1 ULB ਜਦ ਇਸਹਾਕ ਵੱਡੀ ਉਮਰ ਦਾ ਹੋ ਗਿਆ, ਉਸ ਦੀਆਂ ਅੱਖਾਂ ਧੁੰਦਲਾ ਗਈਆਂ ਕਿ ਉਹ ਵੇਖ ਨਹੀਂ ਸਕਦਾ ਸੀ। ਤਦ ਉਸ ਨੇ ਆਪਣੇ ਵੱਡੇ ਪੁੱਤਰ ਏਸਾਓ ਨੂੰ ਸੱਦ ਕੇ ਆਖਿਆ, ਮੇਰੇ ਪੁੱਤਰ, ਉਸ ਨੇ ਆਖਿਆ, ਮੈਂ ਹਾਜ਼ਰ ਹਾਂ। BSB BSB: When Isaac was old and his eyes were so weak that he could no longer see, he called his older son Esau and said to him, “My son.” “Here I am,” Esau replied.
2 ULB ਤਦ ਉਸ ਆਖਿਆ, ਵੇਖ ਮੈਂ ਬੁੱਢਾ ਹੋ ਗਿਆ ਹਾਂ ਅਤੇ ਮੈਂ ਆਪਣੀ ਮੌਤ ਦਾ ਦਿਨ ਨਹੀਂ ਜਾਣਦਾ। BSB BSB: “Look,” said Isaac, “I am now old, and I do not know the day of my death.
3 ULB ਸੋ ਤੂੰ ਹੁਣ ਆਪਣੇ ਸ਼ਸਤਰ ਅਰਥਾਤ ਧਣੁਖ ਅਤੇ ਤਰਕਸ਼ ਲੈ ਅਤੇ ਮੈਦਾਨ ਵਿੱਚ ਜਾ ਕੇ ਮੇਰੇ ਲਈ ਸ਼ਿਕਾਰ ਮਾਰ, BSB BSB: Take your weapons—your quiver and bow—and go out into the field to hunt some game for me.
4 ULB ਅਤੇ ਮੇਰੇ ਲਈ ਸੁਆਦਲਾ ਭੋਜਨ ਤਿਆਰ ਕਰ ਜਿਹੜਾ ਮੈਨੂੰ ਚੰਗਾ ਲਗਦਾ ਹੈ, ਅਤੇ ਮੇਰੇ ਅੱਗੇ ਪਰੋਸ ਤਾਂ ਜੋ ਮੈਂ ਖਾਵਾਂ ਅਤੇ ਮਰਨ ਤੋਂ ਪਹਿਲਾਂ ਤੈਨੂੰ ਬਰਕਤ ਦੇਵਾਂ। BSB BSB: Then prepare a tasty dish that I love and bring it to me to eat, so that I may bless you before I die.”
5 ULB ਜਦ ਇਸਹਾਕ ਆਪਣੇ ਪੁੱਤਰ ਏਸਾਓ ਨਾਲ ਗੱਲ ਕਰਦਾ ਸੀ ਤਦ ਰਿਬਕਾਹ ਸੁਣਦੀ ਸੀ। ਫੇਰ ਏਸਾਓ ਮੈਦਾਨ ਵੱਲ ਚਲਾ ਗਿਆ ਕਿ ਸ਼ਿਕਾਰ ਮਾਰ ਕੇ ਲੈ ਆਵੇ। BSB BSB: Now Rebekah was listening to what Isaac told his son Esau. So when Esau went into the field to hunt game and bring it back,
6 ULB ਤਦ ਰਿਬਕਾਹ ਨੇ ਆਪਣੇ ਪੁੱਤਰ ਯਾਕੂਬ ਨੂੰ ਆਖਿਆ, ਵੇਖ ਮੈਂ ਤੇਰੇ ਪਿਤਾ ਨੂੰ ਤੇਰੇ ਭਰਾ ਏਸਾਓ ਨੂੰ ਇਹ ਆਖਦੇ ਸੁਣਿਆ BSB BSB: Rebekah said to her son Jacob, “Behold, I overheard your father saying to your brother Esau,
7 ULB ਕਿ ਮੇਰੇ ਲਈ ਸ਼ਿਕਾਰ ਮਾਰ ਕੇ ਸੁਆਦਲਾ ਭੋਜਨ ਤਿਆਰ ਕਰ ਜੋ ਮੈਂ ਖਾਵਾਂ ਅਤੇ ਯਹੋਵਾਹ ਦੇ ਸਨਮੁਖ ਆਪਣੀ ਮੌਤ ਤੋਂ ਪਹਿਲਾਂ ਤੈਨੂੰ ਬਰਕਤ ਦੇਵਾਂ। BSB BSB: ‘Bring me some game and prepare me a tasty dish to eat, so that I may bless you in the presence of the LORD before I die.’
