2 ULB ਮੈਂ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੈਨੂੰ ਅਸੀਸ ਦਿਆਂਗਾ ਅਤੇ ਮੈਂ ਤੇਰਾ ਨਾਮ ਵੱਡਾ ਕਰਾਂਗਾ ਅਤੇ ਤੂੰ ਬਰਕਤ ਦਾ ਕਾਰਨ ਹੋਵੇਂਗਾ। BSB BSB: I will make you into a great nation, and I will bless you; I will make your name great, so that you will be a blessing.
4 ULB ਸੋ ਯਹੋਵਾਹ ਦੇ ਬਚਨ ਅਨੁਸਾਰ ਅਬਰਾਮ ਚੱਲਿਆ ਅਤੇ ਲੂਤ ਵੀ ਉਹ ਦੇ ਨਾਲ ਚੱਲਿਆ। ਜਦੋਂ ਅਬਰਾਮ ਹਾਰਾਨ ਦੇਸ਼ ਤੋਂ ਨਿੱਕਲਿਆ, ਉਸ ਸਮੇਂ ਉਹ ਪੰਝੱਤਰ ਸਾਲ ਦਾ ਸੀ। BSB BSB: So Abram departed, as the LORD had directed him, and Lot went with him. Abram was seventy-five years old when he left Haran.
5 ULB ਇਸ ਤਰ੍ਹਾਂ ਅਬਰਾਮ ਆਪਣੀ ਪਤਨੀ ਸਾਰਈ, ਆਪਣੇ ਭਤੀਜੇ ਲੂਤ ਅਤੇ ਉਸ ਸਾਰੇ ਧਨ ਨੂੰ ਜੋ ਉਨ੍ਹਾਂ ਨੇ ਇਕੱਠਾ ਕੀਤਾ ਸੀ ਅਤੇ ਉਨ੍ਹਾਂ ਜੀਵਾਂ ਨੂੰ ਜਿਨ੍ਹਾਂ ਨੂੰ ਉਨ੍ਹਾਂ ਨੇ ਹਾਰਾਨ ਵਿੱਚ ਪ੍ਰਾਪਤ ਕੀਤਾ ਸੀ, ਲੈ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ ਅਤੇ ਉਹ ਕਨਾਨ ਦੇਸ਼ ਵਿੱਚ ਆ ਗਏ। BSB BSB: And Abram took his wife Sarai, his nephew Lot, and all the possessions and people they had acquired in Haran, and set out for the land of Canaan. When they came to the land of Canaan,
6 ULB ਅਬਰਾਮ ਉਸ ਦੇਸ਼ ਵਿੱਚੋਂ ਲੰਘਦੇ ਹੋਏ ਸ਼ਕਮ ਨੂੰ ਜਿੱਥੇ ਮੋਰਹ ਦੇ ਬਲੂਤ ਹਨ, ਪਹੁੰਚ ਗਿਆ। ਉਸ ਸਮੇਂ ਉੱਥੇ ਕਨਾਨੀ ਲੋਕ ਰਹਿੰਦੇ ਸਨ। BSB BSB: Abram traveled through the land as far as the site of the Oak of Moreh at Shechem. And at that time the Canaanites were in the land.
7 ULB ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦੇ ਕੇ ਆਖਿਆ, ਇਹ ਦੇਸ਼ ਮੈਂ ਤੇਰੀ ਅੰਸ ਨੂੰ ਦਿਆਂਗਾ। ਤਦ ਅਬਰਾਮ ਨੇ ਉੱਥੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ, ਜਿਸ ਨੇ ਉਹ ਨੂੰ ਦਰਸ਼ਨ ਦਿੱਤਾ ਸੀ। BSB BSB: Then the LORD appeared to Abram and said, “I will give this land to your offspring.” So Abram built an altar there to the LORD, who had appeared to him.
