1 ULB ਫਿਰ ਜਦ ਮਨੁੱਖ ਧਰਤੀ ਉੱਤੇ ਵਧਣ ਲੱਗ ਪਏ ਅਤੇ ਉਨ੍ਹਾਂ ਤੋਂ ਧੀਆਂ ਜੰਮੀਆਂ। BSB BSB: Now when men began to multiply on the face of the earth and daughters were born to them,
2 ULB ਤਦ ਪਰਮੇਸ਼ੁਰ ਦੇ ਪੁੱਤਰਾਂ ਨੇ ਮਨੁੱਖ ਦੀਆਂ ਧੀਆਂ ਨੂੰ ਵੇਖਿਆ ਕਿ ਉਹ ਸੋਹਣੀਆਂ ਹਨ, ਤਦ ਉਨ੍ਹਾਂ ਨੇ ਉਨ੍ਹਾਂ ਸਾਰੀਆਂ ਵਿੱਚੋਂ ਆਪਣੇ ਲਈ ਚੁਣ ਕੇ ਉਹਨਾਂ ਨਾਲ ਵਿਆਹ ਕਰ ਲਏ। BSB BSB: the sons of God saw that the daughters of men were beautiful, and they took as wives whomever they chose.
3 ULB ਯਹੋਵਾਹ ਨੇ ਆਖਿਆ, ਮੇਰਾ ਆਤਮਾ ਮਨੁੱਖ ਦੇ ਵਿਰੁੱਧ ਸਦਾ ਤੱਕ ਵਾਦ-ਵਿਵਾਦ ਨਹੀਂ ਕਰਦਾ ਰਹੇਗਾ ਕਿਉਂਕਿ ਉਹ ਸਰੀਰ ਹੀ ਹੈ, ਉਸ ਦੀ ਉਮਰ ਇੱਕ ਸੌ ਵੀਹ ਸਾਲਾਂ ਦੀ ਹੋਵੇਗੀ। BSB BSB: So the LORD said, “My Spirit will not contend with man forever, for he is mortal; his days shall be 120 years.”
4 ULB ਉਨ੍ਹਾਂ ਦਿਨਾਂ ਵਿੱਚ ਧਰਤੀ ਉੱਤੇ ਦੈਂਤ ਵੱਸਦੇ ਸਨ ਅਤੇ ਇਸ ਤੋਂ ਬਾਅਦ ਜਦ ਪਰਮੇਸ਼ੁਰ ਦੇ ਪੁੱਤਰ ਆਦਮੀ ਦੀਆਂ ਧੀਆਂ ਕੋਲ ਆਏ ਅਤੇ ਉਨ੍ਹਾਂ ਨੇ ਉਨ੍ਹਾਂ ਲਈ ਜੋ ਪੁੱਤਰ ਜਣੇ ਉਹ ਸੂਰਬੀਰ ਸਨ ਜਿਹੜੇ ਸ਼ੁਰੂ ਤੋਂ ਪ੍ਰਸਿੱਧ ਹੋਏ। BSB BSB: The Nephilim were on the earth in those days—and afterward as well—when the sons of God had relations with the daughters of men. And they bore them children who became the mighty men of old, men of renown.
6 ULB ਯਹੋਵਾਹ ਧਰਤੀ ਉੱਤੇ ਆਦਮੀ ਦੀ ਸਿਰਜਣਾ ਕਰਕੇ ਪਛਤਾਇਆ ਅਤੇ ਉਹ ਮਨ ਵਿੱਚ ਦੁਖੀ ਹੋਇਆ। BSB BSB: And the LORD regretted that He had made man on the earth, and He was grieved in His heart.
7 ULB ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਸ ਦੀ ਮੈਂ ਰਚਨਾ ਕੀਤੀ, ਹੈ, ਆਦਮੀ, ਡੰਗਰ, ਘਿੱਸਰਨ ਵਾਲੇ ਅਤੇ ਅਕਾਸ਼ ਦੇ ਪੰਛੀਆਂ ਨੂੰ ਵੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ, ਕਿਉਂ ਜੋ ਮੈਂ ਉਨ੍ਹਾਂ ਨੂੰ ਬਣਾ ਕੇ ਪਛਤਾਉਂਦਾ ਹਾਂ। BSB BSB: So the LORD said, “I will blot out man, whom I have created, from the face of the earth—every man and beast and crawling creature and bird of the air—for I am grieved that I have made them.”
