1 ULB ਮਿਸਰ ਦੇ ਵਿਖੇ ਅਗੰਮ ਵਾਕ,- ਵੇਖੋ, ਯਹੋਵਾਹ ਉੱਡਦੇ ਬੱਦਲ ਉੱਤੇ ਸਵਾਰ ਹੋ ਕੇ ਮਿਸਰ ਨੂੰ ਆਉਂਦਾ ਹੈ, ਮਿਸਰ ਦੇ ਬੁੱਤ ਉਹ ਦੇ ਹਜ਼ੂਰ ਕੰਬ ਉੱਠਣਗੇ, ਅਤੇ ਮਿਸਰੀਆਂ ਦਾ ਦਿਲ ਉਨ੍ਹਾਂ ਦੇ ਅੰਦਰ ਢਲ ਜਾਵੇਗਾ। BSB BSB: This is the burden against Egypt: Behold, the LORD rides on a swift cloud; He is coming to Egypt. The idols of Egypt will tremble before Him, and the hearts of the Egyptians will melt within them.
2 ULB ਮੈਂ ਮਿਸਰੀਆਂ ਨੂੰ ਮਿਸਰੀਆਂ ਦੇ ਵਿਰੁੱਧ ਪਰੇਰਾਂਗਾ, ਉਹ ਆਪਸ ਵਿੱਚ ਲੜਨਗੇ, ਹਰੇਕ ਮਨੁੱਖ ਆਪਣੇ ਭਰਾ ਨਾਲ, ਅਤੇ ਹਰੇਕ ਮਨੁੱਖ ਆਪਣੇ ਗੁਆਂਢੀ ਨਾਲ, ਸ਼ਹਿਰ ਸ਼ਹਿਰ ਨਾਲ ਅਤੇ ਰਾਜ ਰਾਜ ਨਾਲ ਯੁੱਧ ਕਰੇਗਾ। BSB BSB: “So I will incite Egyptian against Egyptian; brother will fight against brother, neighbor against neighbor, city against city, and kingdom against kingdom.
3 ULB ਮਿਸਰੀਆਂ ਦੀ ਬੁੱਧ ਉਨ੍ਹਾਂ ਦੇ ਵਿੱਚੋਂ ਖਾਲੀ ਕੀਤੀ ਜਾਵੇਗੀ, ਮੈਂ ਉਨ੍ਹਾਂ ਦੀਆਂ ਜੁਗਤੀਆਂ ਨੂੰ ਅਸਫ਼ਲ ਕਰਾਂਗਾ, ਉਹ ਬੁੱਤਾਂ ਤੋਂ ਪੁੱਛ-ਗਿੱਛ ਕਰਨਗੇ, ਅਤੇ ਨਾਲੇ ਮੰਤ੍ਰੀਆਂ ਅਤੇ ਭੂਤ-ਮਿੱਤ੍ਰਾਂ ਅਤੇ ਦਿਓ-ਯਾਰਾਂ ਤੋਂ ਵੀ। BSB BSB: Then the spirit of the Egyptians will be emptied out from among them, and I will frustrate their plans, so that they will resort to idols and spirits of the dead, to mediums and spiritists.
4 ULB ਮੈਂ ਮਿਸਰੀਆਂ ਨੂੰ ਨਿਰਦਈ ਮਾਲਕਾਂ ਦੇ ਵੱਸ ਵਿੱਚ ਕਰਾਂਗਾ, ਅਤੇ ਇੱਕ ਜ਼ਾਲਮ ਰਾਜਾ ਉਨ੍ਹਾਂ ਦੇ ਉੱਤੇ ਰਾਜ ਕਰੇਗਾ, ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ। BSB BSB: I will deliver the Egyptians into the hands of a harsh master, and a fierce king will rule over them,” declares the Lord GOD of Hosts.
