1 ULB ਬਾਬਲ ਦੇ ਵਿਖੇ ਅਗੰਮ ਵਾਕ ਜਿਸ ਨੂੰ ਆਮੋਸ ਦੇ ਪੁੱਤਰ ਯਸਾਯਾਹ ਨੇ ਦਰਸ਼ਣ ਵਿੱਚ ਪਾਇਆ,- BSB BSB: This is the burden against Babylon that Isaiah son of Amoz received:
2 ULB ਨੰਗੇ ਪਰਬਤ ਉੱਤੇ ਝੰਡਾ ਖੜ੍ਹਾ ਕਰੋ, ਉਨ੍ਹਾਂ ਨੂੰ ਉੱਚੀ ਅਵਾਜ਼ ਨਾਲ ਪੁਕਾਰੋ! ਹੱਥ ਨਾਲ ਇਸ਼ਾਰਾ ਕਰੋ, ਤਾਂ ਜੋ ਉਹ ਪਤਵੰਤਾਂ ਦੇ ਫਾਟਕਾਂ ਵਿੱਚ ਵੜਨ! BSB BSB: Raise a banner on a barren hilltop; call aloud to them. Wave your hand, that they may enter the gates of the nobles.
3 ULB ਮੈਂ ਆਪਣੇ ਸੰਤਾਂ ਨੂੰ ਹੁਕਮ ਦਿੱਤਾ ਹੈ, ਨਾਲੇ ਮੈਂ ਆਪਣੇ ਕ੍ਰੋਧ ਨੂੰ ਪੂਰਾ ਕਰਨ ਲਈ, ਆਪਣੇ ਸੂਰਮਿਆਂ ਨੂੰ ਬੁਲਾਇਆ, ਜਿਹੜੇ ਮੇਰੀ ਜਿੱਤ ਤੇ ਪ੍ਰਸੰਨ ਹੁੰਦੇ ਹਨ। BSB BSB: I have commanded My sanctified ones; I have even summoned My warriors to execute My wrath and exult in My triumph.
4 ULB ਪਹਾੜਾਂ ਉੱਤੇ ਇੱਕ ਰੌਲੇ ਦੀ ਅਵਾਜ਼ ਸੁਣੋ, ਜਿਵੇਂ ਵੱਡੀ ਭੀੜ ਦੀ, ਰਾਜ ਰਾਜ ਦੀਆਂ ਕੌਮਾਂ ਦੇ ਇਕੱਠ ਦਾ ਸ਼ੋਰ, ਸੈਨਾਂ ਦਾ ਯਹੋਵਾਹ ਯੁੱਧ ਲਈ ਸੈਨਾਂ ਨੂੰ ਇਕੱਠਾ ਕਰ ਰਿਹਾ ਹੈ! BSB BSB: Listen, a tumult on the mountains, like that of a great multitude! Listen, an uproar among the kingdoms, like nations gathered together! The LORD of Hosts is mobilizing an army for war.
5 ULB ਉਹ ਦੂਰ ਦੇਸ ਤੋਂ, ਅਕਾਸ਼ ਦੇ ਸਿਰੇ ਤੋਂ ਤੁਰੇ ਆਉਂਦੇ ਹਨ, ਯਹੋਵਾਹ ਅਤੇ ਉਹ ਦੇ ਕਹਿਰ ਦੇ ਸ਼ਸਤਰ ਆਉਂਦੇ ਹਨ, ਤਾਂ ਜੋ ਸਾਰੀ ਧਰਤੀ ਨੂੰ ਨਾਸ ਕਰਨ! BSB BSB: They are coming from faraway lands, from the ends of the heavens—the LORD and the weapons of His wrath—to destroy the whole country.
6 ULB ਤੁਸੀਂ ਧਾਹਾਂ ਮਾਰੋ ਕਿਉਂ ਜੋ ਯਹੋਵਾਹ ਦਾ ਦਿਨ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਗੂੰ ਆਵੇਗਾ। BSB BSB: Wail, for the Day of the LORD is near; it will come as destruction from the Almighty.
7 ULB ਇਸ ਲਈ ਸਾਰੇ ਹੱਥ ਢਿੱਲੇ ਪੈ ਜਾਣਗੇ, ਅਤੇ ਹਰ ਮਨੁੱਖ ਦਾ ਦਿਲ ਡਰ ਨਾਲ ਢਲ ਜਾਵੇਗਾ। BSB BSB: Therefore all hands will fall limp, and every man’s heart will melt.
