1 ULB ਵੇਖੋ, ਇੱਕ ਰਾਜਾ ਧਰਮ ਨਾਲ ਰਾਜ ਕਰੇਗਾ, ਅਤੇ ਹਾਕਮ ਨਿਆਂ ਨਾਲ ਹਕੂਮਤ ਕਰਨਗੇ। BSB BSB: Behold, a king will reign in righteousness, and princes will rule with justice.
2 ULB ਹਰੇਕ ਹਨੇਰੀ ਤੋਂ ਲੁੱਕਣ ਦੇ ਥਾਂ ਜਿਹਾ ਹੋਵੇਗਾ, ਵਾਛੜ ਤੋਂ ਓਟ, ਸੁੱਕੇ ਵਿੱਚ ਪਾਣੀ ਦੀਆਂ ਨਾਲੀਆਂ ਜਿਹਾ, ਬੰਜਰ ਧਰਤੀ ਵਿੱਚ ਵੱਡੀ ਚਟਾਨ ਦੇ ਸਾਯੇ ਜਿਹਾ। BSB BSB: Each will be like a shelter from the wind, a refuge from the storm, like streams of water in a dry land, like the shadow of a great rock in an arid land.
3 ULB ਵੇਖਣ ਵਾਲਿਆਂ ਦੀਆਂ ਅੱਖਾਂ ਬੰਦ ਨਾ ਹੋਣਗੀਆਂ, ਅਤੇ ਸੁਣਨ ਵਾਲਿਆਂ ਦੇ ਕੰਨ ਸੁਣਨਗੇ। BSB BSB: Then the eyes of those who see will no longer be closed, and the ears of those who hear will listen.
4 ULB ਕਾਹਲਿਆਂ ਦਾ ਮਨ ਗਿਆਨ ਸਮਝੇਗਾ, ਅਤੇ ਥਥਲਿਆਂ ਦੀ ਜ਼ਬਾਨ ਸਪਸ਼ਟ ਬੋਲਣ ਲਈ ਤਿਆਰ ਰਹੇਗੀ। BSB BSB: The mind of the rash will know and understand, and the stammering tongue will speak clearly and fluently.
5 ULB ਮੂਰਖ ਅੱਗੇ ਨੂੰ ਪਤਵੰਤ ਨਾ ਕਹਾਵੇਗਾ, ਨਾ ਦੁਸ਼ਟ ਨੇਕ ਅਖਵਾਏਗਾ। BSB BSB: No longer will a fool be called noble, nor a scoundrel be respected.
6 ULB ਮੂਰਖ ਤਾਂ ਮੂਰਖਤਾਈ ਦੀਆਂ ਗੱਲਾਂ ਕਰੇਗਾ, ਅਤੇ ਉਹ ਦਾ ਮਨ ਬਦੀ ਸੋਚੇਗਾ, ਭਈ ਉਹ ਕੁਫ਼ਰ ਬਕੇ ਅਤੇ ਯਹੋਵਾਹ ਦੇ ਵਿਖੇ ਗਲਤ ਬਚਨ ਬੋਲੇ, ਅਤੇ ਭੁੱਖੇ ਦੀ ਜਾਨ ਨੂੰ ਖਾਲੀ ਰੱਖੇ, ਅਤੇ ਤਿਹਾਏ ਦਾ ਪਾਣੀ ਰੋਕ ਲਵੇ। BSB BSB: For a fool speaks foolishness; his mind plots iniquity. He practices ungodliness and speaks falsely about the LORD; he leaves the hungry empty and deprives the thirsty of drink.
