1 ULB ਵੇਖੋ, ਯਹੋਵਾਹ ਦਾ ਹੱਥ ਅਜਿਹਾ ਛੋਟਾ ਨਹੀਂ ਕਿ ਉਹ ਬਚਾ ਨਾ ਸਕੇ, ਨਾ ਉਹ ਦਾ ਕੰਨ ਅਜਿਹਾ ਭਾਰੀ ਹੈ ਕਿ ਉਹ ਸੁਣੇ ਨਾ। BSB BSB: Surely the arm of the LORD is not too short to save, nor His ear too dull to hear.
2 ULB ਸਗੋਂ ਤੁਹਾਡੀਆਂ ਬਦੀਆਂ ਨੇ ਤੁਹਾਨੂੰ ਤੁਹਾਡੇ ਪਰਮੇਸ਼ੁਰ ਤੋਂ ਦੂਰ ਕਰ ਦਿੱਤਾ ਹੈ, ਅਤੇ ਤੁਹਾਡੇ ਪਾਪਾਂ ਨੇ ਉਹ ਦਾ ਮੂੰਹ ਤੁਹਾਡੇ ਕੋਲੋਂ ਅਜਿਹਾ ਲੁਕਾ ਦਿੱਤਾ ਹੈ, ਕਿ ਉਹ ਸੁਣਦਾ ਨਹੀਂ। BSB BSB: But your iniquities have built barriers between you and your God, and your sins have hidden His face from you, so that He does not hear.
3 ULB ਤੁਹਾਡੇ ਹੱਥ ਤਾਂ ਲਹੂ ਨਾਲ ਲਿੱਬੜੇ ਹੋਏ ਹਨ, ਅਤੇ ਤੁਹਾਡੀਆਂ ਉਂਗਲੀਆਂ ਬਦੀ ਨਾਲ, ਤੁਹਾਡੇ ਬੁੱਲ੍ਹ ਝੂਠ ਨਾਲ ਭਰੇ ਹਨ ਅਤੇ ਤੁਹਾਡੀ ਜੀਭ ਬਦੀ ਬਕਦੀ ਹੈ। BSB BSB: For your hands are stained with blood, and your fingers with iniquity; your lips have spoken lies, and your tongue mutters injustice.
4 ULB ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਉਹ ਫੋਕਟ ਉੱਤੇ ਭਰੋਸਾ ਰੱਖਦੇ ਅਤੇ ਝੂਠ ਬੋਲਦੇ ਹਨ, ਉਹ ਝਗੜੇ ਨਾਲ ਗਰਭੀ ਹੁੰਦੇ ਅਤੇ ਬਦੀ ਨੂੰ ਜਨਮ ਦਿੰਦੇ ਹਨ! BSB BSB: No one calls for justice; no one pleads his case honestly. They rely on empty pleas; they tell lies; they conceive mischief and give birth to iniquity.
5 ULB ਉਹ ਨਾਗ ਦੇ ਆਂਡੇ ਸੇਉਂਦੇ ਹਨ ਅਤੇ ਮੱਕੜੀ ਦਾ ਜਾਲਾ ਉਣਦੇ ਹਨ, ਜੋ ਕੋਈ ਉਹਨਾਂ ਦੇ ਆਂਡਿਆਂ ਵਿੱਚੋਂ ਖਾਵੇ ਉਹ ਮਰ ਜਾਵੇਗਾ, ਅਤੇ ਜਿਹੜਾ ਤੋੜਿਆ ਜਾਵੇ ਉਸ ਤੋਂ ਫਨੀਅਰ ਸੱਪ ਨਿੱਕਲਦਾ ਹੈ। BSB BSB: They hatch the eggs of vipers and weave a spider’s web. Whoever eats their eggs will die; crack one open, and a viper is hatched.
6 ULB ਉਹਨਾਂ ਦੇ ਜਾਲੇ ਨਾਲ ਬਸਤਰ ਨਾ ਬਣਨਗੇ, ਨਾ ਉਹ ਆਪਣੀਆਂ ਕਰਤੂਤਾਂ ਨਾਲ ਆਪਣੇ ਆਪ ਨੂੰ ਢੱਕਣਗੇ, ਉਹਨਾਂ ਦੀਆਂ ਕਰਤੂਤਾਂ ਬਦੀ ਦੀਆਂ ਕਰਤੂਤਾਂ ਹਨ, ਅਤੇ ਜ਼ੁਲਮ ਦਾ ਕੰਮ ਉਹਨਾਂ ਦੇ ਹੱਥ ਵਿੱਚ ਹੈ। BSB BSB: Their cobwebs cannot be made into clothing, and they cannot cover themselves with their works. Their deeds are sinful deeds, and acts of violence are in their hands.
