1 ULB ਵੇਖੋ, ਯਹੋਵਾਹ ਧਰਤੀ ਨੂੰ ਸੁੰਨੀ ਕਰੇਗਾ, ਅਤੇ ਉਹ ਨੂੰ ਵਿਰਾਨ ਕਰੇਗਾ, ਉਹ ਦੀ ਪਰਤ ਵਿਗਾੜ ਦੇਵੇਗਾ, ਅਤੇ ਉਹ ਦੇ ਵਾਸੀਆਂ ਨੂੰ ਖਿਲਾਰ ਦੇਵੇਗਾ। BSB BSB: Behold, the LORD lays waste the earth and leaves it in ruins. He will twist its surface and scatter its inhabitants—
2 ULB ਤਦ ਅਜਿਹਾ ਹੋਵੇਗਾ ਕਿ ਜਿਵੇਂ ਲੋਕ ਤਿਵੇਂ ਜਾਜਕ, ਜਿਵੇਂ ਦਾਸ ਤਿਵੇਂ ਉਹ ਦਾ ਮਾਲਕ, ਜਿਵੇਂ ਦਾਸੀ ਤਿਵੇਂ ਉਹ ਦੀ ਮਾਲਕਣ, ਜਿਵੇਂ ਮੁੱਲ ਲੈਣ ਵਾਲਾ ਤਿਵੇਂ ਮੁੱਲ ਦੇਣ ਵਾਲਾ, ਜਿਵੇਂ ਕਰਜਾ ਦੇਣ ਵਾਲਾ ਤਿਵੇਂ ਕਰਜਾ ਲੈਣ ਵਾਲਾ, ਜਿਵੇਂ ਬਿਆਜ ਲੈਣ ਵਾਲਾ ਤਿਵੇਂ ਬਿਆਜ ਦੇਣ ਵਾਲਾ ਹੋਵੇਗਾ। BSB BSB: people and priest alike, servant and master, maid and mistress, buyer and seller, lender and borrower, creditor and debtor.
3 ULB ਧਰਤੀ ਸੁੰਨੀ ਹੀ ਸੁੰਨੀ ਕੀਤੀ ਜਾਵੇਗੀ, ਅਤੇ ਲੁੱਟੀ-ਪੁੱਟੀ ਜਾਵੇਗੀ, ਕਿਉਂ ਜੋ ਇਹ ਗੱਲ ਯਹੋਵਾਹ ਨੇ ਆਖੀ ਹੈ। BSB BSB: The earth will be utterly laid waste and thoroughly plundered. For the LORD has spoken this word.
4 ULB ਧਰਤੀ ਸੋਗ ਕਰਦੀ ਅਤੇ ਕੁਮਲਾ ਜਾਂਦੀ ਹੈ, ਜਗਤ ਢਿੱਲਾ ਪੈ ਜਾਂਦਾ ਅਤੇ ਕੁਮਲਾ ਜਾਂਦਾ ਹੈ, ਧਰਤੀ ਦੇ ਉੱਚੇ ਲੋਕ ਢਿੱਲੇ ਪੈ ਜਾਂਦੇ ਹਨ। BSB BSB: The earth mourns and withers; the world languishes and fades; the exalted of the earth waste away.
5 ULB ਧਰਤੀ ਆਪਣੇ ਵਾਸੀਆਂ ਹੇਠ ਭ੍ਰਿਸ਼ਟ ਹੋਈ ਹੈ, ਕਿਉਂ ਜੋ ਉਹਨਾਂ ਨੇ ਬਿਵਸਥਾ ਦਾ ਉਲੰਘਣ ਕੀਤਾ, ਉਹਨਾਂ ਨੇ ਬਿਧੀਆਂ ਨੂੰ ਤੋੜ ਸੁੱਟਿਆ, ਉਹਨਾਂ ਨੇ ਸਦੀਪਕ ਨੇਮ ਨੂੰ ਭੰਨ ਦਿੱਤਾ। BSB BSB: The earth is defiled by its people; they have transgressed the laws; they have overstepped the decrees and broken the everlasting covenant.