5 ULB ਪਾਣੀ ਸਮੁੰਦਰ ਵਿੱਚੋਂ ਸੁੱਕ ਜਾਵੇਗਾ, ਅਤੇ ਦਰਿਆ ਖੁਸ਼ਕ ਅਤੇ ਖਾਲੀ ਹੋ ਜਾਵੇਗਾ, BSB BSB: The waters of the Nile will dry up, and the riverbed will be parched and empty.
6 ULB ਨਹਿਰਾਂ ਬਦਬੂਦਾਰ ਹੋ ਜਾਣਗੀਆਂ, ਮਿਸਰ ਦੇ ਨਾਲੇ ਘੱਟਦੇ-ਘੱਟਦੇ ਸੁੱਕ ਜਾਣਗੇ, ਕਾਨਾ ਤੇ ਪਿਲਛੀ ਗਲ ਜਾਣਗੇ। BSB BSB: The canals will stink; the streams of Egypt will trickle and dry up; the reeds and rushes will wither.
7 ULB ਨੀਲ ਦਰਿਆ ਉੱਤੇ, ਅਤੇ ਉਹ ਦੇ ਕੰਢੇ ਉੱਤੇ ਵਿਰਾਨੀ ਹੋਵੇਗੀ, ਜੋ ਕੁਝ ਨੀਲ ਦਰਿਆ ਦੇ ਕੋਲ ਬੀਜਿਆ ਜਾਵੇ, ਉਹ ਸੁੱਕ ਜਾਵੇਗਾ, ਉੱਡ ਜਾਵੇਗਾ ਅਤੇ ਫੇਰ ਹੋਵੇਗਾ ਨਹੀਂ। BSB BSB: The bulrushes by the Nile, by the mouth of the river, and all the fields sown along the Nile, will wither, blow away, and be no more.
8 ULB ਮਾਛੀ ਹਉਂਕੇ ਭਰਨਗੇ, ਉਹ ਸਾਰੇ ਜਿਹੜੇ ਨੀਲ ਵਿੱਚ ਕੁੰਡੀਆਂ ਪਾਉਂਦੇ ਹਨ, ਰੋਣਗੇ ਅਤੇ ਉਹ ਜਿਹੜੇ ਪਾਣੀਆਂ ਦੇ ਉੱਤੇ ਜਾਲ ਵਿਛਾਉਂਦੇ ਹਨ ਢਿੱਲੇ ਪੈ ਜਾਣਗੇ। BSB BSB: Then the fishermen will mourn, all who cast a hook into the Nile will lament, and those who spread nets on the waters will pine away.
9 ULB ਮਹੀਨ ਕਤਾਨ ਦੇ ਕਾਰੀਗਰ, ਅਤੇ ਚਿੱਟੇ ਸੂਤ ਦੇ ਬੁਣਨ ਵਾਲਿਆਂ ਦੀ ਆਸ ਟੁੱਟ ਜਾਵੇਗੀ। BSB BSB: The workers in flax will be dismayed, and the weavers of fine linen will turn pale.
10 ULB ਦੇਸ ਦੇ ਧਨਵਾਨ ਭੰਨੇ ਜਾਣਗੇ, ਅਤੇ ਸਾਰੇ ਮਜ਼ਦੂਰ ਪ੍ਰਾਣਾਂ ਤੋਂ ਔਖੇ ਹੋਣਗੇ। BSB BSB: The workers in cloth will be dejected, and all the hired workers will be sick at heart.
11 ULB ਸੋਆਨ ਦੇ ਹਾਕਮ ਨਿਰੇ ਮੂਰਖ ਹੀ ਹਨ, ਫ਼ਿਰਊਨ ਦੇ ਸਿਆਣੇ ਸਲਾਹਕਾਰਾਂ ਦੀ ਸਲਾਹ ਖਚਰਪੁਣਾ ਹੀ ਹੈ। ਫੇਰ ਤੁਸੀਂ ਕਿਵੇਂ ਫ਼ਿਰਊਨ ਨੂੰ ਆਖਦੇ ਹੋ, ਮੈਂ ਸਿਆਣਿਆਂ ਦਾ ਪੁੱਤਰ ਹਾਂ, ਅਤੇ ਪ੍ਰਾਚੀਨ ਦੇ ਰਾਜਿਆਂ ਦੀ ਅੰਸ ਹਾਂ? BSB BSB: The princes of Zoan are mere fools; Pharaoh’s wise counselors give senseless advice. How can you say to Pharaoh, “I am one of the wise, a son of eastern kings”?
