1 ULB ਇਨ੍ਹਾਂ ਗੱਲਾਂ ਦੇ ਬਾਅਦ ਫ਼ਾਰਸ ਦੇ ਰਾਜਾ ਅਰਤਹਸ਼ਸ਼ਤਾ ਦੇ ਰਾਜ ਵਿੱਚ ਅਜ਼ਰਾ ਸਰਾਯਾਹ ਦਾ ਪੁੱਤਰ, ਉਹ ਅਜ਼ਰਯਾਹ ਦਾ ਪੁੱਤਰ, ਉਹ ਹਿਲਕੀਯਾਹ ਦਾ ਪੁੱਤਰ, BSB BSB: Many years later, during the reign of Artaxerxes king of Persia, Ezra son of Seraiah, the son of Azariah, the son of Hilkiah,
2 ULB ਉਹ ਸ਼ੱਲੂਮ ਦਾ ਪੁੱਤਰ, ਉਹ ਸਾਦੋਕ ਦਾ ਪੁੱਤਰ, ਉਹ ਅਹੀਟੂਬ ਦਾ ਪੁੱਤਰ, BSB BSB: the son of Shallum, the son of Zadok, the son of Ahitub,
3 ULB ਉਹ ਅਰਮਯਾਹ ਦਾ ਪੁੱਤਰ, ਉਹ ਅਜ਼ਰਯਾਹ ਦਾ ਪੁੱਤਰ, ਉਹ ਮਰਾਯੋਥ ਦਾ ਪੁੱਤਰ, BSB BSB: the son of Amariah, the son of Azariah, the son of Meraioth,
4 ULB ਉਹ ਜ਼ਰਹਯਾਹ ਦਾ ਪੁੱਤਰ, ਉਹ ਉੱਜ਼ੀ ਦਾ ਪੁੱਤਰ, ਉਹ ਬੁੱਕੀ ਦਾ ਪੁੱਤਰ, BSB BSB: the son of Zerahiah, the son of Uzzi, the son of Bukki,
5 ULB ਉਹ ਅਬੀਸ਼ੂਆ ਦਾ ਪੁੱਤਰ, ਉਹ ਫੀਨਹਾਸ ਦਾ ਪੁੱਤਰ, ਉਹ ਅਲਆਜ਼ਾਰ ਦਾ ਪੁੱਤਰ, ਉਹ ਹਾਰੂਨ ਪ੍ਰਧਾਨ ਜਾਜਕ ਦਾ ਪੁੱਤਰ। BSB BSB: the son of Abishua, the son of Phinehas, the son of Eleazar, the son of Aaron the chief priest—
6 ULB ਇਹ ਅਜ਼ਰਾ ਬਾਬਲ ਤੋਂ ਗਿਆ ਅਤੇ ਉਹ ਮੂਸਾ ਦੀ ਬਿਵਸਥਾ ਵਿੱਚ ਜੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਦਿੱਤੀ ਸੀ, ਬਹੁਤ ਨਿਪੁੰਨ ਸ਼ਾਸਤਰੀ ਸੀ ਅਤੇ ਯਹੋਵਾਹ, ਉਸ ਦੇ ਪਰਮੇਸ਼ੁਰ ਦਾ ਹੱਥ ਉਸ ਦੇ ਉੱਤੇ ਸੀ, ਇਸ ਲਈ ਰਾਜਾ ਨੇ ਉਸ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ। BSB BSB: this Ezra came up from Babylon. He was a scribe skilled in the Law of Moses, which the LORD, the God of Israel, had given. The king had granted Ezra all his requests, for the hand of the LORD his God was upon him.
7 ULB ਅਤੇ ਇਸਰਾਏਲੀਆਂ, ਜਾਜਕਾਂ, ਲੇਵੀਆਂ, ਗਾਇਕਾਂ, ਦਰਬਾਨਾਂ ਤੇ ਨਥੀਨੀਮੀਆਂ ਵਿੱਚੋਂ ਕੁਝ ਲੋਕ ਅਰਤਹਸ਼ਸ਼ਤਾ ਰਾਜਾ ਦੇ ਸੱਤਵੇਂ ਸਾਲ ਵਿੱਚ ਯਰੂਸ਼ਲਮ ਨੂੰ ਆਏ BSB BSB: So in the seventh year of King Artaxerxes, he went up to Jerusalem with some of the Israelites, including priests, Levites, singers, gatekeepers, and temple servants.
