1 ULB ਤਦ ਹੱਗਈ ਨਬੀ ਅਤੇ ਇੱਦੋ ਦਾ ਪੁੱਤਰ ਜ਼ਕਰਯਾਹ ਉਨ੍ਹਾਂ ਯਹੂਦੀਆਂ ਦੇ ਅੱਗੇ ਜੋ ਯਹੂਦਾਹ ਅਤੇ ਯਰੂਸ਼ਲਮ ਵਿੱਚ ਸਨ, ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਤੇ ਭਵਿੱਖਬਾਣੀ ਕਰਨ ਲੱਗੇ। BSB BSB: Later, the prophets Haggai and Zechariah son of Iddo prophesied to the Jews in Judah and Jerusalem in the name of the God of Israel, who was over them.
2 ULB ਤਦ ਸ਼ਅਲਤੀਏਲ ਦਾ ਪੁੱਤਰ ਜ਼ਰੂੱਬਾਬਲ ਅਤੇ ਯੋਸਾਦਾਕ ਦਾ ਪੁੱਤਰ ਯੇਸ਼ੂਆ ਉੱਠੇ ਅਤੇ ਪਰਮੇਸ਼ੁਰ ਦੇ ਭਵਨ ਨੂੰ ਜੋ ਯਰੂਸ਼ਲਮ ਵਿੱਚ ਸੀ ਬਣਾਉਣ ਲੱਗੇ, ਅਤੇ ਪਰਮੇਸ਼ੁਰ ਦੇ ਉਹ ਨਬੀ ਉਨ੍ਹਾਂ ਦੇ ਨਾਲ ਹੋ ਕੇ, ਉਨ੍ਹਾਂ ਦੀ ਸਹਾਇਤਾ ਕਰਦੇ ਸਨ। BSB BSB: Then Zerubbabel son of Shealtiel and Jeshua son of Jozadak rose up and began to rebuild the house of God in Jerusalem. And the prophets of God were with them, helping them.
3 ULB ਉਸ ਸਮੇਂ ਦਰਿਆ ਪਾਰ ਦਾ ਹਾਕਮ ਤਤਨਈ ਤੇ ਸਥਰ-ਬੋਜ਼ਨਈ ਅਤੇ ਉਨ੍ਹਾਂ ਦੇ ਸਾਥੀ ਯਹੂਦੀਆਂ ਦੇ ਕੋਲ ਆ ਕੇ ਪੁੱਛਣ ਲੱਗੇ, "ਕਿਸ ਦੀ ਆਗਿਆ ਨਾਲ ਤੁਸੀਂ ਇਸ ਭਵਨ ਨੂੰ ਬਣਾਉਂਦੇ ਅਤੇ ਇਸ ਦੀਆਂ ਕੰਧਾਂ ਨੂੰ ਖੜ੍ਹਾ ਕਰ ਰਹੇ ਹੋ?" BSB BSB: At that time Tattenai the governor of the region west of the Euphrates, Shethar-bozenai, and their associates went to the Jews and asked, “Who authorized you to rebuild this temple and restore this structure?”
4 ULB ਉਨ੍ਹਾਂ ਨੇ ਇਹ ਵੀ ਪੁੱਛਿਆ ਕਿ "ਜਿਹੜੇ ਲੋਕ ਇਸ ਭਵਨ ਨੂੰ ਬਣਾ ਰਹੇ ਹਨ ਉਹਨਾਂ ਦੇ ਕੀ ਨਾਮ ਹਨ?" BSB BSB: They also asked, “What are the names of the men who are constructing this building?”
5 ULB ਪਰ ਪਰਮੇਸ਼ੁਰ ਦੀ ਨਿਗਾਹ ਯਹੂਦੀ ਬਜ਼ੁਰਗਾਂ ਉੱਤੇ ਸੀ, ਇਸ ਲਈ ਜਦੋਂ ਤੱਕ ਇਹ ਗੱਲ ਦਾਰਾ ਤੱਕ ਨਾ ਪਹੁੰਚੀ ਅਤੇ ਇਸ ਦੇ ਬਾਰੇ ਚਿੱਠੀ ਦੇ ਰਾਹੀਂ ਉੱਤਰ ਨਾ ਮਿਲਿਆ, ਤਦ ਤੱਕ ਉਨ੍ਹਾਂ ਨੇ ਉਹਨਾਂ ਨੂੰ ਨਾ ਰੋਕਿਆ। BSB BSB: But the eye of their God was on the elders of the Jews, so that they were not stopped until a report was sent to Darius and written instructions about this matter were returned.
