1 ULB ਅੰਮੋਨੀਆਂ ਦੇ ਵਿਖੇ, ਯਹੋਵਾਹ ਇਸ ਤਰ੍ਹਾਂ ਆਖਦਾ ਹੈ,- ਕੀ ਇਸਰਾਏਲ ਦਾ ਕੋਈ ਪੁੱਤਰ ਨਹੀਂ? ਕੀ ਉਹ ਦਾ ਕੋਈ ਵਾਰਸ ਨਹੀਂ? ਫਿਰ ਕਿਉਂ ਮਲਕਾਮ ਨੇ ਗਾਦ ਨੂੰ ਕਬਜ਼ੇ ਵਿੱਚ ਕਰ ਲਿਆ? ਅਤੇ ਕਿਉਂ ਉਹ ਦੇ ਕੋਲ ਉਸ ਦੇ ਸ਼ਹਿਰਾਂ ਵਿੱਚ ਵੱਸਦੇ ਹਨ? BSB BSB: Concerning the Ammonites, this is what the LORD says: “Has Israel no sons? Is he without heir? Why then has Milcom taken possession of Gad? Why have his people settled in their cities?
2 ULB ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਲੜਾਈ ਦਾ ਰੌਲਾ ਸੁਣਾਵਾਂਗਾ, ਅੰਮੋਨੀਆ ਦੇ ਰੱਬਾਹ ਦੇ ਵਿਰੁੱਧ। ਉਹ ਇੱਕ ਵਿਰਾਨ ਥੇਹ ਹੋ ਜਾਵੇਗਾ, ਉਸ ਦਿਨ ਬਸਤੀਆਂ ਅੱਗ ਨਾਲ ਸਾੜੀਆਂ ਜਾਣਗੀਆਂ, ਤਦ ਇਸਰਾਏਲ ਉਹਨਾਂ ਉੱਤੇ ਕਬਜ਼ਾ ਕਰੇਗਾ ਜਿਹਨਾਂ ਉਸ ਦੇ ਉੱਤੇ ਕਬਜ਼ਾ ਕੀਤਾ, ਯਹੋਵਾਹ ਆਖਦਾ ਹੈ। BSB BSB: Therefore, behold, the days are coming, declares the LORD, when I will sound the battle cry against Rabbah of the Ammonites. It will become a heap of ruins, and its villages will be burned. Then Israel will drive out their dispossessors, says the LORD.
3 ULB ਹੇ ਹਸ਼ਬੋਨ, ਰੋ! ਕਿਉਂ ਜੋ ਅਈ ਲੁੱਟਿਆ ਗਿਆ। ਹੇ ਰੱਬਾਹ ਦੀਓ ਧੀਓ, ਦੁਹਾਈ ਦਿਓ! ਆਪਣੇ ਤੇੜ ਤੱਪੜ ਪਾਓ, ਸੋਗ ਕਰੋ, ਵਾੜਿਆਂ ਵਿੱਚ ਏੱਧਰ ਉੱਧਰ ਦੌੜੋ! ਕਿਉਂ ਜੋ ਮਲਕਾਮ ਅਸੀਰੀ ਵਿੱਚ ਜਾਵੇਗਾ, ਆਪਣਿਆਂ ਜਾਜਕਾਂ ਅਤੇ ਆਪਣਿਆਂ ਸਰਦਾਰਾਂ ਨਾਲ। BSB BSB: Wail, O Heshbon, for Ai has been destroyed; cry out, O daughters of Rabbah! Put on sackcloth and mourn; run back and forth within your walls, for Milcom will go into exile together with his priests and officials.
4 ULB ਤੂੰ ਆਪਣੀਆਂ ਵਾਦੀਆਂ ਦਾ ਕਿਉਂ ਮਾਣ ਕਰਦੀ ਹੈਂ? ਹੇ ਫਿਰਤੂ ਧੀਏ, ਤੇਰੀ ਵਾਦੀ ਵਗਣ ਵਾਲੀ ਹੈ, ਤੇਰਾ ਭਰੋਸਾ ਤੇਰੇ ਖ਼ਜ਼ਾਨਿਆ ਉੱਤੇ ਹੈ,- ਮੇਰੇ ਵਿਰੁੱਧ ਕੌਣ ਆਵੇਗਾ? BSB BSB: Why do you boast of your valleys—your valleys so fruitful, O faithless daughter? You trust in your riches and say, ‘Who can come against me?’
