1 ULB ਜਦ ਰਾਖ਼ੇਲ ਨੇ ਵੇਖਿਆ ਕਿ ਮੈਂ ਯਾਕੂਬ ਲਈ ਸੰਤਾਨ ਨਹੀਂ ਜਣਦੀ ਤਾਂ ਰਾਖ਼ੇਲ ਆਪਣੀ ਭੈਣ ਤੋਂ ਈਰਖਾ ਕਰਨ ਲੱਗ ਪਈ ਅਤੇ ਯਾਕੂਬ ਨੂੰ ਆਖਿਆ, ਮੈਨੂੰ ਪੁੱਤਰ ਦੇ ਨਹੀਂ ਤਾਂ ਮੈਂ ਮਰ ਜਾਵਾਂਗੀ। BSB BSB: When Rachel saw that she was not bearing any children for Jacob, she envied her sister. “Give me children, or I will die!” she said to Jacob.
2 ULB ਤਦ ਯਾਕੂਬ ਦਾ ਗੁੱਸਾ ਰਾਖ਼ੇਲ ਉੱਤੇ ਭੜਕਿਆ ਅਤੇ ਉਸ ਨੇ ਆਖਿਆ, ਕੀ ਮੈਂ ਪਰਮੇਸ਼ੁਰ ਦੀ ਥਾਂ ਹਾਂ, ਜਿਸ ਨੇ ਤੇਰੀ ਕੁੱਖ ਨੂੰ ਫਲਵੰਤ ਹੋਣ ਤੋਂ ਰੋਕਿਆ ਹੈ? BSB BSB: Jacob became angry with Rachel and said, “Am I in the place of God, who has withheld children from you?”
3 ULB ਰਾਖ਼ੇਲ ਨੇ ਆਖਿਆ, ਵੇਖ, ਮੇਰੀ ਦਾਸੀ ਬਿਲਹਾਹ ਹੈ। ਉਸ ਦੇ ਕੋਲ ਜਾ ਅਤੇ ਉਹ ਮੇਰੇ ਗੋਡਿਆਂ ਉੱਤੇ ਜਣੇਗੀ ਤਾਂ ਜੋ ਮੈਂ ਵੀ ਉਸ ਤੋਂ ਸੰਤਾਨ ਵਾਲੀ ਬਣ ਜਾਂਵਾਂ। BSB BSB: Then she said, “Here is my maidservant Bilhah. Sleep with her, that she may bear children for me, so that through her I too can build a family.”
4 ULB ਫੇਰ ਉਸ ਨੇ ਆਪਣੀ ਦਾਸੀ ਬਿਲਹਾਹ ਉਸ ਨੂੰ ਦਿੱਤੀ ਜੋ ਉਸ ਦੀ ਪਤਨੀ ਹੋਵੇ। ਯਾਕੂਬ ਉਸ ਦੇ ਕੋਲ ਗਿਆ, BSB BSB: So Rachel gave Jacob her servant Bilhah as a wife, and he slept with her,
5 ULB ਤਾਂ ਬਿਲਹਾਹ ਗਰਭਵਤੀ ਹੋਈ ਅਤੇ ਯਾਕੂਬ ਤੋਂ ਇੱਕ ਪੁੱਤਰ ਨੂੰ ਜਨਮ ਦਿੱਤਾ। BSB BSB: and Bilhah conceived and bore him a son.
6 ULB ਤਦ ਰਾਖ਼ੇਲ ਨੇ ਆਖਿਆ, ਪਰਮੇਸ਼ੁਰ ਨੇ ਮੇਰਾ ਨਿਆਂ ਕੀਤਾ ਅਤੇ ਮੇਰੀ ਅਵਾਜ਼ ਸੁਣ ਕੇ ਮੈਨੂੰ ਇੱਕ ਪੁੱਤਰ ਵੀ ਦਿੱਤਾ। ਇਸ ਕਾਰਨ ਉਸ ਦਾ ਨਾਮ ਦਾਨ ਰੱਖਿਆ। BSB BSB: Then Rachel said, “God has vindicated me; He has heard my plea and given me a son.” So she named him Dan.