8 ULB ਹੁਣ ਮੇਰੇ ਪੁੱਤਰ ਮੇਰੀ ਗੱਲ ਸੁਣ ਜਿਵੇਂ ਮੈਂ ਤੈਨੂੰ ਹੁਕਮ ਦਿੰਦੀ ਹਾਂ। BSB BSB: Now, my son, listen to my voice and do exactly as I tell you.
9 ULB ਇੱਜੜ ਵਿੱਚ ਜਾ ਕੇ ਉੱਥੋਂ ਮੇਰੇ ਲਈ ਬਕਰੀ ਦੇ ਦੋ ਚੰਗੇ ਮੇਮਣੇ ਲਿਆ ਤਾਂ ਜੋ ਮੈਂ ਉਨ੍ਹਾਂ ਤੋਂ ਸੁਆਦਲਾ ਭੋਜਨ ਤੇਰੇ ਪਿਤਾ ਲਈ ਜਿਹੜਾ ਉਹ ਨੂੰ ਚੰਗਾ ਲੱਗਦਾ ਹੈ, ਤਿਆਰ ਕਰਾਂ। BSB BSB: Go out to the flock and bring me two choice young goats, so that I can make them into a tasty dish for your father—the kind he loves.
10 ULB ਅਤੇ ਆਪਣੇ ਪਿਤਾ ਕੋਲ ਲੈ ਜਾ ਤਾਂ ਜੋ ਉਹ ਖਾਵੇ ਅਤੇ ਆਪਣੀ ਮੌਤ ਤੋਂ ਪਹਿਲਾਂ ਤੈਨੂੰ ਬਰਕਤ ਦੇਵੇ। BSB BSB: Then take it to your father to eat, so that he may bless you before he dies.”
11 ULB ਪਰ ਯਾਕੂਬ ਨੇ ਆਪਣੀ ਮਾਤਾ ਰਿਬਕਾਹ ਨੂੰ ਆਖਿਆ, ਵੇਖ ਮੇਰਾ ਭਰਾ ਏਸਾਓ ਜੱਤਵਾਲਾ ਮਨੁੱਖ ਹੈ ਅਤੇ ਮੈਂ ਰੋਮ ਹੀਣ ਮਨੁੱਖ ਹਾਂ। BSB BSB: Jacob answered his mother Rebekah, “Look, my brother Esau is a hairy man, but I am smooth-skinned.
12 ULB ਸ਼ਾਇਦ ਮੇਰਾ ਪਿਤਾ ਮੈਨੂੰ ਟੋਹੇ ਅਤੇ ਮੈਂ ਉਹ ਦੀਆਂ ਅੱਖਾਂ ਵਿੱਚ ਧੋਖੇਬਾਜ਼ ਹੋਵਾਂ ਤਾਂ ਮੈਂ ਆਪਣੇ ਉੱਤੇ ਬਰਕਤ ਨਹੀਂ ਪਰ ਸਰਾਪ ਲਵਾਂ ਤਦ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਮੇਰੇ ਪੁੱਤਰ ਤੇਰਾ ਸਰਾਪ ਮੇਰੇ ਉੱਤੇ ਆਵੇ। BSB BSB: What if my father touches me? Then I would be revealed to him as a deceiver, and I would bring upon myself a curse rather than a blessing.”
13 ULB ਤੂੰ ਸਿਰਫ਼ ਮੇਰੀ ਗੱਲ ਸੁਣ ਅਤੇ ਜਾ ਕੇ ਮੇਰੇ ਲਈ ਉਨ੍ਹਾਂ ਨੂੰ ਲੈ ਆ। BSB BSB: His mother replied, “Your curse be on me, my son. Just obey my voice and go get them for me.”
