1 ULB ਇਸ ਕਾਰਨ ਸਾਡੇ ਲਈ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਗੱਲਾਂ ਦਾ ਹੋਰ ਵੀ ਧਿਆਨ ਰੱਖੀਏ ਜਿਹੜੀਆਂ ਅਸੀਂ ਸੁਣੀਆਂ ਹਨ, ਇਸ ਤਰ੍ਹਾਂ ਨਾ ਹੋਵੇ ਕਿ ਕਿਤੇ ਅਸੀਂ ਉਨ੍ਹਾਂ ਤੋਂ ਭਟਕ ਜਾਈਏ। BSB BSB: We must pay closer attention, therefore, to what we have heard, so that we do not drift away.
2 ULB ਜਦੋਂ ਉਹ ਬਚਨ ਜਿਹੜਾ ਦੂਤਾਂ ਦੇ ਦੁਆਰਾ ਕਿਹਾ ਗਿਆ ਸੀ ਅਟੱਲ ਸਿੱਧ ਹੋਇਆ ਅਤੇ ਹਰੇਕ ਅਪਰਾਧ ਅਤੇ ਅਣ-ਆਗਿਆਕਾਰੀ ਦਾ ਠੀਕ ਠੀਕ ਬਦਲਾ ਮਿਲਿਆ। BSB BSB: For if the message spoken by angels was binding, and every transgression and disobedience received its just punishment,
3 ULB ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ BSB BSB: how shall we escape if we neglect such a great salvation? This salvation was first announced by the Lord, was confirmed to us by those who heard Him,
4 ULB ਪਰਮੇਸ਼ੁਰ ਵੀ ਨਿਸ਼ਾਨੀਆਂ, ਅਚਰਜ ਕੰਮਾਂ, ਕਈ ਪ੍ਰਕਾਰ ਦੀਆਂ ਕਰਾਮਾਤਾਂ ਅਤੇ ਪਵਿੱਤਰ ਆਤਮਾ ਦੇ ਵਰਦਾਨਾਂ ਦੇ ਦੁਆਰਾ ਆਪਣੀ ਮਰਜ਼ੀ ਦੇ ਅਨੁਸਾਰ ਉਨ੍ਹਾਂ ਦੇ ਨਾਲ ਗਵਾਹੀ ਦਿੰਦਾ ਰਿਹਾ। BSB BSB: and was affirmed by God through signs, wonders, various miracles, and gifts of the Holy Spirit distributed according to His will.
5 ULB ਉਹ ਨੇ ਤਾਂ ਆਉਣ ਵਾਲੇ ਸੰਸਾਰ ਨੂੰ ਜਿਸ ਦੀ ਅਸੀਂ ਗੱਲ ਕਰਦੇ ਹਾਂ, ਸਵਰਗ ਦੂਤਾਂ ਦੇ ਅਧੀਨ ਨਹੀਂ ਕੀਤਾ। BSB BSB: For it is not to angels that He has subjected the world to come, about which we are speaking.
6 ULB ਪਰ ਕਿਸੇ ਨੇ ਇਹ ਕਹਿ ਕੇ ਗਵਾਹੀ ਦਿੱਤੀ ਹੈ ਕਿ ਇਨਸਾਨ ਕੀ ਹੈ ਜੋ ਤੂੰ ਉਹ ਨੂੰ ਚੇਤੇ ਕਰੇਂ ਜਾਂ ਆਦਮੀ ਤੋਂ ਜੰਮਿਆ ਕੀ ਹੈ ਕਿ ਤੂੰ ਉਸ ਦੀ ਚਿੰਤਾ ਕਰੇਂ? BSB BSB: But somewhere it is testified in these words: “What is man that You are mindful of him, or the son of man that You care for him?