8 ULB ਉਹ ਘਬਰਾ ਜਾਣਗੇ, ਪੀੜਾਂ ਅਤੇ ਕਸ਼ਟ ਉਨ੍ਹਾਂ ਨੂੰ ਫੜ੍ਹ ਲੈਣਗੇ, ਉਹ ਜਣਨ ਵਾਲੀ ਔਰਤ ਵਾਂਗੂੰ ਪੀੜ ਵਿੱਚ ਹੋਣਗੇ, ਉਹ ਹੱਕੇ-ਬੱਕੇ ਹੋ ਕੇ ਇੱਕ ਦੂਜੇ ਵੱਲ ਤੱਕਣਗੇ, ਉਨ੍ਹਾਂ ਦੇ ਮੂੰਹ ਭਖਦੇ ਹੋਣਗੇ। BSB BSB: Terror, pain, and anguish will seize them; they will writhe like a woman in labor. They will look at one another, their faces flushed with fear.
9 ULB ਵੇਖੋ, ਯਹੋਵਾਹ ਦਾ ਨਿਰਦਈ, ਕਹਿਰ ਅਤੇ ਤੇਜ ਕ੍ਰੋਧ ਨਾਲ ਭਰਪੂਰ ਦਿਨ ਆਉਂਦਾ ਹੈ, ਤਾਂ ਜੋ ਧਰਤੀ ਨੂੰ ਵਿਰਾਨ ਕਰੇ, ਅਤੇ ਉਹ ਦੇ ਪਾਪੀਆਂ ਨੂੰ ਉਹ ਦੇ ਵਿੱਚੋਂ ਨਾਸ ਕਰੇ। BSB BSB: Behold, the Day of the LORD is coming—cruel, with fury and burning anger—to make the earth a desolation and to destroy the sinners within it.
10 ULB ਅਕਾਸ਼ ਦੇ ਤਾਰੇ ਅਤੇ ਉਹ ਦੀਆਂ ਖਿੱਤੀਆਂ ਆਪਣਾ ਚਾਨਣ ਨਾ ਦੇਣਗੀਆਂ, ਸੂਰਜ ਚੜ੍ਹਦਿਆਂ ਸਾਰ ਹਨੇਰਾ ਹੋ ਜਾਵੇਗਾ, ਅਤੇ ਚੰਦ ਆਪਣਾ ਪ੍ਰਕਾਸ਼ ਨਾ ਦੇਵੇਗਾ। BSB BSB: For the stars of heaven and their constellations will not give their light. The rising sun will be darkened, and the moon will not give its light.
11 ULB ਮੈਂ ਜਗਤ ਨੂੰ ਉਹ ਦੀ ਬੁਰਿਆਈ ਦੀ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀ ਬਦੀ ਦੀ ਸਜ਼ਾ ਦਿਆਂਗਾ, ਅਤੇ ਬੇਰਹਿਮਾਂ ਦੇ ਘਮੰਡ ਨੂੰ ਤੋੜ ਦਿਆਂਗਾ। BSB BSB: I will punish the world for its evil and the wicked for their iniquity. I will end the haughtiness of the arrogant and lay low the pride of the ruthless.
12 ULB ਮੈਂ ਲੋਕਾਂ ਨੂੰ ਕੁੰਦਨ ਸੋਨੇ ਨਾਲੋਂ, ਅਤੇ ਮਨੁੱਖ ਨੂੰ ਓਫੀਰ ਦੇ ਸੋਨੇ ਨਾਲੋਂ ਦੁਰਲੱਭ ਬਣਾਵਾਂਗਾ। BSB BSB: I will make man scarcer than pure gold, and mankind rarer than the gold of Ophir.
13 ULB ਇਸ ਲਈ ਮੈਂ ਅਕਾਸ਼ ਨੂੰ ਕਾਂਬਾ ਲਵਾਂਗਾ, ਅਤੇ ਧਰਤੀ ਆਪਣੇ ਥਾਂ ਤੋਂ ਹਿਲਾਈ ਜਾਵੇਗੀ, ਇਹ ਸੈਨਾਂ ਦੇ ਯਹੋਵਾਹ ਦੇ ਕਹਿਰ ਵਿੱਚ, ਅਤੇ ਉਸ ਦੇ ਤੇਜ ਗੁੱਸੇ ਦੇ ਦਿਨ ਹੋਵੇਗਾ। BSB BSB: Therefore I will make the heavens tremble, and the earth will be shaken from its place at the wrath of the LORD of Hosts on the day of His burning anger.
14 ULB ਤਦ ਅਜਿਹਾ ਹੋਵੇਗਾ ਕਿ ਭੁੱਲੀ ਹਰਨੀ ਵਾਂਗੂੰ ਅਤੇ ਉਸ ਭੇਡ ਵਾਂਗੂੰ ਜਿਸ ਦਾ ਪਾਲੀ ਨਹੀਂ, ਹਰੇਕ ਮਨੁੱਖ ਆਪਣੇ ਲੋਕਾਂ ਵੱਲ ਮੁੜੇਗਾ, ਅਤੇ ਹਰੇਕ ਮਨੁੱਖ ਆਪਣੇ ਦੇਸ ਨੂੰ ਭੱਜੇਗਾ। BSB BSB: Like a hunted gazelle, like a sheep without a shepherd, each will return to his own people, each will flee to his native land.