6 ULB ਉਸ ਚਿੱਠੀ ਦੀ ਨਕਲ ਜੋ ਦਰਿਆ ਪਾਰ ਦੇ ਹਾਕਮ ਤਤਨਈ ਤੇ ਸਥਰ-ਬੋਜ਼ਨਈ ਤੇ ਉਨ੍ਹਾਂ ਦੇ ਅਫਰਸਕਾਈ ਸਾਥੀਆਂ ਨੇ ਜੋ ਦਰਿਆ ਪਾਰ ਦੇ ਸਨ ਦਾਰਾ ਰਾਜਾ ਨੂੰ ਭੇਜੀ ਸੀ, ਇਹ ਹੈ- BSB BSB: This is the text of the letter that Tattenai the governor of the region west of the Euphrates, Shethar-bozenai, and their associates, the officials in the region, sent to King Darius.
7 ULB ਜੋ ਚਿੱਠੀ ਉਨ੍ਹਾਂ ਨੇ ਭੇਜੀ ਸੀ ਉਸ ਵਿੱਚ ਇਹ ਲਿਖਿਆ ਗਿਆ ਸੀ- "ਦਾਰਾ ਰਾਜਾ ਦੀ ਹਰ ਤਰ੍ਹਾਂ ਨਾਲ ਸਲਾਮਤੀ ਹੋਵੇ! BSB BSB: The report they sent him read as follows: To King Darius: All peace.
8 ULB ਮਹਾਰਾਜ ਨੂੰ ਖ਼ਬਰ ਹੋਵੇ ਕਿ ਅਸੀਂ ਯਹੂਦਾਹ ਦੇ ਸੂਬੇ ਵਿੱਚ ਮਹਾਨ ਪਰਮੇਸ਼ੁਰ ਦੇ ਭਵਨ ਵਿੱਚ ਗਏ। ਉਹ ਵੱਡੇ-ਵੱਡੇ ਪੱਥਰਾਂ ਨਾਲ ਬਣ ਰਿਹਾ ਹੈ ਅਤੇ ਕੰਧਾਂ ਵਿੱਚ ਕੜੀਆਂ ਜੋੜੀਆਂ ਜਾ ਰਹੀਆਂ ਹਨ ਅਤੇ ਇਹ ਕੰਮ ਉਨ੍ਹਾਂ ਲੋਕਾਂ ਦੁਆਰਾ ਬਹੁਤ ਤੇਜ਼ੀ ਨਾਲ ਹੋ ਰਿਹਾ ਹੈ ਅਤੇ ਸਫ਼ਲ ਵੀ ਹੋ ਰਿਹਾ ਹੈ। BSB BSB: Let it be known to the king that we went into the province of Judah, to the house of the great God. The people are rebuilding it with large stones and placing timbers in the walls. This work is being carried out diligently and is prospering in their hands.
9 ULB ਇਸ ਲਈ ਅਸੀਂ ਉਨ੍ਹਾਂ ਦੇ ਬਜ਼ੁਰਗਾਂ ਨੂੰ ਪੁੱਛਿਆ ਕਿ ਤੁਸੀਂ ਕਿਸ ਦੀ ਆਗਿਆ ਨਾਲ ਇਸ ਭਵਨ ਨੂੰ ਬਣਾਉਂਦੇ ਅਤੇ ਇਸ ਦੀ ਕੰਧ ਨੂੰ ਪੂਰਾ ਕਰਦੇ ਹੋ? BSB BSB: So we questioned the elders and asked, “Who authorized you to rebuild this temple and restore this structure?”
