1 ULB ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਤੇਜ਼ ਤਲਵਾਰ ਲੈ ਅਤੇ ਨਾਈ ਦੇ ਉਸਤਰੇ ਵਾਂਗੂੰ ਉਹ ਨੂੰ ਲੈ ਕੇ ਉਹ ਦੇ ਨਾਲ ਆਪਣਾ ਸਿਰ ਤੇ ਦਾੜ੍ਹੀ ਮੁਨਾ ਅਤੇ ਤੱਕੜੀ ਲੈ ਕੇ ਵਾਲਾਂ ਨੂੰ ਤੋਲ ਕੇ ਉਹਨਾਂ ਦੇ ਹਿੱਸੇ ਬਣਾ। BSB BSB: “As for you, son of man, take a sharp sword, use it as a barber’s razor, and shave your head and beard. Then take a set of scales and divide the hair.
2 ULB ਫਿਰ ਜਦੋਂ ਘੇਰੇ ਦੇ ਦਿਨ ਪੂਰੇ ਹੋ ਜਾਣ ਤਾਂ ਉਹਨਾਂ ਦਾ ਤੀਜਾ ਹਿੱਸਾ ਲੈ ਕੇ ਸ਼ਹਿਰ ਦੇ ਵਿਚਕਾਰ ਅੱਗ ਵਿੱਚ ਸਾੜ, ਫੇਰ ਦੂਜੀ ਵਾਰ ਤੀਜਾ ਹਿੱਸਾ ਲੈ ਕੇ ਤਲਵਾਰ ਦੇ ਨਾਲ ਉਹਨਾਂ ਨੂੰ ਸ਼ਹਿਰ ਦੇ ਇੱਧਰ ਓਧਰ ਮਾਰ ਅਤੇ ਰਹਿੰਦਾ ਤੀਜਾ ਹਿੱਸਾ ਹਵਾ ਵਿੱਚ ਖਿਲਾਰ ਦੇ ਅਤੇ ਮੈਂ ਉਹਨਾਂ ਦੇ ਪਿੱਛੇ ਤਲਵਾਰ ਖਿੱਚ ਲਵਾਂਗਾ। BSB BSB: When the days of the siege have ended, you are to burn up a third of the hair inside the city; you are also to take a third and slash it with the sword all around the city; and you are to scatter a third to the wind. For I will unleash a sword behind them.
3 ULB ਉਹਨਾਂ ਵਿੱਚੋਂ ਥੋੜ੍ਹੇ ਜਿਹੇ ਵਾਲ਼ ਗਿਣ ਕੇ ਲੈ ਅਤੇ ਉਹਨਾਂ ਨੂੰ ਆਪਣੇ ਪੱਲੇ ਵਿੱਚ ਬੰਨ੍ਹ BSB BSB: But you are to take a few strands of hair and secure them in the folds of your garment.
4 ULB ਫੇਰ ਉਹਨਾਂ ਵਿੱਚੋਂ ਕੁਝ ਵਾਲ ਲੈ ਕੇ ਕੱਢ ਕੇ ਅੱਗ ਵਿੱਚ ਸਾੜ ਦੇ। ਇਸ ਵਿੱਚੋਂ ਇੱਕ ਅਗਨੀ ਇਸਰਾਏਲ ਦੇ ਸਾਰੇ ਘਰਾਣੇ ਵਿੱਚ ਨਿੱਕਲੇਗੀ। BSB BSB: Again, take a few of these, throw them into the fire, and burn them. From there a fire will spread to the whole house of Israel.
5 ULB ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਯਰੂਸ਼ਲਮ ਇਹੋ ਹੀ ਹੈ। ਮੈਂ ਉਸ ਨੂੰ ਕੌਮਾਂ ਦੇ ਵਿਚਕਾਰ ਰੱਖਿਆ ਹੈ ਅਤੇ ਉਹ ਦੇ ਆਲੇ-ਦੁਆਲੇ ਦੇਸ ਹਨ। BSB BSB: This is what the Lord GOD says: ‘This is Jerusalem, which I have set in the center of the nations, with countries all around her.
6 ULB ਉਸ ਨੇ ਮੇਰੇ ਨਿਆਵਾਂ ਦੇ ਵਿਰੁੱਧ ਵਿਦਰੋਹੀ ਹੋ ਕੇ ਦੂਜੀਆਂ ਕੌਮਾਂ ਨਾਲੋਂ ਵਧੇਰੇ ਦੁਸ਼ਟਤਾ ਕੀਤੀ ਅਤੇ ਮੇਰੀਆਂ ਬਿਧੀਆਂ ਦੇ ਵਿਰੁੱਧ ਆਲੇ-ਦੁਆਲੇ ਦੇ ਦੇਸਾਂ ਨਾਲੋਂ ਵਧੇਰੇ ਬੁਰਿਆਈ ਕੀਤੀ, ਕਿਉਂ ਜੋ ਉਹਨਾਂ ਨੇ ਮੇਰੇ ਨਿਆਵਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਅਨੁਸਾਰ ਨਹੀਂ ਚੱਲੇ। BSB BSB: But she has rebelled against My ordinances more wickedly than the nations, and against My statutes worse than the countries around her. For her people have rejected My ordinances and have not walked in My statutes.’
