2 ULB ਅਤੇ ਇਸ ਦੇ ਬਾਰੇ ਬਜ਼ੁਰਗਾਂ ਦੇ ਲਈ ਗਵਾਹੀ ਦਿੱਤੀ ਗਈ। BSB BSB: This is why the ancients were commended.
3 ULB ਵਿਸ਼ਵਾਸ ਨਾਲ ਅਸੀਂ ਜਾਣਦੇ ਹਾਂ ਕਿ ਜਗਤ ਪਰਮੇਸ਼ੁਰ ਦੇ ਬਚਨ ਨਾਲ ਰਚਿਆ ਗਿਆ ਅਤੇ ਜੋ ਕੁੱਝ ਦਿਖਾਈ ਦਿੰਦਾ ਹੈ, ਉਹ ਦੇਖੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ। BSB BSB: By faith we understand that the universe was formed at God’s command, so that what is seen was not made out of what was visible.
4 ULB ਵਿਸ਼ਵਾਸ ਨਾਲ ਹੀ ਹਾਬਲ ਨੇ ਪਰਮੇਸ਼ੁਰ ਦੇ ਅੱਗੇ ਕਾਇਨ ਨਾਲੋਂ ਉੱਤਮ ਬਲੀਦਾਨ ਚੜ੍ਹਾਇਆ, ਜਿਸ ਕਰਕੇ ਇਹ ਗਵਾਹੀ ਦਿੱਤੀ ਗਈ ਕਿ ਉਹ ਧਰਮੀ ਹੈ ਕਿਉਂਕਿ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਬਾਰੇ ਗਵਾਹੀ ਦਿੱਤੀ ਅਤੇ ਉਸ ਵਿਸ਼ਵਾਸ ਦੇ ਦੁਆਰਾ ਉਹ ਹੁਣ ਤੱਕ ਬੋਲਦਾ ਹੈ, ਭਾਵੇਂ ਉਹ ਮਰ ਗਿਆ। BSB BSB: By faith Abel offered God a better sacrifice than Cain did. By faith he was commended as righteous when God gave approval to his gifts. And by faith he still speaks, even though he is dead.
7 ULB ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ। ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ। BSB BSB: By faith Noah, when warned about things not yet seen, in godly fear built an ark to save his family. By faith he condemned the world and became heir of the righteousness that comes by faith.
8 ULB ਵਿਸ਼ਵਾਸ ਨਾਲ ਹੀ ਅਬਰਾਹਾਮ ਜਦੋਂ ਬੁਲਾਇਆ ਗਿਆ ਤਾਂ ਉਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਸ ਨੂੰ ਉਹ ਨੇ ਅਧਿਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਜਾਣਦਾ ਨਹੀਂ ਸੀ ਕਿ ਮੈਂ ਕਿੱਧਰ ਨੂੰ ਜਾਂਦਾ ਹਾਂ ਪਰ ਤਾਂ ਵੀ ਨਿੱਕਲ ਤੁਰਿਆ। BSB BSB: By faith Abraham, when called to go to a place he would later receive as his inheritance, obeyed and went, without knowing where he was going.
9 ULB ਵਿਸ਼ਵਾਸ ਨਾਲ ਉਹ ਵਾਇਦੇ ਵਾਲੀ ਧਰਤੀ ਵਿੱਚ ਜਾ ਵੱਸਿਆ, ਜਿਵੇਂ ਪਰਾਈ ਧਰਤੀ ਵਿੱਚ ਉਹ ਨੇ ਇਸਹਾਕ ਅਤੇ ਯਾਕੂਬ ਦੇ ਨਾਲ ਡੇਰਿਆਂ ਵਿੱਚ ਵਾਸ ਕੀਤਾ, ਜਿਹੜੇ ਉਹ ਦੇ ਨਾਲ ਉਸੇ ਵਾਇਦੇ ਦੇ ਅਧਿਕਾਰੀ ਸਨ। BSB BSB: By faith he dwelt in the promised land as a stranger in a foreign country. He lived in tents, as did Isaac and Jacob, who were heirs with him of the same promise.
