1 ULB ਮੈਂ ਆਪਣੇ ਪਹਿਰੇ ਉੱਤੇ ਖਲੋਵਾਂਗਾ ਅਤੇ ਬੁਰਜ ਉੱਤੇ ਖੜ੍ਹਾ ਰਹਾਂਗਾ ਅਤੇ ਵੇਖਾਂਗਾ ਤਾਂ ਜੋ ਮੈਂ ਜਾਣਾ ਕਿ ਉਹ ਮੈਨੂੰ ਕੀ ਆਖੇਗਾ ਅਤੇ ਮੈਂ ਆਪਣੇ ਉਲਾਹਮੇ ਦਾ ਕੀ ਉੱਤਰ ਦੇਵਾਂ। BSB BSB: I will stand at my guard post and station myself on the ramparts. I will watch to see what He will say to me, and how I should answer when corrected.
2 ULB ਯਹੋਵਾਹ ਨੇ ਮੈਨੂੰ ਉੱਤਰ ਦਿੱਤਾ ਅਤੇ ਆਖਿਆ, ਦਰਸ਼ਨ ਦੀਆਂ ਗੱਲਾਂ ਨੂੰ ਲਿਖ, ਸਗੋਂ ਪੱਟੀਆਂ ਉੱਤੇ ਸਾਫ਼-ਸਾਫ਼ ਲਿਖ, ਤਾਂ ਜੋ ਕੋਈ ਦੌੜਦਾ-ਦੌੜਦਾ ਵੀ ਉਸ ਨੂੰ ਪੜ੍ਹ ਸਕੇ। BSB BSB: Then the LORD answered me: “Write down this vision and clearly inscribe it on tablets, so that a herald may run with it.
3 ULB ਕਿਉਂ ਜੋ ਵੇਖ, ਇਸ ਦਰਸ਼ਨ ਦੀ ਗੱਲ ਤਾਂ ਇੱਕ ਠਹਿਰਾਏ ਹੋਏ ਸਮੇਂ ਤੇ ਪੂਰੀ ਹੋਣ ਵਾਲੀ ਹੈ, ਸਗੋਂ ਉਸ ਦੇ ਪੂਰੇ ਹੋਣ ਦਾ ਸਮਾਂ ਤੇਜ਼ੀ ਨਾਲ ਆਉਂਦਾ ਹੈ, ਇਸ ਵਿੱਚ ਧੋਖਾ ਨਹੀਂ ਹੋਵੇਗਾ, ਭਾਵੇਂ ਉਹ ਠਹਿਰਿਆ ਰਹੇ, ਤਾਂ ਵੀ ਉਹ ਦੀ ਉਡੀਕ ਕਰ, ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ। BSB BSB: For the vision awaits an appointed time; it testifies of the end and does not lie. Though it lingers, wait for it, since it will surely come and will not delay.
4 ULB ਵੇਖ, ਉਹ ਮਨ ਵਿੱਚ ਫੁੱਲਿਆ ਹੋਇਆ ਹੈ, ਉਹ ਦਾ ਮਨ ਸਿੱਧਾ ਨਹੀਂ ਹੈ, ਪਰ ਧਰਮੀ ਆਪਣੇ ਵਿਸ਼ਵਾਸ ਦੇ ਕਾਰਨ ਜੀਉਂਦਾ ਰਹੇਗਾ। BSB BSB: Look at the proud one; his soul is not upright—but the righteous will live by faith—
5 ULB ਮਧ ਧੋਖਾ ਦੇਣ ਵਾਲੀ ਹੈ, ਹੰਕਾਰੀ ਪੁਰਖ ਘਰ ਵਿੱਚ ਨਹੀਂ ਰਹਿੰਦਾ, ਉਹ ਪਤਾਲ ਵਾਂਗੂੰ ਆਪਣੀ ਲਾਲਸਾ ਵਧਾਉਂਦਾ ਹੈ ਅਤੇ ਉਹ ਮੌਤ ਵਰਗਾ ਹੈ ਅਤੇ ਉਹ ਕਦੇ ਨਹੀਂ ਰੱਜਦਾ, ਉਹ ਆਪਣੇ ਲਈ ਸਾਰੀਆਂ ਕੌਮਾਂ ਨੂੰ ਇੱਕਠਿਆਂ ਕਰਦਾ ਹੈ ਅਤੇ ਆਪਣੇ ਲਈ ਸਾਰੀਆਂ ਉੱਮਤਾਂ ਦੇ ਢੇਰ ਲਾਉਂਦਾ ਹੈ। BSB BSB: and wealth indeed betrays him. He is an arrogant man never at rest. He enlarges his appetite like Sheol, and like Death, he is never satisfied. He gathers all the nations to himself and collects all the peoples as his own.