12 ULB ਹੁਣ ਤੇਰੇ ਸਿਆਣੇ ਕਿੱਥੇ ਹਨ? ਉਹ ਤੈਨੂੰ ਦੱਸਣ ਅਤੇ ਉਹ ਜਾਣਨ, ਕਿ ਸੈਨਾਂ ਦੇ ਯਹੋਵਾਹ ਨੇ ਮਿਸਰ ਲਈ ਕੀ ਠਾਣਿਆ ਹੈ। BSB BSB: Where are your wise men now? Let them tell you and reveal what the LORD of Hosts has planned against Egypt.
13 ULB ਸੋਆਨ ਦੇ ਹਾਕਮ ਮੂਰਖ ਬਣ ਗਏ, ਨੋਫ ਦੇ ਆਗੂ ਧੋਖਾ ਖਾ ਗਏ, ਅਤੇ ਉਹ ਦੇ ਗੋਤਾਂ ਦੇ ਸਿਰੇ ਦੇ ਪੱਥਰਾਂ ਨੇ ਮਿਸਰ ਨੂੰ ਕੁਰਾਹੇ ਪਾਇਆ। BSB BSB: The princes of Zoan have become fools; the princes of Memphis are deceived. The cornerstones of her tribes have led Egypt astray.
14 ULB ਯਹੋਵਾਹ ਨੇ ਉਹ ਦੇ ਅੰਦਰ ਟੇਢੀ ਰੂਹ ਰਲਾ ਦਿੱਤੀ, ਉਨ੍ਹਾਂ ਨੇ ਮਿਸਰ ਨੂੰ ਉਹ ਦੇ ਸਭ ਕੰਮਾਂ ਵਿੱਚ ਡਗਮਗਾ ਦਿੱਤਾ ਹੈ, ਜਿਵੇਂ ਸ਼ਰਾਬੀ ਆਪਣੀ ਕੈ ਨਾਲ ਡਗਮਗਾਉਂਦਾ ਹੈ। BSB BSB: The LORD has poured into her a spirit of confusion. Egypt has been led astray in all she does, as a drunkard staggers through his own vomit.
15 ULB ਫੇਰ ਮਿਸਰ ਲਈ ਕੋਈ ਕੰਮ ਨਹੀਂ ਹੋਵੇਗਾ, ਜਿਹੜਾ ਸਿਰ ਜਾਂ ਪੂਛ, ਖਜ਼ੂਰ ਦੀ ਟਹਿਣੀ ਜਾਂ ਕਾਨਾ ਕਰ ਸਕੇ। BSB BSB: There is nothing Egypt can do—head or tail, palm or reed.
16 ULB ਉਸ ਦਿਨ ਮਿਸਰੀ ਔਰਤਾਂ ਵਾਂਗੂੰ ਹੋ ਜਾਣਗੇ ਅਤੇ ਉਹ ਸੈਨਾਂ ਦੇ ਯਹੋਵਾਹ ਦੇ ਹੱਥ ਹਿਲਾਉਣ ਨਾਲ ਜਿਹੜਾ ਉਹ ਉਹਨਾਂ ਉੱਤੇ ਹਿਲਾਉਂਦਾ ਹੈ ਡਰਨਗੇ ਅਤੇ ਕੰਬਣਗੇ। BSB BSB: In that day the Egyptians will be like women. They will tremble with fear beneath the uplifted hand of the LORD of Hosts, when He brandishes it against them.