10 ULB ਅਤੇ ਅਸੀਂ ਉਨ੍ਹਾਂ ਦੇ ਨਾਮ ਵੀ ਪੁੱਛੇ ਤਾਂ ਜੋ ਅਸੀਂ ਉਨ੍ਹਾਂ ਮਨੁੱਖਾਂ ਦੇ ਨਾਮ ਲਿਖ ਕੇ ਤੁਹਾਨੂੰ ਖ਼ਬਰ ਦੇਈਏ ਕਿ ਉਹਨਾਂ ਦੇ ਆਗੂ ਕੌਣ ਹਨ। BSB BSB: We also asked for their names, so that we could write down the names of their leaders for your information.
11 ULB ਉਹਨਾਂ ਨੇ ਸਾਨੂੰ ਇਹ ਉੱਤਰ ਦਿੱਤਾ ਕਿ ਅਸੀਂ ਅਕਾਸ਼ ਅਤੇ ਧਰਤੀ ਦੇ ਪਰਮੇਸ਼ੁਰ ਦੇ ਦਾਸ ਹਾਂ, ਅਤੇ ਉਸੇ ਭਵਨ ਨੂੰ ਬਣਾਉਂਦੇ ਹਾਂ, ਜਿਸ ਨੂੰ ਬਹੁਤ ਸਾਲ ਪਹਿਲਾਂ ਇਸਰਾਏਲ ਦੇ ਇੱਕ ਵੱਡੇ ਰਾਜਾ ਨੇ ਬਣਾਇਆ ਤੇ ਪੂਰਾ ਕੀਤਾ ਸੀ। BSB BSB: And this is the answer they returned: “We are servants of the God of heaven and earth, and we are rebuilding the temple that was built many years ago, which a great king of Israel built and completed.
12 ULB ਪਰ ਜਦ ਸਾਡੇ ਪੁਰਖਿਆਂ ਨੇ ਅਕਾਸ਼ ਦੇ ਪਰਮੇਸ਼ੁਰ ਦੇ ਕ੍ਰੋਧ ਨੂੰ ਭੜਕਾਇਆ ਤਾਂ ਉਸ ਨੇ ਉਹਨਾਂ ਨੂੰ ਬਾਬਲ ਦੇ ਕਦਸੀ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦੇ ਦਿੱਤਾ, ਜਿਸ ਨੇ ਇਸ ਭਵਨ ਨੂੰ ਉਜਾੜ ਦਿੱਤਾ ਅਤੇ ਲੋਕਾਂ ਨੂੰ ਬੰਦੀ ਬਣਾ ਕੇ ਬਾਬਲ ਨੂੰ ਲੈ ਗਿਆ। BSB BSB: But since our fathers angered the God of heaven, He delivered them into the hand of Nebuchadnezzar king of Babylon, the Chaldean who destroyed this temple and carried away the people to Babylon.
13 ULB ਪਰ ਬਾਬਲ ਦੇ ਰਾਜਾ ਕੋਰਸ਼ ਦੇ ਪਹਿਲੇ ਸਾਲ ਵਿੱਚ ਉਸੇ ਕੋਰਸ਼ ਰਾਜਾ ਨੇ ਆਗਿਆ ਦਿੱਤੀ ਕਿ ਪਰਮੇਸ਼ੁਰ ਦਾ ਇਹ ਭਵਨ ਬਣਾਇਆ ਜਾਵੇ। BSB BSB: In the first year of his reign, however, Cyrus king of Babylon issued a decree to rebuild this house of God.
