1 ULB ਹਾਇ ਉਹਨਾਂ ਉੱਤੇ ਜਿਹੜੇ ਬੁਰੀਆਂ ਬਿਧੀਆਂ ਬਣਾਉਂਦੇ ਹਨ, ਅਤੇ ਉਹਨਾਂ ਲਿਖਾਰੀਆਂ ਉੱਤੇ ਜਿਹੜੇ ਜ਼ੁਲਮ ਨੂੰ ਲਿਖੀ ਜਾਂਦੇ ਹਨ! BSB BSB: Woe to those who enact unjust statutes and issue oppressive decrees,
2 ULB ਤਾਂ ਜੋ ਉਹ ਗਰੀਬਾਂ ਨੂੰ ਇਨਸਾਫ਼ ਤੋਂ ਮੋੜ ਦੇਣ, ਅਤੇ ਮੇਰੀ ਪਰਜਾ ਦੇ ਮਸਕੀਨਾਂ ਦਾ ਹੱਕ ਖੋਹ ਲੈਣ, ਭਈ ਵਿਧਵਾਂ ਉਹਨਾਂ ਦੀ ਲੁੱਟ ਹੋਣ, ਅਤੇ ਉਹ ਯਤੀਮਾਂ ਨੂੰ ਸ਼ਿਕਾਰ ਬਣਾਉਣ! BSB BSB: to deprive the poor of fair treatment and withhold justice from the oppressed of My people, to make widows their prey and orphans their plunder.
3 ULB ਤੁਸੀਂ ਸਜ਼ਾ ਦੇ ਦਿਨ ਕੀ ਕਰੋਗੇ, ਅਤੇ ਉਸ ਬਰਬਾਦੀ ਵਿੱਚ ਜਿਹੜੀ ਦੂਰੋਂ ਆਵੇਗੀ? ਤੁਸੀਂ ਸਹਾਇਤਾ ਲਈ ਕਿਸ ਦੇ ਕੋਲ ਨੱਠੋਗੇ, ਅਤੇ ਆਪਣਾ ਮਾਲ-ਧਨ ਕਿੱਥੇ ਛੱਡੋਗੇ? BSB BSB: What will you do on the day of reckoning when devastation comes from afar? To whom will you flee for help? Where will you leave your wealth?
4 ULB ਸਿਰਫ਼ ਇਹ ਕਿ ਉਹ ਕੈਦੀਆਂ ਦੇ ਹੇਠ ਦੱਬੇ ਜਾਣ, ਅਤੇ ਵੱਢਿਆਂ ਹੋਇਆਂ ਦੇ ਹੇਠ ਡਿੱਗ ਪੈਣ। ਇਸ ਸਭ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ। BSB BSB: Nothing will remain but to crouch among the captives or fall among the slain. Despite all this, His anger is not turned away; His hand is still upraised.
5 ULB ਹਾਇ ਅੱਸ਼ੂਰ ਉੱਤੇ- ਮੇਰੇ ਕ੍ਰੋਧ ਦੇ ਡੰਡੇ ਉੱਤੇ! ਉਹ ਲਾਠੀ ਜਿਹੜੀ ਉਹ ਦੇ ਹੱਥ ਵਿੱਚ ਹੈ, ਉਹ ਮੇਰਾ ਕਹਿਰ ਹੈ। BSB BSB: Woe to Assyria, the rod of My anger; the staff in their hands is My wrath.
6 ULB ਮੈਂ ਉਹ ਨੂੰ ਇੱਕ ਬੇਧਰਮ ਕੌਮ ਦੇ ਵਿਰੁੱਧ ਘੱਲਾਂਗਾ, ਅਤੇ ਜਿਨ੍ਹਾਂ ਲੋਕਾਂ ਉੱਤੇ ਮੇਰਾ ਕਹਿਰ ਭੜਕਿਆ ਹੈ, ਉਨ੍ਹਾਂ ਵਿਰੁੱਧ ਹੁਕਮ ਦਿਆਂਗਾ, ਭਈ ਉਹ ਲੁੱਟ ਲੁੱਟੇ ਅਤੇ ਮਾਲ ਚੁਰਾਵੇ, ਅਤੇ ਗਲੀਆਂ ਦੇ ਚਿੱਕੜ ਵਾਂਗੂੰ ਉਹਨਾਂ ਨੂੰ ਮਿੱਧੇ। BSB BSB: I will send him against a godless nation; I will dispatch him against a people destined for My rage, to take spoils and seize plunder, and to trample them down like clay in the streets.
