1 ULB ਅਬਰਾਹਾਮ ਨੇ ਇੱਕ ਹੋਰ ਪਤਨੀ ਵਿਆਹ ਲਈ, ਜਿਸ ਦਾ ਨਾਮ ਕਟੂਰਾਹ ਸੀ। BSB BSB: Now Abraham had taken another wife, named Keturah,
2 ULB ਉਸ ਨੇ ਜਿਮਰਾਨ, ਯਾਕਸਾਨ, ਮਦਾਨ, ਮਿਦਯਾਨ, ਯਿਸਬਾਕ ਅਤੇ ਸੂਅਹ ਨੂੰ ਜਨਮ ਦਿੱਤਾ। BSB BSB: and she bore him Zimran, Jokshan, Medan, Midian, Ishbak, and Shuah.
3 ULB ਯਾਕਸਾਨ ਤੋਂ ਸਬਾ ਅਤੇ ਦਦਾਨ ਜੰਮੇ ਅਤੇ ਦਦਾਨ ਦੇ ਪੁੱਤਰ ਅੱਸੂਰਿਮ, ਲਟੂਸਿਮ ਅਤੇ ਲਉੱਮਿਮ ਸਨ। BSB BSB: Jokshan was the father of Sheba and Dedan. And the sons of Dedan were the Asshurites, the Letushites, and the Leummites.
4 ULB ਮਿਦਯਾਨ ਦੇ ਪੁੱਤਰ ਏਫਾਹ, ਏਫਰ, ਹਨੋਕ, ਅਬੀਦਾ ਅਤੇ ਅਲਦਾਆ ਸਨ। ਇਹ ਸਾਰੇ ਕਟੂਰਾਹ ਦੇ ਪੁੱਤਰ ਸਨ। BSB BSB: The sons of Midian were Ephah, Epher, Hanoch, Abida, and Eldaah. All these were descendants of Keturah.
5 ULB ਅਬਰਾਹਾਮ ਨੇ ਸਭ ਕੁਝ ਜੋ ਉਸ ਦਾ ਸੀ, ਇਸਹਾਕ ਨੂੰ ਦੇ ਦਿੱਤਾ, BSB BSB: Abraham left everything he owned to Isaac.
6 ULB ਪਰ ਆਪਣੀਆਂ ਰਖ਼ੈਲਾਂ ਦੇ ਪੁੱਤਰਾਂ ਨੂੰ ਅਬਰਾਹਾਮ ਨੇ ਕੁਝ ਸੁਗ਼ਾਤਾਂ ਦੇ ਕੇ ਆਪਣੇ ਪੁੱਤਰ ਇਸਹਾਕ ਦੇ ਕੋਲੋਂ ਪੂਰਬ ਵੱਲ, ਪੂਰਬ ਦੇ ਦੇਸ਼ ਵਿੱਚ ਆਪਣੇ ਜੀਉਂਦੇ ਜੀ ਭੇਜ ਦਿੱਤਾ। BSB BSB: But while he was still alive, Abraham gave gifts to the sons of his concubines and sent them away from his son Isaac to the land of the east.
7 ULB ਅਬਰਾਹਾਮ ਦੀ ਕੁੱਲ ਉਮਰ ਇੱਕ ਸੌ ਪੰਝੱਤਰ ਸਾਲ ਦੀ ਹੋਈ। BSB BSB: Abraham lived a total of 175 years.
8 ULB ਅਬਰਾਹਾਮ ਚੰਗੇ ਬਿਰਧਪੁਣੇ ਵਿੱਚ ਅਰਥਾਤ ਪੂਰੇ ਬੁਢਾਪੇ ਵਿੱਚ ਆਪਣੇ ਪ੍ਰਾਣ ਤਿਆਗ ਕੇ ਮਰ ਗਿਆ ਅਤੇ ਆਪਣੇ ਲੋਕਾਂ ਵਿੱਚ ਜਾ ਮਿਲਿਆ। BSB BSB: And at a ripe old age he breathed his last and died, old and contented, and was gathered to his people.
