1 ULB ਫਿਰ ਲੇਆਹ ਦੀ ਧੀ ਦੀਨਾਹ, ਜਿਹੜੀ ਯਾਕੂਬ ਤੋਂ ਪੈਦਾ ਹੋਈ ਸੀ, ਉਸ ਦੇਸ਼ ਦੀਆਂ ਧੀਆਂ ਨੂੰ ਮਿਲਣ ਲਈ ਬਾਹਰ ਗਈ। BSB BSB: Now Dinah, the daughter Leah had borne to Jacob, went out to visit the daughters of the land.
2 ULB ਤਦ ਹਮੋਰ ਹਿੱਵੀ ਦੇ ਪੁੱਤਰ ਸ਼ਕਮ, ਉਸ ਦੇਸ਼ ਦੇ ਸ਼ਹਿਜਾਦੇ ਨੇ ਉਹ ਨੂੰ ਵੇਖਿਆ ਅਤੇ ਉਹ ਨੂੰ ਲੈ ਕੇ ਉਹ ਦੇ ਨਾਲ ਕੁਕਰਮ ਕੀਤਾ ਅਤੇ ਉਸ ਨੂੰ ਭ੍ਰਿਸ਼ਟ ਕੀਤਾ। BSB BSB: When Shechem son of Hamor the Hivite, the prince of the region, saw her, he took her and lay with her by force.
3 ULB ਤਦ ਉਸ ਦਾ ਦਿਲ ਯਾਕੂਬ ਦੀ ਧੀ ਦੀਨਾਹ ਨਾਲ ਲੱਗ ਗਿਆ ਅਤੇ ਉਹ ਨੇ ਉਸ ਕੁੜੀ ਨਾਲ ਪ੍ਰੇਮ ਕੀਤਾ ਅਤੇ ਉਸ ਕੁੜੀ ਨਾਲ ਮਿੱਠੇ ਬੋਲ ਬੋਲੇ। BSB BSB: And his soul was drawn to Dinah, the daughter of Jacob. He loved the young girl and spoke to her tenderly.
4 ULB ਸੋ ਸ਼ਕਮ ਨੇ ਆਪਣੇ ਪਿਤਾ ਹਮੋਰ ਨੂੰ ਆਖਿਆ, ਇਸ ਕੁੜੀ ਨੂੰ ਮੇਰੇ ਨਾਲ ਵਿਆਹੁਣ ਲਈ ਲੈ ਦੇ। BSB BSB: So Shechem told his father Hamor, “Get me this girl as a wife.”
5 ULB ਯਾਕੂਬ ਨੇ ਸੁਣਿਆ ਕਿ ਸ਼ਕਮ ਨੇ ਮੇਰੀ ਧੀ ਦੀਨਾਹ ਨੂੰ ਭ੍ਰਿਸ਼ਟ ਕੀਤਾ ਹੈ ਪਰ ਉਹ ਦੇ ਪੁੱਤਰ ਪਸ਼ੂਆਂ ਦੇ ਨਾਲ ਮੈਦਾਨ ਨੂੰ ਗਏ ਹੋਏ ਸਨ, ਇਸ ਲਈ ਯਾਕੂਬ ਓਹਨਾਂ ਦੇ ਆਉਣ ਤੱਕ ਚੁੱਪ ਰਿਹਾ। BSB BSB: Jacob heard that Shechem had defiled his daughter Dinah, but since his sons were with his livestock in the field, he remained silent about it until they returned.
6 ULB ਫਿਰ ਹਮੋਰ ਸ਼ਕਮ ਦਾ ਪਿਤਾ ਯਾਕੂਬ ਦੇ ਨਾਲ ਗੱਲਾਂ ਕਰਨ ਲਈ ਉਹ ਦੇ ਕੋਲ ਬਾਹਰ ਗਿਆ BSB BSB: Meanwhile, Shechem’s father Hamor came to speak with Jacob.
