1 ULB ਹਾਇ ਅਰੀਏਲ ਉੱਤੇ, ਪਰਮੇਸ਼ੁਰ ਦੀ ਸ਼ੇਰਨੀ ਉੱਤੇ! ਉਸ ਨਗਰ ਉੱਤੇ ਜਿੱਥੇ ਦਾਊਦ ਨੇ ਡੇਰਾ ਲਾਇਆ! ਸਾਲ ਤੇ ਸਾਲ ਜੋੜੋ, ਖੁਸ਼ੀ ਦੇ ਪਰਬ ਸਮੇਂ ਸਿਰ ਮਨਾਓ। BSB BSB: Woe to you, O Ariel, the city of Ariel where David camped! Year upon year let your festivals recur.
2 ULB ਮੈਂ ਅਰੀਏਲ ਨੂੰ ਤੰਗ ਕਰਾਂਗਾ, ਤਾਂ ਸੋਗ ਤੇ ਸਿਆਪਾ ਹੋਵੇਗਾ, ਅਤੇ ਉਹ ਮੇਰੇ ਲਈ ਪਰਮੇਸ਼ੁਰ ਦੀ ਸ਼ੇਰਨੀ ਵਾਂਗੂੰ ਹੋਵੇਗਾ। BSB BSB: And I will constrain Ariel, and there will be mourning and lamentation; she will be like an altar hearth before Me.
3 ULB ਮੈਂ ਤੇਰੇ ਵਿਰੁੱਧ ਆਲੇ-ਦੁਆਲੇ ਛਾਉਣੀ ਲਵਾਂਗਾ, ਅਤੇ ਤੇਰੇ ਵਿਰੁੱਧ ਮੋਰਚਾ ਬਣਾ ਕੇ ਘੇਰਾ ਪਾਵਾਂਗਾ, ਅਤੇ ਤੇਰੇ ਵਿਰੁੱਧ ਦਮਦਮਾ ਖੜ੍ਹਾ ਕਰਾਂਗਾ। BSB BSB: I will camp in a circle around you; I will besiege you with towers and set up siege works against you.
4 ULB ਤੂੰ ਧਰਤੀ ਦੀ ਡੁੰਘਿਆਈ ਤੋਂ ਬੋਲੇਂਗਾ, ਤੇਰਾ ਬੋਲ ਖ਼ਾਕ ਦੇ ਹੇਠੋਂ ਆਵੇਗਾ, ਤੇਰੀ ਅਵਾਜ਼ ਧਰਤੀ ਵਿੱਚੋਂ ਪ੍ਰੇਤਾਂ ਵਾਂਗੂੰ ਹੋਵੇਗੀ, ਅਤੇ ਤੇਰਾ ਬੋਲ ਖ਼ਾਕ ਵਿੱਚੋਂ ਘੁਸਰ-ਮੁਸਰ ਕਰੇਗਾ। BSB BSB: You will be brought low, you will speak from the ground, and out of the dust your words will be muffled. Your voice will be like a spirit from the ground; your speech will whisper out of the dust.
5 ULB ਪਰ ਤੇਰੇ ਵੈਰੀਆਂ ਦਾ ਦਲ ਬਰੀਕ ਘੱਟੇ ਵਾਂਗੂੰ, ਅਤੇ ਜ਼ਾਲਮਾਂ ਦਾ ਦਲ ਉੱਡਦੇ ਕੱਖਾਂ ਵਾਂਗੂੰ ਹੋਵੇਗਾ। ਇਹ ਝੱਟਪਟ, ਇੱਕਦਮ ਹੋ ਜਾਵੇਗਾ। BSB BSB: But your many foes will be like fine dust, the multitude of the ruthless like blowing chaff. Then suddenly, in an instant,
6 ULB ਸੈਨਾਂ ਦਾ ਯਹੋਵਾਹ ਅਚਾਨਕ ਵੱਡੀ ਗੱਜ ਨਾਲ, ਭੁਚਾਲ ਨਾਲ, ਵੱਡੇ ਸ਼ੋਰ, ਵਾਵਰੋਲੇ ਅਤੇ ਤੂਫ਼ਾਨ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਸਜ਼ਾ ਦੇਣ ਆਵੇਗਾ। BSB BSB: you will be visited by the LORD of Hosts with thunder and earthquake and loud noise, with windstorm and tempest and consuming flame of fire.