6 ULB ਇਸ ਲਈ ਇੱਕ ਸਰਾਪ ਧਰਤੀ ਨੂੰ ਖਾ ਗਿਆ ਹੈ, ਅਤੇ ਉਹ ਦੇ ਵਾਸੀ ਦੋਸ਼ੀ ਠਹਿਰੇ, ਇਸ ਲਈ ਧਰਤੀ ਦੇ ਵਾਸੀ ਭਸਮ ਹੋਏ, ਅਤੇ ਥੋੜ੍ਹੇ ਜਿਹੇ ਮਨੁੱਖ ਬਾਕੀ ਹਨ। BSB BSB: Therefore a curse has consumed the earth, and its inhabitants must bear the guilt; the earth’s dwellers have been burned, and only a few survive.
7 ULB ਨਵੀਂ ਮੈਅ ਸੋਗ ਕਰਦੀ ਹੈ, ਵੇਲ ਕੁਮਲਾ ਗਈ ਹੈ, ਸਾਰੇ ਖੁਸ਼ ਦਿਲ ਹੌਕੇ ਭਰਦੇ ਹਨ। BSB BSB: The new wine dries up, the vine withers. All the merrymakers now groan.
8 ULB ਡੱਫ਼ਾਂ ਦੀ ਖੁਸ਼ੀ ਬੰਦ ਹੋ ਗਈ, ਅਨੰਦ ਕਰਨ ਵਾਲਿਆਂ ਦਾ ਰੌਲਾ ਮੁੱਕ ਗਿਆ, ਬਰਬਤ ਦੀ ਖੁਸ਼ੀ ਬੰਦ ਹੋ ਗਈ। BSB BSB: The joyful tambourines have ceased; the noise of revelers has stopped; the joyful harp is silent.
9 ULB ਉਹ ਮਧ ਗੀਤ ਦੇ ਨਾਲ ਨਹੀਂ ਪੀਂਦੇ, ਸ਼ਰਾਬ ਉਹ ਦੇ ਪੀਣ ਵਾਲਿਆਂ ਨੂੰ ਕੌੜੀ ਲੱਗਦੀ ਹੈ। BSB BSB: They no longer sing and drink wine; strong drink is bitter to those who consume it.
10 ULB ਗੜਬੜੀ ਮਚਾਉਣ ਵਾਲਾ ਨਗਰ ਤੋੜਿਆ ਗਿਆ, ਹਰੇਕ ਘਰ ਲੰਘਣੋਂ ਬੰਦ ਕੀਤਾ ਗਿਆ। BSB BSB: The city of chaos is shattered; every house is closed to entry.
11 ULB ਚੌਕਾਂ ਵਿੱਚ ਮਧ ਲਈ ਰੌਲਾ ਹੈ, ਸਾਰਾ ਅਨੰਦ ਹਨੇਰ ਹੋ ਗਿਆ, ਧਰਤੀ ਦੀ ਖੁਸ਼ੀ ਮਿਟ ਗਈ ਹੈ। BSB BSB: In the streets they cry out for wine. All joy turns to gloom; rejoicing is exiled from the land.
12 ULB ਸ਼ਹਿਰ ਵਿੱਚ ਬਰਬਾਦੀ ਰਹਿ ਗਈ, ਫਾਟਕ ਟੁੱਟਿਆ-ਭੱਜਾ ਪਿਆ ਹੈ। BSB BSB: The city is left in ruins; its gate is reduced to rubble.
