1 ULB ਹੇ ਯਹੋਵਾਹ, ਜੇ ਮੈਂ ਤੇਰੇ ਨਾਲ ਬਹਿਸ ਕਰਾਂ ਤਾਂ ਤੂੰ ਧਰਮੀ ਠਹਿਰੇਂਗਾ, ਤਦ ਵੀ ਮੈਂ ਇਨਸਾਫ਼ ਦੇ ਬਾਰੇ ਤੇਰੇ ਨਾਲ ਬੋਲਾਂਗਾ,- ਦੁਸ਼ਟਾਂ ਦਾ ਰਾਹ ਕਿਉਂ ਸਫਲ ਹੁੰਦਾ ਹੈ? ਕਿਉਂ ਸਾਰੇ ਛਲੀਏ ਛਲ ਵਿੱਚ ਸੁਖੀ ਹਨ? BSB BSB: Righteous are You, O LORD, when I plead before You. Yet about Your judgments I wish to contend with You: Why does the way of the wicked prosper? Why do all the faithless live at ease?
2 ULB ਤੂੰ ਉਹਨਾਂ ਨੂੰ ਲਾਇਆ ਤਾਂ ਉਹਨਾਂ ਨੇ ਜੜ੍ਹ ਵੀ ਫੜ ਲਈ, ਉਹ ਵਧਦੇ ਹਨ ਅਤੇ ਫਲ ਵੀ ਲਿਆਉਂਦੇ ਹਨ, ਤੂੰ ਉਹਨਾਂ ਦੇ ਮੂੰਹ ਦੇ ਨੇੜੇ ਅਤੇ ਉਹਨਾਂ ਦੇ ਦਿਲ ਤੋਂ ਦੂਰ ਹੈ। BSB BSB: You planted them, and they have taken root. They have grown and produced fruit. You are ever on their lips, but far from their hearts.
3 ULB ਪਰ ਹੇ ਯਹੋਵਾਹ, ਤੂੰ ਮੈਨੂੰ ਜਾਣਦਾ ਹੈ, ਤੂੰ ਮੈਨੂੰ ਦੇਖਦਾ ਹੈਂ ਅਤੇ ਮੇਰਾ ਦਿਲ ਜਿਹੜਾ ਤੇਰੇ ਵੱਲ ਹੈ ਪਰਖਦਾ ਹੈ। ਕੱਟੀ ਜਾਣ ਵਾਲੀ ਭੇਡ ਵਾਂਗੂੰ ਉਹਨਾਂ ਨੂੰ ਧੱਕ ਦੇ, ਅਤੇ ਉਹਨਾਂ ਨੂੰ ਕੱਟੇ ਜਾਣ ਦੇ ਦਿਨ ਲਈ ਵੱਖਰਾ ਕਰ! BSB BSB: But You know me, O LORD; You see me and test my heart toward You. Drag away the wicked like sheep to the slaughter and set them apart for the day of carnage.
4 ULB ਧਰਤੀ ਕਦੋਂ ਤੱਕ ਸੋਗ ਕਰੇ, ਅਤੇ ਹਰ ਪੈਲੀ ਦਾ ਸਾਗ ਪੱਤ ਕੁਮਲਾਇਆ ਰਹੇ? ਉਹਨਾਂ ਦੀ ਬਦੀ ਦੇ ਕਾਰਨ ਜਿਹੜੇ ਉਹ ਦੇ ਵਿੱਚ ਵੱਸਦੇ ਹਨ, ਪਸ਼ੂ ਅਤੇ ਪੰਛੀ ਹੂੰਝੇ ਗਏ ਹਨ, ਕਿਉਂ ਜੋ ਉਹਨਾਂ ਆਖਿਆ, ਉਹ ਸਾਡਾ ਅੰਤ ਨਾ ਵੇਖੇਗਾ। BSB BSB: How long will the land mourn and the grass of every field be withered? Because of the evil of its residents, the animals and birds have been swept away, for the people have said, “He cannot see what our end will be.”