15 ULB ਹਰੇਕ ਜਿਹੜਾ ਮਿਲ ਜਾਵੇ ਵਿੰਨ੍ਹਿਆ ਜਾਵੇਗਾ, ਹਰੇਕ ਜਿਹੜਾ ਫੜ੍ਹਿਆ ਜਾਵੇ ਤਲਵਾਰ ਨਾਲ ਡਿੱਗੇਗਾ। BSB BSB: Whoever is caught will be stabbed, and whoever is captured will die by the sword.
17 ULB ਵੇਖੋ, ਮੈਂ ਉਨ੍ਹਾਂ ਦੇ ਵਿਰੁੱਧ ਮਾਦੀਆਂ ਨੂੰ ਪਰੇਰ ਰਿਹਾ ਹਾਂ, ਜਿਹੜੇ ਚਾਂਦੀ ਦੀ ਪਰਵਾਹ ਨਹੀਂ ਕਰਦੇ, ਨਾ ਸੋਨੇ ਤੋਂ ਖੁਸ਼ ਹੁੰਦੇ ਹਨ। BSB BSB: Behold, I will stir up against them the Medes, who have no regard for silver and no desire for gold.
18 ULB ਉਨ੍ਹਾਂ ਦੇ ਧਣੁਖ ਜੁਆਨਾਂ ਨੂੰ ਵਿੰਨ੍ਹਣਗੇ, ਉਹ ਢਿੱਡ ਦੇ ਫਲ ਉੱਤੇ ਰਹਮ ਨਾ ਕਰਨਗੇ, ਉਨ੍ਹਾਂ ਦੀਆਂ ਅੱਖਾਂ ਬੱਚਿਆਂ ਉੱਤੇ ਤਰਸ ਨਾ ਖਾਣਗੀਆਂ। BSB BSB: Their bows will dash young men to pieces; they will have no mercy on the fruit of the womb; they will not look with pity on the children.
19 ULB ਬਾਬਲ ਜੋ ਸਾਰੇ ਰਾਜਾਂ ਦੀ ਸਜਾਵਟ ਅਤੇ ਕਸਦੀਆਂ ਦੇ ਹੰਕਾਰ ਦੀ ਸ਼ਾਨ ਹੈ, ਸਦੂਮ ਅਤੇ ਅਮੂਰਾਹ ਜਿਹਾ ਹੋ ਜਾਵੇਗਾ, ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਢਾਹ ਦਿੱਤਾ ਸੀ। BSB BSB: And Babylon, the jewel of the kingdoms, the glory of the pride of the Chaldeans, will be overthrown by God like Sodom and Gomorrah.
20 ULB ਉਹ ਫੇਰ ਕਦੀ ਨਾ ਵਸਾਇਆ ਜਾਵੇਗਾ, ਨਾ ਪੀੜ੍ਹੀਓਂ ਪੀੜ੍ਹੀ ਅਬਾਦ ਕੀਤਾ ਜਾਵੇਗਾ, ਨਾ ਕੋਈ ਅਰਬੀ ਉੱਥੇ ਤੰਬੂ ਲਾਵੇਗਾ, ਨਾ ਅਯਾਲੀ ਉੱਥੇ ਆਪਣੇ ਇੱਜੜ ਬਿਠਾਉਣਗੇ। BSB BSB: She will never be inhabited or settled from generation to generation; no nomad will pitch his tent there, no shepherd will rest his flock there.
21 ULB ਪਰ ਜੰਗਲੀ ਜਾਨਵਰ ਉੱਥੇ ਬੈਠਣਗੇ, ਉਨ੍ਹਾਂ ਦੇ ਘਰ ਗਿੱਦੜਾਂ ਨਾਲ ਭਰੇ ਹੋਣਗੇ, ਸ਼ੁਤਰ-ਮੁਰਗ ਉੱਥੇ ਵੱਸਣਗੇ, ਅਤੇ ਜੰਗਲੀ ਬੱਕਰੇ ਉੱਥੇ ਨੱਚਣਗੇ। BSB BSB: But desert creatures will lie down there, and howling creatures will fill her houses. Ostriches will dwell there, and wild goats will leap about.
22 ULB ਬਿੱਜੂ ਉਨ੍ਹਾਂ ਦੇ ਖੁੱਡਾਂ ਵਿੱਚ, ਅਤੇ ਗਿੱਦੜ ਉਨ੍ਹਾਂ ਦੇ ਰੰਗ ਮਹਿਲਾਂ ਵਿੱਚ ਰੌਲਾ ਪਾਉਣਗੇ। ਉਹ ਦਾ ਸਮਾਂ ਨੇੜੇ ਆ ਗਿਆ ਹੈ, ਉਹ ਦੇ ਦਿਨ ਲੰਮੇ ਨਾ ਹੋਣਗੇ। BSB BSB: Hyenas will howl in her fortresses and jackals in her luxurious palaces. Babylon’s time is at hand, and her days will not be prolonged.
Select verses for actions: Enter goes to them and Escape comes back.