1 ULB ਹੇ ਮੇਰੇ ਭਰਾਵੋ, ਤੁਹਾਡੇ ਵਿੱਚੋਂ ਬਹੁਤੇ ਉਪਦੇਸ਼ਕ ਨਾ ਹੋਣ ਕਿਉਂ ਜੋ ਤੁਸੀਂ ਜਾਣਦੇ ਹੋ, ਕਿ ਅਸੀਂ ਜਿਹੜੇ ਉਪਦੇਸ਼ਕ ਹਾਂ ਜ਼ਿਆਦਾ ਸਜ਼ਾ ਪਾਵਾਂਗੇ। BSB BSB: Not many of you should become teachers, my brothers, because you know that we who teach will be judged more strictly.
2 ULB ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ। ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ। BSB BSB: We all stumble in many ways. If anyone is never at fault in what he says, he is a perfect man, able to control his whole body.
3 ULB ਜਦੋਂ ਅਸੀਂ ਘੋੜਿਆਂ ਨੂੰ ਆਪਣੇ ਵੱਸ ਵਿੱਚ ਕਰਨ ਲਈ ਉਨ੍ਹਾ ਦਿਆਂ ਮੂੰਹਾਂ ਵਿੱਚ ਲਗਾਮਾਂ ਦਿੰਦੇ ਹਾਂ, ਤਾਂ ਉਨ੍ਹਾਂ ਦੇ ਸਾਰੇ ਸਰੀਰ ਨੂੰ ਵੀ ਮੋੜ ਲੈਂਦੇ ਹਾਂ। BSB BSB: When we put bits into the mouths of horses to make them obey us, we can guide the whole animal.
4 ULB ਵੇਖੋ, ਜਹਾਜ਼ ਵੀ ਭਾਵੇਂ ਬਹੁਤ ਵੱਡੇ ਹੁੰਦੇ ਹਨ ਅਤੇ ਤੇਜ ਅਨ੍ਹੇਰੀਆਂ ਨਾਲ ਚਲਾਏ ਜਾਂਦੇ ਹਨ ਤਾਂ ਵੀ ਛੋਟੇ ਜਿਹੇ ਪਤਵਾਰ ਨਾਲ ਜਿੱਧਰ ਮਾਂਝੀ ਦਾ ਜੀ ਕਰੇ ਮੋੜੇ ਜਾਂਦੇ ਹਨ। BSB BSB: Consider ships as well. Although they are so large and are driven by strong winds, they are steered by a very small rudder wherever the pilot is inclined.
5 ULB ਇਸੇ ਤਰ੍ਹਾਂ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੀਆਂ-ਵੱਡੀਆਂ ਗੱਲਾਂ ਮਾਰਦੀ ਹੈ, ਵੇਖੋ ਕਿੰਨ੍ਹਾਂ ਵੱਡਾ ਜੰਗਲ ਇੱਕ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ! BSB BSB: In the same way, the tongue is a small part of the body, but it boasts of great things. Consider how small a spark sets a great forest ablaze.
6 ULB ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ! BSB BSB: The tongue also is a fire, a world of wickedness among the parts of the body. It pollutes the whole person, sets the course of his life on fire, and is itself set on fire by hell.
7 ULB ਕਿਉਂਕਿ ਜੰਗਲੀ ਜਾਨਵਰਾਂ ਅਤੇ ਪੰਛੀਆਂ, ਘਿੱਸਰਨ ਵਾਲੇ ਅਤੇ ਜਲ ਜੰਤੂਆਂ ਦੀ ਹਰ ਇੱਕ ਜਾਤੀ ਮਨੁੱਖ ਜਾਤੀ ਦੇ ਵੱਸ ਵਿੱਚ ਹੈ, ਸਗੋਂ ਕੀਤੀ ਵੀ ਗਈ ਹੈ। BSB BSB: All kinds of animals, birds, reptiles, and creatures of the sea are being tamed and have been tamed by man,
8 ULB ਪਰ ਜੀਭ ਨੂੰ ਕੋਈ ਮਨੁੱਖ ਵੱਸ ਵਿੱਚ ਨਹੀਂ ਕਰ ਸਕਦਾ। ਉਹ ਇੱਕ ਚੰਚਲ ਬਲਾ ਹੈ, ਉਹ ਨਾਸ ਕਰਨ ਵਾਲੀ ਜ਼ਹਿਰ ਨਾਲ ਭਰੀ ਹੋਈ ਹੈ। BSB BSB: but no man can tame the tongue. It is a restless evil, full of deadly poison.
9 ULB ਉਸੇ ਨਾਲ ਅਸੀਂ ਪ੍ਰਭੂ ਅਤੇ ਪਿਤਾ ਨੂੰ ਮੁਬਾਰਕ ਆਖਦੇ ਹਾਂ ਅਤੇ ਉਸੇ ਨਾਲ ਮਨੁੱਖਾਂ ਨੂੰ ਸਰਾਪ ਦਿੰਦੇ ਹਾਂ ਜਿਹੜੇ ਪਰਮੇਸ਼ੁਰ ਦੇ ਸਰੂਪ ਉੱਤੇ ਬਣਾਏ ਗਏ ਹਨ। BSB BSB: With the tongue we bless our Lord and Father, and with it we curse men, who have been made in God’s likeness.