7 ULB ਰਾਖ਼ੇਲ ਦੀ ਦਾਸੀ ਬਿਲਹਾਹ ਫੇਰ ਗਰਭਵਤੀ ਹੋਈ ਅਤੇ ਯਾਕੂਬ ਤੋਂ ਦੂਜਾ ਪੁੱਤਰ ਜਣੀ। BSB BSB: And Rachel’s servant Bilhah conceived again and bore Jacob a second son.
8 ULB ਰਾਖ਼ੇਲ ਨੇ ਆਖਿਆ, ਮੇਰੀ ਆਪਣੀ ਭੈਣ ਨਾਲ ਮੇਰਾ ਵੱਡਾ ਘੋਲ ਹੋਇਆ ਪਰ ਮੈਂ ਜਿੱਤ ਗਈ, ਇਸ ਲਈ ਉਸ ਦਾ ਨਾਮ ਨਫ਼ਤਾਲੀ ਰੱਖਿਆ। BSB BSB: Then Rachel said, “In my great struggles, I have wrestled with my sister and won.” So she named him Naphtali.
9 ULB ਜਦ ਲੇਆਹ ਨੇ ਵੇਖਿਆ ਕਿ ਮੈਂ ਜਣਨ ਤੋਂ ਰਹਿ ਗਈ ਹਾਂ ਤਾਂ ਉਸ ਨੇ ਆਪਣੀ ਦਾਸੀ ਜਿਲਫਾਹ ਨੂੰ ਲੈ ਕੇ ਯਾਕੂਬ ਨੂੰ ਉਸ ਦੀ ਪਤਨੀ ਹੋਣ ਲਈ ਦਿੱਤਾ। BSB BSB: When Leah saw that she had stopped having children, she gave her servant Zilpah to Jacob as a wife.
10 ULB ਲੇਆਹ ਦੀ ਦਾਸੀ ਜਿਲਫਾਹ ਨੇ ਵੀ ਯਾਕੂਬ ਤੋਂ ਇੱਕ ਪੁੱਤਰ ਨੂੰ ਜਨਮ ਦਿੱਤਾ BSB BSB: And Leah’s servant Zilpah bore Jacob a son.
11 ULB ਤਦ ਲੇਆਹ ਨੇ ਆਖਿਆ, ਮੇਰੇ ਭਾਗ ਜਾਗੇ ਹਨ, ਤਾਂ ਉਸ ਨੇ ਉਹ ਦਾ ਨਾਮ ਗਾਦ ਨੇ ਰੱਖਿਆ। BSB BSB: Then Leah said, “How fortunate!” So she named him Gad.
12 ULB ਫੇਰ ਲੇਆਹ ਦੀ ਦਾਸੀ ਜਿਲਫਾਹ ਨੇ ਯਾਕੂਬ ਤੋਂ ਦੂਜਾ ਪੁੱਤਰ ਜਣਿਆ, BSB BSB: When Leah’s servant Zilpah bore Jacob a second son,
13 ULB ਤਦ ਲੇਆਹ ਆਖਿਆ, ਮੈਂ ਧੰਨ ਹਾਂ, ਇਸ ਕਾਰਨ ਇਸਤਰੀਆਂ ਮੈਨੂੰ ਧੰਨ ਆਖਣਗੀਆਂ। ਇਸ ਲਈ ਉਸ ਦਾ ਨਾਮ ਆਸ਼ੇਰ ਰੱਖਿਆ। BSB BSB: Leah said, “How happy I am! For the women call me happy.” So she named him Asher.