8 ULB ਪਰ ਨੂਹ ਉੱਤੇ ਯਹੋਵਾਹ ਦੀ ਕਿਰਪਾ ਹੋਈ। BSB BSB: Noah, however, found favor in the eyes of the LORD.
9 ULB ਇਹ ਨੂਹ ਦੀ ਵੰਸ਼ਾਵਲੀ ਹੈ। ਨੂਹ ਇੱਕ ਧਰਮੀ ਮਨੁੱਖ ਸੀ, ਆਪਣੀ ਪੀੜ੍ਹੀ ਵਿੱਚ ਸੰਪੂਰਨ ਸੀ ਅਤੇ ਨੂਹ ਪਰਮੇਸ਼ੁਰ ਦੇ ਨਾਲ-ਨਾਲ ਚਲਦਾ ਸੀ। BSB BSB: This is the account of Noah. Noah was a righteous man, blameless in his generation; Noah walked with God.
10 ULB ਨੂਹ ਦੇ ਤਿੰਨ ਪੁੱਤਰ ਸਨ ਅਰਥਾਤ ਸ਼ੇਮ, ਹਾਮ ਅਤੇ ਯਾਫ਼ਥ। BSB BSB: And Noah had three sons: Shem, Ham, and Japheth.
11 ULB ਧਰਤੀ ਪਰਮੇਸ਼ੁਰ ਦੇ ਅੱਗੇ ਵਿਗੜੀ ਹੋਈ ਸੀ ਅਤੇ ਜ਼ੁਲਮ ਨਾਲ ਭਰੀ ਹੋਈ ਸੀ। BSB BSB: Now the earth was corrupt in the sight of God, and full of violence.
12 ULB ਤਦ ਪਰਮੇਸ਼ੁਰ ਨੇ ਧਰਤੀ ਨੂੰ ਵੇਖਿਆ ਅਤੇ ਵੇਖੋ ਉਹ ਵਿਗੜੀ ਹੋਈ ਸੀ, ਕਿਉਂ ਜੋ ਸਾਰੇ ਮਨੁੱਖਾਂ ਨੇ ਆਪਣੇ ਚਾਲ-ਚਲਣ ਨੂੰ ਧਰਤੀ ਉੱਤੇ ਵਿਗਾੜ ਲਿਆ ਸੀ। BSB BSB: And God looked upon the earth and saw that it was corrupt; for all living creatures on the earth had corrupted their ways.
13 ULB ਪਰਮੇਸ਼ੁਰ ਨੇ ਨੂਹ ਨੂੰ ਆਖਿਆ, ਮੈਂ ਸਾਰੇ ਪ੍ਰਾਣੀਆਂ ਨੂੰ ਨਾਸ਼ ਕਰਨ ਦਾ ਵਿਚਾਰ ਕਰ ਲਿਆ ਹੈ ਕਿਉਂ ਜੋ ਧਰਤੀ ਉਨ੍ਹਾਂ ਦੇ ਕਾਰਨ ਬੁਰਿਆਈ ਨਾਲ ਭਰ ਗਈ ਹੈ। ਵੇਖ ਮੈਂ ਉਨ੍ਹਾਂ ਨੂੰ ਧਰਤੀ ਦੇ ਸਮੇਤ ਨਾਸ਼ ਕਰ ਦਿਆਂਗਾ। BSB BSB: Then God said to Noah, “The end of all living creatures has come before Me, because through them the earth is full of violence. Now behold, I will destroy both them and the earth.
14 ULB ਤੂੰ ਗੋਫ਼ਰ ਦੀ ਲੱਕੜੀ ਤੋਂ ਆਪਣੇ ਲਈ ਇੱਕ ਕਿਸ਼ਤੀ ਬਣਾ। ਤੂੰ ਉਸ ਕਿਸ਼ਤੀ ਵਿੱਚ ਕੋਠੜੀਆਂ ਬਣਾਈਂ ਅਤੇ ਤੂੰ ਉਸ ਨੂੰ ਅੰਦਰੋਂ ਬਾਹਰੋਂ ਰਾਲ ਨਾਲ ਲਿੱਪੀਂ। BSB BSB: Make for yourself an ark of gopher wood; make rooms in the ark and coat it with pitch inside and out.
15 ULB ਉਹ ਨੂੰ ਇਸੇ ਤਰ੍ਹਾਂ ਬਣਾਈਂ, ਭਈ ਕਿਸ਼ਤੀ ਦੀ ਲੰਬਾਈ ਤਿੰਨ ਸੌ ਹੱਥ, ਉਹ ਦੀ ਚੌੜਾਈ ਪੰਜਾਹ ਹੱਥ ਅਤੇ ਉਹ ਦੀ ਉਚਾਈ ਤੀਹ ਹੱਥ ਹੋਵੇ। BSB BSB: And this is how you are to build it: The ark is to be 300 cubits long, 50 cubits wide, and 30 cubits high.