5 ULB ਵੇਖ, ਮੈਂ ਤੇਰੇ ਉੱਤੇ ਭੌ ਲਿਆਵਾਂਗਾ, ਸੈਨਾਂ ਦੇ ਯਹੋਵਾਹ ਪ੍ਰਭੁ ਦਾ ਵਾਕ ਹੈ, ਉਹਨਾਂ ਸਾਰਿਆਂ ਤੋਂ ਜਿਹੜੇ ਤੇਰੇ ਆਲੇ-ਦੁਆਲੇ ਹਨ, ਤੁਸੀਂ ਹਰੇਕ ਮਨੁੱਖ ਉਹ ਦੇ ਅੱਗੇ ਹੱਕੇ ਜਾਓਗੇ, ਭਗੌੜਿਆਂ ਨੂੰ ਇਕੱਠਾ ਕਰਨ ਲਈ ਕੋਈ ਨਾ ਹੋਵੇਗਾ। BSB BSB: Behold, I am about to bring terror upon you, declares the Lord GOD of Hosts, from all those around you. You will each be driven headlong, with no one to regather the fugitives.
6 ULB ਪਰ ਓੜਕ ਨੂੰ ਮੈਂ ਫਿਰ ਅੰਮੋਨੀਆਂ ਦੀ ਅਸੀਰੀ ਨੂੰ ਮੁਕਾ ਦਿਆਂਗਾ, ਯਹੋਵਾਹ ਦਾ ਵਾਕ ਹੈ। BSB BSB: Yet afterward I will restore the Ammonites from captivity,” declares the LORD.
7 ULB ਅਦੋਮ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ,- ਕੀ ਤੇਮਾਨ ਵਿੱਚ ਹੋਰ ਬੁੱਧੀ ਨਾ ਰਹੀ? ਕੀ ਸਮਝ ਵਾਲਿਆਂ ਵਿੱਚੋਂ ਸਲਾਹ ਦਾ ਨਾਸ ਹੋ ਗਿਆ? ਕੀ ਉਹਨਾਂ ਦੀ ਬੁੱਧੀ ਮਿਟ ਗਈ? BSB BSB: Concerning Edom, this is what the LORD of Hosts says: “Is there no longer wisdom in Teman? Has counsel perished from the prudent? Has their wisdom decayed?
8 ULB ਤੁਸੀਂ ਨੱਠੋ, ਮੁੜੋ ਅਤੇ ਡੂੰਘਿਆਈਆਂ ਵਿੱਚ ਵੱਸੋ, ਹੇ ਦਦਾਨ ਦੇ ਵਾਸੀਓ, ਮੈਂ ਉਹ ਦੇ ਉੱਤੇ ਤਾਂ ਏਸਾਓ ਦੀ ਬਿਪਤਾ ਲਿਆਵਾਂਗਾ, ਉਸ ਵੇਲੇ ਜਦ ਮੈਂ ਉਹ ਨੂੰ ਸਜ਼ਾ ਦਿਆਂ! BSB BSB: Turn and run! Lie low, O dwellers of Dedan, for I will bring disaster on Esau at the time I punish him.
9 ULB ਜੇ ਅੰਗੂਰ ਤੋੜਨ ਵਾਲੇ ਤੇਰੇ ਕੋਲ ਆਉਣ, ਕੀ ਉਹ ਦਾਣੇ ਨਾ ਛੱਡਣਗੇ? ਜੇ ਰਾਤ ਨੂੰ ਚੋਰ ਆਉਣ, ਕੀ ਉਹ ਆਪਣੀ ਲੋੜ ਪੂਰੀ ਕਰਨ ਲਈ ਹੀ ਨਾ ਲੁੱਟਣਗੇ? BSB BSB: If grape gatherers came to you, would they not leave some gleanings? Were thieves to come in the night, would they not steal only what they wanted?
