1 ULB ਸਿਨਾਰ ਦੇ ਰਾਜਾ ਅਮਰਾਫ਼ਲ, ਅੱਲਾਸਾਰ ਦੇ ਰਾਜਾ ਅਰਯੋਕ, ਏਲਾਮ ਦੇ ਰਾਜਾ ਕਦਾਰਲਾਓਮਰ ਅਤੇ ਗੋਈਮ ਦੇ ਰਾਜਾ ਤਿਦਾਲ ਦੇ ਦਿਨਾਂ ਵਿੱਚ ਅਜਿਹਾ ਹੋਇਆ BSB BSB: In those days Amraphel king of Shinar, Arioch king of Ellasar, Chedorlaomer king of Elam, and Tidal king of Goiim
2 ULB ਕਿ ਇਨ੍ਹਾਂ ਨੇ ਸਦੂਮ ਦੇ ਰਾਜਾ ਬਰਾ, ਅਮੂਰਾਹ ਦੇ ਰਾਜਾ ਬਿਰਸਾ, ਅਦਮਾਹ ਦੇ ਰਾਜਾ ਸਿਨਾਬ, ਸਬੋਈਮ ਦੇ ਰਾਜਾ ਸਮੇਬਰ ਅਤੇ ਬਲਾ ਅਰਥਾਤ ਸੋਆਰ ਦੇ ਰਾਜਾ ਨਾਲ ਯੁੱਧ ਕੀਤਾ। BSB BSB: went to war against Bera king of Sodom, Birsha king of Gomorrah, Shinab king of Admah, Shemeber king of Zeboiim, and the king of Bela (that is, Zoar).
3 ULB ਇਹ ਸਾਰੇ ਸਿੱਦੀਮ ਦੀ ਘਾਟੀ ਵਿੱਚ ਜੋ ਖਾਰਾ ਸਮੁੰਦਰ ਹੈ, ਇਕੱਠੇ ਹੋਏ। BSB BSB: The latter five came as allies to the Valley of Siddim (that is, the Salt Sea).
4 ULB ਬਾਰਾਂ ਸਾਲ ਤੱਕ ਉਹ ਕਦਾਰਲਾਓਮਰ ਦੇ ਅਧੀਨ ਰਹੇ ਪਰ ਤੇਰ੍ਹਵੇਂ ਸਾਲ ਵਿੱਚ ਵਿਦਰੋਹੀ ਹੋ ਗਏ। BSB BSB: For twelve years they had been subject to Chedorlaomer, but in the thirteenth year they rebelled.
5 ULB ਚੌਧਵੇਂ ਸਾਲ ਵਿੱਚ ਕਦਾਰਲਾਓਮਰ ਅਤੇ ਉਹ ਰਾਜੇ ਜੋ ਉਹ ਦੇ ਨਾਲ ਆਏ ਸਨ, ਅਤੇ ਉਨ੍ਹਾਂ ਨੇ ਰਫ਼ਾਈਆਂ ਨੂੰ, ਅਸਤਰੋਥ ਕਰਨਇਮ ਵਿੱਚ ਅਤੇ ਜ਼ੂਜ਼ੀਆਂ ਨੂੰ ਹਾਮ ਵਿੱਚ, ਅਤੇ ਏਮੀਆਂ ਨੂੰ ਸਾਵੇਹ ਕਿਰਯਾਤਇਮ ਵਿੱਚ, BSB BSB: In the fourteenth year, Chedorlaomer and the kings allied with him went out and defeated the Rephaites in Ashteroth-karnaim, the Zuzites in Ham, the Emites in Shaveh-kiriathaim,
6 ULB ਅਤੇ ਹੋਰੀਆਂ ਨੂੰ ਉਨ੍ਹਾਂ ਦੇ ਪਹਾੜ ਸੇਈਰ ਵਿੱਚ ਏਲ-ਪਾਰਾਨ ਤੱਕ, ਜੋ ਉਜਾੜ ਕੋਲ ਹੈ, ਮਾਰਿਆ। BSB BSB: and the Horites in the area of Mount Seir, as far as El-paran, which is near the desert.
