1 ULB ਯਾਕੂਬ ਨੇ ਆਪਣੇ ਪੁੱਤਰਾਂ ਨੂੰ ਸੱਦ ਕੇ ਆਖਿਆ, ਇਕੱਠੇ ਹੋ ਜਾਓ ਤਾਂ ਜੋ ਮੈਂ ਤੁਹਾਨੂੰ ਦੱਸਾਂ, ਜੋ ਤੁਹਾਡੇ ਉੱਤੇ ਆਉਣ ਵਾਲਿਆਂ ਦਿਨਾਂ ਵਿੱਚ ਬੀਤੇਗਾ। BSB BSB: Then Jacob called for his sons and said, “Gather around so that I can tell you what will happen to you in the days to come:
2 ULB ਯਾਕੂਬ ਦੇ ਪੁੱਤਰੋ ਇਕੱਠੇ ਹੋ ਜਾਓ, ਸੁਣੋ, ਅਤੇ ਆਪਣੇ ਪਿਤਾ ਇਸਰਾਏਲ ਦੀ ਸੁਣੋ। BSB BSB: Come together and listen, O sons of Jacob; listen to your father Israel.
3 ULB ਰਊਬੇਨ ਤੂੰ ਮੇਰਾ ਪਹਿਲੌਠਾ ਪੁੱਤਰ ਹੈਂ, ਮੇਰਾ ਬਲ ਤੇ ਮੇਰੀ ਸ਼ਕਤੀ ਦਾ ਮੁੱਢ ਹੈਂ। ਤੂੰ ਇੱਜ਼ਤ ਵਿੱਚ ਉੱਤਮ ਤੇ ਜ਼ੋਰ ਵਿੱਚ ਵੀ ਉੱਤਮ ਹੈਂ। BSB BSB: Reuben, you are my firstborn, my might, and the beginning of my strength, excelling in honor, excelling in power.
4 ULB ਤੂੰ ਜਲ ਵਾਂਗੂੰ ਉਬਲਣ ਵਾਲਾ ਹੈ, ਪਰ ਤੂੰ ਉੱਚੀ ਪਦਵੀ ਨਾ ਪਾਵੇਂਗਾ ਕਿਉਂ ਜੋ ਤੂੰ ਆਪਣੇ ਪਿਤਾ ਦੇ ਮੰਜੇ ਉੱਤੇ ਚੜ੍ਹ ਗਿਆ। ਤਦ ਤੂੰ ਉਹ ਨੂੰ ਭਰਿਸ਼ਟ ਕੀਤਾ। ਉਹ ਮੇਰੇ ਬਿਸਤਰੇ ਉੱਤੇ ਚੜ੍ਹ ਗਿਆ। BSB BSB: Uncontrolled as the waters, you will no longer excel, because you went up to your father’s bed, onto my couch, and defiled it.
5 ULB ਸ਼ਿਮਓਨ ਅਤੇ ਲੇਵੀ ਭਰਾ-ਭਰਾ ਹਨ, ਉਨ੍ਹਾਂ ਦੀਆਂ ਤਲਵਾਰਾਂ ਜ਼ੁਲਮ ਦੇ ਸ਼ਸਤਰ ਹਨ। BSB BSB: Simeon and Levi are brothers; their swords are weapons of violence.
6 ULB ਹੇ ਮੇਰੇ ਮਨ, ਉਨ੍ਹਾਂ ਦੀ ਸੰਗਤ ਵਿੱਚ ਨਾ ਜਾ। ਹੇ ਮੇਰੀ ਮਹਿਮਾ, ਉਨ੍ਹਾਂ ਦੀ ਸਭਾ ਵਿੱਚ ਨਾ ਰਲ, ਕਿਉਂ ਜੋ ਉਨ੍ਹਾਂ ਨੇ ਆਪਣੇ ਕ੍ਰੋਧ ਵਿੱਚ ਮਨੁੱਖਾਂ ਨੂੰ ਵੱਢ ਛੱਡਿਆ ਅਤੇ ਆਪਣੇ ਢੀਠਪੁਣੇ ਵਿੱਚ ਬਲ਼ਦਾਂ ਦੀਆਂ ਸੜਾਂ ਵੱਢ ਦਿੱਤੀਆਂ। BSB BSB: May I never enter their council; may I never join their assembly. For they kill men in their anger, and hamstring oxen on a whim.
