1 ULB ਹੇ ਇਸਰਾਏਲੀਓ, ਯਹੋਵਾਹ ਦੀ ਬਾਣੀ ਸੁਣੋ, ਇਸ ਦੇਸ ਦੇ ਵਾਸੀਆਂ ਨਾਲ ਤਾਂ ਯਹੋਵਾਹ ਦਾ ਝਗੜਾ ਹੈ, ਕਿਉਂ ਜੋ ਦੇਸ ਵਿੱਚ ਨਾ ਵਫ਼ਾਦਾਰੀ, ਨਾ ਦਯਾ, ਨਾ ਪਰਮੇਸ਼ੁਰ ਦਾ ਗਿਆਨ ਹੈ! BSB BSB: Hear the word of the LORD, O children of Israel, for the LORD has a case against the people of the land: “There is no truth, no loving devotion, and no knowledge of God in the land!
2 ULB ਗਾਲੀਆਂ, ਝੂਠ, ਖ਼ੂਨ ਖਰਾਬਾ, ਚੋਰੀ, ਜ਼ਨਾਹ ਹੁੰਦੇ ਹਨ, ਉਹ ਫੁੱਟ ਨਿੱਕਲਦੇ ਹਨ ਅਤੇ ਖ਼ੂਨ ਤੇ ਖ਼ੂਨ ਹੁੰਦੇ ਹਨ! BSB BSB: Cursing and lying, murder and stealing, and adultery are rampant; one act of bloodshed follows another.
3 ULB ਇਸ ਲਈ ਦੇਸ ਸੋਗ ਕਰੇਗਾ, ਅਤੇ ਉਹ ਦੇ ਸਾਰੇ ਵਾਸੀ ਲਿੱਸੇ ਪੈ ਜਾਣਗੇ, ਨਾਲੇ ਜੰਗਲੀ ਜਾਨਵਰ ਅਤੇ ਅਕਾਸ਼ ਦੇ ਪੰਛੀ,- ਹਾਂ, ਸਮੁੰਦਰ ਦੀਆਂ ਮੱਛੀਆਂ ਵੀ ਖਤਮ ਹੋ ਜਾਣਗੀਆਂ! BSB BSB: Therefore the land mourns, and all who dwell in it will waste away with the beasts of the field and the birds of the air; even the fish of the sea disappear.
4 ULB ਪਰ ਕੋਈ ਝਗੜਾ ਨਾ ਕਰੇ, ਕੋਈ ਨਾ ਝਿੜਕੇ, ਤੇਰੇ ਲੋਕ ਉਨ੍ਹਾਂ ਵਰਗੇ ਹਨ, ਜੋ ਜਾਜਕ ਨਾਲ ਝਗੜਦੇ ਹਨ। BSB BSB: But let no man contend; let no man offer reproof; for your people are like those who contend with a priest.
5 ULB ਦਿਨੇ ਤੂੰ ਠੋਕਰ ਖਾਵੇਂਗਾ, ਅਤੇ ਰਾਤ ਨੂੰ ਨਬੀ ਤੇਰੇ ਨਾਲ ਠੋਕਰ ਖਾਵੇਗਾ, ਅਤੇ ਮੈਂ ਤੇਰੀ ਮਾਤਾ ਦਾ ਨਾਸ਼ ਕਰਾਂਗਾ। BSB BSB: You will stumble by day, and the prophet will stumble with you by night; so I will destroy your mother—
6 ULB ਮੇਰੀ ਪਰਜਾ ਗਿਆਨ ਤੋਂ ਬਿਨ੍ਹਾਂ ਨਾਸ਼ ਹੁੰਦੀ ਹੈ,- ਕਿਉਂ ਜੋ ਤੂੰ ਗਿਆਨ ਨੂੰ ਰੱਦ ਕੀਤਾ, ਮੈਂ ਤੈਨੂੰ ਆਪਣਾ ਜਾਜਕ ਹੋਣ ਤੋਂ ਰੱਦ ਕਰਾਂਗਾ, ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਨੂੰ ਭੁੱਲ ਗਿਆ, ਸੋ ਮੈਂ ਵੀ ਤੇਰੇ ਬੱਚਿਆਂ ਨੂੰ ਭੁੱਲ ਜਾਂਵਾਂਗਾ। BSB BSB: My people are destroyed for lack of knowledge. Because you have rejected knowledge, I will also reject you as My priests. Since you have forgotten the law of your God, I will also forget your children.