5 ULB ਜੇ ਤੂੰ ਪੈਦਲ ਤੁਰਨ ਵਾਲਿਆਂ ਨਾਲ ਦੌੜਿਆ ਅਤੇ ਉਹਨਾਂ ਤੈਨੂੰ ਥਕਾ ਦਿੱਤਾ, ਤਾਂ ਤੂੰ ਘੋੜਿਆਂ ਦੀ ਬਰਾਬਰੀ ਕਿਵੇਂ ਕਰੇਂਗਾ? ਜੇ ਸ਼ਾਂਤੀ ਦੀ ਧਰਤੀ ਉੱਤੇ ਤੇਰਾ ਭਰੋਸਾ ਹੈ, ਤਾਂ ਤੂੰ ਯਰਦਨ ਦੇ ਜੰਗਲ ਵਿੱਚ ਕੀ ਕਰੇਂਗਾ? BSB BSB: “If you have raced with men on foot and they have worn you out, how can you compete with horses? If you stumble in a peaceful land, how will you do in the thickets of the Jordan?
6 ULB ਤੇਰੇ ਭਰਾਵਾਂ ਨੇ ਵੀ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਵੀ,- ਇਹਨਾਂ ਨੇ ਵੀ ਤੇਰੇ ਨਾਲ ਛਲ ਕੀਤਾ ਹੈ, ਇਹਨਾਂ ਨੇ ਤੇਰੇ ਪਿੱਛੇ ਉੱਚੀ ਦੇ ਕੇ ਪੁਕਾਰਿਆ, ਉਹਨਾਂ ਦਾ ਵਸਾਹ ਨਾ ਕਰ, ਭਾਵੇਂ ਉਹ ਤੇਰੇ ਨਾਲ ਚੰਗਾ ਬੋਲਣ। BSB BSB: Even your brothers—your own father’s household—even they have betrayed you; even they have cried aloud against you. Do not trust them, though they speak well of you.
7 ULB ਮੈਂ ਆਪਣਾ ਘਰ ਛੱਡ ਦਿੱਤਾ, ਮੈਂ ਆਪਣੀ ਮਿਰਾਸ ਨੂੰ ਤਿਆਗ ਦਿੱਤਾ, ਮੈਂ ਆਪਣੀ ਜਾਨ ਦੀ ਪ੍ਰੀਤਮਾ ਨੂੰ, ਉਹ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿੱਤਾ। BSB BSB: I have forsaken My house; I have abandoned My inheritance. I have given the beloved of My soul into the hands of her enemies.
8 ULB ਮੇਰੇ ਮਿਰਾਸ ਮੇਰੇ ਲਈ ਜੰਗਲੀ ਬਬਰ ਸ਼ੇਰ ਵਾਂਗੂੰ ਬਣ ਗਈ, ਉਸ ਨੇ ਮੇਰੇ ਵਿਰੁੱਧ ਆਪਣੀ ਆਵਾਜ਼ ਕੱਢੀ ਹੈ, ਇਸ ਲਈ ਮੈਨੂੰ ਉਸ ਤੋਂ ਘਿਣ ਹੈ। BSB BSB: My inheritance has become to Me like a lion in the forest. She has roared against Me; therefore I hate her.
9 ULB ਕੀ ਮੇਰੀ ਮਿਰਾਸ ਤੇਰੇ ਲਈ ਚਿਤਲਾ ਸ਼ਿਕਾਰੀ ਪੰਛੀ ਹੈ? ਕੀ ਸ਼ਿਕਾਰੀ ਪੰਛੀ ਉਹ ਦੇ ਚੌਹੀਂ ਪਾਸੀਂ ਹਨ? ਤੁਸੀਂ ਜਾਓ ਅਤੇ ਰੜ ਦੇ ਸਾਰੇ ਦਰਿੰਦਿਆਂ ਨੂੰ ਇਕੱਠਾ ਕਰੋ, ਉਹਨਾਂ ਨੂੰ ਲਿਆਓ ਭਈ ਉਹ ਖਾਣ! BSB BSB: Is not My inheritance to Me like a speckled bird of prey with other birds of prey circling against her? Go, gather all the beasts of the field; bring them to devour her.