14 ULB ਰਊਬੇਨ ਨੇ ਕਣਕ ਦੀ ਵਾਢੀ ਦੇ ਦਿਨਾਂ ਵਿੱਚ ਬਾਹਰ ਨਿੱਕਲ ਕੇ ਦੂਦਾਂ ਫ਼ਲ ਪਾਈਆਂ ਅਤੇ ਉਨ੍ਹਾਂ ਨੂੰ ਆਪਣੀ ਮਾਤਾ ਲੇਆਹ ਕੋਲ ਲਿਆਇਆ ਤਾਂ ਰਾਖਲ ਨੇ ਲੇਆਹ ਨੂੰ ਆਖਿਆ, ਆਪਣੇ ਪੁੱਤਰ ਦੇ ਦੂਦਾਂ ਫਲ ਵਿੱਚੋਂ ਮੈਨੂੰ ਦੇ। BSB BSB: Now during the wheat harvest, Reuben went out and found some mandrakes in the field. When he brought them to his mother, Rachel begged Leah, “Please give me some of your son’s mandrakes.”
15 ULB ਉਸ ਨੇ ਉਹ ਨੂੰ ਆਖਿਆ, ਕੀ ਇਹ ਛੋਟੀ ਗੱਲ ਹੈ ਕਿ ਤੂੰ ਮੇਰੇ ਪਤੀ ਨੂੰ ਲੈ ਲਿਆ ਹੈ ਅਤੇ ਹੁਣ ਤੂੰ ਮੇਰੇ ਪੁੱਤਰ ਦਾ ਦੂਦਾਂ ਫਲ ਵੀ ਲੈ ਲਵੇਂਗੀ? ਰਾਖ਼ੇਲ ਨੇ ਆਖਿਆ, ਇਸ ਲਈ ਤੇਰੇ ਪੁੱਤਰ ਦੇ ਦੂਦਾਂ ਫਲ ਦੇ ਬਦਲੇ, ਉਹ ਅੱਜ ਰਾਤ ਤੇਰੇ ਸੰਗ ਲੇਟੇਗਾ। BSB BSB: But Leah replied, “Is it not enough that you have taken away my husband? Now you want to take my son’s mandrakes as well?” “Very well,” said Rachel, “he may sleep with you tonight in exchange for your son’s mandrakes.”
16 ULB ਜਦ ਯਾਕੂਬ ਸ਼ਾਮ ਦੇ ਵੇਲੇ ਖੇਤ ਤੋਂ ਆਇਆ ਤਾਂ ਲੇਆਹ ਉਸ ਨੂੰ ਮਿਲਣ ਲਈ ਬਾਹਰ ਆਈ ਅਤੇ ਆਖਿਆ, ਤੂੰ ਮੇਰੇ ਕੋਲ ਆਵੀਂ ਕਿਉਂ ਜੋ ਮੈਂ ਤੈਨੂੰ ਆਪਣੇ ਪੁੱਤਰ ਦੀਆਂ ਦੂਦੀਆਂ ਨਾਲ ਭਾੜੇ ਉੱਤੇ ਲਿਆ ਹੈ। ਇਸ ਲਈ ਉਹ ਉਸ ਰਾਤ ਉਸ ਦੇ ਨਾਲ ਲੇਟਿਆ। BSB BSB: When Jacob came in from the field that evening, Leah went out to meet him and said, “You must come with me, for I have hired you with my son’s mandrakes.” So he slept with her that night.
17 ULB ਤਦ ਪਰਮੇਸ਼ੁਰ ਨੇ ਲੇਆਹ ਦੀ ਸੁਣੀ ਅਤੇ ਉਹ ਗਰਭਵਤੀ ਹੋਈ ਅਤੇ ਯਾਕੂਬ ਲਈ ਪੰਜਵਾਂ ਪੁੱਤਰ ਜਣੀ। BSB BSB: And God listened to Leah, and she conceived and bore a fifth son to Jacob.
