1 ULB ਯੂਸੁਫ਼ ਮਿਸਰ ਵਿੱਚ ਲਿਆਂਦਾ ਗਿਆ ਅਤੇ ਪੋਟੀਫ਼ਰ ਮਿਸਰੀ ਨੇ ਜਿਹੜਾ ਫ਼ਿਰਊਨ ਦਾ ਹਾਕਮ ਅਤੇ ਅੰਗ-ਰੱਖਿਅਕਾਂ ਦਾ ਪ੍ਰਧਾਨ ਸੀ, ਉਸ ਨੂੰ ਇਸਮਾਏਲੀਆਂ ਦੇ ਹੱਥੋਂ ਮੁੱਲ ਲੈ ਲਿਆ, ਜਿਹੜੇ ਉਸ ਨੂੰ ਉੱਥੇ ਲਿਆਏ ਸਨ। BSB BSB: Meanwhile, Joseph had been taken down to Egypt, where an Egyptian named Potiphar, an officer of Pharaoh and captain of the guard, bought him from the Ishmaelites who had taken him there.
2 ULB ਯਹੋਵਾਹ ਯੂਸੁਫ਼ ਦੇ ਅੰਗ-ਸੰਗ ਸੀ, ਇਸ ਲਈ ਉਹ ਵੱਡਭਾਗਾ ਮਨੁੱਖ ਹੋ ਗਿਆ ਅਤੇ ਉਹ ਆਪਣੇ ਮਿਸਰੀ ਸਵਾਮੀ ਦੇ ਘਰ ਰਹਿੰਦਾ ਸੀ। BSB BSB: And the LORD was with Joseph, and he became a successful man, serving in the household of his Egyptian master.
3 ULB ਤਦ ਉਸ ਦੇ ਸਵਾਮੀ ਨੇ ਵੇਖਿਆ ਕਿ ਯਹੋਵਾਹ ਉਸ ਦੇ ਅੰਗ-ਸੰਗ ਹੈ ਅਤੇ ਜੋ ਵੀ ਕੰਮ ਉਹ ਕਰਦਾ ਹੈ ਉਸ ਦੇ ਹੱਥੋਂ ਉਹ ਸਫ਼ਲ ਕਰਾਉਂਦਾ ਹੈ। BSB BSB: When his master saw that the LORD was with him and made him prosper in all he did,
4 ULB ਸੋ ਯੂਸੁਫ਼ ਉੱਤੇ ਉਹ ਦੀ ਦਯਾ ਦੀ ਨਿਗਾਹ ਹੋਈ। ਯੂਸੁਫ਼ ਨੇ ਉਹ ਦੀ ਸੇਵਾ ਕੀਤੀ ਅਤੇ ਉਸ ਨੇ ਉਹ ਨੂੰ ਆਪਣੇ ਘਰ ਦਾ ਮੁਖ਼ਤਿਆਰ ਬਣਾ ਦਿੱਤਾ ਅਤੇ ਜੋ ਕੁਝ ਉਹ ਦਾ ਸੀ ਉਸ ਦੇ ਹੱਥ ਵਿੱਚ ਦੇ ਦਿੱਤਾ। BSB BSB: Joseph found favor in his sight and became his personal attendant. Potiphar put him in charge of his household and entrusted him with everything he owned.
5 ULB ਅਜਿਹਾ ਹੋਇਆ ਕਿ ਜਿਸ ਵੇਲੇ ਤੋਂ ਉਸ ਨੇ ਉਹ ਨੂੰ ਆਪਣੇ ਘਰ ਦਾ ਅਤੇ ਆਪਣੀਆਂ ਸਭ ਚੀਜ਼ਾਂ ਦਾ ਮੁਖ਼ਤਿਆਰ ਬਣਾ ਦਿੱਤਾ, ਯਹੋਵਾਹ ਨੇ ਉਸ ਮਿਸਰੀ ਦੇ ਘਰ ਉੱਤੇ ਯੂਸੁਫ਼ ਦੇ ਕਾਰਨ ਬਹੁਤ ਬਰਕਤ ਦਿੱਤੀ ਅਤੇ ਯਹੋਵਾਹ ਦੀ ਬਰਕਤ ਉਸ ਦੀਆਂ ਸਭ ਚੀਜ਼ਾਂ ਉੱਤੇ ਹੋਈ, ਭਾਵੇਂ ਉਹ ਘਰ ਵਿੱਚ ਸਨ ਭਾਵੇਂ ਖੇਤ ਵਿੱਚ। BSB BSB: From the time that he put Joseph in charge of his household and all he owned, the LORD blessed the Egyptian’s household on account of him. The LORD’s blessing was on everything he owned, both in his house and in his field.
