2 ULB ਵੇਖੋ, ਮੈਂ ਪੌਲੁਸ ਤੁਹਾਨੂੰ ਆਖਦਾ ਹਾਂ ਕਿ ਜੇ ਤੁਸੀਂ ਸੁੰਨਤ ਕਰਾਵੋ ਤਾਂ ਮਸੀਹ ਕੋਲੋਂ ਤੁਹਾਨੂੰ ਕੁੱਝ ਲਾਭ ਨਾ ਹੋਵੇਗਾ। BSB BSB: Take notice: I, Paul, tell you that if you let yourselves be circumcised, Christ will be of no value to you at all.
3 ULB ਸਗੋਂ ਮੈਂ ਹਰੇਕ ਮਨੁੱਖ ਉੱਤੇ ਜਿਹੜਾ ਸੁੰਨਤ ਕਰਾਉਂਦਾ ਹੈ ਫਿਰ ਗਵਾਹੀ ਭਰਦਾ ਹਾਂ ਜੋ ਉਹ ਨੂੰ ਸਾਰੀ ਬਿਵਸਥਾ ਮੰਨਣੀ ਪਵੇਗੀ। BSB BSB: Again I testify to every man who gets himself circumcised that he is obligated to obey the whole law.
4 ULB ਤੁਸੀਂ ਜੋ ਬਿਵਸਥਾ ਨਾਲ ਧਰਮੀ ਬਣਨਾ ਚਾਹੁੰਦੇ ਹੋ, ਸੋ ਮਸੀਹ ਤੋਂ ਅਲੱਗ ਹੋ ਗਏ ਅਤੇ ਕਿਰਪਾ ਤੋਂ ਡਿੱਗ ਗਏ ਹੋ। BSB BSB: You who are trying to be justified by the law have been severed from Christ; you have fallen away from grace.
5 ULB ਅਸੀਂ ਤਾਂ ਆਤਮਾ ਦੇ ਕਾਰਨ ਵਿਸ਼ਵਾਸ ਨਾਲ ਆਸ ਕੀਤੀ ਹੋਈ ਧਾਰਮਿਕਤਾ ਦੀ ਉਡੀਕ ਕਰਦੇ ਹਾਂ। BSB BSB: But by faith we eagerly await through the Spirit the hope of righteousness.
7 ULB ਤੁਸੀਂ ਤਾਂ ਚੰਗੀ ਤਰ੍ਹਾਂ ਦੌੜਦੇ ਸੀ! ਕਿਸ ਨੇ ਤੁਹਾਨੂੰ ਰੋਕ ਦਿੱਤਾ ਕਿ ਤੁਸੀਂ ਸਚਿਆਈ ਨੂੰ ਨਾ ਮੰਨੋ? BSB BSB: You were running so well. Who has obstructed you from obeying the truth?
8 ULB ਇਸ ਤਰ੍ਹਾਂ ਦੀ ਸਿੱਖਿਆ ਤੁਹਾਡੇ ਸੱਦਣ ਵਾਲੇ ਦੀ ਵੱਲੋਂ ਨਹੀਂ। BSB BSB: Such persuasion does not come from the One who calls you.
9 ULB ਥੋੜ੍ਹਾ ਜਿਹਾ ਖ਼ਮੀਰ ਸਾਰੇ ਗੁੰਨੇ ਹੋਏ ਆਟੇ ਨੂੰ ਖ਼ਮੀਰਾ ਕਰ ਦਿੰਦਾ ਹੈ। BSB BSB: A little leaven works through the whole batch of dough.
10 ULB ਮੈਨੂੰ ਪ੍ਰਭੂ ਵਿੱਚ ਤੁਹਾਡੀ ਵੱਲੋਂ ਭਰੋਸਾ ਹੈ ਜੋ ਤੁਸੀਂ ਕੋਈ ਹੋਰ ਵਿਚਾਰ ਨਾ ਕਰੋਗੇ, ਪਰ ਜਿਹੜਾ ਤੁਹਾਨੂੰ ਡਰਾਉਂਦਾ ਹੈ ਉਹ ਭਾਵੇਂ ਕੋਈ ਵੀ ਹੋਵੇ ਆਪਣੀ ਸਜ਼ਾ ਭੋਗੇਗਾ! BSB BSB: I am confident in the Lord that you will take no other view. The one who is troubling you will bear the judgment, whoever he may be.
11 ULB ਪਰ ਹੇ ਭਰਾਵੋ, ਜੇ ਮੈਂ ਹੁਣ ਤੱਕ ਸੁੰਨਤ ਦਾ ਪ੍ਰਚਾਰ ਕਰਦਾ ਹਾਂ ਤਾਂ ਹੁਣ ਤੱਕ ਸਤਾਇਆ ਕਿਉਂ ਜਾਂਦਾ ਹਾਂ? ਤਦ ਸਲੀਬ ਦੀ ਠੋਕਰ ਤਾਂ ਜਾਂਦੀ ਰਹੀ। BSB BSB: Now, brothers, if I am still preaching circumcision, why am I still being persecuted? In that case the offense of the cross has been abolished.