18 ULB ਤਦ ਲੇਆਹ ਨੇ ਆਖਿਆ, ਪਰਮੇਸ਼ੁਰ ਨੇ ਮੇਰਾ ਭਾੜਾ ਦਿੱਤਾ ਹੈ ਕਿਉਂ ਜੋ ਮੈਂ ਆਪਣੀ ਦਾਸੀ ਆਪਣੇ ਪਤੀ ਨੂੰ ਦਿੱਤੀ ਅਤੇ ਉਸ ਨੇ ਉਹ ਦਾ ਨਾਮ ਯਿੱਸਾਕਾਰ ਰੱਖਿਆ। BSB BSB: Then Leah said, “God has rewarded me for giving my maidservant to my husband.” So she named him Issachar.
19 ULB ਲੇਆਹ ਫੇਰ ਗਰਭਵਤੀ ਹੋਈ ਅਤੇ ਯਾਕੂਬ ਲਈ ਛੇਵਾਂ ਪੁੱਤਰ ਜਣੀ। BSB BSB: Again Leah conceived and bore a sixth son to Jacob.
20 ULB ਲੇਆਹ ਨੇ ਆਖਿਆ, ਪਰਮੇਸ਼ੁਰ ਨੇ ਮੈਨੂੰ ਚੰਗਾ ਦਾਨ ਦਿੱਤਾ ਹੈ। ਹੁਣ ਮੇਰਾ ਪਤੀ ਮੇਰੇ ਸੰਗ ਰਹੇਗਾ ਕਿਉਂ ਜੋ ਮੈਂ ਉਹ ਦੇ ਲਈ ਛੇ ਪੁੱਤਰਾਂ ਨੂੰ ਜਨਮ ਦਿੱਤਾ ਹੈ ਤਾਂ ਉਸ ਨੇ ਉਹ ਦਾ ਨਾਮ ਜਬੁਲੂਨ ਰੱਖਿਆ। BSB BSB: “God has given me a good gift,” she said. “This time my husband will honor me, because I have borne him six sons.” And she named him Zebulun.
21 ULB ਫੇਰ ਉਸ ਨੇ ਇੱਕ ਧੀ ਨੂੰ ਜਨਮ ਦਿੱਤਾ ਅਤੇ ਉਹ ਦਾ ਨਾਮ ਦੀਨਾਹ ਰੱਖਿਆ। BSB BSB: After that, Leah gave birth to a daughter and named her Dinah.
22 ULB ਤਦ ਪਰਮੇਸ਼ੁਰ ਨੇ ਰਾਖ਼ਲ ਨੂੰ ਯਾਦ ਕੀਤਾ ਅਤੇ ਉਹ ਦੀ ਸੁਣੀ ਅਤੇ ਉਹ ਦੀ ਕੁੱਖ ਨੂੰ ਖੋਲ੍ਹਿਆ। BSB BSB: Then God remembered Rachel. He listened to her and opened her womb,
23 ULB ਉਹ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਪਰਮੇਸ਼ੁਰ ਨੇ ਮੇਰੀ ਨਿੰਦਿਆ ਨੂੰ ਦੂਰ ਕੀਤਾ ਹੈ। BSB BSB: and she conceived and gave birth to a son. “God has taken away my shame,” she said.
24 ULB ਤਦ ਉਸ ਨੇ ਇਹ ਆਖ ਕੇ ਉਹ ਦਾ ਨਾਮ ਯੂਸੁਫ਼ ਰੱਖਿਆ ਕਿ ਯਹੋਵਾਹ ਮੈਨੂੰ ਇੱਕ ਹੋਰ ਪੁੱਤਰ ਦੇਵੇਗਾ। BSB BSB: She named him Joseph, and said, “May the LORD add to me another son.”
25 ULB ਜਦ ਯੂਸੁਫ਼ ਰਾਖ਼ਲ ਤੋਂ ਜੰਮਿਆ ਤਾਂ ਯਾਕੂਬ ਨੇ ਲਾਬਾਨ ਨੂੰ ਆਖਿਆ, ਮੈਨੂੰ ਵਿਦਿਆ ਕਰ ਤਾਂ ਜੋ ਮੈਂ ਆਪਣੇ ਸਥਾਨ ਅਤੇ ਆਪਣੇ ਦੇਸ਼ ਨੂੰ ਚਲਿਆ ਜਾਂਵਾਂ। BSB BSB: Now after Rachel had given birth to Joseph, Jacob said to Laban, “Send me on my way so I can return to my homeland.
