1 ULB ਇਸਹਾਕ ਨੇ ਯਾਕੂਬ ਨੂੰ ਬੁਲਾਇਆ ਅਤੇ ਉਸ ਨੂੰ ਬਰਕਤ ਦਿੱਤੀ ਅਤੇ ਇਹ ਆਖ ਕੇ ਉਸ ਨੂੰ ਹੁਕਮ ਦਿੱਤਾ, ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰੀਂ। BSB BSB: So Isaac called for Jacob and blessed him. “Do not take a wife from the Canaanite women,” he commanded.
2 ULB ਉੱਠ, ਪਦਨ ਅਰਾਮ ਨੂੰ ਆਪਣੇ ਨਾਨੇ ਬਥੂਏਲ ਦੇ ਘਰ ਜਾ ਅਤੇ ਉੱਥੋਂ ਆਪਣੇ ਮਾਮੇ ਲਾਬਾਨ ਦੀਆਂ ਧੀਆਂ ਵਿੱਚੋਂ ਇੱਕ ਨਾਲ ਵਿਆਹ ਕਰ ਲਈਂ। BSB BSB: “Go at once to Paddan-aram, to the house of your mother’s father Bethuel, and take a wife from among the daughters of Laban, your mother’s brother.
3 ULB ਸਰਬ ਸ਼ਕਤੀਮਾਨ ਪਰਮੇਸ਼ੁਰ ਤੈਨੂੰ ਬਰਕਤ ਦੇਵੇ ਅਤੇ ਤੈਨੂੰ ਫਲਵੰਤ ਬਣਾਵੇ ਅਤੇ ਤੈਨੂੰ ਵਧਾਵੇ ਅਤੇ ਤੂੰ ਬਹੁਤ ਕੌਮਾਂ ਦਾ ਦਲ ਹੋਵੇਂ। BSB BSB: May God Almighty bless you and make you fruitful and multiply you, so that you may become a company of peoples.
4 ULB ਉਹ ਤੈਨੂੰ ਅਤੇ ਤੇਰੀ ਅੰਸ ਨੂੰ ਵੀ ਅਬਰਾਹਾਮ ਦੀ ਬਰਕਤ ਦੇਵੇ ਤਾਂ ਜੋ ਤੂੰ ਇਸ ਦੇਸ਼ ਨੂੰ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈਂ, ਜਿਸ ਨੂੰ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤਾ ਸੀ, ਆਪਣੀ ਵਿਰਾਸਤ ਬਣਾ ਲਵੇਂ। BSB BSB: And may He give the blessing of Abraham to you and your descendants, so that you may possess the land where you dwell as a foreigner, the land God gave to Abraham.”
5 ULB ਇਸਹਾਕ ਨੇ ਯਾਕੂਬ ਨੂੰ ਤੋਰ ਦਿੱਤਾ ਅਤੇ ਉਹ ਪਦਨ ਅਰਾਮ ਵਿੱਚ ਲਾਬਾਨ ਦੇ ਕੋਲ ਗਿਆ ਜਿਹੜਾ ਅਰਾਮੀ ਬਥੂਏਲ ਦਾ ਪੁੱਤਰ ਅਤੇ ਯਾਕੂਬ ਅਤੇ ਏਸਾਓ ਦੀ ਮਾਤਾ ਰਿਬਕਾਹ ਦਾ ਭਰਾ ਸੀ। BSB BSB: So Isaac sent Jacob to Paddan-aram, to Laban son of Bethuel the Aramean, the brother of Rebekah, who was the mother of Jacob and Esau.