10 ULB ਇੱਕੋ ਮੂੰਹ ਵਿੱਚੋਂ ਵਡਿਆਈ ਅਤੇ ਸਰਾਪ ਦੋਵੇਂ ਨਿੱਕਲਦੇ ਹਨ ਹੇ ਮੇਰੇ ਭਰਾਵੋ, ਇਹ ਗੱਲਾਂ ਇਸ ਤਰ੍ਹਾਂ ਨਹੀਂ ਹੋਣੀਆਂ ਚਾਹੀਦੀਆਂ! BSB BSB: Out of the same mouth come blessing and cursing. My brothers, this should not be!
11 ULB ਭਲਾ, ਇੱਕੋ ਸੋਤੇ ਦੇ ਮੂੰਹ ਵਿੱਚੋਂ ਮਿੱਠਾ ਅਤੇ ਖਾਰਾ ਪਾਣੀ ਨਿੱਕਲ ਸਕਦਾ ਹੈ? BSB BSB: Can both fresh water and salt water flow from the same spring?
12 ULB ਹੇ ਮੇਰੇ ਭਰਾਵੋ, ਕੀ ਇਹ ਹੋ ਸਕਦਾ ਹੈ ਕਿ ਹੰਜ਼ੀਰ ਦੇ ਬੂਟੇ ਨੂੰ ਜ਼ੈਤੂਨ ਦਾ ਫਲ ਜਾਂ ਅੰਗੂਰੀ ਵੇਲ ਨੂੰ ਹੰਜ਼ੀਰ ਲੱਗ ਸਕਦੇ ਹਨ? ਉਸੇ ਤਰ੍ਹਾਂ ਖਾਰੇ ਪਾਣੀ ਵਿੱਚੋਂ ਵੀ ਮਿੱਠਾ ਪਾਣੀ ਨਹੀਂ ਨਿੱਕਲ ਸਕਦਾ। BSB BSB: My brothers, can a fig tree grow olives, or a grapevine bear figs? Neither can a salt spring produce fresh water.
13 ULB ਤੁਹਾਡੇ ਵਿੱਚ ਬੁੱਧਵਾਨ ਅਤੇ ਸਮਝਦਾਰ ਕੌਣ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ। BSB BSB: Who is wise and understanding among you? Let him show it by his good conduct, by deeds done in the humility that comes from wisdom.
14 ULB ਪਰ ਜੇ ਤੁਸੀਂ ਆਪਣੇ ਮਨ ਵਿੱਚ ਖਾਰ ਅਤੇ ਵਿਰੋਧ ਕਰਦੇ ਹੋ ਤਾਂ ਸਚਿਆਈ ਦੇ ਵਿਰੁੱਧ ਘਮੰਡ ਨਾ ਕਰੋ, ਅਤੇ ਨਾ ਝੂਠ ਬੋਲੋ। BSB BSB: But if you harbor bitter jealousy and selfish ambition in your hearts, do not boast in it or deny the truth.
15 ULB ਇਹ ਤਾਂ ਉਹ ਬੁੱਧ ਨਹੀਂ ਜਿਹੜੀ ਉੱਪਰੋਂ ਉੱਤਰਦੀ ਹੈ ਸਗੋਂ ਸੰਸਾਰੀ, ਸਰੀਰਕ ਅਤੇ ਸ਼ੈਤਾਨੀ ਹੈ। BSB BSB: Such wisdom does not come from above, but is earthly, unspiritual, demonic.
16 ULB ਕਿਉਂਕਿ ਜਿੱਥੇ ਈਰਖਾ ਅਤੇ ਵਿਰੋਧ ਹੁੰਦਾ ਹੈਂ ਉੱਥੇ ਘਮਸਾਣ ਅਤੇ ਹਰ ਪ੍ਰਕਾਰ ਦਾ ਬੁਰਾ ਕੰਮ ਵੀ ਹੁੰਦਾ ਹੈ। BSB BSB: For where jealousy and selfish ambition exist, there will be disorder and every evil practice.
17 ULB ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ। BSB BSB: But the wisdom from above is first of all pure, then peace-loving, gentle, accommodating, full of mercy and good fruit, impartial, and sincere.
18 ULB ਮੇਲ-ਮਿਲਾਪ ਕਰਵਾਉਣ ਵਾਲਿਆਂ ਦੁਆਰਾ ਧਾਰਮਿਕਤਾ ਦਾ ਫਲ ਸ਼ਾਂਤੀ ਨਾਲ ਬੀਜਿਆ ਜਾਂਦਾ ਹੈ। BSB BSB: Peacemakers who sow in peace reap the fruit of righteousness.
Select verses for actions: Enter goes to them and Escape comes back.