1 ULB ਹੇ ਮੇਰੇ ਭਰਾਵੋ, ਸਾਡੇ ਪ੍ਰਤਾਪਵਾਨ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡਾ ਵਿਸ਼ਵਾਸ ਕਿਸੇ ਤਰ੍ਹਾਂ ਦੇ ਪੱਖਪਾਤ ਨਾਲ ਨਾ ਹੋਵੇ। BSB BSB: My brothers, as you hold out your faith in our glorious Lord Jesus Christ, do not show favoritism.
2 ULB ਕਿਉਂਕਿ ਜੇ ਕੋਈ ਮਨੁੱਖ ਸੋਨੇ ਦੀ ਅੰਗੂਠੀ ਅਤੇ ਸੁੰਦਰ ਬਸਤਰ ਪਾ ਕੇ ਤੁਹਾਡੀ ਸਭਾ ਵਿੱਚ ਆਵੇ ਅਤੇ ਇੱਕ ਗਰੀਬ ਵੀ ਮੈਲ਼ੇ ਬਸਤਰ ਪਾ ਕੇ ਆਵੇ,। BSB BSB: Suppose a man comes into your meeting wearing a gold ring and fine clothes, and a poor man in shabby clothes also comes in.
3 ULB ਅਤੇ ਤੁਸੀਂ ਉਸ ਸੁੰਦਰ ਬਸਤਰਾਂ ਵਾਲੇ ਦਾ ਲਿਹਾਜ਼ ਕਰੋ ਅਤੇ ਉਸ ਨੂੰ ਕਹੋ, ਇੱਥੇ ਚੰਗੀ ਥਾਂ ਆ ਕੇ ਬੈਠ ਅਤੇ ਉਸ ਗਰੀਬ ਨੂੰ ਕਹੋ ਕਿ ਤੂੰ ਇੱਥੇ ਖੜ੍ਹਾ ਰਹਿ, ਜਾ ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ। BSB BSB: If you lavish attention on the man in fine clothes and say, “Here is a seat of honor,” but say to the poor man, “You must stand” or “Sit at my feet,”
4 ULB ਤਾਂ ਕੀ ਤੁਸੀਂ ਆਪਣਿਆਂ ਮਨਾਂ ਵਿੱਚ ਭੇਦਭਾਵ ਨਹੀਂ ਕੀਤਾ ਅਤੇ ਬੁਰਿਆਈ ਸੋਚਣ ਵਾਲੇ ਨਿਆਈਂ ਨਹੀਂ ਬਣੇ? BSB BSB: have you not discriminated among yourselves and become judges with evil thoughts?
5 ULB ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ? BSB BSB: Listen, my beloved brothers: Has not God chosen the poor of this world to be rich in faith and to inherit the kingdom He promised those who love Him?
6 ULB ਪਰ ਤੁਸੀਂ ਉਸ ਗਰੀਬ ਦਾ ਅਪਮਾਨ ਕੀਤਾ! ਭਲਾ, ਧਨਵਾਨ ਤੁਹਾਡੇ ਉੱਤੇ ਜ਼ੁਲਮ ਨਹੀਂ ਕਰਦੇ? ਅਤੇ ਆਪੇ ਤੁਹਾਨੂੰ ਅਦਾਲਤਾਂ ਵਿੱਚ ਖਿੱਚ ਕੇ ਨਹੀਂ ਲੈ ਜਾਂਦੇ? BSB BSB: But you have dishonored the poor. Is it not the rich who oppress you and drag you into court?
7 ULB ਭਲਾ, ਧਨਵਾਨ ਉਸ ਉੱਤਮ ਨਾਮ ਦੀ ਨਿੰਦਿਆ ਨਹੀਂ ਕਰਦੇ ਜਿਸ ਤੋਂ ਤੁਸੀਂ ਜਾਣੇ ਜਾਂਦੇ ਹੋ? BSB BSB: Are they not the ones who blaspheme the noble name by which you have been called?
8 ULB ਪਰ ਜੇ ਤੁਸੀਂ ਉਸ ਸ਼ਾਹੀ ਹੁਕਮ ਨੂੰ ਪੂਰਾ ਕਰਦੇ ਹੋ ਜਿਵੇਂ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ, ਤਾਂ ਤੁਸੀਂ ਭਲਾ ਕਰਦੇ ਹੋ। BSB BSB: If you really fulfill the royal law stated in Scripture, “Love your neighbor as yourself,” you are doing well.