6 ULB ਜਦ ਏਸਾਓ ਨੇ ਵੇਖਿਆ ਕਿ ਇਸਹਾਕ ਨੇ ਯਾਕੂਬ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਦਨ ਅਰਾਮ ਵਿੱਚ ਭੇਜ ਦਿੱਤਾ ਹੈ ਜੋ ਉਹ ਉੱਥੋਂ ਆਪਣੇ ਲਈ ਪਤਨੀ ਲਵੇ ਅਤੇ ਉਸ ਨੇ ਉਹ ਨੂੰ ਬਰਕਤ ਦਿੰਦੇ ਹੋਏ ਇਹ ਹੁਕਮ ਦਿੱਤਾ ਕਿ ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰੀਂ, BSB BSB: Now Esau learned that Isaac had blessed Jacob and sent him to Paddan-aram to take a wife there, commanding him, “Do not marry a Canaanite woman,”
7 ULB ਅਤੇ ਯਾਕੂਬ ਆਪਣੇ ਮਾਤਾ-ਪਿਤਾ ਦੀ ਸੁਣ ਕੇ ਪਦਨ ਅਰਾਮ ਨੂੰ ਚਲਿਆ ਗਿਆ। BSB BSB: and that Jacob had obeyed his father and mother and gone to Paddan-aram.
8 ULB ਤਦ ਏਸਾਓ ਨੇ ਇਹ ਵੇਖਿਆ ਕਿ ਕਨਾਨ ਦੀਆਂ ਧੀਆਂ ਮੇਰੇ ਪਿਤਾ ਇਸਹਾਕ ਦੀਆਂ ਅੱਖਾਂ ਵਿੱਚ ਬੁਰੀਆਂ ਹਨ BSB BSB: And seeing that his father Isaac disapproved of the Canaanite women,
9 ULB ਤਦ ਏਸਾਓ ਇਸਮਾਏਲ ਕੋਲ ਗਿਆ ਅਤੇ ਅਬਰਾਹਾਮ ਦੇ ਪੁੱਤਰ ਇਸਮਾਏਲ ਦੀ ਧੀ ਅਤੇ ਨਬਾਯੋਥ ਦੀ ਭੈਣ ਮਹਲਥ ਨੂੰ ਆਪਣੇ ਲਈ ਲੈ ਕੇ ਆਪਣੀਆਂ ਦੂਜੀਆਂ ਪਤਨੀਆਂ ਦੇ ਨਾਲ ਰਲਾ ਲਿਆ। BSB BSB: Esau went to Ishmael and married Mahalath, the sister of Nebaioth and daughter of Abraham’s son Ishmael, in addition to the wives he already had.
10 ULB ਯਾਕੂਬ ਬਏਰਸਬਾ ਤੋਂ ਚੱਲ ਕੇ ਹਾਰਾਨ ਨੂੰ ਗਿਆ, BSB BSB: Meanwhile Jacob left Beersheba and set out for Haran.
11 ULB ਅਤੇ ਇੱਕ ਥਾਂ ਤੇ ਪਹੁੰਚਿਆ ਅਤੇ ਉੱਥੇ ਰਾਤ ਕੱਟੀ ਕਿਉਂ ਜੋ ਸੂਰਜ ਡੁੱਬ ਗਿਆ ਸੀ ਅਤੇ ਇੱਕ ਪੱਥਰ ਉਸ ਥਾਂ ਤੋਂ ਲੈ ਕੇ ਆਪਣੇ ਸਰਹਾਣੇ ਰੱਖ ਲਿਆ ਅਤੇ ਉਸ ਥਾਂ ਲੇਟ ਗਿਆ। BSB BSB: On reaching a certain place, he spent the night there because the sun had set. And taking one of the stones from that place, he put it under his head and lay down to sleep.
12 ULB ਤਦ ਉਸ ਨੇ ਇੱਕ ਸੁਫ਼ਨਾ ਵੇਖਿਆ ਅਤੇ ਵੇਖੋ, ਇੱਕ ਪੌੜੀ ਧਰਤੀ ਉੱਤੇ ਰੱਖੀ ਹੋਈ ਸੀ ਅਤੇ ਉਸ ਦੀ ਚੋਟੀ ਅਕਾਸ਼ ਤੱਕ ਸੀ, ਅਤੇ ਵੇਖੋ ਪਰਮੇਸ਼ੁਰ ਦੇ ਦੂਤ ਉਹ ਦੇ ਉੱਤੇ ਚੜ੍ਹਦੇ-ਉੱਤਰਦੇ ਸਨ। BSB BSB: And Jacob had a dream about a ladder that rested on the earth with its top reaching up to heaven, and God’s angels were going up and down the ladder.
