1 ULB ਪਰਮੇਸ਼ੁਰ ਨੇ ਯਾਕੂਬ ਨੂੰ ਆਖਿਆ, ਉੱਠ ਅਤੇ ਬੈਤਏਲ ਨੂੰ ਜਾ ਅਤੇ ਉੱਥੇ ਹੀ ਵੱਸ ਅਤੇ ਉੱਥੇ ਪਰਮੇਸ਼ੁਰ ਲਈ ਇੱਕ ਜਗਵੇਦੀ ਬਣਾ, ਜਿਸ ਨੇ ਤੈਨੂੰ ਉਸ ਸਮੇਂ ਦਰਸ਼ਨ ਦਿੱਤਾ ਸੀ ਜਦ ਤੂੰ ਆਪਣੇ ਭਰਾ ਏਸਾਓ ਕੋਲੋਂ ਭੱਜਿਆ ਸੀ। BSB BSB: Then God said to Jacob, “Arise, go up to Bethel, and settle there. Build an altar there to the God who appeared to you when you fled from your brother Esau.”
2 ULB ਤਦ ਯਾਕੂਬ ਨੇ ਆਪਣੇ ਘਰਾਣੇ ਅਤੇ ਆਪਣੇ ਨਾਲ ਦੇ ਸਾਰੇ ਲੋਕਾਂ ਨੂੰ ਆਖਿਆ, ਤੁਸੀਂ ਪਰਾਏ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ, ਬਾਹਰ ਸੁੱਟ ਦਿਉ ਅਤੇ ਪਵਿੱਤਰ ਹੋਵੇ ਅਤੇ ਆਪਣੇ ਬਸਤਰ ਬਦਲ ਲਉ। BSB BSB: So Jacob told his household and all who were with him, “Get rid of the foreign gods that are among you. Purify yourselves and change your garments.
3 ULB ਅਸੀਂ ਉੱਠ ਕੇ ਬੈਤਏਲ ਨੂੰ ਚੱਲੀਏ ਅਤੇ ਉੱਥੇ ਮੈਂ ਇੱਕ ਜਗਵੇਦੀ ਪਰਮੇਸ਼ੁਰ ਲਈ ਬਣਾਵਾਂਗਾ, ਜਿਸ ਨੇ ਮੇਰੀ ਬਿਪਤਾ ਦੇ ਦਿਨ ਮੈਨੂੰ ਉੱਤਰ ਦਿੱਤਾ ਅਤੇ ਜਿਸ ਰਸਤੇ ਤੇ ਮੈਂ ਚੱਲਦਾ ਸੀ, ਉਸ ਵਿੱਚ ਮੇਰੇ ਨਾਲ-ਨਾਲ ਰਿਹਾ। BSB BSB: Then let us arise and go to Bethel. I will build an altar there to God, who answered me in my day of distress. He has been with me wherever I have gone.”
4 ULB ਤਦ ਉਨ੍ਹਾਂ ਨੇ ਸਾਰੇ ਪਰਾਏ ਦੇਵਤਿਆਂ ਨੂੰ ਜਿਹੜੇ ਉਨ੍ਹਾਂ ਦੇ ਹੱਥਾਂ ਵਿੱਚ ਸਨ ਅਤੇ ਕੰਨਾਂ ਦੇ ਕੁੰਡਲ ਯਾਕੂਬ ਨੂੰ ਦੇ ਦਿੱਤੇ, ਤਦ ਯਾਕੂਬ ਨੇ ਉਨ੍ਹਾਂ ਨੂੰ ਬਲੂਤ ਦੇ ਰੁੱਖ ਹੇਠ ਜਿਹੜਾ ਸ਼ਕਮ ਦੇ ਨੇੜੇ ਸੀ, ਦੱਬ ਦਿੱਤਾ। BSB BSB: So they gave Jacob all their foreign gods and all their earrings, and Jacob buried them under the oak near Shechem.
