1 ULB ਊਜ਼ ਦੇ ਦੇਸ ਵਿੱਚ ਅੱਯੂਬ ਨਾਮ ਦਾ ਇੱਕ ਨਿਰਦੋਸ਼ ਤੇ ਖਰਾ ਮਨੁੱਖ ਸੀ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬਦੀ ਤੋਂ ਦੂਰ ਰਹਿੰਦਾ ਸੀ। BSB BSB: There was a man in the land of Uz whose name was Job. And this man was blameless and upright, fearing God and shunning evil.
2 ULB ਉਹ ਦੇ ਸੱਤ ਪੁੱਤਰ ਅਤੇ ਤਿੰਨ ਧੀਆਂ ਸਨ। BSB BSB: He had seven sons and three daughters,
3 ULB ਉਹ ਦੇ ਕੋਲ ਸੱਤ ਹਜ਼ਾਰ ਭੇਡਾਂ, ਤਿੰਨ ਹਜ਼ਾਰ ਊਠ, ਪੰਜ ਸੌ ਜੋੜੀ ਬਲ਼ਦ ਅਤੇ ਪੰਜ ਸੌ ਗਧੀਆਂ ਅਤੇ ਬਹੁਤ ਸਾਰੇ ਨੌਕਰ-ਚਾਕਰ ਸਨ ਅਤੇ ਉਹ ਪੂਰਬ ਦੇ ਲੋਕਾਂ ਵਿੱਚ ਸਭ ਤੋਂ ਜ਼ਿਆਦਾ ਧਨਵਾਨ ਮਨੁੱਖ ਸੀ। BSB BSB: and he owned 7,000 sheep, 3,000 camels, 500 yoke of oxen, 500 female donkeys, and a very large number of servants. Job was the greatest man of all the people of the East.
4 ULB ਉਹ ਦੇ ਪੁੱਤਰ ਵਾਰੋ-ਵਾਰੀ ਆਪਣੇ-ਆਪਣੇ ਘਰਾਂ ਵਿੱਚ ਦਾਵਤ ਕਰਦੇ ਹੁੰਦੇ ਸਨ, ਅਤੇ ਉਹ ਆਪਣੀਆਂ ਤਿੰਨਾਂ ਭੈਣਾਂ ਨੂੰ ਖਾਣ-ਪੀਣ ਲਈ ਆਪਣੇ ਕੋਲ ਸੱਦਾ ਭੇਜਦੇ ਸਨ। BSB BSB: Job’s sons would take turns holding feasts in their homes, and they would invite their three sisters to eat and drink with them.
5 ULB ਜਦ ਉਨ੍ਹਾਂ ਦੀ ਦਾਵਤ ਦੇ ਦਿਨ ਬੀਤ ਜਾਂਦੇ ਤਦ ਅੱਯੂਬ ਉਨ੍ਹਾਂ ਨੂੰ ਸੱਦ ਲੈਂਦਾ ਅਤੇ ਉਨ੍ਹਾਂ ਨੂੰ ਪਵਿੱਤਰ ਕਰਦਾ ਹੁੰਦਾ ਸੀ ਅਤੇ ਸਵੇਰੇ ਹੀ ਉੱਠ ਕੇ ਉਨ੍ਹਾਂ ਸਾਰਿਆਂ ਦੀ ਗਿਣਤੀ ਅਨੁਸਾਰ ਹੋਮ ਦੀਆਂ ਬਲੀਆਂ ਚੜ੍ਹਾਉਂਦਾ ਸੀ, ਕਿਉਂ ਜੋ ਅੱਯੂਬ ਆਖਦਾ ਸੀ ਕਿਤੇ ਅਜਿਹਾ ਨਾ ਹੋਵੇ ਮੇਰੇ ਪੁੱਤਰਾਂ ਨੇ ਪਾਪ ਕੀਤਾ ਹੋਵੇ ਅਤੇ ਆਪਣੇ ਮਨ ਵਿੱਚ ਪਰਮੇਸ਼ੁਰ ਨੂੰ ਫਿਟਕਾਰਿਆ ਹੋਵੇ। ਅੱਯੂਬ ਹਮੇਸ਼ਾ ਇਸੇ ਤਰ੍ਹਾਂ ਕਰਦਾ ਹੁੰਦਾ ਸੀ। BSB BSB: And when the days of feasting were over, Job would send for his children to purify them, rising early in the morning to offer burnt offerings for all of them. For Job thought, “Perhaps my children have sinned and cursed God in their hearts.” This was Job’s regular practice.