6 ULB ਕੀ ਇਹ ਸਾਰੇ ਉਹ ਦੇ ਵਿਰੁੱਧ ਇੱਕ ਦ੍ਰਿਸ਼ਟਾਂਤ ਅਤੇ ਉਹ ਦੇ ਵਿਰੁੱਧ ਇੱਕ ਮਿਹਣਾ ਨਹੀਂ ਦੇਣਗੇ? ਉਹ ਆਖਣਗੇ, "ਹਾਇ ਉਸ ਨੂੰ, ਜੋ ਪਰਾਇਆ ਧਨ ਲੁੱਟ ਕੇ ਆਪਣੇ ਲਈ ਉਸ ਨੂੰ ਵਧਾਉਂਦਾ ਹੈ! ਜੋ ਪਰਾਏ ਮਾਲ ਦਾ ਭਾਰ ਆਪਣੇ ਉੱਤੇ ਲੱਦਦਾ ਹੈ! ਪਰ ਕਦ ਤੱਕ?" BSB BSB: Will not all of these take up a taunt against him, speaking with mockery and derision: ‘Woe to him who amasses what is not his and makes himself rich with many loans! How long will this go on?’
7 ULB ਕੀ ਤੇਰੇ ਦੇਣਦਾਰ ਅਚਾਨਕ ਨਾ ਉੱਠਣਗੇ ਅਤੇ ਉਹ ਜੋ ਤੈਨੂੰ ਮੁਸੀਬਤ ਵਿੱਚ ਪਾਉਣਗੇ, ਉਹ ਨਾ ਜਾਗਣਗੇ? ਕੀ ਤੂੰ ਉਹਨਾਂ ਲਈ ਲੁੱਟ ਦਾ ਮਾਲ ਨਾ ਹੋਵੇਂਗਾ? BSB BSB: Will not your creditors suddenly arise and those who disturb you awaken? Then you will become their prey.
8 ULB ਕਿਉਂ ਜੋ ਤੂੰ ਬਹੁਤੀਆਂ ਕੌਮਾਂ ਨੂੰ ਲੁੱਟ ਲਿਆ, ਇਸ ਲਈ ਉੱਮਤਾਂ ਦੇ ਬਚੇ ਹੋਏ ਲੋਕ ਤੈਨੂੰ ਵੀ ਲੁੱਟ ਲੈਣਗੇ, ਇਸ ਦਾ ਕਾਰਨ ਮਨੁੱਖਾਂ ਦਾ ਖ਼ੂਨ ਅਤੇ ਉਹ ਜ਼ੁਲਮ ਹੈ, ਜਿਹੜਾ ਤੂੰ ਇਸ ਦੇਸ਼, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਕੀਤਾ ਹੈ। BSB BSB: Because you have plundered many nations, the remnant of the people will plunder you—because of your bloodshed against man and your violence against the land, the city, and all their dwellers.
9 ULB ਹਾਇ ਉਸ ਨੂੰ, ਜੋ ਆਪਣੇ ਘਰਾਣੇ ਲਈ ਬੁਰਾ ਲਾਭ ਪ੍ਰਾਪਤ ਕਰੇ, ਤਾਂ ਜੋ ਉਹ ਆਪਣਾ ਆਲ੍ਹਣਾ ਉੱਚੇ ਸਥਾਨ ਤੇ ਰੱਖੇ, ਕਿ ਉਹ ਬਿਪਤਾ ਤੋਂ ਛੁਡਾਇਆ ਜਾਵੇ! BSB BSB: Woe to him who builds his house by unjust gain, to place his nest on high and escape the hand of disaster!