10 ULB ਕਿਉਂ ਜੋ ਉਹ ਉਸ ਨਗਰ ਦੀ ਉਡੀਕ ਕਰਦਾ ਸੀ ਜਿਸ ਦੀਆਂ ਨੀਹਾਂ ਹਨ ਅਤੇ ਜਿਸ ਦਾ ਕਾਰੀਗਰ ਅਤੇ ਬਣਾਉਣ ਵਾਲਾ ਪਰਮੇਸ਼ੁਰ ਹੈ। BSB BSB: For he was looking forward to the city with foundations, whose architect and builder is God.
11 ULB ਵਿਸ਼ਵਾਸ ਨਾਲ ਸਾਰਾਹ ਨੇ ਬੁੱਢੀ ਹੋ ਜਾਣ ਤੇ ਵੀ ਗਰਭਵਤੀ ਹੋਣ ਦੀ ਸਮਰੱਥਾ ਪਾਈ, ਕਿਉਂਕਿ ਉਹ ਨੇ ਵਾਇਦਾ ਕਰਨ ਵਾਲੇ ਨੂੰ ਵਫ਼ਾਦਾਰ ਜਾਣਿਆ। BSB BSB: By faith Sarah, even though she was barren and beyond the proper age, was enabled to conceive a child, because she considered Him faithful who had promised.
12 ULB ਉਪਰੰਤ ਇੱਕ ਮਨੁੱਖ ਤੋਂ ਜੋ ਮੁਰਦੇ ਜਿਹਾ ਸੀ ਐਨੇ ਉਤਪਤ ਹੋਏ, ਜਿੰਨੇ ਅਕਾਸ਼ ਦੇ ਤਾਰੇ ਅਤੇ ਸਮੁੰਦਰ ਦੇ ਕੰਢੇ ਉਤਲੀ ਰੇਤ ਦੇ ਦਾਣੇ ਹਨ, ਜੋ ਅਣਗਿਣਤ ਹਨ। BSB BSB: And so from one man, and he as good as dead, came descendants as numerous as the stars in the sky and as countless as the sand on the seashore.
13 ULB ਇਹ ਸਭ ਵਿਸ਼ਵਾਸ ਵਿੱਚ ਮਰ ਗਏ ਅਤੇ ਉਨ੍ਹਾਂ ਨੇ ਵਾਇਦਾ ਕੀਤੀਆਂ ਹੋਈਆਂ ਵਸਤਾਂ ਨੂੰ ਪ੍ਰਾਪਤ ਨਾ ਕੀਤਾ ਪਰ ਉਹਨਾਂ ਨੇ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆ ਨੂੰ ਆਖਿਆ ਅਤੇ ਮੰਨ ਲਿਆ ਕਿ ਅਸੀਂ ਧਰਤੀ ਉੱਤੇ ਪਰਾਏ ਅਤੇ ਪਰਦੇਸੀ ਹਾਂ। BSB BSB: All these people died in faith, without having received the things they were promised. However, they saw them and welcomed them from afar. And they acknowledged that they were strangers and exiles on the earth.
14 ULB ਕਿਉਂਕਿ ਜਿਹੜੇ ਅਜਿਹੀਆਂ ਗੱਲਾਂ ਆਖਦੇ ਹਨ ਉਹ ਪਰਗਟ ਕਰਦੇ ਹਨ ਕਿ ਅਸੀਂ ਆਪਣੇ ਵਤਨ ਨੂੰ ਭਾਲਦੇ ਹਾਂ। BSB BSB: Now those who say such things show that they are seeking a country of their own.
15 ULB ਅਤੇ ਜੇ ਉਸ ਦੇਸ ਨੂੰ ਜਿਸ ਤੋਂ ਨਿੱਕਲ ਆਏ ਸਨ ਚੇਤੇ ਰੱਖਦੇ ਤਾਂ ਉਨ੍ਹਾਂ ਕੋਲ ਮੁੜ ਜਾਣ ਦਾ ਮੌਕਾ ਹੁੰਦਾ। BSB BSB: If they had been thinking of the country they had left, they would have had opportunity to return.
