1 ULB ਉਸ ਵੇਲੇ ਅਜਿਹਾ ਹੋਇਆ ਯਹੂਦਾਹ ਆਪਣੇ ਭਰਾਵਾਂ ਕੋਲੋਂ ਚਲਾ ਗਿਆ ਅਤੇ ਹੀਰਾਹ ਨਾਮ ਦੇ ਇੱਕ ਅਦੂਲਾਮੀ ਮਨੁੱਖ ਦੇ ਘਰ ਵਿੱਚ ਠਹਿਰਿਆ। BSB BSB: About that time, Judah left his brothers and settled near a man named Hirah, an Adullamite.
2 ULB ਯਹੂਦਾਹ ਨੇ ਉੱਥੇ ਇੱਕ ਕਨਾਨੀ ਮਨੁੱਖ ਸ਼ੂਆ ਨਾਮੀ ਦੀ ਧੀ ਨੂੰ ਵੇਖਿਆ ਅਤੇ ਉਸ ਨਾਲ ਵਿਆਹ ਕੀਤਾ ਅਤੇ ਉਸ ਦੇ ਕੋਲ ਗਿਆ। BSB BSB: There Judah saw the daughter of a Canaanite man named Shua, and he took her as a wife and slept with her.
3 ULB ਉਹ ਗਰਭਵਤੀ ਹੋਈ ਅਤੇ ਉਸਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਯਹੂਦਾਹ ਨੇ ਉਸ ਦਾ ਨਾਮ ਏਰ ਰੱਖਿਆ। BSB BSB: So she conceived and gave birth to a son, and Judah named him Er.
4 ULB ਉਹ ਫੇਰ ਗਰਭਵਤੀ ਹੋਈ ਅਤੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਦਾ ਨਾਮ ਓਨਾਨ ਰੱਖਿਆ। BSB BSB: Again she conceived and gave birth to a son, and she named him Onan.
5 ULB ਉਹ ਫਿਰ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਦਾ ਨਾਮ ਸ਼ੇਲਾਹ ਰੱਖਿਆ ਅਤੇ ਜਦ ਉਸ ਨੇ ਉਹ ਨੂੰ ਜਨਮ ਦਿੱਤਾ ਤਾਂ ਯਹੂਦਾਹ ਕਜ਼ੀਬ ਵਿੱਚ ਸੀ। BSB BSB: Then she gave birth to another son and named him Shelah; it was at Chezib that she gave birth to him.
6 ULB ਯਹੂਦਾਹ ਨੇ ਆਪਣੇ ਪਹਿਲੌਠੇ ਪੁੱਤਰ ਏਰ ਲਈ ਇੱਕ ਪਤਨੀ ਲਿਆਂਦੀ, ਜਿਸ ਦਾ ਨਾਮ ਤਾਮਾਰ ਸੀ। BSB BSB: Now Judah acquired a wife for Er, his firstborn, and her name was Tamar.
7 ULB ਯਹੂਦਾਹ ਦਾ ਪਹਿਲੌਠਾ ਏਰ, ਯਹੋਵਾਹ ਦੀਆਂ ਅੱਖਾਂ ਵਿੱਚ ਦੁਸ਼ਟ ਸੀ ਇਸ ਲਈ ਯਹੋਵਾਹ ਨੇ ਉਸ ਨੂੰ ਮਾਰ ਸੁੱਟਿਆ। BSB BSB: But Er, Judah’s firstborn, was wicked in the sight of the LORD; so the LORD put him to death.
8 ULB ਯਹੂਦਾਹ ਨੇ ਓਨਾਨ ਨੂੰ ਆਖਿਆ, ਆਪਣੇ ਭਰਾ ਦੀ ਪਤਨੀ ਕੋਲ ਜਾ ਅਤੇ ਉਸ ਦਾ ਹੱਕ ਅਦਾ ਕਰ ਅਤੇ ਆਪਣੇ ਭਰਾ ਲਈ ਅੰਸ ਚਲਾ। BSB BSB: Then Judah said to Onan, “Sleep with your brother’s wife. Perform your duty as her brother-in-law and raise up offspring for your brother.”