13 ULB ਧਰਤੀ ਉੱਤੇ ਦੇਸ-ਦੇਸ ਦੇ ਲੋਕਾਂ ਦੇ ਵਿਚਕਾਰ ਅਜਿਹਾ ਹੋਵੇਗਾ, ਜਿਵੇਂ ਜ਼ੈਤੂਨ ਦਾ ਹਲੂਣਾ, ਜਿਵੇਂ ਅੰਗੂਰ ਤੋੜਨ ਦੇ ਪਿੱਛੋਂ ਰਹਿੰਦ ਖੂੰਧ ਚੁਗਣਾ। BSB BSB: So will it be on the earth and among the nations, like a harvested olive tree, like a gleaning after a grape harvest.
14 ULB ਉਹ ਆਪਣੀ ਅਵਾਜ਼ ਚੁੱਕਣਗੇ, ਉਹ ਜੈਕਾਰੇ ਗਜਾਉਣਗੇ, ਉਹ ਯਹੋਵਾਹ ਦੇ ਤੇਜ ਦੇ ਕਾਰਨ ਸਮੁੰਦਰੋਂ ਲਲਕਾਰਨਗੇ। BSB BSB: They raise their voices, they shout for joy; from the west they proclaim the majesty of the LORD.
15 ULB ਇਸ ਲਈ ਪੂਰਬ ਵੱਲੋਂ ਯਹੋਵਾਹ ਦੀ ਮਹਿਮਾ ਕਰੋ, ਸਮੁੰਦਰ ਦੇ ਟਾਪੂਆਂ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਦੀ ਵਡਿਆਈ ਕਰੋ। BSB BSB: Therefore glorify the LORD in the east. Extol the name of the LORD, the God of Israel in the islands of the sea.
16 ULB ਧਰਤੀ ਦੇ ਕੰਢੇ ਤੋਂ ਅਸੀਂ ਭਜਨ ਸੁਣਦੇ ਹਾਂ, "ਧਰਮੀ ਮਨੁੱਖ ਦਾ ਮਾਣ ਹੋਵੇ!"। ਪਰ ਮੈਂ ਆਖਿਆ, ਮੈਂ ਲਿੱਸਾ ਪੈ ਗਿਆ, ਮੈਂ ਲਿੱਸਾ ਪੈ ਗਿਆ! ਹਾਇ ਮੇਰੇ ਉੱਤੇ! ਠੱਗਾਂ ਨੇ ਠੱਗੀ ਕੀਤੀ! ਹਾਂ, ਠੱਗਾਂ ਨੇ ਠੱਗੀ ਕੀਤੀ! BSB BSB: From the ends of the earth we hear singing: “Glory to the Righteous One.” But I said, “I am wasting away! I am wasting away! Woe is me.” The treacherous betray; the treacherous deal in treachery.
17 ULB ਹੇ ਧਰਤੀ ਦੇ ਵਾਸੀਓ, ਖੌਫ਼, ਭੋਹਰਾ ਤੇ ਫੰਦਾ ਤੁਹਾਡੇ ਉੱਤੇ ਹਨ! BSB BSB: Terror and pit and snare await you, O dweller of the earth.
18 ULB ਅਜਿਹਾ ਹੋਵੇਗਾ ਕਿ ਖੌਫ਼ ਦੇ ਰੌਲੇ ਤੋਂ ਭੱਜਿਆ ਹੋਇਆ ਭੋਹਰੇ ਵਿੱਚ ਡਿੱਗੇਗਾ, ਅਤੇ ਭੋਹਰੇ ਵਿੱਚੋਂ ਉਤਾਹਾਂ ਆਇਆ ਹੋਇਆ ਫੰਦੇ ਵਿੱਚ ਫੱਸੇਗਾ, ਕਿਉਂ ਜੋ ਉੱਪਰੋਂ ਖਿੜਕੀਆਂ ਖੁੱਲ੍ਹ ਗਈਆਂ, ਅਤੇ ਧਰਤੀ ਦੀਆਂ ਨੀਹਾਂ ਹਿੱਲ ਗਈਆਂ ਹਨ। BSB BSB: Whoever flees the sound of panic will fall into the pit, and whoever climbs from the pit will be caught in the snare. For the windows of heaven are open, and the foundations of the earth are shaken.