16 ULB ਪਰ ਹੁਣ ਉਹ ਉਸ ਤੋਂ ਉੱਤਮ ਅਰਥਾਤ ਸਵਰਗੀ ਦੇਸ ਨੂੰ ਲੋਚਦੇ ਹਨ। ਇਸ ਕਾਰਨ ਪਰਮੇਸ਼ੁਰ ਉਨ੍ਹਾਂ ਦੀ ਵੱਲੋਂ ਨਹੀਂ ਸ਼ਰਮਾਉਂਦਾ ਜੋ ਉਹਨਾਂ ਦਾ ਪਰਮੇਸ਼ੁਰ ਅਖਵਾਵੇ, ਕਿਉਂ ਜੋ ਉਹ ਨੇ ਉਨ੍ਹਾਂ ਲਈ ਇੱਕ ਨਗਰੀ ਨੂੰ ਤਿਆਰ ਕੀਤਾ ਹੈ। BSB BSB: Instead, they were longing for a better country, a heavenly one. Therefore God is not ashamed to be called their God, for He has prepared a city for them.
18 ULB ਅਤੇ ਜਿਸ ਨੂੰ ਇਹ ਆਖਿਆ ਗਿਆ ਕਿ ਇਸਹਾਕ ਤੋਂ ਤੇਰੀ ਅੰਸ ਅਖਵਾਏਗੀ। BSB BSB: even though God had said to him, “Through Isaac your offspring will be reckoned.”
19 ULB ਕਿਉਂ ਜੋ ਉਹ ਨੇ ਵਿਚਾਰ ਕੀਤਾ ਜੋ ਪਰਮੇਸ਼ੁਰ ਮੁਰਦਿਆਂ ਵਿੱਚੋਂ ਵੀ ਜੀ ਉੱਠਾਲਣ ਦੀ ਸਮਰੱਥ ਰੱਖਦਾ ਹੈ ਜਿਨ੍ਹਾਂ ਵਿੱਚੋਂ ਉਹ ਨੇ ਮੰਨੋ ਉਹ ਨੂੰ ਪ੍ਰਾਪਤ ਵੀ ਕਰ ਲਿਆ। BSB BSB: Abraham reasoned that God could raise the dead, and in a sense, he did receive Isaac back from death.
20 ULB ਵਿਸ਼ਵਾਸ ਨਾਲ ਹੀ ਇਸਹਾਕ ਨੇ ਹੋਣ ਵਾਲੀਆਂ ਗੱਲਾਂ ਦੇ ਬਾਰੇ ਵੀ ਯਾਕੂਬ ਅਤੇ ਏਸਾਉ ਨੂੰ ਬਰਕਤ ਦਿੱਤੀ। BSB BSB: By faith Isaac blessed Jacob and Esau concerning the future.
21 ULB ਨਾਲ ਯਾਕੂਬ ਨੇ ਮਰਨ ਲੱਗਿਆਂ ਯੂਸੁਫ਼ ਦੇ ਪੁੱਤਰਾਂ ਨੂੰ ਇੱਕ-ਇੱਕ ਕਰਕੇ ਬਰਕਤ ਦਿੱਤੀ ਅਤੇ ਆਪਣੀ ਲਾਠੀ ਦੇ ਸਿਰੇ ਉੱਤੇ ਮੱਥਾ ਟੇਕਿਆ। BSB BSB: By faith Jacob, when he was dying, blessed each of Joseph’s sons and worshiped as he leaned on the top of his staff.
22 ULB ਵਿਸ਼ਵਾਸ ਨਾਲ ਯੂਸੁਫ਼ ਨੇ ਆਪਣੇ ਅੰਤ ਦੇ ਸਮੇਂ ਇਸਰਾਏਲੀਆਂ ਦੇ ਮਿਸਰ ਵਿੱਚੋਂ ਕੂਚ ਕਰਨ ਦੀ ਗੱਲ ਕੀਤੀ ਅਤੇ ਆਪਣੀਆਂ ਹੱਡੀਆਂ ਦੇ ਬਾਰੇ ਹੁਕਮ ਦਿੱਤਾ। BSB BSB: By faith Joseph, when his end was near, spoke about the exodus of the Israelites and gave instructions about his bones.
