1 ULB ਯੂਸੁਫ਼ ਆਪਣੇ ਪਿਤਾ ਦੇ ਮੂੰਹ ਉੱਤੇ ਡਿੱਗ ਕੇ ਰੋਇਆ ਅਤੇ ਉਸ ਨੂੰ ਚੁੰਮਿਆ। BSB BSB: Then Joseph fell upon his father’s face, wept over him, and kissed him.
2 ULB ਫੇਰ ਯੂਸੁਫ਼ ਨੇ ਆਪਣੇ ਸੇਵਕਾਂ ਨੂੰ ਅਰਥਾਤ ਵੈਦਾਂ ਨੂੰ ਆਗਿਆ ਦਿੱਤੀ, ਕਿ ਉਹ ਉਸ ਦੇ ਪਿਤਾ ਵਿੱਚ ਸੁਗੰਧੀਆਂ ਭਰਨ ਇਸ ਲਈ ਉਨ੍ਹਾਂ ਵੈਦਾਂ ਨੇ ਇਸਰਾਏਲ ਵਿੱਚ ਸੁਗੰਧੀਆਂ ਭਰੀਆਂ। BSB BSB: And Joseph directed the physicians in his service to embalm his father Israel. So they embalmed him,
3 ULB ਅਤੇ ਜਦ ਉਸ ਦੇ ਚਾਲ੍ਹੀ ਦਿਨ ਪੂਰੇ ਹੋ ਗਏ, ਕਿਉਂ ਜੋ ਇਸੇ ਤਰ੍ਹਾਂ ਹੀ ਉਹ ਸੁਗੰਧੀਆਂ ਭਰਨ ਦੇ ਦਿਨ ਪੂਰੇ ਕਰਦੇ ਹੁੰਦੇ ਸਨ ਅਤੇ ਮਿਸਰੀ ਉਸ ਦੇ ਲਈ ਸੱਤਰ ਦਿਨ ਵਿਰਲਾਪ ਕਰਦੇ ਰਹੇ। BSB BSB: taking the forty days required to complete the embalming. And the Egyptians mourned for him seventy days.
4 ULB ਅਤੇ ਜਦ ਵਿਰਲਾਪ ਦੇ ਦਿਨ ਬੀਤ ਗਏ, ਤਦ ਯੂਸੁਫ਼ ਨੇ ਫ਼ਿਰਊਨ ਦੇ ਘਰਾਣੇ ਨੂੰ ਇਹ ਗੱਲ ਆਖੀ, ਕਿ ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਿਗਾਹ ਹੈ ਤਾਂ ਮੇਰੀ ਇਹ ਗੱਲ ਫ਼ਿਰਊਨ ਨੂੰ ਬੋਲੋ, BSB BSB: When the days of mourning had passed, Joseph said to Pharaoh’s court, “If I have found favor in your eyes, please tell Pharaoh that
5 ULB ਮੇਰੇ ਪਿਤਾ ਨੇ ਮੈਥੋਂ ਇਹ ਸਹੁੰ ਲਈ ਸੀ ਕਿ ਵੇਖ ਮੈਂ ਮਰਨ ਵਾਲਾ ਹਾਂ, ਮੈਨੂੰ ਉਸ ਕਬਰ ਵਿੱਚ ਜਿਸ ਨੂੰ ਮੈਂ ਆਪਣੇ ਲਈ ਕਨਾਨ ਦੇਸ਼ ਵਿੱਚ ਪੁੱਟਿਆ ਸੀ ਦੱਬੀਂ, ਇਸ ਲਈ ਹੁਣ ਮੈਨੂੰ ਉੱਥੇ ਜਾ ਕੇ ਆਪਣੇ ਪਿਤਾ ਨੂੰ ਦਫ਼ਨਾਉਣ ਦੀ ਇਜਾਜ਼ਤ ਦੇਵੇ ਅਤੇ ਇਸ ਤੋਂ ਬਾਅਦ ਮੈਂ ਮੁੜ ਆਵਾਂਗਾ। BSB BSB: my father made me swear an oath when he said, ‘I am about to die. You must bury me in the tomb that I dug for myself in the land of Canaan.’ Now let me go and bury my father, and then return.”
6 ULB ਤਦ ਫ਼ਿਰਊਨ ਨੇ ਆਖਿਆ, ਜਾ ਅਤੇ ਆਪਣੇ ਪਿਤਾ ਦੀ ਸਹੁੰ ਦੇ ਅਨੁਸਾਰ ਉਸ ਨੂੰ ਦਫ਼ਨਾ ਦੇ। BSB BSB: Pharaoh replied, “Go up and bury your father, as he made you swear to do.”