13 ULB ਵੇਖੋ, ਯਹੋਵਾਹ ਉਸ ਦੇ ਉੱਤੇ ਖੜ੍ਹਾ ਸੀ ਅਤੇ ਉਸ ਨੇ ਆਖਿਆ, ਮੈਂ ਯਹੋਵਾਹ, ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਹਾਂ। ਜਿਸ ਧਰਤੀ ਉੱਤੇ ਤੂੰ ਪਿਆ ਹੈਂ, ਇਹ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਦਿਆਂਗਾ। BSB BSB: And there at the top the LORD was standing and saying, “I am the LORD, the God of your father Abraham and the God of Isaac. I will give you and your descendants the land on which you now lie.
14 ULB ਤੇਰੀ ਅੰਸ ਧਰਤੀ ਦੀ ਧੂੜ ਦੀ ਤਰ੍ਹਾਂ ਹੋਵੇਗੀ ਅਤੇ ਤੂੰ ਪੂਰਬ-ਪੱਛਮ ਅਤੇ ਉੱਤਰ-ਦੱਖਣ ਵੱਲ ਫੁੱਟ ਨਿੱਕਲੇਂਗਾ ਅਤੇ ਤੈਥੋਂ ਅਤੇ ਤੇਰੀ ਅੰਸ ਤੋਂ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ। BSB BSB: Your descendants will be like the dust of the earth, and you will spread out to the west and east and north and south. All the families of the earth will be blessed through you and your offspring.
15 ULB ਵੇਖ, ਮੈਂ ਤੇਰੇ ਅੰਗ-ਸੰਗ ਹਾਂ ਅਤੇ ਜਿੱਥੇ ਕਿਤੇ ਤੂੰ ਜਾਵੇਂਗਾ ਮੈਂ ਤੇਰੀ ਰਾਖੀ ਕਰਾਂਗਾ, ਅਤੇ ਤੈਨੂੰ ਫੇਰ ਇਸ ਦੇਸ਼ ਵਿੱਚ ਲੈ ਆਵਾਂਗਾ ਅਤੇ ਜਦੋਂ ਤੱਕ ਮੈਂ ਤੇਰੇ ਨਾਲ ਆਪਣਾ ਬਚਨ ਪੂਰਾ ਨਾ ਕਰਾਂ, ਤੈਨੂੰ ਨਹੀਂ ਛੱਡਾਂਗਾ। BSB BSB: Look, I am with you, and I will watch over you wherever you go, and I will bring you back to this land. For I will not leave you until I have done what I have promised you.”
16 ULB ਫੇਰ ਯਾਕੂਬ ਆਪਣੀ ਨੀਂਦ ਤੋਂ ਜਾਗਿਆ ਅਤੇ ਆਖਿਆ, ਸੱਚ-ਮੁੱਚ ਯਹੋਵਾਹ ਇਸ ਸਥਾਨ ਵਿੱਚ ਹੈ, ਪਰ ਮੈਂ ਨਹੀਂ ਜਾਣਦਾ ਸੀ। BSB BSB: When Jacob woke up, he said, “Surely the LORD is in this place, and I was unaware of it.”
17 ULB ਅਤੇ ਉਸ ਨੇ ਭੈ ਖਾ ਕੇ ਆਖਿਆ, ਇਹ ਸਥਾਨ ਕਿੰਨ੍ਹਾਂ ਭਿਆਨਕ ਹੈ। ਪਰਮੇਸ਼ੁਰ ਦੇ ਘਰ ਦੇ ਬਿਨ੍ਹਾਂ ਇਹ ਕੋਈ ਹੋਰ ਸਥਾਨ ਨਹੀਂ ਹੋ ਸਕਦਾ, ਸਗੋਂ ਇਹ ਤਾਂ ਸਵਰਗ ਦਾ ਫਾਟਕ ਹੈ। BSB BSB: And he was afraid and said, “How awesome is this place! This is none other than the house of God; this is the gate of heaven!”
