1 ULB ਫੇਰ ਯਹੋਵਾਹ ਨੇ ਨੂਹ ਨੂੰ ਆਖਿਆ, ਤੂੰ ਅਤੇ ਤੇਰਾ ਸਾਰਾ ਘਰਾਣਾ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਇਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ। BSB BSB: Then the LORD said to Noah, “Go into the ark, you and all your family, because I have found you righteous in this generation.
2 ULB ਸਾਰੇ ਸ਼ੁੱਧ ਪਸ਼ੂਆਂ ਵਿੱਚੋਂ ਸੱਤ-ਸੱਤ ਨਰ ਅਤੇ ਮਾਦਾ ਆਪਣੇ ਨਾਲ ਲੈ ਲੈ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ ਦੋ-ਦੋ ਨਰ ਅਤੇ ਮਾਦਾ। BSB BSB: You are to take with you seven pairs of every kind of clean animal, a male and its mate; a pair of every kind of unclean animal, a male and its mate;
3 ULB ਅਤੇ ਅਕਾਸ਼ ਦੇ ਪੰਛੀਆਂ ਵਿੱਚੋਂ ਸੱਤ-ਸੱਤ ਨਰ ਮਾਦਾ ਲੈ ਤਾਂ ਜੋ ਸਾਰੀ ਧਰਤੀ ਉੱਤੇ ਅੰਸ ਜੀਉਂਦੀ ਰਹੇ। BSB BSB: and seven pairs of every kind of bird of the air, male and female, to preserve their offspring on the face of all the earth.
4 ULB ਕਿਉਂਕਿ ਸੱਤ ਦਿਨ ਬਾਅਦ ਮੈਂ ਧਰਤੀ ਉੱਤੇ ਚਾਲ੍ਹੀ ਦਿਨ, ਚਾਲ੍ਹੀ ਰਾਤ ਮੀਂਹ ਵਰਾਉਣ ਵਾਲਾ ਹਾਂ ਅਤੇ ਮੈਂ ਸਾਰੇ ਪ੍ਰਾਣੀਆਂ ਨੂੰ ਜਿਹਨਾਂ ਦੀ ਮੈਂ ਸਿਰਜਣਾ ਕੀਤੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ। BSB BSB: For seven days from now I will send rain on the earth for forty days and forty nights, and I will wipe from the face of the earth every living thing I have made.”
5 ULB ਤਦ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਨੂਹ ਨੇ ਸਭ ਕੁਝ ਉਸੇ ਤਰ੍ਹਾਂ ਹੀ ਕੀਤਾ। BSB BSB: And Noah did all that the LORD had commanded him.
6 ULB ਨੂਹ ਦੀ ਉਮਰ ਛੇ ਸੌ ਸਾਲਾਂ ਦਾ ਸੀ ਜਦ ਪਰਲੋ ਧਰਤੀ ਉੱਤੇ ਆਈ। BSB BSB: Now Noah was 600 years old when the floodwaters came upon the earth.
7 ULB ਅਤੇ ਨੂਹ, ਉਹ ਦੇ ਪੁੱਤਰ, ਉਹ ਦੀ ਪਤਨੀ ਅਤੇ ਉਹ ਦੀਆਂ ਨੂੰਹਾਂ ਜਲ ਪਰਲੋ ਦੇ ਕਾਰਨ ਉਹ ਦੇ ਨਾਲ ਕਿਸ਼ਤੀ ਵਿੱਚ ਗਏ। BSB BSB: And Noah and his wife, with his sons and their wives, entered the ark to escape the waters of the flood.
8 ULB ਸ਼ੁੱਧ ਪਸ਼ੂਆਂ ਵਿੱਚੋਂ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ, ਪੰਛੀਆਂ ਵਿੱਚੋਂ, ਸਭ ਜ਼ਮੀਨ ਉੱਤੇ ਘਿੱਸਰਨ ਵਾਲਿਆਂ ਵਿੱਚੋਂ BSB BSB: The clean and unclean animals, the birds, and everything that crawls along the ground
9 ULB ਦੋ-ਦੋ ਅਰਥਾਤ ਨਰ ਮਾਦਾ ਕਿਸ਼ਤੀ ਵਿੱਚ ਨੂਹ ਕੋਲ ਗਏ ਜਿਵੇਂ ਪਰਮੇਸ਼ੁਰ ਨੇ ਨੂਹ ਨੂੰ ਆਗਿਆ ਦਿੱਤੀ ਸੀ। BSB BSB: came to Noah to enter the ark, two by two, male and female, as God had commanded Noah.