6 ULB ਇੱਕ ਦਿਨ ਅਜਿਹਾ ਹੋਇਆ ਕਿ ਪਰਮੇਸ਼ੁਰ ਦੇ ਪੁੱਤਰ ਆਏ ਤਾਂ ਜੋ ਯਹੋਵਾਹ ਦੇ ਸਨਮੁਖ ਆਪਣੇ ਆਪ ਨੂੰ ਹਾਜ਼ਰ ਕਰਨ, ਤਦ ਸ਼ੈਤਾਨ ਵੀ ਉਨ੍ਹਾਂ ਦੇ ਵਿੱਚ ਆਇਆ। BSB BSB: One day the sons of God came to present themselves before the LORD, and Satan also came with them.
7 ULB ਤਦ ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, "ਤੂੰ ਕਿੱਥੋਂ ਆਇਆ ਹੈਂ?" ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, "ਧਰਤੀ ਵਿੱਚ ਘੁੰਮ ਫਿਰ ਕੇ ਅਤੇ ਉਸ ਵਿੱਚ ਇੱਧਰ-ਉੱਧਰ ਫਿਰਦਾ ਆਇਆ ਹਾਂ।" BSB BSB: “Where have you come from?” said the LORD to Satan. “From roaming through the earth,” he replied, “and walking back and forth in it.”
8 ULB ਤਦ ਯਹੋਵਾਹ ਨੇ ਸ਼ੈਤਾਨ ਨੂੰ ਆਖਿਆ, "ਕੀ ਤੂੰ ਮੇਰੇ ਦਾਸ ਅੱਯੂਬ ਬਾਰੇ ਆਪਣੇ ਮਨ ਵਿੱਚ ਵਿਚਾਰ ਕੀਤਾ ਹੈ, ਕਿਉਂਕਿ ਸਾਰੀ ਧਰਤੀ ਵਿੱਚ ਉਹ ਦੇ ਵਰਗਾ ਕੋਈ ਨਹੀਂ? ਉਹ ਖਰਾ ਅਤੇ ਨੇਕ ਮਨੁੱਖ ਹੈ ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬੁਰਿਆਈ ਤੋਂ ਦੂਰ ਰਹਿੰਦਾ ਹੈ।" BSB BSB: Then the LORD said to Satan, “Have you considered My servant Job? For there is no one on earth like him, a man who is blameless and upright, who fears God and shuns evil.”
9 ULB ਤਦ ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, "ਕੀ ਅੱਯੂਬ ਪਰਮੇਸ਼ੁਰ ਤੋਂ ਬਿਨ੍ਹਾਂ ਕਿਸੇ ਲਾਭ ਦੇ ਡਰਦਾ ਹੈ। BSB BSB: Satan answered the LORD, “Does Job fear God for nothing?
10 ULB ਕੀ ਤੂੰ ਉਸ ਦੇ ਅਤੇ ਉਸ ਦੇ ਘਰ ਦੇ ਅਤੇ ਜੋ ਕੁਝ ਉਸ ਦੇ ਕੋਲ ਹੈ ਉਸ ਦੇ ਦੁਆਲੇ ਵਾੜ ਨਹੀਂ ਲਗਾਈ? ਤੂੰ ਉਸ ਦੇ ਹੱਥ ਦੇ ਕੰਮ ਵਿੱਚ ਬਰਕਤ ਦਿੱਤੀ ਹੈ ਸੋ ਉਸ ਦੀ ਧਨ-ਸੰਪਤੀ ਸਾਰੇ ਦੇਸ ਵਿੱਚ ਵੱਧ ਗਈ ਹੈ। BSB BSB: Have You not placed a hedge on every side around him and his household and all that he owns? You have blessed the work of his hands, and his possessions have increased in the land.
11 ULB ਜ਼ਰਾ ਤੂੰ ਆਪਣਾ ਹੱਥ ਤਾਂ ਵਧਾ ਅਤੇ ਜੋ ਕੁਝ ਉਸ ਦਾ ਹੈ ਉਸ ਨੂੰ ਛੂਹ, ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ।" BSB BSB: But stretch out Your hand and strike all that he has, and he will surely curse You to Your face.”