18 ULB ਯਾਕੂਬ ਸਵੇਰੇ ਉੱਠਿਆ ਅਤੇ ਉਸ ਪੱਥਰ ਨੂੰ ਲੈ ਕੇ ਜਿਹੜਾ ਉਸ ਨੇ ਸਰਹਾਣੇ ਲਈ ਰੱਖਿਆ ਸੀ, ਥੰਮ੍ਹ ਲਈ ਖੜ੍ਹਾ ਕੀਤਾ ਅਤੇ ਉਸ ਉੱਤੇ ਤੇਲ ਡੋਲ੍ਹਿਆ। BSB BSB: Early the next morning, Jacob took the stone that he had placed under his head, and he set it up as a pillar. He poured oil on top of it,
19 ULB ਉਸ ਨੇ ਉਸ ਸਥਾਨ ਦਾ ਨਾਮ ਬੈਤਏਲ ਰੱਖਿਆ, ਪਰ ਪਹਿਲਾਂ ਉਸ ਨਗਰ ਦਾ ਨਾਮ ਲੂਜ਼ ਸੀ। BSB BSB: and he called that place Bethel, though previously the city had been named Luz.
20 ULB ਯਾਕੂਬ ਨੇ ਇਹ ਆਖ ਕੇ ਸੁੱਖਣਾ ਸੁੱਖੀ, ਜੇ ਯਹੋਵਾਹ ਪਰਮੇਸ਼ੁਰ ਮੇਰੇ ਅੰਗ-ਸੰਗ ਹੋਵੇ ਅਤੇ ਇਸ ਮਾਰਗ ਵਿੱਚ ਜਿਸ ਵਿੱਚ ਮੈਂ ਤੁਰਿਆ ਜਾਂਦਾ ਹਾਂ ਮੇਰੀ ਰਾਖੀ ਕਰੇ, ਅਤੇ ਮੈਨੂੰ ਖਾਣ ਨੂੰ ਰੋਟੀ ਅਤੇ ਪਾਉਣ ਨੂੰ ਬਸਤਰ ਦੇਵੇ BSB BSB: Then Jacob made a vow, saying, “If God will be with me and watch over me on this journey, and if He will provide me with food to eat and clothes to wear,
21 ULB ਅਤੇ ਮੈਂ ਸ਼ਾਂਤੀ ਨਾਲ ਆਪਣੇ ਪਿਤਾ ਦੇ ਘਰ ਨੂੰ ਮੁੜਾਂ ਤਾਂ ਯਹੋਵਾਹ ਮੇਰਾ ਪਰਮੇਸ਼ੁਰ ਹੋਵੇਗਾ। BSB BSB: so that I may return safely to my father’s house, then the LORD will be my God.
22 ULB ਅਤੇ ਇਹ ਪੱਥਰ ਜਿਸ ਨੂੰ ਮੈਂ ਥੰਮ੍ਹ ਖੜ੍ਹਾ ਕੀਤਾ ਹੈ, ਪਰਮੇਸ਼ੁਰ ਦਾ ਘਰ ਹੋਵੇਗਾ ਅਤੇ ਸਾਰੀਆਂ ਚੀਜ਼ਾਂ ਜੋ ਤੂੰ ਮੈਨੂੰ ਦੇਵੇਂਗਾ, ਉਨ੍ਹਾਂ ਦਾ ਦਸਵੰਧ ਮੈਂ ਜ਼ਰੂਰ ਹੀ ਤੈਨੂੰ ਦਿਆਂਗਾ। BSB BSB: And this stone I have set up as a pillar will be God’s house, and of all that You give me I will surely give You a tenth.”