1 ULB ਯਹੋਵਾਹ ਇਹ ਆਖਦਾ ਹੈ ਕਿ ਅਕਾਸ਼ ਮੇਰਾ ਸਿੰਘਾਸਣ ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ,- ਫੇਰ ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ? ਅਤੇ ਮੇਰੀ ਅਰਾਮ-ਗਾਹ ਫੇਰ ਕਿੱਥੇ ਹੋਵੇਗੀ? BSB BSB: This is what the LORD says: “Heaven is My throne, and earth is My footstool. What kind of house will you build for Me? Or where will My place of repose be?
2 ULB ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ। ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ। BSB BSB: Has not My hand made all these things? And so they came into being,” declares the LORD. “This is the one I will esteem: he who is humble and contrite in spirit, who trembles at My word.
3 ULB ਬਲਦ ਨੂੰ ਵੱਢਣ ਵਾਲਾ ਮਨੁੱਖ ਨੂੰ ਮਾਰਨ ਵਾਲੇ ਜਿਹਾ ਹੈ, ਅਤੇ ਲੇਲੇ ਨੂੰ ਕੱਟਣ ਵਾਲਾ ਕੁੱਤੇ ਦੀ ਧੌਣ ਭੰਨਣ ਵਾਲੇ ਜਿਹਾ ਹੈ, ਮੈਦੇ ਦੀ ਭੇਟ ਦਾ ਚੜ੍ਹਾਉਣ ਵਾਲਾ ਸੂਰ ਦਾ ਲਹੂ ਚੜ੍ਹਾਉਣ ਵਾਲੇ ਜਿਹਾ ਹੈ, ਲੁਬਾਨ ਦਾ ਧੁਖਾਉਣ ਵਾਲਾ ਮੂਰਤ ਨੂੰ ਧੰਨ ਆਖਣ ਵਾਲੇ ਜਿਹਾ ਹੈ, ਹਾਂ, ਇਹਨਾਂ ਨੇ ਆਪਣੇ ਰਾਹ ਚੁਣ ਲਏ ਹਨ, ਅਤੇ ਇਹਨਾਂ ਦਾ ਜੀਅ ਇਹਨਾਂ ਦੇ ਘਿਣਾਉਣੇ ਕੰਮਾਂ ਵਿੱਚ ਪ੍ਰਸੰਨ ਰਹਿੰਦਾ ਹੈ। BSB BSB: Whoever slaughters an ox is like one who slays a man; whoever sacrifices a lamb is like one who breaks a dog’s neck; whoever presents a grain offering is like one who offers pig’s blood; whoever offers frankincense is like one who blesses an idol. Indeed, they have chosen their own ways and delighted in their abominations.
4 ULB ਇਸ ਲਈ ਮੈਂ ਵੀ ਇਹਨਾਂ ਲਈ ਮੁਸੀਬਤ ਚੁਣਾਂਗਾ, ਅਤੇ ਇਹਨਾਂ ਦੇ ਭੈ ਇਹਨਾਂ ਉੱਤੇ ਲਿਆਵਾਂਗਾ, ਕਿਉਂ ਜੋ ਮੈਂ ਬੁਲਾਇਆ ਪਰ ਕਿਸੇ ਨੇ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਕਿਸੇ ਨੇ ਨਾ ਸੁਣੀ, ਇਹਨਾਂ ਨੇ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਇਹਨਾਂ ਨੇ ਕੀਤਾ। BSB BSB: So I will choose their punishment and I will bring terror upon them, because I called and no one answered, I spoke and no one listened. But they did evil in My sight and chose that in which I did not delight.”
5 ULB ਤੁਸੀਂ ਜੋ ਯਹੋਵਾਹ ਦਾ ਬਚਨ ਸੁਣ ਕੇ ਕੰਬਦੇ ਹੋ, ਉਸ ਦਾ ਇਹ ਬਚਨ ਸੁਣੋ,! ਤੁਹਾਡੇ ਭਰਾ ਜੋ ਤੁਹਾਡੇ ਤੋਂ ਘਿਣ ਕਰਦੇ ਹਨ, ਜੋ ਤੁਹਾਨੂੰ ਮੇਰੇ ਨਾਮ ਦੇ ਕਾਰਨ ਕੱਢ ਦਿੰਦੇ ਹਨ, ਆਖਦੇ ਹਨ, ਯਹੋਵਾਹ ਦੀ ਵਡਿਆਈ ਹੋਵੇ, ਕਿ ਅਸੀਂ ਤੁਹਾਡੀ ਖੁਸ਼ੀ ਨੂੰ ਵੇਖੀਏ, ਪਰ ਉਹ ਹੀ ਸ਼ਰਮਿੰਦੇ ਹੋਣਗੇ। BSB BSB: You who tremble at His word, hear the word of the LORD: “Your brothers who hate you and exclude you because of My name have said, ‘Let the LORD be glorified that we may see your joy!’ But they will be put to shame.”
