1 ULB ਪਹਿਲੇ ਨੇਮ ਵਿੱਚ ਵੀ ਸੇਵਾ ਦੇ ਨਿਯਮ ਸਨ ਅਤੇ ਇੱਕ ਸੰਸਾਰ ਦਾ ਪਵਿੱਤਰ ਸਥਾਨ ਸੀ। BSB BSB: Now the first covenant had regulations for worship and also an earthly sanctuary.
2 ULB ਕਿਉਂ ਜੋ ਇੱਕ ਡੇਰਾ ਬਣਾਇਆ ਗਿਆ ਅਰਥਾਤ ਪਹਿਲਾ, ਜਿਸ ਦੇ ਵਿੱਚ ਸ਼ਮਾਦਾਨ, ਮੇਜ਼ ਅਤੇ ਹਜ਼ੂਰੀ ਦੀਆਂ ਰੋਟੀਆਂ ਸਨ। ਇਹ ਪਵਿੱਤਰ ਸਥਾਨ ਅਖਵਾਉਂਦਾ ਹੈ। BSB BSB: A tabernacle was prepared. In its first room were the lampstand, the table, and the consecrated bread. This was called the Holy Place.
3 ULB ਅਤੇ ਦੂਜੇ ਪੜਦੇ ਦੇ ਅੰਦਰ ਉਹ ਡੇਰਾ ਸੀ ਜਿਹੜਾ ਅੱਤ ਪਵਿੱਤਰ ਸਥਾਨ ਅਖਵਾਉਂਦਾ ਹੈ। BSB BSB: Behind the second curtain was a room called the Most Holy Place,
4 ULB ਜਿਸ ਦੇ ਵਿੱਚ ਧੂਪ ਦੀ ਵੇਦੀ ਸੀ ਜੋ ਸੁਨਿਹਰੀ ਸੀ ਅਤੇ ਨੇਮ ਦਾ ਸੰਦੂਕ ਜਿਹੜਾ ਆਲੇ ਦੁਆਲਿਓਂ ਸੋਨੇ ਨਾਲ ਮੜ੍ਹਿਆ ਹੋਇਆ ਸੀ ਜਿਸ ਵਿੱਚ ਮੰਨਾ ਭਰਿਆ ਹੋਇਆ ਇੱਕ ਸੋਨੇ ਦਾ ਡੱਬਾ ਅਤੇ ਹਾਰੂਨ ਦੀ ਸੋਟੀ ਸੀ ਜਿਸ ਵਿੱਚੋਂ ਫੁੱਲ ਅਤੇ ਫਲ ਨਿੱਕਲ ਆਏ ਸਨ ਅਤੇ ਨੇਮ ਦੀਆਂ ਪੱਟੀਆਂ ਸਨ। BSB BSB: containing the golden altar of incense and the gold-covered ark of the covenant. Inside the ark were the gold jar of manna, Aaron’s staff that had budded, and the stone tablets of the covenant.
5 ULB ਅਤੇ ਉਹ ਦੇ ਉੱਪਰ ਤੇਜ ਦੇ ਕਰੂਬੀ ਸਨ ਜਿਨ੍ਹਾਂ ਪ੍ਰਾਸਚਿਤ ਦੇ ਥਾਂ ਉੱਤੇ ਛਾਇਆ ਕੀਤੀ ਹੋਈ ਸੀ, ਜਿਨ੍ਹਾਂ ਵਸਤਾਂ ਦੇ ਇੱਕ-ਇੱਕ ਕਰਕੇ ਬਿਆਨ ਕਰਨ ਦਾ ਹੁਣ ਸਮਾਂ ਨਹੀਂ। BSB BSB: Above the ark were the cherubim of glory, overshadowing the mercy seat. But we cannot discuss these things in detail now.
6 ULB ਸੋ ਜਦੋਂ ਇਹ ਵਸਤਾਂ ਇਸ ਤਰ੍ਹਾਂ ਤਿਆਰ ਕੀਤੀਆਂ ਗਈਆਂ ਤਾਂ ਪਹਿਲੇ ਡੇਰੇ ਦੇ ਵਿੱਚ ਜਾਜਕ ਨਿੱਤ ਜਾ ਕੇ ਸੇਵਾ ਦੇ ਕੰਮ ਪੂਰੇ ਕਰਦੇ ਸਨ। BSB BSB: When everything had been prepared in this way, the priests entered regularly into the first room to perform their sacred duties.