9 ULB ਪਰ ਜੇ ਤੁਸੀਂ ਪੱਖਪਾਤ ਕਰਦੇ ਹੋ ਤਾਂ ਪਾਪ ਕਰਦੇ ਹੋ ਅਤੇ ਅਪਰਾਧੀ ਬਣ ਕੇ ਬਿਵਸਥਾ ਤੋਂ ਦੋਸ਼ੀ ਠਹਿਰਾਏ ਜਾਂਦੇ ਹੋ। BSB BSB: But if you show favoritism, you sin and are convicted by the law as transgressors.
10 ULB ਜੇ ਕੋਈ ਸਾਰੀ ਬਿਵਸਥਾ ਦੀ ਪਾਲਨਾ ਕਰੇ ਪਰ ਇੱਕ ਗੱਲ ਵਿੱਚ ਭੁੱਲ ਜਾਵੇ ਤਾਂ ਉਹ ਸਾਰੀਆਂ ਗੱਲਾਂ ਵਿੱਚ ਦੋਸ਼ੀ ਹੋਇਆ। BSB BSB: Whoever keeps the whole law but stumbles at just one point is guilty of breaking all of it.
11 ULB ਕਿਉਂਕਿ ਜਿਸ ਨੇ ਕਿਹਾ ਕਿ ਵਿਭਚਾਰ ਨਾ ਕਰ, ਉਸ ਨੇ ਇਹ ਵੀ ਕਿਹਾ ਕਿ ਖੂਨ ਨਾ ਕਰ। ਸੋ ਜੇ ਤੂੰ ਵਿਭਚਾਰ ਨਾ ਕੀਤਾ ਪਰ ਖੂਨ ਕੀਤਾ ਤਾਂ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੋਇਆ। BSB BSB: For He who said, “Do not commit adultery,” also said, “Do not murder.” If you do not commit adultery, but do commit murder, you have become a lawbreaker.
12 ULB ਤੁਸੀਂ ਉਨ੍ਹਾ ਲੋਕਾਂ ਦੀ ਤਰ੍ਹਾਂ ਬਚਨ ਬੋਲੋ ਅਤੇ ਕੰਮ ਵੀ ਕਰੋ, ਜਿਨ੍ਹਾਂ ਦਾ ਨਿਆਂ ਅਜ਼ਾਦੀ ਦੀ ਬਿਵਸਥਾ ਦੇ ਅਨੁਸਾਰ ਹੋਣਾ ਹੈ। BSB BSB: Speak and act as those who are going to be judged by the law that gives freedom.
13 ULB ਕਿਉਂਕਿ ਜਿਸ ਨੇ ਦਯਾ ਨਾ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ। ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ। BSB BSB: For judgment without mercy will be shown to anyone who has not been merciful. Mercy triumphs over judgment.
15 ULB ਜੇ ਕੋਈ ਭਾਈ ਜਾਂ ਭੈਣ ਭੋਜਨ ਬਸਤਰ ਅਤੇ ਰੱਜਵੀਂ ਰੋਟੀ ਤੋਂ ਥੁੜਿਆ ਹੋਵੇ। BSB BSB: Suppose a brother or sister is without clothes and daily food.
16 ULB ਅਤੇ ਤੁਹਾਡੇ ਵਿੱਚੋਂ ਕੋਈ ਉਨ੍ਹਾਂ ਨੂੰ ਆਖੇ ਕਿ ਸ਼ਾਂਤੀ ਨਾਲ ਜਾਓ। ਨਿੱਘੇ ਅਤੇ ਰੱਜੇ ਪੁੱਜੇ ਰਹੋ ਪਰ ਜਿਹੜੀਆਂ ਵਸਤਾਂ ਸਰੀਰ ਲਈ ਜ਼ਰੂਰੀ ਹਨ ਉਹ ਤੁਸੀਂ ਉਨ੍ਹਾਂ ਨੂੰ ਨਾ ਦਿੱਤੀਆਂ ਤਾਂ ਕੀ ਲਾਭ ਹੋਇਆ? BSB BSB: If one of you tells him, “Go in peace; stay warm and well fed,” but does not provide for his physical needs, what good is that?
17 ULB ਇਸੇ ਪ੍ਰਕਾਰ ਵਿਸ਼ਵਾਸ ਜੋ ਅਮਲ ਸਹਿਤ ਨਾ ਹੋਵੇ ਤਾਂ ਆਪਣੇ ਆਪ ਵਿੱਚ ਮਰਿਆ ਹੋਇਆ ਹੈ। BSB BSB: So too, faith by itself, if it does not result in action, is dead.