9 ULB ਓਨਾਨ ਨੇ ਇਸ ਗੱਲ ਨੂੰ ਜਾਣਿਆ ਕਿ ਇਹ ਅੰਸ ਮੇਰੀ ਅੰਸ ਨਹੀਂ ਹੋਵੇਗੀ, ਇਸ ਲਈ ਐਉਂ ਹੋਇਆ ਕਿ ਜਦ ਉਹ ਆਪਣੇ ਭਰਾ ਦੀ ਪਤਨੀ ਕੋਲ ਗਿਆ ਤਾਂ ਆਪਣਾ ਵੀਰਜ ਧਰਤੀ ਉੱਤੇ ਬਰਬਾਦ ਕਰ ਦਿੱਤਾ ਕਿਤੇ ਅਜਿਹਾ ਨਾ ਹੋਵੇ ਉਸ ਦੇ ਭਰਾ ਲਈ ਅੰਸ ਹੋਵੇ। BSB BSB: But Onan knew that the offspring would not belong to him; so whenever he would sleep with his brother’s wife, he would spill his seed on the ground so that he would not produce offspring for his brother.
10 ULB ਜੋ ਉਸ ਨੇ ਕੀਤਾ ਸੀ, ਯਹੋਵਾਹ ਦੀਆਂ ਅੱਖਾਂ ਵਿੱਚ ਬੁਰਾ ਲੱਗਾ ਅਤੇ ਉਸ ਨੇ ਓਨਾਨ ਨੂੰ ਵੀ ਮਾਰ ਦਿੱਤਾ। BSB BSB: What he did was wicked in the sight of the LORD, so He put Onan to death as well.
11 ULB ਤਦ ਯਹੂਦਾਹ ਨੇ ਆਪਣੀ ਨੂੰਹ ਤਾਮਾਰ ਨੂੰ ਆਖਿਆ, ਆਪਣੇ ਪਿਤਾ ਦੇ ਘਰ ਵਿਧਵਾ ਬੈਠੀ ਰਹਿ, ਜਦ ਤੱਕ ਮੇਰਾ ਪੁੱਤਰ ਸ਼ੇਲਾਹ ਸਿਆਣਾ ਨਾ ਹੋ ਜਾਵੇ ਕਿਉਂ ਜੋ ਉਸ ਨੇ ਆਖਿਆ ਕਿਤੇ ਇਹ ਵੀ ਆਪਣੇ ਭਰਾਵਾਂ ਵਾਂਗੂੰ ਮਰ ਨਾ ਜਾਵੇ ਤਦ ਤਾਮਾਰ ਚਲੀ ਗਈ ਅਤੇ ਆਪਣੇ ਪਿਤਾ ਦੇ ਘਰ ਵਿੱਚ ਬੈਠੀ ਰਹੀ। BSB BSB: Then Judah said to his daughter-in-law Tamar, “Live as a widow in your father’s house until my son Shelah grows up.” For he thought, “He may die too, like his brothers.” So Tamar went to live in her father’s house.
12 ULB ਜਦ ਬਹੁਤ ਦਿਨ ਹੋਏ ਤਾਂ ਸ਼ੂਆ ਦੀ ਧੀ, ਯਹੂਦਾਹ ਦੀ ਪਤਨੀ ਮਰ ਗਈ ਜਦ ਯਹੂਦਾਹ ਸੋਗ ਦੇ ਦਿਨਾਂ ਤੋਂ ਬਾਅਦ, ਉਹ ਆਪਣੀਆਂ ਭੇਡਾਂ ਦੀ ਉੱਨ ਕਤਰਨ ਵਾਲਿਆਂ ਕੋਲ ਆਪਣੇ ਮਿੱਤਰ ਹੀਰਾਹ ਅਦੂਲਾਮੀ ਦੇ ਸੰਗ ਤਿਮਨਾਥ ਨੂੰ ਗਿਆ। BSB BSB: After a long time Judah’s wife, the daughter of Shua, died. When Judah had finished mourning, he and his friend Hirah the Adullamite went up to his sheepshearers at Timnah.