6 ULB ਸ਼ਹਿਰ ਤੋਂ ਰੌਲੇ ਦੀ ਅਵਾਜ਼, ਹੈਕਲ ਤੋਂ ਇੱਕ ਅਵਾਜ਼ ਸੁਣਾਈ ਦਿੰਦੀ ਹੈ! ਇਹ ਯਹੋਵਾਹ ਦੀ ਅਵਾਜ਼ ਹੈ, ਜੋ ਆਪਣੇ ਵੈਰੀਆਂ ਨੂੰ ਬਦਲਾ ਦੇ ਰਿਹਾ ਹੈ! BSB BSB: Hear the uproar from the city; listen to the voice from the temple! It is the voice of the LORD, repaying His enemies what they deserve!
7 ULB ਪੀੜਾਂ ਲੱਗਣ ਤੋਂ ਪਹਿਲਾਂ ਉਸ ਨੇ ਜਨਮ ਦਿੱਤਾ, ਦਰਦ ਹੋਣ ਤੋਂ ਪਹਿਲਾਂ ਉਸ ਦੇ ਪੁੱਤਰ ਜੰਮਿਆ। BSB BSB: “Before she was in labor, she gave birth; before she was in pain, she delivered a boy.
8 ULB ਕਿਸ ਨੇ ਅਜਿਹੀ ਗੱਲ ਸੁਣੀ? ਕਿਸ ਨੇ ਅਜਿਹੀਆਂ ਗੱਲਾਂ ਵੇਖੀਆਂ? ਭਲਾ, ਇੱਕ ਦਿਨ ਵਿੱਚ ਕੋਈ ਦੇਸ ਪੈਦਾ ਹੋ ਸਕਦਾ ਹੈ? ਜਾਂ ਇੱਕ ਪਲ ਵਿੱਚ ਇੱਕ ਕੌਮ ਜੰਮ ਸਕਦੀ ਹੈ। ਪਰ ਜਿਵੇਂ ਹੀ ਸੀਯੋਨ ਨੂੰ ਪੀੜਾਂ ਲੱਗੀਆਂ, ਉਸ ਨੇ ਆਪਣੇ ਬੱਚਿਆਂ ਨੂੰ ਜਨਮ ਦਿੱਤਾ। BSB BSB: Who has heard of such as this? Who has seen such things? Can a country be born in a day or a nation be delivered in an instant? Yet as soon as Zion was in labor, she gave birth to her children.
9 ULB ਯਹੋਵਾਹ ਆਖਦਾ ਹੈ, ਭਲਾ, ਮੈਂ ਜੰਮਣ ਦੇ ਸਮੇਂ ਤੱਕ ਪਹੁੰਚਾਵਾਂ ਅਤੇ ਨਾ ਜਮਾਵਾਂ? ਜਾਂ ਕੀ ਜਦੋਂ ਜੰਮਣ ਦਾ ਸਮਾਂ ਆ ਜਾਵੇ ਤਾਂ ਮੈਂ ਕੁੱਖ ਨੂੰ ਬੰਦ ਕਰਾਂ? ਤੇਰਾ ਪਰਮੇਸ਼ੁਰ ਆਖਦਾ ਹੈ। BSB BSB: Shall I bring a baby to the point of birth and not deliver it?” says the LORD. “Or will I who deliver close the womb?” says your God.