18 ULB ਪਰ ਜੇ ਕੋਈ ਕਹੇ ਕਿ ਤੇਰੇ ਕੋਲ ਵਿਸ਼ਵਾਸ ਹੈ ਅਤੇ ਮੇਰੇ ਕੋਲ ਅਮਲ ਹਨ। ਤੂੰ ਆਪਣਾ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੈਨੂੰ ਵਿਖਾ ਅਤੇ ਮੈਂ ਆਪਣਿਆਂ ਕੰਮਾਂ ਨਾਲ ਤੈਨੂੰ ਆਪਣਾ ਵਿਸ਼ਵਾਸ ਵਿਖਾਵਾਂਗਾ। BSB BSB: But someone will say, “You have faith and I have deeds.” Show me your faith without deeds, and I will show you my faith by my deeds.
20 ULB ਪਰ ਹੇ ਨਿਕੰਮਿਆ ਮਨੁੱਖਾ, ਕੀ ਤੂੰ ਇਹ ਨਹੀਂ ਜਾਣਦਾ ਕਿ ਅਮਲਾਂ ਤੋਂ ਬਿਨ੍ਹਾਂ ਵਿਸ਼ਵਾਸ ਵਿਅਰਥ ਹੈ? BSB BSB: O foolish man, do you want evidence that faith without deeds is worthless?
21 ULB ਕੀ ਸਾਡਾ ਪਿਤਾ ਅਬਰਾਹਾਮ ਅਮਲਾਂ ਨਾਲ ਧਰਮੀ ਨਹੀਂ ਸੀ ਠਹਿਰਾਇਆ ਗਿਆ ਜਦੋਂ ਉਸ ਨੇ ਆਪਣੇ ਪੁੱਤਰ ਇਸਹਾਕ ਨੂੰ ਜਗਵੇਦੀ ਉੱਤੇ ਚੜ੍ਹਾ ਦਿੱਤਾ? BSB BSB: Was not our father Abraham justified by what he did when he offered his son Isaac on the altar?
22 ULB ਤੂੰ ਵੇਖਦਾ ਹੈਂ ਕਿ ਵਿਸ਼ਵਾਸ ਉਹ ਦੇ ਕੰਮਾਂ ਦੇ ਕਾਰਨ ਗੁਣਕਾਰ ਹੋਇਆ ਅਤੇ ਕੰਮਾਂ ਤੋਂ ਵਿਸ਼ਵਾਸ ਸੰਪੂਰਨ ਹੋਇਆ। BSB BSB: You see that his faith was working with his actions, and his faith was perfected by what he did.
23 ULB ਅਤੇ ਪਵਿੱਤਰ ਗ੍ਰੰਥ ਦਾ ਇਹ ਬਚਨ ਪੂਰਾ ਹੋਇਆ ਕਿ ਅਬਰਾਹਾਮ ਨੇ ਪਰਮੇਸ਼ੁਰ ਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ ਅਤੇ ਉਹ ਪਰਮੇਸ਼ੁਰ ਦਾ ਮਿੱਤਰ ਅਖਵਾਇਆ। BSB BSB: And the Scripture was fulfilled that says, “Abraham believed God, and it was credited to him as righteousness,” and he was called a friend of God.
25 ULB ਕੀ ਉਸੇ ਹੀ ਤਰ੍ਹਾਂ ਰਹਾਬ ਵੇਸਵਾ ਵੀ ਅਮਲਾਂ ਹੀ ਨਾਲ ਧਰਮੀ ਨਾ ਠਹਿਰਾਈ ਗਈ ਜਦੋਂ ਉਹ ਨੇ ਭੇਤੀਆਂ ਨੂੰ ਆਪਣੇ ਘਰ ਉਤਾਰਿਆ ਅਤੇ ਉਨ੍ਹਾਂ ਨੂੰ ਦੂਸਰੇ ਰਾਹ ਵੱਲੋਂ ਭੇਜ ਦਿੱਤਾ? BSB BSB: In the same way, was not even Rahab the prostitute justified by her actions when she welcomed the spies and sent them off on another route?
26 ULB ਜਿਸ ਤਰ੍ਹਾਂ ਸਰੀਰ ਆਤਮਾ ਤੋਂ ਬਿਨ੍ਹਾਂ ਮੁਰਦਾ ਹੈ ਉਸੇ ਤਰ੍ਹਾਂ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੁਰਦਾ ਹੈ। BSB BSB: As the body without the spirit is dead, so faith without deeds is dead.
Select verses for actions: Enter goes to them and Escape comes back.