23 ULB ਵਿਸ਼ਵਾਸ ਨਾਲ ਜਦੋਂ ਮੂਸਾ ਜੰਮਿਆ ਤਾਂ ਉਹ ਦੇ ਮਾਪਿਆਂ ਨੇ ਉਹ ਨੂੰ ਤਿੰਨਾਂ ਮਹੀਨਿਆਂ ਤੱਕ ਛਿਪਾ ਕੇ ਰੱਖਿਆ ਕਿਉਂ ਜੋ ਉਨ੍ਹਾਂ ਵੇਖਿਆ ਕਿ ਬਾਲਕ ਸੋਹਣਾ ਹੈ ਅਤੇ ਉਹ ਪਾਤਸ਼ਾਹ ਦੇ ਹੁਕਮ ਤੋਂ ਨਾ ਡਰੇ। BSB BSB: By faith Moses’ parents hid him for three months after his birth, because they saw that he was a beautiful child, and they were unafraid of the king’s edict.
24 ULB ਵਿਸ਼ਵਾਸ ਨਾਲ ਮੂਸਾ ਨੇ ਜਦੋਂ ਸਿਆਣਾ ਹੋਇਆ ਤਾਂ ਫ਼ਿਰੌਨ ਦੀ ਧੀ ਦਾ ਪੁੱਤਰ ਅਖਵਾਉਣ ਤੋਂ ਇਨਕਾਰ ਕੀਤਾ। BSB BSB: By faith Moses, when he was grown, refused to be called the son of Pharaoh’s daughter.
25 ULB ਕਿਉਂ ਜੋ ਉਹ ਨੇ ਪਾਪ ਦੇ ਭੋਗ- ਬਿਲਾਸ ਨਾਲੋਂ ਜੋ ਥੋੜ੍ਹੇ ਚਿਰ ਲਈ ਹੈ ਪਰਮੇਸ਼ੁਰ ਦੀ ਪਰਜਾ ਨਾਲ ਜ਼ਬਰਦਸਤੀ ਝੱਲਣ ਨੂੰ ਵਧੇਰੇ ਪਸੰਦ ਕੀਤਾ। BSB BSB: He chose to suffer oppression with God’s people rather than to experience the fleeting enjoyment of sin.
26 ULB ਅਤੇ ਉਹ ਨੇ ਵਿਚਾਰ ਕੀਤਾ ਕਿ ਮਸੀਹ ਦੇ ਲਈ ਨਿੰਦਾ ਨੂੰ ਸਹਿ ਲੈਣਾ ਮਿਸਰ ਦੇ ਖ਼ਜ਼ਾਨਿਆਂ ਨਾਲੋਂ ਵੱਡਾ ਧਨ ਹੈ, ਕਿਉਂ ਜੋ ਸਵਰਗੀ ਇਨਾਮ ਵੱਲ ਉਹ ਦਾ ਧਿਆਨ ਸੀ। BSB BSB: He valued disgrace for Christ above the treasures of Egypt, for he was looking ahead to his reward.
27 ULB ਵਿਸ਼ਵਾਸ ਨਾਲ ਉਹ ਨੇ ਪਾਤਸ਼ਾਹ ਦੇ ਕ੍ਰੋਧ ਤੋਂ ਨਾ ਡਰ ਕੇ ਮਿਸਰ ਨੂੰ ਛੱਡ ਦਿੱਤਾ, ਕਿਉਂ ਜੋ ਉਹ ਅਣ-ਦੇਖੇ ਪਰਮੇਸ਼ੁਰ ਨੂੰ ਜਾਣਦੇ ਹੋਏ ਵਿਸ਼ਵਾਸ ਵਿੱਚ ਦ੍ਰਿੜ੍ਹ ਬਣਿਆ ਰਿਹਾ। BSB BSB: By faith Moses left Egypt, not fearing the king’s anger; he persevered because he saw Him who is invisible.