7 ULB ਅਤੇ ਯਾਕੂਬ ਦੇ ਪੁੱਤਰ ਇਹ ਸੁਣਦਿਆਂ ਹੀ ਮੈਦਾਨ ਤੋਂ ਬਹੁਤ ਦੁਖੀ ਹੋ ਕੇ ਅਤੇ ਗੁੱਸੇ ਵਿੱਚ ਆਏ ਕਿਉਂ ਜੋ ਸ਼ਕਮ ਨੇ ਯਾਕੂਬ ਦੀ ਧੀ ਨਾਲ ਲੇਟ ਕੇ ਇਸਰਾਏਲ ਵਿੱਚ ਅਜਿਹੀ ਮੂਰਖਤਾਈ ਕੀਤੀ ਸੀ ਜੋ ਉਸ ਨੂੰ ਨਹੀਂ ਕਰਨੀ ਚਾਹੀਦੀ ਸੀ। BSB BSB: When Jacob’s sons heard what had happened, they returned from the field. They were filled with grief and fury, because Shechem had committed an outrage in Israel by lying with Jacob’s daughter—a thing that should not be done.
8 ULB ਹਮੋਰ ਨੇ ਉਨ੍ਹਾਂ ਦੇ ਨਾਲ ਇਹ ਗੱਲ ਕੀਤੀ, ਮੇਰੇ ਪੁੱਤਰ ਸ਼ਕਮ ਦਾ ਦਿਲ ਤੁਹਾਡੀ ਧੀ ਨਾਲ ਲੱਗ ਗਿਆ ਹੈ, ਇਸ ਲਈ ਉਹ ਨੂੰ ਇਹ ਦੇ ਨਾਲ ਵਿਆਹ ਦਿਉ, BSB BSB: But Hamor said to them, “My son Shechem longs for your daughter. Please give her to him as his wife.
9 ULB ਅਤੇ ਸਾਡੇ ਨਾਲ ਰਿਸ਼ਤੇਦਾਰੀ ਕਰੋ। ਸਾਨੂੰ ਆਪਣੀਆਂ ਧੀਆਂ ਦੇ ਦਿਉ ਅਤੇ ਆਪਣੇ ਲਈ ਸਾਡੀਆਂ ਧੀਆਂ ਲੈ ਲਉ, BSB BSB: Intermarry with us; give us your daughters and take our daughters for yourselves.
10 ULB ਅਤੇ ਸਾਡੇ ਨਾਲ ਵੱਸੋ ਅਤੇ ਇਹ ਦੇਸ਼ ਤੁਹਾਡੇ ਅੱਗੇ ਹੈ, ਇੱਥੇ ਵੱਸੋ ਅਤੇ ਵਣਜ-ਵਪਾਰ ਕਰੋ ਅਤੇ ਉਸ ਨੂੰ ਆਪਣੀ ਨਿੱਜ-ਸੰਪਤੀ ਬਣਾਓ। BSB BSB: You may settle among us, and the land will be open to you. Live here, move about freely, and acquire your own property.”
11 ULB ਸ਼ਕਮ ਨੇ ਵੀ ਦੀਨਾਹ ਦੇ ਪਿਤਾ ਅਤੇ ਉਹ ਦੇ ਭਰਾਵਾਂ ਨੂੰ ਆਖਿਆ, ਜੇ ਤੁਹਾਡੀ ਨਿਗਾਹ ਵਿੱਚ ਮੇਰੇ ਲਈ ਦਯਾ ਹੋਵੇ ਤਾਂ ਜੋ ਤੁਸੀਂ ਮੈਨੂੰ ਆਖੋ, ਸੋ ਮੈਂ ਦਿਆਂਗਾ। BSB BSB: Then Shechem said to Dinah’s father and brothers, “Grant me this favor, and I will give you whatever you ask.