7 ULB ਉਹਨਾਂ ਦੇ ਪੈਰ ਬੁਰਿਆਈ ਵੱਲ ਭੱਜਦੇ ਹਨ, ਅਤੇ ਨਿਰਦੋਸ਼ ਦਾ ਲਹੂ ਵਹਾਉਣ ਵਿੱਚ ਕਾਹਲੀ ਕਰਦੇ ਹਨ। ਉਹਨਾਂ ਦੇ ਖ਼ਿਆਲ ਬਦੀ ਦੇ ਖ਼ਿਆਲ ਹਨ, ਵਿਰਾਨੀ ਅਤੇ ਬਰਬਾਦੀ ਉਹਨਾਂ ਦੇ ਰਸਤਿਆਂ ਵਿੱਚ ਹੈ। BSB BSB: Their feet run to evil; they are swift to shed innocent blood. Their thoughts are sinful thoughts; ruin and destruction lie in their wake.
8 ULB ਸ਼ਾਂਤੀ ਦਾ ਰਾਹ ਉਹ ਜਾਣਦੇ ਹੀ ਨਹੀਂ, ਉਹਨਾਂ ਦੇ ਮਾਰਗਾਂ ਵਿੱਚ ਇਨਸਾਫ਼ ਨਹੀਂ, ਉਹਨਾਂ ਦੇ ਪਹੇ ਟੇਢੇ ਹਨ, ਜੋ ਉਹਨਾਂ ਦੇ ਨਾਲ ਤੁਰਦਾ ਉਹ ਸ਼ਾਂਤੀ ਨਹੀਂ ਜਾਣਦਾ। BSB BSB: The way of peace they have not known, and there is no justice in their tracks. They have turned them into crooked paths; no one who treads on them will know peace.
9 ULB ਇਸੇ ਕਾਰਨ ਨਿਆਂ ਸਾਡੇ ਕੋਲੋਂ ਦੂਰ ਹੈ, ਅਤੇ ਧਰਮ ਸਾਡੇ ਨੇੜੇ ਨਹੀਂ ਆਉਂਦਾ, ਅਸੀਂ ਚਾਨਣ ਨੂੰ ਉਡੀਕਦੇ ਹਾਂ ਅਤੇ ਵੇਖੋ, ਹਨੇਰਾ ਹੀ ਹਨੇਰਾ! ਅਤੇ ਉਜਾਲੇ ਨੂੰ ਪਰ ਅਸੀਂ ਘੁੱਪ ਹਨੇਰੇ ਵਿੱਚ ਚਲਦੇ ਹਾਂ। BSB BSB: Therefore justice is far from us, and righteousness does not reach us. We hope for light, but there is darkness; for brightness, but we walk in gloom.
10 ULB ਅਸੀਂ ਅੰਨ੍ਹਿਆਂ ਵਾਂਗੂੰ ਕੰਧ ਨੂੰ ਟੋਹੰਦੇ ਹਾਂ, ਅਤੇ ਉਨ੍ਹਾਂ ਵਾਂਗੂੰ ਜਿਨ੍ਹਾਂ ਦੀਆਂ ਅੱਖਾਂ ਨਹੀਂ ਅਸੀਂ ਆਪਣਾ ਰਾਹ ਭਾਲਦੇ ਹਾਂ, ਅਸੀਂ ਦੁਪਹਿਰ ਨੂੰ ਸ਼ਾਮ ਵਾਂਗੂੰ ਠੇਡਾ ਖਾਂਦੇ ਹਾਂ, ਬਲਵਾਨਾਂ ਦੇ ਵਿਚਕਾਰ ਅਸੀਂ ਮੁਰਦਿਆਂ ਵਾਂਗੂੰ ਹਾਂ। BSB BSB: Like the blind, we feel our way along the wall, groping like those without eyes. We stumble at midday as in the twilight; among the vigorous we are like the dead.
11 ULB ਅਸੀਂ ਸਾਰੇ ਰਿੱਛਾਂ ਵਾਂਗੂੰ ਗੁਰਰਾਉਂਦੇ ਹਾਂ, ਅਸੀਂ ਘੁੱਗੀਆਂ ਵਾਂਗੂੰ ਹੂੰਗਦੇ ਰਹਿੰਦੇ ਹਾਂ, ਅਸੀਂ ਨਿਆਂ ਨੂੰ ਉਡੀਕਦੇ ਹਾਂ, ਪਰ ਉਹ ਹੈ ਹੀ ਨਹੀਂ, ਮੁਕਤੀ ਨੂੰ, ਪਰ ਉਹ ਸਾਡੇ ਕੋਲੋਂ ਦੂਰ ਹੈ। BSB BSB: We all growl like bears and moan like doves. We hope for justice, but find none, for salvation, but it is far from us.