7 ULB ਪਰ ਦੂਜੇ ਦੇ ਅੰਦਰ ਇਕੱਲਾ ਪ੍ਰਧਾਨ ਜਾਜਕ ਸਾਲ ਦੇ ਇੱਕ ਦਿਨ ਇੱਕ ਵਾਰੀ ਜਾਂਦਾ ਹੁੰਦਾ ਸੀ ਪਰ ਲਹੂ ਬਹਾਏ ਬਿਨ੍ਹਾਂ ਨਹੀਂ ਜਿਸ ਨੂੰ ਆਪਣੀਆਂ ਅਤੇ ਪਰਜਾ ਦੀਆਂ ਗਲਤੀਆਂ ਲਈ ਚੜ੍ਹਾਉਂਦਾ ਸੀ। BSB BSB: But only the high priest entered the second room, and then only once a year, and never without blood, which he offered for himself and for the sins the people had committed in ignorance.
8 ULB ਇਸ ਤੋਂ ਪਵਿੱਤਰ ਆਤਮਾ ਇਹ ਦੱਸਦਾ ਸੀ ਕਿ ਜਦੋਂ ਤੱਕ ਪਵਿੱਤਰ ਡੇਰਾ ਖੜ੍ਹਾ ਹੈ ਉਸ ਸਮੇਂ ਤੱਕ ਪਵਿੱਤਰ ਸਥਾਨਾਂ ਦਾ ਰਾਹ ਪ੍ਰਗਟ ਨਹੀਂ ਹੈ। BSB BSB: By this arrangement the Holy Spirit was showing that the way into the Most Holy Place had not yet been disclosed as long as the first tabernacle was still standing.
9 ULB ਇਹ ਤੰਬੂ ਵਰਤਮਾਨ ਸਮੇਂ ਲਈ ਇੱਕ ਦ੍ਰਿਸ਼ਟਾਂਤ ਹੈ ਜਿਸ ਦੇ ਅਨੁਸਾਰ ਇਸ ਤਰ੍ਹਾਂ ਦੀਆਂ ਭੇਟਾਂ ਅਤੇ ਬਲੀਦਾਨ ਚੜ੍ਹਾਏ ਜਾਂਦੇ ਸਨ, ਜੋ ਬੰਦਗੀ ਕਰਨ ਵਾਲੇ ਦੇ ਅੰਤਹਕਰਨ ਨੂੰ ਸ਼ੁੱਧ ਨਹੀਂ ਕਰ ਸਕਦੇ। BSB BSB: It is an illustration for the present time, because the gifts and sacrifices being offered were unable to cleanse the conscience of the worshiper.
10 ULB ਇਹ ਖਾਣ-ਪੀਣ ਅਤੇ ਭਾਂਤ-ਭਾਂਤ ਦੇ ਰਸਮੀ ਇਸ਼ਨਾਨ ਦੇ ਨਾਲ ਬਹੁਤ ਸਾਰੇ ਸਰੀਰਕ ਨਿਯਮ ਸਨ ਜਿਹੜੇ ਸੁਧਾਰ ਦੇ ਸਮੇਂ ਤੱਕ ਠਹਿਰਾਏ ਗਏ ਸਨ। BSB BSB: They consist only in food and drink and special washings—external regulations imposed until the time of reform.
11 ULB ਪਰ ਜਦੋਂ ਮਸੀਹ ਆਉਣ ਵਾਲੀਆਂ ਉੱਤਮ ਵਸਤਾਂ ਦਾ ਪ੍ਰਧਾਨ ਜਾਜਕ ਹੋ ਕੇ ਆਇਆ ਤਾਂ ਪਹਿਲੇ ਨਾਲੋਂ ਉਸ ਵੱਡੇ ਅਤੇ ਪੂਰਨ ਤੰਬੂ ਦੇ ਰਾਹੀਂ ਜੋ ਹੱਥਾਂ ਦਾ ਬਣਾਇਆ ਹੋਇਆ ਨਹੀਂ ਅਰਥਾਤ ਇਸ ਸਰਿਸ਼ਟੀ ਦਾ ਨਹੀਂ ਹੈ। BSB BSB: But when Christ came as high priest of the good things that have come, He went through the greater and more perfect tabernacle that is not made by hands and is not a part of this creation.