10 ULB ਤਦ ਅਜਿਹਾ ਹੋਇਆ ਕਿ ਸੱਤ ਦਿਨਾਂ ਦੇ ਬਾਅਦ ਪਰਲੋ ਦਾ ਪਾਣੀ ਧਰਤੀ ਉੱਤੇ ਆਇਆ। BSB BSB: And after seven days the floodwaters came upon the earth.
11 ULB ਨੂਹ ਦੇ ਜੀਵਨ ਦੇ ਛੇ ਸੌਵੇਂ ਸਾਲ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ, ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਤੇ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ BSB BSB: In the six hundredth year of Noah’s life, on the seventeenth day of the second month, all the fountains of the great deep burst forth, and the floodgates of the heavens were opened.
12 ULB ਅਤੇ ਧਰਤੀ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤ ਵਰਖਾ ਹੁੰਦੀ ਰਹੀ। BSB BSB: And the rain fell upon the earth for forty days and forty nights.
13 ULB ਉਸੇ ਦਿਨ ਨੂਹ, ਸ਼ੇਮ, ਹਾਮ, ਯਾਫ਼ਥ ਨੂਹ ਦੇ ਪੁੱਤਰ, ਨੂਹ ਦੀ ਪਤਨੀ ਅਤੇ ਉਹ ਦੀਆਂ ਤਿੰਨੇ ਨੂੰਹਾਂ ਉਹ ਦੇ ਨਾਲ ਕਿਸ਼ਤੀ ਵਿੱਚ ਦਾਖ਼ਿਲ ਹੋਏ। BSB BSB: On that very day Noah entered the ark, along with his sons Shem, Ham, and Japheth, and his wife, and the three wives of his sons—
14 ULB ਹਰੇਕ ਜੰਗਲੀ ਜਾਨਵਰ, ਹਰੇਕ ਧਰਤੀ ਉੱਤੇ ਘਿੱਸਰਨ ਵਾਲਾ, ਹਰੇਕ ਕਿਸਮ ਦੇ ਪੰਛੀ ਉਸ ਕਿਸ਼ਤੀ ਦੇ ਵਿੱਚ ਦਾਖਿਲ ਹੋਏ। BSB BSB: they and every kind of wild animal, livestock, crawling creature, bird, and winged creature.
15 ULB ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਸੀ, ਸਾਰੇ ਪ੍ਰਾਣੀ ਉਹਨਾਂ ਦੀਆਂ ਪ੍ਰਜਾਤੀਆਂ ਵਿੱਚੋਂ ਜੋੜਾ-ਜੋੜਾ ਕਿਸ਼ਤੀ ਵਿੱਚ ਨੂਹ ਕੋਲ ਆਏ। BSB BSB: They came to Noah to enter the ark, two by two of every creature with the breath of life.
16 ULB ਨਰ-ਮਾਦਾ ਸਾਰੇ ਪ੍ਰਾਣੀਆਂ ਵਿੱਚੋਂ ਆਏ, ਜਿਵੇਂ ਪਰਮੇਸ਼ੁਰ ਨੇ ਆਗਿਆ ਦਿੱਤੀ ਸੀ। ਤਦ ਯਹੋਵਾਹ ਨੇ ਕਿਸ਼ਤੀ ਦਾ ਦਰਵਾਜ਼ਾ ਬੰਦ ਕਰ ਦਿੱਤਾ। BSB BSB: And they entered, the male and female of every living thing, as God had commanded Noah. Then the LORD shut him in.
17 ULB ਪਰਲੋ ਚਾਲ੍ਹੀ ਦਿਨ ਤੱਕ ਧਰਤੀ ਉੱਤੇ ਰਹੀ ਅਤੇ ਪਾਣੀ ਵੱਧ ਗਿਆ, ਜਿਸ ਕਾਰਨ ਕਿਸ਼ਤੀ ਪਾਣੀ ਉੱਪਰ ਚੁੱਕੀ ਗਈ ਅਤੇ ਉਹ ਧਰਤੀ ਉੱਤੋਂ ਉਤਾਹਾਂ ਹੋ ਗਈ। BSB BSB: For forty days the flood kept coming on the earth, and the waters rose and lifted the ark high above the earth.