12 ULB ਜਿੰਨ੍ਹਾਂ ਵੀ ਦਾਜ ਅਤੇ ਦਾਨ ਤੁਸੀਂ ਮੇਰੇ ਉੱਤੇ ਲਾ ਦਿਓਗੇ, ਮੈਂ ਤੁਹਾਡੇ ਆਖੇ ਅਨੁਸਾਰ ਦਿਆਂਗਾ ਪਰ ਇਹ ਕੁੜੀ ਮੇਰੇ ਨਾਲ ਵਿਆਹ ਦਿਉ। BSB BSB: Demand a high dowry and an expensive gift, and I will give you whatever you ask. Only give me the girl as my wife!”
13 ULB ਤਦ ਇਹ ਸੋਚ ਕੇ ਕਿ ਸ਼ਕਮ ਨੇ ਉਨ੍ਹਾਂ ਦੀ ਭੈਣ ਦੀਨਾਹ ਨੂੰ ਭ੍ਰਿਸ਼ਟ ਕੀਤਾ ਹੈ, ਯਾਕੂਬ ਦੇ ਪੁੱਤਰਾਂ ਨੇ ਸ਼ਕਮ ਅਤੇ ਉਹ ਦੇ ਪਿਤਾ ਹਮੋਰ ਨੂੰ ਧੋਖੇ ਨਾਲ ਉੱਤਰ ਦਿੱਤਾ। BSB BSB: But because Shechem had defiled their sister Dinah, Jacob’s sons answered him and his father Hamor deceitfully.
14 ULB ਉਨ੍ਹਾਂ ਨੂੰ ਆਖਿਆ, ਅਸੀਂ ਇਹ ਕੰਮ ਨਹੀਂ ਕਰ ਸਕਦੇ ਜੋ ਆਪਣੀ ਭੈਣ ਬੇਸੁੰਨਤੇ ਮਨੁੱਖ ਨੂੰ ਦੇਈਏ ਕਿਉਂ ਜੋ ਇਸ ਤੋਂ ਸਾਡੀ ਬਦਨਾਮੀ ਹੋਵੇਗੀ। BSB BSB: “We cannot do such a thing,” they said. “To give our sister to an uncircumcised man would be a disgrace to us.
15 ULB ਅਸੀਂ ਸਿਰਫ਼ ਤਾਂ ਹੀ ਤੁਹਾਡੀ ਗੱਲ ਮੰਨਾਂਗੇ, ਜੇ ਤੁਸੀਂ ਸਾਡੇ ਵਾਂਗੂੰ ਹੋ ਜਾਓ ਅਤੇ ਤੁਹਾਡੇ ਵਿੱਚ ਹਰ ਇੱਕ ਪੁਰਖ ਦੀ ਸੁੰਨਤ ਕਰਾਈ ਜਾਏ। BSB BSB: We will consent to this on one condition, that you become circumcised like us—every one of your males.
16 ULB ਤਦ ਅਸੀਂ ਆਪਣੀਆਂ ਧੀਆਂ ਤੁਹਾਨੂੰ ਦਿਆਂਗੇ, ਅਤੇ ਤੁਹਾਡੀਆਂ ਧੀਆਂ ਆਪਣੇ ਲਈ ਲਵਾਂਗੇ, ਅਤੇ ਅਸੀਂ ਤੁਹਾਡੇ ਸੰਗ ਵੱਸਾਂਗੇ ਅਤੇ ਅਸੀਂ ਇੱਕ ਕੌਮ ਬਣ ਜਾਂਵਾਂਗੇ। BSB BSB: Then we will give you our daughters and take your daughters for ourselves. We will dwell among you and become one people.
17 ULB ਪਰ ਜੇ ਤੁਸੀਂ ਸੁੰਨਤ ਕਰਾਉਣ ਦੇ ਵਿਖੇ ਸਾਡੀ ਨਹੀਂ ਸੁਣੋਗੇ ਤਾਂ ਅਸੀਂ ਆਪਣੀ ਧੀ ਲੈ ਕੇ ਚਲੇ ਜਾਂਵਾਂਗੇ। BSB BSB: But if you will not agree to be circumcised, then we will take our sister and go.”