26 ULB ਮੇਰੀਆਂ ਪਤਨੀਆਂ ਅਤੇ ਮੇਰੇ ਬੱਚੇ ਜਿਨ੍ਹਾਂ ਲਈ ਮੈਂ ਤੇਰੀ ਸੇਵਾ ਕੀਤੀ ਹੈ ਮੈਨੂੰ ਦੇ, ਤਾਂ ਮੈਂ ਚਲਿਆ ਜਾਂਵਾਂਗਾ ਕਿਉਂ ਜੋ ਤੂੰ ਮੇਰੀ ਸੇਵਾ ਨੂੰ ਜਾਣਦਾ ਹੈਂ, ਜੋ ਮੈਂ ਤੇਰੇ ਲਈ ਕੀਤੀ। BSB BSB: Give me my wives and children for whom I have served you, that I may go on my way. You know how hard I have worked for you.”
27 ULB ਲਾਬਾਨ ਨੇ ਉਹ ਨੂੰ ਆਖਿਆ, ਜੇਕਰ ਮੇਰੇ ਉੱਤੇ ਤੇਰੀ ਦਇਆ ਦੀ ਨਜ਼ਰ ਹੋਵੇ ਤਾਂ ਇੱਥੇ ਹੀ ਰਹਿ ਜਾ, ਕਿਉਂ ਜੋ ਮੈਂ ਜਾਣ ਲਿਆ ਹੈ ਕਿ ਯਹੋਵਾਹ ਨੇ ਮੈਨੂੰ ਤੇਰੇ ਕਾਰਨ ਬਰਕਤ ਦਿੱਤੀ ਹੈ। BSB BSB: But Laban replied, “If I have found favor in your eyes, please stay. I have learned by divination that the LORD has blessed me because of you.”
28 ULB ਲਾਬਾਨ ਨੇ ਆਖਿਆ, ਆਪਣੀ ਮਜ਼ਦੂਰੀ ਮੇਰੇ ਨਾਲ ਠਹਿਰਾ ਲੈ ਅਤੇ ਮੈਂ ਤੈਨੂੰ ਦਿਆਂਗਾ। BSB BSB: And he added, “Name your wages, and I will pay them.”
29 ULB ਯਾਕੂਬ ਨੇ ਉਸ ਨੂੰ ਆਖਿਆ, ਤੂੰ ਜਾਣਦਾ ਹੈਂ ਕਿ ਮੈਂ ਕਿਵੇਂ ਤੇਰੀ ਸੇਵਾ ਕੀਤੀ ਅਤੇ ਤੇਰੇ ਪਸ਼ੂ ਮੇਰੇ ਨਾਲ ਕਿਵੇਂ ਰਹੇ। BSB BSB: Then Jacob answered, “You know how I have served you and how your livestock have thrived under my care.
30 ULB ਕਿਉਂ ਜੋ ਮੇਰੇ ਆਉਣ ਤੋਂ ਪਹਿਲਾਂ ਤੇਰੇ ਕੋਲ ਥੋੜ੍ਹਾ ਸੀ, ਪਰ ਹੁਣ ਬਹੁਤ ਵੱਧ ਗਿਆ ਹੈ। ਯਹੋਵਾਹ ਨੇ ਕਦਮ-ਕਦਮ ਤੇ ਤੈਨੂੰ ਬਰਕਤ ਦਿੱਤੀ ਹੈ। ਪਰ ਮੈਂ ਆਪਣੇ ਘਰ ਲਈ ਕੁਝ ਕਦੋਂ ਕਰਾਂਗਾ? BSB BSB: Indeed, you had very little before my arrival, but now your wealth has increased many times over. The LORD has blessed you wherever I set foot. But now, when may I also provide for my own household?”