12 ULB ਸਾਡੇ ਅਪਰਾਧ ਤਾਂ ਤੇਰੇ ਹਜ਼ੂਰ ਵੱਧ ਗਏ ਹਨ ਸਾਡੇ ਪਾਪ ਸਾਡੇ ਵਿਰੁੱਧ ਗਵਾਹੀ ਦਿੰਦੇ ਹਨ, ਕਿਉਂ ਜੋ ਸਾਡੇ ਅਪਰਾਧ ਸਾਡੇ ਨਾਲ ਹਨ, ਅਤੇ ਆਪਣੀਆਂ ਬਦੀਆਂ ਨੂੰ ਅਸੀਂ ਜਾਣਦੇ ਹਾਂ। BSB BSB: For our transgressions are multiplied before You, and our sins testify against us. Our transgressions are indeed with us, and we know our iniquities:
13 ULB ਅਸੀਂ ਯਹੋਵਾਹ ਦਾ ਅਪਰਾਧ ਕੀਤਾ ਅਤੇ ਉਸ ਤੋਂ ਮੁੱਕਰ ਗਏ, ਅਸੀਂ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਣੋਂ ਹੱਟ ਗਏ, ਅਸੀਂ ਜ਼ੁਲਮ ਕੀਤਾ ਅਤੇ ਵਿਦਰੋਹੀ ਹੋ ਗਏ, ਅਸੀਂ ਮਨੋਂ ਜੁਗਤੀ ਕਰ ਕੇ ਝੂਠੀਆਂ ਗੱਲਾਂ ਕੀਤੀਆਂ। BSB BSB: rebelling and denying the LORD, turning away from our God, speaking oppression and revolt, conceiving and uttering lies from the heart.
14 ULB ਨਿਆਂ ਉਲਟ ਗਿਆ, ਅਤੇ ਧਰਮ ਦੂਰ ਖੜ੍ਹਾ ਰਹਿੰਦਾ ਹੈ, ਸਚਿਆਈ ਤਾਂ ਚੌਂਕ ਵਿੱਚ ਡਿੱਗ ਪਈ, ਅਤੇ ਸਿਧਿਆਈ ਅੰਦਰ ਵੜ ਨਹੀਂ ਸਕਦੀ। BSB BSB: So justice is turned away, and righteousness stands at a distance. For truth has stumbled in the public square, and honesty cannot enter.
15 ULB ਸਚਿਆਈ ਲੱਭਦੀ ਹੀ ਨਹੀਂ ਅਤੇ ਜਿਹੜਾ ਬਦੀ ਤੋਂ ਭੱਜਦਾ ਹੈ, ਉਹ ਆਪਣੇ ਆਪ ਨੂੰ ਸ਼ਿਕਾਰ ਬਣਾਉਂਦਾ ਹੈ। ਯਹੋਵਾਹ ਨੇ ਵੇਖਿਆ ਅਤੇ ਪ੍ਰਸੰਨ ਨਾ ਹੋਇਆ ਕਿਉਂ ਜੋ ਨਿਆਂ ਕਿਤੇ ਵੀ ਨਹੀਂ ਸੀ। BSB BSB: Truth is missing, and whoever turns from evil becomes prey. The LORD looked and was displeased that there was no justice.
16 ULB ਉਹ ਨੇ ਵੇਖਿਆ ਕਿ ਕੋਈ ਮਨੁੱਖ ਨਹੀਂ, ਉਹ ਦੰਗ ਰਹਿ ਗਿਆ ਕਿ ਕੋਈ ਵੀ ਵਿਚੋਲਾ ਨਹੀਂ, ਇਸ ਲਈ ਉਹ ਦੀ ਭੁਜਾ ਨੇ ਆਪ ਹੀ ਉਸ ਲਈ ਬਚਾਓ ਕੀਤਾ, ਅਤੇ ਉਹ ਦੇ ਧਰਮ ਨੇ ਹੀ ਉਸ ਨੂੰ ਸੰਭਾਲਿਆ। BSB BSB: He saw that there was no man; He was amazed that there was no one to intercede. So His own arm brought salvation, and His own righteousness sustained Him.
