1 ULB ਸ਼ਿਗਯੋਨੋਥ ਉੱਤੇ ਹਬੱਕੂਕ ਨਬੀ ਦੀ ਪ੍ਰਾਰਥਨਾ। BSB BSB: This is a prayer of Habakkuk the prophet, according to Shigionoth:
2 ULB ਹੇ ਯਹੋਵਾਹ, ਮੈਂ ਤੇਰੀ ਪ੍ਰਸਿੱਧੀ ਦੇ ਵਿਖੇ ਸੁਣਿਆ, ਅਤੇ ਡਰ ਗਿਆ। ਹੇ ਯਹੋਵਾਹ, ਵਰਤਮਾਨ ਸਮਿਆਂ ਵਿੱਚ ਆਪਣਾ ਕੰਮ ਬਹਾਲ ਕਰ, ਸਾਡੇ ਸਮੇਂ ਵਿੱਚ ਉਹ ਨੂੰ ਪ੍ਰਗਟ ਕਰ, ਆਪਣੇ ਕ੍ਰੋਧ ਵਿੱਚ ਵੀ ਦਯਾ ਨੂੰ ਯਾਦ ਰੱਖ! BSB BSB: O LORD, I have heard the report of You; I stand in awe, O LORD, of Your deeds. Revive them in these years; make them known in these years. In Your wrath, remember mercy!
4 ULB ਉਹ ਦੀ ਸ਼ੋਭਾ ਸੂਰਜ ਦੀ ਰੋਸ਼ਨੀ ਵਰਗੀ ਸੀ, ਉਸ ਦੇ ਹੱਥਾਂ ਵਿੱਚੋਂ ਕਿਰਨਾਂ ਚਮਕਦੀਆਂ ਸਨ, ਅਤੇ ਉੱਥੇ ਉਸ ਦੀ ਸਮਰੱਥਾ ਲੁਕੀ ਹੋਈ ਸੀ। BSB BSB: His radiance was like the sunlight; rays flashed from His hand, where His power is hidden.
5 ULB ਉਹ ਦੇ ਅੱਗੇ-ਅੱਗੇ ਬਵਾ ਚੱਲਦੀ ਸੀ, ਅਤੇ ਮਹਾਮਾਰੀ ਉਹ ਦੇ ਪੈਰਾਂ ਦੇ ਪਿੱਛੇ-ਪਿੱਛੇ ਚੱਲਦੀ ਸੀ! BSB BSB: Plague went before Him, and fever followed in His steps.
6 ULB ਉਹ ਖੜ੍ਹਾ ਹੋ ਗਿਆ ਅਤੇ ਧਰਤੀ ਦਾ ਮਾਪ ਲਿਆ, ਉਸ ਨੇ ਵੇਖਿਆ ਅਤੇ ਕੌਮਾਂ ਕੰਬ ਉੱਠੀਆਂ, ਸਨਾਤਨ ਪਹਾੜ ਢਹਿ ਗਏ, ਅਨਾਦੀ ਟਿੱਲੇ ਝੁੱਕ ਗਏ, ਉਹ ਦੇ ਮਾਰਗ ਸਦੀਪਕਾਲ ਦੇ ਹਨ। BSB BSB: He stood and measured the earth; He looked and startled the nations; the ancient mountains crumbled; the perpetual hills collapsed. His ways are everlasting.
7 ULB ਮੈਂ ਕੂਸ਼ ਦੇ ਤੰਬੂ ਕਸ਼ਟ ਹੇਠ ਵੇਖੇ, ਮਿਦਯਾਨ ਦੇ ਵਸੇਬੇ ਥਰਥਰਾ ਗਏ। BSB BSB: I saw the tents of Cushan in distress; the curtains of Midian were trembling.
8 ULB ਹੇ ਯਹੋਵਾਹ, ਕੀ ਤੂੰ ਨਦੀਆਂ ਤੋਂ ਗੁੱਸੇ ਹੋਇਆ? ਕੀ ਤੇਰਾ ਕ੍ਰੋਧ ਨਦੀਆਂ ਉੱਤੇ ਭੜਕਿਆ, ਜਾਂ ਤੇਰਾ ਕਹਿਰ ਸਮੁੰਦਰ ਉੱਤੇ ਸੀ, ਜਦ ਤੂੰ ਆਪਣੇ ਘੋੜਿਆਂ ਉੱਤੇ, ਅਤੇ ਆਪਣੇ ਛੁਡਾਉਣ ਵਾਲੇ ਰਥਾਂ ਉੱਤੇ ਸਵਾਰ ਸੀ? BSB BSB: Were You angry at the rivers, O LORD? Was Your wrath against the streams? Did You rage against the sea when You rode on Your horses, on Your chariots of salvation?