10 ULB ਪਰ ਮੈਂ ਏਸਾਓ ਨੂੰ ਨੰਗਾ ਕੀਤਾ, ਉਸ ਦੇ ਲੁਕੇ ਹੋਏ ਥਾਵਾਂ ਨੂੰ ਬੇਪੜਦਾ ਕੀਤਾ, ਉਹ ਆਪਣੇ ਆਪ ਨੂੰ ਨਾ ਲੁੱਕਾ ਸੱਕੇਗਾ, ਉਸ ਦੀ ਨਸਲ ਬਰਬਾਦ ਹੋ ਜਾਵੇਗੀ ਅਤੇ ਉਸ ਦੇ ਭਰਾ ਵੀ, ਅਤੇ ਉਸ ਦੇ ਗੁਆਂਢੀ ਅਤੇ ਉਹ ਹੈ ਨਹੀਂ। BSB BSB: But I will strip Esau bare; I will uncover his hiding places, and he will be unable to conceal himself. His descendants will be destroyed along with his relatives and neighbors, and he will be no more.
11 ULB ਆਪਣੇ ਅਨਾਥਾਂ ਨੂੰ ਛੱਡ, ਮੈਂ ਉਹਨਾਂ ਨੂੰ ਜੀਉਂਦੇ ਰੱਖਾਂਗਾ, ਅਤੇ ਤੇਰੀਆਂ ਵਿਧਵਾਂ ਮੇਰੇ ਉੱਤੇ ਭਰੋਸਾ ਰੱਖਣ। BSB BSB: Abandon your orphans; I will preserve their lives. Let your widows trust in Me.”
12 ULB ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ,- ਵੇਖ, ਜਿਹਨਾਂ ਦਾ ਹੱਕ ਨਹੀਂ ਸੀ ਭਈ ਕਟੋਰਾ ਪੀਣ, ਉਹਨਾਂ ਨੇ ਜ਼ਰੂਰ ਪੀਣਾ ਹੈ। ਕੀ ਤੂੰ ਉਹ ਹੈ ਜਿਹੜਾ ਸੱਚ-ਮੁੱਚ ਬੇਦੋਸ਼ਾ ਹੈਂ? ਤੂੰ ਬੇਦੋਸ਼ਾ ਨਾ ਰਹੇਂਗਾ, ਤੂੰ ਸੱਚ-ਮੁੱਚ ਪੀਵੇਂਗਾ BSB BSB: For this is what the LORD says: “If those who do not deserve to drink the cup must drink it, can you possibly remain unpunished? You will not go unpunished, for you must drink it too.
13 ULB ਕਿਉਂ ਜੋ ਮੈਂ ਆਪਣੀ ਹੀ ਸੌਂਹ ਖਾਧੀ ਹੈ, ਯਹੋਵਾਹ ਦਾ ਵਾਕ ਹੈ, ਕਿ ਬਾਸਰਾਹ ਹੈਰਾਨੀ ਅਤੇ ਤਾਹਨੇ ਅਤੇ ਖਰਾਬੀ ਅਤੇ ਸਰਾਪ ਲਈ ਹੋਵੇਗਾ ਅਤੇ ਉਹ ਦੇ ਸਾਰੇ ਸ਼ਹਿਰ ਸਦਾ ਲਈ ਵਿਰਾਨ ਰਹਿਣਗੇ। BSB BSB: For by Myself I have sworn, declares the LORD, that Bozrah will become a desolation, a disgrace, a ruin, and a curse, and all her cities will be in ruins forever.”
14 ULB ਮੈਂ ਇੱਕ ਅਵਾਈ ਯਹੋਵਾਹ ਤੋਂ ਸੁਣੀ, ਭਈ ਕੌਮਾਂ ਵਿੱਚ ਏਲਚੀ ਭੇਜਿਆ ਗਿਆ,- ਇਕੱਠੇ ਹੋਵੋ ਅਤੇ ਉਹ ਦੇ ਵਿਰੁੱਧ ਨਿੱਕਲੋ, ਲੜਾਈ ਲਈ ਉੱਠੋ! BSB BSB: I have heard a message from the LORD; an envoy has been sent to the nations: “Assemble yourselves to march against her! Rise up for battle!”