7 ULB ਸਾਰੀਆਂ ਕੌਮਾਂ ਦਾ ਦਲ, ਜਿਹੜੀਆਂ ਅਰੀਏਲ ਦੇ ਵਿਰੁੱਧ ਲੜਦੀਆਂ ਹਨ, ਅਤੇ ਉਸ ਦੇ ਅਤੇ ਉਸ ਦੇ ਗੜ੍ਹ ਦੇ ਨਾਲ ਲੜਨ ਵਾਲੇ, ਅਤੇ ਉਸ ਦੇ ਤੰਗ ਕਰਨ ਵਾਲੇ ਸੁਫ਼ਨੇ ਵਾਂਗੂੰ, ਰਾਤ ਦੇ ਦਰਸ਼ਣ ਵਾਂਗੂੰ ਹੋ ਜਾਣਗੇ। BSB BSB: All the many nations going out to battle against Ariel—even all who war against her, laying siege and attacking her—will be like a dream, like a vision in the night,
8 ULB ਅਜਿਹਾ ਹੋਵੇਗਾ ਕਿ ਜਿਵੇਂ ਭੁੱਖਾ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਖਾ ਰਿਹਾ ਹਾਂ, ਪਰ ਜਦ ਉਹ ਜਾਗਦਾ ਹੈ, ਤਾਂ ਉਹ ਭੁੱਖਾ ਹੀ ਹੈ, ਜਾਂ ਜਿਵੇਂ ਤਿਹਾਇਆ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਪੀ ਰਿਹਾ ਹਾਂ, ਪਰ ਜਦ ਉਹ ਜਾਗਦਾ, ਤਾਂ ਵੇਖੋ, ਉਹ ਹੁੱਸਿਆ ਹੋਇਆ ਅਤੇ ਉਹ ਦਾ ਜੀ ਤਿਹਾਇਆ ਹੁੰਦਾ ਹੈ, ਤਿਵੇਂ ਹੀ ਉਨ੍ਹਾਂ ਸਾਰੀਆਂ ਕੌਮਾਂ ਦੇ ਦਲ ਨਾਲ ਹੋਵੇਗਾ, ਜਿਹੜੀਆਂ ਸੀਯੋਨ ਪਰਬਤ ਨਾਲ ਲੜਦੀਆਂ ਹਨ। BSB BSB: as when a hungry man dreams he is eating, then awakens still hungry; as when a thirsty man dreams he is drinking, then awakens faint and parched. So will it be for all the many nations who go to battle against Mount Zion.
10 ULB ਯਹੋਵਾਹ ਨੇ ਤਾਂ ਤੁਹਾਡੇ ਉੱਤੇ ਗੂੜ੍ਹੀ ਨੀਂਦ ਦੀ ਰੂਹ ਵਹਾ ਦਿੱਤੀ ਹੈ, ਅਤੇ ਤੁਹਾਡੀਆਂ ਅੱਖਾਂ ਨੂੰ ਅਰਥਾਤ ਨਬੀ ਰੂਪੀ ਅੱਖਾਂ ਨੂੰ ਬੰਦ ਕੀਤਾ, ਅਤੇ ਤੁਹਾਡੇ ਸਿਰਾਂ ਨੂੰ ਅਰਥਾਤ ਦਰਸ਼ੀਆਂ ਨੂੰ ਕੱਜ ਦਿੱਤਾ ਹੈ। BSB BSB: For the LORD has poured out on you a spirit of deep sleep. He has shut your eyes, O prophets; He has covered your heads, O seers.
12 ULB ਫੇਰ ਉਹ ਪੁਸਤਕ ਕਿਸੇ ਅਣਪੜ੍ਹ ਨੂੰ ਇਹ ਆਖ ਕੇ ਦਿੱਤੀ ਜਾਵੇ ਕਿ ਇਹ ਨੂੰ ਪੜ੍ਹੋ ਤਾਂ, ਪਰ ਉਹ ਆਖੇ, ਮੈਂ ਤਾਂ ਅਣਪੜ੍ਹ ਹਾਂ। BSB BSB: Or if the scroll is handed to one unable to read, he will say, “I cannot read.”