10 ULB ਹੇ ਯਰੂਸ਼ਲਮ ਦੇ ਸਾਰੇ ਪ੍ਰੇਮੀਓ! ਉਸ ਦੇ ਨਾਲ ਨਿਹਾਲ ਹੋਵੋ, ਉਸ ਨਾਲ ਅਨੰਦ ਕਰੋ ਅਤੇ ਬਾਗ-ਬਾਗ ਹੋਵੋ, ਹੇ ਉਸ ਦੇ ਲਈ ਸੋਗ ਕਰਨ ਵਾਲਿਓ! ਉਸ ਦੀ ਖੁਸ਼ੀ ਵਿੱਚ ਖੁਸ਼ੀ ਮਨਾਓ! BSB BSB: Be glad for Jerusalem and rejoice over her, all who love her. Rejoice greatly with her, all who mourn over her,
11 ULB ਤਾਂ ਜੋ ਤੁਸੀਂ ਉਸ ਦੀਆਂ ਤਸੱਲੀ ਦੀਆਂ ਦੁੱਧੀਆਂ ਚੁੰਘੋ ਅਤੇ ਰੱਜ ਜਾਓ, ਤੁਸੀਂ ਰੱਜ ਜਾਓ ਅਤੇ ਉਸ ਦੀ ਸ਼ਾਨ ਦੀ ਬਹੁਤਾਇਤ ਨਾਲ ਆਪਣੇ ਆਪ ਨੂੰ ਮਗਨ ਕਰੋ। BSB BSB: so that you may nurse and be satisfied at her comforting breasts; you may drink deeply and delight yourselves in her glorious abundance.
12 ULB ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਸ਼ਾਂਤੀ ਦਰਿਆ ਵਾਂਗੂੰ, ਅਤੇ ਕੌਮਾਂ ਦਾ ਮਾਲ-ਧਨ ਨਦੀ ਦੇ ਹੜ੍ਹ ਵਾਂਗੂੰ ਉਸ ਤੱਕ ਪਹੁੰਚਾਵਾਂਗਾ ਅਤੇ ਤੁਸੀਂ ਚੁੰਘੋਗੇ, ਤੁਸੀਂ ਕੁੱਛੜ ਚੁੱਕੇ ਜਾਓਗੇ ਅਤੇ ਗੋਡਿਆਂ ਉੱਤੇ ਕੁਦਾਏ ਜਾਓਗੇ। BSB BSB: For this is what the LORD says: “I will extend peace to her like a river, and the wealth of nations like a flowing stream; you will nurse and be carried on her arm, and bounced upon her knees.
13 ULB ਜਿਸ ਤਰ੍ਹਾਂ ਮਾਤਾ ਆਪਣੇ ਬੱਚੇ ਨੂੰ ਦਿਲਾਸਾ ਦਿੰਦੀ ਹੈ, ਉਸੇ ਤਰ੍ਹਾਂ ਮੈਂ ਤੁਹਾਨੂੰ ਦਿਲਾਸਾ ਦਿਆਂਗਾ, ਅਤੇ ਤੁਸੀਂ ਯਰੂਸ਼ਲਮ ਦੇ ਵਿਖੇ ਦਿਲਾਸਾ ਪਾਓਗੇ। BSB BSB: As a mother comforts her son, so will I comfort you, and you will be consoled over Jerusalem.”
14 ULB ਤੁਸੀਂ ਵੇਖੋਗੇ ਅਤੇ ਤੁਹਾਡਾ ਦਿਲ ਖੁਸ਼ ਹੋਵੇਗਾ, ਅਤੇ ਤੁਹਾਡੀਆਂ ਹੱਡੀਆਂ ਘਾਹ ਵਾਂਗੂੰ ਹਰੀਆਂ-ਭਰੀਆਂ ਹੋਣਗੀਆਂ ਅਤੇ ਇਹ ਪਰਗਟ ਹੋਵੇਗਾ ਕਿ ਯਹੋਵਾਹ ਦਾ ਹੱਥ ਆਪਣੇ ਦਾਸਾਂ ਉੱਤੇ ਹੈ, ਪਰ ਉਸਦਾ ਕਹਿਰ ਉਸ ਦੇ ਵੈਰੀਆਂ ਉੱਤੇ ਹੈ। BSB BSB: When you see, you will rejoice, and you will flourish like grass; then the hand of the LORD will be revealed to His servants, but His wrath will be shown to His enemies.
15 ULB ਵੇਖੋ, ਯਹੋਵਾਹ ਅੱਗ ਨਾਲ ਆਵੇਗਾ, ਅਤੇ ਉਹ ਦੇ ਰਥ ਵਾਵਰੋਲੇ ਵਾਂਗੂੰ, ਤਾਂ ਜੋ ਉਹ ਆਪਣਾ ਕ੍ਰੋਧ ਤੇਜ਼ੀ ਨਾਲ, ਅਤੇ ਆਪਣੀ ਤਾੜ ਅੱਗ ਦੀਆਂ ਲਾਟਾਂ ਨਾਲ ਪਾਵੇ, BSB BSB: For behold, the LORD will come with fire—His chariots are like a whirlwind—to execute His anger with fury and His rebuke with flames of fire.
