1 ULB ਯਾਕੂਬ ਆਪਣੇ ਪਿਤਾ ਦੀ ਮੁਸਾਫ਼ਰੀ ਦੇ ਦੇਸ਼ ਵਿੱਚ ਅਰਥਾਤ ਕਨਾਨ ਦੇ ਦੇਸ਼ ਵਿੱਚ ਵੱਸ ਗਿਆ। ਇਹ ਯਾਕੂਬ ਦੀ ਵੰਸ਼ਾਵਲੀ ਹੈ। BSB BSB: Now Jacob lived in the land where his father had resided, the land of Canaan.
2 ULB ਜਦ ਯੂਸੁਫ਼ ਸਤਾਰਾਂ ਸਾਲਾਂ ਦਾ ਸੀ, ਉਹ ਆਪਣੇ ਭਰਾਵਾਂ ਦੇ ਨਾਲ ਇੱਜੜ ਚਾਰਦਾ ਸੀ ਅਤੇ ਉਹ ਜਵਾਨ ਆਪਣੇ ਪਿਤਾ ਦੀਆਂ ਪਤਨੀਆਂ ਬਿਲਹਾਹ ਅਤੇ ਜ਼ਿਲਪਾਹ ਦੇ ਪੁੱਤਰਾਂ ਨਾਲ ਰਹਿੰਦਾ ਸੀ ਅਤੇ ਯੂਸੁਫ਼ ਉਨ੍ਹਾਂ ਦੀਆਂ ਬੁਰੀਆਂ ਗੱਲਾਂ ਆਪਣੇ ਪਿਤਾ ਨੂੰ ਆ ਕੇ ਦੱਸਦਾ ਸੀ। BSB BSB: This is the account of Jacob. When Joseph was seventeen years old, he was tending the flock with his brothers, the sons of his father’s wives Bilhah and Zilpah, and he brought their father a bad report about them.
3 ULB ਇਸਰਾਏਲ ਯੂਸੁਫ਼ ਨੂੰ ਆਪਣੇ ਸਾਰੇ ਪੁੱਤਰਾਂ ਨਾਲੋਂ ਵੱਧ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਦੀ ਬਿਰਧ ਅਵਸਥਾ ਦਾ ਪੁੱਤਰ ਸੀ ਅਤੇ ਉਸ ਨੇ ਉਹ ਦੇ ਲਈ ਇੱਕ ਰੰਗ-ਬਿਰੰਗਾ ਚੋਲਾ ਬਣਾਇਆ। BSB BSB: Now Israel loved Joseph more than his other sons, because Joseph had been born to him in his old age; so he made him a robe of many colors.
4 ULB ਜਦ ਉਸ ਦੇ ਭਰਾਵਾਂ ਨੇ ਵੇਖਿਆ ਕਿ ਉਨ੍ਹਾਂ ਦਾ ਪਿਤਾ ਉਹ ਨੂੰ ਉਹ ਦੇ ਸਾਰੇ ਭਰਾਵਾਂ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਉਸ ਦੇ ਨਾਲ ਵੈਰ ਰੱਖਣ ਲੱਗੇ ਅਤੇ ਉਹ ਦੇ ਨਾਲ ਸ਼ਾਂਤੀ ਨਾਲ ਗੱਲ ਨਹੀਂ ਕਰਦੇ ਸਨ। BSB BSB: When Joseph’s brothers saw that their father loved him more than any of them, they hated him and could not speak a kind word to him.
5 ULB ਫੇਰ ਯੂਸੁਫ਼ ਨੇ ਇਹ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਤਾਂ ਉਹ ਉਸ ਦੇ ਨਾਲ ਹੋਰ ਵੈਰ ਰੱਖਣ ਲੱਗੇ। BSB BSB: Then Joseph had a dream, and when he told it to his brothers, they hated him even more.
6 ULB ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿਹੜਾ ਸੁਫ਼ਨਾ ਮੈਂ ਵੇਖਿਆ ਉਹ ਸੁਣੋ। BSB BSB: He said to them, “Listen to this dream I had:
7 ULB ਵੇਖੋ, ਅਸੀਂ ਖੇਤ ਦੇ ਵਿੱਚ ਪੂਲੇ ਬੰਨ੍ਹ ਰਹੇ ਸੀ ਅਤੇ ਵੇਖੋ, ਮੇਰਾ ਪੂਲਾ ਉੱਠ ਖੜ੍ਹਾ ਹੋਇਆ ਅਤੇ ਵੇਖੋ, ਤੁਹਾਡੇ ਪੂਲਿਆਂ ਨੇ ਉਸ ਦੇ ਆਲੇ-ਦੁਆਲੇ ਆ ਕੇ ਮੇਰੇ ਪੂਲੇ ਨੂੰ ਮੱਥਾ ਟੇਕਿਆ। BSB BSB: We were binding sheaves of grain in the field, and suddenly my sheaf rose and stood upright, while your sheaves gathered around and bowed down to mine.”