7 ULB ਬਦਮਾਸ਼ਾਂ ਦੀਆਂ ਚਾਲਾਂ ਬੁਰੀਆਂ ਹਨ, ਉਹ ਯੋਜਨਾ ਬਣਾਉਂਦੇ ਹਨ ਤਾਂ ਜੋ ਕੰਗਾਲਾਂ ਨੂੰ ਝੂਠੀਆਂ ਗੱਲਾਂ ਨਾਲ ਬਰਬਾਦ ਕਰਨ, ਭਾਵੇਂ ਕੰਗਾਲ ਇਨਸਾਫ਼ ਦੀਆਂ ਗੱਲਾਂ ਵੀ ਕਰੇ। BSB BSB: The weapons of the scoundrel are destructive; he hatches plots to destroy the poor with lies, even when the plea of the needy is just.
8 ULB ਪਰ ਪਤਵੰਤ ਭਲੀ ਯੋਜਨਾ ਬਣਾਉਂਦਾ ਹੈ, ਭਲੇ ਕੰਮਾਂ ਨਾਲ ਹੀ ਉਹ ਕਾਇਮ ਹੈ। BSB BSB: But a noble man makes honorable plans; he stands up for worthy causes.
9 ULB ਹੇ ਲਾਪਰਵਾਹ ਔਰਤੋ ਉੱਠੋ, ਮੇਰੀ ਅਵਾਜ਼ ਸੁਣੋ! ਹੇ ਬੇਫ਼ਿਕਰ ਬੇਟੀਓ, ਮੇਰੇ ਬਚਨ ਉੱਤੇ ਕੰਨ ਲਾਓ! BSB BSB: Stand up, you complacent women; listen to me. Give ear to my word, you overconfident daughters.
10 ULB ਸਾਲ ਤੋਂ ਕੁਝ ਦਿਨ ਉੱਤੇ ਹੋਇਆਂ ਹੀ ਤੁਸੀਂ ਘਾਬਰ ਜਾਓਗੀਆਂ, ਹੇ ਨਿਸਚਿੰਤ ਔਰਤੋ! ਕਿਉਂ ਜੋ ਅੰਗੂਰ ਦਾ ਚੁਗਣਾ ਘਟ ਜਾਵੇਗਾ, ਅਤੇ ਕੋਈ ਫਲ ਹੱਥ ਨਾ ਆਵੇਗਾ। BSB BSB: In a little more than a year you will tremble, O secure ones. For the grape harvest will fail and the fruit harvest will not arrive.
11 ULB ਹੇ ਲਾਪਰਵਾਹੋ, ਕੰਬੋ! ਹੇ ਨਿਸਚਿੰਤਣੀਓ, ਘਬਰਾ ਜਾਓ! ਆਪਣੇ ਸੋਹਣੇ ਕੱਪੜੇ ਲਾਹ ਸੁੱਟੋ, ਆਪਣੇ ਲੱਕਾਂ ਉੱਤੇ ਤੱਪੜ ਬੰਨ੍ਹ ਲਓ! BSB BSB: Shudder, you ladies of leisure; tremble, you daughters of complacency. Strip yourselves bare and put sackcloth around your waists.
12 ULB ਉਹ ਫਲਦਾਰ ਵੇਲ ਅਤੇ ਮਨਭਾਉਂਦੇ ਖੇਤਾਂ ਦੇ ਕਾਰਨ ਛਾਤੀਆਂ ਪਿੱਟਣਗੀਆਂ। BSB BSB: Beat your breasts for the pleasant fields, for the fruitful vines,
13 ULB ਮੇਰੀ ਪਰਜਾ ਦੇ ਖੇਤਾਂ ਵਿੱਚ ਕੰਡੇ ਅਤੇ ਕੰਡਿਆਲੇ ਉੱਗਣਗੇ, ਸਗੋਂ ਅਨੰਦਮਈ ਨਗਰ ਦੇ ਸਾਰੇ ਖੁਸ਼ ਹਾਲ ਘਰਾਂ ਉੱਤੇ ਵੀ। BSB BSB: and for the land of my people, overgrown with thorns and briers—even for every house of merriment in this city of revelry.