9 ULB ਤੇਰਾ ਧਣੁਖ ਖੋਲ ਵਿੱਚੋਂ ਕੱਢਿਆ ਗਿਆ, ਤੂੰ ਆਪਣੇ ਦੰਡ ਦੇ ਤੀਰਾਂ ਨੂੰ ਸਹੁੰ ਦੇ ਕੇ ਬੁਲਾਇਆ॥ ਸਲਹ॥ ਤੂੰ ਧਰਤੀ ਨੂੰ ਨਦੀਆਂ ਨਾਲ ਚੀਰ ਦਿੱਤਾ। BSB BSB: You brandished Your bow; You called for many arrows. Selah You split the earth with rivers.
10 ULB ਪਹਾੜਾਂ ਨੇ ਤੈਨੂੰ ਵੇਖਿਆ, ਉਹ ਘਬਰਾ ਗਏ, ਜ਼ੋਰ ਦਾ ਹੜ੍ਹ ਲੰਘ ਗਿਆ, ਡੁੰਘਿਆਈ ਗਰਜ਼ ਉੱਠੀ ਅਤੇ ਆਪਣੇ ਹੱਥ ਉਤਾਹਾਂ ਉਠਾਏ। BSB BSB: The mountains saw You and quaked; torrents of water swept by. The deep roared with its voice and lifted its hands on high.
11 ULB ਤੇਰੇ ਤੀਰਾਂ ਦੀ ਚਮਕ ਦੇ ਕਾਰਨ ਜਦ ਉਹ ਚੱਲਦੇ ਸਨ, ਤੇਰੇ ਚਮਕਦਾਰ ਬਰਛੇ ਦੀ ਲਸ਼ਕ ਦੇ ਕਾਰਨ, ਸੂਰਜ ਅਤੇ ਚੰਦ ਆਪਣੇ ਸਥਾਨ ਤੇ ਠਹਿਰ ਗਏ। BSB BSB: Sun and moon stood still in their places at the flash of Your flying arrows, at the brightness of Your shining spear.
12 ULB ਤੂੰ ਕਹਿਰ ਵਿੱਚ ਧਰਤੀ ਉੱਤੋਂ ਲੰਘਿਆ, ਤੂੰ ਕੌਮਾਂ ਨੂੰ ਕ੍ਰੋਧ ਵਿੱਚ ਕੁਚਲ ਦਿੱਤਾ। BSB BSB: You marched across the earth with fury; You threshed the nations in wrath.
13 ULB ਤੂੰ ਆਪਣੀ ਪਰਜਾ ਦੇ ਬਚਾਓ ਲਈ ਨਿਕਲਿਆ, ਆਪਣੇ ਮਸਹ ਕੀਤੇ ਹੋਏ ਦੇ ਬਚਾਓ ਲਈ। ਤੂੰ ਦੁਸ਼ਟ ਦੇ ਘਰਾਣੇ ਦੇ ਮੁਖੀਏ ਨੂੰ ਵੱਢ ਸੁੱਟਿਆ, ਤੂੰ ਗਲੇ ਤੱਕ ਉਸ ਦੀ ਨੀਂਹ ਨੂੰ ਨੰਗਾ ਕੀਤਾ॥ ਸਲਹ॥ BSB BSB: You went forth for the salvation of Your people, to save Your anointed. You crushed the head of the house of the wicked and stripped him from head to toe. Selah
14 ULB ਤੂੰ ਉਸ ਦੇ ਸੂਰਮਿਆਂ ਦੇ ਸਿਰਾਂ ਨੂੰ ਉਨ੍ਹਾਂ ਦੀਆਂ ਆਪਣੀਆਂ ਬਰਛੀਆਂ ਨਾਲ ਹੀ ਵਿੰਨ੍ਹ ਦਿੱਤਾ, ਉਹ ਤੂਫ਼ਾਨ ਵਾਂਗੂੰ ਮੈਨੂੰ ਉਡਾਉਣ ਲਈ ਆਏ, ਅਤੇ ਉਨ੍ਹਾਂ ਦੀ ਤਰ੍ਹਾਂ ਅਨੰਦ ਹੋਏ ਜਿਹੜੇ ਚੁੱਪ-ਚੁਪੀਤੇ ਦੀਨ ਲੋਕਾਂ ਨੂੰ ਨਾਸ਼ ਕਰਨ ਲਈ ਘਾਤ ਲਗਾਉਂਦੇ ਹਨ। BSB BSB: With his own spear You pierced his head, when his warriors stormed out to scatter us, gloating as though ready to secretly devour the weak.