6 ULB ਉਸ ਨੇ ਸਭ ਕੁਝ ਯੂਸੁਫ਼ ਦੇ ਹੱਥ ਵਿੱਚ ਸੌਂਪ ਦਿੱਤਾ ਅਤੇ ਉਸ ਨੇ ਆਪਣੀ ਖਾਣ ਦੀ ਰੋਟੀ ਤੋਂ ਛੁੱਟ ਹੋਰ ਕਿਸੇ ਚੀਜ਼ ਦੀ ਖ਼ਬਰ ਨਾ ਰੱਖੀ ਅਤੇ ਯੂਸੁਫ਼ ਰੂਪਵੰਤ ਅਤੇ ਸੋਹਣਾ ਸੀ। BSB BSB: So Potiphar left all that he owned in Joseph’s care; he did not concern himself with anything except the food he ate. Now Joseph was well-built and handsome,
7 ULB ਇਹਨਾਂ ਗੱਲਾਂ ਦੇ ਪਿੱਛੋਂ ਅਜਿਹਾ ਹੋਇਆ ਕਿ ਉਸ ਦੇ ਸਵਾਮੀ ਦੀ ਪਤਨੀ ਆਪਣੀਆਂ ਅੱਖਾਂ ਯੂਸੁਫ਼ ਨਾਲ ਲਾਉਣ ਲੱਗ ਪਈ ਅਤੇ ਉਸ ਨੇ ਉਹ ਨੂੰ ਆਖਿਆ, ਤੂੰ ਮੇਰੇ ਨਾਲ ਲੇਟ। BSB BSB: and after some time his master’s wife cast her eyes upon Joseph and said, “Sleep with me.”
8 ULB ਪਰ ਉਸ ਨੇ ਨਾ ਮੰਨਿਆ ਅਤੇ ਆਪਣੇ ਸਵਾਮੀ ਦੀ ਪਤਨੀ ਨੂੰ ਆਖਿਆ, ਵੇਖੋ, ਮੇਰਾ ਸਵਾਮੀ ਨਹੀਂ ਜਾਣਦਾ ਕਿ ਘਰ ਵਿੱਚ ਮੇਰੇ ਕੋਲ ਕੀ ਕੁਝ ਹੈ ਅਤੇ ਉਸ ਨੇ ਆਪਣਾ ਸਭ ਕੁਝ ਮੇਰੇ ਹੱਥ ਵਿੱਚ ਦੇ ਦਿੱਤਾ ਹੈ BSB BSB: But he refused. “Look,” he said to his master’s wife, “with me here, my master does not concern himself with anything in his house, and he has entrusted everything he owns to my care.
9 ULB ਅਤੇ ਇਸ ਘਰ ਵਿੱਚ ਮੈਥੋਂ ਵੱਡਾ ਵੀ ਕੋਈ ਨਹੀਂ ਅਤੇ ਉਸ ਨੇ ਤੁਹਾਥੋਂ ਬਿਨ੍ਹਾਂ ਕੋਈ ਚੀਜ਼ ਮੇਰੇ ਕੋਲੋਂ ਰੋਕ ਕੇ ਵੀ ਨਹੀਂ ਰੱਖੀ, ਕਿਉਂ ਜੋ ਤੁਸੀਂ ਉਸ ਦੀ ਪਤਨੀ ਹੋ। ਮੈਂ ਐਡੀ ਵੱਡੀ ਬੁਰਿਆਈ ਅਤੇ ਪਾਪ ਪਰਮੇਸ਼ੁਰ ਦੇ ਵਿਰੁੱਧ ਕਿਵੇਂ ਕਰਾਂ? BSB BSB: No one in this house is greater than I am. He has withheld nothing from me except you, because you are his wife. So how could I do such a great evil and sin against God?”
10 ULB ਤਦ ਅਜਿਹਾ ਹੋਇਆ ਕਿ ਉਹ ਹਰ ਰੋਜ਼ ਆਖਦੀ ਰਹੀ ਪਰ ਉਸ ਨੇ ਉਹ ਦੀ ਗੱਲ ਨਾ ਮੰਨੀ ਕਿ ਉਹ ਉਸ ਦੇ ਨਾਲ ਲੇਟੇ ਜਾਂ ਉਸ ਦੇ ਕੋਲ ਰਹੇ। BSB BSB: Although Potiphar’s wife spoke to Joseph day after day, he refused to go to bed with her or even be near her.
