1 ULB ਯਹੋਵਾਹ ਇਹ ਆਖਦਾ ਹੈ, ਇਨਸਾਫ਼ ਦੀ ਪਾਲਣਾ ਕਰੋ ਅਤੇ ਧਰਮ ਦੇ ਕੰਮ ਕਰੋ, ਕਿਉਂ ਜੋ ਮੇਰਾ ਛੁਟਕਾਰਾ ਨੇੜੇ ਆਉਣ ਵਾਲਾ ਹੈ, ਅਤੇ ਮੇਰਾ ਧਰਮ ਪਰਗਟ ਹੋਣ ਵਾਲਾ ਹੈ। BSB BSB: This is what the LORD says: “Maintain justice and do what is right, for My salvation is coming soon, and My righteousness will be revealed.
2 ULB ਧੰਨ ਹੈ ਉਹ ਮਨੁੱਖ ਜੋ ਇਹ ਕਰਦਾ ਹੈ, ਅਤੇ ਆਦਮ-ਵੰਸ਼ੀ ਜੋ ਇਸ ਨੂੰ ਫੜ੍ਹ ਕੇ ਰੱਖਦਾ ਹੈ, ਜੋ ਸਬਤ ਨੂੰ ਬਿਨ੍ਹਾਂ ਭ੍ਰਿਸ਼ਟ ਕੀਤੇ ਮੰਨਦਾ ਹੈ, ਅਤੇ ਆਪਣਾ ਹੱਥ ਹਰ ਬਦੀ ਨੂੰ ਕਰਨ ਤੋਂ ਰੋਕਦਾ ਹੈ। BSB BSB: Blessed is the man who does this, and the son of man who holds it fast, who keeps the Sabbath without profaning it and keeps his hand from doing any evil.”
3 ULB ਪਰਦੇਸੀ ਜਿਸ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਉਹ ਇਹ ਨਾ ਆਖੇ, ਯਹੋਵਾਹ ਮੈਨੂੰ ਆਪਣੀ ਪਰਜਾ ਵਿੱਚੋਂ ਅੱਡ ਕਰ ਦੇਵੇਗਾ, ਨਾ ਖੁਸਰਾ ਇਹ ਆਖੇ, ਵੇਖੋ, ਮੈਂ ਸੁੱਕਾ ਰੁੱਖ ਹਾਂ। BSB BSB: Let no foreigner who has joined himself to the LORD say, “The LORD will utterly exclude me from His people.” And let the eunuch not say, “I am but a dry tree.”
4 ULB ਕਿਉਂਕਿ ਖੁਸਰੇ ਜੋ ਮੇਰੇ ਸਬਤਾਂ ਨੂੰ ਮੰਨਦੇ ਹਨ, ਅਤੇ ਜੋ ਕੁਝ ਮੈਨੂੰ ਭਾਉਂਦਾ ਉਹ ਹੀ ਚੁਣਦੇ, ਅਤੇ ਮੇਰੇ ਨੇਮ ਨੂੰ ਫੜ੍ਹੀ ਰੱਖਦੇ ਹਨ, ਉਨ੍ਹਾਂ ਨੂੰ ਯਹੋਵਾਹ ਇਹ ਆਖਦਾ ਹੈ, BSB BSB: For this is what the LORD says: “To the eunuchs who keep My Sabbaths, who choose what pleases Me and hold fast to My covenant—
5 ULB ਮੈਂ ਉਨ੍ਹਾਂ ਨੂੰ ਆਪਣੇ ਘਰ ਵਿੱਚ ਅਤੇ ਆਪਣੀਆਂ ਕੰਧਾਂ ਦੇ ਅੰਦਰ, ਇੱਕ ਯਾਦਗਾਰ ਅਤੇ ਇੱਕ ਨਾਮ ਦਿਆਂਗਾ, ਜੋ ਪੁੱਤਰਾਂ ਅਤੇ ਧੀਆਂ ਨਾਲੋਂ ਵੀ ਉੱਤਮ ਹੋਵੇਗਾ। ਮੈਂ ਉਹਨਾਂ ਨੂੰ ਇੱਕ ਸਦੀਪਕ ਨਾਮ ਦਿਆਂਗਾ, ਜੋ ਮਿਟਾਇਆ ਨਾ ਜਾਵੇਗਾ। BSB BSB: I will give them, in My house and within My walls, a memorial and a name better than that of sons and daughters. I will give them an everlasting name that will not be cut off.
