1 ULB ਮੇਰੀ ਜਾਨ ਜੀਉਣ ਤੋਂ ਥੱਕੀ ਹੋਈ ਹੈ, ਮੈਂ ਆਪਣੀ ਸ਼ਿਕਾਇਤ ਨੂੰ ਖੋਲ੍ਹ ਕੇ ਦੱਸਾਂਗਾ, ਮੈਂ ਆਪਣੀ ਜਾਨ ਦੀ ਕੁੜੱਤਣ ਦੇ ਕਾਰਨ ਬੋਲਾਂਗਾ! BSB BSB: “I loathe my own life; I will express my complaint and speak in the bitterness of my soul.
2 ULB ਮੈਂ ਪਰਮੇਸ਼ੁਰ ਨੂੰ ਆਖਾਂਗਾ, ਮੈਨੂੰ ਦੋਸ਼ੀ ਨਾ ਠਹਿਰਾ! ਤੂੰ ਮੈਨੂੰ ਦਸ ਕਿ ਤੂੰ ਕਿਉਂ ਮੇਰੇ ਨਾਲ ਮੁਕੱਦਮਾ ਲੜਦਾ ਹੈਂ? BSB BSB: I will say to God: Do not condemn me! Let me know why You prosecute me.
3 ULB ਕੀ ਤੈਨੂੰ ਇਹ ਚੰਗਾ ਲਗਦਾ ਹੈ ਕਿ ਤੂੰ ਧੱਕੇਸ਼ਾਹੀ ਕਰੇਂ ਅਤੇ ਆਪਣੇ ਹੱਥਾਂ ਦੇ ਕੰਮ ਨੂੰ ਤੁੱਛ ਜਾਣੇ, ਜਦ ਕਿ ਤੂੰ ਦੁਸ਼ਟਾਂ ਦੀ ਸਲਾਹ ਉੱਤੇ ਹੱਸਦਾ ਹੈਂ? BSB BSB: Does it please You to oppress me, to reject the work of Your hands and favor the schemes of the wicked?
4 ULB ਭਲਾ, ਤੇਰੀਆਂ ਅੱਖਾਂ ਦੇਹ ਧਾਰੀਆਂ ਵਰਗੀਆਂ ਹਨ, ਕੀ ਤੂੰ ਉਸ ਤਰ੍ਹਾਂ ਵੇਖਦਾ ਹੈ ਜਿਵੇਂ ਮਨੁੱਖ ਵੇਖਦਾ ਹੈ? BSB BSB: Do You have eyes of flesh? Do You see as man sees?
5 ULB ਕੀ ਤੇਰੇ ਦਿਨ ਮਨੁੱਖਾਂ ਦੇ ਦਿਨਾਂ ਵਰਗੇ ਜਾਂ ਤੇਰੇ ਸਾਲ ਬਲਵੰਤ ਪੁਰਖ ਦੇ ਸਮੇਂ ਵਰਗੇ ਹਨ, BSB BSB: Are Your days like those of a mortal, or Your years like those of a man,
6 ULB ਕਿ ਤੂੰ ਮੇਰੀ ਬਦੀ ਨੂੰ ਭਾਲਦਾ ਹੈਂ ਅਤੇ ਮੇਰੇ ਪਾਪ ਦੀ ਪੜਤਾਲ ਕਰਦਾ ਹੈਂ? BSB BSB: that You should seek my iniquity and search out my sin—
7 ULB ਭਾਵੇਂ ਤੂੰ ਜਾਣਦਾ ਹੈ ਕਿ ਮੈਂ ਦੋਸ਼ੀ ਨਹੀਂ, ਅਤੇ ਤੇਰੇ ਹੱਥਾਂ ਤੋਂ ਮੈਨੂੰ ਕੋਈ ਛੁਡਾਉਣ ਵਾਲਾ ਨਹੀਂ। BSB BSB: though You know that I am not guilty, and there is no deliverance from Your hand?
8 ULB ਤੇਰੇ ਹੱਥਾਂ ਨੇ ਮੈਨੂੰ ਸਿਰਜਿਆ ਅਤੇ ਬਣਾਇਆ ਹੈ, ਕੀ ਹੁਣ ਤੂੰ ਹੀ ਚਾਰੇ ਪਾਸਿਆਂ ਤੋਂ ਮੈਨੂੰ ਨਾਸ ਕਰੇਂਗਾ! BSB BSB: Your hands shaped me and altogether formed me. Would You now turn and destroy me?