12 ULB ਤਦ ਯਹੋਵਾਹ ਨੇ ਸ਼ੈਤਾਨ ਨੂੰ ਆਖਿਆ, "ਵੇਖ, ਉਸ ਦਾ ਸਭ ਕੁਝ ਤੇਰੇ ਹੱਥ ਵਿੱਚ ਹੈ। ਸਿਰਫ਼ ਉਸ ਨੂੰ ਹੱਥ ਨਾ ਲਾਵੀਂ।" ਤਦ ਸ਼ੈਤਾਨ ਯਹੋਵਾਹ ਦੇ ਹਜ਼ੂਰੋਂ ਚਲਿਆ ਗਿਆ। BSB BSB: “Very well,” said the LORD to Satan. “Everything he has is in your hands, but you must not lay a hand on the man himself.” Then Satan went out from the presence of the LORD.
13 ULB ਫਿਰ ਅਜਿਹਾ ਹੋਇਆ ਕਿ ਇੱਕ ਦਿਨ ਉਸ ਦੇ ਪੁੱਤਰ ਅਤੇ ਧੀਆਂ ਆਪਣੇ ਵੱਡੇ ਭਰਾ ਦੇ ਘਰ ਖਾਂਦੇ ਅਤੇ ਮੈਅ ਪੀਂਦੇ ਸਨ। BSB BSB: One day, while Job’s sons and daughters were eating and drinking wine in their oldest brother’s house,
14 ULB ਤਦ ਇੱਕ ਦੂਤ ਅੱਯੂਬ ਕੋਲ ਆਇਆ ਅਤੇ ਆਖਿਆ, "ਬਲ਼ਦ ਹਲੀਂ ਜੁੜੇ ਹੋਏ ਸਨ ਅਤੇ ਗਧੀਆਂ ਉਨ੍ਹਾਂ ਕੋਲ ਚਰ ਰਹੀਆਂ ਸਨ। BSB BSB: a messenger came and reported to Job: “While the oxen were plowing and the donkeys were grazing nearby,
15 ULB ਸ਼ਭਾ ਨਗਰ ਦੇ ਲੋਕਾਂ ਨੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਨੂੰ ਖੋਹ ਕੇ ਲੈ ਗਏ ਅਤੇ ਜੁਆਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਦਿੱਤਾ! ਮੈਂ ਹੀ ਇਕੱਲਾ ਬਚ ਕੇ ਨਿਕਲਿਆ ਹਾਂ, ਜੋ ਤੈਨੂੰ ਦੱਸਾਂ।" BSB BSB: the Sabeans swooped down and took them away. They put the servants to the sword, and I alone have escaped to tell you!”
16 ULB ਉਹ ਅਜੇ ਇਹ ਗੱਲਾਂ ਕਰਦਾ ਹੀ ਸੀ ਕਿ ਇੱਕ ਹੋਰ ਆਇਆ ਅਤੇ ਆਖਿਆ, "ਪਰਮੇਸ਼ੁਰ ਦੀ ਅੱਗ ਅਕਾਸ਼ ਤੋਂ ਉਤਰੀ। ਉਸ ਨਾਲ ਭੇਡਾਂ ਅਤੇ ਜੁਆਨ ਭਸਮ ਹੋ ਗਏ! ਮੈਂ ਹੀ ਇਕੱਲਾ ਬਚ ਨਿਕਲਿਆ ਹਾਂ ਕਿ ਤੈਨੂੰ ਦੱਸਾਂ।" BSB BSB: While he was still speaking, another messenger came and reported: “The fire of God fell from heaven. It burned and consumed the sheep and the servants, and I alone have escaped to tell you!”