9 ULB ਤਦ ਉਸ ਦੇ ਪੁੱਤਰਾਂ ਇਸਹਾਕ ਅਤੇ ਇਸਮਾਏਲ ਨੇ ਉਸ ਨੂੰ ਮਕਫੇਲਾਹ ਦੀ ਗੁਫ਼ਾ ਵਿੱਚ, ਜੋ ਹਿੱਤੀ ਸ਼ੋਹਰ ਦੇ ਪੁੱਤਰ ਅਫਰੋਨ ਦੀ ਪੈਲੀ ਵਿੱਚ ਹੈ, ਜਿਹੜਾ ਮਮਰੇ ਦੇ ਸਾਹਮਣੇ ਹੈ, ਦੱਬ ਦਿੱਤਾ। BSB BSB: His sons Isaac and Ishmael buried him in the cave of Machpelah near Mamre, in the field of Ephron son of Zohar the Hittite.
10 ULB ਅਰਥਾਤ ਉਸ ਜ਼ਮੀਨ ਵਿੱਚ ਜਿਹੜੀ ਅਬਰਾਹਾਮ ਨੇ ਹੇਤ ਦੇ ਪੁੱਤਰਾਂ ਤੋਂ ਮੁੱਲ ਲਈ ਸੀ, ਉੱਥੇ ਹੀ ਅਬਰਾਹਾਮ ਅਤੇ ਉਸ ਦੀ ਪਤਨੀ ਸਾਰਾਹ ਦੱਬੇ ਗਏ। BSB BSB: This was the field that Abraham had bought from the Hittites. Abraham was buried there with his wife Sarah.
11 ULB ਅਬਰਾਹਾਮ ਦੀ ਮੌਤ ਤੋਂ ਬਾਅਦ ਪਰਮੇਸ਼ੁਰ ਨੇ ਉਸ ਦੇ ਪੁੱਤਰ ਇਸਹਾਕ ਨੂੰ ਬਰਕਤ ਦਿੱਤੀ ਅਤੇ ਇਸਹਾਕ ਬਏਰ-ਲਹੀ-ਰੋਈ ਕੋਲ ਰਹਿੰਦਾ ਸੀ। BSB BSB: After Abraham’s death, God blessed his son Isaac, who lived near Beer-lahai-roi.
12 ULB ਅਬਰਾਹਾਮ ਦੇ ਪੁੱਤਰ ਇਸਮਾਏਲ, ਜਿਸ ਨੂੰ ਸਾਰਾਹ ਦੀ ਦਾਸੀ ਮਿਸਰੀ ਹਾਜਰਾ ਨੇ ਅਬਰਾਹਾਮ ਲਈ ਜਣਿਆ, ਉਸ ਦੀ ਵੰਸ਼ਾਵਲੀ ਇਹ ਹੈ। BSB BSB: This is the account of Abraham’s son Ishmael, whom Hagar the Egyptian, Sarah’s maidservant, bore to Abraham.
13 ULB ਇਸਮਾਏਲ ਦੇ ਪੁੱਤਰਾਂ ਦੇ ਨਾਮ ਅਤੇ ਉਨ੍ਹਾਂ ਦੀ ਵੰਸ਼ਾਵਲੀ ਇਹ ਹੈ: ਇਸਮਾਏਲ ਦਾ ਪਹਿਲੌਠਾ ਪੁੱਤਰ ਨਬਾਯੋਤ, ਫਿਰ ਕੇਦਾਰ, ਅਦਬਏਲ ਅਤੇ ਮਿਬਸਾਮ, BSB BSB: These are the names of the sons of Ishmael in the order of their birth: Nebaioth the firstborn of Ishmael, then Kedar, Adbeel, Mibsam,
14 ULB ਮਿਸਮਾ, ਦੂਮਾਹ, ਮਸ਼ਾ, BSB BSB: Mishma, Dumah, Massa,
15 ULB ਹਦਦ, ਤੇਮਾ, ਯਟੂਰ, ਨਾਫ਼ੀਸ ਅਤੇ ਕੇਦਮਾਹ। BSB BSB: Hadad, Tema, Jetur, Naphish, and Kedemah.
16 ULB ਇਹ ਇਸਮਾਏਲ ਦੇ ਪੁੱਤਰ ਸਨ, ਅਤੇ ਇਨ੍ਹਾਂ ਦੇ ਨਾਮਾਂ ਦੇ ਅਨੁਸਾਰ ਉਨ੍ਹਾਂ ਦੇ ਪਿੰਡਾਂ ਅਤੇ ਉਨ੍ਹਾਂ ਦੀਆਂ ਛਾਉਣੀਆਂ ਦੇ ਨਾਮ ਵੀ ਰੱਖੇ ਗਏ ਅਤੇ ਇਹ ਬਾਰਾਂ ਹੀ ਆਪਣੇ-ਆਪਣੇ ਗੋਤਾਂ ਦੇ ਪ੍ਰਧਾਨ ਹੋਏ। BSB BSB: These were the sons of Ishmael, and these were their names by their villages and encampments—twelve princes of their tribes.