9 ULB ਯਾਦ ਕਰ ਕਿ ਤੂੰ ਮੈਨੂੰ ਗੁੰਨ੍ਹੀ ਹੋਈ ਮਿੱਟੀ ਵਾਂਗੂੰ ਬਣਾਇਆ, ਕੀ ਹੁਣ ਤੂੰ ਮੈਨੂੰ ਫੇਰ ਮਿੱਟੀ ਵਿੱਚ ਮੋੜ ਦੇਵੇਂਗਾ? BSB BSB: Please remember that You molded me like clay. Would You now return me to dust?
10 ULB ਕੀ ਤੂੰ ਮੈਨੂੰ ਦੁੱਧ ਵਾਂਗੂੰ ਨਹੀਂ ਡੋਲ੍ਹਿਆ ਅਤੇ ਦਹੀਂ ਵਾਂਗੂੰ ਨਹੀਂ ਜਮਾਇਆ? BSB BSB: Did You not pour me out like milk, and curdle me like cheese?
11 ULB ਤੂੰ ਖਲ ਅਤੇ ਮਾਸ ਮੇਰੇ ਉੱਤੇ ਚੜ੍ਹਾਇਆ ਅਤੇ ਹੱਡੀਆਂ ਤੇ ਨੱਸਾਂ ਨਾਲ ਮੈਨੂੰ ਜੋੜਿਆ। BSB BSB: You clothed me with skin and flesh, and knit me together with bones and sinews.
12 ULB ਤੂੰ ਮੈਨੂੰ ਜੀਵਨ ਬਖ਼ਸ਼ਿਆ ਅਤੇ ਮੇਰੇ ਉੱਤੇ ਦਯਾ ਕੀਤੀ, ਅਤੇ ਤੇਰੀ ਨਿਗਾਹਬਾਨੀ ਵਿੱਚ ਮੇਰੇ ਆਤਮਾ ਦੀ ਪਾਲਣਾ ਹੋਈ। BSB BSB: You have granted me life and loving devotion, and Your care has preserved my spirit.
13 ULB ਤੂੰ ਇਸ ਨੂੰ ਆਪਣੇ ਦਿਲ ਵਿੱਚ ਲੁਕਾ ਕੇ ਰੱਖਿਆ, ਪਰ ਮੈਂ ਜਾਣ ਗਿਆ ਕਿ ਤੂੰ ਅਜਿਹਾ ਹੀ ਕਰਨਾ ਠਾਣਿਆ ਸੀ। BSB BSB: Yet You concealed these things in Your heart, and I know that this was in Your mind:
14 ULB ਜੇ ਮੈਂ ਪਾਪ ਕਰਾਂ ਤਾਂ ਤੂੰ ਮੇਰਾ ਲੇਖਾ ਲਵੇਂਗਾ, ਅਤੇ ਤੂੰ ਮੇਰੀ ਬਦੀ ਤੋਂ ਮੈਨੂੰ ਬਰੀ ਨਾ ਕਰੇਂਗਾ। BSB BSB: If I sinned, You would take note, and would not acquit me of my iniquity.
15 ULB ਜੇ ਮੈਂ ਦੋਸ਼ੀ ਹੋਵਾਂ, ਤਾਂ ਮੇਰੇ ਉੱਤੇ ਹਾਇ! ਅਤੇ ਜੇਕਰ ਮੈਂ ਧਰਮੀ ਹੋਵਾਂ ਤਾਂ ਵੀ ਆਪਣਾ ਸਿਰ ਨਾ ਚੁੱਕ ਸਕਾਂਗਾ, ਕਿਉਂ ਜੋ ਮੈਂ ਅਪਮਾਨ ਤੋਂ ਭਰਿਆ ਹੋਇਆ ਹਾਂ ਅਤੇ ਆਪਣੇ ਦੁੱਖ ਵਿੱਚ ਡੁੱਬਿਆ ਹੋਇਆ ਹਾਂ। BSB BSB: If I am guilty, woe to me! And even if I am righteous, I cannot lift my head. I am full of shame and aware of my affliction.