14 ULB ਪਰਮੇਸ਼ੁਰ ਦੇ ਭਵਨ ਦੇ ਸੋਨੇ ਤੇ ਚਾਂਦੀ ਦੇ ਭਾਂਡਿਆ ਨੂੰ ਵੀ ਜਿਨ੍ਹਾਂ ਨੂੰ ਨਬੂਕਦੱਨਸਰ ਯਰੂਸ਼ਲਮ ਦੇ ਮੰਦਰ ਵਿੱਚੋਂ ਕੱਢ ਕੇ ਬਾਬਲ ਦੇ ਮੰਦਰ ਵਿੱਚ ਲੈ ਗਿਆ ਸੀ, ਕੋਰਸ਼ ਰਾਜਾ ਨੇ ਬਾਬਲ ਦੇ ਮੰਦਰ ਵਿੱਚੋਂ ਕਢਵਾਇਆ ਅਤੇ ਉਨ੍ਹਾਂ ਨੂੰ ਸ਼ੇਸ਼ਬੱਸਰ ਨਾਮਕ ਇੱਕ ਪੁਰਖ ਨੂੰ ਜਿਸ ਨੂੰ ਉਸ ਨੇ ਹਾਕਮ ਬਣਾਇਆ ਸੀ, ਸੌਂਪ ਦਿੱਤਾ। BSB BSB: He also removed from the temple of Babylon the gold and silver articles belonging to the house of God, which Nebuchadnezzar had taken and carried there from the temple in Jerusalem. King Cyrus gave these articles to a man named Sheshbazzar, whom he appointed governor
15 ULB ਅਤੇ ਉਸ ਨੇ ਕਿਹਾ, "ਇਨ੍ਹਾਂ ਭਾਂਡਿਆ ਨੂੰ ਲੈ ਕੇ ਜਾ ਅਤੇ ਇਨ੍ਹਾਂ ਨੂੰ ਯਰੂਸ਼ਲਮ ਦੇ ਮੰਦਰ ਵਿੱਚ ਰੱਖ ਅਤੇ ਪਰਮੇਸ਼ੁਰ ਦਾ ਭਵਨ ਉਸ ਦੇ ਸਥਾਨ ਤੇ ਬਣਾਇਆ ਜਾਵੇ।" BSB BSB: and instructed, ‘Take these articles, put them in the temple in Jerusalem, and let the house of God be rebuilt on its original site.’
16 ULB ਤਦ ਉਸੇ ਸ਼ੇਸ਼ਬੱਸਰ ਨੇ ਆ ਕੇ ਪਰਮੇਸ਼ੁਰ ਦੇ ਭਵਨ ਦੀ ਜੋ ਯਰੂਸ਼ਲਮ ਵਿੱਚ ਹੈ ਨੀਂਹ ਰੱਖੀ, ਅਤੇ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਇਹ ਬਣ ਰਿਹਾ ਹੈ ਪਰ ਅਜੇ ਪੂਰਾ ਨਹੀਂ ਹੋਇਆ। BSB BSB: So this Sheshbazzar came and laid the foundation of the house of God in Jerusalem, and from that time until now it has been under construction, but it has not yet been completed.”
17 ULB ਇਸ ਲਈ ਜੇ ਮਹਾਰਾਜ ਨੂੰ ਠੀਕ ਲੱਗੇ ਤਾਂ ਮਹਾਰਾਜ ਦੇ ਰਾਜ ਭੰਡਾਰ ਵਿੱਚ, ਜੋ ਬਾਬਲ ਵਿੱਚ ਹੈ ਇਸ ਗੱਲ ਦੀ ਖੋਜ ਕੀਤੀ ਜਾਵੇ ਕਿ ਕੋਰਸ਼ ਰਾਜਾ ਨੇ ਸੱਚ-ਮੁੱਚ ਇਸ ਭਵਨ ਨੂੰ ਯਰੂਸ਼ਲਮ ਵਿੱਚ ਬਣਾਉਣ ਦੀ ਆਗਿਆ ਦਿੱਤੀ ਸੀ ਜਾਂ ਨਹੀਂ। ਤਦ ਮਹਾਰਾਜ ਇਸ ਗੱਲ ਵਿੱਚ ਆਪਣੀ ਇੱਛਾ ਸਾਡੇ ਉੱਤੇ ਪ੍ਰਗਟ ਕਰਨ।" BSB BSB: Now, therefore, if it pleases the king, let a search be made of the royal archives in Babylon to see if King Cyrus did indeed issue a decree to rebuild the house of God in Jerusalem. Then let the king send us his decision in this matter.
Select verses for actions: Enter goes to them and Escape comes back.