8 ULB ਤਦ ਉੱਥੋਂ ਉਹ ਇੱਕ ਪਹਾੜ ਨੂੰ ਆਇਆ ਜੋ ਬੈਤ-ਏਲ ਤੋਂ ਪੂਰਬ ਵੱਲ ਹੈ, ਅਤੇ ਉੱਥੇ ਜਾ ਕੇ ਆਪਣਾ ਤੰਬੂ ਲਾਇਆ। ਜਿੱਥੋਂ ਪੱਛਮ ਵੱਲ ਬੈਤ-ਏਲ ਅਤੇ ਪੂਰਬ ਵੱਲ ਅਈ ਹੈ, ਉੱਥੇ ਵੀ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਨੂੰ ਪੁਕਾਰਿਆ। BSB BSB: From there Abram moved on to the hill country east of Bethel and pitched his tent, with Bethel to the west and Ai to the east. There he built an altar to the LORD, and he called on the name of the LORD.
9 ULB ਅਬਰਾਮ ਸਫ਼ਰ ਕਰਦਾ-ਕਰਦਾ ਦੱਖਣ ਵੱਲ ਤੁਰਦਾ ਗਿਆ। BSB BSB: And Abram journeyed on toward the Negev.
11 ULB ਜਦ ਉਹ ਮਿਸਰ ਵਿੱਚ ਪਹੁੰਚਣ ਵਾਲਾ ਸੀ ਤਾਂ ਉਸ ਨੇ ਆਪਣੀ ਪਤਨੀ ਸਾਰਈ ਨੂੰ ਆਖਿਆ, ਵੇਖ ਮੈਂ ਜਾਣਦਾ ਹਾਂ ਕਿ ਤੂੰ ਇੱਕ ਸੋਹਣੀ ਇਸਤਰੀ ਹੈਂ, BSB BSB: As he was about to enter Egypt, he said to his wife Sarai, “Look, I know that you are a beautiful woman,
12 ULB ਜਦ ਮਿਸਰੀ ਤੈਨੂੰ ਵੇਖਣਗੇ ਤਦ ਉਹ ਕਹਿਣਗੇ ਕਿ ਇਹ ਉਸ ਦੀ ਪਤਨੀ ਹੈ, ਇਸ ਕਾਰਨ ਉਹ ਮੈਨੂੰ ਮਾਰ ਸੁੱਟਣਗੇ ਪਰ ਤੈਨੂੰ ਜੀਉਂਦੀ ਰੱਖ ਲੈਣਗੇ। BSB BSB: and when the Egyptians see you, they will say, ‘This is his wife.’ Then they will kill me but will let you live.
13 ULB ਇਸ ਲਈ ਤੂੰ ਆਖੀਂ ਕਿ ਮੈਂ ਉਸ ਦੀ ਭੈਣ ਹਾਂ, ਤਾਂ ਜੋ ਮੇਰਾ ਭਲਾ ਹੋਵੇ ਅਤੇ ਮੇਰੀ ਜਾਨ ਤੇਰੇ ਕਾਰਨ ਬਚ ਜਾਵੇ। BSB BSB: Please say you are my sister, so that I will be treated well for your sake, and on account of you my life will be spared.”
14 ULB ਫਿਰ ਜਦ ਅਬਰਾਮ ਮਿਸਰ ਵਿੱਚ ਆਇਆ ਤਾਂ ਮਿਸਰੀਆਂ ਨੇ ਉਸ ਦੀ ਪਤਨੀ ਨੂੰ ਵੇਖਿਆ ਕਿ ਉਹ ਬਹੁਤ ਸੋਹਣੀ ਹੈ। BSB BSB: So when Abram entered Egypt, the Egyptians saw that the woman was very beautiful.