18 ULB ਉਨ੍ਹਾਂ ਦੀਆਂ ਗੱਲਾਂ ਹਮੋਰ ਦੇ ਮਨ ਵਿੱਚ ਅਤੇ ਉਸ ਦੇ ਪੁੱਤਰ ਸ਼ਕਮ ਦੇ ਮਨ ਵਿੱਚ ਚੰਗੀਆਂ ਲੱਗੀਆਂ BSB BSB: Their offer seemed good to Hamor and his son Shechem.
19 ULB ਅਤੇ ਉਸ ਜਵਾਨ ਨੇ ਇਹ ਗੱਲ ਕਰਨ ਵਿੱਚ ਇਸ ਲਈ ਦੇਰੀ ਨਾ ਕੀਤੀ, ਕਿਉਂ ਜੋ ਉਹ ਯਾਕੂਬ ਦੀ ਧੀ ਨੂੰ ਬਹੁਤ ਚਾਹੁੰਦਾ ਸੀ ਅਤੇ ਉਹ ਆਪਣੇ ਪਿਤਾ ਦੇ ਸਾਰੇ ਘਰ ਵਿੱਚ ਮਾਣ-ਸਨਮਾਨ ਵਾਲਾ ਸੀ। BSB BSB: The young man, who was the most respected of all his father’s household, did not hesitate to fulfill this request, because he was delighted with Jacob’s daughter.
20 ULB ਤਦ ਹਮੋਰ ਅਤੇ ਉਹ ਦੇ ਪੁੱਤਰ ਸ਼ਕਮ ਨੇ ਨਗਰ ਦੇ ਫਾਟਕ ਕੋਲ ਜਾ ਕੇ ਨਗਰ ਦੇ ਮਨੁੱਖਾਂ ਨਾਲ ਇਹ ਗੱਲ ਕੀਤੀ, BSB BSB: So Hamor and his son Shechem went to the gate of their city and addressed the men of their city:
21 ULB ਇਹ ਮਨੁੱਖ ਸਾਡੇ ਨਾਲ ਮਿਲਜੁਲ ਕੇ ਰਹਿਣਾ ਚਾਹੁੰਦੇ ਹਨ, ਇਸ ਲਈ ਓਹ ਇਸ ਦੇਸ਼ ਵਿੱਚ ਵੱਸਣ ਅਤੇ ਵਪਾਰ ਕਰਨ ਅਤੇ ਵੇਖੋ, ਇਹ ਦੇਸ਼ ਉਨ੍ਹਾਂ ਲਈ ਕਾਫੀ ਹੈ। ਉਨ੍ਹਾਂ ਦੀਆਂ ਧੀਆਂ ਅਸੀਂ ਆਪਣੇ ਲਈ ਅਤੇ ਆਪਣੇ ਪੁੱਤਰਾਂ ਲਈ ਵਿਆਹ ਲਵਾਂਗੇ ਅਤੇ ਆਪਣੀਆਂ ਧੀਆਂ ਉਨ੍ਹਾਂ ਨੂੰ ਦਿਆਂਗੇ। BSB BSB: “These men are at peace with us. Let them live and trade in our land; indeed, it is large enough for them. Let us take their daughters in marriage and give our daughters to them.
22 ULB ਪਰ ਇਹ ਮਨੁੱਖ ਸਿਰਫ਼ ਇਸ ਗੱਲ ਤੋਂ ਸਾਡੇ ਨਾਲ ਵੱਸਣ ਲਈ ਮੰਨਣਗੇ ਅਤੇ ਇੱਕ ਕੌਮ ਹੋਣਗੇ ਜੇਕਰ ਉਨ੍ਹਾਂ ਦੀ ਤਰ੍ਹਾਂ ਸਾਡੇ ਵੀ ਹਰ ਇੱਕ ਪੁਰਖ ਦੀ ਸੁੰਨਤ ਕਰਾਈ ਜਾਵੇ, ਜਿਵੇਂ ਉਨ੍ਹਾਂ ਦੀ ਸੁੰਨਤ ਕੀਤੀ ਗਈ ਹੈ। BSB BSB: But only on this condition will the men agree to dwell with us and be one people: if all our men are circumcised as they are.