13 ULB ਤਦ ਪ੍ਰਭੂ ਨੇ ਆਖਿਆ, ਇਸ ਲਈ ਕਿ ਇਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਤੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਉਹਨਾਂ ਦਾ ਦਿਲ ਮੇਰੇ ਤੋਂ ਦੂਰ ਹੈ, ਅਤੇ ਮੇਰਾ ਭੈ ਉਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ, BSB BSB: Therefore the Lord said: “These people draw near to Me with their mouths and honor Me with their lips, but their hearts are far from Me. Their worship of Me is but rules taught by men.
14 ULB ਇਸ ਲਈ ਵੇਖੋ, ਮੈਂ ਫੇਰ ਇਸ ਪਰਜਾ ਨਾਲ ਅਚਰਜ ਕੰਮ ਕਰਾਂਗਾ, ਅਚਰਜ ਅਤੇ ਅਜੂਬਾ ਕੰਮ, ਅਤੇ ਉਹਨਾਂ ਦੇ ਬੁੱਧੀਵਾਨਾਂ ਦੀ ਬੁੱਧ ਨਾਸ ਹੋ ਜਾਵੇਗੀ, ਅਤੇ ਉਹਨਾਂ ਦੇ ਚਤਰਿਆਂ ਦੀ ਚਤਰਾਈ ਲੁਕਾਈ ਜਾਵੇਗੀ। BSB BSB: Therefore I will again confound these people with wonder upon wonder. The wisdom of the wise will vanish, and the intelligence of the intelligent will be hidden.”
15 ULB ਹਾਇ ਉਹਨਾਂ ਉੱਤੇ ਜਿਹੜੇ ਯਹੋਵਾਹ ਤੋਂ ਆਪਣੀ ਯੋਜਨਾ ਲੁਕਾਉਣ ਦਾ ਵੱਡਾ ਜਤਨ ਕਰਦੇ ਹਨ! ਜਿਨ੍ਹਾਂ ਦੇ ਕੰਮ ਹਨੇਰੇ ਵਿੱਚ ਹੁੰਦੇ ਹਨ, ਅਤੇ ਜਿਹੜੇ ਆਖਦੇ ਹਨ, ਕੌਣ ਸਾਨੂੰ ਵੇਖਦਾ ਹੈ, ਅਤੇ ਕੌਣ ਸਾਨੂੰ ਜਾਣਦਾ ਹੈ? BSB BSB: Woe to those who dig deep to hide their plans from the LORD. In darkness they do their works and say, “Who sees us, and who will know?”
16 ULB ਤੁਸੀਂ ਉਲਟ-ਪੁਲਟ ਕਰਦੇ ਹੋ! ਕੀ ਘੁਮਿਆਰ ਮਿੱਟੀ ਵਰਗਾ ਗਿਣਿਆ ਜਾਵੇਗਾ, ਭਈ ਬਣੀ ਹੋਈ ਚੀਜ਼ ਆਪਣੇ ਬਣਾਉਣ ਵਾਲੇ ਵਿਖੇ ਆਖੇ, ਉਸ ਨੇ ਮੈਨੂੰ ਨਹੀਂ ਬਣਾਇਆ, ਜਾਂ ਘੜਤ ਆਪਣੇ ਘੜਨ ਵਾਲੇ ਵਿਖੇ ਆਖੇ, ਉਸ ਨੂੰ ਕੋਈ ਸਮਝ ਨਹੀਂ? BSB BSB: You have turned things upside down, as if the potter were regarded as clay. Shall what is formed say to him who formed it, “He did not make me”? Can the pottery say of the potter, “He has no understanding”?
17 ULB ਕੀ ਥੋੜ੍ਹਾ ਹੀ ਚਿਰ ਬਾਕੀ ਨਹੀਂ ਜਦ ਲਬਾਨੋਨ ਫਲਦਾਰ ਖੇਤ ਵਿੱਚ ਬਦਲ ਜਾਵੇਗਾ, ਅਤੇ ਫਲਦਾਰ ਖੇਤ ਜੰਗਲ ਜਿਹਾ ਗਿਣਿਆ ਜਾਵੇਗਾ। BSB BSB: In a very short time, will not Lebanon become an orchard, and the orchard seem like a forest?
18 ULB ਉਸ ਦਿਨ ਬੋਲ੍ਹੇ ਪੁਸਤਕ ਦੀਆਂ ਗੱਲਾਂ ਸੁਣਨਗੇ, ਅਤੇ ਅੰਨ੍ਹਿਆਂ ਦੀਆਂ ਅੱਖਾਂ ਧੁੰਦ ਅਤੇ ਹਨੇਰੇ ਵਿੱਚੋਂ ਵੇਖਣਗੀਆਂ, BSB BSB: On that day the deaf will hear the words of the scroll, and out of the deep darkness the eyes of the blind will see.
