1 ULB ਪਰਮੇਸ਼ੁਰ ਨੇ ਨੂਹ ਅਤੇ ਉਹ ਦੇ ਪੁੱਤਰਾਂ ਨੂੰ ਇਹ ਆਖ ਕੇ ਅਸੀਸ ਦਿੱਤੀ, ਫਲੋ ਅਤੇ ਵਧੋ ਅਤੇ ਧਰਤੀ ਨੂੰ ਭਰ ਦਿਉ BSB BSB: And God blessed Noah and his sons and said to them, “Be fruitful and multiply and fill the earth.
2 ULB ਤੁਹਾਡਾ ਡਰ ਅਤੇ ਭੈ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਹਰੇਕ ਪ੍ਰਾਣੀ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਤੇ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ, ਕਿਉਂ ਜੋ ਉਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ। BSB BSB: The fear and dread of you will fall on every living creature on the earth, every bird of the air, every creature that crawls on the ground, and all the fish of the sea. They are delivered into your hand.
3 ULB ਹਰੇਕ ਚੱਲਣ ਵਾਲਾ ਪ੍ਰਾਣੀ ਜਿਸ ਦੇ ਵਿੱਚ ਜੀਵਨ ਹੈ, ਤੁਹਾਡੇ ਭੋਜਨ ਲਈ ਹੈ। ਜਿਵੇਂ ਮੈਂ ਤੁਹਾਨੂੰ ਸਾਗ ਪੱਤ ਦਿੱਤਾ ਸੀ, ਉਸੇ ਤਰ੍ਹਾਂ ਹੁਣ ਸਭ ਕੁਝ ਦਿੰਦਾ ਹਾਂ। BSB BSB: Everything that lives and moves will be food for you; just as I gave you the green plants, I now give you all things.
4 ULB ਪਰ ਮਾਸ ਨੂੰ ਪ੍ਰਾਣ ਸਮੇਤ ਅਰਥਾਤ ਲਹੂ ਸਮੇਤ ਤੁਸੀਂ ਨਾ ਖਾਇਓ। BSB BSB: But you must not eat meat with its lifeblood still in it.
5 ULB ਮੈਂ ਜ਼ਰੂਰ ਹੀ ਤੁਹਾਡੇ ਲਹੂ ਅਰਥਾਤ ਪ੍ਰਾਣ ਦਾ ਬਦਲਾ ਲਵਾਂਗਾ, ਹਰ ਇੱਕ ਜੰਗਲੀ ਜਾਨਵਰ ਅਤੇ ਮਨੁੱਖ ਦੋਵਾਂ ਤੋਂ ਉਸ ਦਾ ਬਦਲਾ ਲਵਾਂਗਾ ਅਤੇ ਹਰੇਕ ਮਨੁੱਖ ਦੀ ਜਾਨ ਦਾ ਬਦਲਾ ਮੈਂ ਉਸ ਦੇ ਭਰਾ ਤੋਂ ਲਵਾਂਗਾ। BSB BSB: And surely I will require the life of any man or beast by whose hand your lifeblood is shed. I will demand an accounting from anyone who takes the life of his fellow man:
6 ULB ਜੋ ਮਨੁੱਖ ਦਾ ਲਹੂ ਵਹਾਵੇਗਾ, ਉਸ ਦਾ ਲਹੂ ਮਨੁੱਖ ਦੇ ਹੱਥੋਂ ਵਹਾਇਆ ਜਾਵੇਗਾ ਕਿਉਂਕਿ ਪਰਮੇਸ਼ੁਰ ਨੇ ਮਨੁੱਖ ਨੂੰ ਆਪਣੇ ਹੀ ਸਰੂਪ ਵਿੱਚ ਰਚਿਆ ਸੀ। BSB BSB: Whoever sheds the blood of man, by man his blood will be shed; for in His own image God has made mankind.
7 ULB ਤੁਸੀਂ ਫਲੋ ਅਤੇ ਵਧੋ ਅਤੇ ਧਰਤੀ ਉੱਤੇ ਆਪਣੀ ਸੰਤਾਨ ਨੂੰ ਪੈਦਾ ਕਰਕੇ ਉਸ ਨੂੰ ਭਰ ਦਿਉ। BSB BSB: But as for you, be fruitful and multiply; spread out across the earth and multiply upon it.”