16 ULB ਕਿਉਂ ਜੋ ਯਹੋਵਾਹ ਅੱਗ ਨਾਲ, ਅਤੇ ਆਪਣੀ ਤਲਵਾਰ ਨਾਲ ਹਰੇਕ ਪ੍ਰਾਣੀ ਦਾ ਨਿਆਂ ਕਰੇਗਾ, ਅਤੇ ਯਹੋਵਾਹ ਦੇ ਵੱਢੇ ਹੋਏ ਬਹੁਤ ਹੋਣਗੇ। BSB BSB: For by fire and by His sword, the LORD will execute judgment on all flesh, and many will be slain by the LORD.
17 ULB ਜੋ ਆਪਣੇ ਆਪ ਨੂੰ ਇਸ ਲਈ ਪਵਿੱਤਰ ਅਤੇ ਸ਼ੁੱਧ ਕਰਦੇ ਹਨ ਕਿ ਬਾਗਾਂ ਵਿੱਚ ਜਾਣ, ਅਤੇ ਉਸ ਦੇ ਪਿੱਛੇ ਚੱਲਦੇ ਹਨ ਜੋ ਸੂਰ ਦਾ ਮਾਸ, ਚੂਹੇ ਅਤੇ ਹੋਰ ਘਿਣਾਉਣੀਆਂ ਚੀਜ਼ਾਂ ਖਾਂਦੇ ਹਨ, ਉਹ ਇਕੱਠੇ ਹੀ ਮੁੱਕ ਜਾਣਗੇ ਯਹੋਵਾਹ ਦਾ ਵਾਕ ਹੈ। BSB BSB: “Those who consecrate and purify themselves to enter the groves—to follow one in the center of those who eat the flesh of swine and vermin and rats—will perish together,” declares the LORD.
18 ULB ਮੈਂ ਉਹਨਾਂ ਦੇ ਕੰਮ ਅਤੇ ਉਹਨਾਂ ਦੇ ਖ਼ਿਆਲ ਚੰਗੀ ਤਰ੍ਹਾਂ ਜਾਣਦਾ ਹਾਂ, ਇਸ ਲਈ ਉਹ ਸਮਾਂ ਆਉਂਦਾ ਹੈ ਜਦ ਮੈਂ ਸਾਰੀਆਂ ਕੌਮਾਂ ਅਤੇ ਬੋਲੀਆਂ ਨੂੰ ਇਕੱਠਾ ਕਰਾਂਗਾ, ਅਤੇ ਉਹ ਆਉਣਗੀਆਂ ਅਤੇ ਮੇਰੇ ਪਰਤਾਪ ਨੂੰ ਵੇਖਣਗੀਆਂ। BSB BSB: “And I, knowing their deeds and thoughts, am coming to gather all nations and tongues, and they will come and see My glory.
19 ULB ਮੈਂ ਉਹਨਾਂ ਦੇ ਵਿੱਚ ਇੱਕ ਨਿਸ਼ਾਨ ਰੱਖਾਂਗਾ, ਮੈਂ ਉਹਨਾਂ ਵਿੱਚੋਂ ਭਗੌੜੇ ਕੌਮਾਂ ਵੱਲ ਘੱਲਾਂਗਾ ਜਿਨ੍ਹਾਂ ਨੇ ਮੇਰੀ ਧੁੰਮ ਨਹੀਂ ਸੁਣੀ, ਨਾ ਮੇਰਾ ਪਰਤਾਪ ਵੇਖਿਆ ਹੈ ਅਰਥਾਤ ਤਰਸ਼ੀਸ਼, ਪੂਲ ਅਤੇ ਲੂਦ ਵੱਲ ਜੋ ਧਣੁਖ ਕੱਸਦੇ ਹਨ, ਤੂਬਲ ਅਤੇ ਯਾਵਨ ਵੱਲ ਵੀ, ਦੂਰ-ਦੂਰ ਟਾਪੂਆਂ ਵੱਲ, ਉਹ ਮੇਰਾ ਪਰਤਾਪ ਕੌਮਾਂ ਵਿੱਚ ਦੱਸਣਗੇ। BSB BSB: I will establish a sign among them, and I will send survivors from among them to the nations—to Tarshish, Put, and the archers of Lud; to Tubal, Javan, and the islands far away who have not heard of My fame or seen My glory. So they will proclaim My glory among the nations.