8 ULB ਅਤੇ ਅਜ਼ਰਾ, ਰਾਜਾ ਦੇ ਸੱਤਵੇਂ ਸਾਲ ਦੇ ਪੰਜਵੇ ਮਹੀਨੇ ਯਰੂਸ਼ਲਮ ਵਿੱਚ ਪਹੁੰਚਿਆ। BSB BSB: Ezra arrived in Jerusalem in the fifth month of the seventh year of the king.
9 ULB ਪਹਿਲੇ ਮਹੀਨੇ ਦੇ ਪਹਿਲੇ ਦਿਨ, ਉਹ ਬਾਬਲ ਤੋਂ ਚੱਲਿਆ ਅਤੇ ਪੰਜਵੇ ਮਹੀਨੇ ਦੇ ਪਹਿਲੇ ਦਿਨ ਉਹ ਯਰੂਸ਼ਲਮ ਵਿੱਚ ਪਹੁੰਚ ਗਿਆ ਇਸ ਲਈ ਕਿ ਉਸ ਦੇ ਪਰਮੇਸ਼ੁਰ ਦੀ ਭਲਿਆਈ ਦਾ ਹੱਥ ਉਸ ਦੇ ਉੱਤੇ ਸੀ BSB BSB: He had begun the journey from Babylon on the first day of the first month, and he arrived in Jerusalem on the first day of the fifth month, for the gracious hand of his God was upon him.
10 ULB ਕਿਉਂ ਜੋ ਅਜ਼ਰਾ ਨੇ ਯਹੋਵਾਹ ਦੀ ਬਿਵਸਥਾ ਦੀ ਖੋਜ ਕਰਨ ਅਤੇ ਉਸ ਦੇ ਉੱਤੇ ਚੱਲਣ ਅਤੇ ਇਸਰਾਏਲ ਨੂੰ ਬਿਧੀਆਂ ਤੇ ਨਿਯਮਾਂ ਦੀ ਸਿੱਖਿਆ ਦੇਣ ਉੱਤੇ ਮਨ ਲਗਾਇਆ ਸੀ। BSB BSB: For Ezra had set his heart to study the Law of the LORD, to practice it, and to teach its statutes and ordinances in Israel.
12 ULB "ਅਰਤਹਸ਼ਸ਼ਤਾ, ਰਾਜਿਆਂ ਦੇ ਰਾਜਾ ਵੱਲੋਂ, ਅਜ਼ਰਾ ਜਾਜਕ ਨੂੰ ਜੋ ਸੁਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਨਿਪੁੰਨ ਸ਼ਾਸਤਰੀ ਹੈ- BSB BSB: Artaxerxes, king of kings. To Ezra the priest, the scribe of the Law of the God of heaven: Greetings.
13 ULB ਮੈਂ ਇਹ ਆਗਿਆ ਦਿੰਦਾ ਹਾਂ ਕਿ ਇਸਰਾਏਲ ਦੇ ਜੋ ਲੋਕ ਅਤੇ ਉਨ੍ਹਾਂ ਦੇ ਜਾਜਕ ਅਤੇ ਲੇਵੀ ਜੋ ਮੇਰੇ ਰਾਜ ਵਿੱਚ ਹਨ, ਉਨ੍ਹਾਂ ਵਿਚੋਂ ਜਿੰਨੇ ਆਪਣੀ ਇੱਛਾ ਨਾਲ ਯਰੂਸ਼ਲਮ ਨੂੰ ਜਾਣਾ ਚਾਹੁੰਦੇ ਹਨ, ਉਹ ਤੇਰੇ ਨਾਲ ਜਾਣ। BSB BSB: I hereby decree that any volunteers among the Israelites in my kingdom, including the priests and Levites, may go up with you to Jerusalem.
14 ULB ਤੂੰ ਰਾਜਾ ਅਤੇ ਉਸ ਦੇ ਸੱਤ ਮੰਤਰੀਆਂ ਵੱਲੋਂ ਇਸ ਲਈ ਭੇਜਿਆ ਜਾਂਦਾ ਹੈ ਕਿ ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਅਨੁਸਾਰ, ਜੋ ਤੇਰੇ ਹੱਥ ਵਿੱਚ ਹੈ, ਯਹੂਦਾਹ ਤੇ ਯਰੂਸ਼ਲਮ ਦੇ ਬਾਰੇ ਪੁੱਛ-ਗਿੱਛ ਕਰੇਂ। BSB BSB: You are sent by the king and his seven counselors to evaluate Judah and Jerusalem according to the Law of your God, which is in your hand.
