1 ULB ਹੇ ਯਾਕੂਬ, ਤੇਰਾ ਕਰਤਾਰ, ਅਤੇ ਹੇ ਇਸਰਾਏਲ, ਤੇਰਾ ਸਿਰਜਣਹਾਰ ਯਹੋਵਾਹ ਹੁਣ ਇਹ ਆਖਦਾ ਹੈ, ਨਾ ਡਰ, ਕਿਉਂ ਜੋ ਮੈਂ ਤੈਨੂੰ ਛੁਡਾ ਲਿਆ ਹੈ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਤੂੰ ਮੇਰਾ ਹੀ ਹੈਂ। BSB BSB: But now, this is what the LORD says—He who created you, O Jacob, and He who formed you, O Israel: “Do not fear, for I have redeemed you; I have called you by your name; you are Mine!
2 ULB ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ। BSB BSB: When you pass through the waters, I will be with you; and when you go through the rivers, they will not overwhelm you. When you walk through the fire, you will not be scorched; the flames will not set you ablaze.
3 ULB ਮੈਂ ਤਾਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਇਸਰਾਏਲ ਦਾ ਪਵਿੱਤਰ ਪੁਰਖ, ਤੇਰਾ ਬਚਾਉਣ ਵਾਲਾ ਹਾਂ, ਮੈਂ ਮਿਸਰ ਨੂੰ ਤੇਰੀ ਰਿਹਾਈ ਲਈ ਅਤੇ ਕੂਸ਼ ਅਤੇ ਸਬਾ ਨੂੰ ਤੇਰੇ ਵਟਾਂਦਰੇ ਵਿੱਚ ਦਿੰਦਾ ਹਾਂ। BSB BSB: For I am the LORD your God, the Holy One of Israel, your Savior; I give Egypt for your ransom, Cush and Seba in your place.
4 ULB ਇਸ ਕਾਰਨ ਕਿ ਤੂੰ ਮੇਰੀ ਨਿਗਾਹ ਵਿੱਚ ਬਹੁਮੁੱਲਾ ਅਤੇ ਆਦਰਮਾਨ ਹੈ, ਅਤੇ ਮੈਂ ਤੈਨੂੰ ਪਿਆਰ ਕੀਤਾ, ਮੈਂ ਤੇਰੇ ਬਦਲੇ ਮਨੁੱਖ ਅਤੇ ਤੇਰੀ ਜਾਨ ਦੇ ਵਟਾਂਦਰੇ ਵਿੱਚ ਕੌਮਾਂ ਦਿਆਂਗਾ। BSB BSB: Because you are precious and honored in My sight, and because I love you, I will give men in exchange for you and nations in place of your life.
5 ULB ਤੂੰ ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਮੈਂ ਤੇਰੀ ਅੰਸ ਨੂੰ ਪੂਰਬ ਤੋਂ ਲੈ ਆਵਾਂਗਾ, ਅਤੇ ਤੈਨੂੰ ਪੱਛਮ ਤੋਂ ਇਕੱਠਾ ਕਰਾਂਗਾ। BSB BSB: Do not be afraid, for I am with you; I will bring your offspring from the east and gather you from the west.
6 ULB ਮੈਂ ਉੱਤਰ ਨੂੰ ਆਖਾਂਗਾ, ਦੇ ਦੇ! ਅਤੇ ਦੱਖਣ ਨੂੰ, ਰੋਕ ਕੇ ਨਾ ਰੱਖ! ਤੂੰ ਮੇਰੇ ਪੁੱਤਰਾਂ ਨੂੰ ਦੂਰ ਤੋਂ ਲਿਆ, ਅਤੇ ਮੇਰੀਆਂ ਧੀਆਂ ਨੂੰ ਧਰਤੀ ਦੀ ਹੱਦ ਤੋਂ, BSB BSB: I will say to the north, ‘Give them up!’ and to the south, ‘Do not hold them back!’ Bring My sons from afar, and My daughters from the ends of the earth—
7 ULB ਹਰੇਕ ਜੋ ਮੇਰੇ ਨਾਮ ਤੋਂ ਸਦਾਉਂਦਾ ਹੈ, ਜਿਸ ਨੂੰ ਮੈਂ ਆਪਣੇ ਪਰਤਾਪ ਲਈ ਉਤਪੰਨ ਕੀਤਾ, ਜਿਸ ਨੂੰ ਮੈਂ ਸਿਰਜਿਆ, ਹਾਂ, ਜਿਸ ਨੂੰ ਮੈਂ ਬਣਾਇਆ ਹੈ। BSB BSB: everyone called by My name and created for My glory, whom I have indeed formed and made.”