15 ULB ਵੇਖ ਤਾਂ, ਮੈਂ ਕੌਮਾਂ ਵਿੱਚ ਤੈਨੂੰ ਨਿੱਕਾ ਕਰ ਕੇ, ਅਤੇ ਆਦਮੀਆਂ ਵਿੱਚ ਤੁੱਛ ਕਰ ਕੇ ਦਿੱਤਾ ਹੈ। BSB BSB: “For behold, I will make you small among nations, despised among men.
16 ULB ਤੇਰੇ ਭਿਆਨਕ ਰੂਪ ਨੇ ਤੈਨੂੰ ਧੋਖਾ ਦਿੱਤਾ, ਨਾਲੇ ਤੇਰੇ ਦਿਲ ਦੇ ਹੰਕਾਰ ਨੇ, ਤੂੰ ਜਿਹੜਾ ਚੱਟਾਨਾਂ ਦੀਆਂ ਤੇੜਾਂ ਵਿੱਚ ਰਹਿੰਦਾ ਹੈਂ, ਅਤੇ ਪਹਾੜੀਆਂ ਦੀਆਂ ਉੱਚਿਆਈਆਂ ਨੂੰ ਫੜਦਾ ਹੈਂ, ਭਾਵੇਂ ਤੂੰ ਆਪਣਾ ਆਲਹਣਾ ਉਕਾਬ ਵਾਂਗੂੰ ਉੱਚਾ ਬਣਾਵੇਂ, ਪਰ ਮੈਂ ਤੈਨੂੰ ਉੱਥੋਂ ਹੇਠਾਂ ਲਾਹ ਲਵਾਂਗਾ, ਯਹੋਵਾਹ ਦਾ ਵਾਕ ਹੈ। BSB BSB: The terror you cause and the pride of your heart have deceived you, O dwellers in the clefts of the rocks, O occupiers of the mountain summit. Though you elevate your nest like the eagle, even from there I will bring you down,” declares the LORD.
17 ULB ਆਦੋਮ ਹੈਰਾਨੀ ਲਈ ਹੋਵੇਗਾ, ਹਰੇਕ ਜਿਹੜਾ ਉਹ ਦੇ ਅੱਗੋਂ ਦੀ ਲੰਘੇਗਾ ਉਹ ਹੈਰਾਨ ਹੋਵੇਗਾ ਅਤੇ ਉਸ ਦੀਆਂ ਬਵਾਂ ਦੇ ਕਾਰਨ ਸੁਸਕਾਰੇਗਾ BSB BSB: “Edom will become an object of horror. All who pass by will be appalled and will scoff at all her wounds.
18 ULB ਜਿਵੇਂ ਸਦੂਮ ਅਤੇ ਅਮੂਰਾਹ ਅਤੇ ਉਹਨਾਂ ਦੇ ਵਾਸ ਉੱਲਦੇ ਗਏ, ਯਹੋਵਾਹ ਆਖਦਾ ਹੈ, ਉੱਥੇ ਕੋਈ ਨਾ ਵੱਸੇਗਾ, ਨਾ ਆਦਮ ਵੰਸ ਉਹ ਦੇ ਵਿੱਚ ਟਿਕੇਗਾ BSB BSB: As Sodom and Gomorrah were overthrown along with their neighbors,” says the LORD, “no one will dwell there; no man will abide there.
19 ULB ਵੇਖ, ਉਹ ਬਬਰ ਸ਼ੇਰ ਵਾਂਗੂੰ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਆਵੇਗਾ ਕਿਉਂ ਜੋ ਮੈਂ ਅਚਾਣਕ ਉੱਥੋਂ ਉਹਨਾਂ ਨੂੰ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਮੁੱਕਰਰ ਕਰਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸੱਕੇਗਾ? BSB BSB: Behold, one will come up like a lion from the thickets of the Jordan to the watered pasture. For in an instant I will chase Edom from her land. Who is the chosen one I will appoint for this? For who is like Me, and who can challenge Me? What shepherd can stand against Me?”