31 ULB ਉਸ ਨੇ ਆਖਿਆ, ਮੈਂ ਤੈਨੂੰ ਕੀ ਦੇਵਾਂ? ਤਾਂ ਯਾਕੂਬ ਨੇ ਆਖਿਆ, ਮੈਨੂੰ ਕੁਝ ਨਾ ਦੇ। ਜੇਕਰ ਤੂੰ ਮੇਰੇ ਲਈ ਇਹ ਕਰੇਂ ਤਾਂ ਮੈਂ ਤੇਰੇ ਇੱਜੜਾਂ ਨੂੰ ਫੇਰ ਚਾਰਾਂਵਾਂਗਾ ਅਤੇ ਰਾਖੀ ਕਰਾਂਗਾ। BSB BSB: “What can I give you?” Laban asked. “You do not need to give me anything,” Jacob replied. “If you do this one thing for me, I will keep on shepherding and keeping your flocks.
32 ULB ਮੈਂ ਅੱਜ ਤੇਰੇ ਸਾਰੇ ਇੱਜੜ ਦੇ ਵਿੱਚੋਂ ਦੀ ਲੰਘ ਕੇ ਭੇਡਾਂ ਵਿੱਚੋਂ ਜਿੰਨ੍ਹੀਆਂ ਚਿਤਲੀਆਂ ਅਤੇ ਡੱਬੀਆਂ ਹੋਣ ਅਤੇ ਜੋ ਭੇਡਾਂ ਕਾਲੀਆਂ ਹੋਣ ਬੱਕਰੀਆਂ ਵਿੱਚੋਂ ਵੀ ਜਿੰਨ੍ਹੀਆਂ ਡੱਬੀਆਂ ਅਤੇ ਚਿਤਲੀਆਂ ਹੋਣ ਉਨ੍ਹਾਂ ਨੂੰ ਕੱਢਾਂਗਾ ਅਤੇ ਓਹ ਮੇਰੀ ਮਜ਼ਦੂਰੀ ਹੋਣਗੀਆਂ। BSB BSB: Let me go through all your flocks today and remove from them every speckled or spotted sheep, every dark-colored lamb, and every spotted or speckled goat. These will be my wages.
33 ULB ਮੇਰਾ ਧਰਮ ਮੇਰੇ ਲਈ ਆਉਣ ਵਾਲੇ ਦਿਨ ਵਿੱਚ ਉੱਤਰ ਦੇਵੇਗਾ ਜਦ ਤੂੰ ਮੇਰੇ ਸਨਮੁਖ ਮੇਰੀ ਮਜ਼ਦੂਰੀ ਦੇਣ ਲਈ ਆਵੇਂਗਾ ਤਾਂ ਬੱਕਰੀਆਂ ਵਿੱਚੋਂ ਹਰ ਇੱਕ ਜਿਹੜੀ ਚਿਤਲੀ ਅਤੇ ਡੱਬੀ ਅਤੇ ਭੇਡਾਂ ਵਿੱਚ ਜਿਹੜੀ ਕਾਲੀ ਨਾ ਹੋਵੇ, ਜੇ ਉਹ ਮੇਰੇ ਕੋਲੋਂ ਨਿੱਕਲੇ ਤਾਂ ਚੋਰੀ ਦੀ ਹੋਵੇਗੀ। BSB BSB: So my honesty will testify for me when you come to check on my wages in the future. If I have any goats that are not speckled or spotted, or any lambs that are not dark-colored, they will be considered stolen.”
