1 ULB ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ! BSB BSB: “Come, all you who are thirsty, come to the waters; and you without money, come, buy, and eat! Come, buy wine and milk without money and without cost!
2 ULB ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਚਿਕਨਾਈ ਨਾਲ ਤ੍ਰਿਪਤ ਹੋ ਜਾਵੇ। BSB BSB: Why spend money on that which is not bread, and your labor on that which does not satisfy? Listen carefully to Me, and eat what is good, and your soul will delight in the richest of foods.
3 ULB ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲਗੀਆਂ ਦਾ ਨੇਮ। BSB BSB: Incline your ear and come to Me; listen, so that your soul may live. I will make with you an everlasting covenant—My loving devotion promised to David.
4 ULB ਵੇਖ, ਮੈਂ ਉਹ ਨੂੰ ਕੌਮਾਂ ਲਈ ਗਵਾਹ ਠਹਿਰਾਇਆ ਹੈ, ਲੋਕਾਂ ਲਈ ਪ੍ਰਧਾਨ ਅਤੇ ਹਾਕਮ। BSB BSB: Behold, I have made him a witness to the nations, a leader and commander of the peoples.
5 ULB ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਸ ਨੂੰ ਤੂੰ ਨਹੀਂ ਜਾਣਦਾ, ਅਤੇ ਅਜਿਹੀਆਂ ਕੌਮਾਂ ਨੂੰ ਜੋ ਤੈਨੂੰ ਨਹੀਂ ਜਾਣਦੀਆਂ, ਤੇਰੇ ਕੋਲ ਭੱਜੀਆਂ ਆਉਣਗੀਆਂ, ਇਹ ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਹੋਵੇਗਾ, ਜਿਸ ਨੇ ਤੈਨੂੰ ਸ਼ੋਭਾਮਾਨ ਕੀਤਾ ਹੈ। BSB BSB: Surely you will summon a nation you do not know, and nations who do not know you will run to you. For the LORD your God, the Holy One of Israel, has bestowed glory on you.”
6 ULB ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ। BSB BSB: Seek the LORD while He may be found; call on Him while He is near.
7 ULB ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖ਼ਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਦੇ ਉੱਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ, BSB BSB: Let the wicked man forsake his way and the unrighteous man his thoughts; let him return to the LORD, that He may have compassion, and to our God, for He will freely pardon.
8 ULB ਕਿਉਂ ਜੋ ਮੇਰੇ ਖ਼ਿਆਲ ਤੁਹਾਡੇ ਖ਼ਿਆਲ ਨਹੀਂ, ਅਤੇ ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ। BSB BSB: “For My thoughts are not your thoughts, neither are your ways My ways,” declares the LORD.
9 ULB ਜਿਵੇਂ ਅਕਾਸ਼ ਧਰਤੀ ਤੋਂ ਉੱਚੇ ਹਨ, ਤਿਵੇਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ, ਅਤੇ ਮੇਰੇ ਖ਼ਿਆਲ ਤੁਹਾਡੇ ਖ਼ਿਆਲਾਂ ਤੋਂ ਉੱਚੇ ਹਨ। BSB BSB: “For as the heavens are higher than the earth, so My ways are higher than your ways and My thoughts than your thoughts.
10 ULB ਜਿਵੇਂ ਵਰਖਾ ਅਤੇ ਬਰਫ਼ ਅਕਾਸ਼ ਤੋਂ ਪੈਂਦੀ ਹੈ, ਅਤੇ ਉੱਥੇ ਮੁੜ ਨਹੀਂ ਜਾਂਦੀ, ਸਗੋਂ ਧਰਤੀ ਨੂੰ ਸਿੰਜ ਕੇ ਉਸ ਨੂੰ ਜਮਾਉਂਦੀ ਅਤੇ ਖਿੜਾਉਂਦੀ ਹੈ, ਇਸ ਤਰ੍ਹਾਂ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਵਾਲੇ ਨੂੰ ਰੋਟੀ ਦਿੰਦੀ ਹੈ, BSB BSB: For just as rain and snow fall from heaven and do not return without watering the earth, making it bud and sprout, and providing seed to sow and food to eat,
11 ULB ਉਸੇ ਤਰ੍ਹਾਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਕੰਮ ਲਈ ਮੈਂ ਉਹ ਨੂੰ ਭੇਜਿਆ, ਉਸ ਵਿੱਚ ਸਫ਼ਲ ਹੋਵੇਗਾ। BSB BSB: so My word that proceeds from My mouth will not return to Me empty, but it will accomplish what I please, and it will prosper where I send it.
12 ULB ਕਿਉਂਕਿ ਤੁਸੀਂ ਖੁਸ਼ੀ ਨਾਲ ਨਿੱਕਲੋਗੇ ਅਤੇ ਸ਼ਾਂਤੀ ਨਾਲ ਤੋਰੇ ਜਾਓਗੇ, ਪਹਾੜ ਅਤੇ ਟਿੱਬੇ ਤੁਹਾਡੇ ਅੱਗੇ ਖੁਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾੜੀਆਂ ਵਜਾਉਣਗੇ। BSB BSB: You will indeed go out with joy and be led forth in peace; the mountains and hills will burst into song before you, and all the trees of the field will clap their hands.
13 ULB ਕੰਡਿਆਂ ਦੇ ਥਾਂ ਸਰੂ ਉੱਗੇਗਾ, ਕੰਟੀਲੀ ਝਾੜੀਆਂ ਦੀ ਥਾਂ ਮਹਿੰਦੀ ਉੱਗੇਗੀ, ਇਸ ਤੋਂ ਯਹੋਵਾਹ ਲਈ ਨਾਮ ਹੋਵੇਗਾ ਅਤੇ ਇਹ ਸਦੀਪਕ ਨਿਸ਼ਾਨ ਹੋਵੇਗਾ ਜੋ ਕਦੀ ਮਿਟੇਗਾ ਨਹੀਂ। BSB BSB: Instead of the thornbush, the cypress will grow, and instead of the brier, the myrtle will spring up; this will make a name for the LORD, an everlasting sign, never to be destroyed.”
Select verses for actions: Enter goes to them and Escape comes back.