17 ULB ਉਹ ਅਜੇ ਇਹ ਗੱਲਾਂ ਕਰਦਾ ਹੀ ਸੀ ਕਿ ਇੱਕ ਹੋਰ ਆ ਗਿਆ ਅਤੇ ਆਖਿਆ, "ਕਸਦੀ ਤਿੰਨ ਟੋਲੀਆਂ ਬਣਾ ਕੇ ਊਠਾਂ ਉੱਤੇ ਆ ਪਏ ਅਤੇ ਉਹ ਉਨ੍ਹਾਂ ਨੂੰ ਖੋਹ ਕੇ ਲੈ ਗਏ ਹਨ, ਅਤੇ ਜੁਆਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਦਿੱਤਾ! ਮੈਂ ਹੀ ਇਕੱਲਾ ਬਚ ਗਿਆ ਕਿ ਤੈਨੂੰ ਦੱਸਾਂ।" BSB BSB: While he was still speaking, another messenger came and reported: “The Chaldeans formed three bands, raided the camels, and took them away. They put the servants to the sword, and I alone have escaped to tell you!”
18 ULB ਉਹ ਵੀ ਅਜੇ ਇਹ ਗੱਲਾਂ ਕਰ ਹੀ ਰਿਹਾ ਸੀ ਕਿ ਇੱਕ ਹੋਰ ਆ ਗਿਆ ਅਤੇ ਆਖਣ ਲੱਗਾ, "ਤੇਰੇ ਪੁੱਤਰ ਅਤੇ ਧੀਆਂ ਆਪਣੇ ਵੱਡੇ ਭਰਾ ਦੇ ਘਰ ਖਾਂਦੇ ਅਤੇ ਮੈਅ ਪੀਂਦੇ ਸਨ, BSB BSB: While he was still speaking, another messenger came and reported: “Your sons and daughters were eating and drinking wine in their oldest brother’s house,
19 ULB ਤਦ ਵੇਖੋ, ਇੱਕ ਵੱਡੀ ਹਵਾ ਜੰਗਲ ਵੱਲੋਂ ਆਈ ਅਤੇ ਘਰ ਦੇ ਚੌਂਹਾਂ ਪਾਸਿਆਂ ਉੱਤੇ ਟੱਕਰ ਮਾਰੀ ਕਿ ਉਹ ਘਰ ਉਨ੍ਹਾਂ ਜੁਆਨਾਂ ਉੱਤੇ ਡਿੱਗ ਪਿਆ ਅਤੇ ਉਹ ਮਰ ਗਏ! ਮੈਂ ਹੀ ਇਕੱਲਾ ਬਚ ਨਿਕਲਿਆ ਹਾਂ ਕਿ ਤੈਨੂੰ ਦੱਸਾਂ।" BSB BSB: when suddenly a mighty wind swept in from the desert and struck the four corners of the house. It collapsed on the young people and they are dead, and I alone have escaped to tell you!”
20 ULB ਤਦ ਅੱਯੂਬ ਉੱਠਿਆ, ਉਸ ਨੇ ਆਪਣੇ ਕੱਪੜੇ ਪਾੜੇ, ਆਪਣਾ ਸਿਰ ਮੁਨਾ ਲਿਆ ਅਤੇ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ। BSB BSB: Then Job stood up, tore his robe, and shaved his head. He fell to the ground and worshiped,
21 ULB ਅਤੇ ਆਖਿਆ, "ਮੈਂ ਆਪਣੀ ਮਾਂ ਦੇ ਪੇਟ ਤੋਂ ਨੰਗਾ ਆਇਆ ਅਤੇ ਨੰਗਾ ਹੀ ਓਧਰ ਨੂੰ ਮੁੜ ਜਾਂਵਾਂਗਾ, ਯਹੋਵਾਹ ਨੇ ਦਿੱਤਾ ਯਹੋਵਾਹ ਨੇ ਹੀ ਲੈ ਲਿਆ, ਯਹੋਵਾਹ ਦਾ ਨਾਮ ਮੁਬਾਰਕ ਹੋਵੇ।" BSB BSB: saying: “Naked I came from my mother’s womb, and naked I will return. The LORD gave, and the LORD has taken away. Blessed be the name of the LORD.”
22 ULB ਇਹਨਾਂ ਸਾਰੀਆਂ ਗੱਲਾਂ ਵਿੱਚ ਨਾ ਤਾਂ ਅੱਯੂਬ ਨੇ ਪਾਪ ਕੀਤਾ ਅਤੇ ਨਾ ਪਰਮੇਸ਼ੁਰ ਉੱਤੇ ਮੂਰਖਤਾ ਨਾਲ ਦੋਸ਼ ਲਾਇਆ। BSB BSB: In all this, Job did not sin or charge God with wrongdoing.
Select verses for actions: Enter goes to them and Escape comes back.