17 ULB ਇਸਮਾਏਲ ਦੀ ਕੁੱਲ ਉਮਰ ਇੱਕ ਸੌ ਸੈਂਤੀ ਸਾਲ ਹੋਈ ਤਦ ਉਹ ਪ੍ਰਾਣ ਤਿਆਗ ਕੇ ਮਰ ਗਿਆ ਅਤੇ ਆਪਣੇ ਲੋਕਾਂ ਵਿੱਚ ਜਾ ਮਿਲਿਆ। BSB BSB: Ishmael lived a total of 137 years. Then he breathed his last and died, and was gathered to his people.
18 ULB ਉਸਦਾ ਵੰਸ਼ ਹਵੀਲਾਹ ਤੋਂ ਲੈ ਕੇ ਸ਼ੂਰ ਤੱਕ, ਜਿਹੜਾ ਅੱਸੂਰ ਵੱਲ ਜਾਂਦਿਆਂ ਮਿਸਰ ਦੇ ਸਾਹਮਣੇ ਹੈ, ਵੱਸ ਗਿਆ ਅਤੇ ਉਹ ਆਪਣੇ ਸਾਰੇ ਭਰਾਵਾਂ ਦੇ ਸਨਮੁਖ ਵੱਸ ਗਏ। BSB BSB: Ishmael’s descendants settled from Havilah to Shur, which is near the border of Egypt as you go toward Asshur. And they lived in hostility toward all their brothers.
19 ULB ਇਹ ਅਬਰਾਹਾਮ ਦੇ ਪੁੱਤਰ ਇਸਹਾਕ ਦੀ ਵੰਸ਼ਾਵਲੀ ਹੈ: ਅਬਰਾਹਾਮ ਤੋਂ ਇਸਹਾਕ ਜੰਮਿਆ, BSB BSB: This is the account of Abraham’s son Isaac. Abraham became the father of Isaac,
20 ULB ਅਤੇ ਇਸਹਾਕ ਚਾਲ੍ਹੀ ਸਾਲ ਦਾ ਹੋਇਆ ਜਦ ਉਹ ਰਿਬਕਾਹ ਨੂੰ ਆਪਣੀ ਪਤਨੀ ਬਣਾਉਣ ਲਈ ਲੈ ਆਇਆ, ਜਿਹੜੀ ਪਦਨ ਅਰਾਮ ਦੇ ਵਾਸੀ ਬਥੂਏਲ ਅਰਾਮੀ ਦੀ ਧੀ ਸੀ ਅਤੇ ਲਾਬਾਨ ਅਰਾਮੀ ਦੀ ਭੈਣ ਸੀ। BSB BSB: and Isaac was forty years old when he married Rebekah, the daughter of Bethuel the Aramean from Paddan-aram and the sister of Laban the Aramean.
21 ULB ਇਸਹਾਕ ਨੇ ਯਹੋਵਾਹ ਕੋਲੋਂ ਆਪਣੀ ਪਤਨੀ ਲਈ ਬੇਨਤੀ ਕੀਤੀ ਕਿਉਂ ਜੋ ਉਹ ਬਾਂਝ ਸੀ, ਤਦ ਯਹੋਵਾਹ ਨੇ ਉਸ ਦੀ ਬੇਨਤੀ ਸੁਣੀ ਅਤੇ ਰਿਬਕਾਹ ਉਸ ਦੀ ਪਤਨੀ ਗਰਭਵਤੀ ਹੋਈ। BSB BSB: Later, Isaac prayed to the LORD on behalf of his wife, because she was barren. And the LORD heard his prayer, and his wife Rebekah conceived.