14 ULB ਤਦ ਉਸ ਨੇ ਜਾ ਕੇ ਉਨ੍ਹਾਂ ਨੂੰ ਫੜਿਆ, ਆਪਣੀ ਮਾਤਾ ਕੋਲ ਲੈ ਆਇਆ ਅਤੇ ਉਸ ਦੀ ਮਾਤਾ ਨੇ ਸੁਆਦਲਾ ਭੋਜਨ ਜਿਹੜਾ ਉਸ ਦੇ ਪਿਤਾ ਨੂੰ ਚੰਗਾ ਲਗਦਾ ਸੀ, ਤਿਆਰ ਕੀਤਾ। BSB BSB: So Jacob went and got two goats and brought them to his mother, who made the tasty food his father loved.
15 ULB ਤਦ ਰਿਬਕਾਹ ਨੇ ਆਪਣੇ ਵੱਡੇ ਪੁੱਤਰ ਏਸਾਓ ਦੇ ਬਸਤਰ ਜਿਹੜੇ ਘਰ ਵਿੱਚ ਉਸ ਦੇ ਕੋਲ ਸਨ, ਆਪਣੇ ਛੋਟੇ ਪੁੱਤਰ ਯਾਕੂਬ ਨੂੰ ਪਹਿਨਾਏ BSB BSB: And Rebekah took the finest clothes in the house that belonged to her older son Esau, and she put them on her younger son Jacob.
16 ULB ਅਤੇ ਮੇਮਣਿਆਂ ਦੀਆਂ ਖੱਲਾਂ ਉਸ ਦੇ ਹੱਥਾਂ ਅਤੇ ਉਸ ਦੀ ਰੋਮ ਹੀਣ ਗਰਦਨ ਉੱਤੇ ਲਪੇਟੀਆਂ। BSB BSB: She also put the skins of the young goats on his hands and on the smooth part of his neck.
17 ULB ਉਸ ਨੇ ਉਹ ਸੁਆਦਲਾ ਭੋਜਨ ਅਤੇ ਰੋਟੀ ਜਿਸ ਨੂੰ ਉਸ ਨੇ ਤਿਆਰ ਕੀਤਾ ਸੀ, ਆਪਣੇ ਪੁੱਤਰ ਯਾਕੂਬ ਦੇ ਹੱਥ ਵਿੱਚ ਦਿੱਤਾ। BSB BSB: Then she handed her son Jacob the tasty food and bread she had made.
18 ULB ਤਦ ਉਸ ਨੇ ਆਪਣੇ ਪਿਤਾ ਕੋਲ ਜਾ ਕੇ ਆਖਿਆ, ਪਿਤਾ ਜੀ ਤਦ ਉਸ ਆਖਿਆ, ਕੀ ਗੱਲ ਹੈ? BSB BSB: So Jacob went to his father and said, “My father.” “Here I am!” he answered. “Which one are you, my son?”
19 ULB ਤੂੰ ਕੌਣ ਹੈਂ ਮੇਰੇ ਪੁੱਤਰ? ਯਾਕੂਬ ਨੇ ਆਪਣੇ ਪਿਤਾ ਨੂੰ ਆਖਿਆ, ਮੈਂ ਏਸਾਓ ਤੇਰਾ ਪਹਿਲੌਠਾ ਪੁੱਤਰ ਹਾਂ। ਮੈਂ ਜਿਵੇਂ ਤੁਸੀਂ ਮੈਨੂੰ ਆਖਿਆ ਸੀ ਉਸੇ ਤਰ੍ਹਾਂ ਕੀਤਾ। ਉੱਠੋ ਅਤੇ ਸ਼ਿਕਾਰ ਨੂੰ ਖਾਓ ਤਾਂ ਜੋ ਤੁਸੀਂ ਮੈਨੂੰ ਦਿਲ ਤੋਂ ਬਰਕਤ ਦੇਵੋ। BSB BSB: Jacob said to his father, “I am Esau, your firstborn. I have done as you told me. Please sit up and eat some of my game, so that you may bless me.”
