1 ULB ਤਦ ਇਸਰਾਏਲ ਨੇ ਆਪਣਾ ਸਭ ਕੁਝ ਲੈ ਕੇ ਕੂਚ ਕੀਤਾ ਅਤੇ ਬਏਰਸਬਾ ਨੂੰ ਆਇਆ ਅਤੇ ਆਪਣੇ ਪਿਤਾ ਇਸਹਾਕ ਦੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਆਂ। BSB BSB: So Israel set out with all that he had, and when he came to Beersheba, he offered sacrifices to the God of his father Isaac.
2 ULB ਪਰਮੇਸ਼ੁਰ ਨੇ ਇਸਰਾਏਲ ਨੂੰ ਰਾਤ ਦੇ ਸਮੇਂ ਦਰਸ਼ਨ ਦੇ ਕੇ ਆਖਿਆ, ਯਾਕੂਬ! ਯਾਕੂਬ! ਉਸ ਨੇ ਆਖਿਆ, ਮੈਂ ਹਾਜ਼ਰ ਹਾਂ। BSB BSB: And that night God spoke to Israel in a vision: “Jacob, Jacob!” He said. “Here I am,” replied Jacob.
3 ULB ਉਸ ਆਖਿਆ, ਮੈਂ ਪਰਮੇਸ਼ੁਰ, ਤੇਰੇ ਪਿਤਾ ਦਾ ਪਰਮੇਸ਼ੁਰ ਹਾਂ। BSB BSB: “I am God,” He said, “the God of your father. Do not be afraid to go down to Egypt, for I will make you into a great nation there.
4 ULB ਮਿਸਰ ਵੱਲ ਜਾਣ ਤੋਂ ਨਾ ਡਰ, ਕਿਉਂ ਜੋ ਮੈਂ ਉੱਥੇ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੇਰੇ ਅੰਗ-ਸੰਗ ਮਿਸਰ ਵਿੱਚ ਚੱਲਾਂਗਾ ਅਤੇ ਸੱਚ-ਮੁੱਚ ਮੈਂ ਤੈਨੂੰ ਉੱਥੋਂ ਫੇਰ ਲੈ ਆਵਾਂਗਾ ਅਤੇ ਯੂਸੁਫ਼ ਆਪਣੇ ਹੱਥਾਂ ਨਾਲ ਤੇਰੀਆਂ ਅੱਖਾਂ ਬੰਦ ਕਰੇਗਾ। BSB BSB: I will go down with you to Egypt, and I will surely bring you back. And Joseph’s own hands will close your eyes.”
6 ULB ਉਨ੍ਹਾਂ ਨੇ ਆਪਣੇ ਪਸ਼ੂ ਅਤੇ ਆਪਣਾ ਸਾਰਾ ਸਮਾਨ ਜਿਹੜਾ ਉਨ੍ਹਾਂ ਨੇ ਕਨਾਨ ਦੇਸ਼ ਵਿੱਚ ਕਮਾਇਆ ਸੀ, ਲੈ ਲਿਆ ਅਤੇ ਯਾਕੂਬ ਅਤੇ ਉਸ ਦਾ ਸਾਰਾ ਵੰਸ਼ ਉਸ ਦੇ ਨਾਲ ਮਿਸਰ ਵਿੱਚ ਆਇਆ BSB BSB: They also took the livestock and possessions they had acquired in the land of Canaan, and Jacob and all his offspring went to Egypt.
7 ULB ਅਰਥਾਤ ਉਹ ਆਪਣੇ ਪੁੱਤਰ-ਧੀਆਂ, ਪੋਤੇ-ਪੋਤੀਆਂ ਅਤੇ ਆਪਣਾ ਸਾਰਾ ਵੰਸ਼ ਆਪਣੇ ਨਾਲ ਲੈ ਕੇ ਆਇਆ। BSB BSB: Jacob took with him to Egypt his sons and grandsons, and his daughters and granddaughters—all his offspring.