15 ULB ਅਤੇ ਉਹ ਚਾਂਦੀ ਅਤੇ ਸੋਨਾ ਜੋ ਰਾਜਾ ਅਤੇ ਉਸ ਦੇ ਮੰਤਰੀਆਂ ਨੇ ਆਪਣੀ ਖੁਸ਼ੀ ਨਾਲ ਇਸਰਾਏਲ ਦੇ ਪਰਮੇਸ਼ੁਰ ਨੂੰ, ਜਿਸ ਦਾ ਭਵਨ ਯਰੂਸ਼ਲਮ ਵਿੱਚ ਹੈ ਭੇਟ ਕੀਤਾ ਹੈ, ਲੈ ਜਾਵੇਂ। BSB BSB: Moreover, you are to take with you the silver and gold that the king and his counselors have freely offered to the God of Israel, whose dwelling is in Jerusalem,
16 ULB ਨਾਲੇ ਜਿੰਨਾ ਚਾਂਦੀ ਤੇ ਸੋਨਾ ਬਾਬਲ ਦੇ ਸਾਰੇ ਸੂਬੇ ਵਿੱਚੋਂ ਤੈਨੂੰ ਮਿਲੇਗਾ, ਅਤੇ ਖੁਸ਼ੀ ਦੀ ਭੇਟ ਜੋ ਲੋਕ ਤੇ ਜਾਜਕ ਆਪਣੇ ਪਰਮੇਸ਼ੁਰ ਦੇ ਭਵਨ ਲਈ ਜੋ ਯਰੂਸ਼ਲਮ ਵਿੱਚ ਹੈ, ਮਨ ਤੋਂ ਦੇਣ ਉਸ ਨੂੰ ਲੈ ਜਾਵੇਂ। BSB BSB: together with all the silver and gold you may find in all the province of Babylon, as well as the freewill offerings of the people and priests to the house of their God in Jerusalem.
17 ULB ਅਤੇ ਉਸ ਪੈਸੇ ਨਾਲ ਤੂੰ ਫੁਰਤੀ ਕਰਕੇ ਵਹਿੜੇ ਤੇ ਭੇਡੂ ਤੇ ਲੇਲੇ ਅਤੇ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ ਤੇ ਪੀਣ ਦੀਆਂ ਭੇਟਾਂ ਮੁੱਲ ਲਈਂ ਤੇ ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਜੋ ਯਰੂਸ਼ਲਮ ਦੇ ਭਵਨ ਵਿੱਚ ਹੈ ਚੜ੍ਹਾਈਂ BSB BSB: With this money, therefore, you are to buy as many bulls, rams, and lambs as needed, together with their grain offerings and drink offerings, and offer them on the altar at the house of your God in Jerusalem.
18 ULB ਅਤੇ ਬਚੇ ਹੋਏ ਚਾਂਦੀ ਤੇ ਸੋਨੇ ਨਾਲ, ਜੋ ਕੁਝ ਤੈਨੂੰ ਅਤੇ ਤੇਰੇ ਭਰਾਵਾਂ ਨੂੰ ਚੰਗਾ ਲੱਗੇ ਆਪਣੇ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਿਓ। BSB BSB: You and your brothers may do whatever seems best with the rest of the silver and gold, according to the will of your God.
19 ULB ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਦੇ ਲਈ ਜਿਹੜੇ ਭਾਂਡੇ ਤੈਨੂੰ ਸੌਂਪੇ ਜਾਂਦੇ ਹਨ, ਉਨ੍ਹਾਂ ਨੂੰ ਪਰਮੇਸ਼ੁਰ ਦੇ ਸਨਮੁਖ ਦੇ ਦੇਵੀਂ। BSB BSB: You must deliver to the God of Jerusalem all the articles given to you for the service of the house of your God.