20 ULB ਇਸ ਲਈ ਤੁਸੀਂ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸ ਨੇ ਆਦੋਮ ਦੇ ਬਾਰੇ ਸੋਚੀ ਹੋਈ ਹੈ ਅਤੇ ਉਹ ਦੀਆਂ ਵਿਚਾਰਾਂ ਨੂੰ ਜਿਹੜੀਆਂ ਉਸ ਨੇ ਤੇਮਾਨ ਦੇ ਵਾਸੀਆਂ ਦੇ ਬਾਰੇ ਕੀਤੀਆਂ ਹਨ। ਸੱਚ-ਮੁੱਚ ਉਹਨਾਂ ਦੇ ਇੱਜੜ ਦੇ ਨਿੱਕੇ ਨਿੱਕੇ ਵੀ ਧੂ ਕੇ ਲੈ ਜਾਏ ਜਾਣਗੇ, ਸੱਚ-ਮੁੱਚ ਉਹਨਾਂ ਦੀਆਂ ਚਰਾਂਦਾਂ ਵੀ ਉਹਨਾਂ ਲਈ ਵਿਰਾਨ ਹੋਣਗੀਆਂ BSB BSB: Therefore hear the plans that the LORD has drawn up against Edom and the strategies He has devised against the people of Teman: Surely the little ones of the flock will be dragged away; certainly their pasture will be made desolate because of them.
21 ULB ਉਹਨਾਂ ਦੇ ਡਿੱਗਣ ਦੀ ਅਵਾਜ਼ ਨਾਲ ਧਰਤੀ ਕੰਬੇਗੀ, ਉਹਨਾਂ ਦੀ ਦੁਹਾਈ ਦੀ ਅਵਾਜ਼ ਨਾਲ ਸਮੁੰਦਰ ਤੱਕ ਸੁਣਾਈ ਦੇਵੇਗੀ! BSB BSB: At the sound of their fall the earth will quake; their cry will resound to the Red Sea.
22 ULB ਵੇਖੋ, ਉਹ ਉਕਾਬ ਵਾਂਗੂੰ ਚੜ੍ਹੇਗਾ ਅਤੇ ਉੱਡੇਗਾ ਅਤੇ ਆਪਣੇ ਪਰਾਂ ਨੂੰ ਬਾਸਰਾਹ ਦੇ ਉੱਤੇ ਖਲਾਰੇਗਾ ਅਤੇ ਆਦੋਮ ਦੇ ਸੂਰਮਿਆਂ ਦਾ ਦਿਲ ਉਸ ਦਿਨ ਉਸ ਔਰਤ ਦੇ ਦਿਲ ਵਾਂਗੂੰ ਹੋਵੇਗਾ ਜਿਹ ਨੂੰ ਪੀੜਾਂ ਲੱਗੀਆਂ ਹਨ। BSB BSB: Look! An eagle will soar and swoop down, spreading its wings over Bozrah. In that day the hearts of Edom’s mighty men will be like the heart of a woman in labor.
23 ULB ਦੰਮਿਸਕ ਦੇ ਵਿਖੇ, ਹਮਾਥ ਅਤੇ ਅਰਪਾਦ ਘਾਬਰ ਗਏ, ਕਿਉਂ ਜੋ ਉਹਨਾਂ ਨੇ ਬੁਰੀਆਂ ਅਵਾਈਆਂ ਸੁਣੀਆਂ, ਉਹ ਪੰਘਰ ਗਏ, ਸਮੁੰਦਰ ਵਿੱਚ ਹਲਚਲ ਹੈ, ਉਹ ਅਰਮਾਨ ਨਹੀਂ ਕਰ ਸਕਦਾ। BSB BSB: Concerning Damascus: “Hamath and Arpad are put to shame, for they have heard a bad report; they are agitated like the sea; their anxiety cannot be calmed.