7 ULB ਇਸ ਲਈ ਯੂਸੁਫ਼ ਆਪਣੇ ਪਿਤਾ ਨੂੰ ਦਫ਼ਨਾਉਣ ਲਈ ਗਿਆ, ਅਤੇ ਉਸ ਦੇ ਨਾਲ ਫ਼ਿਰਊਨ ਦੇ ਸਾਰੇ ਸੇਵਕ, ਉਸ ਦੇ ਘਰਾਣੇ ਦੇ ਸਾਰੇ ਬਜ਼ੁਰਗ ਅਤੇ ਮਿਸਰ ਦੇਸ਼ ਦੇ ਸਾਰੇ ਬਜ਼ੁਰਗ ਗਏ। BSB BSB: Then Joseph went to bury his father, and all the servants of Pharaoh accompanied him—the elders of Pharaoh’s household and all the elders of the land of Egypt—
8 ULB ਅਤੇ ਯੂਸੁਫ਼ ਦਾ ਸਾਰਾ ਘਰਾਣਾ, ਉਸ ਦੇ ਭਰਾ ਅਤੇ ਉਸ ਦੇ ਪਿਤਾ ਦਾ ਘਰਾਣਾ ਵੀ ਗਏ, ਸਿਰਫ਼ ਉਨ੍ਹਾਂ ਦੇ ਬੱਚੇ, ਇੱਜੜ ਅਤੇ ਚੌਣੇ ਗੋਸ਼ਨ ਦੇਸ਼ ਵਿੱਚ ਰਹਿ ਗਏ। BSB BSB: along with all of Joseph’s household, and his brothers, and his father’s household. Only their children and flocks and herds were left in Goshen.
9 ULB ਉਸ ਦੇ ਨਾਲ ਰਥ ਵੀ ਅਤੇ ਸਵਾਰ ਵੀ ਗਏ ਇਸ ਤਰ੍ਹਾਂ ਵੱਡੀ ਭੀੜ ਹੋ ਗਈ। BSB BSB: Chariots and horsemen alike went up with him, and it was an exceedingly large procession.
10 ULB ਫਿਰ ਉਹ ਆਤਾਦ ਦੇ ਪਿੜ ਤੱਕ ਆਏ ਜਿਹੜਾ ਯਰਦਨ ਪਾਰ ਹੈ, ਉੱਥੇ ਉਨ੍ਹਾਂ ਨੇ ਬਹੁਤ ਜਿਆਦਾ ਅਤੇ ਡਾਢਾ ਵਿਰਲਾਪ ਕੀਤਾ ਅਤੇ ਬਹੁਤ ਰੋਏ, ਉਸ ਨੇ ਆਪਣੇ ਪਿਤਾ ਲਈ ਸੱਤ ਦਿਨ ਤੱਕ ਅਫ਼ਸੋਸ ਕੀਤਾ। BSB BSB: When they reached the threshing floor of Atad, which is across the Jordan, they lamented and wailed loudly, and Joseph mourned for his father seven days.
11 ULB ਉਸ ਦੇਸ਼ ਦੇ ਰਹਿਣ ਵਾਲੇ ਕਨਾਨੀਆਂ ਨੇ ਉਸ ਸੋਗ ਨੂੰ ਆਤਾਦ ਦੇ ਪਿੜ ਵਿੱਚ ਵੇਖਿਆ ਤਾਂ ਉਨ੍ਹਾਂ ਨੇ ਆਖਿਆ, ਮਿਸਰੀਆਂ ਦਾ ਇਹ ਭਾਰੀ ਸੋਗ ਹੈ ਇਸ ਕਾਰਨ ਉਸ ਦਾ ਨਾਮ ਆਬੇਲ ਮਿਸਰਾਈਮ ਰੱਖਿਆ ਗਿਆ, ਜਿਹੜਾ ਯਰਦਨ ਪਾਰ ਹੈ। BSB BSB: When the Canaanites of the land saw the mourning at the threshing floor of Atad, they said, “This is a solemn ceremony of mourning by the Egyptians.” Thus the place across the Jordan is called Abel-mizraim.
12 ULB ਉਸ ਦੇ ਪੁੱਤਰਾਂ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਸੀ। BSB BSB: So Jacob’s sons did as he had charged them.