8 ULB ਇਸਰਾਏਲ ਦੇ ਪੁੱਤਰਾਂ ਦੇ ਨਾਮ ਇਹ ਹਨ, ਜਿਹੜੇ ਮਿਸਰ ਵਿੱਚ ਆਏ: ਯਾਕੂਬ ਅਤੇ ਉਸ ਦਾ ਪਹਿਲੌਠਾ ਪੁੱਤਰ ਰਊਬੇਨ। BSB BSB: Now these are the names of the sons of Israel (Jacob and his descendants) who went to Egypt: Reuben, Jacob’s firstborn.
9 ULB ਰਊਬੇਨ ਦੇ ਪੁੱਤਰ: ਹਨੋਕ, ਫੱਲੂ, ਹਸਰੋਨ ਅਤੇ ਕਰਮੀ। BSB BSB: The sons of Reuben: Hanoch, Pallu, Hezron, and Carmi.
10 ULB ਸ਼ਿਮਓਨ ਦੇ ਪੁੱਤਰ: ਯਮੂਏਲ, ਯਾਮੀਨ, ਓਹਦ, ਯਾਕੀਨ,ਸੋਹਰ ਅਤੇ ਸਾਊਲ ਜੋ ਕਨਾਨੀ ਇਸਤਰੀ ਦਾ ਪੁੱਤਰ ਸੀ। BSB BSB: The sons of Simeon: Jemuel, Jamin, Ohad, Jachin, Zohar, and Shaul the son of a Canaanite woman.
11 ULB ਲੇਵੀ ਦੇ ਪੁੱਤਰ: ਗੇਰਸੋਨ, ਕਹਾਥ ਅਤੇ ਮਰਾਰੀ। BSB BSB: The sons of Levi: Gershon, Kohath, and Merari.
12 ULB ਯਹੂਦਾਹ ਦੇ ਪੁੱਤਰ: ਏਰ, ਓਨਾਨ, ਸ਼ੇਲਾਹ, ਫ਼ਰਸ, ਅਤੇ ਜ਼ਾਰਹ। ਪਰ ਏਰ ਅਤੇ ਓਨਾਨ ਕਨਾਨ ਦੇਸ਼ ਵਿੱਚ ਮਰ ਗਏ ਅਤੇ ਫਰਸ ਦੇ ਪੁੱਤਰ ਹਸਰੋਨ ਅਤੇ ਹਾਮੂਲ ਸਨ। BSB BSB: The sons of Judah: Er, Onan, Shelah, Perez, and Zerah; but Er and Onan died in the land of Canaan. The sons of Perez: Hezron and Hamul.
13 ULB ਯਿੱਸਾਕਾਰ ਦੇ ਪੁੱਤਰ: ਤੋਲਾ, ਪੁੱਵਾਹ, ਯੋਬ ਅਤੇ ਸਿਮਰੋਨ। BSB BSB: The sons of Issachar: Tola, Puvah, Job, and Shimron.
14 ULB ਜਬੁਲੂਨ ਦੇ ਪੁੱਤਰ: ਸਰਦ, ਏਲੋਨ ਅਤੇ ਯਹਲਏਲ। BSB BSB: The sons of Zebulun: Sered, Elon, and Jahleel.
15 ULB ਲੇਆਹ ਦੇ ਪੁੱਤਰ ਇਹ ਸਨ, ਜਿਨ੍ਹਾਂ ਨੂੰ ਉਸ ਨੇ ਆਪਣੀ ਧੀ ਦੀਨਾਹ ਸਮੇਤ ਪਦਨ ਅਰਾਮ ਵਿੱਚ ਜਨਮ ਦਿੱਤਾ। ਉਹ ਸਾਰੇ ਪ੍ਰਾਣੀ ਅਰਥਾਤ ਉਸ ਦੇ ਪੁੱਤਰ ਅਤੇ ਉਸ ਦੀਆਂ ਧੀਆਂ ਤੇਤੀ ਸਨ। BSB BSB: These are the sons of Leah born to Jacob in Paddan-aram, in addition to his daughter Dinah. The total number of sons and daughters was thirty-three.