24 ULB ਦੰਮਿਸਕ ਨਿਰਬਲ ਹੋ ਗਿਆ, ਉਸ ਆਪਣਾ ਮੂੰਹ ਮੋੜ ਲਿਆ, ਕੰਬਣੀ ਨੇ ਉਹ ਨੂੰ ਆ ਫੜਿਆ, ਪੀੜ ਨੇ ਅਤੇ ਗ਼ਮ ਨੇ ਉਹ ਨੂੰ ਫੜ ਲਿਆ ਜਣਨ ਵਾਲੀ ਔਰਤ ਵਾਂਗੂੰ। BSB BSB: Damascus has become feeble; she has turned to flee. Panic has gripped her; anguish and pain have seized her like a woman in labor.
25 ULB ਉਸਤਤ ਜੋਗ ਮੇਰਾ ਸ਼ਹਿਰ, ਮੇਰਾ ਅਨੰਦ ਦਾ ਨਗਰ, ਕਿਵੇਂ ਤਿਆਗਿਆ ਹੋਇਆ ਹੈ! BSB BSB: How is the city of praise not forsaken, the town that brings Me joy?
26 ULB ਇਸ ਲਈ ਉਹ ਦੇ ਗਭਰੂ ਉਹ ਦੇ ਚੌਂਕਾਂ ਵਿੱਚ ਡਿੱਗ ਪੈਣਗੇ, ਅਤੇ ਸਾਰੇ ਜੋਧੇ ਉਸ ਦਿਨ ਮਿਟ ਜਾਣਗੇ, ਸੈਨਾ ਦੇ ਯਹੋਵਾਹ ਦਾ ਵਾਕ ਹੈ। BSB BSB: For her young men will fall in the streets, and all her warriors will be silenced in that day,” declares the LORD of Hosts.
27 ULB ਮੈਂ ਦੰਮਿਸਕ ਦੀ ਸਫੀਲ ਵਿੱਚ ਅੱਗ ਜਲਾਵਾਂਗਾ, ਉਹ ਬਨ-ਹਦਦ ਦੇ ਮਹਿਲਾਂ ਨੂੰ ਖਾ ਜਾਵੇਗੀ। BSB BSB: “I will set fire to the walls of Damascus; it will consume the fortresses of Ben-hadad.”
28 ULB ਕੇਦਾਰ ਦੇ ਬਾਰੇ ਅਤੇ ਹਾਸੋਰ ਦੇ ਰਾਜਿਆਂ ਦੇ ਬਾਰੇ ਜਿਹਨਾਂ ਨੂੰ ਬਾਬਲ ਦੇ ਰਾਜਾ ਨਬੂਕਦਰੱਸਰ ਨੇ ਮਾਰਿਆ,- ਯਹੋਵਾਹ ਇਸ ਤਰ੍ਹਾਂ ਆਖਦਾ ਹੈ,- ਤੁਸੀਂ ਉੱਠੋ ਅਤੇ ਕੇਦਾਰ ਨੂੰ ਚੜ੍ਹੋ ਚੜ੍ਹਦੇ ਪਾਸੇ ਦੇ ਲੋਕਾਂ ਨੂੰ ਬਰਬਾਦ ਕਰੋ! BSB BSB: Concerning Kedar and the kingdoms of Hazor, which Nebuchadnezzar king of Babylon defeated, this is what the LORD says: “Rise up, advance against Kedar, and destroy the people of the east!
29 ULB ਉਹਨਾਂ ਦੇ ਤੰਬੂ ਅਤੇ ਉਹਨਾਂ ਦੇ ਇਜੱੜ ਲਏ ਜਾਣਗੇ, ਉਹਨਾਂ ਦੇ ਪੜਦੇ, ਉਹਨਾਂ ਦੇ ਸਾਰੇ ਭਾਂਡੇ, ਉਹਨਾਂ ਦੇ ਊਠ ਉਹ ਆਪਣੇ ਲਈ ਲੈ ਜਾਣਗੇ, ਉਹ ਉਹਨਾਂ ਦੇ ਉੱਤੇ ਪੁਕਾਰਨਗੇ, ਭਈ ਆਲੇ-ਦੁਆਲੇ ਭੈ ਹੈ! BSB BSB: They will take their tents and flocks, their tent curtains and all their goods. They will take their camels for themselves. They will shout to them: ‘Terror is on every side!’