5 ULB ਤਦ ਓਹ ਉੱਥੋਂ ਤੁਰ ਪਏ ਅਤੇ ਉਨ੍ਹਾਂ ਦੇ ਚਾਰ-ਚੁਫ਼ੇਰੇ ਦੇ ਨਗਰਾਂ ਉੱਤੇ ਪਰਮੇਸ਼ੁਰ ਦਾ ਭੈ ਛਾ ਗਿਆ, ਇਸ ਲਈ ਉਨ੍ਹਾਂ ਨੇ ਯਾਕੂਬ ਦੇ ਪੁੱਤਰਾਂ ਦਾ ਪਿੱਛਾ ਨਾ ਕੀਤਾ। BSB BSB: As they set out, a terror from God fell over the surrounding cities, so that they did not pursue Jacob’s sons.
6 ULB ਯਾਕੂਬ ਅਤੇ ਉਸ ਦੇ ਨਾਲ ਦੇ ਸਾਰੇ ਲੋਕ ਲੂਜ਼ ਵਿੱਚ ਆਏ, ਜਿਹੜਾ ਕਨਾਨ ਦੇ ਦੇਸ਼ ਵਿੱਚ ਹੈ। ਇਹ ਹੀ ਬੈਤਏਲ ਹੈ। BSB BSB: So Jacob and everyone with him arrived in Luz (that is, Bethel) in the land of Canaan.
7 ULB ਉਸ ਨੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਉਸ ਸਥਾਨ ਦਾ ਨਾਮ ਏਲ-ਬੈਤਏਲ ਰੱਖਿਆ ਕਿਉਂ ਜੋ ਉੱਥੇ ਹੀ ਪਰਮੇਸ਼ੁਰ ਨੇ ਉਸ ਨੂੰ ਦਰਸ਼ਨ ਦਿੱਤਾ ਸੀ, ਜਦ ਉਹ ਆਪਣੇ ਭਰਾ ਦੇ ਅੱਗੋਂ ਭੱਜਿਆ ਸੀ। BSB BSB: There Jacob built an altar, and he called that place El-bethel, because it was there that God had revealed Himself to Jacob as he fled from his brother.
8 ULB ਤਦ ਰਿਬਕਾਹ ਦੀ ਦਾਈ ਦਬੋਰਾਹ ਮਰ ਗਈ ਅਤੇ ਉਹ ਬੈਤਏਲ ਵਿੱਚ ਬਲੂਤ ਦੇ ਰੁੱਖ ਹੇਠਾਂ ਦਫ਼ਨਾਈ ਗਈ, ਤਾਂ ਉਸ ਦਾ ਨਾਮ ਅੱਲੋਨ-ਬਾਕੂਥ ਰੱਖਿਆ ਗਿਆ। BSB BSB: Now Deborah, Rebekah’s nurse, died and was buried under the oak below Bethel. So Jacob named it Allon-bacuth.
9 ULB ਤਦ ਯਾਕੂਬ ਦੇ ਪਦਨ ਅਰਾਮ ਤੋਂ ਵਾਪਿਸ ਆਉਣ ਦੇ ਬਾਅਦ ਪਰਮੇਸ਼ੁਰ ਨੇ ਯਾਕੂਬ ਨੂੰ ਫੇਰ ਦਰਸ਼ਨ ਦਿੱਤਾ ਅਤੇ ਉਸ ਨੂੰ ਬਰਕਤ ਦਿੱਤੀ। BSB BSB: After Jacob had returned from Paddan-aram, God appeared to him again and blessed him.
10 ULB ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਤੇਰਾ ਨਾਮ ਯਾਕੂਬ ਹੈ, ਪਰ ਅੱਗੇ ਨੂੰ ਤੇਰਾ ਨਾਮ ਯਾਕੂਬ ਨਹੀਂ ਪੁਕਾਰਿਆ ਜਾਵੇਗਾ, ਸਗੋਂ ਤੇਰਾ ਨਾਮ ਇਸਰਾਏਲ ਹੋਵੇਗਾ। ਇਸ ਤਰ੍ਹਾਂ ਉਸ ਨੇ ਉਹ ਦਾ ਨਾਮ ਇਸਰਾਏਲ ਰੱਖਿਆ। BSB BSB: And God said to him, “Though your name is Jacob, you will no longer be called Jacob. Instead, your name will be Israel.” So God named him Israel.