20 ULB ਇਸਹਾਕ ਨੇ ਆਪਣੇ ਪੁੱਤਰ ਨੂੰ ਆਖਿਆ, ਤੈਨੂੰ ਐਨੀ ਜਲਦੀ ਇਹ ਕਿਵੇਂ ਮਿਲ ਗਿਆ,? ਤਦ ਉਸ ਨੇ ਆਖਿਆ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਹ ਨੂੰ ਮੇਰੇ ਅੱਗੇ ਲਿਆ ਦਿੱਤਾ। BSB BSB: But Isaac asked his son, “How did you ever find it so quickly, my son?” “Because the LORD your God brought it to me,” he replied.
21 ULB ਇਸਹਾਕ ਨੇ ਯਾਕੂਬ ਨੂੰ ਆਖਿਆ, ਹੇ ਮੇਰੇ ਪੁੱਤਰ ਮੇਰੇ ਨੇੜੇ ਆ ਤਾਂ ਜੋ ਮੈਂ ਤੈਨੂੰ ਵੇਖਾਂ ਭਈ ਤੂੰ ਮੇਰਾ ਉਹੀ ਪੁੱਤਰ ਏਸਾਓ ਹੈਂ ਕਿ ਨਹੀਂ। BSB BSB: Then Isaac said to Jacob, “Please come closer so I can touch you, my son. Are you really my son Esau, or not?”
22 ULB ਤਦ ਯਾਕੂਬ ਆਪਣੇ ਪਿਤਾ ਇਸਹਾਕ ਕੋਲ ਗਿਆ ਅਤੇ ਉਸ ਉਹ ਨੂੰ ਹੱਥ ਲਗਾ ਕੇ ਆਖਿਆ, ਤੇਰੀ ਅਵਾਜ਼ ਤਾਂ ਯਾਕੂਬ ਦੀ ਹੈ ਪਰ ਹੱਥ ਏਸਾਓ ਦੇ ਹਨ। BSB BSB: So Jacob came close to his father Isaac, who touched him and said, “The voice is the voice of Jacob, but the hands are the hands of Esau.”
23 ULB ਉਸ ਨੇ ਉਹ ਨੂੰ ਨਾ ਪਛਾਣਿਆ ਕਿਉਂ ਜੋ ਉਹ ਦੇ ਹੱਥ ਉਹ ਦੇ ਭਰਾ ਏਸਾਓ ਦੇ ਹੱਥਾਂ ਵਰਗੇ ਜਤਾਉਲੇ ਸਨ, ਤਦ ਉਸ ਨੇ ਉਹ ਨੂੰ ਬਰਕਤ ਦਿੱਤੀ। BSB BSB: Isaac did not recognize him, because his hands were hairy like those of his brother Esau; so he blessed him.
24 ULB ਇਸਹਾਕ ਨੇ ਆਖਿਆ, ਕੀ ਤੂੰ ਸੱਚ-ਮੁੱਚ ਮੇਰਾ ਪੁੱਤਰ ਏਸਾਓ ਹੀ ਹੈਂ? ਤਦ ਉਸ ਆਖਿਆ, ਮੈਂ ਹਾਂ। BSB BSB: Again he asked, “Are you really my son Esau?” And he replied, “I am.”
25 ULB ਉਸ ਨੇ ਆਖਿਆ, ਉਹ ਨੂੰ ਮੇਰੇ ਨੇੜੇ ਲਿਆ ਭਈ ਮੈਂ ਆਪਣੇ ਪੁੱਤਰ ਦੇ ਸ਼ਿਕਾਰ ਵਿੱਚੋਂ ਖਾਵਾਂ ਤਾਂ ਜੋ ਮੇਰਾ ਦਿਲ ਤੈਨੂੰ ਬਰਕਤ ਦੇਵੇ ਤਾਂ ਉਹ ਉਸ ਦੇ ਕੋਲ ਲੈ ਗਿਆ ਅਤੇ ਉਸ ਨੇ ਭੋਜਨ ਖਾਧਾ ਅਤੇ ਉਸ ਦੇ ਲਈ ਮਧ ਲਿਆਇਆ ਅਤੇ ਇਸਹਾਕ ਨੇ ਪੀਤੀ। BSB BSB: “Serve me,” said Isaac, “and let me eat some of my son’s game, so that I may bless you.” Jacob brought it to him, and he ate; then he brought him wine, and he drank.