9 ULB ਮੈਂ, ਵੇਖੋ, ਮੈਂ ਹੀ ਆਪਣਾ ਨੇਮ ਤੁਹਾਡੇ ਨਾਲ ਅਤੇ ਤੁਹਾਡੇ ਬਾਅਦ ਤੁਹਾਡੀ ਅੰਸ ਨਾਲ ਬੰਨ੍ਹਾਂਗਾ, BSB BSB: “Behold, I now establish My covenant with you and your descendants after you,
10 ULB ਅਤੇ ਹਰੇਕ ਜੀਉਂਦੇ ਪ੍ਰਾਣੀ ਨਾਲ ਜੋ ਤੁਹਾਡੇ ਸੰਗ ਹੈ, ਅਰਥਾਤ ਹਰੇਕ ਪੰਛੀ, ਪਸ਼ੂ, ਧਰਤੀ ਦੇ ਹਰੇਕ ਜਾਨਵਰ, ਸਗੋਂ ਹਰ ਇੱਕ ਦੇ ਨਾਲ ਜਿਹੜਾ ਕਿਸ਼ਤੀ ਤੋਂ ਨਿੱਕਲਿਆ ਹੈ। BSB BSB: and with every living creature that was with you—the birds, the livestock, and every beast of the earth—every living thing that came out of the ark.
11 ULB ਮੈਂ ਆਪਣਾ ਨੇਮ ਤੁਹਾਡੇ ਨਾਲ ਬੰਨ੍ਹਦਾ ਹਾਂ ਕਿ ਸਾਰੇ ਪ੍ਰਾਣੀਆਂ ਦਾ ਨਾਸ਼ ਫੇਰ ਕਦੇ ਜਲ ਪਰਲੋ ਨਾਲ ਨਹੀਂ ਕੀਤਾ ਜਾਵੇਗਾ ਅਤੇ ਧਰਤੀ ਦਾ ਨਾਸ਼ ਕਰਨ ਲਈ ਫੇਰ ਕਦੇ ਜਲ ਪਰਲੋ ਨਾ ਆਵੇਗੀ। BSB BSB: And I establish My covenant with you: Never again will all life be cut off by the waters of a flood; never again will there be a flood to destroy the earth.”
12 ULB ਤਦ ਪਰਮੇਸ਼ੁਰ ਨੇ ਆਖਿਆ, ਇਹ ਉਸ ਨੇਮ ਦਾ ਨਿਸ਼ਾਨ ਹੈ ਜਿਹੜਾ ਮੈਂ ਆਪਣੇ ਅਤੇ ਤੁਹਾਡੇ ਅਤੇ ਹਰੇਕ ਜੀਵ-ਜੰਤੂ ਨਾਲ ਜੋ ਤੁਹਾਡੇ ਸੰਗ ਹੈ, ਪੀੜ੍ਹੀਓਂ ਪੀੜ੍ਹੀ ਸਦਾ ਲਈ ਦਿੰਦਾ ਹਾਂ। BSB BSB: And God said, “This is the sign of the covenant I am making between Me and you and every living creature with you, a covenant for all generations to come:
13 ULB ਮੈਂ ਬੱਦਲਾਂ ਵਿੱਚ ਆਪਣੀ ਸਤਰੰਗੀ ਪੀਂਘ ਰੱਖੀ ਹੈ। ਇਹ ਮੇਰੇ ਅਤੇ ਧਰਤੀ ਦੇ ਵਿਚਕਾਰ ਨੇਮ ਦੀ ਨਿਸ਼ਾਨੀ ਹੋਵੇਗੀ। BSB BSB: I have set My rainbow in the clouds, and it will be a sign of the covenant between Me and the earth.