15 ULB ਤੂੰ ਆਪਣੇ ਘੋੜਿਆਂ ਨਾਲ ਸਮੁੰਦਰ ਨੂੰ ਲਤਾੜਿਆ, ਅਤੇ ਵੱਡੇ ਪਾਣੀ ਉੱਛਲ ਪਏ। BSB BSB: You trampled the sea with Your horses, churning the great waters.
16 ULB ਮੈਂ ਸੁਣਿਆ ਅਤੇ ਮੇਰਾ ਕਾਲਜਾ ਕੰਬਣ ਲੱਗਾ, ਉਸ ਦੀ ਅਵਾਜ਼ ਤੋਂ ਮੇਰੇ ਬੁੱਲ੍ਹ ਥਰਥਰਾ ਗਏ, ਮੇਰੀਆਂ ਹੱਡੀਆਂ ਸੜਨ ਲੱਗੀਆਂ, ਮੈਂ ਆਪਣੇ ਸਥਾਨ ਤੇ ਖੜ੍ਹਾ-ਖੜ੍ਹਾ ਕੰਬਣ ਲੱਗਾ, ਇਸ ਲਈ ਮੈਂ ਅਰਾਮ ਨਾਲ ਬਿਪਤਾ ਦੇ ਦਿਨ ਨੂੰ ਉਡੀਕਾਂਗਾ, ਭਈ ਉਹ ਉਹਨਾਂ ਲੋਕਾਂ ਉੱਤੇ ਆਵੇ, ਜੋ ਸਾਡੇ ਉੱਤੇ ਚੜ੍ਹਾਈ ਕਰਦੇ ਹਨ। BSB BSB: I heard and trembled within; my lips quivered at the sound. Decay entered my bones; I trembled where I stood. Yet I must wait patiently for the day of distress to come upon the people who invade us.
17 ULB ਭਾਵੇਂ ਹੰਜ਼ੀਰ ਦੇ ਰੁੱਖ ਨਾ ਫਲਣ, ਨਾ ਅੰਗੂਰੀ ਵੇਲਾਂ ਉੱਤੇ ਫਲ ਹੋਵੇ, ਭਾਵੇਂ ਜੈਤੂਨ ਦੇ ਰੁੱਖ ਦੀ ਪੈਦਾਵਾਰ ਘਟੇ, ਅਤੇ ਖੇਤਾਂ ਵਿੱਚ ਅੰਨ ਨਾ ਉਪਜੇ, ਭਾਵੇਂ ਇੱਜੜ ਵਾੜੇ ਵਿੱਚੋਂ ਘੱਟ ਜਾਣ, ਅਤੇ ਖੁਰਲੀਆਂ ਉੱਤੇ ਵੱਗ ਨਾ ਹੋਣ, BSB BSB: Though the fig tree does not bud and no fruit is on the vines, though the olive crop fails and the fields produce no food, though the sheep are cut off from the fold and no cattle are in the stalls,
18 ULB ਤਾਂ ਵੀ ਮੈਂ ਯਹੋਵਾਹ ਵਿੱਚ ਅਨੰਦ ਅਤੇ ਮਗਨ ਹੋਵਾਂਗਾ, ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਵਾਂਗਾ। BSB BSB: yet I will exult in the LORD; I will rejoice in the God of my salvation!
19 ULB ਪ੍ਰਭੂ ਯਹੋਵਾਹ ਮੇਰਾ ਬਲ ਹੈ, ਉਹ ਮੇਰੇ ਪੈਰ ਹਰਨੀਆਂ ਵਰਗੇ ਬਣਾਉਂਦਾ ਹੈ, ਅਤੇ ਮੈਨੂੰ ਉੱਚਿਆਈਆਂ ਉੱਤੇ ਤੋਰਦਾ ਹੈ! (ਸਾਜ ਵਜਾਉਣ ਵਾਲੇ ਲਈ ਮੇਰੇ ਤਾਰ ਵਾਲੇ ਵਾਜਿਆਂ ਉੱਤੇ) BSB BSB: GOD the Lord is my strength; He makes my feet like those of a deer; He makes me walk upon the heights! For the choirmaster. With stringed instruments.