26 ULB ਉਸ ਦੇ ਪਿਤਾ ਇਸਹਾਕ ਨੇ ਉਸ ਨੂੰ ਆਖਿਆ, ਮੇਰੇ ਨੇੜੇ ਆ ਕੇ ਮੈਨੂੰ ਚੁੰਮ ਮੇਰੇ ਪੁੱਤਰ। BSB BSB: Then his father Isaac said to him, “Please come near and kiss me, my son.”
27 ULB ਫੇਰ ਉਸ ਨੇ ਨੇੜੇ ਜਾ ਕੇ ਉਸ ਨੂੰ ਚੁੰਮਿਆ ਤਾਂ ਉਸ ਦੇ ਬਸਤਰ ਦੀ ਬਾਸ਼ਨਾ ਸੁੰਘੀ ਅਤੇ ਉਸ ਨੂੰ ਬਰਕਤ ਦਿੱਤੀ। ਫੇਰ ਆਖਿਆ- ਵੇਖ, ਮੇਰੇ ਪੁੱਤਰ ਦੀ ਬਾਸ਼ਨਾ ਉਸ ਖੇਤ ਦੀ ਬਾਸ਼ਨਾ ਵਰਗੀ ਹੈ, ਜਿਸ ਨੂੰ ਯਹੋਵਾਹ ਨੇ ਬਰਕਤ ਦਿੱਤੀ ਹੋਵੇ। BSB BSB: So he came near and kissed him. When Isaac smelled his clothing, he blessed him and said: “Ah, the smell of my son is like the smell of a field that the LORD has blessed.
28 ULB ਪਰਮੇਸ਼ੁਰ ਤੈਨੂੰ ਅਕਾਸ਼ ਦੀ ਤਰੇਲ ਤੋਂ ਤੇ ਧਰਤੀ ਦੀ ਚਿਕਨਾਈ ਤੋਂ, ਅਤੇ ਅਨਾਜ ਅਤੇ ਦਾਖ਼ਰਸ ਦੀ ਭਰਪੂਰੀ ਤੋਂ ਬਰਕਤ ਦੇਵੇ। BSB BSB: May God give to you the dew of heaven and the richness of the earth—an abundance of grain and new wine.
29 ULB ਕੌਮਾਂ ਤੇਰੀ ਸੇਵਾ ਕਰਨ ਅਤੇ ਉੱਮਤਾਂ ਤੇਰੇ ਅੱਗੇ ਝੁੱਕਣ। ਤੂੰ ਆਪਣੇ ਭਰਾਵਾਂ ਦਾ ਸਰਦਾਰ ਹੋਵੇ ਅਤੇ ਤੇਰੀ ਮਾਤਾ ਦੇ ਪੁੱਤਰ ਤੇਰੇ ਅੱਗੇ ਝੁੱਕਣ। ਜਿਹੜਾ ਤੈਨੂੰ ਸਰਾਪ ਦੇਵੇ ਉਹ ਆਪ ਸਰਾਪਿਆ ਜਾਵੇ, ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ। BSB BSB: May peoples serve you and nations bow down to you. May you be the master of your brothers, and may the sons of your mother bow down to you. May those who curse you be cursed, and those who bless you be blessed.”
30 ULB ਤਦ ਅਜਿਹਾ ਹੋਇਆ ਕਿ ਜਦੋਂ ਇਸਹਾਕ ਯਾਕੂਬ ਨੂੰ ਬਰਕਤ ਦੇ ਹਟਿਆ ਅਤੇ ਯਾਕੂਬ ਆਪਣੇ ਪਿਤਾ ਇਸਹਾਕ ਕੋਲੋਂ ਬਾਹਰ ਨਿੱਕਲਿਆ ਹੀ ਸੀ ਕਿ ਉਸ ਦਾ ਭਰਾ ਏਸਾਓ ਸ਼ਿਕਾਰ ਕਰ ਕੇ ਆਇਆ। BSB BSB: As soon as Isaac had finished blessing him and Jacob had left his father’s presence, his brother Esau returned from the hunt.