14 ULB ਮਹਿਲ ਤਾਂ ਛੱਡਿਆ ਜਾਵੇਗਾ, ਸੰਘਣੀ ਅਬਾਦੀ ਵਾਲਾ ਸ਼ਹਿਰ ਬੇ-ਚਰਾਗ ਹੋ ਜਾਵੇਗਾ, ਟਿੱਬਾ ਅਤੇ ਰਾਖੀ ਦਾ ਬੁਰਜ ਸਦਾ ਲਈ ਘੁਰਨੇ, ਜੰਗਲੀ ਖੋਤਿਆਂ ਦੀ ਖੁਸ਼ੀ ਅਤੇ ਇੱਜੜਾਂ ਦੀ ਚਾਰਗਾਹ ਹੋ ਜਾਣਗੇ। BSB BSB: For the palace will be forsaken, the busy city abandoned. The hill and the watchtower will become caves forever—the delight of wild donkeys and a pasture for flocks—
15 ULB ਜਦੋਂ ਤੱਕ ਸਾਡੇ ਉੱਤੇ ਉੱਪਰੋਂ ਆਤਮਾ ਵਹਾਇਆ ਨਾ ਜਾਵੇ, ਅਤੇ ਉਜਾੜ ਫਲਦਾਰ ਖੇਤ ਨਾ ਹੋ ਜਾਵੇ, ਅਤੇ ਫਲਦਾਰ ਖੇਤ ਇੱਕ ਬਣ ਨਾ ਗਿਣਿਆ ਜਾਵੇ। BSB BSB: until the Spirit is poured out upon us from on high. Then the desert will be an orchard, and the orchard will seem like a forest.
16 ULB ਤਦ ਇਨਸਾਫ਼ ਉਜਾੜ ਵਿੱਚ ਵੱਸੇਗਾ, ਅਤੇ ਧਰਮ ਫਲਦਾਰ ਖੇਤ ਵਿੱਚ ਰਹੇਗਾ। BSB BSB: Then justice will inhabit the wilderness, and righteousness will dwell in the fertile field.
17 ULB ਧਰਮ ਦਾ ਕੰਮ ਸ਼ਾਂਤੀ ਹੋਵੇਗਾ, ਧਰਮ ਦਾ ਫਲ ਸਦੀਪਕ ਚੈਨ ਅਤੇ ਆਸ ਹੋਵੇਗਾ। BSB BSB: The work of righteousness will be peace; the service of righteousness will be quiet confidence forever.
18 ULB ਮੇਰੀ ਪਰਜਾ ਸ਼ਾਂਤੀ ਦੇ ਭਵਨਾਂ ਵਿੱਚ, ਅਮਨ ਦੇ ਵਾਸਾਂ ਵਿੱਚ, ਅਰਾਮ ਅਤੇ ਚੈਨ ਦੇ ਸਥਾਨਾਂ ਵਿੱਚ ਵੱਸੇਗੀ। BSB BSB: Then my people will dwell in a peaceful place, in safe and secure places of rest.
19 ULB ਜੰਗਲ ਦੇ ਡਿੱਗਣ ਦੇ ਸਮੇਂ ਗੜੇ ਪੈਣਗੇ, ਅਤੇ ਸ਼ਹਿਰ ਪੂਰੀ ਤਰ੍ਹਾਂ ਹੀ ਢਹਿ ਜਾਵੇਗਾ। BSB BSB: But hail will level the forest, and the city will sink to the depths.
20 ULB ਧੰਨ ਹੋ ਤੁਸੀਂ ਸਾਰੇ ਜਿਹੜੇ ਪਾਣੀਆਂ ਦੇ ਲਾਗੇ ਬੀਜਦੇ ਹੋ, ਅਤੇ ਬਲਦ ਅਤੇ ਗਧੇ ਖੁਲ੍ਹੇ ਛੱਡ ਦਿੰਦੇ ਹੋ!। BSB BSB: Blessed are those who sow beside abundant waters, who let the ox and donkey range freely.
Select verses for actions: Enter goes to them and Escape comes back.