7 ULB ਪਰ ਉਹ ਦਾ ਇਹ ਇਰਾਦਾ ਨਹੀਂ, ਨਾ ਉਹ ਦਾ ਮਨ ਅਜਿਹਾ ਸੋਚਦਾ ਹੈ, ਸਗੋਂ ਉਹ ਦੇ ਮਨ ਵਿੱਚ ਤਾਂ ਨਾਸ ਕਰਨਾ, ਅਤੇ ਬਹੁਤ ਸਾਰੀਆਂ ਕੌਮਾਂ ਨੂੰ ਵੱਢ ਸੁੱਟਣਾ ਹੈ। BSB BSB: But this is not his intention; this is not his plan. For it is in his heart to destroy and cut off many nations.
8 ULB ਉਹ ਤਾਂ ਆਖਦਾ ਹੈ, ਭਲਾ ਮੇਰੇ ਸਾਰੇ ਹਾਕਮ ਰਾਜਿਆਂ ਵਰਗੇ ਨਹੀਂ? BSB BSB: “Are not all my commanders kings?” he says.
9 ULB ਕੀ ਕਲਨੋ, ਕਰਕਮੀਸ਼ ਵਰਗਾ ਨਹੀਂ? ਕੀ ਹਮਾਥ, ਅਰਪਦ ਵਰਗਾ ਅਤੇ ਸਾਮਰਿਯਾ ਦੰਮਿਸਕ ਵਰਗਾ ਨਹੀਂ? BSB BSB: “Is not Calno like Carchemish? Is not Hamath like Arpad? Is not Samaria like Damascus?
10 ULB ਜਿਵੇਂ ਮੇਰਾ ਹੱਥ ਬੁੱਤਾਂ ਨਾਲ ਭਰੇ ਹੋਏ ਰਾਜਾਂ ਤੱਕ ਪਹੁੰਚਿਆ, ਜਿਨ੍ਹਾਂ ਦੀਆਂ ਖੋਦੀਆਂ ਹੋਈਆਂ ਮੂਰਤੀਆਂ, ਯਰੂਸ਼ਲਮ ਅਤੇ ਸਾਮਰਿਯਾ ਦੀਆਂ ਮੂਰਤਾਂ ਨਾਲੋਂ ਬਹੁਤੀਆਂ ਸਨ, BSB BSB: As my hand seized the idolatrous kingdoms whose images surpassed those of Jerusalem and Samaria,
11 ULB ਜਿਵੇਂ ਮੈਂ ਸਾਮਰਿਯਾ ਅਤੇ ਉਸ ਦੇ ਬੁੱਤਾਂ ਨਾਲ ਕੀਤਾ, ਭਲਾ, ਉਸੇ ਤਰ੍ਹਾਂ ਹੀ ਮੈਂ ਯਰੂਸ਼ਲਮ ਅਤੇ ਉਸ ਦੀਆਂ ਮੂਰਤੀਆਂ ਨਾਲ ਨਾ ਕਰਾਂ? BSB BSB: and as I have done to Samaria and its idols, will I not also do to Jerusalem and her idols?”
12 ULB ਤਦ ਅਜਿਹਾ ਹੋਵੇਗਾ ਕਿ ਜਦ ਪ੍ਰਭੂ ਸੀਯੋਨ ਦੇ ਪਰਬਤ ਅਤੇ ਯਰੂਸ਼ਲਮ ਵਿੱਚ ਆਪਣਾ ਸਾਰਾ ਕੰਮ ਮੁਕਾ ਲਵੇਗਾ, ਤਾਂ ਮੈਂ ਅੱਸ਼ੂਰ ਦੇ ਰਾਜੇ ਨੂੰ ਉਸ ਦੇ ਘਮੰਡੀ ਦਿਲ ਦੀ ਕਰਨੀ ਅਤੇ ਉਸ ਦੀਆਂ ਉੱਚੀਆਂ ਅੱਖਾਂ ਦੀ ਸ਼ਾਨ ਦੀ ਸਜ਼ਾ ਦਿਆਂਗਾ। BSB BSB: So when the Lord has completed all His work against Mount Zion and Jerusalem, He will say, “I will punish the king of Assyria for the fruit of his arrogant heart and the proud look in his eyes.
