1 ULB ਤਦ ਅਲੀਫ਼ਜ਼ ਤੇਮਾਨੀ ਨੇ ਉੱਤਰ ਦੇ ਕੇ ਆਖਿਆ, BSB BSB: Then Eliphaz the Temanite replied:
2 ULB "ਭਲਾ, ਬੁੱਧੀਮਾਨ ਹਵਾਈ ਗਿਆਨ ਵਿੱਚ ਉੱਤਰ ਦੇਵੇ, ਅਤੇ ਆਪਣਾ ਪੇਟ ਪੂਰਬ ਦੀ ਹਵਾ ਨਾਲ ਭਰੇ? BSB BSB: “Does a wise man answer with empty counsel or fill his belly with the hot east wind?
3 ULB ਕੀ ਉਹ ਵਿਅਰਥ ਗੱਲਾਂ ਨਾਲ ਬਹਿਸ ਕਰੇ, ਜਾਂ ਅਵਿਰਥਾ ਬੋਲੇ? BSB BSB: Should he argue with useless words or speeches that serve no purpose?
4 ULB ਪਰ ਤੂੰ ਪਰਮੇਸ਼ੁਰ ਦਾ ਭੈ ਮੰਨਣਾ ਛੱਡ ਦਿੰਦਾ ਹੈ, ਅਤੇ ਪਰਮੇਸ਼ੁਰ ਦੇ ਹਜ਼ੂਰੋਂ ਧਿਆਨ ਹਟਾ ਲੈਂਦਾ ਹੈਂ। BSB BSB: But you even undermine the fear of God and hinder meditation before Him.
5 ULB ਤੇਰਾ ਮੂੰਹ ਤੇਰੀ ਬਦੀ ਨੂੰ ਪ੍ਰਗਟ ਕਰਦਾ ਹੈ, ਅਤੇ ਤੂੰ ਛਲੀਆਂ ਦੀ ਜ਼ਬਾਨ ਬੋਲਦਾ ਹੈਂ। BSB BSB: For your iniquity instructs your mouth, and you choose the language of the crafty.
6 ULB ਤੇਰਾ ਹੀ ਮੂੰਹ ਤੈਨੂੰ ਦੋਸ਼ੀ ਠਹਿਰਾਉਂਦਾ ਹੈ, ਨਾ ਕਿ ਮੈਂ, ਅਤੇ ਤੇਰੇ ਬੁੱਲ੍ਹ ਤੇਰੇ ਵਿਰੁੱਧ ਗਵਾਹੀ ਦਿੰਦੇ ਹਨ। BSB BSB: Your own mouth, not mine, condemns you; your own lips testify against you.
7 ULB ਕੀ ਪਹਿਲਾ ਮਨੁੱਖ ਤੂੰ ਹੀ ਜੰਮਿਆ ਹੈਂ ਜਾਂ ਪਹਾੜਾਂ ਤੋਂ ਪਹਿਲਾਂ ਤੂੰ ਪੈਦਾ ਹੋਇਆ? BSB BSB: Were you the first man ever born? Were you brought forth before the hills?
8 ULB ਕੀ ਤੂੰ ਪਰਮੇਸ਼ੁਰ ਦੀ ਗੁਪਤ ਯੋਜਨਾ ਨੂੰ ਸੁਣਦਾ ਹੈਂ, ਜਾਂ ਬੁੱਧ ਦਾ ਠੇਕਾ ਤੂੰ ਹੀ ਲੈ ਰੱਖਿਆ ਹੈ? BSB BSB: Do you listen in on the council of God or limit wisdom to yourself?
9 ULB ਤੂੰ ਅਜਿਹਾ ਕੀ ਜਾਣਦਾ ਹੈ ਜੋ ਅਸੀਂ ਨਹੀਂ ਜਾਣਦੇ? ਤੇਰੇ ਕੋਲ ਅਜਿਹੀ ਕਿਹੜੀ ਸਮਝ ਹੈ ਜੋ ਸਾਡੇ ਕੋਲ ਨਹੀਂ ਹੈ? BSB BSB: What do you know that we do not? What do you understand that is not clear to us?
10 ULB ਸਾਡੇ ਵਿੱਚ ਧੌਲਿਆਂ ਵਾਲੇ ਸਗੋਂ ਬਜ਼ੁਰਗ ਵੀ ਹਨ, ਜਿਹੜੇ ਤੇਰੇ ਪਿਤਾ ਨਾਲੋਂ ਵੀ ਵੱਡੀ ਉਮਰ ਦੇ ਹਨ। BSB BSB: Both the gray-haired and the aged are on our side—men much older than your father.