8 ULB ਅੱਖਾਂ ਰਹਿੰਦਿਆਂ ਅੰਨ੍ਹਿਆਂ ਨੂੰ ਅਤੇ ਕੰਨ ਰਹਿੰਦਿਆਂ ਬੋਲਿਆਂ ਨੂੰ ਬਾਹਰ ਲਿਆ। BSB BSB: Bring out a people who have eyes but are blind, and who have ears but are deaf.
9 ULB ਸਾਰੀਆਂ ਕੌਮਾਂ ਇਕੱਠੀਆਂ ਹੋਣ, ਅਤੇ ਉੱਮਤਾਂ ਜਮਾ ਹੋਣ, ਉਹਨਾਂ ਵਿੱਚ ਕੌਣ ਹੈ ਜੋ ਇਹ ਦੱਸੇ, ਅਤੇ ਪਹਿਲੀਆਂ ਗੱਲਾਂ ਸਾਨੂੰ ਸੁਣਾਵੇ? ਉਹ ਆਪਣੇ ਗਵਾਹ ਲਿਆਉਣ, ਤਾਂ ਜੋ ਉਹ ਧਰਮੀ ਠਹਿਰਨ, ਜਾਂ ਦੂਸਰੇ ਉਨ੍ਹਾਂ ਨੂੰ ਸੁਣ ਕੇ ਆਖਣ, ਇਹ ਸੱਚ ਹੈ। BSB BSB: All the nations gather together and the peoples assemble. Who among them can declare this, and proclaim to us the former things? Let them present their witnesses to vindicate them, so that others may hear and say, “It is true.”
11 ULB ਮੈਂ, ਹਾਂ, ਮੈਂ ਹੀ ਯਹੋਵਾਹ ਹਾਂ, ਮੇਰੇ ਬਿਨ੍ਹਾਂ ਕੋਈ ਬਚਾਉਣ ਵਾਲਾ ਨਹੀਂ ਹੈ। BSB BSB: I, yes I, am the LORD, and there is no Savior but Me.
12 ULB ਮੈਂ ਹੀ ਦੱਸਿਆ, ਮੈਂ ਬਚਾਇਆ, ਮੈਂ ਹੀ ਸੁਣਾਇਆ, ਨਾ ਕਿ ਤੁਹਾਡੇ ਵਿੱਚ ਕਿਸੇ ਓਪਰੇ ਦੇਵਤੇ ਨੇ, ਤੁਸੀਂ ਮੇਰੇ ਗਵਾਹ ਹੋ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਹੀ ਪਰਮੇਸ਼ੁਰ ਹਾਂ। BSB BSB: I alone decreed and saved and proclaimed—I, and not some foreign god among you. So you are My witnesses,” declares the LORD, “that I am God.
13 ULB ਹਾਂ, ਪ੍ਰਾਚੀਨ ਦਿਨਾਂ ਤੋਂ ਲੈ ਕੇ ਮੈਂ ਹੀ ਉਹ ਹਾਂ, ਅਤੇ ਕੋਈ ਮੇਰੇ ਹੱਥੋਂ ਛੁਡਾ ਨਹੀਂ ਸਕਦਾ, ਮੈਂ ਕਾਰਜ ਕਰਾਂਗਾ ਅਤੇ ਕੌਣ ਉਹ ਨੂੰ ਰੋਕੇਗਾ? BSB BSB: Even from eternity I am He, and none can deliver out of My hand. When I act, who can reverse it?”
14 ULB ਯਹੋਵਾਹ ਤੁਹਾਡਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਫ਼ਰਮਾਉਂਦਾ ਹੈ, ਤੁਹਾਡੇ ਨਮਿੱਤ ਮੈਂ ਬਾਬਲ ਵੱਲ ਭੇਜਿਆ ਅਤੇ ਉਸ ਦੇ ਸਾਰੇ ਵਾਸੀਆਂ ਨੂੰ ਭਗੌੜਿਆਂ ਵਾਂਗੂੰ ਲੈ ਆਵਾਂਗਾ, ਅਤੇ ਕਸਦੀਆਂ ਨੂੰ ਉਨ੍ਹਾਂ ਦੇ ਜਹਾਜ਼ਾਂ ਉੱਤੇ ਚੜ੍ਹਾ ਕੇ ਲੈ ਆਵਾਂਗਾ, ਜਿਨ੍ਹਾਂ ਉੱਤੇ ਉਹ ਵੱਡਾ ਘਮੰਡ ਕਰਦੇ ਹਨ। BSB BSB: Thus says the LORD your Redeemer, the Holy One of Israel: “For your sake, I will send to Babylon and bring them all as fugitives, even the Chaldeans, in the ships in which they rejoice.