31 ULB ਉਸ ਨੇ ਵੀ ਸੁਆਦਲਾ ਭੋਜਨ ਤਿਆਰ ਕੀਤਾ ਅਤੇ ਆਪਣੇ ਪਿਤਾ ਕੋਲ ਲਿਆਇਆ ਅਤੇ ਆਪਣੇ ਪਿਤਾ ਨੂੰ ਆਖਿਆ ਮੇਰੇ ਪਿਤਾ ਜੀ ਉੱਠੋ ਅਤੇ ਆਪਣੇ ਪੁੱਤਰ ਦੇ ਸ਼ਿਕਾਰ ਨੂੰ ਖਾਵੋ ਅਤੇ ਤੁਸੀਂ ਮੈਨੂੰ ਦਿਲ ਤੋਂ ਬਰਕਤ ਦੇਵੋ। BSB BSB: He too made some tasty food, brought it to his father, and said to him, “My father, sit up and eat of your son’s game, so that you may bless me.”
32 ULB ਤਦ ਉਸ ਦੇ ਪਿਤਾ ਇਸਹਾਕ ਨੇ ਉਹ ਨੂੰ ਆਖਿਆ, ਤੂੰ ਕੌਣ ਹੈਂ? ਉਸ ਆਖਿਆ, ਮੈਂ ਤੁਹਾਡਾ ਪਹਿਲੌਠਾ ਪੁੱਤਰ ਏਸਾਓ ਹਾਂ। BSB BSB: But his father Isaac replied, “Who are you?” “I am Esau, your firstborn son,” he answered.
33 ULB ਤਦ ਇਸਹਾਕ ਨੇ ਥਰ-ਥਰ ਕੰਬਦੇ ਹੋਏ ਆਖਿਆ, ਫੇਰ ਉਹ ਕੌਣ ਸੀ ਜਿਹੜਾ ਸ਼ਿਕਾਰ ਮਾਰ ਕੇ ਮੇਰੇ ਕੋਲ ਲਿਆਇਆ? ਮੈਂ ਤੇਰੇ ਆਉਣ ਤੋਂ ਪਹਿਲਾਂ ਉਸ ਦੇ ਭੋਜਨ ਵਿਚੋਂ ਖਾਧਾ ਅਤੇ ਮੈਂ ਉਸੇ ਨੂੰ ਬਰਕਤ ਦਿੱਤੀ ਸੋ ਉਹ ਜ਼ਰੂਰ ਮੁਬਾਰਕ ਹੋਵੇਗਾ। BSB BSB: Isaac began to tremble violently and said, “Who was it, then, who hunted the game and brought it to me? Before you came in, I ate it all and blessed him—and indeed, he will be blessed!”
34 ULB ਜਦ ਏਸਾਓ ਨੇ ਆਪਣੇ ਪਿਤਾ ਦੀਆਂ ਗੱਲਾਂ ਸੁਣੀਆਂ ਤਾਂ ਕੁੜੱਤਣ ਨਾਲ ਭੁੱਬਾਂ ਮਾਰ ਕੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਮੈਨੂੰ, ਹਾਂ, ਮੈਨੂੰ ਵੀ ਬਰਕਤ ਦਿਓ। BSB BSB: When Esau heard his father’s words, he let out a loud and bitter cry and said to his father, “Bless me too, O my father!”
35 ULB ਤਦ ਉਸ ਆਖਿਆ ਤੇਰਾ ਭਰਾ ਧੋਖੇ ਨਾਲ ਆ ਕੇ ਤੇਰੀ ਬਰਕਤ ਲੈ ਗਿਆ। BSB BSB: But Isaac replied, “Your brother came deceitfully and took your blessing.”
36 ULB ਉਸ ਨੇ ਆਖਿਆ, ਕੀ ਉਸ ਦਾ ਨਾਮ ਠੀਕ ਯਾਕੂਬ ਨਹੀਂ ਰੱਖਿਆ ਗਿਆ ਕਿ ਉਸ ਨੇ ਹੁਣ ਦੂਜੀ ਵਾਰ ਮੇਰੇ ਨਾਲ ਧੋਖਾ ਕੀਤਾ ਹੈ? ਉਸ ਨੇ ਪਹਿਲੌਠੇ ਦਾ ਹੱਕ ਵੀ ਲੈ ਲਿਆ ਅਤੇ ਵੇਖੋ ਹੁਣ ਮੇਰੀ ਬਰਕਤ ਵੀ ਲੈ ਲਈ ਤਦ ਉਸ ਨੇ ਆਖਿਆ, ਕੀ ਤੁਸੀਂ ਮੇਰੇ ਲਈ ਕੋਈ ਬਰਕਤ ਨਹੀਂ ਰੱਖ ਛੱਡੀ? BSB BSB: So Esau declared, “Is he not rightly named Jacob? For he has cheated me twice. He took my birthright, and now he has taken my blessing.” Then he asked, “Haven’t you saved a blessing for me?”