13 ULB ਉਹ ਤਾਂ ਆਖਦਾ ਹੈ, ਮੈਂ ਆਪਣੇ ਹੱਥ ਦੇ ਬਲ ਨਾਲ ਇਹ ਕੀਤਾ, ਨਾਲੇ ਆਪਣੀ ਬੁੱਧੀ ਨਾਲ ਕਿਉਂ ਜੋ ਮੈਂ ਸਮਝ ਰੱਖਦਾ ਹਾਂ! ਮੈਂ ਲੋਕਾਂ ਦੀਆਂ ਸਾਰੀਆਂ ਹੱਦਾਂ ਨੂੰ ਸਰਕਾਇਆ ਅਤੇ ਉਨ੍ਹਾਂ ਦੇ ਰੱਖੇ ਹੋਏ ਮਾਲ-ਧਨ ਨੂੰ ਲੁੱਟਿਆ, ਅਤੇ ਸੂਰਮੇ ਵਾਂਗੂੰ ਮੈਂ ਗੱਦੀਆਂ ਉੱਤੇ ਬਿਰਾਜਮਾਨ ਹੋਣ ਵਾਲਿਆਂ ਨੂੰ ਹੇਠਾਂ ਲਾਹ ਦਿੱਤਾ! BSB BSB: For he says: ‘By the strength of my hand I have done this, and by my wisdom, for I am clever. I have removed the boundaries of nations and plundered their treasures; like a mighty one I subdued their rulers.
14 ULB ਮੇਰੇ ਹੱਥ ਨੇ ਲੋਕਾਂ ਦੇ ਮਾਲ-ਧਨ ਨੂੰ ਐਵੇਂ ਲੱਭ ਲਿਆ ਹੈ, ਜਿਵੇਂ ਕੋਈ ਆਲ੍ਹਣੇ ਨੂੰ ਲੱਭ ਲੈਂਦਾ, ਅਤੇ ਜਿਵੇਂ ਕੋਈ ਛੱਡੇ ਹੋਏ ਆਂਡੇ ਸਮੇਟਦਾ ਹੈ, ਉਸੇ ਤਰ੍ਹਾਂ ਹੀ ਮੈਂ ਸਾਰੀ ਧਰਤੀ ਨੂੰ ਸਮੇਟ ਲਿਆ, ਅਤੇ ਨਾ ਕਿਸੇ ਨੇ ਖੰਭ ਹਿਲਾਇਆ, ਨਾ ਮੂੰਹ ਖੋਲ੍ਹਿਆ, ਨਾ ਚੀਂ-ਚੀਂ ਕੀਤੀ। BSB BSB: My hand reached as into a nest to seize the wealth of the nations. Like one gathering abandoned eggs, I gathered all the earth. No wing fluttered, no beak opened or chirped.’”
15 ULB ਭਲਾ, ਕੁਹਾੜਾ ਆਪਣੇ ਚਲਾਉਣ ਵਾਲੇ ਅੱਗੇ ਆਕੜੇ? ਕੀ ਆਰਾ ਆਪਣੇ ਖਿੱਚਣ ਵਾਲੇ ਅੱਗੇ ਗਰੂਰ ਕਰੇ? ਕੀ ਡੰਡਾ ਆਪਣੇ ਚੁੱਕਣ ਵਾਲੇ ਨੂੰ ਹਿਲਾਵੇ, ਜਾਂ ਲਾਠੀ ਉਹ ਨੂੰ ਚੁੱਕੇ ਜਿਹੜਾ ਲੱਕੜ ਨਹੀਂ ਹੈ! BSB BSB: Does an axe raise itself above the one who swings it? Does a saw boast over him who saws with it? It would be like a rod waving the one who lifts it, or a staff lifting him who is not wood!