14 ULB ਜਦੋਂ ਮੈਂ ਧਰਤੀ ਉੱਤੇ ਬੱਦਲਾਂ ਨੂੰ ਲਿਆਵਾਂਗਾ ਤਦ ਇਹ ਸਤਰੰਗੀ ਪੀਂਘ ਬੱਦਲਾਂ ਵਿੱਚ ਵਿਖਾਈ ਦੇਵੇਗੀ। BSB BSB: Whenever I form clouds over the earth and the rainbow appears in the clouds,
15 ULB ਅਤੇ ਮੈਂ ਆਪਣੇ ਨੇਮ ਨੂੰ ਜੋ ਮੇਰੇ ਅਤੇ ਤੁਹਾਡੇ ਵਿਚਕਾਰ ਅਤੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ, ਯਾਦ ਕਰਾਂਗਾ ਅਤੇ ਅਜਿਹੀ ਜਲ ਪਰਲੋ ਫੇਰ ਕਦੇ ਨਾ ਹੋਵੇਗੀ ਜਿਹੜੀ ਸਾਰੇ ਪ੍ਰਾਣੀਆਂ ਦਾ ਨਾਸ਼ ਕਰੇ। BSB BSB: I will remember My covenant between Me and you and every living creature of every kind. Never again will the waters become a flood to destroy all life.
16 ULB ਬੱਦਲ ਵਿੱਚ ਇਸ ਸਤਰੰਗੀ ਪੀਂਘ ਨੂੰ ਵੇਖ ਕੇ ਮੈਂ ਉਸ ਸਦੀਪਕ ਨੇਮ ਨੂੰ ਯਾਦ ਕਰਾਂਗਾ ਜਿਹੜਾ ਮੇਰੇ ਅਤੇ ਧਰਤੀ ਦੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ। BSB BSB: And whenever the rainbow appears in the clouds, I will see it and remember the everlasting covenant between God and every living creature of every kind that is on the earth.”
17 ULB ਫਿਰ ਪਰਮੇਸ਼ੁਰ ਨੇ ਨੂਹ ਨੂੰ ਕਿਹਾ, ਇਹ ਉਸ ਨੇਮ ਦਾ ਨਿਸ਼ਾਨ ਹੈ ਜੋ ਮੈਂ ਆਪਣੇ ਅਤੇ ਧਰਤੀ ਦੇ ਸਾਰੇ ਪ੍ਰਾਣੀਆਂ ਦੇ ਵਿਚਕਾਰ ਠਹਿਰਾਇਆ ਹੈ। BSB BSB: So God said to Noah, “This is the sign of the covenant that I have established between Me and every creature on the earth.”
18 ULB ਨੂਹ ਦੇ ਪੁੱਤਰ ਜਿਹੜੇ ਕਿਸ਼ਤੀ ਵਿੱਚੋਂ ਨਿੱਕਲੇ ਉਹ ਸ਼ੇਮ, ਹਾਮ ਅਤੇ ਯਾਫ਼ਥ ਸਨ ਅਤੇ ਹਾਮ ਕਨਾਨ ਦਾ ਪਿਤਾ ਸੀ। BSB BSB: The sons of Noah who came out of the ark were Shem, Ham, and Japheth. And Ham was the father of Canaan.
19 ULB ਇਹ ਨੂਹ ਦੇ ਤਿੰਨ ਪੁੱਤਰ ਸਨ ਅਤੇ ਇਨ੍ਹਾਂ ਤੋਂ ਹੀ ਸਾਰੀ ਧਰਤੀ ਆਬਾਦ ਹੋਈ। BSB BSB: These three were the sons of Noah, and from them the whole earth was populated.
21 ULB ਉਸ ਨੇ ਮਧ ਪੀਤੀ ਅਤੇ ਮਤਵਾਲਾ ਹੋ ਗਿਆ, ਅਤੇ ਤੰਬੂ ਦੇ ਵਿੱਚ ਨੰਗਾ ਪੈ ਗਿਆ। BSB BSB: But when he drank some of its wine, he became drunk and uncovered himself inside his tent.
22 ULB ਤਦ ਕਨਾਨ ਦੇ ਪਿਤਾ ਹਾਮ ਨੇ ਆਪਣੇ ਪਿਤਾ ਦਾ ਨੰਗੇਜ਼ ਵੇਖਿਆ ਅਤੇ ਉਸ ਨੇ ਆਪਣੇ ਦੋਹਾਂ ਭਰਾਵਾਂ ਨੂੰ ਜੋ ਬਾਹਰ ਸਨ, ਜਾ ਕੇ ਦੱਸਿਆ। BSB BSB: And Ham, the father of Canaan, saw his father’s nakedness and told his two brothers outside.