10 ULB ਕਿਉਂ ਜੋ ਤੂੰ ਬਹੁਤੀਆਂ ਉੱਮਤਾਂ ਨੂੰ ਵੱਢ ਕੇ ਆਪਣੇ ਘਰਾਣੇ ਲਈ ਸ਼ਰਮਿੰਦਗੀ ਦੀ ਯੋਜਨਾ ਬਣਾਈ, ਤੂੰ ਆਪਣੀ ਹੀ ਜਾਨ ਦਾ ਪਾਪ ਕੀਤਾ ਹੈ! BSB BSB: You have plotted shame for your house by cutting off many peoples and forfeiting your life.
11 ULB ਇਸ ਲਈ ਪੱਥਰ ਕੰਧ ਤੋਂ ਦੁਹਾਈ ਦੇਵੇਗਾ ਅਤੇ ਲੱਕੜੀ ਤੋਂ ਸ਼ਤੀਰ ਉੱਤਰ ਦੇਵੇਗਾ। BSB BSB: For the stones will cry out from the wall, and the rafters will echo it from the woodwork.
12 ULB ਹਾਇ ਉਸ ਨੂੰ, ਜੋ ਖ਼ੂਨ ਨਾਲ ਸ਼ਹਿਰ ਨੂੰ ਬਣਾਉਂਦਾ ਹੈ ਅਤੇ ਬੁਰਿਆਈ ਨਾਲ ਨਗਰ ਨੂੰ ਕਾਇਮ ਕਰਦਾ ਹੈ! BSB BSB: Woe to him who builds a city with bloodshed and establishes a town by iniquity!
13 ULB ਵੇਖੋ, ਕੀ ਇਹ ਸੈਨਾਂ ਦੇ ਯਹੋਵਾਹ ਵੱਲੋਂ ਨਹੀਂ ਹੁੰਦਾ ਹੈ ਕਿ ਲੋਕ ਮਿਹਨਤ ਤਾਂ ਕਰਦੇ ਹਨ,ਪਰ ਉਹ ਅੱਗ ਦਾ ਬਾਲਣ ਹੀ ਹੁੰਦੀ ਹੈ ਅਤੇ ਉੱਮਤਾਂ ਵਿਅਰਥ ਲਈ ਮਿਹਨਤ ਕਰਕੇ ਥੱਕ ਜਾਂਦੀਆਂ ਹਨ? BSB BSB: Is it not indeed from the LORD of Hosts that the labor of the people only feeds the fire, and the nations weary themselves in vain?
14 ULB ਧਰਤੀ ਤਾਂ ਯਹੋਵਾਹ ਦੇ ਪਰਤਾਪ ਦੇ ਗਿਆਨ ਨਾਲ ਭਰ ਜਾਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਪੂਰ ਹੈ। BSB BSB: For the earth will be filled with the knowledge of the glory of the LORD as the waters cover the sea.
15 ULB ਹਾਇ ਉਸ ਨੂੰ, ਜੋ ਆਪਣੇ ਗੁਆਂਢੀ ਨੂੰ ਮਧ ਦੇ ਕਟੋਰੇ ਤੋਂ ਪਿਲਾਉਂਦਾ ਹੈ ਅਤੇ ਉਸ ਨੂੰ ਵੀ ਮਤਵਾਲਾ ਕਰ ਦਿੰਦਾ ਹੈ, ਤਾਂ ਜੋ ਤੂੰ ਉਹਨਾਂ ਦੇ ਨੰਗੇਜ਼ ਨੂੰ ਵੇਖੇਂ! BSB BSB: Woe to him who gives drink to his neighbors, pouring it from the wineskin until they are drunk, in order to gaze at their nakedness!
