1 ULB ਨੂਹ ਦੇ ਪੁੱਤਰ ਸ਼ੇਮ, ਹਾਮ ਅਤੇ ਯਾਫ਼ਥ ਸਨ। ਉਨ੍ਹਾਂ ਦੇ ਪੁੱਤਰ ਜੋ ਜਲ ਪਰਲੋ ਦੇ ਬਾਅਦ ਪੈਦਾ ਹੋਏ- ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹਨ। BSB BSB: This is the account of Noah’s sons Shem, Ham, and Japheth, who also had sons after the flood.
2 ULB ਯਾਫ਼ਥ ਦੇ ਪੁੱਤਰ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮਸਕ ਅਤੇ ਤੀਰਾਸ ਸਨ। BSB BSB: The sons of Japheth: Gomer, Magog, Madai, Javan, Tubal, Meshech, and Tiras.
3 ULB ਗੋਮਰ ਦੇ ਪੁੱਤਰ: ਅਸ਼ਕਨਜ਼, ਰੀਫ਼ਤ, ਤੋਗਰਮਾਹ ਸਨ। BSB BSB: The sons of Gomer: Ashkenaz, Riphath, and Togarmah.
4 ULB ਯਾਵਾਨ ਦੇ ਪੁੱਤਰ ਅਲੀਸਾਹ, ਤਰਸ਼ੀਸ਼, ਕਿੱਤੀਮ ਅਤੇ ਦੋਦਾਨੀਮ ਸਨ। BSB BSB: And the sons of Javan: Elishah, Tarshish, the Kittites, and the Rodanites.
5 ULB ਇਨ੍ਹਾਂ ਦੇ ਘਰਾਣੇ ਪਰਾਈਆਂ ਕੌਮਾਂ ਦੇ ਟਾਪੂਆਂ ਦੇ ਦੇਸ਼ਾਂ ਵਿੱਚ ਅਜਿਹੇ ਵੰਡੇ ਗਏ ਕਿ ਉਹ ਵੱਖ-ਵੱਖ ਭਾਸ਼ਾਵਾਂ, ਟੱਬਰਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ। BSB BSB: From these, the maritime peoples separated into their territories, according to their languages, by clans within their nations.
6 ULB ਹਾਮ ਦੇ ਪੁੱਤਰ: ਕੂਸ਼, ਮਿਸਰਇਮ, ਪੂਟ ਅਤੇ ਕਨਾਨ ਸਨ। BSB BSB: The sons of Ham: Cush, Mizraim, Put, and Canaan.
7 ULB ਕੂਸ਼ ਦੇ ਪੁੱਤਰ ਸਬਾ, ਹਵੀਲਾਹ, ਸਬਤਾਹ, ਰਾਮਾਹ ਅਤੇ ਸਬਤਕਾ ਸਨ ਅਤੇ ਰਾਮਾਹ ਦੇ ਪੁੱਤਰ ਸਬਾ ਅਤੇ ਦਦਾਨ ਸਨ। BSB BSB: The sons of Cush: Seba, Havilah, Sabtah, Raamah, and Sabteca. And the sons of Raamah: Sheba and Dedan.
8 ULB ਕੂਸ਼ ਤੋਂ ਨਿਮਰੋਦ ਜੰਮਿਆ। ਧਰਤੀ ਉੱਤੇ ਸਭ ਤੋਂ ਪਹਿਲਾ ਸੂਰਬੀਰ ਉਹ ਹੀ ਸੀ। BSB BSB: Cush was the father of Nimrod, who began to be a mighty one on the earth.
9 ULB ਉਹ ਯਹੋਵਾਹ ਦੇ ਅੱਗੇ ਇੱਕ ਬਲਵੰਤ ਸ਼ਿਕਾਰੀ ਸੀ। ਇਸ ਲਈ ਕਿਹਾ ਜਾਂਦਾ ਹੈ, ਨਿਮਰੋਦ ਵਰਗਾ ਯਹੋਵਾਹ ਦੇ ਅੱਗੇ ਬਲਵੰਤ ਸ਼ਿਕਾਰੀ। BSB BSB: He was a mighty hunter before the LORD; so it is said, “Like Nimrod, a mighty hunter before the LORD.”
10 ULB ਉਸ ਦੇ ਰਾਜ ਦਾ ਅਰੰਭ ਸ਼ਿਨਾਰ ਦੇ ਦੇਸ਼ ਵਿੱਚ ਬਾਬਲ, ਅਰਕ, ਅਕੱਦ, ਕਲਨੇਹ ਤੋਂ ਹੋਇਆ ਸੀ। BSB BSB: His kingdom began in Babylon, Erech, Accad, and Calneh, in the land of Shinar.