17 ULB ਯਹੂਦਾਹ ਦਾ ਦੇਸ ਮਿਸਰੀਆਂ ਲਈ ਇੱਕ ਡਰਾਵਾ ਹੋਵੇਗਾ। ਐਥੋਂ ਤੱਕ ਕਿ ਹਰੇਕ ਜਿਹੜਾ ਇਸ ਗੱਲ ਨੂੰ ਸੁਣੇਗਾ, ਉਹ ਸੈਨਾਂ ਦੇ ਯਹੋਵਾਹ ਦੀ ਯੋਜਨਾ ਦੇ ਕਾਰਨ ਜਿਹੜੀ ਉਸ ਨੇ ਉਨ੍ਹਾਂ ਦੇ ਵਿਰੁੱਧ ਬਣਾਈ ਹੈ, ਡਰੇਗਾ। BSB BSB: The land of Judah will bring terror to Egypt; whenever Judah is mentioned, Egypt will tremble over what the LORD of Hosts has planned against it.
18 ULB ਉਸ ਦਿਨ ਮਿਸਰ ਦੇਸ ਵਿੱਚ ਪੰਜ ਸ਼ਹਿਰ ਹੋਣਗੇ ਜਿਹੜੇ ਕਨਾਨ ਦੀ ਬੋਲੀ ਬੋਲਣਗੇ ਅਤੇ ਜਿਹੜੇ ਸੈਨਾਂ ਦੇ ਯਹੋਵਾਹ ਦੀ ਸਹੁੰ ਖਾਣਗੇ। ਉਨ੍ਹਾਂ ਵਿੱਚੋਂ ਇੱਕ "ਨਾਸ਼ ਨਗਰ" ਅਖਵਾਏਗਾ। BSB BSB: In that day five cities in the land of Egypt will speak the language of Canaan and swear allegiance to the LORD of Hosts. One of them will be called the City of the Sun.
19 ULB ਉਸ ਦਿਨ ਮਿਸਰ ਦੇ ਵਿਚਕਾਰ ਯਹੋਵਾਹ ਲਈ ਇੱਕ ਜਗਵੇਦੀ ਹੋਵੇਗੀ ਅਤੇ ਉਹ ਦੀ ਹੱਦ ਕੋਲ ਯਹੋਵਾਹ ਲਈ ਇੱਕ ਥੰਮ੍ਹ ਹੋਵੇਗਾ। BSB BSB: In that day there will be an altar to the LORD in the center of the land of Egypt, and a pillar to the LORD near her border.
20 ULB ਉਹ ਮਿਸਰ ਦੇਸ ਵਿੱਚ ਸੈਨਾਂ ਦੇ ਯਹੋਵਾਹ ਲਈ ਇੱਕ ਨਿਸ਼ਾਨ ਅਤੇ ਇੱਕ ਗਵਾਹ ਹੋਵੇਗਾ। ਜਦ ਉਹ ਜ਼ਾਲਮਾਂ ਦੇ ਕਾਰਨ ਯਹੋਵਾਹ ਦੀ ਦੁਹਾਈ ਦੇਣਗੇ, ਤਦ ਉਹ ਉਨ੍ਹਾਂ ਦੇ ਲਈ ਇੱਕ ਬਚਾਉ, ਇੱਕ ਮਹਾ-ਪੁਰਸ਼ ਭੇਜੇਗਾ ਅਤੇ ਉਹ ਉਨ੍ਹਾਂ ਨੂੰ ਛੁਡਾਵੇਗਾ। BSB BSB: It will be a sign and a witness to the LORD of Hosts in the land of Egypt. When they cry out to the LORD because of their oppressors, He will send them a savior and defender to rescue them.