11 ULB ਫਿਰ ਪਰਮੇਸ਼ੁਰ ਨੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਫਲ ਅਤੇ ਵੱਧ ਅਤੇ ਤੇਰੇ ਤੋਂ ਇੱਕ ਕੌਮ ਸਗੋਂ ਕੌਮਾਂ ਦੇ ਦਲ ਪੈਦਾ ਹੋਣਗੇ ਅਤੇ ਤੇਰੇ ਵੰਸ਼ ਤੋਂ ਰਾਜੇ ਨਿੱਕਲਣਗੇ। BSB BSB: And God told him, “I am God Almighty. Be fruitful and multiply. A nation—even a company of nations—shall come from you, and kings shall descend from you.
12 ULB ਅਤੇ ਉਹ ਦੇਸ਼ ਜਿਹੜਾ ਮੈਂ ਅਬਰਾਹਾਮ ਅਤੇ ਇਸਹਾਕ ਨੂੰ ਦਿੱਤਾ ਸੀ, ਮੈਂ ਤੈਨੂੰ ਦਿਆਂਗਾ ਅਤੇ ਤੇਰੇ ਪਿੱਛੋਂ ਤੇਰੇ ਵੰਸ਼ ਨੂੰ ਵੀ ਦਿਆਂਗਾ। BSB BSB: The land that I gave to Abraham and Isaac I will give to you, and I will give this land to your descendants after you.”
13 ULB ਤਦ ਪਰਮੇਸ਼ੁਰ ਉਸ ਦੇ ਕੋਲੋਂ, ਉਸ ਸਥਾਨ ਤੋਂ ਜਿੱਥੇ ਉਹ ਉਸ ਦੇ ਨਾਲ ਗੱਲ ਕਰਦਾ ਸੀ, ਉਤਾਹਾਂ ਚਲਾ ਗਿਆ। BSB BSB: Then God went up from the place where He had spoken with him.
14 ULB ਯਾਕੂਬ ਨੇ ਉਸ ਥਾਂ ਉੱਤੇ ਇੱਕ ਥੰਮ੍ਹ ਖੜ੍ਹਾ ਕੀਤਾ, ਜਿੱਥੇ ਪਰਮੇਸ਼ੁਰ ਨੇ ਉਹ ਦੇ ਨਾਲ ਗੱਲ ਕੀਤੀ, ਅਰਥਾਤ ਪੱਥਰ ਦਾ ਇੱਕ ਥੰਮ੍ਹ ਅਤੇ ਉਸ ਦੇ ਉੱਤੇ ਪੀਣ ਦੀ ਭੇਟ ਚੜ੍ਹਾਈ ਅਤੇ ਤੇਲ ਡੋਲ੍ਹਿਆ। BSB BSB: So Jacob set up a pillar in the place where God had spoken with him—a stone marker—and he poured out a drink offering on it and anointed it with oil.
15 ULB ਯਾਕੂਬ ਨੇ ਉਸ ਸਥਾਨ ਦਾ ਨਾਮ ਜਿੱਥੇ ਪਰਮੇਸ਼ੁਰ ਨੇ ਉਹ ਦੇ ਨਾਲ ਗੱਲ ਕੀਤੀ ਸੀ, ਬੈਤਏਲ ਰੱਖਿਆ। BSB BSB: Jacob called the place where God had spoken with him Bethel.
16 ULB ਫਿਰ ਉਹ ਬੈਤਏਲ ਤੋਂ ਤੁਰ ਪਏ, ਅਤੇ ਜਦ ਅਫਰਾਥ ਥੋੜ੍ਹੀ ਹੀ ਦੂਰ ਰਹਿੰਦਾ ਸੀ, ਤਾਂ ਰਾਖ਼ੇਲ ਨੂੰ ਜਣਨ ਦੀਆਂ ਪੀੜਾਂ ਹੋਣ ਲੱਗੀਆਂ ਅਤੇ ਉਸ ਨੂੰ ਜਣਨ ਦਾ ਸਖ਼ਤ ਕਸ਼ਟ ਹੋਇਆ। BSB BSB: Later, they set out from Bethel, and while they were still some distance from Ephrath, Rachel began to give birth, and her labor was difficult.