16 ULB ਇਸ ਲਈ ਪ੍ਰਭੂ, ਸੈਨਾਂ ਦਾ ਯਹੋਵਾਹ, ਉਹ ਦੇ ਰਿਸ਼ਟ-ਪੁਸ਼ਟ ਸੂਰਮਿਆਂ ਵਿੱਚ ਨਿਰਬਲ ਕਰਨ ਵਾਲੇ ਰੋਗ ਘੱਲੇਗਾ ਅਤੇ ਉਹ ਦੇ ਤੇਜ ਦੇ ਹੇਠਾਂ ਅੱਗ ਦੇ ਸਾੜੇ ਵਾਂਗੂੰ ਸਾੜ ਬਲੇਗੀ। BSB BSB: Therefore the Lord GOD of Hosts will send a wasting disease among Assyria’s stout warriors, and under his pomp will be kindled a fire like a burning flame.
17 ULB ਇਸਰਾਏਲ ਦੀ ਜੋਤ ਅੱਗ, ਅਤੇ ਉਹ ਦਾ ਪਵਿੱਤਰ ਪੁਰਖ ਲੰਬ ਹੋਵੇਗਾ, ਉਹ ਉਸ ਦੇ ਕੰਡੇ ਅਤੇ ਕੰਡਿਆਲੇ ਇੱਕੋ ਹੀ ਦਿਨ ਵਿੱਚ ਸਾੜ ਕੇ ਭਸਮ ਕਰ ਦੇਵੇਗਾ। BSB BSB: And the Light of Israel will become a fire, and its Holy One a flame. In a single day it will burn and devour Assyria’s thorns and thistles.
18 ULB ਉਹ ਉਸ ਦੇ ਜੰਗਲਾਂ ਅਤੇ ਉਸ ਦੀ ਫਲਦਾਰ ਭੂਮੀ ਦੇ ਪਰਤਾਪ ਨੂੰ ਅਤੇ ਜਾਨ ਤੇ ਮਾਸ ਨੂੰ ਮਿਟਾ ਦੇਵੇਗਾ, ਜਿਵੇਂ ਕੋਈ ਰੋਗੀ ਜਾਂਦਾ ਰਹਿੰਦਾ ਹੈ। BSB BSB: The splendor of its forests and orchards, both soul and body, it will completely destroy, as a sickness consumes a man.
19 ULB ਉਹ ਦੇ ਜੰਗਲਾਂ ਦੇ ਰੁੱਖਾਂ ਦੀ ਗਿਣਤੀ ਐਨੀ ਥੋੜ੍ਹੀ ਹੋਵੇਗੀ ਕਿ ਬੱਚਾ ਵੀ ਉਨ੍ਹਾਂ ਨੂੰ ਲਿਖ ਸਕੇਗਾ। BSB BSB: The remaining trees of its forests will be so few that a child could count them.
20 ULB ਉਸ ਦਿਨ ਅਜਿਹਾ ਹੋਵੇਗਾ ਕਿ ਇਸਰਾਏਲ ਦੇ ਬਾਕੀ ਬਚੇ ਹੋਏ ਲੋਕ ਅਤੇ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਆਪਣੇ ਮਾਰਨ ਵਾਲੇ ਦਾ ਫੇਰ ਸਹਾਰਾ ਨਾ ਲੈਣਗੇ, ਪਰ ਇਸਰਾਏਲ ਦੇ ਪਵਿੱਤਰ ਪੁਰਖ ਯਹੋਵਾਹ ਦਾ ਸਚਿਆਈ ਨਾਲ ਸਹਾਰਾ ਲੈਣਗੇ। BSB BSB: On that day the remnant of Israel and the survivors of the house of Jacob will no longer depend on him who struck them, but they will truly rely on the LORD, the Holy One of Israel.
21 ULB ਇੱਕ ਬਕੀਆ ਅਰਥਾਤ ਯਾਕੂਬ ਦਾ ਬਕੀਆ, ਸ਼ਕਤੀਮਾਨ ਪਰਮੇਸ਼ੁਰ ਵੱਲ ਮੁੜੇਗਾ। BSB BSB: A remnant will return—a remnant of Jacob—to the Mighty God.