7 ULB ਉਨ੍ਹਾਂ ਦਾ ਕ੍ਰੋਧ ਸਰਾਪਿਆ ਜਾਵੇ, ਕਿਉਂ ਜੋ ਉਹ ਭਿਅੰਕਰ ਸੀ; ਨਾਲੇ ਉਨ੍ਹਾਂ ਦਾ ਰੋਹ, ਕਿਉਂ ਜੋ ਉਹ ਕਠੋਰ ਸੀ। ਮੈਂ ਉਨ੍ਹਾਂ ਨੂੰ ਯਾਕੂਬ ਵਿੱਚ ਅਲੱਗ-ਅਲੱਗ ਕਰ ਛੱਡਾਂਗਾ ਅਤੇ ਉਨ੍ਹਾਂ ਨੂੰ ਇਸਰਾਏਲ ਵਿੱਚ ਖਿੰਡਾ ਦਿਆਂਗਾ। BSB BSB: Cursed be their anger, for it is strong, and their wrath, for it is cruel! I will disperse them in Jacob and scatter them in Israel.
8 ULB ਹੇ ਯਹੂਦਾਹ ਤੇਰੇ ਭਰਾ ਤੇਰਾ ਧੰਨਵਾਦ ਕਰਨਗੇ, ਤੇਰਾ ਹੱਥ ਤੇਰੇ ਵੈਰੀਆਂ ਦੀ ਧੌਣ ਉੱਤੇ ਹੋਵੇਗਾ; ਤੇਰੇ ਪਿਤਾ ਦੇ ਪੁੱਤਰ ਤੇਰੇ ਅੱਗੇ ਨੀਵੇਂ ਹੋਣਗੇ। BSB BSB: Judah, your brothers shall praise you. Your hand shall be on the necks of your enemies; your father’s sons shall bow down to you.
9 ULB ਯਹੂਦਾਹ ਸ਼ੇਰ ਦਾ ਬੱਚਾ ਹੈ। ਮੇਰੇ ਪੁੱਤਰ ਤੂੰ ਸ਼ਿਕਾਰ ਮਾਰ ਕੇ ਆਇਆ। ਉਹ ਸ਼ੇਰ ਦੀ ਤਰ੍ਹਾਂ ਸਗੋਂ ਸ਼ੇਰਨੀ ਦੀ ਤਰ੍ਹਾਂ ਦੱਬ ਕੇ ਬੈਠ ਗਿਆ। ਫਿਰ ਕੌਣ ਉਹ ਨੂੰ ਛੇੜੇਗਾ? BSB BSB: Judah is a young lion—my son, you return from the prey. Like a lion he crouches and lies down; like a lioness, who dares to rouse him?
10 ULB ਯਹੂਦਾਹ ਤੋਂ ਆੱਸਾ ਅਲੱਗ ਨਾ ਹੋਵੇਗਾ ਨਾ ਉਸ ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ, ਜਦ ਤੱਕ ਸ਼ਾਂਤੀ ਦਾਤਾ ਨਾ ਆਵੇ ਅਤੇ ਲੋਕਾਂ ਦੀ ਆਗਿਆਕਾਰੀ ਉਸੇ ਵੱਲ ਹੋਵੇਗੀ। BSB BSB: The scepter will not depart from Judah, nor the staff from between his feet, until Shiloh comes and the allegiance of the nations is his.