20 ULB ਜਿਵੇਂ ਇਸਰਾਏਲੀ ਆਪਣੀ ਭੇਟ ਸਾਫ਼ ਭਾਂਡੇ ਵਿੱਚ ਯਹੋਵਾਹ ਦੇ ਭਵਨ ਨੂੰ ਲੈ ਆਉਂਦੇ ਹਨ, ਉਸੇ ਤਰ੍ਹਾਂ ਉਹ ਤੁਹਾਡੇ ਭਰਾਵਾਂ ਨੂੰ ਸਾਰੀਆਂ ਕੌਮਾਂ ਵਿੱਚੋਂ ਯਹੋਵਾਹ ਦੀ ਭੇਟ ਕਰਕੇ ਘੋੜਿਆਂ ਉੱਤੇ, ਰਥਾਂ ਵਿੱਚ, ਪਾਲਕੀਆਂ ਵਿੱਚ. ਖੱਚਰਾਂ ਉੱਤੇ ਅਤੇ ਊਠਾਂ ਉੱਤੇ, ਮੇਰੇ ਪਵਿੱਤਰ ਪਰਬਤ ਯਰੂਸ਼ਲਮ ਨੂੰ ਲੈ ਆਉਣਗੇ, ਯਹੋਵਾਹ ਦਾ ਬਚਨ ਹੈ। BSB BSB: And they will bring all your brothers from all the nations as a gift to the LORD on horses and chariots and wagons, on mules and camels, to My holy mountain Jerusalem,” says the LORD, “just as the Israelites bring an offering in a clean vessel to the house of the LORD.”
21 ULB ਅਤੇ ਉਹਨਾਂ ਵਿੱਚੋਂ ਵੀ ਮੈਂ ਕੁਝ ਨੂੰ ਜਾਜਕ ਅਤੇ ਲੇਵੀ ਹੋਣ ਲਈ ਚੁਣਾਂਗਾ, ਯਹੋਵਾਹ ਆਖਦਾ ਹੈ। BSB BSB: “And I will select some of them as priests and Levites,” says the LORD.
22 ULB ਜਿਵੇਂ ਨਵਾਂ ਅਕਾਸ਼ ਅਤੇ ਨਵੀਂ ਧਰਤੀ, ਜੋ ਮੈਂ ਬਣਾਵਾਂਗਾ ਮੇਰੇ ਸਨਮੁਖ ਕਾਇਮ ਰਹਿਣਗੇ, ਉਸੇ ਤਰ੍ਹਾਂ ਹੀ ਤੁਹਾਡੀ ਅੰਸ ਅਤੇ ਤੁਹਾਡਾ ਨਾਮ ਕਾਇਮ ਰਹੇਗਾ, ਯਹੋਵਾਹ ਦਾ ਵਾਕ ਹੈ। BSB BSB: “For just as the new heavens and the new earth, which I will make, will endure before Me,” declares the LORD, “so your descendants and your name will endure.
23 ULB ਅਜਿਹਾ ਹੋਵੇਗਾ ਕਿ ਨਵੇਂ ਚੰਦ ਤੋਂ ਨਵੇਂ ਚੰਦ ਤੱਕ ਅਤੇ ਸਬਤ ਤੋਂ ਸਬਤ ਤੱਕ, ਸਾਰੇ ਪ੍ਰਾਣੀ ਆਉਣਗੇ ਤਾਂ ਜੋ ਮੇਰੇ ਸਨਮੁਖ ਮੱਥਾ ਟੇਕਣ, ਯਹੋਵਾਹ ਆਖਦਾ ਹੈ। BSB BSB: From one New Moon to another and from one Sabbath to another, all mankind will come to worship before Me,” says the LORD.
24 ULB ਉਹ ਬਾਹਰ ਜਾ ਕੇ ਉਨ੍ਹਾਂ ਮਨੁੱਖਾਂ ਦੀਆਂ ਲੋਥਾਂ ਨੂੰ ਵੇਖਣਗੇ, ਜਿਨ੍ਹਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਕਿਉਂ ਜੋ ਉਨ੍ਹਾਂ ਦਾ ਕੀੜਾ ਕਦੀ ਨਾ ਮਰੇਗਾ, ਨਾ ਉਨ੍ਹਾਂ ਦੀ ਅੱਗ ਬੁਝੇਗੀ, ਅਤੇ ਉਹ ਸਾਰੇ ਪ੍ਰਾਣੀਆਂ ਲਈ ਬਹੁਤ ਹੀ ਘਿਣਾਉਣੇ ਹੋਣਗੇ। BSB BSB: “As they go forth, they will see the corpses of the men who have rebelled against Me; for their worm will never die, their fire will never be quenched, and they will be a horror to all mankind.”
Select verses for actions: Enter goes to them and Escape comes back.