7 ULB ਤੂੰ ਉਹ ਨੂੰ ਸਵਰਗ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ, ਤੂੰ ਮਹਿਮਾ ਅਤੇ ਆਦਰ ਦਾ ਮੁਕਟ ਉਹ ਦੇ ਸਿਰ ਉੱਤੇ ਰੱਖਿਆ ਹੈ। ਤੂੰ ਆਪਣੇ ਹੱਥਾਂ ਦੇ ਕੰਮਾਂ ਉੱਤੇ ਉਸ ਨੂੰ ਅਧਿਕਾਰ ਦਿੱਤਾ, BSB BSB: You made him a little lower than the angels; You crowned him with glory and honor
8 ULB ਤੂੰ ਸਾਰਾ ਕੁੱਝ ਉਹ ਦੇ ਪੈਰਾਂ ਹੇਠ ਅਧੀਨ ਕਰ ਦਿੱਤਾ ਹੈ। ਕਿਉਂਕਿ ਉਸ ਨੇ ਸਾਰਾ ਕੁੱਝ ਉਹ ਦੇ ਅਧੀਨ ਕਰ ਦਿੱਤਾ ਅਤੇ ਕੁੱਝ ਨਹੀਂ ਛੱਡਿਆ ਜੋ ਉਹ ਦੇ ਅਧੀਨ ਨਾ ਕੀਤਾ ਹੋਵੇ। ਪਰ ਹੁਣ ਤੱਕ ਅਸੀਂ ਸਾਰਾ ਕੁੱਝ ਉਹ ਦੇ ਅਧੀਨ ਕੀਤਾ ਹੋਇਆ ਨਹੀਂ ਵੇਖਦੇ। BSB BSB: and placed everything under his feet.” When God subjected all things to him, He left nothing outside of his control. Yet at present we do not see everything subject to him.
9 ULB ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁੱਖ ਝੱਲਣ ਦੇ ਕਾਰਨ ਮਹਿਮਾ ਅਤੇ ਆਦਰ ਦਾ ਮੁਕਟ ਪਹਿਨੇ ਹੋਏ ਵੇਖਦੇ ਹਾਂ, ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ। BSB BSB: But we see Jesus, who was made a little lower than the angels, now crowned with glory and honor because He suffered death, so that by the grace of God He might taste death for everyone.
10 ULB ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸੱਭੋ ਕੁੱਝ ਹੋਇਆ, ਉਸ ਦੇ ਲਈ ਉੱਚਿਤ ਸੀ ਕਿ ਬਹੁਤਿਆਂ ਪੁੱਤਰਾਂ ਨੂੰ ਮਹਿਮਾ ਵਿੱਚ ਲਿਆਉਣ ਲਈ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ। BSB BSB: In bringing many sons to glory, it was fitting for God, for whom and through whom all things exist, to make the author of their salvation perfect through suffering.
11 ULB ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਉਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਾਰੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ। BSB BSB: For both the One who sanctifies and those who are sanctified are of the same family. So Jesus is not ashamed to call them brothers.
12 ULB ਪਰ ਇਹ ਕਹਿੰਦਾ ਹੈ ਕਿ ਮੈਂ ਆਪਣਿਆਂ ਭਾਈਆਂ ਨੂੰ ਤੇਰਾ ਨਾਮ ਸੁਣਾਵਾਂਗਾ ਅਤੇ ਕਲੀਸਿਯਾ ਵਿੱਚ ਤੇਰੀ ਉਸਤਤ ਕਰਾਂਗਾ। BSB BSB: He says: “I will proclaim Your name to My brothers; I will sing Your praises in the assembly.”
13 ULB ਅਤੇ ਫਿਰ ਇਹ ਕਹਿੰਦਾ ਹੈ ਕਿ ਮੈਂ ਉਸ ਉੱਤੇ ਭਰੋਸਾ ਰੱਖਾਂਗਾ। ਅਤੇ ਫਿਰ, ਮੈਂ ਅਤੇ ਉਹ ਬੱਚੇ ਜਿਹੜੇ ਪਰਮੇਸ਼ੁਰ ਨੇ ਮੈਨੂੰ ਬਖਸ਼ੇ ਹਨ। BSB BSB: And again: “I will put My trust in Him.” And once again: “Here am I, and the children God has given Me.”
14 ULB ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ। BSB BSB: Now since the children have flesh and blood, He too shared in their humanity, so that by His death He might destroy him who holds the power of death, that is, the devil,
17 ULB ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ। BSB BSB: For this reason He had to be made like His brothers in every way, so that He might become a merciful and faithful high priest in service to God, in order to make atonement for the sins of the people.
18 ULB ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁੱਖ ਝੱਲਿਆ ਤਾਂ ਉਹ ਉਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ, ਸਹਾਇਤਾ ਕਰ ਸਕਦਾ ਹੈ। BSB BSB: Because He Himself suffered when He was tempted, He is able to help those who are being tempted.
Select verses for actions: Enter goes to them and Escape comes back.