16 ULB ਤੂੰ ਅਨਾਦਰ ਨਾਲ ਰੱਜੇਂਗਾ, ਪਰਤਾਪ ਨਾਲ ਨਹੀਂ, ਤੂੰ ਪੀ ਅਤੇ ਬੇਸੁੰਨਤ ਹੋ, ਯਹੋਵਾਹ ਦੇ ਸੱਜੇ ਹੱਥ ਦਾ ਕਟੋਰਾ ਘੁੰਮ ਕੇ ਤੇਰੇ ਉੱਤੇ ਆ ਪਵੇਗਾ ਅਤੇ ਅਨਾਦਰ ਤੇਰੇ ਪਰਤਾਪ ਨੂੰ ਢੱਕ ਲਵੇਗਾ, BSB BSB: You will be filled with shame instead of glory. You too must drink and expose your uncircumcision! The cup in the LORD’s right hand will come around to you, and utter disgrace will cover your glory.
17 ULB ਕਿਉਂ ਜੋ ਉਹ ਜ਼ੁਲਮ ਜਿਹੜਾ ਤੂੰ ਲਬਾਨੋਂਨ ਨਾਲ ਕੀਤਾ, ਤੈਨੂੰ ਢੱਕ ਲਵੇਗਾ ਅਤੇ ਉੱਥੋਂ ਦੇ ਪਸ਼ੂਆਂ ਉੱਤੇ ਕੀਤੀ ਹੋਈ ਬਰਬਾਦੀ, ਜਿਸਨੇ ਉਨ੍ਹਾਂ ਨੂੰ ਡਰਾਇਆ ਤੇਰੇ ਉੱਤੇ ਆ ਪਵੇਗੀ, ਇਹ ਮਨੁੱਖਾਂ ਦਾ ਲਹੂ ਵਹਾਉਣ ਅਤੇ ਉਸ ਜ਼ੁਲਮ ਦੇ ਕਾਰਨ ਹੋਵੇਗਾ, ਜਿਹੜਾ ਇਸ ਦੇਸ਼, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਹੋਇਆ। BSB BSB: For your violence against Lebanon will overwhelm you, and the destruction of animals will terrify you, because of your bloodshed against men and your violence against the land, the city, and all their dwellers.
18 ULB ਘੜੇ ਹੋਏ ਬੁੱਤ ਦਾ ਕੀ ਲਾਭ ਹੈ, ਜੋ ਉਸ ਦੇ ਬਣਾਉਣ ਵਾਲੇ ਨੇ ਉਸ ਨੂੰ ਘੜਿਆ ਹੈ? ਫੇਰ ਝੂਠ ਸਿਖਾਉਣ ਵਾਲੀ ਅਤੇ ਢਲੀ ਹੋਈ ਮੂਰਤ ਵਿੱਚ ਕੀ ਲਾਭ ਵੇਖ ਕੇ ਉਸ ਨੂੰ ਬਣਾਉਣ ਵਾਲਾ ਉਸ ਉੱਤੇ ਭਰੋਸਾ ਰੱਖਦਾ ਹੈ ਕਿ ਉਹ ਗੁੰਗੇ ਬੁੱਤ ਬਣਾਵੇ? BSB BSB: What use is an idol, that a craftsman should carve it—or an image, a teacher of lies? For its maker trusts in his own creation; he makes idols that cannot speak.
19 ULB ਹਾਇ ਉਹ ਨੂੰ ਜੋ ਲੱਕੜੀ ਨੂੰ ਆਖਦਾ ਹੈ, ਜਾਗ! ਗੁੰਗੇ ਪੱਥਰ ਨੂੰ, ਉੱਠ! ਭਲਾ, ਇਹ ਸਲਾਹ ਦੇ ਸਕਦਾ ਹੈ? ਵੇਖੋ, ਉਹ ਸੋਨੇ ਚਾਂਦੀ ਨਾਲ ਮੜ੍ਹਿਆ ਹੋਇਆ ਹੈ, ਪਰ ਉਸ ਦੇ ਵਿੱਚ ਕੋਈ ਸਾਹ ਨਹੀਂ। BSB BSB: Woe to him who says to wood, ‘Awake!’ or to silent stone, ‘Arise!’ Can it give guidance? Behold, it is overlaid with gold and silver, yet there is no breath in it at all.”
20 ULB ਪਰ ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਸਾਰੀ ਧਰਤੀ ਉਸ ਦੇ ਅੱਗੇ ਚੁੱਪ-ਚਾਪ ਰਹੇ। BSB BSB: But the LORD is in His holy temple; let all the earth be silent before Him.