7 ULB ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਤੁਸੀਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਨਾਲੋਂ ਵਧੇਰੇ ਦੁਸ਼ਟਤਾ ਕਰਨ ਵਾਲੇ ਹੋ ਅਤੇ ਮੇਰੀਆਂ ਬਿਧੀਆਂ ਉੱਤੇ ਨਹੀਂ ਚੱਲੇ ਅਤੇ ਮੇਰੇ ਹੁਕਮਾਂ ਨੂੰ ਨਹੀਂ ਮੰਨਿਆ ਸਗੋਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਹੁਕਮਾਂ ਉੱਤੇ ਅਮਲ ਕੀਤਾ। BSB BSB: Therefore this is what the Lord GOD says: ‘You have been more insubordinate than the nations around you; you have not walked in My statutes or kept My ordinances, nor have you even conformed to the ordinances of the nations around you.’
8 ULB ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖ, ਮੈਂ, ਹਾਂ ਮੈਂ ਹੀ ਤੇਰੇ ਵਿਰੁੱਧ ਹਾਂ ਅਤੇ ਮੈਂ ਕੌਮਾਂ ਦੇ ਸਾਹਮਣੇ ਤੇਰਾ ਨਿਆਂ ਕਰਾਂਗਾ। BSB BSB: Therefore this is what the Lord GOD says: ‘Behold, I Myself am against you, Jerusalem, and I will execute judgments among you in the sight of the nations.
9 ULB ਮੈਂ ਤੇਰੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਤੇਰੇ ਨਾਲ ਉਹ ਕਰਾਂਗਾ, ਜੋ ਮੈਂ ਹੁਣ ਤੱਕ ਕਦੇ ਨਹੀਂ ਕੀਤਾ ਅਤੇ ਅੱਗੇ ਲਈ ਇਹੋ ਜਿਹਾ ਕਿਸੇ ਨਾਲ ਵੀ ਨਹੀਂ ਕਰਾਂਗਾ। BSB BSB: Because of all your abominations, I will do to you what I have never done before and will never do again.
10 ULB ਇਸ ਲਈ ਤੇਰੇ ਵਿੱਚ ਪਿਉ ਪੁੱਤਰਾਂ ਨੂੰ ਖਾਣਗੇ ਅਤੇ ਪੁੱਤਰ ਪਿਤਾਵਾਂ ਨੂੰ ਖਾ ਜਾਣਗੇ ਅਤੇ ਮੈਂ ਤੇਰੇ ਉੱਤੇ ਨਿਆਂ ਨੂੰ ਪੂਰਾ ਕਰਾਂਗਾ। ਮੈਂ ਤੇਰੀ ਬਾਕੀ ਅੰਸ ਨੂੰ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ। BSB BSB: As a result, fathers among you will eat their sons, and sons will eat their fathers. I will execute judgments against you and scatter all your remnant to every wind.’
11 ULB ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੇ ਜੀਵਨ ਦੀ ਸਹੁੰ, ਕਿਉਂ ਜੋ ਤੂੰ ਆਪਣਿਆ ਸਾਰਿਆਂ ਭੈੜਿਆਂ ਕੰਮਾਂ ਨਾਲ ਅਤੇ ਸਾਰੀਆਂ ਘਿਣਾਉਣੀਆਂ ਵਸਤਾਂ ਨਾਲ ਮੇਰੇ ਪਵਿੱਤਰ ਸਥਾਨ ਨੂੰ ਭ੍ਰਿਸ਼ਟ ਕੀਤਾ ਹੈ, ਇਸ ਲਈ ਮੈਂ ਵੀ ਤੈਨੂੰ ਨੁਕਸਾਨ ਪਹੁੰਚਾਵਾਂਗਾ ਅਤੇ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਮੈਂ ਕਦੇ ਵੀ ਤਰਸ ਨਹੀਂ ਕਰਾਂਗਾ। BSB BSB: Therefore as surely as I live, declares the Lord GOD, because you have defiled My sanctuary with all your detestable idols and abominations, I Myself will withdraw My favor; I will not look upon you with pity, nor will I spare you.
12 ULB ਤੇਰਾ ਤੀਜਾ ਹਿੱਸਾ ਮਹਾਂਮਾਰੀ ਨਾਲ ਮਰ ਜਾਵੇਗਾ ਅਤੇ ਕਾਲ ਉਹਨਾਂ ਨੂੰ ਤੇਰੇ ਵਿਚਕਾਰ ਭੱਖ ਲਵੇਗਾ। ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ, ਤੀਜਾ ਹਿੱਸਾ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਹਨਾਂ ਦੇ ਪਿੱਛੇ ਖਿੱਚ ਲਵਾਂਗਾ। BSB BSB: A third of your people will die by plague or be consumed by famine within you, a third will fall by the sword outside your walls, and a third I will scatter to every wind and unleash a sword behind them.