7 ULB ਉਹ ਉੱਥੋਂ ਮੁੜ ਕੇ ਏਨ ਮਿਸਪਾਟ ਅਰਥਾਤ ਕਾਦੇਸ਼ ਨੂੰ ਆਏ ਅਤੇ ਉਨ੍ਹਾਂ ਨੇ ਅਮਾਲੇਕੀਆਂ ਦੇ ਸਾਰੇ ਦੇਸ਼ ਨੂੰ, ਅਤੇ ਅਮੋਰੀਆਂ ਨੂੰ ਵੀ ਜੋ ਹਸਿਸੋਨ ਤਾਮਰ ਵਿੱਚ ਵੱਸਦੇ ਸਨ, ਮਾਰਿਆ। BSB BSB: Then they turned back to invade En-mishpat (that is, Kadesh), and they conquered the whole territory of the Amalekites, as well as the Amorites who lived in Hazazon-tamar.
8 ULB ਤਦ ਸਦੂਮ, ਅਮੂਰਾਹ, ਅਦਮਾਹ, ਸਬੋਈਮ, ਬਲਾ ਅਰਥਾਤ ਸੋਆਰ ਦੇ ਰਾਜੇ ਨਿੱਕਲੇ ਅਤੇ ਉਨ੍ਹਾਂ ਨਾਲ ਸਿੱਦੀਮ ਦੀ ਘਾਟੀ ਵਿੱਚ ਲੜਨ ਲਈ ਕਤਾਰਾਂ ਬੰਨ੍ਹੀਆਂ। BSB BSB: Then the king of Sodom, the king of Gomorrah, the king of Admah, the king of Zeboiim, and the king of Bela (that is, Zoar) marched out and arrayed themselves for battle in the Valley of Siddim
9 ULB ਅਰਥਾਤ ਏਲਾਮ ਦੇ ਰਾਜਾ ਕਦਾਰਲਾਓਮਰ, ਗੋਈਮ ਦੇ ਰਾਜਾ ਤਿਦਾਲ, ਸਿਨਾਰ ਦੇ ਰਾਜਾ ਅਮਰਾਫ਼ਲ, ਅੱਲਾਸਾਰ ਦੇ ਰਾਜਾ ਅਰਯੋਕ, ਇਹਨਾਂ ਚਾਰ ਰਾਜਿਆਂ ਦੇ ਵਿਰੁੱਧ ਉਹਨਾਂ ਪੰਜਾਂ ਨੇ ਕਤਾਰ ਬੰਨ੍ਹੀ। BSB BSB: against Chedorlaomer king of Elam, Tidal king of Goiim, Amraphel king of Shinar, and Arioch king of Ellasar—four kings against five.
10 ULB ਸਿੱਦੀਮ ਦੀ ਘਾਟੀ ਵਿੱਚ ਜਿੱਥੇ ਚਿੱਕੜ ਦੇ ਟੋਏ ਹੀ ਟੋਏ ਸਨ, ਸਦੂਮ ਅਤੇ ਅਮੂਰਾਹ ਦੇ ਰਾਜੇ ਭੱਜੇ ਅਤੇ ਉਹਨਾਂ ਵਿੱਚ ਡਿੱਗ ਪਏ ਅਤੇ ਜਿਹੜੇ ਬਚ ਗਏ ਉਹ ਪਹਾੜ ਵੱਲ ਨੂੰ ਭੱਜੇ। BSB BSB: Now the Valley of Siddim was full of tar pits, and as the kings of Sodom and Gomorrah fled, some men fell into the pits, but the survivors fled to the hill country.
11 ULB ਤਦ ਉਹ ਸਦੂਮ ਅਤੇ ਅਮੂਰਾਹ ਦਾ ਸਾਰਾ ਮਾਲ ਧਨ ਅਤੇ ਉਨ੍ਹਾਂ ਦੀਆਂ ਸਾਰੀਆਂ ਭੋਜਨ ਵਸਤਾਂ ਲੁੱਟ ਕੇ ਚਲੇ ਗਏ। BSB BSB: The four kings seized all the goods of Sodom and Gomorrah and all their food, and they went on their way.
12 ULB ਉਹ ਅਬਰਾਮ ਦੇ ਭਤੀਜੇ ਲੂਤ ਨੂੰ, ਜੋ ਸਦੂਮ ਵਿੱਚ ਵੱਸਦਾ ਸੀ ਅਤੇ ਉਸ ਦੇ ਮਾਲ ਧਨ ਨੂੰ ਵੀ ਲੁੱਟ ਕੇ ਨਾਲ ਲੈ ਗਏ। BSB BSB: They also carried off Abram’s nephew Lot and his possessions, since Lot was living in Sodom.