13 ULB ਤਾਮਾਰ ਨੂੰ ਦੱਸਿਆ ਗਿਆ ਕਿ ਵੇਖ ਤੇਰਾ ਸੌਹਰਾ ਆਪਣੀਆਂ ਭੇਡਾਂ ਦੀ ਉੱਨ ਕਤਰਨ ਤਿਮਨਾਥ ਨੂੰ ਜਾਂਦਾ ਹੈ। BSB BSB: When Tamar was told, “Your father-in-law is going up to Timnah to shear his sheep,”
14 ULB ਤਦ ਉਸ ਨੇ ਆਪਣੇ ਵਿਧਵਾ ਦੇ ਬਸਤਰ ਲਾਹ ਸੁੱਟੇ ਅਤੇ ਬੁਰਕਾ ਪਾ ਕੇ ਆਪ ਨੂੰ ਲਪੇਟ ਲਿਆ ਅਤੇ ਏਨਯਿਮ ਦੇ ਫਾਟਕ ਉੱਤੇ ਜਿਹੜਾ ਤਿਮਨਾਥ ਦੇ ਰਸਤੇ ਉੱਤੇ ਸੀ, ਜਾ ਬੈਠੀ ਕਿਉਂ ਜੋ ਉਸ ਨੇ ਵੇਖਿਆ ਕਿ ਸ਼ੇਲਾਹ ਵੱਡਾ ਹੋ ਗਿਆ ਹੈ, ਪਰ ਉਹ ਉਸ ਦੀ ਪਤਨੀ ਬਣਨ ਨੂੰ ਨਹੀਂ ਦਿੱਤੀ ਗਈ। BSB BSB: she removed her widow’s garments, covered her face with a veil to disguise herself, and sat at the entrance to Enaim, which is on the way to Timnah. For she saw that although Shelah had grown up, she had not been given to him as a wife.
15 ULB ਤਦ ਯਹੂਦਾਹ ਨੇ ਉਸ ਨੂੰ ਵੇਖਿਆ ਅਤੇ ਸਮਝਿਆ ਕਿ ਇਹ ਵੇਸ਼ਵਾ ਹੈ ਕਿਉਂ ਜੋ ਉਸ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ। BSB BSB: When Judah saw her, he thought she was a prostitute because she had covered her face.
16 ULB ਉਹ ਰਸਤੇ ਤੋਂ ਉਸ ਦੀ ਵੱਲ ਮੁੜ ਪਿਆ ਅਤੇ ਆਖਿਆ, ਆ ਅਤੇ ਮੈਨੂੰ ਆਪਣੇ ਕੋਲ ਆਉਣ ਦੇ ਕਿਉਂ ਜੋ ਉਸ ਨੂੰ ਪਤਾ ਨਹੀਂ ਸੀ ਕਿ ਇਹ ਮੇਰੀ ਨੂੰਹ ਹੈ ਤਦ ਉਸ ਨੇ ਆਖਿਆ, ਜੇ ਤੂੰ ਮੇਰੇ ਕੋਲ ਆਵੇਂ ਤਾਂ ਤੂੰ ਮੈਨੂੰ ਕੀ ਦੇਵੇਂਗਾ? BSB BSB: Not realizing that she was his daughter-in-law, he went over to her and said, “Come now, let me sleep with you.” “What will you give me for sleeping with you?” she inquired.