7 ULB ਜਿਵੇਂ ਜਿਵੇਂ ਉਹ ਵਧੇ ਤਿਵੇਂ ਤਿਵੇਂ ਉਹਨਾਂ ਨੇ ਮੇਰਾ ਪਾਪ ਕੀਤਾ, ਮੈਂ ਉਹਨਾਂ ਦੇ ਪਰਤਾਪ ਨੂੰ ਸ਼ਰਮਿੰਦਗੀ ਵਿੱਚ ਬਲਦ ਦਿਆਂਗਾ। BSB BSB: The more they multiplied, the more they sinned against Me; they exchanged their Glory for a thing of disgrace.
8 ULB ਉਹ ਮੇਰੀ ਪਰਜਾ ਦੇ ਪਾਪ ਉੱਤੇ ਖਾਂਦੇ ਹਨ, ਅਤੇ ਉਹਨਾਂ ਦੀ ਬਦੀ ਨੂੰ ਚਾਹੁੰਦੇ ਹਨ। BSB BSB: They feed on the sins of My people and set their hearts on iniquity.
9 ULB ਇਸ ਤਰ੍ਹਾਂ ਹੋਵੇਗਾ, ਜਿਵੇਂ ਲੋਕ ਤਿਵੇਂ ਜਾਜਕ,- ਮੈਂ ਉਹਨਾਂ ਨੂੰ ਉਹਨਾਂ ਦੀਆਂ ਚਾਲਾਂ ਦੀ ਸਜ਼ਾ ਦਿਆਂਗਾ, ਮੈਂ ਉਹਨਾਂ ਨੂੰ ਉਹਨਾਂ ਦੀਆਂ ਕਰਤੂਤਾਂ ਦਾ ਬਦਲਾ ਦਿਆਂਗਾ। BSB BSB: And it shall be like people, like priest. I will punish both of them for their ways and repay them for their deeds.
10 ULB ਉਹ ਖਾਣਗੇ ਪਰ ਰੱਜਣਗੇ ਨਾ, ਉਹ ਵਿਭਚਾਰ ਕਰਨਗੇ ਪਰ ਵਧਣਗੇ ਨਾ, ਕਿਉਂ ਜੋ ਉਹਨਾਂ ਨੇ ਯਹੋਵਾਹ ਦਾ ਨਾਮ ਲੈਣਾ ਛੱਡ ਦਿੱਤਾ। BSB BSB: They will eat but not be satisfied; they will be promiscuous but not multiply. For they have abandoned the LORD to give themselves
11 ULB ਵਿਭਚਾਰ, ਮਧ ਅਤੇ ਨਵੀਂ ਮੈਅ, ਇਹ ਮੱਤ ਮਾਰ ਲੈਂਦੀਆਂ ਹਨ। BSB BSB: to promiscuity, wine, and new wine, which take away understanding.
12 ULB ਮੇਰੀ ਪਰਜਾ ਆਪਣੀ ਲੱਕੜੀ ਤੋਂ ਪੁੱਛਦੀ ਹੈ, ਅਤੇ ਉਹਨਾਂ ਦੀ ਸੋਟੀ ਉਹਨਾਂ ਨੂੰ ਦੱਸਦੀ ਹੈ, ਵਿਭਚਾਰ ਦੀ ਰੂਹ ਨੇ ਉਹਨਾਂ ਨੂੰ ਭਟਕਾਇਆ ਹੋਇਆ ਹੈ, ਉਹ ਆਪਣੇ ਪਰਮੇਸ਼ੁਰ ਦੀ ਅਧੀਨਤਾਈ ਵਿੱਚੋਂ ਬਾਹਰ ਜਾ ਕੇ ਵਿਭਚਾਰ ਕਰਦੇ ਹਨ। BSB BSB: My people consult their wooden idols, and their divining rods inform them. For a spirit of prostitution leads them astray and they have played the harlot against their God.
13 ULB ਉਹ ਪਹਾੜਾਂ ਦੀਆਂ ਚੋਟੀਆਂ ਉੱਤੇ ਬਲੀਆਂ ਚੜ੍ਹਾਉਂਦੇ ਹਨ, ਅਤੇ ਟਿੱਲਿਆਂ ਉੱਤੇ ਬਲੂਤ, ਪਿੱਪਲ ਅਤੇ ਚੀਲ ਦੇ ਹੇਠ ਧੂਫ਼ ਧੁਖਾਉਂਦੇ ਹਨ, ਕਿਉਂ ਜੋ ਉਨ੍ਹਾਂ ਦੀ ਛਾਂ ਚੰਗੀ ਹੈ। ਇਸ ਲਈ ਤੁਹਾਡੀਆਂ ਧੀਆਂ ਵਿਭਚਾਰ ਕਰਦੀਆਂ ਹਨ, ਇਸ ਲਈ ਤੁਹਾਡੀਆਂ ਵਹੁਟੀਆਂ ਹਰਾਮਕਾਰੀ ਕਰਦੀਆਂ ਹਨ। BSB BSB: They sacrifice on the mountaintops and burn offerings on the hills, under oak, poplar, and terebinth, because their shade is pleasant. And so your daughters turn to prostitution and your daughters-in-law to adultery.