34 ULB ਤਦ ਲਾਬਾਨ ਨੇ ਆਖਿਆ, ਵੇਖ, ਤੇਰੀ ਗੱਲ ਦੇ ਅਨੁਸਾਰ ਹੋਵੇ। BSB BSB: “Agreed,” said Laban. “Let it be as you have said.”
35 ULB ਉਸ ਨੇ ਉਸੇ ਦਿਨ ਸਾਰੇ ਧਾਰੀ ਵਾਲੇ ਅਤੇ ਡੱਬੇ ਬੱਕਰੇ ਅਤੇ ਸਾਰੀਆਂ ਚਿਤਲੀਆਂ ਅਤੇ ਡੱਬੀਆਂ ਬੱਕਰੀਆਂ ਅਰਥਾਤ ਜਿਸ ਕਿਸੇ ਵਿੱਚ ਸਫੇਦੀ ਸੀ ਅਤੇ ਭੇਡਾਂ ਵਿੱਚੋਂ ਜਿੰਨੀਆਂ ਕਾਲੀਆਂ ਸਨ, ਸਭ ਨੂੰ ਕੱਢਿਆ ਅਤੇ ਆਪਣੇ ਪੁੱਤਰਾਂ ਦੇ ਹੱਥਾਂ ਵਿੱਚ ਦਿੱਤਾ। BSB BSB: That very day Laban removed all the streaked or spotted male goats and every speckled or spotted female goat—every one that had any white on it—and every dark-colored lamb, and he placed them under the care of his sons.
36 ULB ਲਾਬਾਨ ਨੇ ਆਪਣੇ ਅਤੇ ਯਾਕੂਬ ਦੇ ਵਿੱਚ ਤਿੰਨ ਦਿਨਾਂ ਦੇ ਸਫ਼ਰ ਦਾ ਫ਼ਾਸਲਾ ਠਹਿਰਾਇਆ ਅਤੇ ਯਾਕੂਬ ਲਾਬਾਨ ਦੇ ਬਾਕੀ ਇੱਜੜਾਂ ਨੂੰ ਚਾਰਨ ਲੱਗ ਪਿਆ। BSB BSB: Then he put a three-day journey between himself and Jacob, while Jacob was shepherding the rest of Laban’s flocks.
37 ULB ਤਦ ਯਾਕੂਬ ਨੇ ਹਰੇ ਸਫ਼ੇਦੇ ਅਤੇ ਬਦਾਮ ਅਤੇ ਸਰੂ ਦੀਆਂ ਛਿਟੀਆਂ ਲੈ ਕੇ ਉਨ੍ਹਾਂ ਉੱਤੇ ਅਜਿਹੀਆਂ ਧਾਰੀਆਂ ਪਾਈਆਂ ਕਿ ਉਨ੍ਹਾਂ ਦੀ ਸਫ਼ੇਦੀ ਦਿੱਸਣ ਲੱਗ ਪਈ। BSB BSB: Jacob, however, took fresh branches of poplar, almond, and plane trees, and peeled the bark, exposing the white inner wood of the branches.
38 ULB ਤਦ ਉਨ੍ਹਾਂ ਛਿਟੀਆਂ ਨੂੰ ਜਿਨ੍ਹਾਂ ਉੱਤੇ ਉਸ ਨੇ ਧਾਰੀਆਂ ਪਾਈਆਂ ਸਨ, ਹੌਦਾਂ ਅਤੇ ਨਾਲਿਆਂ ਵਿੱਚ ਜਿੱਥੇ ਇੱਜੜ ਪਾਣੀ ਪੀਣ ਆਉਂਦੇ ਸਨ, ਉਨ੍ਹਾਂ ਦੇ ਸਾਹਮਣੇ ਰੱਖ ਦਿੱਤਾ ਅਤੇ ਜਦ ਓਹ ਪਾਣੀ ਪੀਂਦੀਆਂ ਸਨ ਤਾਂ ਓਹ ਆਸੇ ਲੱਗਣ ਲੱਗ ਪਈਆਂ। BSB BSB: Then he set the peeled branches in the watering troughs in front of the flocks coming in to drink. So when the flocks were in heat and came to drink,
39 ULB ਇਸ ਤਰ੍ਹਾਂ ਇੱਜੜ ਛਿਟੀਆਂ ਦੇ ਅੱਗੇ ਆਸੇ ਲੱਗਿਆ ਤਾਂ ਉਨ੍ਹਾਂ ਨੇ ਗਦਰੇ ਅਤੇ ਚਿਤਲੇ ਅਤੇ ਡੱਬੇ ਬੱਚੇ ਦਿੱਤੇ। BSB BSB: they mated in front of the branches. And they bore young that were streaked or speckled or spotted.