16 ULB ਜੇਕਰ ਮੈਂ ਆਪਣਾ ਸਿਰ ਚੁੱਕਾਂ ਵੀ, ਤਾਂ ਤੂੰ ਸ਼ੇਰ ਵਾਂਗੂੰ ਮੇਰਾ ਸ਼ਿਕਾਰ ਕਰਦਾ ਹੈਂ ਅਤੇ ਮੇਰੇ ਵਿਰੁੱਧ ਆਪਣੀ ਅਦਭੁਤ ਸਮਰੱਥਾ ਪਰਗਟ ਕਰਦਾ ਹੈਂ! BSB BSB: Should I hold my head high, You would hunt me like a lion, and again display Your power against me.
17 ULB ਤੂੰ ਆਪਣੇ ਨਵੇਂ-ਨਵੇਂ ਗਵਾਹ ਮੇਰੇ ਵਿਰੁੱਧ ਲਿਆਉਂਦਾ ਹੈਂ, ਅਤੇ ਆਪਣਾ ਕਹਿਰ ਮੇਰੇ ਉੱਤੇ ਵਧਾਉਂਦਾ ਹੈਂ, ਅਤੇ ਸੈਨਾਂ ਦੇ ਉੱਤੇ ਸੈਨਾਂ ਮੇਰੇ ਵਿਰੁੱਧ ਚੜ੍ਹਾਈ ਕਰਦੀਆਂ ਹਨ! BSB BSB: You produce new witnesses against me and multiply Your anger toward me. Hardships assault me in wave after wave.
18 ULB ਤੂੰ ਮੈਨੂੰ ਕੁੱਖ ਤੋਂ ਬਾਹਰ ਕਿਉਂ ਲਿਆਂਦਾ? ਮੈਂ ਉੱਥੇ ਹੀ ਪ੍ਰਾਣ ਛੱਡ ਦਿੰਦਾ ਅਤੇ ਕੋਈ ਅੱਖ ਮੈਨੂੰ ਨਾ ਵੇਖਦੀ। BSB BSB: Why then did You bring me from the womb? Oh, that I had died, and no eye had seen me!
19 ULB ਮੈਂ ਅਜਿਹਾ ਹੁੰਦਾ ਜਿਵੇਂ ਮੈਂ ਹੋਇਆ ਹੀ ਨਹੀਂ, ਮੈਂ ਪੇਟ ਤੋਂ ਹੀ ਕਬਰ ਨੂੰ ਲੈ ਜਾਇਆ ਜਾਂਦਾ! BSB BSB: If only I had never come to be, but had been carried from the womb to the grave.
20 ULB ਕੀ ਮੇਰੇ ਦਿਨ ਥੋੜ੍ਹੇ ਬਾਕੀ ਨਹੀਂ? ਹੁਣ ਤਾਂ ਮੇਰੇ ਕੋਲੋਂ ਮੁੜ ਜਾ ਅਤੇ ਮੈਨੂੰ ਛੱਡ ਦੇ ਤਾਂ ਜੋ ਮੈਂ ਥੋੜ੍ਹੀ ਜਿਹੀ ਸ਼ਾਂਤੀ ਪਾਵਾਂ, BSB BSB: Are my days not few? Withdraw from me, that I may have a little comfort,
21 ULB ਇਸ ਤੋਂ ਪਹਿਲਾਂ ਕਿ ਮੈਂ ਉੱਥੇ ਜਾਂਵਾਂ ਜਿੱਥੋਂ ਫੇਰ ਨਾ ਮੁੜਾਂਗਾ, ਅਰਥਾਤ ਹਨੇਰੇ ਅਤੇ ਮੌਤ ਦੇ ਸਾਯੇ ਦੇ ਦੇਸ ਨੂੰ, BSB BSB: before I go—never to return—to a land of darkness and gloom,
22 ULB ਉਸ ਦੇਸ ਨੂੰ ਜਿੱਥੇ ਅੱਧੀ ਰਾਤ ਜਿਹਾ ਹਨੇਰਾ ਹੈ, ਜਿਥੇ ਮੌਤ ਦਾ ਸਾਯਾ ਹੈ ਅਤੇ ਕੋਈ ਤਰਤੀਬ ਨਹੀਂ, ਅਤੇ ਜਿੱਥੇ ਰੋਸ਼ਨੀ ਵੀ ਅੱਧੀ ਰਾਤ ਦੇ ਹਨੇਰੇ ਵਾਂਗੂੰ ਹੈ!" BSB BSB: to a land of utter darkness, of deep shadow and disorder, where even the light is like darkness.”
Select verses for actions: Enter goes to them and Escape comes back.