17 ULB ਉਸ ਆਖਿਆ, ਮੈਂ ਇੱਜੜ ਵਿੱਚੋਂ ਬੱਕਰੀ ਦਾ ਇੱਕ ਲੇਲਾ ਤੇਰੇ ਕੋਲ ਭੇਜਾਂਗਾ ਪਰ ਉਸ ਆਖਿਆ ਕੀ ਤੂੰ ਕੋਈ ਚੀਜ਼ ਗਹਿਣੇ ਰੱਖ ਦੇਵੇਂਗਾ, ਜਦ ਤੱਕ ਉਹ ਨਾ ਘੱਲੇਂ? BSB BSB: “I will send you a young goat from my flock,” Judah answered. But she replied, “Only if you leave me something as a pledge until you send it.”
18 ULB ਫੇਰ ਉਸ ਨੇ ਆਖਿਆ, ਮੈਂ ਤੇਰੇ ਕੋਲ ਕੀ ਗਹਿਣੇ ਰੱਖਾਂ? ਉਸ ਆਖਿਆ, ਤੂੰ ਆਪਣੀ ਮੋਹਰ, ਆਪਣੀ ਰੱਸੀ ਅਤੇ ਆਪਣੀ ਲਾਠੀ ਜਿਹੜੀ ਤੇਰੇ ਹੱਥ ਵਿੱਚ ਹੈ ਦੇ। ਉਸ ਨੇ ਉਹ ਨੂੰ ਉਹ ਸਭ ਕੁਝ ਦੇ ਦਿੱਤਾ ਅਤੇ ਉਸ ਦੇ ਕੋਲ ਗਿਆ ਅਤੇ ਉਹ ਉਸ ਤੋਂ ਗਰਭਵਤੀ ਹੋ ਗਈ। BSB BSB: “What pledge should I give you?” he asked. She answered, “Your seal and your cord, and the staff in your hand.” So he gave them to her and slept with her, and she became pregnant by him.
19 ULB ਉਹ ਉੱਥੋਂ ਉੱਠ ਕੇ ਚੱਲੀ ਗਈ ਅਤੇ ਆਪਣੇ ਉੱਤੋਂ ਬੁਰਕਾ ਲਾਹ ਸੁੱਟਿਆ ਅਤੇ ਵਿਧਵਾ ਦੇ ਬਸਤਰ ਪਾ ਲਏ। BSB BSB: Then Tamar got up and departed. And she removed her veil and put on her widow’s garments again.
20 ULB ਯਹੂਦਾਹ ਨੇ ਆਪਣੇ ਮਿੱਤਰ ਅਦੂਲਾਮੀ ਦੇ ਹੱਥ ਬੱਕਰੀ ਦਾ ਲੇਲਾ ਭੇਜਿਆ ਤਾਂ ਜੋ ਉਸ ਦੀਆਂ ਗਹਿਣੇ ਰੱਖੀਆਂ ਚੀਜ਼ਾਂ ਉਸ ਇਸਤਰੀ ਦੇ ਹੱਥੋਂ ਮੋੜ ਲਿਆਵੇ ਅਤੇ ਉਹ ਉਸ ਨੂੰ ਨਾ ਲੱਭੀ। BSB BSB: Now when Judah sent his friend Hirah the Adullamite with the young goat to collect the items he had left with the woman, he could not find her.
21 ULB ਫੇਰ ਉਸ ਨੇ ਉਸ ਥਾਂ ਦੇ ਮਨੁੱਖਾਂ ਤੋਂ ਇਹ ਪੁੱਛਿਆ ਕਿ ਉਹ ਵੇਸ਼ਵਾ ਕਿੱਥੇ ਹੈ, ਜਿਹੜੀ ਏਨਯਿਮ ਦੇ ਰਸਤੇ ਉੱਤੇ ਬੈਠੀ ਸੀ? ਤਦ ਉਨ੍ਹਾਂ ਨੇ ਆਖਿਆ ਕਿ ਇੱਥੇ ਕੋਈ ਵੇਸ਼ਵਾ ਨਹੀਂ ਸੀ। BSB BSB: He asked the men of that place, “Where is the shrine prostitute who was beside the road at Enaim?” “No shrine prostitute has been here,” they answered.