23 ULB ਭਲਾ, ਉਨ੍ਹਾਂ ਦੀਆਂ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦ, ਉਨ੍ਹਾਂ ਦਾ ਮਾਲ ਧਨ ਅਤੇ ਉਨ੍ਹਾਂ ਦੇ ਸਾਰੇ ਡੰਗਰ ਸਾਡੇ ਨਹੀਂ ਹੋ ਜਾਣਗੇ? ਅਸੀਂ ਸਿਰਫ਼ ਉਨ੍ਹਾਂ ਦੀ ਗੱਲ ਨੂੰ ਮੰਨੀਏ ਤਾਂ ਓਹ ਸਾਡੇ ਨਾਲ ਵੱਸਣਗੇ। BSB BSB: Will not their livestock, their possessions, and all their animals become ours? Only let us consent to them, and they will dwell among us.”
24 ULB ਤਦ ਸਾਰਿਆਂ ਨੇ ਜਿਹੜੇ ਉਸ ਦੇ ਨਗਰ ਦੇ ਫਾਟਕ ਤੋਂ ਬਾਹਰ ਜਾਂਦੇ ਸਨ, ਹਮੋਰ ਅਤੇ ਉਹ ਦੇ ਪੁੱਤਰ ਸ਼ਕਮ ਦੀ ਗੱਲ ਸੁਣੀ ਅਤੇ ਉਨ੍ਹਾਂ ਸਾਰਿਆਂ ਵਿੱਚੋਂ ਜਿਹੜੇ ਉਸ ਦੇ ਨਗਰ ਦੇ ਫਾਟਕ ਤੋਂ ਬਾਹਰ ਜਾਂਦੇ ਸਨ ਹਰ ਇੱਕ ਪੁਰਖ ਦੀ ਸੁੰਨਤ ਕਰਾਈ ਗਈ। BSB BSB: All the men who went out of the city gate listened to Hamor and his son Shechem, and every male of the city was circumcised.
25 ULB ਤੀਜੇ ਦਿਨ ਅਜਿਹਾ ਹੋਇਆ ਕਿ ਜਦ ਓਹ ਦਰਦ ਵਿੱਚ ਸਨ ਤਾਂ ਯਾਕੂਬ ਦੇ ਦੋ ਪੁੱਤਰ ਸ਼ਿਮਓਨ ਅਤੇ ਲੇਵੀ, ਜੋ ਦੀਨਾਹ ਦੇ ਭਰਾ ਸਨ ਆਪਣੀਆਂ ਤਲਵਾਰਾਂ ਲੈ ਕੇ ਉਸ ਨਗਰ ਉੱਤੇ ਨਿਡਰ ਹੋ ਕੇ ਹਮਲਾ ਕੀਤਾ ਅਤੇ ਸਾਰੇ ਮਨੁੱਖਾਂ ਨੂੰ ਮਾਰ ਸੁੱਟਿਆ। BSB BSB: Three days later, while they were still in pain, two of Jacob’s sons (Dinah’s brothers Simeon and Levi) took their swords, went into the unsuspecting city, and slaughtered every male.
26 ULB ਉਨ੍ਹਾਂ ਨੇ ਹਮੋਰ ਨੂੰ ਅਤੇ ਉਹ ਦੇ ਪੁੱਤਰ ਸ਼ਕਮ ਨੂੰ ਵੀ ਤਲਵਾਰ ਦੀ ਧਾਰ ਨਾਲ ਮਾਰ ਸੁੱਟਿਆ ਅਤੇ ਦੀਨਾਹ ਨੂੰ ਸ਼ਕਮ ਦੇ ਘਰੋਂ ਲੈ ਕੇ ਬਾਹਰ ਨਿੱਕਲ ਗਏ। BSB BSB: They killed Hamor and his son Shechem with their swords, took Dinah out of Shechem’s house, and went away.