30 ULB ਤੁਸੀਂ ਨੱਠੋ, ਬਹੁਤ ਦੂਰ ਖਿਸਕ ਜਾਓ ਅਤੇ ਡੂੰਘਿਆਈ ਵਿੱਚ ਵੱਸੋ, ਹੇ ਹਾਸੋਰ ਦੇ ਵਾਸੀਓ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਬਾਬਲ ਦੇ ਰਾਜਾ ਨਬੂਕਦਰੱਸਰ ਨੇ ਤੁਹਾਡੇ ਵਿਰੁੱਧ ਸਲਾਹ ਕੀਤੀ ਹੈ, ਅਤੇ ਤੁਹਾਡੇ ਵਿਰੁੱਧ ਮਤਾ ਪਕਾਇਆ ਹੈ। BSB BSB: Run! Escape quickly! Lie low, O residents of Hazor,” declares the LORD, “for Nebuchadnezzar king of Babylon has drawn up a plan against you; he has devised a strategy against you.
31 ULB ਉੱਠੋ, ਇੱਕ ਨਿਚਿੰਤ ਕੌਮ ਉੱਤੇ ਚੜ੍ਹਾਈ ਕਰੋ, ਜਿਹੜੀ ਭਰੋਸੇ ਨਾਲ ਵੱਸਦੀ ਹੈ, ਯਹੋਵਾਹ ਦਾ ਵਾਕ ਹੈ, ਨਾ ਉਸ ਦੇ ਦਰ ਹਨ ਨਾ ਅਰਲ, ਉਹ ਇੱਕਲੀ ਵੱਸਦੀ ਹੈ। BSB BSB: Rise up, advance against a nation at ease, one that dwells securely,” declares the LORD. “They have no gates or bars; they live alone.
32 ULB ਉਹਨਾਂ ਦੇ ਊਠ ਲੁੱਟ ਦਾ ਮਾਲ ਹੋਣਗੇ, ਉਹਨਾਂ ਦੇ ਵੱਗਾਂ ਦੀ ਵਾਫਰੀ ਮਾਰ ਧਾੜ ਲਈ ਹੋਵੇਗੀ, ਮੈਂ ਉਹਨਾਂ ਨੂੰ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ, ਜਿਹੜੇ ਆਪਣੀਆ ਦਾੜ੍ਹੀਆਂ ਦੀਆਂ ਨੁੱਕਰਾਂ ਮੁਨਾਉਂਦੇ ਹਨ, ਮੈਂ ਉਹਨਾਂ ਦੇ ਹਰ ਪਾਸੇ ਤੋਂ ਬਿਪਤਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ। BSB BSB: Their camels will become plunder, and their large herds will be spoil. I will scatter to the wind in every direction those who shave their temples; I will bring calamity on them from all sides,” declares the LORD.
33 ULB ਹਾਸੋਰ ਗਿੱਦੜਾਂ ਦੀ ਖੋਹ ਹੋਵੇਗਾ, ਉਹ ਸਦਾ ਤੱਕ ਵਿਰਾਨ ਰਹੇਗਾ, ਉੱਥੇ ਕੋਈ ਮਨੁੱਖ ਨਾ ਵੱਸੇਗਾ, ਕੋਈ ਆਦਮ ਵੰਸ ਉਹ ਦੇ ਵਿੱਚ ਨਾ ਟਿਕੇਗਾ। BSB BSB: “Hazor will become a haunt for jackals, a desolation forever. No one will dwell there; no man will abide there.”
34 ULB ਯਹੋਵਾਹ ਦਾ ਬਚਨ ਜਿਹੜਾ ਯਹੂਦਾਹ ਦੇ ਰਾਜਾ ਸਿਦਕੀਯਾਹ ਦੀ ਪਾਤਸ਼ਾਹੀ ਦੇ ਆਰੰਭ ਵਿੱਚ ਏਲਾਮ ਦੇ ਬਾਰੇ ਯਿਰਮਿਯਾਹ ਨਬੀ ਕੋਲ ਆਇਆ ਕਿ BSB BSB: This is the word of the LORD that came to Jeremiah the prophet concerning Elam at the beginning of the reign of Zedekiah king of Judah.