11 ULB ਉਸ ਦੇਸ਼ ਤੋਂ ਨਿੱਕਲ ਕੇ ਉਹ ਅੱਸ਼ੂਰ ਨੂੰ ਗਿਆ ਅਤੇ ਨੀਨਵਾਹ, ਰਹੋਬੋਥ-ਈਰ ਅਤੇ ਕਾਲਹ, BSB BSB: From that land he went forth into Assyria, where he built Nineveh, Rehoboth-Ir, Calah,
12 ULB ਅਤੇ ਨੀਨਵਾਹ ਅਤੇ ਕਾਲਹ ਦੇ ਵਿਚਕਾਰ ਰਸਨ ਨੂੰ ਜਿਹੜਾ ਵੱਡਾ ਸ਼ਹਿਰ ਹੈ, ਬਣਾਇਆ। BSB BSB: and Resen, which is between Nineveh and the great city of Calah.
13 ULB ਮਿਸਰਇਮ ਲੂਦੀ, ਅਨਾਮੀ, ਲਬਾਹੀ, ਨਫ਼ਤੂਹੀ BSB BSB: Mizraim was the father of the Ludites, the Anamites, the Lehabites, the Naphtuhites,
14 ULB ਅਤੇ ਪਤਰੂਸੀ, ਕੁਸਲੂਹੀ ਅਤੇ ਕਫ਼ਤੋਰੀ ਦਾ ਪਿਤਾ ਹੋਇਆ। (ਜਿਨ੍ਹਾਂ ਤੋਂ ਫ਼ਲਿਸਤੀ ਲੋਕ ਨਿੱਕਲੇ) BSB BSB: the Pathrusites, the Casluhites (from whom the Philistines came), and the Caphtorites.
15 ULB ਕਨਾਨ ਦੇ ਵੰਸ਼ ਵਿੱਚ ਸੀਦੋਨ ਉਸ ਦਾ ਪਹਿਲੌਠਾ ਪੁੱਤਰ ਸੀ, ਤਦ ਹੇਥ, BSB BSB: And Canaan was the father of Sidon his firstborn, and of the Hittites,
16 ULB ਯਬੂਸੀ, ਅਮੋਰੀ, ਗਿਰਗਾਸ਼ੀ, BSB BSB: the Jebusites, the Amorites, the Girgashites,
17 ULB ਹਿੱਵੀ, ਅਰਕੀ, ਸੀਨੀ, BSB BSB: the Hivites, the Arkites, the Sinites,
18 ULB ਅਰਵਾਦੀ, ਸਮਾਰੀ ਅਤੇ ਹਮਾਤੀ ਲੋਕ ਹੋਏ ਅਤੇ ਇਸ ਤੋਂ ਬਾਅਦ ਕਨਾਨੀਆਂ ਦੇ ਘਰਾਣੇ ਵੀ ਫੈਲ ਗਏ। BSB BSB: the Arvadites, the Zemarites, and the Hamathites. Later the Canaanite clans were scattered,
19 ULB ਕਨਾਨੀਆਂ ਦੀ ਹੱਦ ਸੀਦੋਨ ਤੋਂ ਗਰਾਰ ਨੂੰ ਜਾਂਦੇ ਹੋਏ ਅੱਜ਼ਹ ਤੱਕ ਸੀ ਅਤੇ ਸਦੂਮ, ਅਮੂਰਾਹ, ਅਦਮਾਹ, ਸਬੋਈਮ ਨੂੰ ਜਾਂਦੇ ਹੋਏ ਲਾਸ਼ਾ ਤੱਕ ਸੀ। BSB BSB: and the borders of Canaan extended from Sidon toward Gerar as far as Gaza, and then toward Sodom, Gomorrah, Admah, and Zeboiim, as far as Lasha.
20 ULB ਹਾਮ ਦੇ ਘਰਾਣੇ ਵਿੱਚ ਇਹ ਹੀ ਹੋਏ, ਅਤੇ ਇਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸ਼ਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ। BSB BSB: These are the sons of Ham according to their clans, languages, lands, and nations.