11 ULB ਕੀ ਪਰਮੇਸ਼ੁਰ ਦੀਆਂ ਤਸੱਲੀਆਂ, ਅਤੇ ਤੇਰੇ ਨਾਲ ਕੀਤੇ ਨਰਮੀ ਦੇ ਬਚਨ ਤੇਰੇ ਲਈ ਹਲਕੇ ਹਨ? BSB BSB: Are the consolations of God not enough for you, even words spoken gently to you?
12 ULB ਤੇਰਾ ਮਨ ਤੈਨੂੰ ਕਿਉਂ ਖਿੱਚੀ ਜਾਂਦਾ ਹੈ। ਤੂੰ ਅੱਖਾਂ ਨਾਲ ਇਸ਼ਾਰੇ ਕਿਉਂ ਕਰਦਾ ਹੈਂ? BSB BSB: Why has your heart carried you away, and why do your eyes flash,
13 ULB ਕੀ ਤੂੰ ਆਪਣਾ ਆਤਮਾ ਪਰਮੇਸ਼ੁਰ ਦੇ ਵਿਰੁੱਧ ਕਰਦਾ ਹੈਂ, ਅਤੇ ਆਪਣੇ ਮੂੰਹ ਤੋਂ ਵਿਅਰਥ ਗੱਲਾਂ ਬਕਦਾ ਹੈਂ? BSB BSB: so that you turn your spirit against God and pour such words from your mouth?
14 ULB ਮਨੁੱਖ ਕੀ ਹੈ ਜੋ ਉਹ ਨਿਰਦੋਸ਼ ਠਹਿਰੇ, ਅਤੇ ਇਸਤਰੀ ਤੋਂ ਜੰਮਿਆ ਹੋਇਆ ਕੀ ਹੈ ਜੋ ਉਹ ਧਰਮੀ ਠਹਿਰੇ? BSB BSB: What is man, that he should be pure, or one born of woman, that he should be righteous?
15 ULB ਵੇਖੋ, ਉਹ ਆਪਣੇ ਪਵਿੱਤਰ ਜਨਾਂ ਉੱਤੇ ਵਿਸ਼ਵਾਸ ਨਹੀਂ ਰੱਖਦਾ, ਅਤੇ ਅਕਾਸ਼ ਵੀ ਉਹ ਦੀਆਂ ਅੱਖਾਂ ਵਿੱਚ ਸ਼ੁੱਧ ਨਹੀਂ, BSB BSB: If God puts no trust in His holy ones, if even the heavens are not pure in His eyes,
16 ULB ਭਲਾ, ਫੇਰ ਮਨੁੱਖ ਕੀ ਜੋ ਘਿਣਾਉਣਾ ਅਤੇ ਭ੍ਰਿਸ਼ਟ ਹੈ, ਜੋ ਬੁਰਿਆਈ ਨੂੰ ਪਾਣੀ ਵਾਂਗੂੰ ਪੀਂਦਾ ਹੈ? BSB BSB: how much less man, who is vile and corrupt, who drinks injustice like water?
17 ULB ਮੈਂ ਤੈਨੂੰ ਸਮਝਾ ਦਿਆਂਗਾ ਸੋ ਮੇਰੀ ਸੁਣ, ਅਤੇ ਜਿਸ ਨੂੰ ਮੈਂ ਵੇਖਿਆ ਉਹ ਦਾ ਵਰਨਣ ਮੈਂ ਕਰਦਾ ਹਾਂ, BSB BSB: Listen to me and I will inform you. I will describe what I have seen,
18 ULB ਆਪਣੇ ਪਿਉ-ਦਾਦਿਆਂ ਤੋਂ ਸੁਣ ਕੇ, ਜੋ ਕੁਝ ਬੁੱਧੀਮਾਨਾਂ ਨੇ ਦੱਸਿਆ ਅਤੇ ਨਾ ਛੁਪਾਇਆ, BSB BSB: what was declared by wise men and was not concealed from their fathers,
19 ULB ਉਹਨਾਂ ਇੱਕਲਿਆਂ ਨੂੰ ਹੀ ਦੇਸ ਦਿੱਤਾ ਗਿਆ, ਅਤੇ ਕੋਈ ਪਰਦੇਸੀ ਉਨ੍ਹਾਂ ਦੇ ਵਿੱਚੋਂ ਦੀ ਨਾ ਲੰਘਿਆ, BSB BSB: to whom alone the land was given when no foreigner passed among them.