15 ULB ਮੈਂ ਯਹੋਵਾਹ ਤੁਹਾਡਾ ਪਵਿੱਤਰ ਪੁਰਖ ਹਾਂ, ਮੈਂ ਇਸਰਾਏਲ ਦਾ ਕਰਤਾਰ, ਤੁਹਾਡਾ ਰਾਜਾ ਹਾਂ। BSB BSB: I am the LORD, your Holy One, the Creator of Israel, and your King.”
16 ULB ਯਹੋਵਾਹ ਇਹ ਆਖਦਾ ਹੈ, ਉਹ ਜੋ ਸਮੁੰਦਰ ਵਿੱਚ ਰਾਹ ਬਣਾਉਂਦਾ, ਅਤੇ ਡਾਢੇ ਪਾਣੀਆਂ ਵਿੱਚ ਰਸਤਾ, BSB BSB: Thus says the LORD, who makes a way in the sea and a path through the surging waters,
17 ULB ਉਹ ਜੋ ਰਥ ਅਤੇ ਘੋੜਾ, ਫੌਜ ਅਤੇ ਸੂਰਬੀਰ ਬਾਹਰ ਲੈ ਆਉਂਦਾ ਹੈ, ਉਹ ਇਕੱਠੇ ਲੇਟ ਜਾਂਦੇ, ਉਹ ਉੱਠਣਗੇ ਨਹੀਂ, ਉਹ ਮੰਦੇ ਪੈ ਗਏ, ਉਹ ਬੱਤੀ ਵਾਂਗੂੰ ਬੁਝ ਗਏ। BSB BSB: who brings out the chariots and horses, the armies and warriors together, to lie down, never to rise again; to be extinguished, snuffed out like a wick:
18 ULB ਪਹਿਲੀਆਂ ਗੱਲਾਂ ਨੂੰ ਯਾਦ ਨਾ ਕਰੋ, ਪੁਰਾਣੀਆਂ ਗੱਲਾਂ ਨੂੰ ਨਾ ਸੋਚੋ, BSB BSB: “Do not call to mind the former things; pay no attention to the things of old.
19 ULB ਵੇਖੋ, ਮੈਂ ਇੱਕ ਨਵਾਂ ਕੰਮ ਕਰਨ ਵਾਲਾ ਹਾਂ, ਉਹ ਹੁਣੇ ਹੀ ਦਿੱਸ ਪਵੇਗਾ, ਕੀ ਤੁਸੀਂ ਉਸ ਤੋਂ ਅਣਜਾਣ ਰਹੋਗੇ? ਮੈਂ ਉਜਾੜ ਵਿੱਚ ਹੀ ਰਾਹ ਬਣਾਵਾਂਗਾ, ਅਤੇ ਥਲ ਵਿੱਚ ਨਦੀਆਂ। BSB BSB: Behold, I am about to do something new; even now it is coming. Do you not see it? Indeed, I will make a way in the wilderness and streams in the desert.
20 ULB ਜੰਗਲੀ ਜਾਨਵਰ, ਗਿੱਦੜ ਅਰ ਸ਼ੁਤਰ-ਮੁਰਗ, ਮੇਰੀ ਮਹਿਮਾ ਕਰਨਗੇ, ਕਿਉਂ ਜੋ ਮੈਂ ਉਜਾੜ ਵਿੱਚ ਪਾਣੀ, ਅਤੇ ਥਲ ਵਿੱਚ ਨਦੀਆਂ ਦਿੰਦਾ ਹਾਂ, ਭਈ ਮੇਰੀ ਚੁਣੀ ਹੋਈ ਪਰਜਾ ਪਾਣੀ ਪੀਵੇ। BSB BSB: The beasts of the field will honor Me, the jackals and the ostriches, because I provide water in the wilderness and rivers in the desert, to give drink to My chosen people.
21 ULB ਮੈਂ ਇਸ ਪਰਜਾ ਨੂੰ ਆਪਣੇ ਲਈ ਸਿਰਜਿਆ ਕਿ ਉਹ ਮੇਰੀ ਉਸਤਤ ਦਾ ਵਰਨਣ ਕਰੇ। BSB BSB: The people I formed for Myself will declare My praise.