18 ULB ਫੇਰ ਪਾਣੀ ਹੀ ਪਾਣੀ ਹੋ ਗਿਆ ਅਤੇ ਉਹ ਧਰਤੀ ਉੱਤੇ ਬਹੁਤ ਹੀ ਵੱਧ ਗਿਆ, ਅਤੇ ਕਿਸ਼ਤੀ ਪਾਣੀ ਦੇ ਉੱਤੇ ਤਰਦੀ ਰਹੀ। BSB BSB: So the waters continued to surge and rise greatly on the earth, and the ark floated on the surface of the waters.
19 ULB ਅਤੇ ਧਰਤੀ ਦੇ ਉੱਤੇ ਪਾਣੀ ਹੀ ਪਾਣੀ ਹੋ ਗਿਆ ਅਤੇ ਸਾਰੇ ਉੱਚੇ ਉੱਚੇ ਪਹਾੜ ਜੋ ਸਾਰੇ ਅਕਾਸ਼ ਦੇ ਹੇਠ ਸਨ, ਢੱਕੇ ਗਏ। BSB BSB: Finally, the waters completely prevailed upon the earth, so that all the high mountains under all the heavens were covered.
20 ULB ਪਾਣੀ ਉਨ੍ਹਾਂ ਤੋਂ ਪੰਦਰਾਂ ਹੱਥ ਹੋਰ ਉੱਚਾ ਹੋ ਗਿਆ, ਅਤੇ ਪਹਾੜ ਵੀ ਡੁੱਬ ਗਏ। BSB BSB: The waters rose and covered the mountaintops to a depth of fifteen cubits.
21 ULB ਸਾਰੇ ਪ੍ਰਾਣੀ ਜਿਹੜੇ ਧਰਤੀ ਉੱਤੇ ਚਲਦੇ ਸਨ, ਕੀ ਪੰਛੀ, ਕੀ ਡੰਗਰ, ਸਾਰੇ ਜੰਗਲੀ ਜਾਨਵਰ ਅਤੇ ਸਾਰੇ ਜੀਅ-ਜੰਤੂ ਜਿਨ੍ਹਾਂ ਨਾਲ ਧਰਤੀ ਭਰੀ ਹੋਈ ਸੀ ਮਰ ਗਏ ਅਤੇ ਸਾਰੇ ਮਨੁੱਖ ਵੀ। BSB BSB: And every living thing that moved upon the earth perished—birds, livestock, animals, every creature that swarms upon the earth, and all mankind.
22 ULB ਜਿਨ੍ਹਾਂ ਵਿੱਚ ਜੀਵਨ ਦਾ ਸਾਹ ਸੀ ਜਿਹੜੇ ਧਰਤੀ ਉੱਤੇ ਸਨ, ਉਹ ਸਾਰੇ ਮਰ ਗਏ। BSB BSB: Of all that was on dry land, everything that had the breath of life in its nostrils died.
23 ULB ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ, ਕੀ ਆਦਮੀ, ਕੀ ਡੰਗਰ, ਕੀ ਘਿੱਸਰਨ ਵਾਲਾ ਅਤੇ ਕੀ ਅਕਾਸ਼ ਦਾ ਪੰਛੀ ਸਭ ਮਿਟ ਗਏ। ਉਹ ਧਰਤੀ ਤੋਂ ਮਿਟ ਗਏ, ਪਰ ਨੂਹ ਅਤੇ ਜਿੰਨ੍ਹੇ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਉਹ ਬਚ ਗਏ। BSB BSB: And every living thing on the face of the earth was destroyed—man and livestock, crawling creatures and birds of the air; they were blotted out from the earth, and only Noah and those with him in the ark remained.
24 ULB ਡੇਢ ਸੌ ਦਿਨਾਂ ਤੱਕ ਧਰਤੀ ਉੱਤੇ ਪਾਣੀ ਹੀ ਪਾਣੀ ਰਿਹਾ। BSB BSB: And the waters prevailed upon the earth for 150 days.