6 ULB ਪਰਦੇਸੀ ਜਿਨ੍ਹਾਂ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਕਿ ਉਹ ਉਸ ਦੀ ਸੇਵਾ ਕਰਨ ਅਤੇ ਯਹੋਵਾਹ ਦੇ ਨਾਮ ਨਾਲ ਪ੍ਰੇਮ ਰੱਖਣ, ਅਤੇ ਉਸ ਦੇ ਦਾਸ ਹੋਣ, ਹਰੇਕ ਜੋ ਸਬਤ ਨੂੰ ਬਿਨ੍ਹਾਂ ਭ੍ਰਿਸ਼ਟ ਕੀਤੇ ਮੰਨਦਾ, ਅਤੇ ਮੇਰੇ ਨਾਮ ਨੂੰ ਫੜ੍ਹੀ ਰੱਖਦਾ ਹੈ, BSB BSB: And the foreigners who join themselves to the LORD to minister to Him, to love the name of the LORD, and to be His servants—all who keep the Sabbath without profaning it and who hold fast to My covenant—
7 ULB ਇਹਨਾਂ ਨੂੰ ਮੈਂ ਆਪਣੇ ਪਵਿੱਤਰ ਪਹਾੜ ਉੱਤੇ ਲਿਆਵਾਂਗਾ ਅਤੇ ਉਹਨਾਂ ਨੂੰ ਆਪਣੇ ਪ੍ਰਾਰਥਨਾ ਘਰ ਵਿੱਚ ਅਨੰਦ ਦੁਆਵਾਂਗਾ, ਉਹਨਾਂ ਦੀਆਂ ਹੋਮ ਬਲੀਆਂ ਅਤੇ ਬਲੀਦਾਨ ਮੇਰੀ ਜਗਵੇਦੀ ਉੱਤੇ ਕਬੂਲ ਹੋਣਗੇ, ਮੇਰਾ ਘਰ ਤਾਂ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ। BSB BSB: I will bring them to My holy mountain and make them joyful in My house of prayer. Their burnt offerings and sacrifices will be accepted on My altar, for My house will be called a house of prayer for all the nations.”
8 ULB ਪ੍ਰਭੂ ਯਹੋਵਾਹ ਜੋ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰਦਾ ਹੈ, ਉਸ ਦਾ ਵਾਕ ਹੈ,- ਮੈਂ ਹੋਰਨਾਂ ਨੂੰ ਉਹ ਦੇ ਕੋਲ ਉਨ੍ਹਾਂ ਇਕੱਠਿਆਂ ਹੋਇਆਂ ਦੇ ਨਾਲ ਇਕੱਠਾ ਕਰਾਂਗਾ। BSB BSB: Thus declares the Lord GOD, who gathers the dispersed of Israel: “I will gather to them still others besides those already gathered.”
9 ULB ਹੇ ਮੈਦਾਨ ਦੇ ਸਾਰੇ ਜੰਤੂਓ, ਹੇ ਜੰਗਲ ਦੇ ਸਾਰੇ ਜਾਨਵਰੋਂ! ਖਾਣ ਲਈ ਆ ਜਾਓ! BSB BSB: Come, all you beasts of the field; eat greedily, all you beasts of the forest.
10 ULB ਉਹ ਦੇ ਰਾਖੇ ਅੰਨ੍ਹੇ ਹਨ, ਉਹ ਸਾਰੇ ਬੇਸਮਝ ਹਨ, ਉਹ ਸਾਰੇ ਗੁੰਗੇ ਕੁੱਤੇ ਹਨ, ਉਹ ਭੌਂਕ ਨਹੀਂ ਸਕਦੇ, ਉਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ। BSB BSB: Israel’s watchmen are blind, they are all oblivious; they are all mute dogs, they cannot bark; they are dreamers lying around, loving to slumber.
11 ULB ਇਹ ਕੁੱਤੇ ਬਹੁਤ ਭੁੱਖੇ ਹਨ, ਇਹ ਰੱਜਣਾ ਨਹੀਂ ਜਾਣਦੇ, ਅਤੇ ਇਹ ਅਯਾਲੀ ਸਮਝ ਨਹੀਂ ਰੱਖਦੇ, ਇਹਨਾਂ ਸਾਰਿਆਂ ਨੇ ਆਪਣੇ-ਆਪਣੇ ਲਾਭ ਲਈ ਆਪਣਾ-ਆਪਣਾ ਮਾਰਗ ਚੁਣ ਲਿਆ ਹੈ। BSB BSB: Like ravenous dogs, they are never satisfied. They are shepherds with no discernment; they all turn to their own way, each one seeking his own gain:
12 ULB ਆਓ, ਉਹ ਸਾਰੇ ਆਖਦੇ ਹਨ, ਅਸੀਂ ਮਧ ਲਿਆਈਏ ਅਤੇ ਰੱਜ ਕੇ ਪੀਵੀਏ, ਕੱਲ ਦਾ ਦਿਨ ਅੱਜ ਜਿਹਾ ਹੋਵੇਗਾ ਸਗੋਂ ਬਹੁਤ ਹੀ ਵੱਧ ਕੇ ਹੋਵੇਗਾ। BSB BSB: “Come, let me get the wine, let us imbibe the strong drink, and tomorrow will be like today, only far better!”
Select verses for actions: Enter goes to them and Escape comes back.