22 ULB ਭਾਵੇਂ ਤੇਰੀ ਪਰਜਾ ਇਸਰਾਏਲ ਸਮੁੰਦਰ ਦੀ ਰੇਤ ਵਾਂਗੂੰ ਹੋਵੇ, ਉਨ੍ਹਾਂ ਵਿੱਚੋਂ ਕੁਝ ਹੀ ਮੁੜਨਗੇ। ਬਰਬਾਦੀ ਦਾ ਪੱਕਾ ਫ਼ੈਸਲਾ ਹੋ ਚੁੱਕਾ ਹੈ, ਉਹ ਧਰਮ ਅਤੇ ਫੁਰਤੀ ਨਾਲ ਆਉਂਦਾ ਹੈ। BSB BSB: Though your people, O Israel, be like the sand of the sea, only a remnant will return. Destruction has been decreed, overflowing with righteousness.
23 ULB ਕਿਉਂ ਜੋ ਸੈਨਾਂ ਦਾ ਯਹੋਵਾਹ ਸਾਰੀ ਧਰਤੀ ਦੇ ਵਿਚਕਾਰ ਆਪਣੇ ਫ਼ੈਸਲੇ ਅਨੁਸਾਰ ਪੂਰੀ ਬਰਬਾਦੀ ਕਰੇਗਾ। BSB BSB: For the Lord GOD of Hosts will carry out the destruction decreed upon the whole land.
24 ULB ਇਸ ਲਈ ਪ੍ਰਭੂ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਹੇ ਮੇਰੀ ਪਰਜਾ ਸੀਯੋਨ ਦੇ ਵਾਸੀਓ, ਅੱਸ਼ੂਰੀਆਂ ਤੋਂ ਨਾ ਡਰੋ, ਜਦ ਉਹ ਡੰਡੇ ਨਾਲ ਮਾਰਨ ਅਤੇ ਤੁਹਾਡੇ ਉੱਤੇ ਮਿਸਰੀਆਂ ਵਾਂਗੂੰ ਆਪਣੀ ਲਾਠੀ ਚੁੱਕਣ। BSB BSB: Therefore this is what the Lord GOD of Hosts says: “O My people who dwell in Zion, do not fear Assyria, who strikes you with a rod and lifts his staff against you as the Egyptians did.
25 ULB ਕਿਉਂ ਜੋ ਬਹੁਤ ਥੋੜ੍ਹੇ ਸਮੇਂ ਵਿੱਚ ਮੇਰਾ ਕਹਿਰ ਮੁੱਕ ਜਾਵੇਗਾ ਅਤੇ ਮੇਰਾ ਕ੍ਰੋਧ ਉਨ੍ਹਾਂ ਦੀ ਬਰਬਾਦੀ ਲਈ ਹੋਵੇਗਾ। BSB BSB: For in just a little while My fury against you will subside, and My anger will turn to their destruction.”
26 ULB ਸੈਨਾਂ ਦਾ ਯਹੋਵਾਹ ਉਨ੍ਹਾਂ ਨੂੰ ਕੋੜੇ ਨਾਲ ਮਾਰੇਗਾ, ਜਿਵੇਂ ਓਰੇਬ ਦੀ ਚੱਟਾਨ ਉੱਤੇ ਮਿਦਯਾਨ ਨੂੰ ਮਾਰਿਆ ਅਤੇ ਜਿਵੇਂ ਉਸ ਨੇ ਆਪਣੀ ਲਾਠੀ ਮਿਸਰ ਉੱਤੇ ਚੁੱਕੀ, ਉਸੇ ਤਰ੍ਹਾਂ ਹੀ ਉਹ ਦੀ ਲਾਠੀ ਸਮੁੰਦਰ ਉੱਤੇ ਹੋਵੇਗੀ। BSB BSB: And the LORD of Hosts will brandish a whip against them, as when He struck Midian at the rock of Oreb. He will raise His staff over the sea, as He did in Egypt.
27 ULB ਅਤੇ ਉਸ ਦਿਨ ਅਜਿਹਾ ਹੋਵੇਗਾ ਕਿ ਉਹ ਦਾ ਭਾਰ ਤੇਰੇ ਮੋਢਿਆਂ ਤੋਂ ਅਤੇ ਉਹ ਦਾ ਜੂਲਾ ਤੇਰੀ ਗਰਦਨ ਤੋਂ ਲਾਹ ਦਿੱਤਾ ਜਾਵੇਗਾ ਅਤੇ ਉਹ ਜੂਲਾ ਚਰਬੀ ਦੇ ਕਾਰਨ ਤੋੜਿਆ ਜਾਵੇਗਾ। BSB BSB: On that day the burden will be lifted from your shoulders, and the yoke from your neck. The yoke will be broken because your neck will be too large.