17 ULB ਉਹ ਨੇ ਧਰਮ ਨੂੰ ਸੰਜੋ ਵਾਂਗੂੰ ਪਹਿਨਿਆ ਅਤੇ ਆਪਣੇ ਸਿਰ ਉੱਤੇ ਮੁਕਤੀ ਦਾ ਟੋਪ ਰੱਖਿਆ, ਉਸ ਨੇ ਬਦਲਾ ਲੈਣ ਦੇ ਬਸਤਰ ਧਾਰਣ ਕੀਤਾ ਅਤੇ ਚੋਲੇ ਵਾਂਗੂੰ ਅਣਖ ਨੂੰ ਪਾ ਲਿਆ। BSB BSB: He put on righteousness like a breastplate, and the helmet of salvation on His head; He put on garments of vengeance and wrapped Himself in a cloak of zeal.
18 ULB ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਉਹ ਉਨ੍ਹਾਂ ਨੂੰ ਬਦਲਾ ਦੇਵੇਗਾ, ਆਪਣੇ ਵੈਰੀਆਂ ਲਈ ਕ੍ਰੋਧ, ਵਿਰੋਧੀਆਂ ਲਈ ਬਦਲਾ ਦੇਵੇਗਾ, ਉਹ ਟਾਪੂਆਂ ਨੂੰ ਉਨ੍ਹਾਂ ਦੀ ਕੀਤੀ ਦਾ ਫਲ ਦੇਵੇਗਾ। BSB BSB: So He will repay according to their deeds: fury to His enemies, retribution to His foes, and recompense to the islands.
19 ULB ਤਦ ਪੱਛਮ ਵੱਲ ਲੋਕ ਯਹੋਵਾਹ ਦੇ ਨਾਮ ਤੋਂ ਡਰਨਗੇ ਅਤੇ ਸੂਰਜ ਦੇ ਚੜ੍ਹਦੇ ਪਾਸਿਓਂ ਉਹ ਦੇ ਪਰਤਾਪ ਤੋਂ ਡਰਨਗੇ, ਕਿਉਂ ਜੋ ਉਹ ਹੜ੍ਹ ਵਾਲੀ ਨਦੀ ਵਾਂਗੂੰ ਆਵੇਗਾ, ਜਿਸ ਨੂੰ ਯਹੋਵਾਹ ਦਾ ਸਾਹ ਰੋੜ੍ਹ ਕੇ ਲੈ ਜਾਂਦਾ ਹੈ। BSB BSB: So shall they fear the name of the LORD where the sun sets, and His glory where it rises. For He will come like a raging flood, driven by the breath of the LORD.
20 ULB ਸੀਯੋਨ ਲਈ ਇੱਕ ਛੁਟਕਾਰਾ ਦੇਣ ਵਾਲਾ ਆਵੇਗਾ ਅਰਥਾਤ ਉਨ੍ਹਾਂ ਲਈ ਜੋ ਯਾਕੂਬ ਵਿੱਚ ਅਪਰਾਧਾਂ ਤੋਂ ਮਨ ਫਿਰਾਉਂਦੇ ਹਨ, ਯਹੋਵਾਹ ਦਾ ਵਾਕ ਹੈ। BSB BSB: “The Redeemer will come to Zion, to those in Jacob who turn from transgression,” declares the LORD.
21 ULB ਯਹੋਵਾਹ ਆਖਦਾ ਹੈ, ਮੇਰੀ ਵੱਲੋਂ, ਉਹਨਾਂ ਨਾਲ ਮੇਰਾ ਇਹ ਨੇਮ ਹੈ, ਮੇਰਾ ਆਤਮਾ ਜੋ ਤੇਰੇ ਉੱਤੇ ਹੈ, ਅਤੇ ਮੇਰੇ ਬਚਨ ਜੋ ਮੈਂ ਤੇਰੇ ਮੂੰਹ ਵਿੱਚ ਪਾਏ, ਉਹ ਤੇਰੇ ਮੂੰਹ ਵਿੱਚੋਂ, ਤੇਰੀ ਅੰਸ ਦੇ ਮੂੰਹ ਵਿੱਚੋਂ, ਸਗੋਂ ਤੇਰੀ ਅੰਸ ਦੀ ਅੰਸ ਦੇ ਮੂੰਹ ਵਿੱਚੋਂ, ਹੁਣ ਤੋਂ ਸਦੀਪਕ ਕਾਲ ਤੱਕ ਕਦੇ ਨਾ ਮੁੱਕਣਗੇ, ਯਹੋਵਾਹ ਦਾ ਵਾਕ ਹੈ। BSB BSB: “As for Me, this is My covenant with them,” says the LORD. “My Spirit will not depart from you, and My words that I have put in your mouth will not depart from your mouth or from the mouths of your children and grandchildren, from now on and forevermore,” says the LORD.
Select verses for actions: Enter goes to them and Escape comes back.