11 ULB ਇੱਕ ਦਿਨ ਅਜਿਹਾ ਹੋਇਆ ਕਿ ਉਹ ਘਰ ਵਿੱਚ ਆਪਣਾ ਕੰਮ ਕਰਨ ਲਈ ਗਿਆ ਅਤੇ ਘਰ ਦੇ ਮਨੁੱਖਾਂ ਵਿੱਚੋਂ ਕੋਈ ਵੀ ਘਰ ਵਿੱਚ ਨਹੀਂ ਸੀ। BSB BSB: One day, however, Joseph went into the house to attend to his work, and not a single household servant was inside.
12 ULB ਤਦ ਉਸ ਨੇ ਉਸ ਦਾ ਕੱਪੜਾ ਫੜ੍ਹ ਕੇ ਆਖਿਆ, ਮੇਰੇ ਨਾਲ ਲੇਟ ਤਾਂ ਉਹ ਆਪਣਾ ਕੱਪੜਾ ਉਸ ਦੇ ਹੱਥ ਵਿੱਚ ਛੱਡ ਕੇ ਭੱਜਿਆ ਅਤੇ ਬਾਹਰ ਨਿੱਕਲ ਗਿਆ। BSB BSB: She grabbed Joseph by his cloak and said, “Sleep with me!” But leaving his cloak in her hand, he escaped and ran outside.
13 ULB ਜਦ ਉਸ ਨੇ ਵੇਖਿਆ ਕਿ ਉਹ ਆਪਣਾ ਕੱਪੜਾ ਮੇਰੇ ਹੱਥ ਵਿੱਚ ਛੱਡ ਕੇ ਬਾਹਰ ਭੱਜ ਗਿਆ ਹੈ BSB BSB: When she saw that he had left his cloak in her hand and had run out of the house,
14 ULB ਤਾਂ ਉਸ ਨੇ ਆਪਣੇ ਘਰ ਦੇ ਮਨੁੱਖਾਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਆਖਿਆ, ਵੇਖੋ, ਉਹ ਇੱਕ ਇਬਰਾਨੀ ਨੂੰ ਸਾਡੇ ਕੋਲ ਲੈ ਆਇਆ ਹੈ ਜਿਹੜਾ ਸਾਡਾ ਨਿਰਾਦਰ ਕਰੇ। ਉਹ ਮੇਰੇ ਕੋਲ ਅੰਦਰ ਆਇਆ ਤਾਂ ਜੋ ਉਹ ਮੇਰੇ ਨਾਲ ਲੇਟੇ ਪਰ ਮੈਂ ਉੱਚੀ ਅਵਾਜ਼ ਨਾਲ ਬੋਲ ਪਈ। BSB BSB: she called her household servants. “Look,” she said, “this Hebrew has been brought to us to make sport of us. He came to me so he could sleep with me, but I screamed as loud as I could.
15 ULB ਜਦ ਉਸ ਨੇ ਸੁਣਿਆ ਕਿ ਮੈਂ ਉੱਚੀ ਅਵਾਜ਼ ਨਾਲ ਚਿੱਲਾਈ ਤਾਂ ਉਹ ਆਪਣਾ ਕੱਪੜਾ ਮੇਰੇ ਕੋਲ ਛੱਡ ਕੇ ਬਾਹਰ ਨੂੰ ਭੱਜ ਗਿਆ। BSB BSB: When he heard me scream for help, he left his cloak beside me and ran out of the house.”
16 ULB ਸੋ ਉਸ ਨੇ ਆਪਣੇ ਸਵਾਮੀ ਦੇ ਘਰ ਆਉਣ ਤੱਕ ਉਸ ਦਾ ਕੱਪੜਾ ਆਪਣੇ ਕੋਲ ਰੱਖ ਛੱਡਿਆ। BSB BSB: So Potiphar’s wife kept Joseph’s cloak beside her until his master came home.