8 ULB ਫਿਰ ਉਹ ਦੇ ਭਰਾਵਾਂ ਨੇ ਉਸ ਨੂੰ ਆਖਿਆ, ਕੀ ਤੂੰ ਸੱਚ-ਮੁੱਚ ਸਾਡੇ ਉੱਤੇ ਰਾਜ ਕਰੇਂਗਾ ਅਤੇ ਸਾਡੇ ਉੱਤੇ ਹਕੂਮਤ ਕਰੇਂਗਾ? ਤਦ ਉਹ ਉਸ ਦੇ ਨਾਲ ਉਹ ਦੇ ਸੁਫਨੇ ਅਤੇ ਉਹ ਦੀਆਂ ਗੱਲਾਂ ਦੇ ਕਾਰਨ ਹੋਰ ਵੀ ਵੈਰ ਰੱਖਣ ਲੱਗ ਪਏ। BSB BSB: “Do you intend to reign over us?” his brothers asked. “Will you actually rule us?” So they hated him even more because of his dream and his statements.
9 ULB ਫਿਰ ਉਸ ਨੇ ਇੱਕ ਹੋਰ ਸੁਫ਼ਨਾ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਤੇ ਆਖਿਆ, ਮੈਂ ਇੱਕ ਹੋਰ ਸੁਫ਼ਨਾ ਵੇਖਿਆ ਅਤੇ ਵੇਖੋ, ਸੂਰਜ, ਚੰਦ ਅਤੇ ਗਿਆਰਾਂ ਤਾਰਿਆਂ ਨੇ ਮੇਰੇ ਅੱਗੇ ਮੱਥਾ ਟੇਕਿਆ। BSB BSB: Then Joseph had another dream and told it to his brothers. “Look,” he said, “I had another dream, and this time the sun and moon and eleven stars were bowing down to me.”
10 ULB ਉਸ ਨੇ ਇਹ ਸੁਫ਼ਨਾ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਤੇ ਉਹ ਦੇ ਪਿਤਾ ਨੇ ਉਸ ਨੂੰ ਝਿੜਕਿਆ ਅਤੇ ਉਹ ਨੂੰ ਆਖਿਆ, ਇਹ ਕਿਹੋ ਜਿਹਾ ਸੁਫ਼ਨਾ ਹੈ, ਜਿਹੜਾ ਤੂੰ ਵੇਖਿਆ? ਕੀ ਸੱਚ-ਮੁੱਚ ਮੈਂ ਅਤੇ ਤੇਰੀ ਮਾਤਾ ਅਤੇ ਤੇਰੇ ਭਰਾ ਆ ਕੇ ਤੇਰੇ ਅੱਗੇ ਧਰਤੀ ਤੱਕ ਮੱਥਾ ਟੇਕਾਂਗੇ? BSB BSB: He told his father and brothers, but his father rebuked him and said, “What is this dream that you have had? Will your mother and brothers and I actually come and bow down to the ground before you?”
11 ULB ਤਦ ਉਹ ਦੇ ਭਰਾਵਾਂ ਨੂੰ ਈਰਖਾ ਹੋਈ ਅਤੇ ਉਹ ਦੇ ਪਿਤਾ ਨੇ ਇਸ ਗੱਲ ਨੂੰ ਯਾਦ ਰੱਖਿਆ। BSB BSB: And his brothers were jealous of him, but his father kept in mind what he had said.
12 ULB ਫੇਰ ਉਸ ਦੇ ਭਰਾ ਆਪਣੇ ਪਿਤਾ ਦੀਆਂ ਭੇਡਾਂ ਚਾਰਨ ਲਈ ਸ਼ਕਮ ਨੂੰ ਗਏ। BSB BSB: Some time later, Joseph’s brothers had gone to pasture their father’s flocks near Shechem.