35 ULB ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ,- ਵੇਖ ਮੈਂ ਏਲਾਮ ਦੇ ਧਣੁਖ ਨੂੰ ਤੋੜ ਸੁੱਟਾਂਗਾ ਜਿਹੜਾ ਉਹਨਾਂ ਦੀ ਸੂਰਮਗਤੀ ਦਾ ਮੁੱਢ ਹੈ BSB BSB: This is what the LORD of Hosts says: “Behold, I will shatter Elam’s bow, the mainstay of their might.
36 ULB ਮੈਂ ਏਲਾਮ ਉੱਤੇ ਚੌਂਹ ਹਵਾਵਾਂ ਨੂੰ ਅਕਾਸ਼ ਦੀਆਂ ਚੌਂਹ ਕੂਟਾਂ ਤੋਂ ਲਿਆਵਾਂਗਾ ਅਤੇ ਮੈਂ ਉਹਨਾਂ ਨੂੰ ਉਹਨਾਂ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ ਅਤੇ ਕੋਈ ਕੌਮ ਨਾ ਹੋਵੇਗੀ ਜਿੱਥੇ ਏਲਾਮ ਦੇ ਹੱਕੇ ਹੋਏ ਨਾ ਜਾਣ BSB BSB: I will bring the four winds against Elam from the four corners of the heavens, and I will scatter them to all these winds. There will not be a nation to which Elam’s exiles will not go.
37 ULB ਮੈਂ ਏਲਾਮ ਨੂੰ ਉਹਨਾਂ ਦੇ ਵੈਰੀਆਂ ਦੇ ਅੱਗੇ ਅਤੇ ਉਹਨਾਂ ਦੇ ਅੱਗੇ ਜਿਹੜੇ ਉਹਨਾਂ ਦੀਆਂ ਜਾਨਾਂ ਦੇ ਗਾਹਕ ਹਨ ਹੱਕਾ-ਬੱਕਾ ਕਰਾਂਗਾ, ਮੈਂ ਉਹਨਾਂ ਉੱਤੇ ਆਪਣੇ ਵੱਡੇ ਕ੍ਰੋਧ ਦੀ ਬੁਰਿਆਈ ਲਿਆਵਾਂਗਾ, ਯਹੋਵਾਹ ਦਾ ਵਾਕ ਹੈ। ਮੈਂ ਉਹਨਾਂ ਦੇ ਪਿੱਛੇ ਤਲਵਾਰ ਭੇਜਾਂਗਾ ਏੱਥੋਂ ਤੱਕ ਕਿ ਉਹਨਾਂ ਦਾ ਸੱਤਿਆਨਾਸ ਕਰ ਦਿੱਤਾ BSB BSB: So I will shatter Elam before their foes, before those who seek their lives. I will bring disaster upon them, even My fierce anger,” declares the LORD. “I will send out the sword after them until I finish them off.
38 ULB ਮੈਂ ਏਲਾਮ ਵਿੱਚ ਆਪਣਾ ਸਿੰਘਾਸਣ ਰੱਖਾਂਗਾ ਅਤੇ ਉੱਥੋਂ ਰਾਜਾ ਅਤੇ ਸਰਦਾਰਾਂ ਨੂੰ ਨਾਸ ਕਰਾਂਗਾ, ਯਹੋਵਾਹ ਦਾ ਵਾਕ ਹੈ BSB BSB: I will set My throne in Elam, and destroy its king and officials,” declares the LORD.
39 ULB ਪਰ ਅੰਤ ਦੇ ਦਿਨਾਂ ਵਿੱਚ ਇਸ ਤਰ੍ਹਾਂ ਹੋਵੇਗਾ ਕਿ ਮੈਂ ਏਲਾਮ ਨੂੰ ਅਸੀਰੀ ਤੋਂ ਮੋੜ ਲਿਆਵਾਂਗਾ, ਯਹੋਵਾਹ ਦਾ ਵਾਕ ਹੈ। BSB BSB: “Yet in the last days, I will restore Elam from captivity,” declares the LORD.
Select verses for actions: Enter goes to them and Escape comes back.