19 ULB ਮਸਕੀਨ ਯਹੋਵਾਹ ਵਿੱਚ ਵਧੇਰੇ ਅਨੰਦ ਹੋਣਗੇ, ਅਤੇ ਕੰਗਾਲ ਇਸਰਾਏਲ ਦੇ ਪਵਿੱਤਰ ਪੁਰਖ ਵਿੱਚ ਬਾਗ-ਬਾਗ ਹੋਣਗੇ, BSB BSB: The humble will increase their joy in the LORD, and the poor among men will rejoice in the Holy One of Israel.
20 ULB ਕਿਉਂ ਜੋ ਜ਼ਾਲਮ ਮਿਟ ਜਾਣਗੇ, ਠੱਠਾ ਕਰਨ ਵਾਲੇ ਮੁੱਕ ਜਾਣਗੇ, ਅਤੇ ਸਾਰੇ ਜਿਹੜੇ ਬਦੀ ਲਈ ਜਾਗਦੇ ਹਨ ਮਿਟਾਏ ਜਾਣਗੇ, BSB BSB: For the ruthless will vanish, the mockers will disappear, and all who look for evil will be cut down—
21 ULB ਜਿਹੜੇ ਗੱਲਾਂ ਨਾਲ ਮਨੁੱਖ ਨੂੰ ਪਾਪੀ ਠਹਿਰਾਉਂਦੇ, ਅਤੇ ਉਹ ਦੇ ਲਈ ਜੋ ਸਭਾ ਵਿੱਚ ਤਾੜਨਾ ਕਰਦਾ ਹੈ ਫਾਹੀ ਲਾਉਂਦੇ ਹਨ, ਅਤੇ ਧਰਮੀ ਨੂੰ ਧੋਖਾ ਦੇ ਕੇ ਮੋੜ ਦਿੰਦੇ ਹਨ। BSB BSB: those who indict a man with a word, who ensnare the mediator at the gate, and who with false charges deprive the innocent of justice.
22 ULB ਇਸ ਲਈ ਯਹੋਵਾਹ ਜਿਸ ਨੇ ਅਬਰਾਹਾਮ ਨੂੰ ਛੁਟਕਾਰਾ ਦਿੱਤਾ, ਯਾਕੂਬ ਦੇ ਘਰਾਣੇ ਵਿਖੇ ਇਹ ਆਖਦਾ ਹੈ, ਹੁਣ ਯਾਕੂਬ ਸ਼ਰਮਿੰਦਾ ਨਾ ਹੋਵੇਗਾ, ਹੁਣ ਉਹ ਦਾ ਮੂੰਹ ਪੀਲਾ ਨਾ ਪਵੇਗਾ। BSB BSB: Therefore the LORD who redeemed Abraham says of the house of Jacob: “No longer will Jacob be ashamed and no more will his face grow pale.
23 ULB ਜਦ ਉਹ ਆਪਣੇ ਵੰਸ਼ ਨੂੰ, ਜੋ ਮੇਰੀ ਦਸਤਕਾਰੀ ਹੈ, ਆਪਣੇ ਵਿੱਚ ਵੇਖਣਗੇ, ਤਦ ਉਹ ਮੇਰੇ ਨਾਮ ਨੂੰ ਪਵਿੱਤਰ ਆਖਣਗੇ, ਅਤੇ ਯਾਕੂਬ ਦੇ ਪਵਿੱਤਰ ਪੁਰਖ ਨੂੰ ਹੀ ਪਵਿੱਤਰ ਆਖਣਗੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਭੈ ਮੰਨਣਗੇ। BSB BSB: For when he sees his children around him, the work of My hands, they will honor My name, they will sanctify the Holy One of Jacob, and they will stand in awe of the God of Israel.
24 ULB ਮਨ ਦੇ ਭਟਕੇ ਹੋਏ ਸਮਝ ਜਾਣਗੇ, ਅਤੇ ਬੁੜ-ਬੁੜਾਉਣ ਵਾਲੇ ਸਿੱਖਿਆ ਪਾਉਣਗੇ। BSB BSB: Then the wayward in spirit will come to understanding, and those who grumble will accept instruction.”
Select verses for actions: Enter goes to them and Escape comes back.