21 ULB ਯਹੋਵਾਹ ਮਿਸਰੀਆਂ ਲਈ ਆਪ ਨੂੰ ਪਰਗਟ ਕਰੇਗਾ ਅਤੇ ਉਸ ਦਿਨ ਮਿਸਰੀ ਯਹੋਵਾਹ ਨੂੰ ਜਾਣਨਗੇ ਅਤੇ ਉਹ ਬਲੀਆਂ ਅਤੇ ਭੇਟਾਂ ਨਾਲ ਉਸ ਦੀ ਉਪਾਸਨਾ ਕਰਨਗੇ ਅਤੇ ਉਹ ਯਹੋਵਾਹ ਲਈ ਸੁੱਖਣਾਂ ਸੁੱਖਣਗੇ ਅਤੇ ਪੂਰੀਆਂ ਵੀ ਕਰਨਗੇ। BSB BSB: The LORD will make Himself known to Egypt, and on that day Egypt will acknowledge the LORD. They will worship with sacrifices and offerings; they will make vows to the LORD and fulfill them.
22 ULB ਅਤੇ ਯਹੋਵਾਹ ਮਿਸਰ ਨੂੰ ਮਾਰੇਗਾ, ਉਹੋ ਨਾਲੇ ਮਾਰੇਗਾ ਨਾਲੇ ਚੰਗਾ ਵੀ ਕਰੇਗਾ ਅਤੇ ਉਹ ਯਹੋਵਾਹ ਵੱਲ ਮੁੜਨਗੇ ਅਤੇ ਉਹ ਉਹਨਾਂ ਦੀ ਦੁਹਾਈ ਸੁਣੇਗਾ ਅਤੇ ਉਹਨਾਂ ਨੂੰ ਚੰਗਾ ਕਰੇਗਾ। BSB BSB: And the LORD will strike Egypt with a plague; He will strike them but heal them. They will turn to the LORD, and He will hear their prayers and heal them.
23 ULB ਉਸ ਦਿਨ ਮਿਸਰ ਤੋਂ ਅੱਸ਼ੂਰ ਤੱਕ ਇੱਕ ਸੜਕ ਹੋਵੇਗੀ ਅਤੇ ਅੱਸ਼ੂਰੀ ਮਿਸਰ ਵਿੱਚ ਅਤੇ ਮਿਸਰੀ ਅੱਸ਼ੂਰ ਵਿੱਚ ਜਾਣਗੇ ਅਤੇ ਮਿਸਰੀ ਅੱਸ਼ੂਰੀਆਂ ਨਾਲ ਮਿਲ ਕੇ ਭਗਤੀ ਕਰਨਗੇ। BSB BSB: In that day there will be a highway from Egypt to Assyria. The Assyrians will go to Egypt, and the Egyptians to Assyria. The Egyptians and Assyrians will worship together.
24 ULB ਉਸ ਦਿਨ ਇਸਰਾਏਲ ਮਿਸਰ ਨਾਲ ਅਤੇ ਅੱਸ਼ੂਰ ਨਾਲ ਤੀਜਾ ਹੋਵੇਗਾ, ਅਰਥਾਤ ਧਰਤੀ ਦੇ ਵਿੱਚ ਇੱਕ ਬਰਕਤ। BSB BSB: In that day Israel will join a three-party alliance with Egypt and Assyria—a blessing upon the earth.
25 ULB ਜਿਨ੍ਹਾਂ ਨੂੰ ਸੈਨਾਂ ਦੇ ਯਹੋਵਾਹ ਨੇ ਇਹ ਆਖ ਕੇ ਬਰਕਤ ਦਿੱਤੀ ਕਿ ਮਿਸਰ ਮੇਰੀ ਪਰਜਾ ਅਤੇ ਅੱਸ਼ੂਰ ਮੇਰੀ ਦਸਤਕਾਰੀ ਅਤੇ ਇਸਰਾਏਲ ਮੇਰੀ ਮੀਰਾਸ ਮੁਬਾਰਕ ਹੋਵੇ। BSB BSB: The LORD of Hosts will bless them, saying, “Blessed be Egypt My people, Assyria My handiwork, and Israel My inheritance.”
Select verses for actions: Enter goes to them and Escape comes back.