12 ULB ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਸਥਾਨਾਂ ਦੇ ਅੰਦਰ ਸਦੀਪਕ ਛੁਟਕਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ। BSB BSB: He did not enter by the blood of goats and calves, but He entered the Most Holy Place once for all by His own blood, thus securing eternal redemption.
13 ULB ਕਿਉਂਕਿ ਜੇ ਬੱਕਰਿਆਂ ਅਤੇ ਵੱਛਿਆਂ ਦਾ ਲਹੂ ਅਤੇ ਵਹਿੜ ਦੀ ਸੁਆਹ ਜਿਹੜੀ ਭ੍ਰਿਸ਼ਟ ਲੋਕਾਂ ਉੱਤੇ ਛਿੜਕੀ ਜਾਵੇ ਸਰੀਰ ਦੇ ਸ਼ੁੱਧ ਕਰਨ ਲਈ ਪਵਿੱਤਰ ਕਰਦੀ ਹੈ BSB BSB: For if the blood of goats and bulls and the ashes of a heifer sprinkled on those who are ceremonially unclean sanctify them so that their bodies are clean,
14 ULB ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਅੰਤਹਕਰਨ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ। BSB BSB: how much more will the blood of Christ, who through the eternal Spirit offered Himself unblemished to God, purify our consciences from works of death, so that we may serve the living God!
15 ULB ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਕਿ ਉਹ ਜਿਹੜੇ ਸੱਦੇ ਹੋਏ ਹਨ ਸਦੀਪਕ ਕਾਲ ਦੇ ਵਿਰਸੇ ਦੇ ਵਾਇਦੇ ਨੂੰ ਪ੍ਰਾਪਤ ਕਰਨ। BSB BSB: Therefore Christ is the mediator of a new covenant, so that those who are called may receive the promised eternal inheritance, now that He has died to redeem them from the transgressions committed under the first covenant.
16 ULB ਜਿੱਥੇ ਵਸੀਅਤ ਹੈ ਉੱਥੇ ਉਹ ਦੇ ਕਰਨ ਵਾਲੇ ਦੀ ਮੌਤ ਨੂੰ ਸਾਬਤ ਕਰਨਾ ਪੈਂਦਾ ਹੈ। BSB BSB: In the case of a will, it is necessary to establish the death of the one who made it,
17 ULB ਕਿਉਂ ਜੋ ਵਸੀਅਤ ਤਾਂ ਹੀ ਪੱਕੀ ਹੁੰਦੀ ਹੈ ਜਦੋਂ ਮੌਤ ਹੋਈ ਹੋਵੇ ਅਤੇ ਜਿੰਨਾਂ ਚਿਰ ਵਸੀਅਤ ਕਰਨ ਵਾਲਾ ਜਿਉਂਦਾ ਹੈ ਉਹ ਕਿਸੇ ਕੰਮ ਦੀ ਨਹੀਂ ਹੈ। BSB BSB: because a will does not take effect until the one who made it has died; it cannot be executed while he is still alive.
18 ULB ਇਸ ਕਰਕੇ ਪਹਿਲਾ ਨੇਮ ਵੀ ਲਹੂ ਬਿਨ੍ਹਾਂ ਨਹੀਂ ਕੀਤਾ ਗਿਆ। BSB BSB: That is why even the first covenant was not put into effect without blood.
