1 ULB ਆਓ, ਅਸੀਂ ਯਹੋਵਾਹ ਵੱਲ ਮੁੜੀਏ, ਉਹ ਨੇ ਤਾਂ ਪਾੜਿਆ, ਉਹ ਸਾਨੂੰ ਚੰਗਾ ਕਰੇਗਾ, ਉਹ ਨੇ ਮਾਰਿਆ, ਉਹ ਪੱਟੀ ਬੰਨ੍ਹੇਗਾ। BSB BSB: Come, let us return to the LORD. For He has torn us to pieces, but He will heal us; He has wounded us, but He will bind up our wounds.
2 ULB ਦੋ ਦਿਨਾਂ ਦੇ ਮਗਰੋਂ ਉਹ ਸਾਨੂੰ ਜਿਵਾਵੇਗਾ, ਤੀਜੇ ਦਿਨ ਉਹ ਸਾਨੂੰ ਉਠਾਵੇਗਾ, ਅਤੇ ਅਸੀਂ ਉਹ ਦੇ ਹਜ਼ੂਰ ਜੀਵਾਂਗੇ! BSB BSB: After two days He will revive us; on the third day He will raise us up, that we may live in His presence.
3 ULB ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, ਉਹ ਦਾ ਨਿੱਕਲਣਾ ਸਵੇਰ ਦੇ ਚਾਨਣ ਵਾਂਗੂੰ ਪੱਕਾ ਹੈ, ਉਹ ਸਾਡੇ ਕੋਲ ਵਰਖਾ ਵਾਂਗੂੰ ਆਵੇਗਾ, ਆਖਰੀ ਵਰਖਾ ਵਾਂਗੂੰ ਜਿਹੜੀ ਭੂਮੀ ਨੂੰ ਸਿੰਜਦੀ ਹੈ। BSB BSB: So let us know—let us press on to know the LORD. As surely as the sun rises, He will appear; He will come to us like the rain, like the spring showers that water the earth.
4 ULB ਹੇ ਅਫ਼ਰਾਈਮ, ਮੈਂ ਤੇਰੇ ਨਾਲ ਕੀ ਕਰਾਂ? ਹੇ ਯਹੂਦਾਹ, ਮੈਂ ਤੇਰੇ ਨਾਲ ਕੀ ਕਰਾਂ? ਤੁਹਾਡੀ ਦਯਾ ਸਵੇਰ ਦੇ ਬੱਦਲ ਵਾਂਗੂੰ ਹੈ, ਅਤੇ ਤ੍ਰੇਲ ਵਾਂਗੂੰ ਜਿਹੜੀ ਸਵੇਰੇ ਹੀ ਉੱਡ ਜਾਂਦੀ ਹੈ। BSB BSB: What shall I do with you, O Ephraim? What shall I do with you, O Judah? For your loyalty is like a morning mist, like the early dew that vanishes.
5 ULB ਇਸ ਲਈ ਮੈਂ ਆਪਣਿਆਂ ਨਬੀਆਂ ਦੇ ਰਾਹੀਂ ਵੱਢ ਸੁੱਟਿਆ, ਮੈਂ ਆਪਣੇ ਮੂੰਹ ਦੇ ਬਚਨਾਂ ਦੇ ਰਾਹੀਂ ਉਹਨਾਂ ਨੂੰ ਕਤਲ ਕੀਤਾ, ਅਤੇ ਮੇਰੇ ਨਿਆਂ ਚਾਨਣ ਵਾਂਗੂੰ ਨਿੱਕਲਦੇ ਹਨ। BSB BSB: Therefore I have hewn them by the prophets; I have slain them by the words of My mouth, and My judgments go forth like lightning.
6 ULB ਮੈਂ ਦਯਾ ਚਾਹੁੰਦਾ ਹਾਂ, ਨਾ ਕਿ ਬਲੀਦਾਨ, ਅਤੇ ਪਰਮੇਸ਼ੁਰ ਦਾ ਗਿਆਨ ਹੋਮ ਬਲੀਆਂ ਨਾਲੋਂ ਵਧ ਕੇ। BSB BSB: For I desire mercy, not sacrifice, and the knowledge of God rather than burnt offerings.
7 ULB ਉਹਨਾਂ ਨੇ ਆਦਮ ਵਾਂਗੂੰ ਨੇਮ ਦੀ ਉਲੰਘਣਾ ਕੀਤੀ, ਉੱਥੇ ਉਹਨਾਂ ਨੇ ਮੇਰੇ ਨਾਲ ਧੋਖਾ ਕੀਤਾ। BSB BSB: But they, like Adam, have transgressed the covenant; there they were unfaithful to Me.
8 ULB ਗਿਲਆਦ ਕੁਕਰਮੀਆਂ ਦੀ ਨਗਰੀ ਹੈ, ਉਹ ਖੂਨ ਨਾਲ ਲਿੱਬੜੀ ਹੋਈ ਹੈ। BSB BSB: Gilead is a city of evildoers, tracked with footprints of blood.
9 ULB ਜਿਵੇਂ ਡਾਕੂਆਂ ਦੇ ਜੱਥੇ ਕਿਸੇ ਮਨੁੱਖ ਦੀ ਘਾਤ ਵਿੱਚ ਬਹਿੰਦੇ ਹਨ, ਤਿਵੇਂ ਜਾਜਕ ਇਕੱਠੇ ਹੋਏ ਹੋਏ ਹਨ, ਉਹ ਸ਼ਕਮ ਦੇ ਰਾਹ ਵਿੱਚ ਕਤਲ ਕਰਦੇ ਹਨ, ਹਾਂ, ਉਹ ਬਦਕਾਰੀ ਕਰਦੇ ਹਨ! BSB BSB: Like raiders who lie in ambush, so does a band of priests; they murder on the way to Shechem; surely they have committed atrocities.
10 ULB ਇਸਰਾਏਲ ਦੇ ਘਰਾਣੇ ਵਿੱਚ ਮੈਂ ਇੱਕ ਭਿਆਨਕ ਚੀਜ਼ ਵੇਖੀ, ਉੱਥੇ ਅਫ਼ਰਾਈਮ ਦਾ ਵਿਭਚਾਰ ਸੀ, ਇਸਰਾਏਲ ਪਲੀਤ ਹੋ ਗਿਆ ਹੈ। BSB BSB: In the house of Israel I have seen a horrible thing: Ephraim practices prostitution there, and Israel is defiled.
11 ULB ਨਾਲੇ, ਹੇ ਯਹੂਦਾਹ, ਤੇਰੇ ਲਈ ਵਾਢੀ ਠਹਿਰਾਈ ਹੋਈ ਹੈ, ਜਦ ਮੈਂ ਆਪਣੀ ਪਰਜਾ ਗੁਲਾਮੀ ਤੋਂ ਮੋੜ ਲਿਆਵਾਂਗਾ। BSB BSB: Also for you, O Judah, a harvest is appointed, when I restore My people from captivity.