13 ULB ਅਤੇ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਕੀ ਤੇਰੇ ਭਰਾ ਸ਼ਕਮ ਵਿੱਚ ਭੇਡਾਂ ਨਹੀਂ ਚਾਰਦੇ ਹਨ? ਜਾ, ਮੈਂ ਤੈਨੂੰ ਉਨ੍ਹਾਂ ਦੇ ਕੋਲ ਭੇਜਦਾ ਹਾਂ। ਤਦ ਉਸ ਨੇ ਆਖਿਆ, ਮੈਂ ਹਾਜ਼ਰ ਹਾਂ। BSB BSB: Israel said to him, “Are not your brothers pasturing the flocks at Shechem? Get ready; I am sending you to them.” “I am ready,” Joseph replied.
14 ULB ਉਸ ਨੇ ਉਹ ਨੂੰ ਆਖਿਆ, ਜਾ ਆਪਣੇ ਭਰਾਵਾਂ ਅਤੇ ਇੱਜੜਾਂ ਦੀ ਸੁਖ-ਸਾਂਦ ਦਾ ਪਤਾ ਲੈ ਅਤੇ ਮੈਨੂੰ ਵਾਪਸ ਆ ਕੇ ਖ਼ਬਰ ਦੇ। ਸੋ ਉਸ ਨੇ ਉਹ ਨੂੰ ਹਬਰੋਨ ਦੀ ਘਾਟੀ ਤੋਂ ਭੇਜਿਆ ਅਤੇ ਉਹ ਸ਼ਕਮ ਨੂੰ ਆਇਆ। BSB BSB: Then Israel told him, “Go now and see how your brothers and the flocks are faring, and bring word back to me.” So he sent him off from the Valley of Hebron. And when Joseph arrived in Shechem,
15 ULB ਅਤੇ ਕੋਈ ਮਨੁੱਖ ਉਸ ਨੂੰ ਮਿਲਿਆ ਅਤੇ ਵੇਖੋ, ਉਹ ਮੈਦਾਨ ਵਿੱਚ ਭਟਕਦਾ ਫਿਰਦਾ ਸੀ ਸੋ ਉਸ ਮਨੁੱਖ ਨੇ ਉਸ ਤੋਂ ਪੁੱਛਿਆ, ਤੂੰ ਕੀ ਲੱਭਦਾ ਹੈਂ? BSB BSB: a man found him wandering in the field and asked, “What are you looking for?”
16 ULB ਤਦ ਉਸ ਨੇ ਆਖਿਆ, ਮੈਂ ਆਪਣੇ ਭਰਾਵਾਂ ਨੂੰ ਲੱਭਦਾ ਹਾਂ। ਕਿਰਪਾ ਮੈਨੂੰ ਦੱਸੋ ਕਿ ਉਹ ਆਪਣੀਆਂ ਭੇਡਾਂ ਕਿੱਥੇ ਚਾਰਦੇ ਹਨ? BSB BSB: “I am looking for my brothers,” Joseph replied. “Can you please tell me where they are pasturing their flocks?”
17 ULB ਫੇਰ ਉਸ ਮਨੁੱਖ ਨੇ ਆਖਿਆ, ਉਹ ਇੱਥੋਂ ਚਲੇ ਗਏ ਹਨ ਕਿਉਂ ਜੋ ਮੈਂ ਉਨ੍ਹਾਂ ਨੂੰ ਇਹ ਆਖਦੇ ਸੁਣਿਆ ਕਿ ਅਸੀਂ ਦੋਥਾਨ ਨੂੰ ਚੱਲੀਏ। ਸੋ ਯੂਸੁਫ਼ ਆਪਣੇ ਭਰਾਵਾਂ ਦੇ ਮਗਰ ਚੱਲ ਪਿਆ ਅਤੇ ਉਨ੍ਹਾਂ ਨੂੰ ਦੋਥਾਨ ਵਿੱਚ ਜਾ ਲੱਭਿਆ। BSB BSB: “They have moved on from here,” the man answered. “I heard them say, ‘Let us go to Dothan.’” So Joseph set out after his brothers and found them at Dothan.
18 ULB ਤਦ ਉਨ੍ਹਾਂ ਨੇ ਉਸ ਨੂੰ ਦੂਰੋਂ ਵੇਖਿਆ ਅਤੇ ਉਸ ਦੇ ਨੇੜੇ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਉਸ ਨੂੰ ਮਾਰ ਸੁੱਟਣ ਦੀ ਯੋਜਨਾ ਬਣਾਈ BSB BSB: Now Joseph’s brothers saw him in the distance, and before he arrived, they plotted to kill him.