17 ULB ਜਦ ਉਹ ਜਣਨ ਦੇ ਕਸ਼ਟ ਵਿੱਚ ਸੀ ਤਾਂ ਦਾਈ ਨੇ ਉਸ ਨੂੰ ਆਖਿਆ, ਨਾ ਡਰ, ਕਿਉਂ ਜੋ ਹੁਣ ਵੀ ਤੇਰੇ ਇੱਕ ਪੁੱਤਰ ਹੀ ਜੰਮੇਗਾ। BSB BSB: During her severe labor, the midwife said to her, “Do not be afraid, for you are having another son.”
18 ULB ਤਦ ਅਜਿਹਾ ਹੋਇਆ ਕਿ ਜਦ ਉਸ ਦੇ ਪ੍ਰਾਣ ਨਿੱਕਲਣ ਨੂੰ ਸਨ ਅਤੇ ਉਹ ਮਰਨ ਵਾਲੀ ਸੀ, ਤਾਂ ਉਸ ਨੇ ਉਸ ਬੱਚੇ ਦਾ ਨਾਮ ਬਨ-ਓਨੀ ਰੱਖਿਆ, ਪਰ ਉਸ ਦੇ ਪਿਤਾ ਨੇ ਉਹ ਦਾ ਨਾਮ ਬਿਨਯਾਮੀਨ ਰੱਖਿਆ। BSB BSB: And with her last breath—for she was dying—she named him Ben-oni. But his father called him Benjamin.
19 ULB ਇਸ ਤਰ੍ਹਾਂ ਰਾਖਲ ਮਰ ਗਈ ਅਤੇ ਅਫਰਾਥ ਦੇ ਰਾਹ ਵਿੱਚ ਦਫ਼ਨਾਈ ਗਈ। ਇਹੋ ਹੀ ਬੈਤਲਹਮ ਹੈ। BSB BSB: So Rachel died and was buried on the way to Ephrath (that is, Bethlehem).
20 ULB ਯਾਕੂਬ ਨੇ ਉਸ ਦੀ ਕਬਰ ਉੱਤੇ ਇੱਕ ਥੰਮ੍ਹ ਖੜ੍ਹਾ ਕੀਤਾ ਅਤੇ ਰਾਖ਼ੇਲ ਦੀ ਕਬਰ ਦਾ ਥੰਮ੍ਹ ਅੱਜ ਤੱਕ ਹੈ। BSB BSB: Jacob set up a pillar on her grave; it marks Rachel’s tomb to this day.
21 ULB ਫਿਰ ਇਸਰਾਏਲ ਤੁਰ ਪਿਆ ਅਤੇ ਆਪਣਾ ਤੰਬੂ ਏਦਰ ਦੇ ਬੁਰਜ ਦੇ ਪਰਲੇ ਪਾਸੇ ਖੜ੍ਹਾ ਕੀਤਾ। BSB BSB: Israel again set out and pitched his tent beyond the Tower of Eder.
22 ULB ਜਦ ਇਸਰਾਏਲ ਉਸ ਦੇਸ਼ ਵਿੱਚ ਵੱਸਦਾ ਸੀ, ਤਾਂ ਰਊਬੇਨ ਜਾ ਕੇ ਆਪਣੇ ਪਿਤਾ ਦੀ ਰਖ਼ੈਲ ਬਿਲਹਾਹ ਦੇ ਨਾਲ ਲੇਟਿਆ ਅਤੇ ਇਸਰਾਏਲ ਨੂੰ ਇਸ ਦੀ ਖ਼ਬਰ ਹੋਈ। BSB BSB: While Israel was living in that region, Reuben went in and slept with his father’s concubine Bilhah, and Israel heard about it. Jacob had twelve sons:
23 ULB ਯਾਕੂਬ ਦੇ ਬਾਰਾਂ ਪੁੱਤਰ ਸਨ। ਲੇਆਹ ਦੇ ਇਹ ਸਨ: ਯਾਕੂਬ ਦਾ ਪਹਿਲੌਠਾ ਰਊਬੇਨ, ਫਿਰ ਸ਼ਿਮਓਨ, ਲੇਵੀ, ਯਹੂਦਾਹ, ਯਿੱਸ਼ਾਕਾਰ ਅਤੇ ਜਬੁਲੂਨ। BSB BSB: The sons of Leah were Reuben the firstborn of Jacob, Simeon, Levi, Judah, Issachar, and Zebulun.