11 ULB ਉਹ ਆਪਣੇ ਗਧੇ ਨੂੰ ਦਾਖ਼ ਦੀ ਬੇਲ ਨਾਲ ਅਤੇ ਆਪਣੀ ਗਧੀ ਦੇ ਬੱਚੇ ਨੂੰ ਦਾਖ਼ ਦੇ ਉੱਤਮ ਬੂਟੇ ਨਾਲ ਬੰਨ੍ਹੇਗਾ। ਉਸ ਨੇ ਆਪਣੇ ਬਸਤਰ ਨੂੰ ਮਧ ਵਿੱਚ ਅਤੇ ਆਪਣਾ ਪਹਿਰਾਵਾ ਅੰਗੂਰਾਂ ਦੇ ਰਸ ਵਿੱਚ ਧੋਤਾ ਹੈ। BSB BSB: He ties his donkey to the vine, his colt to the choicest branch. He washes his garments in wine, his robes in the blood of grapes.
12 ULB ਉਹ ਦੀਆਂ ਅੱਖਾਂ ਮਧ ਨਾਲ ਲਾਲ ਅਤੇ ਉਹ ਦੇ ਦੰਦ ਦੁੱਧ ਨਾਲੋਂ ਚਿੱਟੇ ਹਨ। BSB BSB: His eyes are darker than wine, and his teeth are whiter than milk.
13 ULB ਜਬੁਲੂਨ ਸਮੁੰਦਰਾਂ ਦੇ ਘਾਟ ਉੱਤੇ ਵੱਸੇਗਾ ਅਤੇ ਉਹ ਬੇੜਿਆਂ ਦੀ ਬੰਦਰਗਾਹ ਹੋਵੇਗਾ ਤੇ ਉਸ ਦੀ ਹੱਦ ਸੀਦੋਨ ਤੱਕ ਹੋਵੇਗੀ। BSB BSB: Zebulun shall dwell by the seashore and become a harbor for ships; his border shall extend to Sidon.
14 ULB ਯੱਸ਼ਾਕਾਰ ਬਲਵੰਤ ਗਧਾ ਹੈ, ਜਿਹੜਾ ਵਾੜੇ ਦੇ ਪਸ਼ੂਆਂ ਵਿਚਕਾਰ ਸਹਿਮ ਕੇ ਬੈਠਦਾ ਹੈ, BSB BSB: Issachar is a strong donkey, lying down between the sheepfolds.
15 ULB ਅਤੇ ਉਸ ਨੇ ਇੱਕ ਅਰਾਮ ਦੀ ਥਾਂ ਵੇਖੀ ਕਿ ਉਹ ਚੰਗੀ ਹੈ ਅਤੇ ਉਹ ਦੇਸ਼ ਮਨ ਭਾਉਂਦਾ ਹੈ। ਤਦ ਉਸ ਨੇ ਆਪਣਾ ਮੋਢਾ ਭਾਰ ਚੁੱਕਣ ਨੂੰ ਨਿਵਾਇਆ ਅਤੇ ਉਹ ਇੱਕ ਬੇਗਾਰੀ ਕਰਨ ਵਾਲਾ ਬਣਿਆ। BSB BSB: He saw that his resting place was good and that his land was pleasant, so he bent his shoulder to the burden and submitted to labor as a servant.
16 ULB ਦਾਨ ਇਸਰਾਏਲ ਦੇ ਗੋਤਾਂ ਵਿੱਚੋਂ ਇੱਕ ਹੋ ਕੇ, ਆਪਣੇ ਲੋਕਾਂ ਦਾ ਨਿਆਂ ਕਰੇਗਾ। BSB BSB: Dan shall provide justice for his people as one of the tribes of Israel.