13 ULB ਉਸ ਦੇ ਪੁੱਤਰ ਉਹ ਨੂੰ ਕਨਾਨ ਦੇਸ਼ ਵਿੱਚ ਲੈ ਗਏ ਅਤੇ ਉਹ ਨੂੰ ਮਕਫ਼ੀਲਾਹ ਦੀ ਪੈਲੀ ਦੀ ਗੁਫ਼ਾ ਵਿੱਚ ਦਫ਼ਨਾਇਆ, ਜਿਸ ਪੈਲੀ ਨੂੰ ਅਬਰਾਹਾਮ ਨੇ ਅਫਰੋਨ ਹਿੱਤੀ ਤੋਂ ਕਬਰ ਦੀ ਵਿਰਾਸਤ ਲਈ ਮਮਰੇ ਦੇ ਅੱਗੇ ਮੁੱਲ ਲਿਆ ਸੀ। BSB BSB: They carried him to the land of Canaan and buried him in the cave at Machpelah in the field near Mamre, which Abraham had purchased from Ephron the Hittite as a burial site.
14 ULB ਉਪਰੰਤ ਯੂਸੁਫ਼ ਆਪ ਅਤੇ ਉਸ ਦੇ ਭਰਾ ਅਤੇ ਸਭ ਜਿਹੜੇ ਉਸ ਦੇ ਨਾਲ ਉਸ ਦੇ ਪਿਤਾ ਨੂੰ ਦੱਬਣ ਲਈ ਗਏ ਸਨ ਉਸ ਦੇ ਪਿਤਾ ਨੂੰ ਦੱਬਣ ਦੇ ਮਗਰੋਂ ਮਿਸਰ ਨੂੰ ਮੁੜ ਆਏ। BSB BSB: After Joseph had buried his father, he returned to Egypt with his brothers and all who had gone with him to bury his father.
15 ULB ਜਦ ਯੂਸੁਫ਼ ਦੇ ਭਰਾਵਾਂ ਨੇ ਵੇਖਿਆ ਕਿ ਸਾਡਾ ਪਿਤਾ ਮਰ ਗਿਆ ਹੈ ਤਾਂ ਉਨ੍ਹਾਂ ਨੇ ਆਖਿਆ ਕਿ ਸ਼ਾਇਦ ਯੂਸੁਫ਼ ਸਾਡੇ ਨਾਲ ਵੈਰ ਕਰੇਗਾ ਅਤੇ ਉਹ ਸਾਥੋਂ ਸਾਡੀ ਬੁਰਿਆਈ ਦਾ ਬਦਲਾ ਜ਼ਰੂਰ ਲਵੇਗਾ, ਜਿਹੜੀ ਅਸੀਂ ਉਹ ਦੇ ਨਾਲ ਕੀਤੀ ਸੀ। BSB BSB: When Joseph’s brothers saw that their father was dead, they said, “What if Joseph bears a grudge? Then he will surely repay us for all the evil that we did to him.”
16 ULB ਉਨ੍ਹਾਂ ਨੇ ਯੂਸੁਫ਼ ਨੂੰ ਇਹ ਸੁਨੇਹਾ ਭੇਜਿਆ, ਕਿ ਤੁਹਾਡੇ ਪਿਤਾ ਨੇ ਆਪਣੀ ਮੌਤ ਤੋਂ ਪਹਿਲਾਂ ਇਹ ਆਗਿਆ ਦਿੱਤੀ ਸੀ, BSB BSB: So they sent word to Joseph, saying, “Before he died, your father commanded,
17 ULB ਯੂਸੁਫ਼ ਨੂੰ ਇਹ ਆਖਣਾ ਕਿ ਕਿਰਪਾ ਕਰ ਕੇ ਆਪਣੇ ਭਰਾਵਾਂ ਦੇ ਅਪਰਾਧ ਅਤੇ ਉਨ੍ਹਾਂ ਦੇ ਪਾਪ ਮਾਫ਼ ਕਰ ਦੇ ਕਿਉਂ ਜੋ ਉਨ੍ਹਾਂ ਨੇ ਤੁਹਾਡੇ ਨਾਲ ਬੁਰਿਆਈ ਕੀਤੀ, ਇਸ ਲਈ ਹੁਣ ਤੁਸੀਂ ਆਪਣੇ ਪਿਤਾ ਦੇ ਪਰਮੇਸ਼ੁਰ ਦੇ ਦਾਸਾਂ ਦੇ ਅਪਰਾਧ ਮਾਫ਼ ਕਰ ਦਿਓ ਤਾਂ ਯੂਸੁਫ਼ ਉਨ੍ਹਾਂ ਦੀਆਂ ਗੱਲਾਂ ਉੱਤੇ ਰੋ ਪਿਆ। BSB BSB: ‘This is what you are to say to Joseph: I beg you, please forgive the transgression and sin of your brothers, for they did you wrong.’ So now, Joseph, please forgive the transgression of the servants of the God of your father.” When their message came to him, Joseph wept.