28 ULB ਉਹ ਅੱਯਾਥ ਵਿੱਚ ਆਏ, ਉਹ ਮਿਗਰੋਨ ਦੇ ਵਿੱਚੋਂ ਦੀ ਲੰਘੇ, ਮਕਮਾਸ਼ ਵਿੱਚ ਉਨ੍ਹਾਂ ਨੇ ਆਪਣਾ ਅਸਬਾਬ ਰੱਖਿਆ ਹੈ! BSB BSB: Assyria has entered Aiath and passed through Migron, storing their supplies at Michmash.
29 ULB ਉਹ ਘਾਟੀ ਦੇ ਪਾਰ ਹੋ ਗਏ, ਗਬਾ ਉਨ੍ਹਾਂ ਦਾ ਟਿਕਾਣਾ ਹੋਇਆ, ਰਾਮਾਹ ਕੰਬਦਾ ਹੈ, ਸ਼ਾਊਲ ਦਾ ਗਿਬਆਹ ਨੱਠ ਤੁਰਿਆ! BSB BSB: They have crossed at the ford: “We will spend the night at Geba.” Ramah trembles; Gibeah of Saul flees.
30 ULB ਹੇ ਗੱਲੀਮ ਦੀਏ ਧੀਏ, ਉੱਚੀ ਦੇ ਕੇ ਚਿੱਲਾ! ਹੇ ਲੈਸ਼ਾਹ, ਧਿਆਨ ਦੇ! ਹੇ ਅਨਾਥੋਥ, ਉਹ ਨੂੰ ਉੱਤਰ ਦੇ! BSB BSB: Cry aloud, O Daughter of Gallim! Listen, O Laishah! O wretched Anathoth!
31 ULB ਮਦਮੇਨਾਹ ਭੱਜ ਤੁਰਿਆ, ਗੋਬੀਮ ਦੇ ਵਾਸੀ ਪਨਾਹ ਭਾਲਦੇ ਹਨ। BSB BSB: Madmenah flees; the people of Gebim take refuge.
32 ULB ਅੱਜ ਦੇ ਦਿਨ ਉਹ ਨੋਬ ਵਿੱਚ ਠਹਿਰਣਗੇ, ਉਹ ਸੀਯੋਨ ਦੀ ਧੀ ਦੇ ਪਰਬਤ ਉੱਤੇ, ਯਰੂਸ਼ਲਮ ਦੇ ਟਿੱਬੇ ਉੱਤੇ ਆਪਣੇ ਹੱਥ ਚੁੱਕ ਕੇ ਧਮਕਾਉਣਗੇ! BSB BSB: Yet today they will halt at Nob, shaking a fist at the mount of Daughter Zion, at the hill of Jerusalem.
33 ULB ਵੇਖੋ, ਪ੍ਰਭੂ ਸੈਨਾਂ ਦਾ ਯਹੋਵਾਹ, ਭਿਆਨਕ ਤਰੀਕੇ ਨਾਲ ਟਹਿਣੀਆਂ ਨੂੰ ਛਾਂਗੇਗਾ, ਲੰਮੇ ਕੱਦ ਦੇ ਵੱਢੇ ਜਾਣਗੇ, ਅਤੇ ਜਿਹੜੇ ਉੱਚੇ ਹਨ, ਉਹ ਨੀਵੇਂ ਕੀਤੇ ਜਾਣਗੇ। BSB BSB: Behold, the Lord GOD of Hosts will lop off the branches with terrifying power. The tall trees will be cut down, the lofty ones will be felled.
34 ULB ਉਹ ਸੰਘਣੇ ਜੰਗਲ ਨੂੰ ਕੁਹਾੜੇ ਨਾਲ ਵੱਢ ਸੁੱਟੇਗਾ, ਅਤੇ ਲਬਾਨੋਨ ਤੇਜਵਾਨ ਦੇ ਹੱਥੋਂ ਡਿੱਗ ਪਵੇਗਾ। BSB BSB: He will clear the forest thickets with an axe, and Lebanon will fall before the Mighty One.
Select verses for actions: Enter goes to them and Escape comes back.