10 ULB ਬਹੁਤੇ ਆਜੜੀਆਂ ਨੇ ਮੇਰੇ ਅੰਗੂਰੀ ਬਾਗ ਨੂੰ ਉਜਾੜ ਦਿੱਤਾ, ਉਹਨਾਂ ਮੇਰਾ ਹਿੱਸਾ ਪੈਰਾਂ ਹੇਠ ਮਿੱਧਿਆ ਹੈ, ਉਹਨਾਂ ਮੇਰੇ ਸੁਥਰੇ ਹਿੱਸੇ ਨੂੰ ਇੱਕ ਵਿਰਾਨ ਉਜਾੜ ਬਣਾ ਦਿੱਤਾ ਹੈ। BSB BSB: Many shepherds have destroyed My vineyard; they have trampled My plot of ground. They have turned My pleasant field into a desolate wasteland.
11 ULB ਉਹਨਾਂ ਉਹ ਨੂੰ ਵਿਰਾਨ ਕਰ ਕੇ ਥੇਹ ਬਣਾ ਦਿੱਤਾ ਹੈ, ਵਿਰਾਨ ਹੋ ਕੇ ਉਹ ਮੇਰੇ ਕੋਲ ਦੁਹਾਈ ਦਿੰਦੀ ਹੈ, ਸਾਰੀ ਧਰਤੀ ਵਿਰਾਨ ਕੀਤੀ ਗਈ ਹੈ, ਪਰ ਕੋਈ ਮਨੁੱਖ ਇਸ ਨੂੰ ਦਿਲ ਉੱਤੇ ਨਹੀਂ ਲਿਆਉਂਦਾ। BSB BSB: They have made it a desolation; desolate before Me, it mourns. All the land is laid waste, but no man takes it to heart.
12 ULB ਉਜਾੜ ਦੀਆਂ ਸਾਰੀਆਂ ਉੱਚਿਆਈਆਂ ਉੱਤੇ ਲੁਟੇਰੇ ਆ ਗਏ ਹਨ, ਕਿਉਂ ਜੋ ਯਹੋਵਾਹ ਦੀ ਤਲਵਾਰ ਦੇਸ ਦੇ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਖਾਂਦੀ ਜਾਂਦੀ ਹੈ, ਕਿਸੇ ਬਸ਼ਰ ਲਈ ਸ਼ਾਂਤੀ ਨਹੀਂ। BSB BSB: Over all the barren heights in the wilderness the destroyers have come, for the sword of the LORD devours from one end of the earth to the other. No flesh has peace.
13 ULB ਉਹਨਾਂ ਨੇ ਬੀਜੀ ਕਣਕ, ਤੇ ਵੱਢੇ ਕੰਡੇ। ਉਹਨਾਂ ਨੇ ਆਪਣੇ ਆਪ ਨੂੰ ਥਕਾਇਆ ਪਰ ਲਾਭ ਕੁਝ ਨਾ ਹੋਇਆ, ਤੁਸੀਂ ਆਪਣੀ ਪੈਦਾਵਾਰ ਤੋਂ ਲੱਜਿਆਵਾਨ ਹੋਵੋ, ਯਹੋਵਾਹ ਦੇ ਤੇਜ ਕ੍ਰੋਧ ਦੇ ਕਾਰਨ। BSB BSB: They have sown wheat but harvested thorns. They have exhausted themselves to no avail. Bear the shame of your harvest because of the fierce anger of the LORD.”