20 ULB ਅਤੇ ਹੋਰ ਜੋ ਕੁਝ ਵੀ ਤੇਰੇ ਪਰਮੇਸ਼ੁਰ ਦੇ ਭਵਨ ਦੇ ਲਈ ਜ਼ਰੂਰੀ ਹੋਵੇ, ਜੋ ਤੈਨੂੰ ਦੇਣਾ ਪਵੇ, ਉਹ ਸ਼ਾਹੀ ਖਜ਼ਾਨੇ ਵਿੱਚੋਂ ਦੇ ਦੇਵੀਂ। BSB BSB: And if anything else is needed for the house of your God that you may have occasion to supply, you may pay for it from the royal treasury.
21 ULB ਮੈਂ ਰਾਜਾ ਅਰਤਹਸ਼ਸ਼ਤਾ, ਆਪ ਦਰਿਆ ਪਾਰ ਦੇ ਸਾਰੇ ਖ਼ਜ਼ਾਨਚੀਆਂ ਨੂੰ ਆਗਿਆ ਦਿੰਦਾ ਹਾਂ, ਕਿ ਜੋ ਕੁਝ ਅਜ਼ਰਾ ਜਾਜਕ ਸੁਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਸ਼ਾਸਤਰੀ ਤੁਹਾਡੇ ਤੋਂ ਚਾਹੇ, ਉਹ ਤੁਰੰਤ ਪੂਰਾ ਕੀਤਾ ਜਾਵੇ। BSB BSB: I, King Artaxerxes, decree to all the treasurers west of the Euphrates: Whatever Ezra the priest, the scribe of the Law of the God of heaven, may require of you, it must be provided promptly,
22 ULB ਚਾਂਦੀ ਡੇਢ ਸੌ ਮਣ ਤੱਕ, ਕਣਕ ਸਾਢੇ ਸੱਤ ਸੌ ਮਣ ਤੱਕ, ਦਾਖ਼ਰਸ ਅਤੇ ਤੇਲ ਪੰਝੱਤਰ ਮਣ ਤੱਕ ਅਤੇ ਲੂਣ ਜਿੰਨ੍ਹੀਂ ਲੋੜ ਹੋਵੇ, ਦਿੱਤਾ ਜਾਵੇ। BSB BSB: up to a hundred talents of silver, a hundred cors of wheat, a hundred baths of wine, a hundred baths of olive oil, and salt without limit.
23 ULB ਜੋ ਕੁਝ ਵੀ ਸੁਰਗੀ ਪਰਮੇਸ਼ੁਰ ਨੇ ਆਗਿਆ ਦਿੱਤੀ ਹੈ, ਠੀਕ ਉਸੇ ਤਰ੍ਹਾਂ ਹੀ ਸੁਰਗੀ ਪਰਮੇਸ਼ੁਰ ਦੇ ਭਵਨ ਦੇ ਲਈ ਕੀਤਾ ਜਾਵੇ, ਤਾਂ ਜੋ ਰਾਜਾ ਤੇ ਰਾਜਕੁਮਾਰਾਂ ਦੇ ਰਾਜ ਦੇ ਵਿਰੁੱਧ ਪਰਮੇਸ਼ੁਰ ਦਾ ਕ੍ਰੋਧ ਨਾ ਭੜਕੇ! BSB BSB: Whatever is commanded by the God of heaven must be done diligently for His house. For why should wrath fall on the realm of the king and his sons?
24 ULB ਅਤੇ ਅਸੀਂ ਤੁਹਾਨੂੰ ਚਿਤਾਉਣੀ ਦਿੰਦੇ ਹਾਂ ਕਿ ਜਾਜਕਾਂ ਤੇ ਲੇਵੀਆਂ ਤੇ ਗਾਇਕਾਂ ਤੇ ਦਰਬਾਨਾਂ ਤੇ ਨਥੀਨੀਮਾਂ ਅਤੇ ਪਰਮੇਸ਼ੁਰ ਦੇ ਭਵਨ ਦੇ ਸੇਵਕਾਂ ਵਿੱਚੋਂ ਕਿਸੇ ਤੋਂ ਵੀ ਲਗਾਨ, ਚੁੰਗੀ ਅਤੇ ਨਜ਼ਰਾਨਾ ਲੈਣ ਦੀ ਆਗਿਆ ਨਹੀਂ ਹੈ। BSB BSB: And be advised that you have no authority to impose tribute, duty, or toll on any of the priests, Levites, singers, doorkeepers, temple servants, or other servants of this house of God.