13 ULB ਤਦ ਕਿਸੇ ਭਗੌੜੇ ਨੇ ਆ ਕੇ ਅਬਰਾਮ ਇਬਰਾਨੀ ਨੂੰ ਖ਼ਬਰ ਦਿੱਤੀ, ਅਬਰਾਮ ਮਮਰੇ ਅਮੋਰੀ ਜੋ ਅਸ਼ਕੋਲ ਅਤੇ ਆਨੇਰ ਦੇ ਭਰਾ ਸੀ, ਉਸ ਦੇ ਬਲੂਤਾਂ ਕੋਲ ਰਹਿੰਦਾ ਸੀ ਅਤੇ ਉਨ੍ਹਾਂ ਨੇ ਅਬਰਾਮ ਨਾਲ ਨੇਮ ਬੰਨ੍ਹਿਆ ਸੀ। BSB BSB: Then an escapee came and reported this to Abram the Hebrew. Now Abram was living near the Oaks of Mamre the Amorite, a brother of Eshcol and Aner, all of whom were bound by treaty to Abram.
15 ULB ਉਸ ਨੇ ਆਪਣੇ ਜੁਆਨਾਂ ਦੇ ਜੱਥੇ ਬਣਾਏ ਅਤੇ ਰਾਤ ਨੂੰ ਉਨ੍ਹਾਂ ਉੱਤੇ ਹਮਲਾ ਕਰਕੇ ਉਹਨਾਂ ਨੂੰ ਮਾਰਿਆ, ਅਤੇ ਹੋਬਾਹ ਤੱਕ ਜਿਹੜਾ ਦੰਮਿਸਕ ਦੇ ਉੱਤਰ ਵੱਲ ਹੈ, ਉਨ੍ਹਾਂ ਦਾ ਪਿੱਛਾ ਕੀਤਾ। BSB BSB: During the night, Abram divided his forces and routed Chedorlaomer’s army, pursuing them as far as Hobah, north of Damascus.
16 ULB ਉਹ ਸਾਰੇ ਮਾਲ ਧਨ ਨੂੰ, ਅਤੇ ਆਪਣੇ ਭਤੀਜੇ ਲੂਤ ਅਤੇ ਉਸ ਦੇ ਸਾਰੇ ਮਾਲ-ਧਨ ਨੂੰ ਅਤੇ ਇਸਤਰੀਆਂ ਅਤੇ ਸਾਰੇ ਬੰਦੀਆਂ ਨੂੰ ਵੀ ਮੋੜ ਲੈ ਆਇਆ। BSB BSB: He retrieved all the goods, as well as his relative Lot and his possessions, together with the women and the rest of the people.
17 ULB ਜਦ ਉਹ ਕਦਾਰਲਾਓਮਰ ਅਤੇ ਉਹਨਾਂ ਰਾਜਿਆਂ ਨੂੰ ਜਿਹੜੇ ਉਸ ਦੇ ਨਾਲ ਸਨ ਜਿੱਤ ਕੇ ਮੁੜਿਆ, ਤਦ ਸਦੂਮ ਦਾ ਰਾਜਾ ਸ਼ਾਵੇਹ ਦੀ ਘਾਟੀ ਵਿੱਚ ਜੋ ਬਾਦਸ਼ਾਹੀ ਘਾਟੀ ਵੀ ਅਖਵਾਉਂਦੀ ਹੈ, ਉਸ ਨੂੰ ਮਿਲਣ ਲਈ ਨਿੱਕਲ ਆਇਆ। BSB BSB: After Abram returned from defeating Chedorlaomer and the kings allied with him, the king of Sodom went out to meet him in the Valley of Shaveh (that is, the King’s Valley).