18 ULB ਤਦ ਉਸ ਦੇ ਭਰਾ ਵੀ ਉਸ ਦੇ ਅੱਗੇ ਜਾ ਕੇ ਡਿੱਗ ਪਏ ਅਤੇ ਉਨ੍ਹਾਂ ਆਖਿਆ, ਵੇਖੋ ਅਸੀਂ ਤੁਹਾਡੇ ਦਾਸ ਹਾਂ। BSB BSB: His brothers also came to him, bowed down before him, and said, “We are your slaves!”
19 ULB ਪਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ। ਭਲਾ, ਮੈਂ ਪਰਮੇਸ਼ੁਰ ਦੇ ਥਾਂ ਹਾਂ? BSB BSB: But Joseph replied, “Do not be afraid. Am I in the place of God?
21 ULB ਹੁਣ ਤੁਸੀਂ ਨਾ ਡਰੋ। ਮੈਂ ਤੁਹਾਡੀ ਅਤੇ ਤੁਹਾਡੇ ਬਾਲ ਬੱਚਿਆਂ ਦੀ ਪਾਲਣਾ ਕਰਾਂਗਾ। ਸੋ ਉਸ ਨੇ ਉਨ੍ਹਾਂ ਨੂੰ ਤਸੱਲੀ ਦਿੱਤੀ ਅਤੇ ਉਨ੍ਹਾਂ ਨੇ ਦਿਲਾਸਾ ਪਾਇਆ। BSB BSB: Therefore do not be afraid. I will provide for you and your little ones.” So Joseph reassured his brothers and spoke kindly to them.
22 ULB ਯੂਸੁਫ਼ ਆਪ ਅਤੇ ਉਸ ਦੇ ਪਿਤਾ ਦਾ ਘਰਾਣਾ ਮਿਸਰ ਦੇਸ਼ ਵਿੱਚ ਵੱਸਿਆ ਅਤੇ ਯੂਸੁਫ਼ ਇੱਕ ਸੌ ਦਸ ਸਾਲਾਂ ਤੱਕ ਜੀਉਂਦਾ ਰਿਹਾ। BSB BSB: Now Joseph and his father’s household remained in Egypt, and Joseph lived to the age of 110.
23 ULB ਯੂਸੁਫ਼ ਨੇ ਇਫ਼ਰਾਈਮ ਦੇ ਪੁੱਤਰਾਂ ਨੂੰ ਤੀਜੀ ਪੀੜ੍ਹੀ ਤੱਕ ਵੇਖਿਆ ਅਤੇ ਮਨੱਸ਼ਹ ਦੇ ਪੁੱਤਰ ਮਾਕੀਰ ਦੇ ਬੱਚਿਆਂ ਨੂੰ ਵੀ, ਯੂਸੁਫ਼ ਨੇ ਉਹਨਾਂ ਨੂੰ ਗੋਦ ਵਿੱਚ ਲਿਆ। BSB BSB: He saw Ephraim’s sons to the third generation, and indeed the sons of Machir son of Manasseh were brought up on Joseph’s knees.
24 ULB ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਉਹ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇਗਾ, ਜਿਸ ਦੀ ਸਹੁੰ ਉਸ ਨੇ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ। BSB BSB: Then Joseph said to his brothers, “I am about to die, but God will surely visit you and bring you up from this land to the land He promised on oath to Abraham, Isaac, and Jacob.”
25 ULB ਤਦ ਯੂਸੁਫ਼ ਨੇ ਇਸਰਾਏਲ ਦੇ ਪੁੱਤਰਾਂ ਤੋਂ ਇਹ ਸਹੁੰ ਲਈ ਕਿ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਉਸ ਦੇਸ਼ ਵਿੱਚ ਲੈ ਜਾਣਾ। BSB BSB: And Joseph made the sons of Israel take an oath and said, “God will surely attend to you, and then you must carry my bones up from this place.”
26 ULB ਯੂਸੁਫ਼ ਇੱਕ ਸੌ ਦਸ ਸਾਲਾਂ ਦਾ ਹੋ ਕੇ ਮਰ ਗਿਆ ਅਤੇ ਉਨ੍ਹਾਂ ਨੇ ਉਸ ਵਿੱਚ ਸੁਗੰਧੀਆਂ ਭਰੀਆਂ ਅਤੇ ਉਹ ਮਿਸਰ ਵਿੱਚ ਇੱਕ ਸੰਦੂਕ ਵਿੱਚ ਰੱਖਿਆ ਗਿਆ। BSB BSB: So Joseph died at the age of 110. And they embalmed his body and placed it in a coffin in Egypt.