37 ULB ਤਦ ਇਸਹਾਕ ਨੇ ਏਸਾਓ ਨੂੰ ਇਹ ਉੱਤਰ ਦਿੱਤਾ, ਵੇਖ ਮੈਂ ਉਹ ਨੂੰ ਤੇਰਾ ਸਵਾਮੀ ਠਹਿਰਾਇਆ ਅਤੇ ਉਸ ਦੇ ਸਾਰੇ ਭਰਾਵਾਂ ਨੂੰ ਉਸ ਦੀ ਸੇਵਾ ਲਈ ਦਿੱਤਾ ਅਤੇ ਅਨਾਜ ਅਤੇ ਦਾਖ਼ਰਸ ਉਸ ਨੂੰ ਦਿੱਤੀ। ਹੁਣ ਮੇਰੇ ਪੁੱਤਰ ਮੈਂ ਤੇਰੇ ਲਈ ਕੀ ਕਰਾਂ? BSB BSB: But Isaac answered Esau: “Look, I have made him your master and given him all his relatives as servants; I have sustained him with grain and new wine. What is left that I can do for you, my son?”
38 ULB ਤਦ ਏਸਾਓ ਨੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਕੀ ਤੁਹਾਡੇ ਕੋਲ ਇੱਕੋ ਹੀ ਬਰਕਤ ਹੈ? ਹੇ ਮੇਰੇ ਪਿਤਾ ਮੈਨੂੰ ਵੀ ਬਰਕਤ ਦਿਓ ਤਾਂ ਏਸਾਓ ਨੇ ਉੱਚੀ-ਉੱਚੀ ਭੁੱਬਾਂ ਮਾਰੀਆਂ ਅਤੇ ਰੋਇਆ। BSB BSB: Esau said to his father, “Do you have only one blessing, my father? Bless me too, O my father!” Then Esau wept aloud.
39 ULB ਉਹ ਦੇ ਪਿਤਾ ਇਸਹਾਕ ਨੇ ਉਹ ਨੂੰ ਇਹ ਉੱਤਰ ਦਿੱਤਾ- ਵੇਖ, ਧਰਤੀ ਦੀ ਚਿਕਨਾਈ ਅਤੇ ਉੱਪਰੋਂ ਅਕਾਸ਼ ਦੀ ਤਰੇਲ ਤੋਂ ਤੇਰਾ ਰਹਿਣਾ ਹੋਵੇਗਾ। BSB BSB: His father Isaac answered him: “Behold, your dwelling place shall be away from the richness of the land, away from the dew of heaven above.
40 ULB ਤੂੰ ਆਪਣੀ ਤਲਵਾਰ ਨਾਲ ਜੀਵੇਂਗਾ ਅਤੇ ਤੂੰ ਆਪਣੇ ਭਰਾ ਦੀ ਸੇਵਾ ਕਰੇਂਗਾ ਅਤੇ ਜਦ ਤੂੰ ਅਵਾਰਾ ਫਿਰੇਂਗਾ ਤਾਂ ਤੂੰ ਉਹ ਦਾ ਜੂਲਾ ਆਪਣੀ ਧੌਣ ਉੱਤੋਂ ਭੰਨ ਸੁੱਟੇਗਾਂ। BSB BSB: You shall live by the sword and serve your brother. But when you rebel, you will tear his yoke from your neck.”
41 ULB ਏਸਾਓ ਨੇ ਯਾਕੂਬ ਨਾਲ ਉਸ ਬਰਕਤ ਦੇ ਕਾਰਨ ਜਿਹੜੀ ਉਸ ਦੇ ਪਿਤਾ ਨੇ ਉਸ ਨੂੰ ਦਿੱਤੀ ਵੈਰ ਰੱਖਿਆ, ਏਸਾਓ ਨੇ ਆਪਣੇ ਮਨ ਵਿੱਚ ਆਖਿਆ, ਮੇਰੇ ਪਿਤਾ ਦੇ ਸੋਗ ਦੇ ਦਿਨ ਨੇੜੇ ਹਨ ਫੇਰ ਮੈਂ ਆਪਣੇ ਭਰਾ ਯਾਕੂਬ ਨੂੰ ਮਾਰ ਸੁੱਟਾਂਗਾ। BSB BSB: Esau held a grudge against Jacob because of the blessing his father had given him. And Esau said in his heart, “The days of mourning for my father are at hand; then I will kill my brother Jacob.”