28 ULB ਵਿਸ਼ਵਾਸ ਨਾਲ ਉਹ ਨੇ ਪਸਾਹ ਦੇ ਤਿਉਹਾਰ ਨੂੰ ਅਤੇ ਲਹੂ ਛਿੜਕਣ ਦੀ ਵਿਧੀ ਨੂੰ ਮੰਨਿਆ ਤਾਂ ਜੋ ਅਜਿਹਾ ਨਾ ਹੋਵੇ ਕਿ ਪਲੋਠਿਆਂ ਦਾ ਨਾਸ ਕਰਨ ਵਾਲਾ ਉਨ੍ਹਾਂ ਨੂੰ ਹੱਥ ਲਾਵੇ। BSB BSB: By faith he kept the Passover and the sprinkling of blood, so that the destroyer of the firstborn would not touch Israel’s own firstborn.
29 ULB ਵਿਸ਼ਵਾਸ ਨਾਲ ਉਹ ਲਾਲ ਸਮੁੰਦਰ ਦੇ ਵਿੱਚ ਦੀ ਜਿਵੇਂ ਸੁੱਕੀ ਜ਼ਮੀਨ ਉੱਤੋਂ ਦੀ ਪਾਰ ਲੰਘ ਗਏ, ਪਰ ਜਦੋਂ ਮਿਸਰੀਆਂ ਨੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਡੁੱਬ ਕੇ ਮਰ ਗਏ। BSB BSB: By faith the people passed through the Red Sea as on dry land; but when the Egyptians tried to follow, they were drowned.
30 ULB ਵਿਸ਼ਵਾਸ ਨਾਲ ਯਰੀਹੋ ਦੀ ਸ਼ਹਿਰ ਪਨਾਹ ਜਦੋਂ ਸੱਤਾਂ ਦਿਨਾਂ ਤੱਕ ਘੇਰੀਂ ਗਈ ਤਾਂ ਡਿੱਗ ਗਈ। BSB BSB: By faith the walls of Jericho fell, after the people had marched around them for seven days.
31 ULB ਵਿਸ਼ਵਾਸ ਨਾਲ ਰਹਾਬ ਵੇਸਵਾ ਅਵਿਸ਼ਵਾਸੀਆਂ ਦੇ ਨਾਲ ਨਾਸ ਨਾ ਹੋਈ, ਕਿਉਂ ਜੋ ਉਹ ਨੇ ਖੋਜੀਆਂ ਨੂੰ ਸੁੱਖ ਸ਼ਾਂਤੀ ਨਾਲ ਆਪਣੇ ਘਰ ਉਤਾਰਿਆ। BSB BSB: By faith the prostitute Rahab, because she welcomed the spies in peace, did not perish with those who were disobedient.
32 ULB ਹੁਣ ਮੈਂ ਹੋਰ ਕੀ ਆਖਾਂ? ਕਿਉਂ ਜੋ ਸਮਾਂ ਨਹੀਂ ਹੈ ਕਿ ਗਿਦੌਨ, ਬਾਰਕ, ਸਮਸੂਨ, ਯਿਫਤਾ, ਦਾਊਦ, ਸਮੂਏਲ ਅਤੇ ਨਬੀਆਂ ਦੇ ਬਾਰੇ ਗੱਲ ਕਰਾਂ। BSB BSB: And what more shall I say? Time will not allow me to tell of Gideon, Barak, Samson, Jephthah, David, Samuel, and the prophets, 33 ULB ਜਿਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਪਾਤਸ਼ਾਹੀਆਂ ਦੇ ਉੱਤੇ ਜਿੱਤ ਪ੍ਰਾਪਤ ਕੀਤੀ, ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪ੍ਰਾਪਤ ਕੀਤਾ, ਬੱਬਰ ਸ਼ੇਰਾਂ ਦੇ ਮੂੰਹ ਬੰਦ ਕੀਤੇ, BSB BSB: who through faith conquered kingdoms, administered justice, and gained what was promised; who shut the mouths of lions,
34 ULB ਅੱਗ ਦੇ ਸੇਕ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਉਹ ਕਮਜ਼ੋਰੀ ਵਿੱਚ ਤਕੜੇ ਹੋਏ, ਯੁੱਧ ਵਿੱਚ ਸੂਰਮੇ ਬਣੇ ਅਤੇ ਓਪਰਿਆਂ ਦੀਆਂ ਫ਼ੌਜਾਂ ਨੂੰ ਭਜਾ ਦਿੱਤਾ। BSB BSB: quenched the raging fire, and escaped the edge of the sword; who gained strength from weakness, became mighty in battle, and put foreign armies to flight.
