1 ULB ਦੰਮਿਸਕ ਦੇ ਵਿਖੇ ਅਗੰਮ ਵਾਕ,- ਵੇਖੋ ਦੰਮਿਸਕ ਸ਼ਹਿਰ ਹੋਣ ਤੋਂ ਰਹਿ ਜਾਵੇਗਾ, ਸਗੋਂ ਉੱਜੜਿਆ ਹੋਇਆ ਖੰਡਰ ਹੋ ਜਾਵੇਗਾ। BSB BSB: This is the burden against Damascus: “Behold, Damascus is no longer a city; it has become a heap of ruins.
2 ULB ਅਰੋਏਰ ਦੇ ਸ਼ਹਿਰ ਤਿਆਗੇ ਜਾਣਗੇ, ਉਹ ਇੱਜੜਾਂ ਲਈ ਹੋਣਗੇ, ਅਤੇ ਉਹ ਉੱਥੇ ਬੈਠਣਗੇ ਅਤੇ ਕੋਈ ਉਨ੍ਹਾਂ ਨੂੰ ਨਹੀਂ ਡਰਾਵੇਗਾ। BSB BSB: The cities of Aroer are forsaken; they will be left to the flocks, which will lie down with no one to fear.
3 ULB ਇਫ਼ਰਾਈਮ ਵਿੱਚੋਂ ਗੜ੍ਹ ਵਾਲੇ ਨਗਰ, ਦੰਮਿਸਕ ਵਿੱਚੋਂ ਰਾਜ, ਅਤੇ ਅਰਾਮ ਦੇ ਬਚੇ ਹੋਏ ਮੁੱਕ ਜਾਣਗੇ, ਅਤੇ ਜੋ ਹਾਲ ਇਸਰਾਏਲੀਆਂ ਦੇ ਪਰਤਾਪ ਦਾ ਹੋਇਆ, ਉਹੋ ਉਨ੍ਹਾਂ ਦਾ ਹਾਲ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ। BSB BSB: The fortress will disappear from Ephraim, and the sovereignty from Damascus. The remnant of Aram will be like the splendor of the Israelites,” declares the LORD of Hosts.
4 ULB ਉਸ ਦਿਨ ਅਜਿਹਾ ਹੋਵੇਗਾ, ਕਿ ਯਾਕੂਬ ਦਾ ਪਰਤਾਪ ਘਟਾਇਆ ਜਾਵੇਗਾ, ਅਤੇ ਉਹ ਦਾ ਮੋਟਾ ਸਰੀਰ ਪਤਲਾ ਪੈ ਜਾਵੇਗਾ, BSB BSB: “In that day the splendor of Jacob will fade, and the fat of his body will waste away,
5 ULB ਅਤੇ ਅਜਿਹਾ ਹੋਵੇਗਾ ਕਿ ਜਿਵੇਂ ਕੋਈ ਵਾਢਾ ਆਪਣੀ ਖੜ੍ਹੀ ਫ਼ਸਲ ਇਕੱਠੀ ਕਰਦਾ ਹੋਵੇ, ਅਤੇ ਉਹ ਦਾ ਹੱਥ ਸਿੱਟੇ ਤੋੜਦਾ ਹੋਵੇ, ਅਤੇ ਜਿਵੇਂ ਕੋਈ ਰਫਾਈਮ ਦੀ ਘਾਟੀ ਵਿੱਚ ਸਿਲਾ ਚੁਗਦਾ ਹੋਵੇ। BSB BSB: as the reaper gathers the standing grain and harvests the ears with his arm, as one gleans heads of grain in the Valley of Rephaim.
6 ULB ਤਾਂ ਉਹ ਦੇ ਵਿੱਚ ਕੁਝ ਲੱਗ ਲਬੇੜ ਰਹਿ ਜਾਵੇਗੀ, ਜਿਵੇਂ ਜ਼ੈਤੂਨ ਦੇ ਹਲੂਣੇ ਨਾਲ, ਦੋ-ਤਿੰਨ ਦਾਣੇ ਉੱਪਰਲੇ ਟਹਿਣੇ ਦੇ ਸਿਰੇ ਤੇ, ਚਾਰ-ਪੰਜ ਫਲਦਾਰ ਰੁੱਖ ਦੇ ਬਾਹਰਲੇ ਟਹਿਣਿਆਂ ਉੱਤੇ, ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦਾ ਵਾਕ ਹੈ। BSB BSB: Yet gleanings will remain, like an olive tree that has been beaten—two or three berries atop the tree, four or five on its fruitful branches,” declares the LORD, the God of Israel.
7 ULB ਉਸ ਦਿਨ ਮਨੁੱਖ ਆਪਣੇ ਸਿਰਜਣਹਾਰ ਵੱਲ ਗੌਰ ਕਰਨਗੇ, ਅਤੇ ਉਨ੍ਹਾਂ ਦੀਆਂ ਅੱਖਾਂ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਵੇਖਣਗੀਆਂ। BSB BSB: In that day men will look to their Maker and turn their eyes to the Holy One of Israel.
8 ULB ਉਹ ਜਗਵੇਦੀਆਂ ਵੱਲ ਆਪਣੀ ਦਸਤਕਾਰੀ ਉੱਤੇ ਗੌਰ ਨਾ ਕਰਨਗੇ, ਨਾ ਆਪਣੀਆਂ ਉਂਗਲੀਆਂ ਦੀ ਕਿਰਤ ਵੱਲ, ਨਾ ਅਸ਼ੇਰਾਹ ਦੀਆਂ ਮੂਰਤਾਂ ਵੱਲ ਨਾ ਸੂਰਜ ਥੰਮ੍ਹਾਂ ਵੱਲ ਵੇਖਣਗੇ। BSB BSB: They will not look to the altars they have fashioned with their hands or to the Asherahs and incense altars they have made with their fingers.