25 ULB ਅਤੇ ਹੇ ਅਜ਼ਰਾ, ਤੂੰ ਆਪਣੇ ਪਰਮੇਸ਼ੁਰ ਦੇ ਉਸ ਗਿਆਨ ਅਨੁਸਾਰ ਜੋ ਤੇਰੇ ਵਿੱਚ ਹੈ, ਹਾਕਮਾਂ ਅਤੇ ਨਿਆਈਆਂ ਨੂੰ ਨਿਯੁਕਤ ਕਰੀਂ ਤਾਂ ਜੋ ਦਰਿਆ ਪਾਰ ਦੇ ਸਾਰੇ ਲੋਕਾਂ ਦਾ ਜਿਹੜੇ ਤੇਰੇ ਪਰਮੇਸ਼ੁਰ ਦੀ ਬਿਵਸਥਾ ਨੂੰ ਜਾਣਦੇ ਹੋਣ, ਨਿਆਂ ਕਰਨ ਅਤੇ ਜਿਹੜੇ ਨਾ ਜਾਣਦੇ ਹੋਣ ਉਹਨਾਂ ਨੂੰ ਤੁਸੀਂ ਸਿਖਾਉ। BSB BSB: And you, Ezra, according to the wisdom of your God, which you possess, are to appoint magistrates and judges to judge all the people west of the Euphrates—all who know the laws of your God. And you are to teach these laws to anyone who does not know them.
26 ULB ਅਤੇ ਜੋ ਕੋਈ ਤੇਰੇ ਪਰਮੇਸ਼ੁਰ ਦੀ ਬਿਵਸਥਾ ਅਤੇ ਰਾਜਾ ਦੇ ਨਿਯਮ ਨਾ ਮੰਨੇ, ਉਸ ਨੂੰ ਤੁਰੰਤ ਸਜ਼ਾ ਦਿੱਤੀ ਜਾਵੇ, ਭਾਵੇਂ ਮੌਤ ਜਾਂ ਦੇਸ਼ ਨਿਕਾਲਾ ਜਾਂ ਮਾਲ ਦੀ ਜ਼ਬਤੀ ਜਾਂ ਕੈਦ ਦੀ ਸਜ਼ਾ।" BSB BSB: If anyone does not keep the law of your God and the law of the king, let a strict judgment be executed against him, whether death, banishment, confiscation of property, or imprisonment.
27 ULB ਧੰਨ ਹੈ ਯਹੋਵਾਹ! ਸਾਡੇ ਪਿਉ-ਦਾਦਿਆਂ ਦਾ ਪਰਮੇਸ਼ੁਰ, ਜਿਸ ਨੇ ਇਹੋ ਜਿਹੀ ਗੱਲ ਰਾਜਾ ਦੇ ਮਨ ਵਿੱਚ ਪਾਈ ਕਿ ਉਹ ਯਹੋਵਾਹ ਦੇ ਭਵਨ ਨੂੰ ਜੋ ਯਰੂਸ਼ਲਮ ਵਿੱਚ ਹੈ ਸਵਾਰੇ। BSB BSB: Blessed be the LORD, the God of our fathers, who has put into the heart of the king to so honor the house of the LORD in Jerusalem,
28 ULB ਅਤੇ ਰਾਜਾ ਤੇ ਉਸ ਦੇ ਮੰਤਰੀਆਂ ਦੇ ਸਨਮੁਖ ਅਤੇ ਰਾਜਾ ਦੇ ਸਾਰੇ ਬਲਵੰਤ ਹਾਕਮਾਂ ਦੇ ਅੱਗੇ, ਮੇਰੇ ਉੱਤੇ ਕਿਰਪਾ ਦੀ ਨਜ਼ਰ ਕੀਤੀ ਹੈ। ਇਸ ਲਈ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੱਥੋਂ, ਜੋ ਮੇਰੇ ਉੱਤੇ ਸੀ ਬਲ ਪਾਇਆ ਅਤੇ ਮੈਂ ਇਸਰਾਏਲ ਵਿੱਚੋਂ ਆਗੂਆਂ ਨੂੰ ਇਕੱਠਾ ਕੀਤਾ ਤਾਂ ਜੋ ਉਹ ਮੇਰੇ ਨਾਲ ਅੱਗੇ ਚੱਲਣ। BSB BSB: and who has shown me favor before the king, his counselors, and all his powerful officials. And because the hand of the LORD my God was upon me, I took courage and gathered the leaders of Israel to return with me.
Select verses for actions: Enter goes to them and Escape comes back.