰ ਵੇਖ ਕੇ ਹੈਰਾਨ ਹੋਣਗੇ, ਤੂੰ ਹੈਰਾਨੀ ਦਾ ਕਾਰਨ ਹੋਇਆ ਅਤੇ ਤੂੰ ਸਦਾ ਲਈ ਖਤਮ ਹੋਵੇਂਗਾ। BSB BSB: All the nations who know you are appalled over you. You have come to a horrible end and will be no more.’”
20 ULB ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ BSB BSB: Then the word of the LORD came to me, saying,
21 ULB ਹੇ ਮਨੁੱਖ ਦੇ ਪੁੱਤਰ, ਤੂੰ ਸੈਦਾ ਵੱਲ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ, BSB BSB: “Son of man, set your face against Sidon and prophesy against her.
22 ULB ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ ਮੈਂ ਤੇਰੇ ਵਿਰੁੱਧ ਹਾਂ, ਹੇ ਸੈਦਾ! ਤੇਰੇ ਵਿੱਚ ਮੇਰੀ ਉਸਤਤ ਹੋਵੇਗੀ ਅਤੇ ਜਦ ਮੈਂ ਉਸ ਵਿੱਚ ਨਿਆਂ ਕਰਾਂਗਾ ਅਤੇ ਉਸ ਵਿੱਚ ਪਵਿੱਤਰ ਠਹਿਰਾਂਗਾ, ਤਾਂ ਲੋਕ ਜਾਣਨਗੇ ਕਿ ਮੈਂ ਯਹੋਵਾਹ ਹਾਂ! BSB BSB: And you are to declare that this is what the Lord GOD says: ‘Behold, I am against you, O Sidon, and I will be glorified within you. They will know that I am the LORD when I execute judgments against her and demonstrate My holiness through her.
23 ULB ਮੈਂ ਉਹ ਦੇ ਵਿੱਚ ਬਵਾ ਭੇਜਾਂਗਾ, ਅਤੇ ਉਹ ਦੀਆਂ ਗਲੀਆਂ ਵਿੱਚ ਲਹੂ ਅਤੇ ਵੱਢੇ ਹੋਏ ਲੋਕ ਉਸ ਵਿੱਚ ਉਸ ਤਲਵਾਰ ਨਾਲ ਡਿੱਗਣਗੇ, ਜੋ ਚਾਰੇ ਪਾਸਿਓਂ ਉਸ ਉੱਤੇ ਚੱਲੇਗੀ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ! BSB BSB: I will send a plague against her and shed blood in her streets; the slain will fall within her, while the sword is against her on every side. Then they will know that I am the LORD.
24 ULB ਤਦ ਇਸਰਾਏਲ ਦੇ ਘਰਾਣੇ ਦੇ ਲਈ ਉਹਨਾਂ ਦੇ ਆਲੇ-ਦੁਆਲੇ ਦੇ ਉਹਨਾਂ ਸਾਰੇ ਲੋਕਾਂ ਵਿੱਚੋਂ ਜਿਹੜੇ ਉਹਨਾਂ ਨੂੰ ਤੁੱਛ ਜਾਣਦੇ ਸਨ, ਕੋਈ ਚੁੱਭਣ ਵਾਲੀ ਝਾੜੀ ਜਾਂ ਦੁੱਖ ਦੇਣ ਵਾਲਾ ਕੰਡਾ ਨਾ ਰਹੇਗਾ ਅਤੇ ਉਹ ਜਾਣਨਗੇ ਕਿ ਪ੍ਰਭੂ ਯਹੋਵਾਹ ਮੈਂ ਹਾਂ! BSB BSB: For the people of Israel will no longer face a pricking brier or a painful thorn from all around them who treat them with contempt. Then they will know that I am the Lord GOD.’
25 ULB ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਜਦੋਂ ਮੈਂ ਇਸਰਾਏਲ ਦੇ ਘਰਾਣੇ ਨੂੰ ਹੋਰਨਾਂ ਲੋਕਾਂ ਵਿੱਚੋਂ ਜਿਹਨਾਂ ਵਿੱਚ ਉਹ ਖਿੱਲਰ ਗਏ ਹਨ, ਇਕੱਠਾ ਕਰਾਂਗਾ, ਤਦ ਮੈਂ ਕੌਮਾਂ ਦੀਆਂ ਅੱਖਾਂ ਦੇ ਸਾਹਮਣੇ ਉਹਨਾਂ ਵਿੱਚ ਪਵਿੱਤਰ ਠਹਿਰਾਇਆ ਜਾਂਵਾਂਗਾ ਅਤੇ ਉਹ ਆਪਣੀ ਭੂਮੀ ਵਿੱਚ ਜਿਹੜੀ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤੀ ਸੀ, ਵੱਸਣਗੇ। BSB BSB: This is what the Lord GOD says: ‘When I gather the house of Israel from the peoples among whom they have been scattered, I will show Myself holy among them in the sight of the nations. Then they will dwell in their own land, which I have given to My servant Jacob.
26 ULB ਉਹ ਉਸ ਵਿੱਚ ਅਰਾਮ ਨਾਲ ਵੱਸਣਗੇ ਸਗੋਂ ਘਰ ਪਾਉਣਗੇ, ਅੰਗੂਰ ਦੇ ਬਾਗ਼ ਲਾਉਣਗੇ ਅਤੇ ਅਰਾਮ ਨਾਲ ਵੱਸਣਗੇ। ਜਦੋਂ ਮੈਂ ਉਹਨਾਂ ਸਾਰਿਆਂ ਦਾ ਜੋ ਆਲੇ-ਦੁਆਲੇ ਤੋਂ ਉਹਨਾਂ ਨੂੰ ਤੁੱਛ ਸਮਝਦੇ ਸਨ, ਨਿਆਂ ਕਰਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ। BSB BSB: And there they will dwell securely, build houses, and plant vineyards. They will dwell securely when I execute judgments against all those around them who treat them with contempt. Then they will know that I am the LORD their God.’”
Select verses for actions: Enter goes to them and Escape comes back.