17 ULB ਤਦ ਉਸ ਨੇ ਉਹ ਨੂੰ ਸਾਰੀਆਂ ਗੱਲਾਂ ਦੱਸੀਆਂ ਅਤੇ ਆਖਿਆ, ਜਿਹੜਾ ਇਬਰਾਨੀ ਗ਼ੁਲਾਮ ਤੂੰ ਸਾਡੇ ਕੋਲ ਲੈ ਆਇਆ ਹੈਂ ਉਹ ਮੇਰੇ ਕੋਲ ਅੰਦਰ ਆ ਵੜਿਆ ਅਤੇ ਮੇਰੇ ਨਾਲ ਬੁਰਾ ਵਿਵਹਾਰ ਕਰਨ ਲੱਗਾ। BSB BSB: Then she told him the same story: “The Hebrew slave you brought us came to me to make sport of me,
18 ULB ਪਰ ਜਦ ਮੈਂ ਉੱਚੀ ਅਵਾਜ਼ ਨਾਲ ਚਿੱਲਾਈ ਤਾਂ ਉਹ ਆਪਣਾ ਕੱਪੜਾ ਮੇਰੇ ਕੋਲ ਛੱਡ ਕੇ ਬਾਹਰ ਨੂੰ ਭੱਜ ਗਿਆ। BSB BSB: but when I screamed for help, he left his cloak beside me and ran out of the house.”
19 ULB ਫੇਰ ਅਜਿਹਾ ਹੋਇਆ ਕਿ ਜਦ ਉਸ ਦੇ ਸਵਾਮੀ ਨੇ ਆਪਣੀ ਪਤਨੀ ਦੀਆਂ ਗੱਲਾਂ ਸੁਣੀਆਂ, ਜਿਹੜੀ ਇਹ ਬੋਲੀ ਕਿ ਤੇਰੇ ਗ਼ੁਲਾਮ ਨੇ ਮੇਰੇ ਨਾਲ ਅਜਿਹਾ ਕੀਤਾ ਹੈ ਤਾਂ ਉਸ ਦਾ ਕਰੋਧ ਭੜਕ ਉੱਠਿਆ। BSB BSB: When his master heard the story his wife told him, saying, “This is what your slave did to me,” he burned with anger.
20 ULB ਤਦ ਯੂਸੁਫ਼ ਦੇ ਸਵਾਮੀ ਨੇ ਉਸ ਨੂੰ ਫੜ੍ਹ ਕੇ ਕੈਦ ਵਿੱਚ ਪਾ ਦਿੱਤਾ, ਜਿੱਥੇ ਸ਼ਾਹੀ ਕੈਦੀ ਸਨ ਅਤੇ ਉਹ ਉੱਥੇ ਕੈਦ ਵਿੱਚ ਰਿਹਾ। BSB BSB: So Joseph’s master took him and had him thrown into the prison where the king’s prisoners were confined. While Joseph was there in the prison,
21 ULB ਪਰ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਉਹ ਨੇ ਉਸ ਉੱਤੇ ਕਿਰਪਾ ਕੀਤੀ ਅਤੇ ਉਸ ਨੇ ਕੈਦਖ਼ਾਨੇ ਦੇ ਦਰੋਗ਼ੇ ਦੀਆਂ ਨਜ਼ਰਾਂ ਵਿੱਚ ਦਯਾ ਪਾਈ BSB BSB: the LORD was with him and extended kindness to him, granting him favor in the eyes of the prison warden.
22 ULB ਅਤੇ ਦਰੋਗੇ ਨੇ ਸਾਰੇ ਕੈਦੀਆਂ ਨੂੰ ਜਿਹੜੇ ਉਸ ਕੈਦ ਵਿੱਚ ਸਨ, ਯੂਸੁਫ਼ ਦੇ ਹੱਥ ਵਿੱਚ ਦੇ ਦਿੱਤਾ ਅਤੇ ਜਿਹੜਾ ਕੰਮ ਉੱਥੇ ਕੀਤਾ ਜਾਂਦਾ ਸੀ, ਉਹੀ ਚਲਾਉਂਦਾ ਸੀ। BSB BSB: And the warden put all the prisoners under Joseph’s care, so that he was responsible for all that was done in the prison.
23 ULB ਕੈਦਖਾਨੇ ਦਾ ਦਰੋਗ਼ਾ ਕਿਸੇ ਗੱਲ ਦੀ ਜਿਹੜੀ ਉਸ ਦੇ ਹੱਥ ਵਿੱਚ ਸੀ, ਖ਼ਬਰ ਨਹੀਂ ਲੈਂਦਾ ਸੀ, ਕਿਉਂ ਜੋ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਜੋ ਕੁਝ ਉਹ ਕਰਦਾ ਸੀ ਯਹੋਵਾਹ ਉਸ ਨੂੰ ਸਫ਼ਲ ਬਣਾ ਦਿੰਦਾ ਸੀ। BSB BSB: The warden did not concern himself with anything under Joseph’s care, because the LORD was with Joseph and gave him success in whatever he did.