27 ULB ਯਾਕੂਬ ਦੇ ਪੁੱਤਰਾਂ ਨੂੰ ਨਾਸ਼ ਕਰਨ ਤੋਂ ਬਾਅਦ ਵੀ ਉਸ ਨਗਰ ਨੂੰ ਲੁੱਟ ਲਿਆ, ਕਿਉਂ ਜੋ ਉੱਥੇ ਹੀ ਉਨ੍ਹਾਂ ਦੀ ਭੈਣ ਨੂੰ ਭ੍ਰਿਸ਼ਟ ਕੀਤਾ ਗਿਆ ਸੀ। BSB BSB: Jacob’s other sons came upon the slaughter and looted the city, because their sister had been defiled.
28 ULB ਉਨ੍ਹਾਂ ਨੇ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦਾਂ ਅਤੇ ਗਧਿਆਂ ਨੂੰ ਅਤੇ ਜੋ ਕੁਝ ਨਗਰ ਅਤੇ ਮੈਦਾਨ ਵਿੱਚ ਸੀ, ਸਭ ਕੁਝ ਲੈ ਲਿਆ। BSB BSB: They took their flocks and herds and donkeys, and everything else in the city or in the field.
29 ULB ਉਹ ਉਨ੍ਹਾਂ ਦਾ ਸਾਰਾ ਧਨ ਅਤੇ ਉਨ੍ਹਾਂ ਦੇ ਸਾਰੇ ਬੱਚਿਆਂ ਅਤੇ ਇਸਤਰੀਆਂ ਨੂੰ ਫੜ੍ਹ ਕੇ ਲੈ ਗਏ ਅਤੇ ਜੋ ਕੁਝ ਘਰ ਵਿੱਚ ਸੀ, ਉਨ੍ਹਾਂ ਨੇ ਲੁੱਟ ਲਿਆ। BSB BSB: They carried off all their possessions and women and children, and they plundered everything in their houses.
30 ULB ਤਦ ਯਾਕੂਬ ਨੇ ਸ਼ਿਮਓਨ ਅਤੇ ਲੇਵੀ ਨੂੰ ਆਖਿਆ, ਤੁਸੀਂ ਮੈਨੂੰ ਸੰਕਟ ਵਿੱਚ ਪਾ ਦਿੱਤਾ ਅਤੇ ਇਸ ਦੇਸ਼ ਦੇ ਵਾਸੀਆਂ, ਕਨਾਨੀਆਂ ਅਤੇ ਪਰਿੱਜੀਆਂ ਦੇ ਸਾਹਮਣੇ ਮੇਰੀ ਬਦਨਾਮੀ ਕੀਤੀ ਹੈ, ਮੇਰੇ ਕੋਲ ਥੋੜ੍ਹੇ ਜਿਹੇ ਆਦਮੀ ਹਨ, ਇਸ ਲਈ ਹੁਣ ਓਹ ਮੇਰੇ ਵਿਰੁੱਧ ਇਕੱਠੇ ਹੋ ਕੇ ਮੈਨੂੰ ਮਾਰਨਗੇ ਅਤੇ ਮੇਰਾ ਅਤੇ ਮੇਰੇ ਘਰ ਦਾ ਵਿਨਾਸ਼ ਹੋ ਜਾਵੇਗਾ। BSB BSB: Then Jacob said to Simeon and Levi, “You have brought trouble upon me by making me a stench to the Canaanites and Perizzites, the people of this land. We are few in number; if they unite against me and attack me, I and my household will be destroyed.”
31 ULB ਪਰ ਉਨ੍ਹਾਂ ਨੇ ਆਖਿਆ, ਭਲਾ, ਉਹ ਸਾਡੀ ਭੈਣ ਨਾਲ ਕੰਜਰੀ ਵਰਗਾ ਵਰਤਾਓ ਕਰਨ? BSB BSB: But they replied, “Should he have treated our sister like a prostitute?”