14 ULB ਮੈਂ ਤੁਹਾਡੀਆਂ ਧੀਆਂ ਨੂੰ ਸਜ਼ਾ ਨਾ ਦਿਆਂਗਾ, ਜਦ ਉਹ ਵਿਭਚਾਰ ਕਰਨ, ਨਾ ਤੁਹਾਡੀਆਂ ਵਹੁਟੀਆਂ ਨੂੰ, ਜਦ ਉਹ ਹਰਾਮਕਾਰੀ ਕਰਨ, ਕਿਉਂ ਜੋ ਉਹ ਵੇਸਵਾਂ ਦੇ ਨਾਲ ਇਕੱਲੇ ਜਾਂਦੇ ਹਨ, ਅਤੇ ਦੇਵ ਦਾਸੀਆਂ ਨਾਲ ਬਲੀਆਂ ਚੜ੍ਹਾਉਂਦੇ ਹਨ! ਸਮਝ ਹੀਣ ਲੋਕ ਬਰਬਾਦ ਹੋ ਜਾਣਗੇ। BSB BSB: I will not punish your daughters when they prostitute themselves, nor your daughters-in-law when they commit adultery. For the men themselves go off with prostitutes and offer sacrifices with shrine prostitutes. So a people without understanding will come to ruin.
15 ULB ਭਾਵੇਂ, ਹੇ ਇਸਰਾਏਲ, ਤੂੰ ਜ਼ਨਾਹ ਕਰੇਂ, ਪਰ ਯਹੂਦਾਹ ਦੋਸ਼ੀ ਨਾ ਬਣੇ। ਗਿਲਗਾਲ ਨੂੰ ਨਾ ਆਓ, ਬੇਤ-ਆਵਨ ਨੂੰ ਨਾ ਚੜ੍ਹੋ, ਨਾ ਜੀਉਂਦੇ ਯਹੋਵਾਹ ਦੀ ਸਹੁੰ ਖਾਓ। BSB BSB: Though you prostitute yourself, O Israel, may Judah avoid such guilt! Do not journey to Gilgal, do not go up to Beth-aven, and do not swear on oath, ‘As surely as the LORD lives!’
16 ULB ਜ਼ਿੱਦੀ ਵੱਛੇ ਵਾਂਗੂੰ ਇਸਰਾਏਲ ਜ਼ਿੱਦੀ ਹੈ, ਹੁਣ ਯਹੋਵਾਹ ਉਹਨਾਂ ਨੂੰ ਲੇਲੇ ਵਾਂਗੂੰ ਖੁਲ੍ਹੀ ਜੂਹ ਵਿੱਚ ਚਰਾਵੇਗਾ। BSB BSB: For Israel is as obstinate as a stubborn heifer. Can the LORD now shepherd them like lambs in an open meadow?
17 ULB ਅਫ਼ਰਾਈਮ ਬੁੱਤਾਂ ਨੂੰ ਜੱਫੀ ਪਾ ਬੈਠਾ ਹੈ, ਉਹ ਨੂੰ ਛੱਡ ਦਿਓ! BSB BSB: Ephraim is joined to idols; leave him alone!
18 ULB ਸ਼ਰਾਬੀਆਂ ਦਾ ਜੱਥਾ ਬਣਾ ਕੇ ਉਹ ਪੁੱਜ ਕੇ ਵਿਭਚਾਰ ਕਰਦੇ ਹਨ, ਉਹ ਦੇ ਹਾਕਮ ਸ਼ਰਮਿੰਦਗੀ ਨਾਲ ਗੂੜ੍ਹਾ ਪ੍ਰੇਮ ਰੱਖਦੇ ਹਨ। BSB BSB: When their liquor is gone, they turn to prostitution; their rulers dearly love disgrace.
19 ULB ਇੱਕ ਹਵਾ ਨੇ ਉਹ ਨੂੰ ਆਪਣੇ ਪਰਾਂ ਵਿੱਚ ਵਲ੍ਹੇਟਿਆ ਹੈ, ਅਤੇ ਉਹ ਆਪਣੀਆਂ ਬਲੀਆਂ ਦੇ ਕਾਰਨ ਸ਼ਰਮ ਖਾਣਗੇ। BSB BSB: The whirlwind has wrapped them in its wings, and their sacrifices will bring them shame.