20 ULB ਦੁਸ਼ਟ ਜੀਵਨ ਭਰ ਤੜਫ਼ਦਾ ਹੈ, ਅਤੇ ਜ਼ਾਲਿਮ ਦੇ ਲਈ ਸਾਲ ਗਿਣ ਕੇ ਰੱਖੇ ਹੋਏ ਹਨ। BSB BSB: A wicked man writhes in pain all his days; only a few years are reserved for the ruthless.
21 ULB ਭੈ ਦੀ ਅਵਾਜ਼ ਉਹ ਦੇ ਕੰਨਾਂ ਵਿੱਚ ਗੂੰਜਦੀ ਰਹਿੰਦੀ ਹੈ, ਸ਼ਾਂਤੀ ਦੇ ਸਮੇਂ ਵੀ ਲੁਟੇਰਾ ਉਹਨਾਂ ਉੱਤੇ ਆ ਪੈਂਦਾ ਹੈ, BSB BSB: Sounds of terror fill his ears; in his prosperity the destroyer attacks him.
22 ULB ਉਹ ਨੂੰ ਵਿਸ਼ਵਾਸ ਨਹੀਂ ਕਿ ਉਹ ਹਨੇਰੇ ਵਿੱਚੋਂ ਮੁੜ ਆਵੇਗਾ, ਅਤੇ ਤਲਵਾਰ ਉਹ ਨੂੰ ਉਡੀਕਦੀ ਹੈ। BSB BSB: He despairs of his return from darkness; he is marked for the sword.
23 ULB ਉਹ ਰੋਟੀ ਲਈ ਮਾਰਿਆ-ਮਾਰਿਆ ਫਿਰਦਾ ਹੈ ਕਿ ਉਹ ਉਸ ਨੂੰ ਕਿੱਥੇ ਮਿਲੇਗੀ? ਉਹ ਜਾਣਦਾ ਹੈ ਕਿ ਹਨੇਰੇ ਦਾ ਦਿਨ ਨੇੜੇ ਹੀ ਤਿਆਰ ਹੈ। BSB BSB: He wanders about as food for vultures; he knows the day of darkness is at hand.
24 ULB ਪੀੜ ਅਤੇ ਦੁੱਖ ਉਹ ਨੂੰ ਡਰਾਉਂਦੇ ਹਨ, ਉਸ ਰਾਜੇ ਵਾਂਗੂੰ ਜੋ ਯੁੱਧ ਲਈ ਤਿਆਰ ਹੈ, ਉਹ ਉਸ ਉੱਤੇ ਪਰਬਲ ਹੁੰਦੇ ਹਨ, BSB BSB: Distress and anguish terrify him, overwhelming him like a king poised to attack.
25 ULB ਕਿਉਂ ਜੋ ਉਸ ਨੇ ਆਪਣਾ ਹੱਥ ਪਰਮੇਸ਼ੁਰ ਦੇ ਵਿਰੁੱਧ ਚੁੱਕਿਆ ਹੈ, ਅਤੇ ਸਰਬ ਸ਼ਕਤੀਮਾਨ ਦੇ ਵਿਰੁੱਧ ਸਿਰ ਚੁੱਕਦਾ ਹੈ, BSB BSB: For he has stretched out his hand against God and has vaunted himself against the Almighty,
26 ULB ਉਹ ਟੇਢੀ ਧੌਣ ਨਾਲ ਆਪਣੀ ਮੋਟੀਆਂ-ਮੋਟੀਆਂ ਨੋਕਦਾਰ ਢਾਲਾਂ ਵਿਖਾਉਂਦਾ ਹੋਇਆ ਘਮੰਡ ਨਾਲ ਉਸ ਉੱਤੇ ਦੌੜਦਾ ਹੈ। BSB BSB: rushing headlong at Him with a thick, studded shield.
27 ULB ਉਸ ਨੇ ਆਪਣਾ ਚਿਹਰਾ ਚਰਬੀ ਨਾਲ ਢੱਕ ਲਿਆ ਹੈ, ਅਤੇ ਆਪਣੇ ਪੱਟਾਂ ਉੱਤੇ ਚਰਬੀ ਦੀਆਂ ਤੈਹਾਂ ਜਮਾਈਆਂ ਹਨ, BSB BSB: Though his face is covered with fat and his waistline bulges with flesh,
28 ULB ਉਹ ਉੱਜੜੇ ਹੋਏ ਨਗਰਾਂ ਵਿੱਚ ਵੱਸ ਗਿਆ ਹੈ, ਉਹਨਾਂ ਘਰਾਂ ਵਿੱਚ ਜਿੱਥੇ ਕੋਈ ਨਹੀਂ ਵੱਸਦਾ, ਜਿਹੜੇ ਖੰਡਰ ਹੋਣ ਲਈ ਛੱਡ ਦਿੱਤੇ ਗਏ ਹਨ। BSB BSB: he will dwell in ruined cities, in abandoned houses destined to become rubble.