16 ULB ਗਾਦ ਦੇ ਪੁੱਤਰ: ਸਿਫਯੋਨ, ਹੱਗੀ, ਸੂਨੀ, ਅਸਬੋਨ, ਏਰੀ, ਅਰੋਦੀ ਅਤੇ ਅਰਏਲੀ ਸਨ। BSB BSB: The sons of Gad: Ziphion, Haggi, Shuni, Ezbon, Eri, Arodi, and Areli.
17 ULB ਆਸ਼ੇਰ ਦੇ ਪੁੱਤਰ: ਯਿਮਨਾਹ, ਯਿਸ਼ਵਾਹ, ਯਿਸ਼ਵੀ, ਬਰੀਆਹ ਅਤੇ ਸਰਹ ਉਨ੍ਹਾਂ ਦੀ ਭੈਣ। ਬਰੀਆਹ ਦੇ ਪੁੱਤਰ ਹਬਰ ਅਤੇ ਮਲਕੀਏਲ ਸਨ। BSB BSB: The children of Asher: Imnah, Ishvah, Ishvi, Beriah, and their sister Serah. The sons of Beriah: Heber and Malchiel.
18 ULB ਇਹ ਜਿਲਫਾਹ ਦੇ ਪੁੱਤਰ ਸਨ, ਜਿਸ ਨੂੰ ਲਾਬਾਨ ਨੇ ਆਪਣੀ ਧੀ ਲੇਆਹ ਨੂੰ ਦਿੱਤਾ ਸੀ, ਉਸ ਨੇ ਯਾਕੂਬ ਲਈ ਇਨ੍ਹਾਂ ਸੋਲ੍ਹਾਂ ਪ੍ਰਾਣੀਆਂ ਨੂੰ ਜਨਮ ਦਿੱਤਾ। BSB BSB: These are the sons of Jacob born to Zilpah—whom Laban gave to his daughter Leah—sixteen in all.
19 ULB ਯਾਕੂਬ ਦੀ ਪਤਨੀ ਰਾਖ਼ੇਲ ਦੇ ਪੁੱਤਰ ਯੂਸੁਫ਼ ਅਤੇ ਬਿਨਯਾਮੀਨ ਸਨ। BSB BSB: The sons of Jacob’s wife Rachel: Joseph and Benjamin.
20 ULB ਯੂਸੁਫ਼ ਤੋਂ ਮਿਸਰ ਦੇਸ਼ ਵਿੱਚ ਓਨ ਦੇ ਪੁਜਾਰੀ ਪੋਟੀਫਰਾ ਦੀ ਧੀ ਆਸਨਥ ਨੇ ਮਨੱਸ਼ਹ ਅਤੇ ਇਫ਼ਰਾਈਮ ਨੂੰ ਜਨਮ ਦਿੱਤਾ। BSB BSB: Manasseh and Ephraim were born to Joseph in the land of Egypt by Asenath daughter of Potiphera, priest of On.
21 ULB ਬਿਨਯਾਮੀਨ ਦੇ ਪੁੱਤਰ: ਬਲਾ, ਬਕਰ, ਅਸ਼ਬੇਲ, ਗੇਰਾ, ਨਾਮਾਨ, ਏਹੀ, ਰੋਸ਼, ਮੁੱਫੀਮ, ਹੁੱਫੀਮ ਅਤੇ ਆਰਦ ਸਨ। BSB BSB: The sons of Benjamin: Bela, Becher, Ashbel, Gera, Naaman, Ehi, Rosh, Muppim, Huppim, and Ard.
22 ULB ਇਹ ਰਾਖ਼ੇਲ ਦੇ ਪੁੱਤਰ ਸਨ, ਜਿਹਨਾਂ ਨੂੰ ਉਸ ਨੇ ਯਾਕੂਬ ਲਈ ਜੰਮਿਆ ਸੀ, ਉਹ ਸਾਰੇ ਚੌਦਾਂ ਪ੍ਰਾਣੀ ਸਨ। BSB BSB: These are the sons of Rachel born to Jacob—fourteen in all.