22 ULB ਉਹ ਯਹੂਦਾਹ ਦੇ ਕੋਲ ਮੁੜ ਆਇਆ ਅਤੇ ਆਖਿਆ ਕਿ ਉਹ ਮੈਨੂੰ ਨਹੀਂ ਲੱਭੀ ਅਤੇ ਉੱਥੇ ਦੇ ਮਨੁੱਖਾਂ ਨੇ ਵੀ ਆਖਿਆ ਕਿ ਇੱਥੇ ਕੋਈ ਵੇਸ਼ਵਾ ਨਹੀਂ ਹੈ। BSB BSB: So Hirah returned to Judah and said, “I could not find her, and furthermore, the men of that place said, ‘No shrine prostitute has been here.’”
23 ULB ਯਹੂਦਾਹ ਦੇ ਆਖਿਆ ਉਹ ਉਸ ਨੂੰ ਰੱਖੇ। ਅਸੀਂ ਖੱਜਲ ਤਾਂ ਨਾ ਹੋਈਏ। ਵੇਖ ਮੈਂ ਤਾਂ ਲੇਲਾ ਭੇਜਿਆ ਸੀ, ਪਰ ਉਹ ਤੈਨੂੰ ਨਹੀਂ ਲੱਭੀ। BSB BSB: “Let her keep the items,” Judah replied. “Otherwise we will become a laughingstock. After all, I did send her this young goat, but you could not find her.”
24 ULB ਤਦ ਅਜਿਹਾ ਹੋਇਆ ਕਿ ਜਦ ਲਗਭਗ ਤਿੰਨ ਮਹੀਨੇ ਹੋ ਗਏ ਤਾਂ ਯਹੂਦਾਹ ਨੂੰ ਦੱਸਿਆ ਗਿਆ ਕਿ ਤੇਰੀ ਨੂੰਹ ਤਾਮਾਰ ਨੇ ਵਿਭਚਾਰ ਕੀਤਾ ਅਤੇ ਵੇਖ ਉਹ ਗਰਭਵਤੀ ਵੀ ਹੈ ਤਾਂ ਯਹੂਦਾਹ ਨੇ ਆਖਿਆ ਉਹ ਨੂੰ ਬਾਹਰ ਕੱਢ ਲਿਆਓ ਤਾਂ ਜੋ ਉਹ ਸਾੜ ਦਿੱਤੀ ਜਾਵੇ। BSB BSB: About three months later, Judah was told, “Your daughter-in-law Tamar has prostituted herself, and now she is pregnant.” “Bring her out!” Judah replied. “Let her be burned to death!”
25 ULB ਜਦ ਉਹ ਬਾਹਰ ਕੱਢੀ ਗਈ ਤਾਂ ਉਸ ਨੇ ਆਪਣੇ ਸੌਹਰੇ ਨੂੰ ਇਹ ਸੁਨੇਹਾ ਭੇਜਿਆ ਕਿ ਜਿਸ ਮਨੁੱਖ ਦੀਆਂ ਇਹ ਚੀਜ਼ਾਂ ਹਨ, ਮੈਂ ਉਸ ਤੋਂ ਹੀ ਗਰਭਵਤੀ ਹਾਂ ਅਤੇ ਉਸ ਨੇ ਇਹ ਵੀ ਆਖਿਆ, ਪਹਿਚਾਣ ਤਾਂ ਕਿ ਇਹ ਮੋਹਰ ਅਤੇ ਰੱਸੀ ਅਤੇ ਲਾਠੀ ਕਿਹਦੀ ਹੈ। BSB BSB: As she was being brought out, Tamar sent a message to her father-in-law: “I am pregnant by the man to whom these items belong.” And she added, “Please examine them. Whose seal and cord and staff are these?”