19 ULB ਅਤੇ ਇੱਕ ਦੂਜੇ ਨੂੰ ਆਖਿਆ, ਵੇਖੋ, ਉਹ ਸੁਫ਼ਨੇ ਵੇਖਣ ਵਾਲਾ ਆ ਰਿਹਾ ਹੈ। BSB BSB: “Here comes that dreamer!” they said to one another.
20 ULB ਹੁਣ ਆਓ ਅਸੀਂ ਇਸ ਨੂੰ ਮਾਰ ਸੁੱਟੀਏ ਅਤੇ ਕਿਸੇ ਟੋਏ ਵਿੱਚ ਸੁੱਟ ਦੇਈਏ ਅਤੇ ਆਖੀਏ ਕਿਸੇ ਬੁਰੇ ਜਾਨਵਰ ਨੇ ਉਸ ਨੂੰ ਪਾੜ ਸੁੱਟਿਆ ਹੈ ਤਾਂ ਅਸੀਂ ਵੇਖਾਂਗੇ ਕਿ ਉਸ ਦੇ ਸੁਫ਼ਨਿਆਂ ਦਾ ਕੀ ਬਣੇਗਾ। BSB BSB: “Come now, let us kill him and throw him into one of the pits. We can say that a vicious animal has devoured him. Then we shall see what becomes of his dreams!”
21 ULB ਪਰ ਰਊਬੇਨ ਨੇ ਸੁਣ ਕੇ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾਇਆ ਅਤੇ ਆਖਿਆ, ਅਸੀਂ ਇਸ ਨੂੰ ਜਾਨੋਂ ਨਾ ਮਾਰੀਏ। BSB BSB: When Reuben heard this, he tried to rescue Joseph from their hands. “Let us not take his life,” he said.
22 ULB ਰਊਬੇਨ ਨੇ ਉਨ੍ਹਾਂ ਨੂੰ ਆਖਿਆ, ਖੂਨ ਨਾ ਕਰੋ, ਉਸ ਨੂੰ ਇਸ ਟੋਏ ਵਿੱਚ ਸੁੱਟ ਦਿਓ ਜਿਹੜਾ ਉਜਾੜ ਵਿੱਚ ਹੈ ਪਰ ਉਸ ਨੂੰ ਹੱਥ ਨਾ ਲਾਓ ਤਾਂ ਜੋ ਉਹ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾ ਕੇ ਉਹ ਦੇ ਪਿਤਾ ਕੋਲ ਪਹੁੰਚਾ ਦੇਵੇ। BSB BSB: “Do not shed his blood. Throw him into this pit in the wilderness, but do not lay a hand on him.” Reuben said this so that he could rescue Joseph from their hands and return him to his father.
23 ULB ਜਦ ਯੂਸੁਫ਼ ਆਪਣੇ ਭਰਾਵਾਂ ਦੇ ਕੋਲ ਆਇਆ ਤਾਂ ਉਨ੍ਹਾਂ ਨੇ ਯੂਸੁਫ਼ ਉੱਤੋਂ ਉਸ ਦਾ ਚੋਲਾ ਅਰਥਾਤ ਉਹ ਰੰਗ ਬਿਰੰਗਾ ਚੋਲਾ ਜਿਹੜਾ ਉਸ ਨੇ ਪਾਇਆ ਹੋਇਆ ਸੀ, ਉਤਾਰ ਲਿਆ। BSB BSB: So when Joseph came to his brothers, they stripped him of his robe—the robe of many colors he was wearing—
24 ULB ਤਦ ਉਨ੍ਹਾਂ ਨੇ ਉਸ ਨੂੰ ਫੜ੍ਹ ਕੇ ਟੋਏ ਵਿੱਚ ਸੁੱਟ ਦਿੱਤਾ ਅਤੇ ਉਹ ਟੋਆ ਖਾਲੀ ਸੀ, ਉਸ ਵਿੱਚ ਪਾਣੀ ਨਹੀਂ ਸੀ। BSB BSB: and they took him and threw him into the pit. Now the pit was empty, with no water in it.