23 ULB ਦਾਨ ਦਾ ਪੁੱਤਰ ਹੁਸ਼ੀਮ ਸੀ। BSB BSB: The son of Dan: Hushim.
24 ULB ਨਫਤਾਲੀ ਦੇ ਪੁੱਤਰ: ਯਹਸਏਲ, ਗੂਨੀ, ਯੇਸਰ ਅਤੇ ਸਿੱਲੇਮ ਸਨ। BSB BSB: The sons of Naphtali: Jahzeel, Guni, Jezer, and Shillem.
25 ULB ਇਹ ਬਿਲਹਾਹ ਦੇ ਪੁੱਤਰ ਸਨ, ਜਿਸ ਨੂੰ ਲਾਬਾਨ ਨੇ ਆਪਣੀ ਧੀ ਰਾਖ਼ੇਲ ਨੂੰ ਦਿੱਤਾ ਸੀ ਅਤੇ ਉਸ ਨੇ ਯਾਕੂਬ ਦੇ ਲਈ ਇਨ੍ਹਾਂ ਸੱਤ ਪ੍ਰਾਣੀ ਨੂੰ ਜਨਮ ਦਿੱਤਾ। BSB BSB: These are the sons of Jacob born to Bilhah, whom Laban gave to his daughter Rachel—seven in all.
26 ULB ਯਾਕੂਬ ਦੇ ਨਿੱਜ ਵੰਸ਼ ਵਿੱਚੋਂ ਸਾਰੇ ਪ੍ਰਾਣੀ ਜਿਹੜੇ ਉਸ ਦੇ ਨਾਲ ਮਿਸਰ ਵਿੱਚ ਆਏ, ਉਸ ਦੀਆਂ ਨੂੰਹਾਂ ਤੋਂ ਬਿਨ੍ਹਾਂ ਛਿਆਹਠ ਪ੍ਰਾਣੀ ਸਨ। BSB BSB: All those belonging to Jacob who came to Egypt—his direct descendants, besides the wives of Jacob’s sons—numbered sixty-six persons.
27 ULB ਯੂਸੁਫ਼ ਦੇ ਪੁੱਤਰ ਜਿਹੜੇ ਉਸ ਤੋਂ ਮਿਸਰ ਵਿੱਚ ਜੰਮੇ ਦੋ ਪ੍ਰਾਣੀ ਸਨ। ਇਸ ਤਰ੍ਹਾਂ ਉਹ ਸਾਰੇ ਜਿਹੜੇ ਯਾਕੂਬ ਦੇ ਘਰਾਣੇ ਤੋਂ ਮਿਸਰ ਵਿੱਚ ਆਏ ਸਨ, ਸੱਤਰ ਪ੍ਰਾਣੀ ਸਨ। BSB BSB: And with the two sons who had been born to Joseph in Egypt, the members of Jacob’s family who went to Egypt were seventy in all.
28 ULB ਉਸ ਨੇ ਯਹੂਦਾਹ ਨੂੰ ਯੂਸੁਫ਼ ਦੇ ਕੋਲ ਆਪਣੇ ਅੱਗੇ-ਅੱਗੇ ਭੇਜਿਆ ਤਾਂ ਜੋ ਉਹ ਉਸ ਨੂੰ ਗੋਸ਼ਨ ਦਾ ਰਾਹ ਵਿਖਾਵੇ, ਅਤੇ ਓਹ ਗੋਸ਼ਨ ਦੇ ਦੇਸ਼ ਵਿੱਚ ਆਏ। BSB BSB: Now Jacob had sent Judah ahead of him to Joseph to get directions to Goshen. When Jacob’s family arrived in the land of Goshen,
29 ULB ਤਦ ਯੂਸੁਫ਼ ਨੇ ਆਪਣਾ ਰਥ ਜੋੜਿਆ ਅਤੇ ਆਪਣੇ ਪਿਤਾ ਇਸਰਾਏਲ ਨੂੰ ਮਿਲਣ ਲਈ ਗੋਸ਼ਨ ਨੂੰ ਗਿਆ ਅਤੇ ਉਸ ਦੇ ਅੱਗੇ ਹਾਜ਼ਰ ਹੋਇਆ ਅਤੇ ਉਸ ਦੇ ਗਲ੍ਹ ਲੱਗਾ ਅਤੇ ਬਹੁਤ ਦੇਰ ਤੱਕ ਉਸ ਦੇ ਗਲ੍ਹ ਨਾਲ ਲੱਗ ਕੇ ਰੋਇਆ। BSB BSB: Joseph prepared his chariot and went there to meet his father Israel. Joseph presented himself to him, embraced him, and wept profusely.