26 ULB ਯਹੂਦਾਹ ਨੇ ਪਹਿਚਾਣ ਕੇ ਆਖਿਆ, ਉਹ ਮੇਰੇ ਨਾਲੋਂ ਵੱਧ ਧਰਮੀ ਹੈ ਕਿਉਂ ਜੋ ਮੈਂ ਉਸ ਦਾ ਵਿਆਹ ਆਪਣੇ ਪੁੱਤਰ ਸ਼ੇਲਾਹ ਨਾਲ ਨਹੀਂ ਕੀਤਾ ਅਤੇ ਯਹੂਦਾਹ ਨੇ ਅੱਗੇ ਨੂੰ ਉਸ ਦੇ ਨਾਲ ਸੰਗ ਨਾ ਕੀਤਾ। BSB BSB: Judah recognized the items and said, “She is more righteous than I, since I did not give her to my son Shelah.” And he did not have relations with her again.
27 ULB ਅਜਿਹਾ ਹੋਇਆ ਕਿ ਉਸ ਦੇ ਜਣਨ ਦੇ ਸਮੇਂ ਉਸ ਦੀ ਕੁੱਖ ਵਿੱਚ ਜੋੜੇ ਸਨ। BSB BSB: When the time came for Tamar to give birth, there were twins in her womb.
28 ULB ਅਤੇ ਜਦ ਉਹ ਜਨਮ ਦੇਣ ਲੱਗੀ ਤਾਂ ਇੱਕ ਬੱਚੇ ਨੇ ਆਪਣਾ ਹੱਥ ਬਾਹਰ ਕੱਢਿਆ ਅਤੇ ਦਾਈ ਨੇ ਫੜ੍ਹ ਕੇ ਉਸ ਦੇ ਹੱਥ ਨੂੰ ਲਾਲ ਧਾਗਾ ਬੰਨ੍ਹ ਦਿੱਤਾ ਅਤੇ ਆਖਿਆ, ਇਹ ਪਹਿਲਾਂ ਨਿੱਕਲਿਆ ਹੈ। BSB BSB: And as she was giving birth, one of them put out his hand; so the midwife took a scarlet thread and tied it around his wrist. “This one came out first,” she announced.
29 ULB ਫਿਰ ਹੋਇਆ ਕਿ ਜਦ ਉਸ ਨੇ ਆਪਣਾ ਹੱਥ ਖਿੱਚ ਲਿਆ ਤਾਂ ਵੇਖੋ ਉਸ ਦੇ ਭਰਾ ਨੇ ਜਨਮ ਲਿਆ ਅਤੇ ਦਾਈ ਨੇ ਆਖਿਆ, ਤੂੰ ਬਾਹਰ ਆਉਣ ਵਿੱਚ ਕਿਉਂ ਜ਼ੋਰ ਲਗਾਇਆ ਹੈਂ, ਇਹ ਜ਼ੋਰ ਤੇਰੇ ਉੱਤੇ ਆਵੇ ਇਸ ਲਈ ਉਸ ਨਾ ਨਾਮ ਪਾਰਸ ਰੱਖਿਆ ਗਿਆ। BSB BSB: But when he pulled his hand back and his brother came out, she said, “You have broken out first!” So he was named Perez.
30 ULB ਉਸ ਤੋਂ ਬਾਅਦ ਉਸ ਦਾ ਭਰਾ ਜਿਸ ਦੇ ਹੱਥ ਲਾਲ ਧਾਗਾ ਬੰਨ੍ਹਿਆ ਗਿਆ ਸੀ, ਜਨਮ ਲਿਆ ਅਤੇ ਉਸ ਦਾ ਨਾਮ ਜ਼ਾਰਹ ਰੱਖਿਆ ਗਿਆ। BSB BSB: Then his brother came out with the scarlet thread around his wrist, and he was named Zerah.