24 ULB ਰਾਖ਼ੇਲ ਦੇ ਪੁੱਤਰ ਯੂਸੁਫ਼ ਅਤੇ ਬਿਨਯਾਮੀਨ ਸਨ। BSB BSB: The sons of Rachel were Joseph and Benjamin.
25 ULB ਰਾਖ਼ੇਲ ਦੀ ਦਾਸੀ ਬਿਲਹਾਹ ਦੇ ਪੁੱਤਰ ਦਾਨ ਅਤੇ ਨਫ਼ਤਾਲੀ ਸਨ BSB BSB: The sons of Rachel’s maidservant Bilhah were Dan and Naphtali.
26 ULB ਅਤੇ ਲੇਆਹ ਦੀ ਦਾਸੀ ਜ਼ਿਲਪਾਹ ਦੇ ਪੁੱਤਰ ਗਾਦ ਅਤੇ ਆਸ਼ੇਰ ਸਨ। ਯਾਕੂਬ ਦੇ ਪੁੱਤਰ ਜਿਹੜੇ ਪਦਨ ਅਰਾਮ ਵਿੱਚ ਉਹ ਦੇ ਲਈ ਜੰਮੇ, ਇਹੋ ਸਨ। BSB BSB: And the sons of Leah’s maidservant Zilpah were Gad and Asher. These are the sons of Jacob, who were born to him in Paddan-aram.
27 ULB ਯਾਕੂਬ ਆਪਣੇ ਪਿਤਾ ਇਸਹਾਕ ਕੋਲ ਮਮਰੇ ਵਿੱਚ ਜਿਹੜਾ ਕਿਰਯਥ ਅਰਬਾ ਅਰਥਾਤ ਹਬਰੋਨ ਹੈ, ਆਇਆ ਜਿੱਥੇ ਅਬਰਾਹਾਮ ਅਤੇ ਇਸਹਾਕ ਪਰਦੇਸੀ ਹੋ ਕੇ ਰਹੇ ਸਨ BSB BSB: Jacob returned to his father Isaac at Mamre, near Kiriath-arba (that is, Hebron), where Abraham and Isaac had stayed.
28 ULB ਇਸਹਾਕ ਦੀ ਕੁੱਲ ਉਮਰ ਇੱਕ ਸੌ ਅੱਸੀ ਸਾਲ ਹੋਈ। BSB BSB: And Isaac lived 180 years.
29 ULB ਤਦ ਇਸਹਾਕ ਪ੍ਰਾਣ ਤਿਆਗ ਕੇ ਮਰ ਗਿਆ, ਉਹ ਚੰਗੇ ਬਿਰਧਪੁਣੇ ਵਿੱਚ ਅਰਥਾਤ ਪੂਰੇ ਬੁਢਾਪੇ ਵਿੱਚ ਆਪਣੇ ਲੋਕਾਂ ਵਿੱਚ ਜਾ ਮਿਲਿਆ ਅਤੇ ਉਸ ਦੇ ਪੁੱਤਰਾਂ ਏਸਾਓ ਅਤੇ ਯਾਕੂਬ ਨੇ ਉਸ ਨੂੰ ਦਫ਼ਨਾ ਦਿੱਤਾ। BSB BSB: Then he breathed his last and died and was gathered to his people, old and full of years. And his sons Esau and Jacob buried him.