1 ULB ਦਿਲਾਸਾ ਦਿਓ, ਮੇਰੀ ਪਰਜਾ ਨੂੰ ਦਿਲਾਸਾ ਦਿਓ, ਤੁਹਾਡਾ ਪਰਮੇਸ਼ੁਰ ਆਖਦਾ ਹੈ। BSB BSB: “Comfort, comfort My people,” says your God.
2 ULB ਯਰੂਸ਼ਲਮ ਨਾਲ ਸ਼ਾਂਤੀ ਦੀਆਂ ਗੱਲਾਂ ਕਰੋ ਅਤੇ ਉਸ ਨੂੰ ਪੁਕਾਰ ਕੇ ਆਖੋ, ਤੇਰੀ ਔਖੀ ਸੇਵਾ ਪੂਰੀ ਹੋਈ ਹੈ, ਤੇਰੀ ਬਦੀ ਦੀ ਸਜ਼ਾ ਭਰ ਦਿੱਤੀ ਗਈ ਹੈ, ਯਹੋਵਾਹ ਦੇ ਹੱਥੋਂ ਤੂੰ ਆਪਣੇ ਸਾਰੇ ਪਾਪਾਂ ਦੀ ਦੁੱਗਣੀ ਸਜ਼ਾ ਪਾ ਚੁੱਕੀਂ ਹੈਂ। BSB BSB: “Speak tenderly to Jerusalem, and proclaim to her that her forced labor has been completed; her iniquity has been pardoned. For she has received from the hand of the LORD double for all her sins.”
3 ULB ਇੱਕ ਅਵਾਜ਼ ਪੁਕਾਰਦੀ ਹੈ, ਉਜਾੜ ਵਿੱਚ ਯਹੋਵਾਹ ਦਾ ਰਾਹ ਤਿਆਰ ਕਰੋ, ਬਿਆਬਾਨ ਵਿੱਚ ਸਾਡੇ ਪਰਮੇਸ਼ੁਰ ਲਈ ਇੱਕ ਸ਼ਾਹੀ ਮਾਰਗ ਨੂੰ ਸਿੱਧਾ ਕਰੋ। BSB BSB: A voice of one calling: “Prepare the way for the LORD in the wilderness; make a straight highway for our God in the desert.
4 ULB ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਹਾੜ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਖੁਰਦਰਾ ਪੱਧਰਾ ਅਤੇ ਉੱਚੇ-ਨੀਵੇਂ ਸਿੱਧੇ ਕੀਤੇ ਜਾਣਗੇ। BSB BSB: Every valley shall be lifted up, and every mountain and hill made low; the uneven ground will become smooth, and the rugged land a plain.
5 ULB ਯਹੋਵਾਹ ਦਾ ਪਰਤਾਪ ਪਰਗਟ ਹੋਵੇਗਾ, ਅਤੇ ਸਾਰੇ ਪ੍ਰਾਣੀ ਇਕੱਠੇ ਵੇਖਣਗੇ, ਯਹੋਵਾਹ ਨੇ ਆਪਣੇ ਮੂੰਹ ਨਾਲ ਬੋਲਿਆ ਹੈ। BSB BSB: And the glory of the LORD will be revealed, and all humanity together will see it.” For the mouth of the LORD has spoken.
7 ULB ਜਦ ਯਹੋਵਾਹ ਦਾ ਸਾਹ ਉਸ ਉੱਤੇ ਫੂਕਿਆ ਜਾਂਦਾ ਹੈ, ਤਾਂ ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ,- ਸੱਚ-ਮੁੱਚ ਲੋਕ ਘਾਹ ਹੀ ਹਨ! BSB BSB: The grass withers and the flowers fall when the breath of the LORD blows on them; indeed, the people are grass.
9 ULB ਹੇ ਸੀਯੋਨ ਖੁਸ਼ਖਬਰੀ ਦੇ ਸੁਣਾਉਣ ਵਾਲੀ, ਉੱਚੇ ਪਹਾੜ ਉੱਤੇ ਚੜ੍ਹ ਜਾ! ਹੇ ਯਰੂਸ਼ਲਮ, ਖੁਸ਼ਖਬਰੀ ਦੇ ਸੁਣਾਉਣ ਵਾਲੀ, ਆਪਣੀ ਅਵਾਜ਼ ਜ਼ੋਰ ਨਾਲ ਉੱਚੀ ਕਰ ਕੇ ਚੁੱਕ! ਉੱਚੀ ਕਰ ਕੇ ਚੁੱਕ, ਨਾ ਡਰ, ਯਹੂਦਾਹ ਦੇ ਸ਼ਹਿਰਾਂ ਨੂੰ ਆਖ, ਆਪਣੇ ਪਰਮੇਸ਼ੁਰ ਨੂੰ ਵੇਖੋ! BSB BSB: Go up on a high mountain, O Zion, herald of good news. Raise your voice loudly, O Jerusalem, herald of good news. Lift it up, do not be afraid! Say to the cities of Judah, “Here is your God!”