9 ULB ਉਸ ਦਿਨ ਉਨ੍ਹਾਂ ਦੇ ਤਕੜੇ ਸ਼ਹਿਰ ਉਸ ਜੰਗਲ ਦੇ ਅਤੇ ਉਸ ਟੀਸੀ ਦੇ ਛੱਡੇ ਹੋਏ ਥਾਵਾਂ ਵਾਂਗੂੰ ਹੋਣਗੇ, ਜਿਹੜੇ ਇਸਰਾਏਲੀਆਂ ਦੇ ਡਰ ਦੇ ਕਾਰਨ ਛੱਡੇ ਗਏ, ਉਹ ਵਿਰਾਨ ਹੋਣਗੇ। BSB BSB: In that day their strong cities will be like forsaken thickets and summits, abandoned to the Israelites and to utter desolation.
10 ULB ਤੂੰ ਤਾਂ ਆਪਣੀ ਮੁਕਤੀ ਦੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ, ਅਤੇ ਆਪਣੀ ਤਕੜੀ ਚੱਟਾਨ ਨੂੰ ਯਾਦ ਨਾ ਰੱਖਿਆ, ਇਸ ਲਈ ਭਾਵੇਂ ਤੂੰ ਸੋਹਣੇ ਬੂਟੇ ਲਾਵੇਂ, ਅਤੇ ਵਿਦੇਸ਼ੀ ਦਾਬ ਨੂੰ ਦੱਬੇਂ, BSB BSB: For you have forgotten the God of your salvation and failed to remember the Rock of your refuge. Therefore, though you cultivate delightful plots and set out cuttings from exotic vines—
11 ULB ਭਾਵੇਂ ਤੂੰ ਉਸ ਨੂੰ ਲਾਉਣ ਦੇ ਦਿਨ ਉਹ ਦੀ ਵਾੜ ਕਰੇਂ, ਅਤੇ ਸਵੇਰ ਨੂੰ ਆਪਣੇ ਬੀਜ ਤੋਂ ਕਲੀਆਂ ਫੁਟਵਾ ਲਵੇਂ, ਪਰ ਫ਼ਸਲ ਸੋਗ ਅਤੇ ਡਾਢੀ ਪੀੜ ਦੇ ਦਿਨ ਵਿੱਚ ਉੱਡ ਜਾਵੇਗੀ। BSB BSB: though on the day you plant you make them grow, and on that morning you help your seed sprout—yet the harvest will vanish on the day of disease and incurable pain.
12 ULB ਹਾਇ! ਦੇਸ-ਦੇਸ ਦੇ ਲੋਕਾਂ ਦੀ ਗੱਜ, ਉਹ ਸਮੁੰਦਰਾਂ ਦੀਆਂ ਲਹਿਰਾਂ ਵਾਂਗੂੰ ਉਹ ਗੱਜਦੇ ਹਨ! ਅਤੇ ਉੱਮਤਾਂ ਦਾ ਰੌਲਾ! ਉਹ ਹੜ੍ਹਾਂ ਦੇ ਰੌਲੇ ਵਾਂਗੂੰ ਰੌਲਾ ਪਾਉਂਦੇ ਹਨ। BSB BSB: Alas, the tumult of many peoples; they rage like the roaring seas and clamoring nations; they rumble like the crashing of mighty waters.
13 ULB ਉੱਮਤਾਂ ਬਹੁਤੇ ਪਾਣੀਆਂ ਦੇ ਰੌਲੇ ਵਾਂਗੂੰ ਰੌਲਾ ਪਾਉਂਦੀਆਂ ਹਨ, ਪਰ ਉਹ ਉਨ੍ਹਾਂ ਨੂੰ ਝਿੜਕੇਗਾ ਅਤੇ ਉਹ ਦੂਰ-ਦੂਰ ਨੱਠ ਜਾਣਗੀਆਂ। ਉਹ ਇਸ ਤਰ੍ਹਾਂ ਭਜਾਏ ਜਾਣਗੇ, ਜਿਵੇਂ ਪਹਾੜਾਂ ਦਾ ਕੱਖ ਪੌਣ ਅੱਗੋਂ, ਅਤੇ ਜਿਵੇਂ ਵਾਵਰੋਲੇ ਦੀ ਧੂੜ ਝੱਖੜ-ਝੋਲੇ ਅੱਗੋਂ ਉੱਡ ਜਾਂਦਾ ਹੈ। BSB BSB: The nations rage like the rush of many waters. He rebukes them, and they flee far away, driven before the wind like chaff on the hills, like tumbleweeds before a gale.
14 ULB ਸ਼ਾਮ ਦੇ ਵੇਲੇ, ਵੇਖੋ ਖੌਫ਼ ਹੈ! ਸਵੇਰ ਤੋਂ ਪਹਿਲਾਂ ਉਹ ਹਨ ਹੀ ਨਹੀਂ,- ਇਹ ਸਾਨੂੰ ਨਾਸ ਕਰਨ ਵਾਲਿਆਂ ਦਾ ਹਿੱਸਾ, ਅਤੇ ਸਾਨੂੰ ਲੁੱਟਣ ਵਾਲਿਆਂ ਦਾ ਭਾਗ ਹੈ। BSB BSB: In the evening, there is sudden terror! Before morning, they are no more! This is the portion of those who loot us and the lot of those who plunder us.
Select verses for actions: Enter goes to them and Escape comes back.