22 ULB ਪਰ ਹੇ ਯਾਕੂਬ, ਤੂੰ ਮੈਨੂੰ ਨਹੀਂ ਪੁਕਾਰਿਆ, ਹੇ ਇਸਰਾਏਲ, ਤੂੰ ਤਾਂ ਮੇਰੇ ਤੋਂ ਅੱਕ ਗਿਆ! BSB BSB: But you have not called on Me, O Jacob, because you have grown weary of Me, O Israel.
23 ULB ਤੂੰ ਮੇਰੇ ਲਈ ਆਪਣੀਆਂ ਹੋਮ ਬਲੀਆਂ ਦੇ ਲੇਲੇ ਨਹੀਂ ਲਿਆਇਆ, ਤੂੰ ਆਪਣੀਆਂ ਬਲੀਆਂ ਨਾਲ ਮੇਰਾ ਆਦਰ ਨਹੀਂ ਕੀਤਾ। ਮੈਂ ਮੈਦੇ ਦੀ ਭੇਟ ਦਾ ਭਾਰ ਤੇਰੇ ਉੱਤੇ ਨਹੀਂ ਪਾਇਆ, ਨਾ ਲੋਬਾਨ ਨਾਲ ਤੈਨੂੰ ਅਕਾਇਆ। BSB BSB: You have not brought Me sheep for burnt offerings, nor honored Me with your sacrifices. I have not burdened you with offerings, nor wearied you with frankincense.
24 ULB ਤੂੰ ਮੇਰੇ ਲਈ ਚਾਂਦੀ ਦੇ ਕੇ ਸੁਗੰਧਿਤ ਪੋਨੇ ਨਹੀਂ ਲਿਆਂਦੇ, ਨਾ ਤੂੰ ਆਪਣੀਆਂ ਬਲੀਆਂ ਦੀ ਚਰਬੀ ਨਾਲ ਮੈਨੂੰ ਰਜਾਇਆ, ਸਗੋਂ ਤੂੰ ਆਪਣੇ ਪਾਪਾਂ ਦਾ ਭਾਰ ਮੇਰੇ ਉੱਤੇ ਪਾਇਆ, ਤੂੰ ਮੈਨੂੰ ਆਪਣੀਆਂ ਬਦੀਆਂ ਨਾਲ ਅਕਾ ਦਿੱਤਾ। BSB BSB: You have not bought Me sweet cane with your silver, nor satisfied Me with the fat of your sacrifices. But you have burdened Me with your sins; you have wearied Me with your iniquities.
25 ULB ਮੈਂ, ਹਾਂ, ਮੈਂ ਹੀ ਉਹ ਹਾਂ, ਜੋ ਤੇਰੇ ਅਪਰਾਧਾਂ ਨੂੰ ਆਪਣੇ ਨਾਮ ਦੇ ਨਮਿੱਤ ਮਿਟਾਉਂਦਾ ਹਾਂ, ਅਤੇ ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ। BSB BSB: I, yes I, am He who blots out your transgressions for My own sake and remembers your sins no more.
26 ULB ਮੈਨੂੰ ਯਾਦ ਕਰ, ਅਸੀਂ ਇਕੱਠੇ ਵਾਦ-ਵਿਵਾਦ ਕਰੀਏ, ਤੂੰ ਹੀ ਨਿਰਨਾ ਕਰ ਤਾਂ ਜੋ ਤੂੰ ਧਰਮੀ ਠਹਿਰੇਂ। BSB BSB: Remind Me, let us argue the matter together. State your case, so that you may be vindicated.
27 ULB ਤੇਰੇ ਪਹਿਲੇ ਪਿਤਾ ਨੇ ਪਾਪ ਕੀਤਾ, ਤੇਰੇ ਜਾਜਕਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ। BSB BSB: Your first father sinned, and your spokesmen rebelled against Me.
28 ULB ਇਸ ਲਈ ਮੈਂ ਪਵਿੱਤਰ ਅਸਥਾਨ ਦੇ ਉੱਚ-ਅਧਿਕਾਰੀਆਂ ਨੂੰ ਭ੍ਰਿਸ਼ਟ ਠਹਿਰਾਇਆ, ਅਤੇ ਮੈਂ ਯਾਕੂਬ ਨੂੰ ਫਿਟਕਾਰ, ਅਤੇ ਇਸਰਾਏਲ ਨੂੰ ਦੁਰਬਚਨ ਦਾ ਕਾਰਨ ਬਣਾ ਦਿੱਤਾ। BSB BSB: So I will disgrace the princes of your sanctuary, and I will devote Jacob to destruction and Israel to reproach.”
Select verses for actions: Enter goes to them and Escape comes back.