10 ULB ਵੇਖੋ, ਪ੍ਰਭੂ ਯਹੋਵਾਹ ਬਲ ਨਾਲ ਆ ਰਿਹਾ ਹੈ, ਉਹ ਦੀ ਭੁਜਾ ਉਹ ਦੇ ਲਈ ਰਾਜ ਕਰਦੀ ਹੈ, ਵੇਖੋ, ਉਹ ਦਾ ਫਲ ਉਹ ਦੇ ਨਾਲ ਹੈ, ਅਤੇ ਉਹ ਦਾ ਬਦਲਾ ਉਹ ਦੇ ਸਨਮੁਖ ਹੈ। BSB BSB: Behold, the Lord GOD comes with might, and His arm establishes His rule. His reward is with Him, and His recompense accompanies Him.
11 ULB ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ। BSB BSB: He tends His flock like a shepherd; He gathers the lambs in His arms and carries them close to His heart. He gently leads the nursing ewes.
13 ULB ਕਿਸ ਨੇ ਯਹੋਵਾਹ ਦੇ ਆਤਮਾ ਨੂੰ ਮਾਰਗ ਵਿਖਾਇਆ ਜਾਂ ਉਹ ਦਾ ਸਲਾਹਕਾਰ ਹੋ ਕੇ ਉਸ ਨੂੰ ਸਮਝਾਇਆ? BSB BSB: Who has directed the Spirit of the LORD, or informed Him as His counselor?
14 ULB ਉਹ ਨੇ ਕਿਸ ਦੇ ਨਾਲ ਸਲਾਹ ਕੀਤੀ, ਕਿਸ ਨੇ ਉਹ ਨੂੰ ਸਮਝ ਬਖ਼ਸ਼ੀ, ਜਾਂ ਨਿਆਂ ਦਾ ਮਾਰਗ ਉਹ ਨੂੰ ਸਿਖਾਇਆ, ਜਾਂ ਉਸ ਨੂੰ ਵਿੱਦਿਆ ਸਿਖਾਈ, ਜਾਂ ਉਸ ਨੂੰ ਗਿਆਨ ਦਾ ਰਾਹ ਸਮਝਾਇਆ? BSB BSB: Whom did He consult to enlighten Him, and who taught Him the paths of justice? Who imparted knowledge to Him and showed Him the way of understanding?
15 ULB ਵੇਖੋ, ਕੌਮਾਂ ਡੋਲ ਵਿੱਚੋਂ ਇੱਕ ਤੁਪਕੇ ਜਿਹੀਆਂ ਹਨ, ਅਤੇ ਤਰਾਜੂਆਂ ਦੀ ਧੂੜ ਜਿਹੀਆਂ ਠਹਿਰਦੀਆਂ ਹਨ, ਵੇਖੋ, ਉਹ ਟਾਪੂਆਂ ਨੂੰ ਧੂੜ ਦੇ ਕਣਾਂ ਵਾਂਗੂੰ ਚੁੱਕ ਲੈਂਦਾ ਹੈ। BSB BSB: Surely the nations are like a drop in a bucket; they are considered a speck of dust on the scales; He lifts up the islands like fine dust.
16 ULB ਲਬਾਨੋਨ ਬਾਲਣ ਲਈ ਥੋੜ੍ਹਾ ਹੈ, ਅਤੇ ਉਹ ਦੇ ਪਸ਼ੂ ਹੋਮ ਬਲੀ ਲਈ ਕਾਫ਼ੀ ਨਹੀਂ ਹਨ। BSB BSB: Lebanon is not sufficient for fuel, nor its animals enough for a burnt offering.
17 ULB ਸਾਰੀਆਂ ਕੌਮਾਂ ਉਹ ਦੇ ਸਨਮੁਖ ਕੁਝ ਨਹੀਂ ਹਨ, ਉਹ ਉਸ ਦੀ ਨਜਰ ਵਿੱਚ ਵਿਅਰਥ ਅਤੇ ਫੋਕਟ ਤੋਂ ਵੀ ਘੱਟ ਗਿਣੀਆਂ ਜਾਂਦੀਆਂ ਹਨ। BSB BSB: All the nations are as nothing before Him; He regards them as nothingness and emptiness.