19 ULB ਧਰਤੀ ਪੂਰੀ ਤਰ੍ਹਾਂ ਹੀ ਟੁੱਟ ਗਈ, ਧਰਤੀ ਪੂਰੀ ਤਰ੍ਹਾਂ ਹੀ ਪਾਟ ਗਈ, ਧਰਤੀ ਪੂਰੀ ਤਰ੍ਹਾਂ ਹੀ ਹਿਲਾਈ ਗਈ। BSB BSB: The earth is utterly broken apart, the earth is split open, the earth is shaken violently.
20 ULB ਧਰਤੀ ਸ਼ਰਾਬੀ ਵਾਂਗੂੰ ਡਗਮਗਾਉਂਦੀ ਹੈ, ਉਹ ਛੱਪਰ ਵਾਂਗੂੰ ਹੁਲਾਰੇ ਖਾਂਦੀ ਹੈ, ਉਹ ਦੇ ਅਪਰਾਧ ਦਾ ਭਾਰ ਉਹ ਦੇ ਉੱਤੇ ਹੈ, ਉਹ ਡਿੱਗ ਪਈ ਅਤੇ ਫੇਰ ਕਦੇ ਨਾ ਉੱਠੇਗੀ। BSB BSB: The earth staggers like a drunkard and sways like a shack. Earth’s rebellion weighs it down, and it falls, never to rise again.
21 ULB ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਅਸਮਾਨੀ ਸੈਨਾਂ ਨੂੰ ਅਸਮਾਨ ਉੱਤੇ, ਅਤੇ ਜ਼ਮੀਨ ਦੇ ਰਾਜਿਆਂ ਨੂੰ ਜ਼ਮੀਨ ਉੱਤੇ ਸਜ਼ਾ ਦੇਵੇਗਾ। BSB BSB: In that day the LORD will punish the host of heaven above and the kings of the earth below.
22 ULB ਜਿਵੇਂ ਗੁਲਾਮ ਭੋਹਰੇ ਵਿੱਚ ਇਕੱਠੇ ਕੀਤੇ ਜਾਂਦੇ ਹਨ, ਉਹ ਇਕੱਠੇ ਕੀਤੇ ਜਾਣਗੇ, ਉਹ ਕੈਦ ਵਿੱਚ ਕੈਦ ਕੀਤੇ ਜਾਣਗੇ, ਅਤੇ ਬਹੁਤਿਆਂ ਦਿਨਾਂ ਦੇ ਪਿੱਛੋਂ ਉਹਨਾਂ ਦੀ ਸੁੱਧ ਲਈ ਜਾਵੇਗੀ। BSB BSB: They will be gathered together like prisoners in a pit. They will be confined to a dungeon and punished after many days.
23 ULB ਤਦ ਚੰਦ ਘਾਬਰ ਜਾਵੇਗਾ, ਅਤੇ ਸੂਰਜ ਲਾਜ ਖਾਵੇਗਾ, ਕਿਉਂ ਜੋ ਸੈਨਾਂ ਦਾ ਯਹੋਵਾਹ ਸੀਯੋਨ ਪਰਬਤ ਉੱਤੇ ਯਰੂਸ਼ਲਮ ਵਿੱਚ, ਅਤੇ ਆਪਣੀ ਪਰਜਾ ਦੇ ਬਜ਼ੁਰਗਾਂ ਦੇ ਅੱਗੇ ਪਰਤਾਪ ਨਾਲ ਰਾਜ ਕਰੇਗਾ। BSB BSB: The moon will be confounded and the sun will be ashamed; for the LORD of Hosts will reign on Mount Zion and in Jerusalem, and before His elders with great glory.
Select verses for actions: Enter goes to them and Escape comes back.