12 ULB ਕੀ ਹੁੰਦਾ ਕਿ ਉਹ ਜਿਹੜੇ ਤੁਹਾਨੂੰ ਡਰਾਉਂਦੇ ਹਨ, ਆਪਣਾ ਅੰਗ ਹੀ ਵੱਢ ਲੈਂਦੇ!। BSB BSB: As for those who are agitating you, I wish they would proceed to emasculate themselves!
13 ULB ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਹੋ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਮੌਕਾ ਜਾਣ ਕੇ ਨਾ ਵਰਤੋ ਸਗੋਂ ਪਿਆਰ ਦੇ ਰਾਹੀਂ ਇੱਕ ਦੂਜੇ ਦੀ ਸੇਵਾ ਕਰੋ। BSB BSB: For you, brothers, were called to freedom; but do not use your freedom as an opportunity for the flesh. Rather, serve one another in love.
14 ULB ਕਿਉਂ ਜੋ ਸਾਰੀ ਬਿਵਸਥਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਕਿ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ। BSB BSB: The entire law is fulfilled in a single decree: “Love your neighbor as yourself.”
15 ULB ਪਰ ਜੇ ਤੁਸੀਂ ਇੱਕ ਦੂਜੇ ਨੂੰ ਦੰਦਾਂ ਨਾਲ ਪਾੜ ਖਾਓ ਤਾਂ ਚੌਕਸ ਰਹੋ ਕੀ ਕਿਤੇ ਤੁਸੀਂ ਇੱਕ ਦੂਜੇ ਦਾ ਨਾਸ ਨਾ ਕਰ ਦੇਵੋਂ!। BSB BSB: But if you keep on biting and devouring one another, watch out, or you will be consumed by one another.
16 ULB ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੇ ਦੁਆਰਾ ਚੱਲੋ ਤਾਂ ਸਰੀਰ ਦੀ ਲਾਲਸਾ ਨੂੰ ਕਦੇ ਪੂਰਾ ਨਾ ਕਰੋਗੇ। BSB BSB: So I say, walk by the Spirit, and you will not gratify the desires of the flesh.
17 ULB ਕਿਉਂ ਜੋ ਸਰੀਰ ਆਤਮਾ ਦੇ ਵਿਰੁੱਧ, ਅਤੇ ਆਤਮਾ ਸਰੀਰ ਦੇ ਵਿਰੁੱਧ ਹੈ ਕਿਉਂ ਜੋ ਇਹ ਇੱਕ ਦੂਜੇ ਦੇ ਵਿਰੁੱਧ ਹਨ ਤਾਂ ਜੋ ਤੁਸੀਂ ਜੋ ਚਾਹੁੰਦੇ ਹੋ ਨਾ ਕਰ ਸਕੋ। BSB BSB: For the flesh craves what is contrary to the Spirit, and the Spirit what is contrary to the flesh. They are opposed to each other, so that you do not do what you want.
18 ULB ਪਰ ਜੇ ਤੁਸੀਂ ਆਤਮਾ ਦੀ ਅਗਵਾਈ ਨਾਲ ਚੱਲਦੇ ਹੋ ਤਾਂ ਬਿਵਸਥਾ ਦੇ ਅਧੀਨ ਨਹੀਂ ਹੋ। BSB BSB: But if you are led by the Spirit, you are not under the law.
19 ULB ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ- ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ, BSB BSB: The acts of the flesh are obvious: sexual immorality, impurity, and debauchery;
20 ULB ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ, BSB BSB: idolatry and sorcery; hatred, discord, jealousy, and rage; rivalries, divisions, factions,
21 ULB ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਸ ਨਹੀਂ ਹੋਣਗੇ। BSB BSB: and envy; drunkenness, orgies, and the like. I warn you, as I did before, that those who practice such things will not inherit the kingdom of God.
22 ULB ਪਰ ਆਤਮਾ ਦਾ ਫਲ ਇਹ ਹੈ- ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, BSB BSB: But the fruit of the Spirit is love, joy, peace, patience, kindness, goodness, faithfulness,
23 ULB ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ। BSB BSB: gentleness, and self-control. Against such things there is no law.
24 ULB ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ। BSB BSB: Those who belong to Christ Jesus have crucified the flesh with its passions and desires.
25 ULB ਜੇ ਅਸੀਂ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ। BSB BSB: Since we live by the Spirit, let us walk in step with the Spirit.
26 ULB ਅਸੀਂ ਘਮੰਡੀ ਹੋ ਕੇ ਨਾ ਇੱਕ ਦੂਜੇ ਨੂੰ ਖਿਝਾਈਏ ਅਤੇ ਨਾ ਇੱਕ ਦੂਜੇ ਨਾਲ ਖਾਰ ਰੱਖੀਏ। BSB BSB: Let us not become conceited, provoking and envying one another.
Select verses for actions: Enter goes to them and Escape comes back.