16 ULB ਤੂੰ ਕਿਸ਼ਤੀ ਵਿੱਚ ਇੱਕ ਖਿੜ੍ਹਕੀ ਬਣਾਈਂ ਅਤੇ ਉਸ ਦੇ ਇੱਕ ਹੱਥ ਉੱਪਰੋਂ ਉਸ ਦੀ ਛੱਤ ਬਣਾਈਂ ਅਤੇ ਕਿਸ਼ਤੀ ਦੇ ਇੱਕ ਪਾਸੇ ਇੱਕ ਦਰਵਾਜ਼ਾ ਬਣਾਈਂ ਅਤੇ ਉਸ ਦੀਆਂ ਤਿੰਨ ਮੰਜ਼ਲਾਂ ਬਣਾਈਂ। BSB BSB: You are to make a roof for the ark, finish its walls a cubit from the top, place a door in the side of the ark, and build lower, middle, and upper decks.
17 ULB ਵੇਖ ਮੈਂ, ਹਾਂ, ਮੈਂ ਹੀ ਪਾਣੀ ਦੀ ਪਰਲੋ ਧਰਤੀ ਉੱਤੇ ਲਿਆ ਰਿਹਾ ਹਾਂ ਤਾਂ ਜੋ ਸਾਰੇ ਸਰੀਰਾਂ ਨੂੰ ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਹੈ, ਅਕਾਸ਼ ਦੇ ਹੇਠੋਂ ਨਾਸ਼ ਕਰ ਦਿਆਂ। ਉਹ ਸਭ ਕੁਝ ਜਿਹੜਾ ਧਰਤੀ ਉੱਤੇ ਹੈ, ਪ੍ਰਾਣ ਛੱਡ ਦੇਵੇਗਾ। BSB BSB: And behold, I will bring floodwaters upon the earth to destroy every creature under the heavens that has the breath of life. Everything on the earth will perish.
18 ULB ਪਰ ਮੈਂ ਆਪਣਾ ਨੇਮ ਤੇਰੇ ਨਾਲ ਬੰਨ੍ਹਾਂਗਾ। ਤੂੰ ਕਿਸ਼ਤੀ ਵਿੱਚ ਆਪਣੇ ਪੁੱਤਰਾਂ, ਆਪਣੀ ਪਤਨੀ ਅਤੇ ਆਪਣੀਆਂ ਨੂੰਹਾਂ ਨਾਲ ਜਾਵੀਂ। BSB BSB: But I will establish My covenant with you, and you will enter the ark—you and your sons and your wife and your sons’ wives with you.
19 ULB ਤੂੰ ਸਾਰੇ ਜੀਉਂਦੇ ਪ੍ਰਾਣੀਆਂ ਵਿੱਚੋਂ ਇੱਕ-ਇੱਕ ਜੋੜਾ ਅਰਥਾਤ ਨਰ ਅਤੇ ਮਾਦਾ ਕਿਸ਼ਤੀ ਵਿੱਚ ਲੈ ਲਈਂ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੇ ਨਾਲ ਜੀਉਂਦਾ ਰੱਖ ਸਕੇਂ। BSB BSB: And you are to bring two of every living creature into the ark—male and female—to keep them alive with you.
20 ULB ਪੰਛੀਆਂ ਦੀ ਹਰੇਕ ਪ੍ਰਜਾਤੀ, ਡੰਗਰ ਦੀ ਹਰੇਕ ਪ੍ਰਜਾਤੀ, ਅਤੇ ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਵਿੱਚੋਂ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਸਾਰਿਆਂ ਵਿੱਚੋਂ ਇੱਕ-ਇੱਕ ਜੋੜਾ ਤੇਰੇ ਨਾਲ ਆਉਣਗੇ ਤਾਂ ਜੋ ਉਹ ਤੇਰੇ ਨਾਲ ਜੀਉਂਦੇ ਰਹਿਣ। BSB BSB: Two of every kind of bird and animal and crawling creature will come to you to be kept alive.
21 ULB ਤੂੰ ਆਪਣੇ ਲਈ ਹਰ ਪ੍ਰਕਾਰ ਦੇ ਭੋਜਨ ਪਦਾਰਥਾਂ ਵਿੱਚੋਂ ਕੁਝ ਲੈ ਲੈ ਅਤੇ ਉਸ ਨੂੰ ਆਪਣੇ ਕੋਲ ਇਕੱਠਾ ਕਰ। ਉਹ ਤੇਰੇ ਲਈ ਅਤੇ ਉਨ੍ਹਾਂ ਦੇ ਲਈ ਭੋਜਨ ਹੋਵੇਗਾ। BSB BSB: You are also to take for yourself every kind of food that is eaten and gather it as food for yourselves and for the animals.”
22 ULB ਤਦ ਨੂਹ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਪਰਮੇਸ਼ੁਰ ਨੇ ਉਸ ਨੂੰ ਹੁਕਮ ਦਿੱਤਾ ਸੀ। BSB BSB: So Noah did everything precisely as God had commanded him.