25 ULB ਜਦ ਉਹ ਰੋਟੀ ਖਾਣ ਬੈਠੇ ਤਾਂ ਉਨ੍ਹਾਂ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕੇ ਇਸਮਾਏਲੀਆਂ ਦਾ ਇੱਕ ਕਾਫ਼ਿਲਾ ਗਿਲਆਦ ਤੋਂ ਆ ਰਿਹਾ ਸੀ ਅਤੇ ਉਨ੍ਹਾਂ ਦੇ ਊਠਾਂ ਉੱਤੇ ਗਰਮ ਮਸਾਲੇ, ਗੁਗਲ ਅਤੇ ਗੰਧਰਸ ਲੱਦੀ ਹੋਈ ਸੀ, ਜੋ ਉਹ ਮਿਸਰ ਨੂੰ ਲੈ ਜਾ ਰਹੇ ਸਨ। BSB BSB: And as they sat down to eat a meal, they looked up and saw a caravan of Ishmaelites coming from Gilead. Their camels were carrying spices, balm, and myrrh on their way down to Egypt.
26 ULB ਤਦ ਯਹੂਦਾਹ ਨੇ ਆਪਣੇ ਭਰਾਵਾਂ ਨੂੰ ਆਖਿਆ, ਸਾਨੂੰ ਕੀ ਲਾਭ ਹੋਵੇਗਾ ਜੇਕਰ ਅਸੀਂ ਆਪਣੇ ਭਰਾ ਨੂੰ ਮਾਰ ਸੁੱਟੀਏ ਅਤੇ ਉਸ ਦੇ ਲਹੂ ਨੂੰ ਲੁਕਾਈਏ? BSB BSB: Then Judah said to his brothers, “What profit will we gain if we kill our brother and cover up his blood?
27 ULB ਆਓ ਅਸੀਂ ਇਸਮਾਏਲੀਆਂ ਕੋਲ ਉਸ ਨੂੰ ਵੇਚ ਦੇਈਏ ਪਰ ਉਸ ਉੱਤੇ ਸਾਡਾ ਹੱਥ ਨਾ ਪਵੇ ਕਿਉਂ ਜੋ ਉਹ ਸਾਡਾ ਭਰਾ ਅਤੇ ਸਾਡਾ ਮਾਸ ਹੈ ਅਤੇ ਉਸ ਦੇ ਭਰਾਵਾਂ ਨੇ ਉਹ ਦੀ ਗੱਲ ਮੰਨ ਲਈ। BSB BSB: Come, let us sell him to the Ishmaelites and not lay a hand on him; for he is our brother, our own flesh.” And they agreed.
28 ULB ਤਦ ਮਿਦਯਾਨੀ ਵਪਾਰੀ ਉਨ੍ਹਾਂ ਦੇ ਕੋਲੋਂ ਦੀ ਲੰਘੇ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਟੋਏ ਵਿੱਚੋਂ ਖਿੱਚ ਕੇ ਕੱਢਿਆ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਚਾਂਦੀ ਦੇ ਵੀਹ ਸਿੱਕਿਆਂ ਵਿੱਚ ਵੇਚ ਦਿੱਤਾ ਅਤੇ ਉਹ ਯੂਸੁਫ਼ ਨੂੰ ਮਿਸਰ ਵਿੱਚ ਲੈ ਗਏ। BSB BSB: So when the Midianite traders passed by, his brothers pulled Joseph out of the pit and sold him for twenty shekels of silver to the Ishmaelites, who took him to Egypt.
29 ULB ਜਦ ਰਊਬੇਨ ਟੋਏ ਵੱਲ ਮੁੜ ਕੇ ਆਇਆ ਤਾਂ ਵੇਖੋ ਯੂਸੁਫ਼ ਟੋਏ ਵਿੱਚ ਨਹੀਂ ਸੀ, ਤਦ ਉਸ ਨੇ ਆਪਣੇ ਕੱਪੜੇ ਪਾੜੇ BSB BSB: When Reuben returned to the pit and saw that Joseph was not there, he tore his clothes,
30 ULB ਅਤੇ ਉਹ ਆਪਣੇ ਭਰਾਵਾਂ ਕੋਲ ਮੁੜ ਆਇਆ ਅਤੇ ਆਖਿਆ, ਉਹ ਮੁੰਡਾ ਉੱਥੇ ਨਹੀਂ ਹੈ, BSB BSB: returned to his brothers, and said, “The boy is gone! What am I going to do?”