42 ULB ਜਦ ਰਿਬਕਾਹ ਨੂੰ ਉਸ ਦੇ ਵੱਡੇ ਪੁੱਤਰ ਏਸਾਓ ਦੀਆਂ ਗੱਲਾਂ ਦੱਸੀਆਂ ਗਈਆਂ ਤਦ ਉਸ ਆਪਣੇ ਨਿੱਕੇ ਪੁੱਤਰ ਯਾਕੂਬ ਨੂੰ ਬੁਲਾ ਭੇਜਿਆ ਅਤੇ ਕਿਹਾ ਵੇਖ, ਤੇਰਾ ਭਰਾ ਆਪਣੇ ਆਪ ਨੂੰ ਤੇਰੇ ਵਿਖੇ ਤਸੱਲੀ ਦਿੰਦਾ ਹੈ ਕਿ ਤੈਨੂੰ ਮਾਰ ਸੁੱਟੇ। BSB BSB: When the words of her older son Esau were relayed to Rebekah, she sent for her younger son Jacob and told him, “Look, your brother Esau is consoling himself by plotting to kill you.
43 ULB ਸੋ ਹੁਣ ਮੇਰੇ ਪੁੱਤਰ ਮੇਰੀ ਗੱਲ ਸੁਣ। ਉੱਠ ਅਤੇ ਮੇਰੇ ਭਰਾ ਲਾਬਾਨ ਕੋਲ ਹਾਰਾਨ ਨੂੰ ਭੱਜ ਜਾ। BSB BSB: So now, my son, obey my voice and flee at once to my brother Laban in Haran.
44 ULB ਅਤੇ ਥੋੜ੍ਹੇ ਦਿਨ ਉਸ ਦੇ ਕੋਲ ਰਹਿ ਜਦ ਤੱਕ ਤੇਰੇ ਭਰਾ ਦਾ ਕਰੋਧ ਨਾ ਉਤਰ ਜਾਵੇ। BSB BSB: Stay with him for a while, until your brother’s fury subsides—
45 ULB ਜਦ ਤੱਕ ਤੇਰੇ ਭਰਾ ਦਾ ਕਰੋਧ ਤੈਥੋਂ ਨਾ ਹੱਟ ਜਾਵੇ ਅਤੇ ਜੋ ਕੁਝ ਤੈਂ ਉਸ ਨਾਲ ਕੀਤਾ ਹੈ ਨਾ ਭੁੱਲ ਜਾਵੇ ਤਦ ਤੱਕ ਮੈਂ ਤੈਨੂੰ ਉੱਥੋਂ ਨਹੀਂ ਸੱਦਾਂਗੀ। ਮੈਂ ਕਿਉਂ ਇੱਕ ਹੀ ਦਿਨ ਦੋਹਾਂ ਨੂੰ ਗਵਾ ਬੈਠਾਂ? BSB BSB: until your brother’s rage against you wanes and he forgets what you have done to him. Then I will send for you and bring you back from there. Why should I lose both of you in one day?”
46 ULB ਰਿਬਕਾਹ ਨੇ ਇਸਹਾਕ ਨੂੰ ਆਖਿਆ, ਮੈਂ ਹੇਥ ਦੀਆਂ ਧੀਆਂ ਵੱਲੋਂ ਜੀ ਵਿੱਚ ਅੱਕ ਗਈ ਹਾਂ। ਜੇਕਰ ਯਾਕੂਬ ਹੇਥ ਦੀਆਂ ਧੀਆਂ ਵਿੱਚੋਂ, ਜਿਵੇਂ ਇਸ ਦੇਸ਼ ਦੀਆਂ ਧੀਆਂ ਹਨ ਆਪਣੇ ਲਈ ਪਤਨੀ ਲੈ ਆਇਆ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ? BSB BSB: Then Rebekah said to Isaac, “I am weary of my life because of these Hittite women. If Jacob takes a Hittite wife from among them, what good is my life?”