18 ULB ਤੁਸੀਂ ਪਰਮੇਸ਼ੁਰ ਨੂੰ ਕਿਸ ਦੇ ਵਰਗਾ ਦੱਸੋਗੇ, ਜਾਂ ਕਿਹੜੀ ਚੀਜ਼ ਨਾਲ ਉਹ ਦੀ ਉਪਮਾ ਦਿਓਗੇ। BSB BSB: To whom will you liken God? To what image will you compare Him?
19 ULB ਮੂਰਤ? ਕਾਰੀਗਰ ਉਹ ਨੂੰ ਢਾਲਦਾ ਹੈ, ਅਤੇ ਸੁਨਿਆਰ ਉਹ ਦੇ ਉੱਤੇ ਸੋਨਾ ਮੜ੍ਹਦਾ ਹੈ, ਅਤੇ ਚਾਂਦੀ ਦੀਆਂ ਜੰਜੀਰਾਂ ਬਣਾਉਂਦਾ ਹੈ। BSB BSB: To an idol that a craftsman casts and a metalworker overlays with gold and fits with silver chains?
20 ULB ਜਿਹੜਾ ਅਜਿਹੀ ਭੇਟ ਦੇਣ ਲਈ ਗਰੀਬ ਹੈ, ਉਹ ਅਜਿਹੀ ਲੱਕੜੀ ਚੁਣ ਲੈਂਦਾ ਹੈ ਜਿਹੜੀ ਗਲਣ ਵਾਲੀ ਨਹੀਂ, ਉਹ ਆਪਣੇ ਲਈ ਕੋਈ ਨਿਪੁੰਨ ਕਾਰੀਗਰ ਭਾਲਦਾ ਹੈ, ਤਾਂ ਜੋ ਉਹ ਇੱਕ ਅਜਿਹੀ ਮੂਰਤ ਕਾਇਮ ਕਰੇ, ਜਿਹੜੀ ਹਿੱਲੇ ਨਾ। BSB BSB: One lacking such an offering chooses wood that will not rot. He seeks a skilled craftsman to set up an idol that will not topple.
21 ULB ਕੀ ਤੁਸੀਂ ਨਹੀਂ ਜਾਣਦੇ, ਕੀ ਤੁਸੀਂ ਨਹੀਂ ਸੁਣਦੇ? ਕੀ ਉਹ ਆਦ ਤੋਂ ਤੁਹਾਨੂੰ ਨਹੀਂ ਦੱਸਿਆ ਗਿਆ? ਕੀ ਧਰਤੀ ਦੇ ਮੁੱਢੋਂ ਤੁਸੀਂ ਨਹੀਂ ਸਮਝਿਆ? BSB BSB: Do you not know? Have you not heard? Has it not been declared to you from the beginning? Have you not understood since the foundation of the earth?
22 ULB ਉਹੋ ਹੈ ਜਿਹੜਾ ਧਰਤੀ ਦੇ ਘੇਰੇ ਉੱਪਰ ਬੈਠਦਾ ਹੈ, ਅਤੇ ਧਰਤੀ ਦੇ ਵਾਸੀ ਟਿੱਡਿਆਂ ਵਾਂਗੂੰ ਹਨ, ਜਿਹੜਾ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈ, ਅਤੇ ਵੱਸਣ ਲਈ ਉਹਨਾਂ ਨੂੰ ਤੰਬੂ ਵਾਂਗੂੰ ਫੈਲਾਉਂਦਾ ਹੈ, BSB BSB: He sits enthroned above the circle of the earth; its dwellers are like grasshoppers. He stretches out the heavens like a curtain, and spreads them out like a tent to dwell in.
23 ULB ਜਿਹੜਾ ਇਖ਼ਤਿਆਰ ਵਾਲਿਆਂ ਨੂੰ ਤੁੱਛ ਜਿਹੇ ਕਰ ਦਿੰਦਾ, ਅਤੇ ਧਰਤੀ ਦੇ ਨਿਆਈਆਂ ਨੂੰ ਫੋਕਟ ਬਣਾ ਦਿੰਦਾ ਹੈ। BSB BSB: He brings the princes to nothing and makes the rulers of the earth meaningless.