17 ULB ਦਾਨ ਮਾਰਗ ਉੱਤੇ ਸੱਪ ਸਗੋਂ ਰਸਤੇ ਵਿੱਚ ਫਨੀਅਰ ਸੱਪ ਹੋਵੇਗਾ, ਜਿਹੜਾ ਘੋੜੇ ਨੂੰ ਡੰਗ ਮਾਰਦਾ ਹੈ ਜਿਸ ਕਾਰਨ ਉਸ ਦਾ ਸਵਾਰ ਪਿੱਛੇ ਡਿੱਗ ਪੈਂਦਾ ਹੈ। BSB BSB: He will be a snake by the road, a viper in the path that bites the horse’s heels so that its rider tumbles backward.
18 ULB ਹੇ ਯਹੋਵਾਹ, ਮੈਂ ਤੇਰੇ ਛੁਟਕਾਰੇ ਨੂੰ ਉਡੀਕਿਆ ਹੈ। BSB BSB: I await Your salvation, O LORD.
19 ULB ਗਾਦ ਨੂੰ ਫ਼ੌਜਾਂ ਧੱਕਣਗੀਆਂ ਪਰ ਉਹ ਉਨ੍ਹਾਂ ਦੀ ਪਿੱਠ ਨੂੰ ਧੱਕੇਗਾ। BSB BSB: Gad will be attacked by raiders, but he will attack their heels.
20 ULB ਆਸੇਰ ਦੀ ਰੋਟੀ ਚਿਕਣੀ ਹੋਵੇਗੀ ਅਤੇ ਉਹ ਸੁਆਦਲੇ ਸ਼ਾਹੀ ਭੋਜਨ ਦੇਵੇਗਾ। BSB BSB: Asher’s food will be rich; he shall provide royal delicacies.
21 ULB ਨਫ਼ਤਾਲੀ ਛੱਡੀ ਹੋਈ ਹਰਨੀ ਹੈ, ਉਹ ਸੁੰਦਰ ਗੱਲਾਂ ਬੋਲਦਾ ਹੈ। BSB BSB: Naphtali is a doe set free that bears beautiful fawns.
22 ULB ਯੂਸੁਫ਼ ਇੱਕ ਫਲਦਾਇਕ ਦਾਖਲਤਾ ਹੈ, ਸੋਤੇ ਕੋਲ ਲੱਗੀ ਇੱਕ ਫਲਦਾਇਕ ਦਾਖ਼ਲਤਾ, ਜਿਸ ਦੀਆਂ ਟਹਿਣੀਆਂ ਕੰਧ ਉੱਤੋਂ ਦੀ ਚੜ੍ਹ ਜਾਂਦੀਆਂ ਹਨ। BSB BSB: Joseph is a fruitful vine—a fruitful vine by a spring, whose branches scale the wall.
23 ULB ਤੀਰ ਅੰਦਾਜ਼ਾਂ ਨੇ ਉਹ ਨੂੰ ਸਤਾਇਆ ਅਤੇ ਤੀਰ ਚਲਾਏ ਤੇ ਉਹ ਦੇ ਨਾਲ ਵੈਰ ਰੱਖਿਆ। BSB BSB: The archers attacked him with bitterness; they aimed at him in hostility.