22 ULB ਬੱਚੇ ਉਸ ਦੀ ਕੁੱਖ ਵਿੱਚ ਇੱਕ ਦੂਜੇ ਨਾਲ ਘੁਲਦੇ ਸਨ, ਤਦ ਉਸ ਨੇ ਆਖਿਆ, ਜੇਕਰ ਮੇਰੀ ਹਾਲਤ ਇਸੇ ਤਰ੍ਹਾਂ ਹੀ ਰਹੀ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ? ਤਦ ਉਹ ਯਹੋਵਾਹ ਕੋਲੋਂ ਪੁੱਛਣ ਗਈ। BSB BSB: But the children inside her struggled with each other, and she said, “Why is this happening to me?” So Rebekah went to inquire of the LORD,
23 ULB ਤਦ ਯਹੋਵਾਹ ਨੇ ਉਸ ਨੂੰ ਆਖਿਆ, ਤੇਰੀ ਕੁੱਖ ਵਿੱਚ ਦੋ ਕੌਮਾਂ ਹਨ ਅਤੇ ਤੇਰੀ ਕੁੱਖੋਂ ਹੀ ਓਹ ਦੋਵੇਂ ਜਾਤੀਆਂ ਵੱਖਰੀਆਂ ਹੋ ਜਾਣਗੀਆਂ ਅਤੇ ਇੱਕ ਜਾਤੀ ਦੂਜੀ ਜਾਤੀ ਨਾਲੋਂ ਬਲਵੰਤ ਹੋਵੇਗੀ ਅਤੇ ਵੱਡਾ ਛੋਟੇ ਦੀ ਸੇਵਾ ਕਰੇਗਾ। BSB BSB: and He declared to her: “Two nations are in your womb, and two peoples from within you will be separated; one people will be stronger than the other, and the older will serve the younger.”
24 ULB ਜਦ ਉਸ ਦੇ ਜਣਨ ਦੇ ਦਿਨ ਪੂਰੇ ਹੋਏ ਤਾਂ ਵੇਖੋ ਉਸ ਦੀ ਕੁੱਖ ਵਿੱਚ ਜੁੜਵਾਂ ਬੱਚੇ ਸਨ। BSB BSB: When her time came to give birth, there were indeed twins in her womb.
25 ULB ਪਹਿਲੌਠਾ ਸਾਰੇ ਦਾ ਸਾਰਾ ਲਾਲ ਜੱਤ ਵਾਲੇ ਬਸਤਰ ਵਰਗਾ ਬਾਹਰ ਨਿੱਕਲਿਆ, ਇਸ ਲਈ ਉਨ੍ਹਾਂ ਨੇ ਉਸ ਦਾ ਨਾਮ ਏਸਾਓ ਰੱਖਿਆ। BSB BSB: The first one came out red, covered with hair like a fur coat; so they named him Esau.
26 ULB ਉਸ ਦੇ ਬਾਅਦ ਉਸ ਦਾ ਭਰਾ ਨਿੱਕਲਿਆ ਅਤੇ ਉਸ ਦੇ ਹੱਥ ਨੇ ਏਸਾਓ ਦੀ ਅੱਡੀ ਫੜੀ ਹੋਈ ਸੀ, ਤਾਂ ਉਸ ਦਾ ਨਾਮ ਯਾਕੂਬ ਰੱਖਿਆ ਗਿਆ। ਜਦ ਰਿਬਕਾਹ ਨੇ ਉਨ੍ਹਾਂ ਨੂੰ ਜਨਮ ਦਿੱਤਾ ਉਸ ਸਮੇਂ ਇਸਹਾਕ ਸੱਠ ਸਾਲ ਦਾ ਸੀ। BSB BSB: After this, his brother came out grasping Esau’s heel; so he was named Jacob. And Isaac was sixty years old when the twins were born.
27 ULB ਉਹ ਮੁੰਡੇ ਵੱਡੇ ਹੋਏ। ਏਸਾਓ ਨਿਪੁੰਨ ਸ਼ਿਕਾਰੀ ਬਣਿਆ ਅਤੇ ਮੈਦਾਨ ਵਿੱਚ ਰਹਿਣ ਵਾਲਾ ਸੀ ਅਤੇ ਯਾਕੂਬ ਭੋਲਾ ਭਾਲਾ ਅਤੇ ਤੰਬੂਆਂ ਵਿੱਚ ਰਹਿਣ ਵਾਲਾ ਸੀ। BSB BSB: When the boys grew up, Esau became a skillful hunter, a man of the field, while Jacob was a quiet man who stayed at home.