29 ULB ਉਹ ਧਨੀ ਨਾ ਹੋਵੇਗਾ ਨਾ ਉਹ ਦਾ ਮਾਲ ਬਣਿਆ ਰਹੇਗਾ, ਨਾ ਉਸ ਦੀ ਉਪਜ ਧਰਤੀ ਵੱਲ ਝੁਕੇਗੀ। BSB BSB: He will no longer be rich; his wealth will not endure. His possessions will not overspread the land.
30 ULB ਉਹ ਹਨੇਰੇ ਤੋਂ ਨਾ ਨਿਕਲੇਗਾ, ਲਾਟਾਂ ਉਸ ਦੀਆਂ ਟਹਿਣੀਆਂ ਨੂੰ ਸੁਕਾ ਦੇਣਗੀਆਂ, ਅਤੇ ਪਰਮੇਸ਼ੁਰ ਦੇ ਮੂੰਹ ਦੇ ਸਾਹ ਨਾਲ ਉਹ ਜਾਂਦਾ ਰਹੇਗਾ। BSB BSB: He will not escape from the darkness; the flame will wither his shoots, and the breath of God’s mouth will carry him away.
31 ULB ਉਹ ਵਿਅਰਥ ਗੱਲਾਂ ਉੱਤੇ ਭਰੋਸਾ ਕਰਕੇ ਆਪਣੇ ਆਪ ਨੂੰ ਧੋਖਾ ਨਾ ਦੇਵੇ ਕਿਉਂ ਜੋ ਉਸ ਦਾ ਬਦਲਾ ਵਿਅਰਥ ਹੀ ਹੋਵੇਗਾ। BSB BSB: Let him not deceive himself with trust in emptiness, for emptiness will be his reward.
32 ULB ਉਹ ਆਪਣੇ ਦਿਨ ਤੋਂ ਪਹਿਲਾਂ ਹੀ ਪੂਰਾ ਹੋ ਜਾਵੇਗਾ, ਅਤੇ ਉਹ ਦੀ ਟਹਿਣੀ ਹਰੀ ਨਾ ਰਹੇਗੀ। BSB BSB: It will be paid in full before his time, and his branch will not flourish.
33 ULB ਦਾਖ ਦੀ ਕੱਚੀ ਵੇਲ ਵਾਂਗੂੰ ਉਸ ਦੇ ਫਲ ਝੜ ਜਾਣਗੇ ਅਤੇ ਜ਼ੈਤੂਨ ਦੇ ਫੁੱਲ ਵਾਂਗੂੰ ਉਸ ਦੇ ਫੁੱਲ ਡਿੱਗ ਪੈਣਗੇ। BSB BSB: He will be like a vine stripped of its unripe grapes, like an olive tree that sheds its blossoms.
34 ULB ਅਧਰਮੀਆਂ ਦੀ ਮੰਡਲੀ ਬਾਂਝ ਹੁੰਦੀ ਹੈ, ਅਤੇ ਅੱਗ ਰਿਸ਼ਵਤ ਲੈਣ ਵਾਲਿਆਂ ਦੇ ਡੇਰਿਆਂ ਨੂੰ ਭਸਮ ਕਰ ਦਿੰਦੀ ਹੈ। BSB BSB: For the company of the godless will be barren, and fire will consume the tents of bribery.
35 ULB ਉਨ੍ਹਾਂ ਦੇ ਗਰਭ ਵਿੱਚ ਮੁਸੀਬਤ ਪੈਂਦੀ ਹੈ ਅਤੇ ਉਹ ਬਦੀ ਨੂੰ ਜਨਮ ਦਿੰਦੇ ਹਨ, ਉਨ੍ਹਾਂ ਦੇ ਪੇਟ ਵਿੱਚ ਛਲ ਤਿਆਰ ਹੋ ਜਾਂਦਾ ਹੈ।" BSB BSB: They conceive trouble and give birth to evil; their womb is pregnant with deceit.”
Select verses for actions: Enter goes to them and Escape comes back.