23 ULB ਤਦ ਸ਼ੇਮ ਅਤੇ ਯਾਫ਼ਥ ਨੇ ਕੱਪੜਾ ਲੈ ਕੇ ਆਪਣੇ ਦੋਹਾਂ ਮੋਢਿਆਂ ਤੇ ਰੱਖਿਆ ਅਤੇ ਪੁੱਠੇ ਪੈਰੀਂ ਜਾ ਕੇ ਆਪਣੇ ਪਿਤਾ ਦਾ ਨੰਗੇਜ਼ ਢੱਕਿਆ। ਉਨ੍ਹਾਂ ਦੇ ਮੂੰਹ ਪਿਛਲੇ ਪਾਸੇ ਨੂੰ ਸਨ, ਇਸ ਲਈ ਉਨ੍ਹਾਂ ਨੇ ਆਪਣੇ ਪਿਤਾ ਦੇ ਨੰਗੇਜ਼ ਨੂੰ ਨਾ ਵੇਖਿਆ। BSB BSB: Then Shem and Japheth took a garment and placed it across their shoulders, and walking backward, they covered their father’s nakedness. Their faces were turned away so that they did not see their father’s nakedness.
24 ULB ਜਦ ਨੂਹ ਦਾ ਨਸ਼ਾ ਉਤਰ ਗਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਉਸ ਦੇ ਛੋਟੇ ਪੁੱਤਰ ਨੇ ਉਸ ਦੇ ਨਾਲ ਕੀ ਕੀਤਾ ਸੀ। BSB BSB: When Noah awoke from his drunkenness and learned what his youngest son had done to him,
25 ULB ਤਦ ਉਸ ਨੇ ਆਖਿਆ, ਕਨਾਨ ਸਰਾਪੀ ਹੈ। ਉਹ ਆਪਣੇ ਭਰਾਵਾਂ ਦੇ ਦਾਸਾਂ ਦਾ ਦਾਸ ਹੋਵੇਗਾ। BSB BSB: he said, “Cursed be Canaan! A servant of servants shall he be to his brothers.”
26 ULB ਉਸ ਨੇ ਇਹ ਵੀ ਆਖਿਆ, ਸ਼ੇਮ ਦਾ ਪਰਮੇਸ਼ੁਰ ਯਹੋਵਾਹ ਧੰਨ ਹੋਵੇ ਅਤੇ ਕਨਾਨ ਸ਼ੇਮ ਦਾ ਦਾਸ ਹੋਵੇ। BSB BSB: He also declared: “Blessed be the LORD, the God of Shem! May Canaan be the servant of Shem.
27 ULB ਪਰਮੇਸ਼ੁਰ ਯਾਫ਼ਥ ਦੀ ਪੀੜ੍ਹੀ ਨੂੰ ਵਧਾਵੇ, ਉਹ ਸ਼ੇਮ ਦੇ ਤੰਬੂਆਂ ਵਿੱਚ ਵੱਸੇ ਅਤੇ ਕਨਾਨ ਉਸ ਦਾ ਦਾਸ ਹੋਵੇ। BSB BSB: May God expand the territory of Japheth; may he dwell in the tents of Shem, and may Canaan be his servant.”
28 ULB ਪਰਲੋ ਤੋਂ ਬਾਅਦ ਨੂਹ ਤਿੰਨ ਸੌ ਪੰਜਾਹ ਸਾਲਾਂ ਤੱਕ ਜੀਉਂਦਾ ਰਿਹਾ BSB BSB: After the flood, Noah lived 350 years.
29 ULB ਅਤੇ ਨੂਹ ਦੀ ਸਾਰੀ ਉਮਰ ਨੌ ਸੌ ਪੰਜਾਹ ਸਾਲ ਹੋਈ, ਤਦ ਉਹ ਮਰ ਗਿਆ। BSB BSB: So Noah lived a total of 950 years, and then he died.