31 ULB ਹੁਣ ਮੈਂ ਕਿੱਥੇ ਜਾਂਵਾਂ? ਤਦ ਉਨ੍ਹਾਂ ਦੇ ਯੂਸੁਫ਼ ਦਾ ਚੋਲਾ ਲੈ ਕੇ ਇੱਕ ਬੱਕਰਾ ਮਾਰ ਕੇ ਉਸ ਚੋਲੇ ਨੂੰ ਲਹੂ ਵਿੱਚ ਡੋਬਿਆ। BSB BSB: Then they took Joseph’s robe, slaughtered a young goat, and dipped the robe in its blood.
32 ULB ਫੇਰ ਉਸ ਰੰਗ ਬਿਰੰਗੇ ਚੋਗੇ ਨੂੰ ਚੁੱਕ ਕੇ ਆਪਣੇ ਪਿਤਾ ਕੋਲ ਲੈ ਆਏ ਅਤੇ ਉਨ੍ਹਾਂ ਨੇ ਆਖਿਆ, ਸਾਨੂੰ ਇਹ ਲੱਭਿਆ ਹੈ। ਇਸ ਨੂੰ ਪਹਿਚਾਣ ਕੀ ਇਹ ਤੁਹਾਡੇ ਪੁੱਤਰ ਦਾ ਚੋਲਾ ਹੈ ਜਾਂ ਨਹੀਂ। BSB BSB: They sent the robe of many colors to their father and said, “We found this. Examine it to see whether it is your son’s robe or not.”
33 ULB ਤਦ ਉਸ ਨੇ ਉਹ ਨੂੰ ਪਹਿਚਾਣ ਕੇ ਆਖਿਆ, ਇਹ ਮੇਰੇ ਪੁੱਤਰ ਦਾ ਚੋਲਾ ਹੈ। ਕਿਸੇ ਬੁਰੇ ਜਾਨਵਰ ਨੇ ਉਸ ਨੂੰ ਪਾੜ ਦਿੱਤਾ ਹੈ। ਹਾਂ, ਯੂਸੁਫ਼ ਜ਼ਰੂਰ ਹੀ ਘਾਤ ਕੀਤਾ ਗਿਆ ਹੈ। BSB BSB: His father recognized it and said, “It is my son’s robe! A vicious animal has devoured him. Joseph has surely been torn to pieces!”
34 ULB ਯਾਕੂਬ ਨੇ ਆਪਣੇ ਬਸਤਰ ਪਾੜੇ ਅਤੇ ਤੱਪੜ ਆਪਣੀ ਕਮਰ ਉੱਤੇ ਲਪੇਟਿਆ ਅਤੇ ਬਹੁਤ ਦਿਨਾਂ ਤੱਕ ਆਪਣੇ ਪੁੱਤਰ ਦਾ ਸੋਗ ਕਰਦਾ ਰਿਹਾ। BSB BSB: Then Jacob tore his clothes, put sackcloth around his waist, and mourned for his son many days.
35 ULB ਉਹ ਦੇ ਸਾਰੇ ਪੁੱਤਰ-ਧੀਆਂ ਨੇ ਉਸ ਨੂੰ ਤੱਸਲੀ ਦਿੱਤੀ, ਪਰ ਉਸ ਦੀ ਹਾਲਤ ਉਹੀ ਰਹੀ, ਪਰ ਆਖਿਆ, ਮੈਂ ਪਤਾਲ ਵਿੱਚ ਆਪਣੇ ਪੁੱਤਰ ਕੋਲ ਰੋਂਦਾ-ਰੋਂਦਾ ਉੱਤਰਾਂਗਾ ਅਤੇ ਉਸ ਦਾ ਪਿਤਾ ਉਹ ਦੇ ਲਈ ਵਿਰਲਾਪ ਕਰਦਾ ਰਿਹਾ। BSB BSB: All his sons and daughters tried to comfort him, but he refused to be comforted. “No,” he said. “I will go down to Sheol mourning for my son.” So his father wept for him.
36 ULB ਅਤੇ ਉਨ੍ਹਾਂ ਮਿਦਯਾਨੀਆਂ ਨੇ ਯੂਸੁਫ਼ ਨੂੰ ਮਿਸਰ ਵਿੱਚ ਪੋਤੀਪਰ ਕੋਲ ਵੇਚ ਦਿੱਤਾ, ਜਿਹੜਾ ਫ਼ਿਰਊਨ ਦਾ ਹਾਕਮ ਅਤੇ ਅੰਗ-ਰੱਖਿਅਕਾਂ ਦਾ ਪ੍ਰਧਾਨ ਸੀ। BSB BSB: Meanwhile, the Midianites sold Joseph in Egypt to Potiphar, an officer of Pharaoh and captain of the guard.