15 ULB ਤਦ ਫ਼ਿਰਾਊਨ ਦੇ ਹਾਕਮਾਂ ਨੇ ਉਸ ਨੂੰ ਵੇਖ ਕੇ, ਫ਼ਿਰਾਊਨ ਦੇ ਅੱਗੇ ਉਸ ਦੀ ਵਡਿਆਈ ਕੀਤੀ, ਤਦ ਉਹ ਇਸਤਰੀ ਫ਼ਿਰਾਊਨ ਦੇ ਘਰ ਵਿੱਚ ਪਹੁੰਚਾਈ ਗਈ। BSB BSB: When Pharaoh’s officials saw Sarai, they commended her to him, and she was taken into the palace of Pharaoh.
16 ULB ਤਦ ਫ਼ਿਰਊਨ ਨੇ ਅਬਰਾਮ ਨਾਲ ਉਹ ਦੇ ਕਾਰਨ ਭਲਿਆਈ ਕੀਤੀ। ਇਸ ਲਈ ਉਸ ਦੇ ਕੋਲ ਇੱਜੜ, ਗਾਈਆਂ-ਬਲਦ, ਗਧੇ-ਗਧੀਆਂ, ਦਾਸ-ਦਾਸੀਆਂ ਅਤੇ ਊਠ ਹੋ ਗਏ। BSB BSB: He treated Abram well on her account, and Abram acquired sheep and cattle, male and female donkeys, menservants and maidservants, and camels.
17 ULB ਪਰ ਯਹੋਵਾਹ ਨੇ ਫ਼ਿਰਾਊਨ ਅਤੇ ਉਹ ਦੇ ਘਰਾਣੇ ਉੱਤੇ ਅਬਰਾਮ ਦੀ ਪਤਨੀ ਸਾਰਈ ਦੇ ਕਾਰਨ ਵੱਡੀਆਂ ਬਵਾਂ ਪਾਈਆਂ। BSB BSB: The LORD, however, afflicted Pharaoh and his household with severe plagues because of Abram’s wife Sarai.
18 ULB ਤਦ ਫ਼ਿਰਾਊਨ ਨੇ ਅਬਰਾਮ ਨੂੰ ਬੁਲਾ ਕੇ ਆਖਿਆ, ਤੂੰ ਮੇਰੇ ਨਾਲ ਇਹ ਕੀ ਕੀਤਾ ਹੈ? ਤੂੰ ਮੈਨੂੰ ਕਿਉਂ ਨਹੀਂ ਦੱਸਿਆ ਕਿ ਇਹ ਤੇਰੀ ਪਤਨੀ ਹੈ? BSB BSB: So Pharaoh summoned Abram and asked, “What have you done to me? Why didn’t you tell me she was your wife?
19 ULB ਤੂੰ ਮੈਨੂੰ ਕਿਉਂ ਆਖਿਆ ਕਿ ਇਹ ਮੇਰੀ ਭੈਣ ਹੈ? ਤਦ ਹੀ ਮੈਂ ਉਸ ਨੂੰ ਆਪਣੀ ਪਤਨੀ ਬਣਾਉਣ ਲਈ ਲਿਆ। ਹੁਣ ਆਪਣੀ ਪਤਨੀ ਨੂੰ ਲੈ ਅਤੇ ਜਾ। BSB BSB: Why did you say, ‘She is my sister,’ so that I took her as my wife? Now then, here is your wife. Take her and go!”
20 ULB ਤਦ ਫ਼ਿਰਾਊਨ ਨੇ ਆਪਣੇ ਆਦਮੀਆਂ ਨੂੰ ਉਸ ਵਿਖੇ ਹੁਕਮ ਦਿੱਤਾ, ਤਦ ਉਨ੍ਹਾਂ ਨੇ ਅਬਰਾਮ ਅਤੇ ਉਸ ਦੀ ਪਤਨੀ ਨੂੰ ਅਤੇ ਜੋ ਕੁਝ ਉਸ ਦਾ ਸੀ, ਉਸ ਨੂੰ ਦੇ ਕੇ ਉੱਥੋਂ ਤੋਰ ਦਿੱਤਾ। BSB BSB: Then Pharaoh gave his men orders concerning Abram, and they sent him away with his wife and all his possessions.