40 ULB ਤਦ ਯਾਕੂਬ ਨੇ ਲੇਲੇ ਅੱਡ ਕੀਤੇ ਅਤੇ ਲਾਬਾਨ ਦੇ ਇੱਜੜ ਦੀਆਂ ਭੇਡ-ਬੱਕਰੀਆਂ ਦੇ ਮੂੰਹ ਸਭ ਗਦਰੀਆਂ ਅਤੇ ਸਭ ਕਾਲੀਆਂ ਭੇਡਾਂ ਵੱਲ ਫੇਰ ਦਿੱਤੇ ਅਤੇ ਉਸ ਨੇ ਆਪਣੇ ਇੱਜੜਾਂ ਨੂੰ ਲਾਬਾਨ ਦੇ ਇੱਜੜਾਂ ਤੋਂ ਵੱਖਰਿਆਂ ਕੀਤਾ ਅਤੇ ਨਾਲ ਰਲਣ ਨਾ ਦਿੱਤਾ। BSB BSB: Jacob set apart the young, but made the rest face the streaked dark-colored sheep in Laban’s flocks. Then he set his own stock apart and did not put them with Laban’s animals.
41 ULB ਅਤੇ ਜਦ ਤਕੜੀਆਂ ਭੇਡਾਂ ਦੇ ਆਸੇ ਲੱਗਣ ਦਾ ਸਮਾਂ ਆਇਆ ਤਾਂ ਯਾਕੂਬ ਨੇ ਉਹ ਛਿਟੀਆਂ ਉਨ੍ਹਾਂ ਦੀਆਂ ਅੱਖਾਂ ਦੇ ਅੱਗੇ ਰੱਖੀਆਂ, ਇਸ ਲਈ ਕਿ ਓਹ ਉਨ੍ਹਾਂ ਛਿਟੀਆਂ ਦੇ ਅੱਗੇ ਆਸੇ ਲੱਗਣ। BSB BSB: Whenever the stronger females of the flock were in heat, Jacob would place the branches in the troughs, in full view of the animals, so that they would breed in front of the branches.
42 ULB ਪਰ ਜਿਹੜਾ ਇੱਜੜ ਕਮਜ਼ੋਰ ਸੀ, ਤਦ ਉਹ ਛਿਟੀਆਂ ਨੂੰ ਉਨ੍ਹਾਂ ਦੇ ਅੱਗੇ ਨਹੀਂ ਰੱਖਦਾ ਸੀ। ਇਸ ਕਾਰਨ ਲਾਬਾਨ ਦੇ ਪੱਠੇ ਕਮਜ਼ੋਰ ਅਤੇ ਯਾਕੂਬ ਦੇ ਤਕੜੇ ਸਨ। BSB BSB: But if the animals were weak, he did not set out the branches. So the weaker animals went to Laban and the stronger ones to Jacob.
43 ULB ਇਸ ਤਰ੍ਹਾਂ ਉਹ ਮਨੁੱਖ ਬਹੁਤ ਹੀ ਵੱਧ ਗਿਆ ਅਤੇ ਉਹ ਦੇ ਕੋਲ ਬਹੁਤ ਇੱਜੜ ਅਤੇ ਦਾਸ-ਦਾਸੀਆਂ, ਊਠ ਅਤੇ ਗਧੇ ਹੋ ਗਏ। BSB BSB: Thus Jacob became exceedingly prosperous. He owned large flocks, maidservants and menservants, and camels and donkeys.