19 ULB ਕਿਉਂਕਿ ਜਦੋਂ ਮੂਸਾ ਦੀ ਬਿਵਸਥਾ ਦੇ ਅਨੁਸਾਰ ਸਾਰੀ ਪਰਜਾ ਨੂੰ ਹਰੇਕ ਹੁਕਮ ਸੁਣਾ ਦਿੱਤਾ ਤਾਂ ਵੱਛਿਆਂ ਅਤੇ ਬੱਕਰਿਆਂ ਦਾ ਲਹੂ, ਪਾਣੀ, ਕਿਰਮਚੀ ਉੱਨ ਅਤੇ ਜ਼ੂਫੇ ਨਾਲ ਲੈ ਕੇ ਉਸ ਪੁਸਤਕ ਅਤੇ ਸਾਰਿਆਂ ਲੋਕਾਂ ਉੱਤੇ ਛਿੜਕ ਕੇ ਆਖਿਆ BSB BSB: For when Moses had proclaimed every commandment of the law to all the people, he took the blood of calves and goats, along with water, scarlet wool, and hyssop, and sprinkled the scroll and all the people,
20 ULB ਭਈ ਇਹ ਉਸ ਨੇਮ ਦਾ ਲਹੂ ਹੈ ਜਿਸ ਦਾ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ। BSB BSB: saying, “This is the blood of the covenant, which God has commanded you to keep.”
21 ULB ਅਤੇ ਇਸੇ ਤਰ੍ਹਾਂ ਉਹ ਨੇ ਡੇਰੇ ਉੱਤੇ ਅਤੇ ਸੇਵਕਾਈ ਦੀ ਸਾਰੀ ਸਮੱਗਰੀ ਉੱਤੇ ਲਹੂ ਛਿੜਕਿਆ। BSB BSB: In the same way, he sprinkled with blood the tabernacle and all the vessels used in worship.
22 ULB ਅਤੇ ਬਿਵਸਥਾ ਦੇ ਅਨੁਸਾਰ ਲੱਗਭਗ ਸਾਰੀਆਂ ਵਸਤਾਂ ਲਹੂ ਨਾਲ ਸ਼ੁੱਧ ਕੀਤੀਆਂ ਜਾਂਦੀਆਂ ਹਨ ਅਤੇ ਬਿਨ੍ਹਾਂ ਲਹੂ ਬਹਾਏ ਮਾਫ਼ੀ ਹੁੰਦੀ ਹੀ ਨਹੀਂ। BSB BSB: According to the law, in fact, nearly everything must be purified with blood, and without the shedding of blood there is no forgiveness.
23 ULB ਸੋ ਜ਼ਰੂਰੀ ਸੀ ਕਿ ਸਵਰਗ ਵਿਚਲੀਆਂ ਵਸਤਾਂ ਦੇ ਨਮੂਨੇ ਇਨ੍ਹਾਂ ਨਾਲ, ਪਰ ਸਵਰਗੀ ਵਸਤਾਂ ਆਪ ਹੀ ਇਨ੍ਹਾਂ ਤੋਂ ਉੱਤਮ ਬਲੀਦਾਨਾਂ ਨਾਲ ਸ਼ੁੱਧ ਕੀਤੀਆਂ ਜਾਣ। BSB BSB: So it was necessary for the copies of the heavenly things to be purified with these sacrifices, but the heavenly things themselves with better sacrifices than these.
25 ULB ਅਤੇ ਇਹ ਨਹੀਂ ਕਿ ਉਹ ਆਪਣੇ ਆਪ ਨੂੰ ਵਾਰ ਵਾਰ ਚੜ੍ਹਾਵੇ ਜਿਵੇਂ ਪ੍ਰਧਾਨ ਜਾਜਕ ਪਵਿੱਤਰ ਸਥਾਨ ਦੇ ਅੰਦਰ ਹਰ ਸਾਲ ਲਹੂ ਲੈ ਕੇ ਜਾਂਦਾ ਹੁੰਦਾ ਸੀ। BSB BSB: Nor did He enter heaven to offer Himself again and again, as the high priest enters the Most Holy Place every year with blood that is not his own.
26 ULB ਇਸ ਤਰ੍ਹਾਂ ਉਹ ਨੂੰ ਜਗਤ ਦੇ ਮੁੱਢੋਂ ਵਾਰ ਵਾਰ ਦੁੱਖ ਭੋਗਣਾ ਪੈਂਦਾ ਸੀ। ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਕਿ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ। BSB BSB: Otherwise, Christ would have had to suffer repeatedly since the foundation of the world. But now He has appeared once for all at the end of the ages to do away with sin by the sacrifice of Himself.
Select verses for actions: Enter goes to them and Escape comes back.