24 ULB ਉਹ ਅਜੇ ਲਾਏ ਹੀ ਹਨ, ਉਹ ਅਜੇ ਬੀਜੇ ਹੀ ਹਨ, ਉਹਨਾਂ ਦੀ ਨਾਲੀ ਨੇ ਅਜੇ ਧਰਤੀ ਵਿੱਚ ਜੜ੍ਹ ਹੀ ਫੜ੍ਹੀ ਹੈ, ਕਿ ਉਹ ਉਹਨਾਂ ਉੱਤੇ ਫੂਕ ਮਾਰਦਾ ਹੈ, ਅਤੇ ਉਹ ਕੁਮਲਾ ਜਾਂਦੇ ਅਤੇ ਤੂਫ਼ਾਨ ਉਹਨਾਂ ਨੂੰ ਕੱਖਾਂ ਵਾਂਗੂੰ ਉਡਾ ਕੇ ਲੈ ਜਾਂਦਾ ਹੈ। BSB BSB: No sooner are they planted, no sooner are they sown, no sooner have their stems taken root in the ground, than He blows on them and they wither, and a whirlwind sweeps them away like stubble.
25 ULB ਤੁਸੀਂ ਮੈਨੂੰ ਕਿਸ ਦੇ ਵਰਗਾ ਦੱਸੋਗੇ, ਕਿ ਮੈਂ ਉਹ ਦੇ ਤੁੱਲ ਠਹਿਰਾਂ? ਪਵਿੱਤਰ ਪੁਰਖ ਆਖਦਾ ਹੈ। BSB BSB: “To whom will you liken Me, or who is My equal?” asks the Holy One.
26 ULB ਆਪਣੀਆਂ ਅੱਖਾਂ ਉਤਾਹਾਂ ਚੁੱਕੋ, ਅਤੇ ਵੇਖੋ, ਕਿਸ ਨੇ ਇਹਨਾਂ ਨੂੰ ਸਿਰਜਿਆ, ਜਿਹੜਾ ਇਹਨਾਂ ਦੀ ਸੈਨਾ ਗਿਣ ਕੇ ਬਾਹਰ ਲੈ ਜਾਂਦਾ ਹੈ, ਉਹ ਇਹਨਾਂ ਸਾਰਿਆਂ ਨੂੰ ਨਾਮ ਲੈ-ਲੈ ਕੇ ਪੁਕਾਰਦਾ ਹੈ, ਉਹ ਦੀ ਵੱਡੀ ਸ਼ਕਤੀ ਨਾਲ, ਅਤੇ ਉਹ ਦੇ ਡਾਢੇ ਬਲ ਦੇ ਕਾਰਨ, ਇੱਕ ਦੀ ਵੀ ਕਮੀ ਨਹੀਂ ਹੁੰਦੀ। BSB BSB: Lift up your eyes on high: Who created all these? He leads forth the starry host by number; He calls each one by name. Because of His great power and mighty strength, not one of them is missing.
27 ULB ਹੇ ਯਾਕੂਬ, ਤੂੰ ਕਿਉਂ ਆਖਦਾ, ਅਤੇ ਹੇ ਇਸਰਾਏਲ, ਤੂੰ ਕਿਉਂ ਬੋਲਦਾ ਹੈਂ, ਕਿ ਮੇਰਾ ਰਾਹ ਯਹੋਵਾਹ ਤੋਂ ਲੁਕਿਆ ਹੋਇਆ ਹੈ, ਅਤੇ ਮੇਰਾ ਇਨਸਾਫ਼ ਮੇਰੇ ਪਰਮੇਸ਼ੁਰ ਵੱਲੋਂ ਛੱਡਿਆ ਗਿਆ ਹੈ? BSB BSB: Why do you say, O Jacob, and why do you assert, O Israel, “My way is hidden from the LORD, and my claim is ignored by my God”?
29 ULB ਉਹ ਥੱਕੇ ਹੋਏ ਨੂੰ ਬਲ ਦਿੰਦਾ ਹੈ, ਅਤੇ ਨਿਰਬਲ ਦੀ ਸ਼ਕਤੀ ਵਧਾਉਂਦਾ ਹੈ। BSB BSB: He gives power to the faint and increases the strength of the weak.
30 ULB ਮੁੰਡੇ ਹੁੱਸ ਜਾਣਗੇ ਅਤੇ ਥੱਕ ਜਾਣਗੇ, ਅਤੇ ਜੁਆਨ ਵੀ ਡਿੱਗ ਹੀ ਪੈਣਗੇ, BSB BSB: Even youths grow tired and weary, and young men stumble and fall.
31 ULB ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ। BSB BSB: But those who wait upon the LORD will renew their strength; they will mount up with wings like eagles; they will run and not grow weary, they will walk and not faint.
Select verses for actions: Enter goes to them and Escape comes back.