36 ULB ਅਤੇ ਕਈ ਠੱਠਿਆਂ ਵਿੱਚ ਉਡਾਏ ਜਾਣ, ਕੋਰੜੇ ਖਾਣ ਸਗੋਂ ਜਕੜੇ ਜਾਣ ਅਤੇ ਕੈਦ ਹੋਣ ਦੁਆਰਾ ਪਰਖੇ ਗਏ। BSB BSB: Still others endured mocking and flogging, and even chains and imprisonment.
37 ULB ਉਹਨਾਂ ਤੇ ਪਥਰਾਉ ਕੀਤੇ ਗਿਆ, ਆਰਿਆਂ ਨਾਲ ਚੀਰੇ ਗਏ, ਪਰਖੇ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਹੋਏ, ਦੁੱਖੀ ਹੋਏ ਅਤੇ ਜ਼ਬਰਦਸਤੀ ਸਹਿੰਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖੱਲਾਂ ਪਹਿਨੇ ਮਾਰੇ ਮਾਰੇ ਫਿਰਦੇ ਰਹੇ,- BSB BSB: They were stoned, they were sawed in two, they were put to death by the sword. They went around in sheepskins and goatskins, destitute, oppressed, and mistreated.
38 ULB ਸੰਸਾਰ ਉਹਨਾਂ ਦੇ ਯੋਗ ਨਹੀਂ ਸੀ- ਉਹ ਉਜਾੜਾਂ, ਪਹਾੜਾਂ, ਗੁਫ਼ਾਂਵਾਂ ਅਤੇ ਧਰਤੀ ਦੀਆਂ ਖੁੱਡਾਂ ਵਿੱਚ ਲੁੱਕਦੇ ਫਿਰੇ। BSB BSB: The world was not worthy of them. They wandered in deserts and mountains, and hid in caves and holes in the ground.
39 ULB ਅਤੇ ਇਹ ਸਾਰੇ ਭਾਵੇਂ ਉਹਨਾਂ ਲਈ ਉਹਨਾਂ ਦੇ ਵਿਸ਼ਵਾਸ ਦੇ ਕਾਰਨ ਗਵਾਹੀ ਦਿੱਤੀ ਗਈ, ਤਾਂ ਵੀ ਵਾਇਦੇ ਨੂੰ ਪ੍ਰਾਪਤ ਨਾ ਹੋਏ। BSB BSB: These were all commended for their faith, yet they did not receive what was promised.
40 ULB ਕਿਉਂ ਜੋ ਸਾਡੇ ਲਈ ਪਰਮੇਸ਼ੁਰ ਨੇ ਹੋਰ ਵੀ ਇੱਕ ਚੰਗੀ ਗੱਲ ਪਹਿਲਾਂ ਸੋਚ ਰੱਖੀ ਸੀ ਕਿ ਉਹ ਸਾਡੇ ਤੋਂ ਬਿਨ੍ਹਾਂ ਸਿੱਧ ਨਾ ਹੋਣ। BSB BSB: God had planned something better for us, so that together with us they would be made perfect.
Select verses for actions: Enter goes to them and Escape comes back.