24 ULB ਪਰ ਉਹ ਦਾ ਧਣੁਖ ਤਕੜਾ ਰਿਹਾ ਅਤੇ ਯਾਕੂਬ ਦੇ ਸ਼ਕਤੀਮਾਨ ਪਰਮੇਸ਼ੁਰ ਦੇ ਹੱਥੋਂ ਉਸ ਦੀਆਂ ਬਾਹਾਂ ਤੇ ਹੱਥ ਬਲਵੰਤ ਹਨ (ਉੱਥੋਂ ਹੀ ਅਯਾਲੀ ਅਰਥਾਤ ਇਸਰਾਏਲ ਦਾ ਪੱਥਰ ਆਵੇਗਾ) BSB BSB: Yet he steadied his bow, and his strong arms were tempered by the hands of the Mighty One of Jacob, in the name of the Shepherd, the Rock of Israel,
25 ULB ਤੇਰੇ ਪਿਤਾ ਦੇ ਪਰਮੇਸ਼ੁਰ ਤੋਂ, ਜਿਹੜਾ ਤੇਰੀ ਸਹਾਇਤਾ ਕਰੇਗਾ ਅਤੇ ਸਰਬ ਸ਼ਕਤੀਮਾਨ ਤੋਂ, ਜਿਹੜਾ ਤੈਨੂੰ ਬਰਕਤਾਂ ਦੇਵੇਗਾ, ਉੱਪਰੋਂ ਅਕਾਸ਼ ਦੀਆਂ ਬਰਕਤਾਂ, ਹੇਠਾਂ ਪਈਆਂ ਹੋਈਆਂ ਡੂੰਘਿਆਈਆਂ ਦੀਆਂ ਬਰਕਤਾਂ, ਛਾਤੀਆਂ ਤੇ ਕੁੱਖ ਦੀਆਂ ਬਰਕਤਾਂ, BSB BSB: by the God of your father who helps you, and by the Almighty who blesses you, with blessings of the heavens above, with blessings of the depths below, with blessings of the breasts and womb.
26 ULB ਤੇਰੇ ਪਿਤਾ ਦੀਆਂ ਬਰਕਤਾਂ, ਮੇਰੇ ਪਿਓ ਦਾਦਿਆਂ ਦੀਆਂ ਬਰਕਤਾਂ ਤੋਂ, ਸਗੋਂ ਸਦੀਪਕ ਪਰਬਤਾਂ ਦੇ ਬੰਨ੍ਹਿਆਂ ਤੱਕ ਵੱਧ ਗਈਆਂ। ਉਹ ਯੂਸੁਫ਼ ਦੇ ਸਿਰ ਉੱਤੇ ਸਗੋਂ ਉਹ ਦੀ ਖੋਪੜੀ ਉੱਤੇ ਹੋਣਗੀਆਂ ਜਿਹੜਾ ਆਪਣੇ ਭਰਾਵਾਂ ਵਿੱਚੋਂ ਅਲੱਗ ਕੀਤਾ ਗਿਆ। BSB BSB: The blessings of your father have surpassed the blessings of the ancient mountains and the bounty of the everlasting hills. May they rest on the head of Joseph, on the brow of the prince of his brothers.
27 ULB ਬਿਨਯਾਮੀਨ ਪਾੜਨ ਵਾਲਾ ਬਘਿਆੜ ਹੈ। ਸਵੇਰੇ ਉਹ ਸ਼ਿਕਾਰ ਖਾਵੇਗਾ ਅਤੇ ਸ਼ਾਮ ਨੂੰ ਲੁੱਟ ਵੰਡੇਗਾ। BSB BSB: Benjamin is a ravenous wolf; in the morning he devours the prey, in the evening he divides the plunder.”
28 ULB ਇਹ ਸਭ ਇਸਰਾਏਲ ਦੇ ਬਾਰਾਂ ਗੋਤ ਹਨ, ਇਹ ਉਹ ਬਚਨ ਹਨ ਜੋ ਉਨ੍ਹਾਂ ਦਾ ਪਿਤਾ ਉਨ੍ਹਾਂ ਨੂੰ ਬੋਲਿਆ, ਜਦ ਉਨ੍ਹਾਂ ਵਿੱਚੋਂ ਹਰ ਇੱਕ ਨੂੰ ਬਰਕਤ ਦਿੱਤੀ ਹਰ ਇੱਕ ਨੂੰ ਉਸ ਦੀ ਬਰਕਤ ਅਨੁਸਾਰ ਉਸ ਨੇ ਉਨ੍ਹਾਂ ਨੂੰ ਬਰਕਤ ਦਿੱਤੀ। BSB BSB: These are the tribes of Israel, twelve in all, and this was what their father said to them. He blessed them, and he blessed each one with a suitable blessing.