30 ULB ਫੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਹੁਣ ਮੈਨੂੰ ਮਰਨ ਦੇ ਕਿਉਂ ਜੋ ਮੈਂ ਤੇਰਾ ਮੂੰਹ ਵੇਖ ਲਿਆ ਹੈ ਕਿ ਤੂੰ ਅਜੇ ਜੀਉਂਦਾ ਹੈ। BSB BSB: Then Israel said to Joseph, “Finally I can die, now that I have seen your face and know that you are still alive!”
31 ULB ਤਦ ਯੂਸੁਫ਼ ਨੇ ਆਪਣੇ ਭਰਾਵਾਂ ਅਤੇ ਆਪਣੇ ਪਿਤਾ ਦੇ ਘਰਾਣੇ ਨੂੰ ਆਖਿਆ, ਮੈਂ ਫ਼ਿਰਊਨ ਕੋਲ ਖ਼ਬਰ ਦੇਣ ਜਾਂਦਾ ਹਾਂ ਅਤੇ ਉਸ ਨੂੰ ਆਖਾਂਗਾ ਕਿ ਮੇਰੇ ਭਰਾ ਅਤੇ ਮੇਰੇ ਪਿਤਾ ਦਾ ਘਰਾਣਾ, ਜਿਹੜਾ ਕਨਾਨ ਦੇਸ਼ ਵਿੱਚ ਸੀ, ਮੇਰੇ ਕੋਲ ਆ ਗਿਆ ਹੈ। BSB BSB: Joseph said to his brothers and to his father’s household, “I will go up and inform Pharaoh: ‘My brothers and my father’s household from the land of Canaan have come to me.
32 ULB ਓਹ ਮਨੁੱਖ ਆਜੜੀ ਹਨ ਕਿਉਂ ਜੋ ਓਹ ਪਸ਼ੂਆਂ ਨੂੰ ਪਾਲਣ ਵਾਲੇ ਹਨ ਅਤੇ ਓਹ ਆਪਣੇ ਇੱਜੜ ਅਤੇ ਵੱਗ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ, ਨਾਲ ਲੈ ਕੇ ਆਏ ਹਨ। BSB BSB: The men are shepherds; they raise livestock, and they have brought their flocks and herds and all that they own.’
33 ULB ਜਦ ਫ਼ਿਰਊਨ ਤੁਹਾਨੂੰ ਬੁਲਾਏ ਅਤੇ ਪੁੱਛੇ ਕਿ ਤੁਸੀਂ ਕੀ ਕੰਮ ਕਰਦੇ ਹੋ? BSB BSB: When Pharaoh summons you and asks, ‘What is your occupation?’
34 ULB ਤਦ ਤੁਸੀਂ ਇਹ ਆਖਣਾ, ਤੁਹਾਡੇ ਦਾਸ ਜਵਾਨੀ ਤੋਂ ਲੈ ਕੇ ਹੁਣ ਤੱਕ ਪਸ਼ੂ ਪਾਲਦੇ ਰਹੇ ਹਨ, ਅਸੀਂ ਵੀ ਅਤੇ ਸਾਡੇ ਪਿਓ ਦਾਦੇ ਵੀ ਤਦ ਤੁਸੀਂ ਗੋਸ਼ਨ ਦੇਸ਼ ਵਿੱਚ ਵੱਸ ਜਾਓਗੇ ਕਿਉਂ ਜੋ ਮਿਸਰੀ ਸਾਰੇ ਆਜੜੀਆਂ ਤੋਂ ਘਿਰਣਾ ਕਰਦੇ ਹਨ। BSB BSB: you are to say, ‘Your servants have raised livestock ever since our youth—both we and our fathers.’ Then you will be allowed to settle in the land of Goshen, since all shepherds are detestable to the Egyptians.”