13 ULB ਇਸ ਤਰ੍ਹਾਂ ਮੇਰਾ ਕ੍ਰੋਧ ਪੂਰਾ ਹੋਵੇਗਾ, ਤਦ ਮੇਰਾ ਗੁੱਸਾ ਉਹਨਾਂ ਉੱਤੋਂ ਸ਼ਾਂਤ ਹੋ ਜਾਵੇਗਾ ਅਤੇ ਮੈਨੂੰ ਸ਼ਾਂਤੀ ਹੋਵੇਗੀ। ਜਦੋਂ ਮੈਂ ਉਹਨਾਂ ਉੱਤੇ ਆਪਣਾ ਕਹਿਰ ਪੂਰਾ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਅਣਖ ਨਾਲ ਇਹ ਸਭ ਕੁੱਝ ਆਖਿਆ ਸੀ। BSB BSB: And when My anger is spent and I have vented My wrath against them, I will be appeased. And when I have spent My wrath on them, they will know that I, the LORD, in My zeal have spoken.
14 ULB ਇਸ ਤੋਂ ਬਿਨਾਂ ਮੈਂ ਤੈਨੂੰ ਉਹਨਾਂ ਕੌਮਾਂ ਦੇ ਵਿੱਚ ਜੋ ਤੇਰੇ ਆਲੇ-ਦੁਆਲੇ ਹਨ ਅਤੇ ਉਹਨਾਂ ਸਾਰਿਆਂ ਦੀਆਂ ਨਜ਼ਰਾਂ ਵਿੱਚ ਜੋ ਉੱਥੋਂ ਲੰਘਣਗੇ, ਉਜਾੜ ਅਤੇ ਬਦਨਾਮ ਬਣਾਵਾਂਗਾ। BSB BSB: I will make you a ruin and a disgrace among the nations around you, in the sight of all who pass by.
15 ULB ਇਸ ਲਈ ਜਦੋਂ ਮੈਂ ਕਹਿਰ, ਕ੍ਰੋਧ ਅਤੇ ਗੁੱਸੇ ਭਰੀ ਝਿੜਕ ਨਾਲ ਤੇਰਾ ਨਿਆਂ ਕਰਾਂਗਾ, ਤਾਂ ਤੂੰ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਲਈ ਨਿੰਦਿਆ, ਠੱਠੇ, ਸਿੱਖਿਆ ਅਤੇ ਦਹਿਸ਼ਤ ਦਾ ਕਾਰਨ ਬਣੇਂਗਾ- ਮੈਂ ਯਹੋਵਾਹ ਨੇ ਇਹ ਆਖਿਆ ਹੈ। BSB BSB: So you will be a reproach and a taunt, a warning and a horror to the nations around you, when I execute judgments against you in anger, wrath, and raging fury. I, the LORD, have spoken.
16 ULB ਜਦੋਂ ਮੈਂ ਭਿਆਨਕ ਕਾਲ ਦੇ ਤੀਰ ਤੇਰੇ ਵਿਰੁੱਧ ਛੱਡਾਂਗਾ ਜੋ ਤੇਰੇ ਵਿਨਾਸ਼ ਦੇ ਲਈ ਹੋਣਗੇ। ਮੈਂ ਤੇਰੇ ਵਿੱਚ ਬਹੁਤ ਕਾਲ ਪਾਵਾਂਗਾ ਅਤੇ ਤੇਰੀ ਰੋਟੀ ਦੇ ਸਾਧਨ ਨੂੰ ਤੋੜ ਸੁੱਟਾਂਗਾ। BSB BSB: When I shower you with the deadly arrows of famine and destruction that I will send to destroy you, I will intensify the famine against you and cut off your supply of food.
17 ULB ਮੈਂ ਤੇਰੇ ਵਿੱਚ ਕਾਲ ਅਤੇ ਬੁਰੇ ਦਰਿੰਦੇ ਭੇਜਾਂਗਾ ਅਤੇ ਉਹ ਤੈਨੂੰ ਔਂਤਰਾ ਕਰਨਗੇ। ਤੇਰੇ ਵਿੱਚੋਂ ਦੀ ਬਵਾ ਅਤੇ ਖੂਨ-ਖ਼ਰਾਬਾ ਲੰਘੇਗਾ ਅਤੇ ਮੈਂ ਤੇਰੇ ਉੱਤੇ ਤਲਵਾਰ ਲਿਆਵਾਂਗਾ। ਮੈਂ ਯਹੋਵਾਹ ਨੇ ਇਹ ਆਖਿਆ ਹੈ। BSB BSB: I will send famine and wild beasts against you, and they will leave you childless. Plague and bloodshed will sweep through you, and I will bring a sword against you. I, the LORD, have spoken.”
Select verses for actions: Enter goes to them and Escape comes back.