28 ULB ਇਸਹਾਕ ਏਸਾਓ ਨੂੰ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਲਈ ਸ਼ਿਕਾਰ ਫੜ੍ਹ ਕੇ ਲਿਆਉਂਦਾ ਸੀ ਪਰ ਰਿਬਕਾਹ ਯਾਕੂਬ ਨੂੰ ਪਿਆਰ ਕਰਦੀ ਸੀ। BSB BSB: Because Isaac had a taste for wild game, he loved Esau; but Rebekah loved Jacob.
29 ULB ਇੱਕ ਦਿਨ ਯਾਕੂਬ ਦਾਲ ਪਕਾ ਰਿਹਾ ਸੀ ਅਤੇ ਏਸਾਓ ਮੈਦਾਨ ਵਿੱਚੋਂ ਥੱਕਿਆ ਹੋਇਆ ਆਇਆ। BSB BSB: One day, while Jacob was cooking some stew, Esau came in from the field and was famished.
30 ULB ਤਦ ਏਸਾਓ ਨੇ ਯਾਕੂਬ ਨੂੰ ਆਖਿਆ, ਇਸੇ ਲਾਲ ਦਾਲ ਵਿੱਚੋਂ ਮੈਨੂੰ ਵੀ ਖਾਣ ਨੂੰ ਦੇ, ਕਿਉਂ ਜੋ ਮੈਂ ਥੱਕਿਆ ਹੋਇਆ ਹਾਂ। ਇਸੇ ਕਾਰਨ ਉਸ ਦਾ ਨਾਮ ਅਦੋਮ ਪੈ ਗਿਆ। BSB BSB: He said to Jacob, “Let me eat some of that red stew, for I am famished.” (That is why he was also called Edom.)
31 ULB ਯਾਕੂਬ ਨੇ ਆਖਿਆ, ਤੂੰ ਅੱਜ ਆਪਣਾ ਪਹਿਲੌਠਾ ਹੋਣ ਦੇ ਹੱਕ ਨੂੰ ਮੈਨੂੰ ਵੇਚ ਦੇ। BSB BSB: “First sell me your birthright,” Jacob replied.
32 ULB ਏਸਾਓ ਨੇ ਆਖਿਆ, ਵੇਖ, ਮੈਂ ਮਰ ਰਿਹਾ ਹਾਂ। ਇਹ ਪਹਿਲੌਠਾ ਹੋਣਾ ਮੇਰੇ ਕਿਸ ਕੰਮ ਦਾ ਹੈ? BSB BSB: “Look,” said Esau, “I am about to die, so what good is a birthright to me?”
33 ULB ਯਾਕੂਬ ਨੇ ਆਖਿਆ, ਤੂੰ ਅੱਜ ਮੇਰੇ ਕੋਲ ਸਹੁੰ ਖਾਹ, ਤਾਂ ਉਸ ਨੇ ਸਹੁੰ ਖਾਧੀ ਅਤੇ ਆਪਣੇ ਪਹਿਲੌਠੇ ਹੋਣ ਦਾ ਹੱਕ ਯਾਕੂਬ ਕੋਲ ਵੇਚ ਦਿੱਤਾ। BSB BSB: “Swear to me first,” Jacob said. So Esau swore to Jacob and sold him the birthright.
34 ULB ਤਦ ਯਾਕੂਬ ਨੇ ਏਸਾਓ ਨੂੰ ਰੋਟੀ ਅਤੇ ਦਾਲ ਦਿੱਤੀ ਅਤੇ ਉਸ ਨੇ ਖਾਧਾ ਪੀਤਾ ਅਤੇ ਉੱਠ ਕੇ ਆਪਣੇ ਰਾਹ ਚਲਾ ਗਿਆ। ਇਸ ਤਰ੍ਹਾਂ ਏਸਾਓ ਨੇ ਆਪਣੇ ਪਹਿਲੌਠੇ ਹੋਣ ਦੇ ਹੱਕ ਨੂੰ ਤੁੱਛ ਜਾਣਿਆ। BSB BSB: Then Jacob gave some bread and lentil stew to Esau, who ate and drank and then got up and went away. Thus Esau despised his birthright.