14 ULB ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੇਰੇ ਸਾਰੇ ਬੁਰੇ ਗੁਆਂਢੀਆਂ ਦੇ ਵਿਰੁੱਧ ਜੋ ਮਿਰਾਸ ਨੂੰ ਛੋਹੰਦੇ ਹਨ ਜਿਹੜਾ ਮੈਂ ਆਪਣੀ ਪਰਜਾ ਇਸਰਾਏਲ ਨੂੰ ਵਾਰਿਸ ਬਣਾਇਆ, ਵੇਖ, ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚੋਂ ਉਖਾੜ ਦਿਆਂਗਾ ਅਤੇ ਯਹੂਦਾਹ ਦੇ ਘਰਾਣੇ ਨੂੰ ਉਹਨਾਂ ਵਿੱਚੋਂ ਪੁੱਟ ਸੁੱਟਾਂਗਾ BSB BSB: This is what the LORD says: “As for all My evil neighbors who attack the inheritance that I bequeathed to My people Israel, I am about to uproot them from their land, and I will uproot the house of Judah from among them.
15 ULB ਤਾਂ ਇਸ ਤਰ੍ਹਾਂ ਹੋਵੇਗਾ ਕਿ ਇਸ ਤੋਂ ਪਿੱਛੋਂ ਭਈ ਮੈਂ ਉਹਨਾਂ ਨੂੰ ਉਖਾੜ ਸੁੱਟਾਂ ਮੈਂ ਉਹਨਾਂ ਨੂੰ ਮੋੜਾਂਗਾ, ਮੈਂ ਉਹਨਾਂ ਤੇ ਰਹਮ ਕਰਾਂਗਾ, ਮੈਂ ਉਹਨਾਂ ਨੂੰ ਵਸਾਵਾਂਗਾ ਅਰਥਾਤ ਹਰੇਕ ਨੂੰ ਉਹ ਦੀ ਮਿਰਾਸ ਉੱਤੇ ਅਤੇ ਹਰੇਕ ਨੂੰ ਉਹ ਦੀ ਧਰਤੀ ਉੱਤੇ BSB BSB: But after I have uprooted them, I will once again have compassion on them and return each one to his inheritance and to his land.
16 ULB ਤਦ ਇਸ ਤਰ੍ਹਾਂ ਹੋਵੇਗਾ ਕਿ ਜੇ ਉਹ ਦਿਲ ਲਾ ਕੇ ਮੇਰੀ ਪਰਜਾ ਦੇ ਮਾਰਗਾਂ ਨੂੰ ਸਿੱਖਣ ਅਤੇ ਮੇਰੇ ਨਾਮ ਦੀ ਸੌਂਹ ਖਾਣ ਭਈ" ਯਹੋਵਾਹ ਜੀਉਂਦਾ ਹੈ" ਜਿਵੇਂ ਉਹਨਾਂ ਨੇ ਮੇਰੀ ਪਰਜਾ ਨੂੰ ਬਆਲ ਦੀ ਸੌਂਹ ਖਾਣੀ ਸਿਖਾਈ ਤਾਂ ਉਹ ਮੇਰੀ ਪਰਜਾ ਵਿੱਚ ਮਿਲ ਕੇ ਬਣ ਜਾਣਗੇ BSB BSB: And if they will diligently learn the ways of My people and swear by My name, saying, ‘As surely as the LORD lives’—just as they once taught My people to swear by Baal—then they will be established among My people.
17 ULB ਪਰ ਜੇ ਉਹ ਨਾ ਸੁਣਨਗੇ ਤਾਂ ਮੈਂ ਉਸ ਕੌਮ ਨੂੰ ਉੱਕਾ ਹੀ ਉਖਾੜ ਦਿਆਂਗਾ ਅਤੇ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ!। BSB BSB: But if they will not obey, then I will uproot that nation; I will uproot it and destroy it, declares the LORD.”
Select verses for actions: Enter goes to them and Escape comes back.