29 ULB ਫੇਰ ਉਸ ਨੇ ਉਨ੍ਹਾਂ ਨੂੰ ਆਗਿਆ ਦੇ ਕੇ ਆਖਿਆ, ਮੈਂ ਆਪਣੇ ਲੋਕਾਂ ਨੂੰ ਮਿਲਣ ਲਈ ਜਾਂਦਾ ਹਾਂ, ਮੈਨੂੰ ਮੇਰੇ ਪਿਓ ਦਾਦਿਆਂ ਨਾਲ ਉਸ ਗੁਫ਼ਾ ਵਿੱਚ ਜਿਹੜੀ ਅਫ਼ਰੋਨ ਹਿੱਤੀ ਦੀ ਪੈਲੀ ਵਿੱਚ ਹੈ, ਦੱਬਿਓ। BSB BSB: Then Jacob instructed them, “I am about to be gathered to my people. Bury me with my fathers in the cave in the field of Ephron the Hittite.
30 ULB ਅਰਥਾਤ ਉਸ ਗੁਫ਼ਾ ਵਿੱਚ ਜਿਹੜੀ ਮਕਫ਼ੀਲਾਹ ਦੀ ਪੈਲੀ ਵਿੱਚ ਮਮਰੇ ਦੇ ਅੱਗੇ ਕਨਾਨ ਦੇਸ਼ ਵਿੱਚ ਹੈ, ਜਿਹੜੀ ਪੈਲੀ ਅਬਰਾਹਾਮ ਨੇ ਅਫ਼ਰੋਨ ਹਿੱਤੀ ਤੋਂ ਕਬਰਿਸਤਾਨ ਦੀ ਨਿੱਜ ਭੂਮੀ ਹੋਣ ਲਈ ਸੀ। BSB BSB: The cave is in the field of Machpelah near Mamre, in the land of Canaan. This is the field Abraham purchased from Ephron the Hittite as a burial site.
31 ULB ਉੱਥੇ ਉਨ੍ਹਾਂ ਨੇ ਅਬਰਾਹਾਮ ਅਤੇ ਉਹ ਦੀ ਪਤਨੀ ਸਾਰਾਹ ਨੂੰ ਦੱਬਿਆ, ਉੱਥੇ ਉਨ੍ਹਾਂ ਨੇ ਇਸਹਾਕ ਅਤੇ ਉਹ ਦੀ ਪਤਨੀ ਰਿਬਕਾਹ ਨੂੰ ਦੱਬਿਆ ਅਤੇ ਉੱਥੇ ਮੈਂ ਲੇਆਹ ਨੂੰ ਦੱਬਿਆ। BSB BSB: There Abraham and his wife Sarah are buried, there Isaac and his wife Rebekah are buried, and there I buried Leah.
32 ULB ਮੈਂ ਉਸ ਪੈਲੀ ਅਤੇ ਉਸ ਗੁਫ਼ਾ ਨੂੰ ਜਿਹੜੀ ਉਸ ਦੇ ਵਿੱਚ ਹੈ, ਹੇਤ ਦੇ ਪੁੱਤਰਾਂ ਤੋਂ ਮੁੱਲ ਲਿਆ। BSB BSB: The field and the cave that is in it were purchased from the Hittites.”
33 ULB ਜਦ ਯਾਕੂਬ ਆਪਣੇ ਪੁੱਤਰਾਂ ਨੂੰ ਆਗਿਆ ਦੇ ਚੁੱਕਿਆ ਤਾਂ ਉਸ ਨੇ ਆਪਣੇ ਪੈਰ ਮੰਜੇ ਉੱਤੇ ਇਕੱਠੇ ਕਰ ਲਏ ਅਤੇ ਆਪਣੇ ਪ੍ਰਾਣ ਛੱਡ ਕੇ ਆਪਣੇ ਲੋਕਾਂ ਵਿੱਚ ਜਾ ਮਿਲਿਆ। BSB BSB: When Jacob had finished instructing his sons, he pulled his feet into the bed and breathed his last, and he was gathered to his people.