21 ULB ਸ਼ੇਮ, ਜੋ ਸਾਰੇ ਏਬਰ ਦੇ ਵੰਸ਼ ਦਾ ਪੁਰਖਾ ਸੀ ਅਤੇ ਜੋ ਯਾਫ਼ਥ ਦਾ ਵੱਡਾ ਭਰਾ ਸੀ, ਉਸ ਦੇ ਵੀ ਪੁੱਤਰ ਜੰਮੇ। BSB BSB: And sons were also born to Shem, the older brother of Japheth; Shem was the forefather of all the sons of Eber.
22 ULB ਸ਼ੇਮ ਦੇ ਪੁੱਤਰ: ਏਲਾਮ, ਅੱਸ਼ੂਰ,ਅਰਪਕਸਦ, ਲੂਦ ਅਤੇ ਅਰਾਮ ਸਨ। BSB BSB: The sons of Shem: Elam, Asshur, Arphaxad, Lud, and Aram.
23 ULB ਅਰਾਮ ਦੇ ਪੁੱਤਰ: ਊਸ, ਹੂਲ, ਗਥਰ ਅਤੇ ਮਸ਼ ਸਨ। BSB BSB: The sons of Aram: Uz, Hul, Gether, and Mash.
24 ULB ਅਰਪਕਸਦ ਤੋਂ ਸ਼ਾਲਹ, ਸ਼ਾਲਹ ਤੋਂ ਏਬਰ ਜੰਮੇ। BSB BSB: Arphaxad was the father of Shelah, and Shelah was the father of Eber.
25 ULB ਏਬਰ ਦੇ ਦੋ ਪੁੱਤਰ ਜੰਮੇ, ਇੱਕ ਦਾ ਨਾਮ ਪੇਲੇਗ ਸੀ, ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਤੇ ਉਸ ਦੇ ਭਰਾ ਦਾ ਨਾਮ ਯਾਕਟਾਨ ਸੀ। BSB BSB: Two sons were born to Eber: One was named Peleg, because in his days the earth was divided, and his brother was named Joktan.
26 ULB ਯਾਕਟਾਨ ਤੋਂ ਅਲਮੋਦਾਦ, ਸਾਲਫ, ਹਸਰਮਾਵਤ, ਯਾਰਹ, BSB BSB: And Joktan was the father of Almodad, Sheleph, Hazarmaveth, Jerah,
27 ULB ਹਦੋਰਾਮ, ਊਜ਼ਾਲ, ਦਿਕਲਾਹ, BSB BSB: Hadoram, Uzal, Diklah,
28 ULB ਓਬਾਲ, ਅਬੀਮਾਏਲ, ਸ਼ਬਾ, BSB BSB: Obal, Abimael, Sheba,
29 ULB ਓਫਿਰ, ਹਵੀਲਾਹ ਅਤੇ ਯੋਬਾਬ ਜੰਮੇ। ਇਹ ਸਾਰੇ ਯਾਕਟਾਨ ਦੇ ਪੁੱਤਰ ਸਨ। BSB BSB: Ophir, Havilah, and Jobab. All these were sons of Joktan.
30 ULB ਉਨ੍ਹਾਂ ਦਾ ਵਾਸ ਮੇਸ਼ਾ ਤੋਂ ਜਾਂਦੇ ਹੋਏ ਸਫ਼ਾਰ ਤੱਕ ਹੈ, ਜੋ ਪੂਰਬ ਦਾ ਇੱਕ ਪਹਾੜ ਹੈ। BSB BSB: Their territory extended from Mesha to Sephar, in the eastern hill country.
31 ULB ਇਹ ਸ਼ੇਮ ਦੇ ਪੁੱਤਰ ਹਨ, ਅਤੇ ਉਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸ਼ਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ। BSB BSB: These are the sons of Shem, according to their clans, languages, lands, and nations.
32 ULB ਨੂਹ ਦੇ ਪੁੱਤਰਾਂ ਦੇ ਘਰਾਣੇ ਇਹ ਹੀ ਹਨ: ਉਨ੍ਹਾਂ ਦੀਆਂ ਕੌਮਾਂ ਦੇ ਅਨੁਸਾਰ ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹੀ ਹਨ। ਜਲ ਪਰਲੋ ਤੋਂ ਬਾਅਦ ਧਰਤੀ ਉੱਤੇ ਸਾਰੀਆਂ ਕੌਮਾਂ ਇਨ੍ਹਾਂ ਵਿੱਚੋਂ ਹੀ ਫੈਲ ਗਈਆਂ। BSB BSB: All these are the clans of Noah’s sons, according to their generations and nations. From these the nations of the earth spread out after the flood.