18 ULB ਤਦ ਸ਼ਾਲੇਮ ਦਾ ਰਾਜਾ ਮਲਕਿਸਿਦਕ ਰੋਟੀ ਅਤੇ ਮਧ ਲੈ ਆਇਆ, ਉਹ ਅੱਤ ਮਹਾਂ ਪਰਮੇਸ਼ੁਰ ਦਾ ਜਾਜਕ ਸੀ। BSB BSB: Then Melchizedek king of Salem brought out bread and wine—since he was priest of God Most High—
19 ULB ਉਸ ਨੇ ਇਹ ਆਖ ਕੇ ਅਬਰਾਮ ਨੂੰ ਅਸੀਸ ਦਿੱਤੀ, ਅੱਤ ਮਹਾਂ ਪਰਮੇਸ਼ੁਰ ਦੀ ਵੱਲੋਂ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਅਬਰਾਮ ਮੁਬਾਰਕ ਹੋਵੇ। BSB BSB: and he blessed Abram and said: “Blessed be Abram by God Most High, Creator of heaven and earth,
20 ULB ਅਤੇ ਮੁਬਾਰਕ ਹੈ ਅੱਤ ਮਹਾਂ ਪਰਮੇਸ਼ੁਰ, ਜਿਸ ਨੇ ਤੇਰੇ ਵੈਰੀਆਂ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ। ਤਦ ਅਬਰਾਮ ਨੇ ਉਸ ਨੂੰ ਸਾਰੀਆਂ ਵਸਤਾਂ ਦਾ ਦਸਵੰਧ ਦਿੱਤਾ। BSB BSB: and blessed be God Most High, who has delivered your enemies into your hand.” Then Abram gave Melchizedek a tenth of everything.
21 ULB ਤਦ ਸਦੂਮ ਦੇ ਰਾਜਾ ਨੇ ਅਬਰਾਮ ਨੂੰ ਆਖਿਆ, ਇਹ ਮਾਲ-ਡੰਗਰ ਤਾਂ ਮੈਨੂੰ ਦੇ, ਪਰ ਮਾਲ-ਧਨ ਆਪ ਰੱਖ ਲੈ। BSB BSB: The king of Sodom said to Abram, “Give me the people, but take the goods for yourself.”
22 ULB ਪਰ ਅਬਰਾਮ ਨੇ ਸਦੂਮ ਦੇ ਰਾਜਾ ਨੂੰ ਆਖਿਆ, ਮੈਂ ਯਹੋਵਾਹ ਅੱਤ ਮਹਾਂ ਪਰਮੇਸ਼ੁਰ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਉਸ ਦੇ ਅੱਗੇ ਪ੍ਰਣ ਕੀਤਾ ਹੈ BSB BSB: But Abram replied to the king of Sodom, “I have raised my hand to the LORD God Most High, Creator of heaven and earth,
23 ULB ਕਿ ਮੈਂ ਧਾਗੇ ਤੋਂ ਲੈ ਕੇ ਜੁੱਤੀ ਦੇ ਸੱਲੂ ਤੱਕ, ਤੇਰੇ ਸਾਰੇ ਮਾਲ ਵਿੱਚੋਂ ਕੁਝ ਨਹੀਂ ਲਵਾਂਗਾ, ਅਜਿਹਾ ਨਾ ਹੋਵੇ ਕਿ ਤੂੰ ਆਖੇਂ ਕਿ ਮੈਂ ਹੀ ਅਬਰਾਮ ਨੂੰ ਧਨੀ ਬਣਾ ਦਿੱਤਾ ਹੈ। BSB BSB: that I will not accept even a thread, or a strap of a sandal, or anything that belongs to you, lest you should say, ‘I have made Abram rich.’
24 ULB ਪਰ ਜੋ ਇਨ੍ਹਾਂ ਗੱਭਰੂਆਂ ਨੇ ਖਾ ਲਿਆ ਹੈ, ਅਤੇ ਉਨ੍ਹਾਂ ਦਾ ਹਿੱਸਾ ਜਿਹੜੇ ਮਨੁੱਖ ਮੇਰੇ ਨਾਲ ਗਏ ਸਨ ਅਰਥਾਤ ਆਨੇਰ, ਅਸ਼ਕੋਲ ਅਤੇ ਮਮਰੇ, ਮੈਂ ਵਾਪਿਸ ਨਹੀਂ ਕਰਾਂਗਾ, ਉਹ ਆਪਣਾ-ਆਪਣਾ ਹਿੱਸਾ ਲੈ ਲੈਣ। BSB BSB: I will accept nothing but what my men have eaten and the share for the men who went with me—Aner, Eshcol, and Mamre. They may take their portion.”